The brother of a soldier killed in the Indo-Pak war has approached the
Connect with us apnews@iksoch.com

ਪੰਜਾਬੀ ਖ਼ਬਰਾਂ

ਇੰਡੋ-ਪਾਕਿ ਜੰਗ ਵਿੱਚ ਸ਼ਹੀਦ ਹੋਏ ਫ਼ੌਜੀ ਦਾ ਭਰਾ ਗ੍ਰਾਂਟ ਦੀ ਮੰਗ ਲਈ ਹਾਈ ਕੋਰਟ ਪੁੱਜਾ

Published

on

army

ਚੰਡੀਗੜ੍ਹ, 14 ਜਨਵਰੀ – ਲੁਧਿਆਣੇ ਦਾ ਸੋਹਨ ਸਿੰਘ 1971 ਦੀ ਇੰਡੋ-ਪਾਕਿ ਜੰਗ ਵਿੱਚ ਸ਼ਹੀਦ ਹੋ ਗਿਆ ਸੀ, ਜਿਸ ਦੇ ਮਾਂ-ਬਾਪ ਨੇ ਸਰਕਾਰ ਤੋਂ ਉਨ੍ਹਾਂ ਨੂੰ 10 ਏਕੜ ਜ਼ਮੀਨ ਦਿੱਤੇ ਜਾਣ ਦੀ ਮੰਗ ਕੀਤੀ ਤਾਂ ਸਰਕਾਰ ਨੇ ਗੱਲ ਨਹੀਂ ਸੀ ਸੁਣੀ। ਸ਼ਹੀਦ ਫੌਜੀ ਦੇ ਮਾਤਾ-ਪਿਤਾ ਸਰਕਾਰ ਨੂੰ ਅਪੀਲ ਕਰਦੇ ਹੋਏ ਸਾਲ 2011 ਅਤੇ 2009 ਵਿੱਚ ਗੁਜਰ ਗਏ। ਫਿਰ ਸਰਕਾਰ ਨੇ ਜੂਨ 2018 ਵਿੱਚ ਨੋਟੀਫਿਕੇਸ਼ਨ ਕਰ ਕੇ ਕਿਹਾ ਸੀ ਕਿ ਜੇ ਸ਼ਹੀਦ ਹੋਇਆ ਫ਼ੌਜੀ ਕੁਆਰਾ ਹੋਵੇ ਤਾਂ ਉਸ ਦੇ ਮਾਂ-ਬਾਪ ਸ਼ਹੀਦ ਦੇ ਪਰਵਾਰ ਨੂੰ ਮਿਲਣ ਵਾਲੇ ਲਾਭ ਦੇ ਹੱਕਦਾਰ ਹੋਣਗੇ।
ਪਟੀਸ਼ਨਰ ਦੇ ਇਕਲੌਤੇ ਭਰਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਖਲ ਕਰ ਕੇ ਕਲੇਮ ਕੀਤਾ ਹੈ ਕਿ ਉਸ ਦੇ ਭਰਾ ਦੀ ਸ਼ਹੀਦੀ ਦਾ ਲਾਭ ਉਸ ਨੂੰ ਮਿਲਣਾ ਚਾਹੀਦਾ ਹੈ, ਜਦੋਂ ਕਿ ਸਰਕਾਰ ਦਾ ਕਹਿਣਾ ਹੈ ਕਿ 2010 ਤੋਂ ਪਹਿਲਾਂ ਕਲੇਮ ਕਰਨ ਵਾਲੇ ਹੀ ਇਸ ਲਾਭ ਦੇ ਹੱਕਦਾਰ ਹਨ। ਕੋਰਟ ਨੂੰ ਦੱਸਿਆ ਗਿਆ ਕਿ ਮੌਤ ਹੋਣ ਤੋਂ ਪਹਿਲਾਂ ਸ਼ਹੀਦ ਫ਼ੌਜੀ ਦੇ ਪਿਤਾ ਅਤੇ ਭਰਾ ਨੇ ਸਰਕਾਰ ਨੂੰ ਮੰਗ ਪੱਤਰ ਦਿੱਤਾ ਸੀ, ਪਰ ਸਰਕਾਰ ਨੇ ਉਸ ਤੇ ਕਾਰਵਾਈ ਨਹੀਂ ਕੀਤੀ। ਇਸ ਲਈ ਉਹ ਭਰਾ ਦੇ ਸ਼ਹੀਦ ਹੋਣ ਦੇ ਲਾਭ ਲੈਣ ਦਾ ਹੱਕਦਾਰ ਹੈ। ਉਸ ਨੇ 50 ਲੱਖ ਰੁਪਏ ਦੀ ਗ੍ਰਾਂਟ ਦੇਣ ਦੀ ਮੰਗ ਕੀਤੀ ਹੈ। ਕੋਰਟ ਨੇ ਪਟੀਸ਼ਨਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਅਤੇ ਡਿਫੈਂਸ ਸਰਵਿਸ ਵੈਲਫੇਅਰ ਬੋਰਡ ਦੇ ਨਿਰਦੇਸ਼ਕ ਨੂੰ ਨੋਟਿਸ ਜਾਰੀ ਕਰਕੇ 19 ਅਪ੍ਰੈਲ ਤੱਕ ਜਵਾਬ ਦਾਖਲ ਕਰਨ ਨੂੰ ਕਿਹਾ ਹੈ।

ਅਪਰਾਧ

ਖਾਲਿਸਤਾਨੀਆਂ ਨੇ ਕਰਾਈ ਸੀ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਦੀ ਹੱਤਿਆ

Published

on

balwinder singh

ਤਰਨ ਤਾਰਨ, 21 ਜਨਵਰੀ – ਪਾਕਿਸਤਾਨ ਵਿੱਚ ਬੈਠੇ ਖਾਲਿਸਤਾਨੀ ਵਰਕਰਾਂ ਨੇ ਓਥੋਂ ਦੀ ਖੁਫੀਆ ਏਜੰਸੀ ਆਈ ਐਸ ਆਈ ਦੀ ਮਦਦ ਨਾਲ ਤਰਨ ਤਾਰਨ ਜਿ਼ਲੇ ਦੇ ਭਿਖੀਵਿੰਡ ਇਲਾਕੇ ਦੇ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਸੰਧੂ ਦੀ ਹੱਤਿਆ ਕਰਵਾਈ ਸੀ, ਜਿਸ ਵਿੱਚ ਲਖਬੀਰ ਸਿੰਘ ਰੋਡੇ ਦਾ ਨਾਮ ਪ੍ਰਮੁੱਖ ਹੈ।
ਇਸ ਬਾਰੇ ਪੁਲਸ ਦੀ ਜਾਂਚ ਅਤੇ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛਗੱਛ ਤੋਂ ਇਹ ਜਾਣਕਾਰੀ ਮਿਲੀ ਹੈ ਕਿ ਆਈ ਐਸ ਆਈ ਨੇ ਇਸ ਕਤਲ ਲਈ ਸ਼ੂਟਰ ਗੁਰਜੀਤ ਸਿੰਘ ਉਰਫ ਭਾਅ ਤੇ ਸੁਖਦੀਪ ਸਿੰਘ ਉਰਫ ਭੂਰਾ ਨੂੰ ਵਰਤਿਆ ਹੈ। ਇਨ੍ਹਾਂ ਦੋਵਾਂ ਨੂੰ ਦਿੱਲੀ ਵਿੱਚ ਹਿਜ਼ਬੁਲ ਮੁਜਾਹਦੀਨ ਦੇ ਅੱਤਵਾਦੀਆਂ ਨਾਲ ਫੜਿਆ ਗਿਆ ਸੀ। ਇਸਲਾਮੀ ਦਹਿਸ਼ਤਗਰਦਾਂ ਨਾਲ ਇਨ੍ਹਾਂ ਦੀ ਮੁਲਾਕਾਤ ਗੈਂਗਸਟਰ ਸੁੱਖ ਭਿਖਾਰੀਵਾਲ ਨੇ ਕਰਵਾਈ ਸੀ।
ਵਰਨਣ ਯੋਗ ਹੈ ਕਿ ਪਿਛਲੇ ਸਾਲ 16 ਅਕਤੂਬਰ ਨੂੰ ਭਿੱਖੀਵਿੰਡ ਵਿੱਚ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦਾ ਉਸ ਦੇ ਘਰ `ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪਰਵਾਰ ਨੇ ਦਾਅਵਾ ਕੀਤਾ ਸੀ ਕਿ ਇਸ ਕਤਲ ਕਾਂਡ ਦੇ ਪਿੱਛੇ ਖਾੜਕੂ ਜਥੇਬੰਦੀਆਂ ਦਾ ਹੱਥ ਹੈ ਅਤੇ ਰਾਜ ਸਰਕਾਰ ਨੇ ਜਾਂਚ ਲਈ ਡੀ ਆਈ ਜੀ ਹਰਦਿਆਲ ਸਿੰਘ ਮਾਨ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਈ ਸੀ। ਪੁਲਸ ਨੇ ਇਸ ਕੇਸ ਵਿੱਚ ਕੁੱਲ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ ਭਿਖਾਰੀਵਾਲ ਨੇ ਦੋਵਾਂ ਸ਼ੂਟਰਾਂ ਨੂੰ ਦਿੱਲੀ ਵਿਚਲੇ ਹਿਜ਼ਬੁਲ ਮੁਜਾਹਦੀਨ ਦੇ ਤਿੰਨ ਅੱਤਵਾਦੀਆਂ ਦਾ ਪਤਾ ਦਿੱਤਾ ਸੀ। ਪੁਲਸ ਸੁੱਖ ਭਿਖਾਰੀਵਾਲ ਨੂੰ ਟਰਾਂਜ਼ਿਟ ਰਿਮਾਂਡ ਉਤੇ ਲੈਣ ਦੀ ਤਿਆਰੀ ਵਿੱਚ ਹੈ। ਜਾਣਕਾਰ ਸੂਤਰਾਂ ਮੁਤਾਬਕ ਨਵੀਂ ਦਿੱਲੀ ਦੇ ਸਪੈਸ਼ਲ ਸੈਲ ਦੀ ਟੀਮ ਨੂੰ ਪੁੱਛਗਿੱਛ ਦੌਰਾਨ ਇਸ ਕਤਲ ਕੇਸ ਦੇ ਤਾਰ ਖਾੜਕੂ ਜਥੇਬੰਦੀਆਂ ਨਾਲ ਜੁੜੇ ਹੋਣ ਦੇ ਸੁਰਾਗ ਮਿਲੇ ਹਨ।

Continue Reading

ਅਪਰਾਧ

77 ਸਾਲਾ ਸਾਬਕਾ ਫੌਜੀ ਦੀ ਕੁੱਟਮਾਰ ਕਰਕੇ ਔਰਤ ਨਾਲ ਨੰਗੀਆਂ ਤਸਵੀਰਾਂ ਤੇ ਵੀਡੀਓ ਬਣਾਈਆਂ

Published

on

video virel

ਸਮਾਣਾ, 21 ਜਨਵਰੀ – ਪੈਰ ਚ ਆਈ ਮੋਚ ਦਾ ਬਹਾਨਾ ਬਣਾ ਕੇ ਦੋ ਔਰਤਾਂ ਵੱਲੋਂ ਮਦਦ ਦੀ ਪੁਕਾਰ ਦੇ ਬਾਅਦ ਉਨ੍ਹਾਂ ਨੂੰ ਬਾਈਕਤੇ ਘਰ ਲਿਆਉਣ ਵਾਲੇ ਸਾਬਕਾ ਫੌਜੀ ਨਾਲ ਔਰਤਾਂ ਦੇ ਦੋ ਸਾਥੀ ਨੌਜਵਾਨਾਂ ਵੱਲੋਂ ਕੁੱਟਮਾਰ ਕਰਨ ਪਿਛੋਂ ਨੰਗਾ ਕਰ ਕੇ ਇੱਕ ਔਰਤ ਨਾਲ ਤਸਵੀਰਾਂ ਅਤੇ ਵੀਡੀਓ ਬਣਾ ਕੇ ਬਲੈਕਮੇਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੇ ਸਿਟੀ ਪੁਲਸ ਨੇ ਦੋ ਨੌਜਵਾਨਾਂ ਅਤੇ ਦੋ ਅਣਪਛਾਤੀਆਂ ਔਰਤਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਐਸ ਐਚ ਓ ਸਬ ਇੰਸਪੈਕਟਰ ਕਰਨਵੀਰ ਸਿੰਘ ਦੇ ਮੁਤਾਬਕ 77 ਸਾਲਾ ਸਾਬਕਾ ਫੌਜੀ ਪ੍ਰਕਾਸ਼ ਸਿੰਘ ਨਿਵਾਸੀ ਘੱਗਾ ਵੱਲੋਂ ਦਿੱਤੀ ਸ਼ਿਕਾਇਤ ਅਨੁਸਾਰ 8 ਜਨਵਰੀ ਨੂੰ ਬੱਸ ਸਟੈਂਡ, ਸਮਾਣਾ ਨੇੜੇ ਬਾਈਕਤੇ ਲੰਘਦੇ ਸਮੇਂ ਉਸ ਨੂੰ ਦੋ ਔਰਤਾਂ ਨੇ ਪੈਰ ਤੇ ਮੋਚ ਆਉਣ ਦਾ ਬਹਾਨਾ ਬਣਾ ਕੇ ਰੋਕਿਆ। ਫੇਰ ਬੱਸ ਸਟੈਂਡ ਦੇ ਪਿੱਛੇ ਗਲੀ ਵਿੱਚ ਘਰ ਛੱਡਣ ਲਈ ਕਿਹਾ ਅਤੇ ਉਥੇ ਪਹੁੰਚਣ ‘ਤੇ ਉਸ ਨੂੰ ਚਾਹ ਪੀਣ ਦੇ ਬਹਾਨੇ ਰੋਕ ਕੇ ਕਮਰੇਚ ਬਿਠਾ ਲਿਆ। ਇਸੇ ਦੌਰਾਨ ਉਥੇ ਮੌਜੂਦ ਬਿੱਟੂ ਸਿੰਘ ਨਿਵਾਸੀ ਘੱਗਾ ਤੇ ਬਿੰਦਰ ਸਿੰਘ ਨਿਵਾਸੀ ਲਾਡ ਵਣਜਾਰਾ ਨੇ ਉਸ ਨਾਲ ਕੁੱਟਮਾਰ ਕੀਤੀ ਅਤੇ ਨੰਗਿਆਂ ਕਰ ਕੇ ਇੱਕ ਔਰਤ ਨਾਲ ਅਸ਼ਲੀਲ ਤਸਵੀਰਾਂ ਅਤੇ ਵੀਡੀਓ ਬਣਾ ਲਈ ਅਤੇ ਉਸ ਦੀ ਜੇਬ ਚੋਂ 15 ਹਜ਼ਾਰ ਰੁਪਏ ਕੱਢ ਕੇ ਧਮਕੀ ਨਾਲ ਏ ਟੀ ਐਮ ਖੋਹ ਕੇ ਉਸ ਵਿੱਚੋਂ 20 ਹਜ਼ਾਰ ਰੁਪਏ ਕੱਢਵਾ ਲਏ। ਇਸ ਦਾ ਮੈਸੇਜ਼ ਮਿਲਣ ਉਪਰੰਤ ਸਾਬਕਾ ਫੌਜੀ ਨੇ ਆਪਣਾ ਏ ਟੀ ਐਮ ਬਲਾਕ ਕਰਵਾਇਆ ਤਾਂ ਉਸ ਦੀ ਵੀਡੀਓ ਪਰਵਾਰ ਨੂੰ ਵਾਇਰਲ ਕਰਨ ਦੀ ਧਮਕੀ ਦੇ ਕੇ 25 ਹਜ਼ਾਰ ਰੁਪਏ ਮੰਗਵਾ ਲਏ। ਫਿਰ ਉਸ ਨੇ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਅਧਿਕਾਰੀ ਨੇ ਦੱਸਿਆ ਕਿ ਕੇਸ ਦਰਜ ਕਰ ਕੇ ਦੋ ਨੌਜਵਾਨਾਂ ਨੂੰ ਹਿਰਾਸਤ ਚ ਲੈ ਕੇ ਫਰਾਰ ਔਰਤਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Continue Reading

ਪੰਜਾਬੀ ਖ਼ਬਰਾਂ

ਸੁਪਰੀਮ ਕੋਰਟ ਦੇ ਫੈਸਲੇ ਦੀ ਪਾਲਣਾ ਨਾ ਕਰਨ ਉੱਤੇ ਹਾਈ ਕੋਰਟ ਨੂੰ ਨਾਰਾਜ਼ਗੀ

Published

on

supreme court
  • ਜਿ਼ਲਾ ਜੱਜ ਦੀ ਯੋਗਤਾ ਤੇ ਸਵਾਲ ਉੱਠਿਆ
  • ਚੰਡੀਗੜ੍ਹ, 21 ਜਨਵਰੀ – ਪੰਜਾਬ ਹਰਿਆਣਾ ਹਾਈ ਕੋਰਟ ਨੇ ਅਗਾਊਂ ਜ਼ਮਾਨਤ ਬਾਰੇ ਸੁਪਰੀਮ ਕੋਰਟ ਦੇ ਇੱਕ ਫੈਸਲੇ ਦੀ ਪਾਲਣਾ ਨਾ ਕਰਨ ਉਤੇ ਲੁਧਿਆਣੇ ਦੇ ਐਡੀਸ਼ਨਲ ਸੈਸ਼ਨ ਜੱਜ ਦੀ ਯੋਗਤਾ ਉੱਤੇ ਸਵਾਲ ਚੁੱਕਿਆ ਤੇ ਹੁਕਮ ਦਿੱਤਾ ਹੈ ਕਿ ਉਹ ਅਗਾਊਂ ਜ਼ਮਾਨਤ ਦੇਣ ਨਾਲ ਸਬੰਧਤ ਸੁਪਰੀਮ ਕੋਰਟ ਦੇ ਘੱਟੋ ਘੱਟ10 ਫੈਸਲਿਆਂ ਨੂੰ ਪੜ੍ਹ ਕੇ ਸੀ ਆਰ ਪੀ ਸੀ ਦੀ ਧਾਰਾ 438 ਹੇਠ ਜੱਜ ਦੇ ਅਧਿਕਾਰ ਖੇਤਰ ਦੇ ਅਭਿਆਸ ਅਤੇ ਲਿਖਤੀ ਸਾਰ ਤੀਹ ਦਿਨਾਂ ਦੇ ਅੰਦਰ ਡਾਇਰੈਕਟਰ ਜੁਡੀਸ਼ਲ ਅਕਾਦਮੀ ਦੇ ਸਾਹਮਣੇ ਰਿਪੋਰਟ ਪੇਸ਼ ਕਰੇ। ਅਮਰਜੀਤ ਸਿੰਘ ਅਤੇ ਹੋਰ ਦੋ ਪੁਲਸ ਅਧਿਕਾਰੀਆਂ ਵੱਲੋਂ ਦਾਇਰ ਪਟੀਸ਼ਨਤੇ ਸੁਣਵਾਈ ਕਰਦੇ ਹੋਏ ਇਹ ਹੁਕਮ ਹਾਈ ਕੋਰਟ ਦੇ ਜਸਟਿਸ ਅਰਵਿੰਦ ਸਾਂਗਵਾਨ ਨੇ ਕੀਤਾ ਹੈ। ਤਿੰਨ ਪੁਲਸ ਅਫਸਰਾਂ ਨੂੰ ਹਿਰਾਸਤ ਵਿੱਚ ਕਤਲ ਕੇਸ ਵਿੱਚ ਪਿਛਲੇ 15 ਸਾਲਾਂ ਤੋਂ ਗੈਰ ਜ਼ਰੂਰੀ ਅਪਰਾਧਕ ਟਰਾਇਲ ਭੁਗਤਣਾ ਪੈ ਰਿਹਾ ਹੈ। ਐਡੀਸ਼ਨਲ ਵਧੀਕ ਸੈਸ਼ਨਜੱਜ ਨੂੰ ਇਹ ਗੱਲ ਦੱਸੀ ਗਈ ਸੀ ਕਿ ਹਿਰਾਸਤ ਵਿੱਚ ਜਿਸ ਵਿਅਕਤੀ ਦੀ ਕਤਲ ਦਾ ਦੋਸ਼ ਲੱਗਾ ਹੈ, ਉਹ ਜਿੰਦਾ ਸੀ, ਪਰ ਇਹ ਜਾਣਦੇ ਹੋਏ ਵੀ ਜੱਜ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ। ਹਾਈ ਕੋਰਟ ਨੇ ਮੰਨਿਆ ਕਿ ਲੁਧਿਆਣਾ ਦੇ ਐਡੀਸ਼ਨਲ ਸੈਸ਼ਨ ਜੱਜ ਅਤੇ ਫਸਟ ਕਲਾਸ ਮੈਜਿਸਟਰੇਟ ਆਪਣੇ ਅਧਿਕਾਰ ਖੇਤਰ ਦੀ ਵਰਤੋਂ ਕਰਨ ਵਿੱਚ ਅਸਫਲ ਰਹੇ ਹਨ। ਹਾਈ ਕੋਰਟ ਨੇ ਕਿਹਾ ਕਿ ਇੱਕ ਮਰਿਆ ਵਿਅਕਤੀ ਜ਼ਿੰਦਾ ਮਿਲਿਆ, ਇਸ ਤੋਂ ਬਾਅਦ ਵੀ ਪਟੀਸ਼ਨਰਾਂ ਨੂੰ 15 ਸਾਲ ਲੰਬੀ ਪੀੜ ਹੇਠਲੀ ਅਦਾਲਤ ਨੇ ਦਿੱਤੀ ਹੈ। ਇਸ ਬਾਰੇ ਦਾਇਰ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਦੱਸਿਆ ਗਿਆ ਕਿ ਉਨ੍ਹਾਂ ਦੇ ਖਿਲਾਫ 2005 ਵਿੱਚ ਹਰਦੀਪ ਸਿੰਘ ਦੀ ਹਿਰਾਸਤ ਵਿੱਚ ਮੌਤ ਦਾ ਕੇਸ ਦਰਜ ਹੋਇਆ ਸੀ। ਹਰਦੀਪ ਸਿੰਘ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿੱਚ ਫੜਿਆ ਗਿਆ ਸੀ। ਉਸ ਦੇ ਪਿਤਾ ਨਾਗੇਂਦਰ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰ ਕੇ ਹਰਦੀਪ ਨੂੰ ਪੁਲਸ ਹਿਰਾਸਤ ਵਿੱਚ ਰੱਖਣ ਦਾ ਦੋਸ਼ ਲਾਇਆ ਸੀ। ਫਿਰ ਤਲਾਬ ਤੋਂ ਮਿਲੀ ਲਾਸ਼ ਪਛਾਣ ਹਰਦੀਪ ਦੀ ਕਹਿ ਕੇ ਨਾਗੇਂਦਰ ਨੇ ਪੁਲਸ ਅਫਸਰਾਂ `ਤੇ ਬੇਟੇ ਦਾ ਹਿਰਾਸਤ ਵਿੱਚ ਕਤਲ ਕਰਨ ਦਾ ਦੋਸ਼ ਲਾਇਆ ਸੀ।
    ਤਲਾਬ ਵਿੱਚ ਮਿਲੀ ਲਾਸ਼ ਅਸਲ ਵਿੱਚ ਹਰਦੀਪ ਦੀ ਨਹੀਂ ਸੀ। ਟਰਾਇਲ ਕੋਰਟ ਨੂੰ ਵਿਦੇਸ਼ ਜਾਂਚ ਟੀਮ ਨੇ ਕਿਹਾ ਕਿ ਹਰਦੀਪ ਮਰਿਆ ਨਹੀਂ, ਪੁਲਸ ਹਿਰਾਸਤ ਵਿੱਚੋਂ ਨੱਸ ਗਿਆ ਸੀ। ਇਸ ਦੇ ਬਾਵਜੂਦ 2019 ਵਿੱਚ ਮੈਜਿਸਟਰੇਟ ਨੇ ਪਟੀਸ਼ਨਰਾਂ ਨੂੰ ਸੰਮਨ ਕੀਤਾ। ਪਟੀਸ਼ਨਰਾਂ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੁਲਸ ਕਮਿਸ਼ਨਰ ਨੇ ਕੋਰਟ ਨੂੰ ਦੱਸਿਆ ਕਿ ਹਰਦੀਪ ਜਿੰਦਾ ਸੀ। ਹਾਈ ਕੋਰਟ ਨੇ ਟਰਾਇਲ ਕੋਰਟ ਨੂੰ ਪਟੀਸ਼ਨ ਨਿਪਟਾਉਣ ਦਾ ਹੁਕਮ ਦਿੱਤਾ ਸੀ। ਪਟੀਸ਼ਨਰਾਂ ਨੇ ਐਡੀਸ਼ਨਲ ਸੈਸ਼ਨ ਜੱਜ ਤੋਂ ਅਗਾਊਂ ਜ਼ਮਾਨਤ ਮੰਗੀ ਤਾਂ ਉਨ੍ਹਾਂ ਦੀ ਅਰਜ਼ੀ ਰੱਦ ਕਰ ਦਿੱਤੀ ਗਈ। ਉਹ ਫਿਰ ਹਾਈ ਕੋਰਟ ਗਏ ਤਾਂ ਹਾਈ ਕੋਰਟ ਨੇ ਸੰਮਨ ਰੱਦ ਕਰ ਕੇ ਕਿਹਾ ਕਿ ਟਰਾਇਲ ਕੋਰਟ ਅਧਿਕਾਰ ਖੇਤਰ ਦੀ ਵਰਤੋਂ ਕਰਨ ਤੋਂ ਅਸਫਲ ਰਹੀ ਹੈ। ਹਰਦੀਪ ਦੇ ਪਿਤਾ ਨਾਗੇਂਦਰ ਤੇ ਹੋਰਾਂ ਨੇ ਝੂਠੇ ਬਿਆਨਾਂ ਤੇ ਫਰਜ਼ੀ ਮੁਜਰਮ ਬਣਾਉਣ ਦੀ ਸਾਜ਼ਿਸ਼ ਰਚੀ ਸੀ। ਹਾਈ ਕੋਰਟ ਨੇ ਨਾਗੇਂਦਰ ਸਿੰਘ ਨੂੰ ਦੋ ਲੱਖ ਰੁਪਏ ਅਤੇ ਹੋਰ ਫਰਜ਼ੀ ਗਵਾਹਾਂ ਨੂੰ ਪੰਜਾਹ ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ, ਜਿਸ ਕਾਰਨ ਇਹ ਆਪਣੀ ਕਿਸਮ ਦਾ ਕੇਸ ਸਾਬਤ ਹੋ ਗਿਆ ਹੈ।

Continue Reading

ਰੁਝਾਨ


Copyright by IK Soch News powered by InstantWebsites.ca