The BJP High Command asked the Punjab leaders to confine themselves
Connect with us [email protected]

ਰਾਜਨੀਤੀ

ਭਾਜਪਾ ਹਾਈ ਕਮਾਂਡ ਨੇ ਪੰਜਾਬ ਦੇ ਲੀਡਰਾਂ ਨੂੰ ਸੁਖਾਵੇਂ ਮੁੱਦਿਆਂ ਤੱਕ ਸੀਮਤ ਰਹਿਣ ਨੂੰ ਕਿਹਾ

Published

on

BJP

ਨਵੀਂ ਦਿੱਲੀ, 15 ਜੂਨ, – ਪੰਜਾਬ ਵਿੱਚ ਇਸ ਵਾਰੀ ਇਕੱਲੇ ਚੋਣ ਲੜਨ ਦਾ ਦਾਅਵਾ ਕਰ ਰਹੀ ਭਾਰਤੀ ਜਨਤਾ ਪਾਰਟੀ ਦਾ ਚੋਣ-ਮੁੱਦਾ ਵੀ ਬਾਕੀ ਸਭ ਤੋਂ ਵੱਖ ਹੋ ਸਕਦਾ ਹੈ। ਕਾਂਗਰਸ ਪਾਰਟੀ, ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਜਿੱਥੇ ਕਿਸਾਨ ਸੰਘਰਸ਼ ਨਾਲ ਸਭ ਤੋਂ ਅੱਗੇ ਖੜੋਣ ਦੀ ਦੌੜਵਿੱਚ ਹਨ, ਉੱਥੇ ਪੰਜਾਬ ਭਾਜਪਾ ਦੇ ਲੀਡਰਾਂ ਨੂੰ ਕਿਹਾ ਗਿਆ ਹੈ ਕਿ ਉਹ ਅੰਕੜਿਆਂ ਨਾਲ ਆਮ ਲੋਕਾਂ ਨੂੰ ਇਹ ਸਮਝਾਉਣ ਕਿ ਖੇਤੀ ਕਾਨੂੰਨ ਕਿਸਾਨਾਂ ਦੇ ਹੱਕ ਵਿੱਚ ਹਨ। ਪੰਜਾਬ ਦੇ ਬਹੁਤੇ ਭਾਜਪਾ ਆਗੂਆਂ ਨੂੰ ਇਹ ਕੰਮ ਔਖਾ ਲੱਗਦਾ ਹੈ, ਪਰ ਪਾਰਟੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਇਸ ਭਰੋਸੇ ਨਾਲ ਅੱਗੇ ਵਧਣ ਨੂੰ ਕਿਹਾ ਹੈ ਕਿ ਹਾਲੇ ਇਹ ਕਾਨੂੰਨ ਲਾਗੂ ਨਹੀਂ ਹੋਏਅਤੇ ਕਿਸਾਨਾਂ ਵੱਲੋਂ ਕੋਈ ਪਾਜਿ਼ਟਿਵ ਹੁੰਗਾਰਾ ਮਿਲੇਗਾ ਤਾਂ ਗੱਲਬਾਤ ਦੋਬਾਰਾ ਸ਼ੁਰੂ ਕਰਨਵਿੱਚ ਦੇਰੀ ਨਹੀਂ ਹੋਵੇਗੀ।
ਅੱਜ ਮੰਗਲਵਾਰ ਨੂੰ ਏਥੇ ਭਾਜਪਾ ਦੇ ਕੇਂਦਰੀ ਦਫਤਰਵਿੱਚ ਪਾਰਟੀ ਪ੍ਰਧਾਨ ਜੇ ਪੀ ਨੱਡਾ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸੰਗਠਨ ਜਨਰਲ ਸੈਕਟਰੀ ਬੀਐੱਲ ਸੰਤੋਸ਼ ਨਾਲ ਪੰਜਾਬ ਦੇ ਆਗੂਆਂ ਦੀ ਬੈਠਕ ਬਾਰੇ ਪਤਾ ਲੱਗਾ ਹੈ ਕਿ ਪੰਜਾਬ ਦੇ ਆਗੂ ਚਾਹੁੰਦੇ ਸਨ ਕਿ ਸਰਕਾਰ ਕਿਸਾਨਾਂ ਨਾਲ ਗੱਲਬਾਤਸ਼ੁਰੂ ਕਰੇ। ਉਨ੍ਹਾਂ ਦਾ ਕਹਿਣਾ ਸੀ ਕਿ ਪੰਜਾਬ ਵਿੱਚ ਸਰਕਾਰ ਕਾਂਗਰਸ ਦੀ ਹੈ, ਪਰ ਬਾਕੀ ਸਾਰਾ ਪੰਜਾਬ ਵੀ ਭਾਜਪਾ ਦੇ ਖ਼ਿਲਾਫ਼ ਖੜ੍ਹਾ ਹੋ ਗਿਆ ਜਾਪਦਾ ਹੈ।
ਦੱਸਿਆ ਜਾਂਦਾ ਹੈ ਕਿ ਕੇਂਦਰੀ ਲੀਡਰਸ਼ਿਪ ਨੇਅੱਗੋਂ ਉਨ੍ਹਾਂ ਨੂੰ ਕਿਹਾ ਕਿ ਸਹੀ ਮੁੱਦਿਆਂ ਦੀ ਪਛਾਣ ਕਰੋ, ਪੰਜਾਬ ਸਰਕਾਰ ਦੇ ਖ਼ਿਲਾਫ਼ ਲੋਕਾਂ ਵਿੱਚ ਗੁੱਸਾ ਹੈ ਅਤੇ ਕਾਂਗਰਸ ਵਿੱਚ ਵੀ ਘਮਸਾਨ ਹੈ। ਕੇਂਦਰੀ ਲੀਡਰਸਿ਼ਪ ਨੇ ਕਿਹਾ ਕਿ ਕੁਝ ਲੋਕ ਅੰਦੋਲਨ ਨਾਲ ਜੁੜੇ ਹਨ, ਪਰ ਕਿਸਾਨਾਂ ਦੀ ਬੜੀ ਵੱਡੀ ਗਿਣਤੀ ਨੂੰ ਇਨ੍ਹਾਂ ਕਾਨੂੰਨਾਂ ਦਾਲਾਭ ਹੈ। ਕੇਂਦਰ ਸਰਕਾਰ ਨੇ ਘੱਟੋ-ਘੱਟ ਖਰੀਦ ਕੀਮਤ (ਐੱਮ ਐੱਸ ਪੀ) ਦੇ ਹਿਸਾਬ ਨਾਲ ਰਿਕਾਰਡ ਖ਼ਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਸਮਝਾਉਣਾ ਹੈ ਕਿ ਐੱਮਐੱਸਪੀ ਖ਼ਤਮ ਨਹੀਂ ਹੋਵੇਗੀ, ਸਗੋਂ ਲੋਕਾਂ ਲਈ ਵੱਡਾ ਦਰਵਾਜ਼ਾ ਖੁੱਲ੍ਹਣ ਵਾਲਾ ਹੈ।ਕੇਂਦਰੀ ਲੀਡਰਾਂ ਨੇ ਪੰਜਾਬ ਦੇ ਆਗੂਆਂ ਯਾਦ ਕਰਵਾਇਆ ਕਿ ਕਈ ਸਾਲਾਂ ਤੋਂ ਉੱਥੇ ਇਕੱਲੇ ਚੱਲੋ ਦੀ ਮੰਗ ਕੀਤੀ ਜਾਂਦੀ ਸੀ ਅਤੇ ਅੱਜ ਸਮਾਂ ਹੈ ਕਿ ਭਾਜਪਾ ਉੱਥੇ ਆਪਣਾ ਵਿਸਥਾਰ ਕਰੇ ਅਤੇ ਕੇਂਦਰ ਸਰਕਾਰ ਦ ਚੰਗੇ ਕੰਮਾਂ ਅਤੇ ਨਸ਼ਾ ਮੁਕਤੀ ਦੇ ਮੁੱਦੇ ਲੋਕਾਂ ਸਮਝਾਏ ਜਾਣ ਤਾਂ ਲੋਕ ਭਾਜਪਾ ਵੱਲ ਆਉਣਗੇ।

Read More Political News Today

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca