The Captain said: The police officers did not intervene, they went to
Connect with us [email protected]

ਰਾਜਨੀਤੀ

ਕੈਪਟਨ ਨੇ ਕਿਹਾ:ਪੁਲਿਸ ਅਫਸਰ ਦਖਲ ਦੇਣ ਨਹੀਂ, ਕਿਸਾਨ ਅੰਦੋਲਨ ਬਾਰੇ ਸੂਚਨਾ ਲੈਣ ਗਏ ਨੇ

Published

on

capt amrinder singh

ਚੰਡੀਗੜ੍ਹ, 9 ਜਨਵਰੀ, – ਵਿਰੋਧੀ ਧਿਰਾਂ ਵੱਲੋਂ ਲਾਏ ਇਨ੍ਹਾਂ ਦੋਸ਼ਾਂ, ਕਿ ਪੰਜਾਬ ਪੁਲਸ ਦੇ ਕੁਝ ਅਫਸਰ ਦਿੱਲੀ ਵਿੱਚ ਕਿਸਾਨ ਸੰਘਰਸ਼ ਵਿੱਚ ਦਖਲ ਦੇ ਰਹੇ ਹਨ, ਨੂੰ ਬੇਬੁਨਿਆਦ ਅਤੇ ਬਦਨੀਤੀ ਤੋਂ ਪ੍ਰੇਰਿਤ ਦੱਸਦੇ ਹੋਏ ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਦਿੱਲੀ ਬਾਰਡਰ ਉੱਤੇ ਮੁਜ਼ਾਹਰਾ ਕਰਦੇ ਕਿਸਾਨਾਂ ਨਾਲ ਕੋਈ ਗੱਲਬਾਤ ਕਰਨ ਲਈ ਪੁਲਿਸ ਅਫਸਰਾਂ ਦੀ ਤਾਇਨਾਤੀ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਦਿੱਲੀ ਬਾਰਡਰ ਤੋਂ ਕਾਫੀ ਪਹਿਲਾਂ ਕਿਸਾਨਾਂ ਵੱਲੋਂ ਪੰਜਾਬ ਵਿਚ ਮੁਜ਼ਾਹਰੇ ਕੀਤੇ ਜਾ ਰਹੇ ਸਨ, ਇਸ ਲਈ ਉਨਾਂ ਨੇ ਸੁਭਾਵਕ ਤੌਰ ਉੱਤੇ ਪੁਲਿਸ ਅਫਸਰਾਂ ਨੂੰ ਸਿਰਫ ਕੌਮੀ ਰਾਜਧਾਨੀ ਦਿੱਲੀ ਨਹੀਂ, ਸਮੁੱਚੇ ਪੰਜਾਬ ਦੀ ਸਥਿਤੀ ਹਾਲਾਤ ਦੀ ਜਾਣਕਾਰੀ ਰੱਖਣ ਤੇ ਖੁਫੀਆ ਸੂਚਨਾਵਾਂ ਦੇਣ ਲਈ ਕਿਹਾ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਮੁਜ਼ਾਹਰੇ ਵਾਲੀ ਥਾਂ ਪੰਜਾਬ ਦੇ ਕੁਝ ਕੁ ਪੁਲਿਸ ਅਫਸਰਾਂ ਦੇ ਹੋਣ ਦਾ ਗਲਤ ਅਰਥ ਕੱਢ ਕੇ ਇਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਲਾਤ ਉੱਤੇ ਨਜ਼ਰ ਰੱਖਣਾ ਸਟੇਟ ਪੁਲਿਸ ਦਾ ਲਗਾਤਾਰ ਕੰਮ ਹੁੰਦਾ ਹੈ ਅਤੇ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਵਜੋਂ ਸਾਰੀ ਸਥਿਤੀ ਤੋਂ ਜਾਣੂੰ ਹੋਣਾ ਮੇਰੀ ਜ਼ਿੰਮੇਵਾਰੀ ਹੈ। ਮੁੱਖ ਮੰਤਰੀ ਨੇ ਕਿਹਾ, ‘ਜੋ ਕੋਈ ਇਹ ਸਮਝਦਾ ਹੈ ਕਿ ਗਿਣਤੀ ਦੇ ਪੁਲਿਸ ਅਧਿਕਾਰੀ ਕਿਸਾਨਾਂ ਨਾਲ ਗੱਲਬਾਤ ਕਰਵਾ ਸਕਦੇ ਹਨ ਜਾਂ ਕੇਂਦਰ ਸਰਕਾਰ ਵੱਲੋਂ ਖੇਤੀ ਕਾਨੂੰਨਾਂ ਵਿੱਚ ਸੋਧਾਂ ਮੰਨਣਲਈ ਕਿਸਾਨ ਆਗੂਆਂ ਨੂੰ ਮਨਾ ਲੈਣਗੇ ਤਾਂ ਉਹ ਨਾ-ਸਮਝ ਹੈ। ਉਨਾਂ ਕਿਹਾ ਕਿ ਕੇਂਦਰ ਸਰਕਾਰ ਦੇ ਚੋਟੀ ਦੇ ਆਗੂ ਜਦੋਂ ਇਸ ਵੇਲੇ ਗੱਲਬਾਤ ਦੀ ਪ੍ਰਕਿਰਿਆ ਵਿੱਚ ਸ਼ਾਮਲ ਹਨ ਤਾਂ ਮੇਰੇ ਇਸ ਵਿੱਚ ਕਿਸੇ ਤਰ੍ਹਾਂ ਦਾ ਦਖਲ ਦੇਣ ਦਾ ਸਵਾਲ ਹੀ ਕਿੱਥੋਂ ਪੈਦਾ ਹੁੰਦਾ ਹੈ?
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਤੇ ਅਰਵਿੰਦ ਕੇਜਰੀਵਾਲ ਅਤੇ ਇਨ੍ਹਾਂ ਦੋਵਾਂ ਦੇ ਹੇਠਲੇ ਪਾਰਟੀ ਆਗੂ ਝੂਠ ਅਤੇ ਫਰੇਬ ਦਾ ਆਸਰਾ ਲੈ ਕੇ ਆਪਣੀਆਂ ਉਨ੍ਹਾਂ ਨਾਕਾਮੀਆਂ ਨੂੰ ਲੁਕਾਉਣਾ ਚਾਹੁੰਦੇ ਹਨ, ਜਿਸ ਦਾ ਸਾਹਮਣਾ ਇਨਾਂ ਨੂੰ ਖੇਤੀ ਕਾਨੂੰਨਾਂ ਨਾਲ ਪੈਦਾ ਹੋਏ ਸਮੁੱਚੇ ਸੰਕਟ ਦੌਰਾਨ ਕਰਨਾ ਪਿਆ ਹੈ।
ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੇ ਇਸ ਦਾਅਵੇ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲਾਂ ਖਿਲਾਫ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਮਤੇ ਗਵਰਨਰ ਨੂੰ ਨਹੀਂ ਭੇਜੇ ਗਏ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਦਾ ਪ੍ਰਧਾਨ ਆਪਣਾ ਸੰਤੁਲਨ ਗਵਾ ਬੈਠਾ ਹੈ ਜਾਂ ਉਹ ਗੰਭੀਰ ਤੌਰ ਉੱਤੇ ਭੁੱਲਣ ਦੀ ਬਿਮਾਰੀ ਦਾ ਸ਼ਿਕਾਰ ਹੈ, ਕਿਉਂਕਿ ਉਨ੍ਹਾਂ ਦੀ ਪਾਰਟੀ ਦੇ ਕੁਝ ਸਾਥੀ, ਜਿਨ੍ਹਾਂ ਵਿੱਚ ਬਿਕਰਮ ਸਿੰਘ ਮਜੀਠੀਆ ਵੀ ਸ਼ਾਮਲ ਸੀ, ਮੇਰੇ ਨਾਲ ਮਤਾ ਅਤੇ ਵਿਧਾਨ ਸਭਾ ਤੋਂ ਪਾਸ ਕੀਤੇ ਤਿੰਨਾਂ ਸੂਬਾਈ ਸੋਧ ਬਿੱਲਾਂ ਦੀ ਫਾਈਲ ਗਵਰਨਰ ਦੇਣ ਲਈ ਰਾਜਭਵਨ ਗਏ ਸਨ। ਮੁੱਖ ਮੰਤਰੀ ਨੇ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਕਿ ਉਹ ਬਿਮਾਰੀ ਦੇ ਇਲਾਜ ਲਈ ਡਾਕਟਰੀ ਸਲਾਹ ਲੈਣ।

ਰਾਜਨੀਤੀ

ਕੈਪਟਨ ਅਮਰਿੰਦਰ ਨੇ ਪਟਿਆਲਾ ਵਿੱਚ ਤਿਰੰਗਾ ਲਹਿਰਾਇਆ

Published

on

capt amrinder
  • ਮੇਰਾ ਦਿਲ ਕਿਸਾਨਾਂ ਦੇ ਨਾਲ ਹੈ: ਅਮਰਿੰਦਰ
    ਪਟਿਆਲਾ, 26 ਜਨਵਰੀ, – ਇਸ ਵਾਰ ਦੇ ਗਣਤੰਤਰ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਪਟਿਆਲੇ ਵਿੱਚ ਤਿਰੰਗਾ ਝੰਡਾ ਲਹਿਰਾਇਆ। ਉਨ੍ਹਾਂ ਦੇ ਮੰਤਰੀ ਸਾਥੀਆਂ ਨੇ ਵੀ ਪੰਜਾਬ ਦੇ ਵੱਖ-ਵੱਖ ਜਿ਼ਲਿਆਂ ਵਿੱਚ ਗਣਤੰਤਰ ਦਿਵਸ ਮੌਕੇ ਝੰਡੇ ਲਹਿਰਾਉਣ ਦੀ ਰਸਮ ਨਿਭਾਈ।
    ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਮਹਾਮਾਰੀ ਦੇਕਾਰਨ ਇਕ ਸਾਲ ਔਖੀ ਘੜੀ ਦਾ ਪੰਜਾਬੀਆਂ ਨੇ ਦ੍ਰਿੜ੍ਹਤਾ ਨਾਲ ਮੁਕਾਬਲਾ ਕੀਤਾ ਤੇ ਲਾਕਡਾਊਨ ਦੀ ਮਾਰ ਵੀ ਝੱਲੀ ਹੈ, ਪਰ ਇਸਦਾ ਮੁਕਾਬਲਾ ਕਰਦਿਆਂ ਮੁੜ ਜਿ਼ੰਦਗੀ ਨੂੰ ਲੀਹ ਉੱਤੇ ਪਾਇਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਡੇ ਇਤਿਹਾਸ ਤੋਂ ਜਾਣੂ ਕਰਵਾਉਣ ਲਈ ਪੰਜਾਬ ਵਿੱਚ ਯਾਦਗਾਰਾਂ ਸਥਾਪਤ ਕੀਤੀਆਂ ਜਾ ਰਹੀਆਂ ਹਨ ਅਤੇ ਜਲ੍ਹਿਆਵਾਲੇ ਬਾਗ ਵਿੱਚ ਸ਼ਹੀਦ ਹੋਣ ਵਾਲੀਆਂ ਦੀਆਂ ਯਾਦਗਾਰਾਂ ਉਨ੍ਹਾਂ ਦੇ ਪਿੰਡਾਂ ਵਿੱਚ ਵੀ ਬਣਾਈਆਂ ਜਾਣਗੀਆਂ।
    ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਸਾਡੇ ਕਿਸਾਨ ਦਿੱਲੀ ਦੇ ਬਾਰਡਰ ਉੱਤੇ ਬੈਠੇ ਹਨ, ਅਸੀਂ ਭਾਰਤ ਦਾ ਸਿਰਫ਼ 2 ਫੀਸਦੀ ਹਾਂ, ਪਰ ਸਾਡਾ ਯੋਗਦਾਨ ਵੱਡਾ ਰਿਹਾ ਹੈ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸਾਨੂੰ ਪੁੱਛਿਆ ਵੀ ਨਹੀਂ ਅਤੇ ਕੇਂਦਰ ਸਰਕਾਰ ਨੇ ਪੰਜਾਬ ਦੀ ਅਹਿਮੀਅਤ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਇਕ ਦਿਨ ਆਵੇਗਾ, ਜਦੋਂ ਪੰਜਾਬ ਦੀ ਲੋੜ ਪੂਰੇ ਦੇਸ਼ ਨੂੰ ਮੁੜ ਕੇ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਮੇਰਾ ਮਨ ਅਤੇ ਦਿਲ ਕਿਸਾਨਾਂ ਦੇ ਨਾਲ ਹੈ, ਅਸੀਂ ਪੰਜਾਬ ਅਸੈਂਬਲੀ ਵਿੱਚ ਖੇਤੀ ਕਾਨੂੰਨ ਰੱਦ ਕਰ ਚੁੱਕੇ ਹਾਂ ਤੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਹੱਕ ਵਿੱਚ ਇਨ੍ਹਾਂ ਕਾਨੂੰਨਾਂ ਨੂੰ ਰੱਦ ਕਰਨ ਦੀ ਅਪੀਲ ਕਰ ਚੁੱਕੇ ਹਾਂ। ਉਨ੍ਹਾਂ ਕਿਹਾ ਕਿ ਜਿਹੜਾ ਸੂਬਾ ਦੇਸ਼ ਦੇ ਵੱਡੀ ਗਿਣਤੀ ਲੋਕਾਂ ਦਾ ਢਿੱਡ ਭਰ ਰਿਹਾ ਹੈ, ਉਨ੍ਹਾਂ ਦੀ ਸੁਣਵਾਈ ਨਾ ਹੋਣਾ ਬੇਹੱਦ ਸ਼ਰਮਨਾਕ ਹੈ।

Read More Punjabi Political News Today

Continue Reading

ਰਾਜਨੀਤੀ

ਸਨੀ ਦਿਓਲ ਵੱਲੋਂ ਇਕ ਵਾਰ ਫਿਰ ਦੀਪ ਸਿੱਧੂ ਬਾਰੇ ਸਫਾਈ ਪੇਸ਼

Published

on

sunny deol

ਨਵੀਂ ਦਿੱਲੀ, 26 ਜਨਵਰੀ, – ਬਾਲੀਵੁੱਡ ਅਭਿਨੇਤਾ ਅਤੇ ਗੁਰਦਾਸਪੁਰ ਹਲਕੇ ਤੋਂ ਪਾਰਲੀਮੈਂਟ ਮੈਂਬਰ ਸੰਨੀ ਦਿਓਲ ਨੇ ਇਕ ਵਾਰ ਫਿਰ ਆਪਣੇ ਪੁਰਾਣੇ ਸਾਥੀ ਦੀਪ ਸਿੱਧੂ ਬਾਰੇ ਪੱਖ ਸਪਸ਼ਟ ਕਰਦਿਆਂ ਕਿਹਾ ਕਿ ਮੇਰਾ ਉਸ ਦੇ ਨਾਲ ਕੋਈ ਸਬੰਧ ਨਹੀਂ ਹੈ। ਇਹ ਗੱਲ ਉਸ ਨੇ ਆਪਣੇ ਸੋਸ਼ਲ ਮੀਡੀਏ ਦੇ ਪੇਜ ਉੱਤੇਲਿਖੀ ਹੈ।
ਸਨੀ ਦਿਓਲ ਨੇ ਕਿਹਾ ਕਿ ਮੈਂ ਪੂਰੀ ਦੁਨੀਆ ਨੂੰ ਬੇਨਤੀ ਕਰ ਰਿਹਾ ਹਾਂ ਕਿ ਇਹ ਕਿਸਾਨਾਂ ਤੇ ਸਾਡੀ ਸਰਕਾਰ ਦਾ ਮਾਮਲਾ ਹੈ, ਕਿਸੇ ਨੂੰ ਇਸ ਦੇ ਵਿੱਚ ਨਹੀਂ ਆਉਣਾ ਚਾਹੀਦਾ,ਕਿਉਂਕਿ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ ਤਾਂ ਕੋਈ ਹੱਲ ਲੱਭ ਲੈਣਗੀਆਂ। ਉਨ੍ਹਾਂ ਕਿਹਾ ਕਿ ਮੈਂ ਜਾਣਦਾ ਹਾਂ ਕਿ ਬਹੁਤ ਸਾਰੇ ਲੋਕ ਇਸ ਦਾ ਲਾਭ ਲੈਣਾ ਚਾਹੁੰਦੇ ਹਨ ਤੇ ਉਹ ਕਿਸਾਨਾਂ ਬਾਰੇ ਬਿਲਕੁਲ ਨਹੀਂ ਸੋਚਦੇ, ਉਨ੍ਹਾਂ ਦਾ ਆਪਣਾ ਸੁਆਰਥ ਹੋ ਸਕਦਾ ਹੈ।ਸਨੀ ਦਿਓਲ ਨੇ ਕਿਹਾ ਕਿ ਦੀਪ ਸਿੱਧੂ ਚੋਣਾਂ ਦੇ ਵਕਤ ਮੇਰੇ ਨਾਲ ਸੀ, ਪਰ ਲੰਬੇ ਸਮੇਂ ਤੋਂ ਮੇਰੇ ਨਾਲ ਨਹੀਂ, ਜੋ ਵੀ ਉਹ ਕਹਿੰਦਾ ਹੈ, ਉਹ ਉਸਦੀ ਇੱਛਾ ਮੁਤਾਬਕ ਕਰ ਰਿਹਾ ਹੈ,ਉਸਦੀ ਕਿਸੇ ਗਤੀਵਿਧੀ ਨਾਲ ਮੇਰਾ ਕੁਝ ਲੈਣਾ ਦੇਣਾ ਨਹੀਂ, ਮੈਂ ਆਪਣੀ ਪਾਰਟੀ ਅਤੇ ਕਿਸਾਨਾਂ ਨਾਲ ਹਾਂ ਅਤੇ ਹਮੇਸ਼ਾਂ ਕਿਸਾਨਾਂ ਨਾਲ ਰਹਾਂਗਾ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਹਮੇਸ਼ਾਂ ਕਿਸਾਨਾਂ ਦੀ ਭਲਾਈ ਬਾਰੇ ਸੋਚਿਆ ਹੈ ਅਤੇ ਮੈਨੂੰ ਯਕੀਨ ਹੈ ਕਿ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਫਿਰ ਸਹੀ ਸਿੱਟੇ ਉੱਤੇ ਪਹੁੰਚੇਗੀ।

Read More Latest Political News Today

Continue Reading

ਰਾਜਨੀਤੀ

ਲਾਲ ਕਿਲ੍ਹੇ ਦੀਆਂ ਘਟਨਾਵਾਂ ਪਿੱਛੋਂ ਅਮਿਤ ਸ਼ਾਹ ਨੇ ਉੱਚ ਪੱਧਰੀ ਬੈਠਕ ਲਾਈ

Published

on

amit shah

ਨਵੀਂ ਦਿੱਲੀ, 26 ਜਨਵਰੀ, – ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਤੇ ਦਿੱਲੀ ਵਿੱਚ ਸਥਿਤੀ ਵਿਗੜ ਜਾਣ ਪਿੱਛੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਉੱਚ ਪੱਧਰੀ ਬੈਠਕ ਕੀਤੀ, ਜਿਸਵਿੱਚਹੋਮ ਸੈਕਟਰੀ ਦੇ ਨਾਲਦਿੱਲੀ ਪੁਲਿਸ ਦੇ ਅਧਿਕਾਰੀ ਅਤੇ ਹੋਰ ਲੋਕ ਸ਼ਾਮਲ ਹੋਏ। ਅੱਜ ਦੀ ਹਿੰਸਾ ਨਾਲ ਜੁੜੇ ਹਰ ਪੱਖ ਦੀ ਸਮੀਖਿਆ ਲਈ ਅੱਜ ਤਿੰਨ ਅਹਿਮ ਬੈਠਕਾਂ ਕੀਤੀਆਂ ਗਈਆਂ ਅਤੇ ਗ੍ਰਹਿ ਮੰਤਰਾਲੇ ਅਤੇ ਦਿੱਲੀ ਪੁਲਿਸ ਵੱਲੋਂ ਬਣਾਈ ਗਈ ਵਿਸ਼ੇਸ਼ ਟੀਮ ਦਿੱਲੀ-ਐੱਨਸੀਆਰ ਦੇ ਅਧਿਕਾਰੀਆਂ ਤੋਂ ਇਨ੍ਹਾਂ ਘਟਨਾਵਾਂ ਬਾਰੇ ਸਾਰੀ ਜਾਣਕਾਰੀ ਲੈ ਰਹੀ ਹੈ।
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਦਿੱਲੀ ਹਿੰਸਾਬਾਰੇ ਪੁਲਿਸ ਅਧਿਕਾਰੀਆਂ ਤੋਂ ਸਾਰਾ ਪੱਖ ਸੁਣਿਆ ਤੇਅਮਨ-ਕਾਨੂੰਨ ਕਾਇਮ ਰੱਖਣ ਲਈ ਜ਼ਰੂਰੀ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਇਸ ਮੌਕੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਫੌਰੀ ਫੈਸਲੇ ਮੁਤਾਬਕ ਸੀਆਰਪੀਐਫ (ਕੇਂਦਰੀ ਰਿਜ਼ਰਵ ਪੁਲਿਸ ਫੋਰਸ) ਦੀਆਂ 15 ਕੰਪਨੀਆਂ ਦਿੱਲੀ ਅਤੇ ਇਸ ਦੇ ਨਾਲ ਲੱਗਦੇ ਖੇਤਰਾਂ ਵਿੱਚ ਤਾਇਨਾਤ ਕਰਨ ਲਈ ਹੁਕਮ ਦਿੱਤੇ ਗਏ ਹਨ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਘਰ ਇਹ ਬੈਠਕ ਤਕਰੀਬਨ 2 ਘੰਟੇ ਚੱਲੀ ਅਤੇ ਸਾਰੇ ਅਹਿਮ ਵਿਭਾਗਾਂ ਦੇ ਉੱਚ ਅਧਿਕਾਰੀ ਇਸ ਵਿੱਚ ਮੌਜੂਦ ਸਨ। ਪਤਾ ਲੱਗਾ ਹੈ ਕਿ ਖੁਫੀਆ ਏਜੰਸੀਆਂ ਨੂੰ ਅਜੇ ਵੀ ਕਿਸੇ ਤਰ੍ਹਾਂ ਦੀ ਹਿੰਸਾ ਦਾ ਡਰ ਹੈ।
ਸਮਾਜਕ ਨਿਆਂ ਬਾਰੇ ਕੇਂਦਰੀ ਰਾਜ ਮੰਤਰੀ ਕ੍ਰਿਸ਼ਨਪਾਲ ਗੁੱਜਰ ਨੇ ਕਿਹਾਕਿ ਕੌਮੀ ਦਿਹਾੜੇਮੌਕੇ ਕਿਸਾਨਾਂ ਵੱਲੋਂਦਿੱਲੀ ਵਿੱਚ ਹਿੰਸਾ ਤੇ ਅਰਾਜਕਤਾ ਦਾ ਮਾਹੌਲ ਪੈਦਾ ਕਰਨਾ ਬਹੁਤ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਅਸੀਂ ਪਹਿਲੇ ਦਿਨੋਂ ਕਹਿੰਦੇ ਸਾਂ ਕਿ ਅੰਦੋਲਨ ਦਿਸ਼ਾਹੀਣ ਹੈ ਅਤੇ ਟਰੈਕਟਰ ਪਰੇਡ ਦਾ ਰੂਟ ਮਿਥਣ ਵਾਲੇ ਕਿਸਾਨ ਜਥੇਬੰਦੀਆਂ ਦੇ ਆਗੂ ਅੱਜ ਕਿਤੇ ਨਜ਼ਰ ਨਹੀਂ ਆਏ। ਉਨ੍ਹਾਂ ਕਿਹਾ ਕਿ ਇਸ ਹਿੰਸਾ ਲਈ ਕਿਸਾਨਾਂ ਦੇ ਆਗੂ ਜ਼ਿੰਮੇਵਾਰੀ ਲੈਣ ਅਤੇ ਕਿਸਾਨਤੁਰੰਤਦਿੱਲੀਬਾਰਡਰ ਖ਼ਾਲੀ ਕਰ ਕੇ ਘਰਾਂ ਨੂੰ ਪਰਤ ਜਾਣ ਤੇ ਸਰਕਾਰ ਨੂੰ ਸਖ਼ਤ ਕਦਮ ਚੁੱਕਣ ਲਈ ਮਜਬੂਰ ਨਾ ਕਰਨ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca