The captain said: "It was not wrong to give jobs to the sons of MLAs
Connect with us [email protected]

ਰਾਜਨੀਤੀ

ਕੈਪਟਨ ਨੇ ਕਿਹਾ:ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇ ਕੇ ਗਲਤ ਨਹੀਂ ਕੀਤਾ ਗਿਆ

Published

on

Captain amrinder

ਜਾਖੜ ਨੇ ਨਿਯੁਕਤੀਆਂ ਰੱਦ ਕਰਨ ਦੀ ਮੰਗ ਚੁੱਕੀ
ਚੰਡੀਗੜ੍ਹ, 19 ਜੂਨ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਅਫਸਰ ਵਾਲੀ ਨੌਕਰੀ ਦੇਣ ਨੂੰ ਜਾਇਜ਼ ਦੱਸ ਕੇ ਕਿਹਾ ਕਿ ਉਨ੍ਹਾਂ ਦੇ ਦਾਦਿਆਂ ਵੱਲੋਂ ਕੀਤੀ ਕੁਰਬਾਨੀ ਲਈ ਮਾਨਤਾ ਵਜੋਂ ਸਰਕਾਰ ਨੇ ਇਹ ਫੈਸਲਾ ਕੀਤਾ ਹੈ, ਜਿਸ ਨੂੰ ਗਲਤ ਨਹੀਂ ਕਿਹਾ ਜਾ ਸਕਦਾ।
ਅੱਜ ਇੱਕ ਬਿਆਨ ਵਿੱਚ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਆਪਣੇ ਦੇਸ਼ ਲਈ ਜਾਣ ਦੇਣ ਵਾਲਿਆਂ ਨੂੰ ਭੁਲਾਉਣਾ ਨਹੀਂ ਚਾਹੀਦਾ।ਉਨ੍ਹਾ ਕਿਹਾ ਕਿ ਉਨ੍ਹਾਂ ਦੇ ਵਾਰਸ ਇਸ ਘਾਟੇ ਦੀ ਪੂਰਤੀ ਕੀਤੇ ਜਾਣ ਦੇ ਹੱਕਦਾਰ ਹਨ।ਇਨ੍ਹਾਂ ਨਿਯੁਕਤੀਆਂ ਦਾ ਵਿਰੋਧ ਕਰਨ ਵਾਲੇ ਅਕਾਲੀਆਂ ਤੇ ਆਮ ਆਦਮੀ ਪਾਰਟੀ ਵਿਰੁੱਧ ਮੁੱਖ ਮੰਤਰੀ ਨੇ ਕਿਹਾ ਕਿ ਜੇ ਇਹ ਪਾਰਟੀਆਂ ਅਜਿਹੇ ਨੌਜਵਾਨਾਂ, ਜਿਨ੍ਹਾਂ ਦੇ ਪਿਤਾ ਜਾਂ ਦਾਦੇ ਨੇ ਦੇਸ਼ ਲਈ ਕੁਰਬਾਨੀ ਕੀਤੀ ਹੋਵੇ, ਬਾਰੇ ਦੱਸਣ ਤਾਂ ਉਨ੍ਹਾਂ ਨੂੰ ਵੀ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਨੇ ਕਾਲਾ ਦੌਰ ਵੇਖਿਆ ਹੈ, ਜਿਸ ਦੌਰਾਨ ਵਾਪਰੀ ਹਿੰਸਾ ਵਿਚ 35000 ਲੋਕਾਂ ਦੀ ਜਾਨ ਗਈ। ਇਨ੍ਹਾਂ ਲੋਕਾਂ ਨੂੰ ਯਾਦਗਾਰਾਂ ਉੱਤੇ ਜਾ ਕੇ ਸ਼ਰਧਾਂਜਲੀ ਦੇ ਦੇਣਾ ਕਾਫ਼ੀ ਨਹੀਂ, ਸਗੋਂ ਇਨ੍ਹਾਂ ਪਰਿਵਾਰਾਂ ਦੀ ਮਦਦ ਵੀ ਕਰਨ ਦੀ ਲੋੜ ਹੈ।
ਦੂਸਰੇ ਪਾਸੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਦੇਸ਼ ਲਈ ਜਾਨ ਦੇਣ ਵਾਲਿਆਂ ਦੇ ਲਈ ਦੇਸ਼ ਅਤੇ ਸਮਾਜ ਹਮੇਸ਼ਾ ਰਿਣੀ ਹੈ, ਪਰ ਜਿਸ ਤਰ੍ਹਾਂ ਤਰਸ ਆਧਾਰ ਉੱਤੇ ਨਿਯੁਕਤੀਆਂ ਕੀਤੀਆਂ ਗਈਆਂ, ਉਨ੍ਹਾਂ ਵਿਚੋਂ ਕੁਝ ਨਿਯੁਕਤੀਆਂ ਨੂੰ ਇਸ ਸ਼੍ਰੇਣੀ ਵਿੱਚ ਰੱਖਣਾ ਠੀਕ ਨਹੀਂ, ਇਸ ਲਈ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਫੈਸਲੇ ਉੱਤੇ ਮੁੜ ਵਿਚਾਰ ਕਰਕੇ ਨਿਯੁਕਤੀਆਂ ਰੱਦ ਕਰਨ ਨੂੰ ਕਿਹਾ ਹੈ। ਅੱਜ ਏਥੇ ਜਾਰੀ ਬਿਆਨ ਵਿਚ ਜਾਖੜ ਨੇ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਲਏ ਲੋਕ ਭਲਾਈ ਦੇਕਈ ਫ਼ੈਸਲੇ, ਜਿਵੇਂ ਛੇਵਾਂ ਪੇ ਕਮਿਸ਼ਨ ਲਾਗੂ ਕਰਨਾ ਤੇ ਹਜ਼ਾਰਾਂ ਸਫਾਈ ਕਾਮਿਆਂ ਨੂੰ ਪੱਕਾ ਕਰਨਾ ਆਦਿ ਨੂੰ ਵੀ ਢੱਕ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਕੁਰਬਾਨੀ ਕਰਨ ਵਾਲਿਆਂ ਲਈ ਦੇਸ਼ ਸ਼ੁਕਰਗੁਜ਼ਾਰ ਹੈ, ਪਰ ਇਨ੍ਹਾਂ ਨਿਯੁਕਤੀਆਂ ਦੇ ਪਿਛੋਕੜ ਨੂੰ ਦੇਖ ਕੇ ਇਸ ਫੈਸਲੇ ਨੂੰ ਠੀਕ ਨਹੀਂ ਕਿਹਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਬਾਰੇਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਗ਼ਲਤ ਸਲਾਹ ਦਿੱਤੀ ਗਈ ਹੈ, ਕਿਉਂਕਿ ਇਸ ਫ਼ੈਸਲੇ ਮਗਰੋਂ ਸਰਕਾਰ ਉੱਤੇ ਭਾਈ ਭਤੀਜਾਵਾਦ ਅਤੇ ਕੁਝ ਲੋਕਾਂ ਦੀ ਸਿਆਸੀ ਸਰਪ੍ਰਸਤੀ ਦੇ ਦੋਸ਼ ਲੱਗਣਗੇ।

Read More Latest Politics News

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca