The case of ban on Punjabi film 'Shooter' has reached the High Court
Connect with us [email protected]

ਪੰਜਾਬੀ ਖ਼ਬਰਾਂ

ਪੰਜਾਬੀ ਫਿਲਮ ‘ਸ਼ੂਟਰ’ ਉੱਤੇ ਪਾਬੰਦੀ ਦਾ ਕੇਸ ਹਾਈ ਕੋਰਟ ਜਾ ਪੁੱਜਾ

Published

on

punjabi news today, news punjabi, latest punjabi news, daily punjab times, Latest Punjabi News Portal Online

ਚੰਡੀਗ਼ੜ੍ਹ, 10 ਜੁਲਾਈ – ਮਰਹੂਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ਉੱਤੇਬਣੀ ਪੰਜਾਬੀ ਫਿਲਮ ‘ਸ਼ੂਟਰ’ ਦੀ ਪੰਜਾਬ ਅਤੇ ਹਰਿਆਣਾ ਵਿੱਚ ਰਿਲੀਜ਼ ਉੱਤੇ ਲੱਗੀ ਰੋਕ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਪੇਸ਼ ਹੋਈ ਹੈ। ਫਿਲਮ ਦੇ ਨਿਰਮਾਤਾ ਕੇਵਲ ਸਿੰਘ ਨੇਇਸ ਪਟੀਸ਼ਨ ਵਿੱਚ ਅਦਾਲਤ ਨੂੰ ਕਿਹਾ ਹੈ ਕਿ ਹਰਿਆਣਾ ਅਤੇ ਪੰਜਾਬ ਵੱਲੋਂ ਫਿਲਮ ਉੱਤੇ ਲਾਈ ਗਈ ਰੋਕ ਕਾਨੂੰਨੀ ਤੌਰ ਉੱਤੇ ਗਲਤ ਹੈ।
ਇਸ ਕੇਸ ਵਿੱਚ ਬਹਿਸ ਦੌਰਾਨ ਪਟੀਸ਼ਨਰ ਦੇ ਵਕੀਲ ਵਿਜੇ ਪਾਲ ਨੇ ਬੈਂਚ ਨੂੰ ਦੱਸਿਆ ਕਿ ਪਿਛਲੇ ਸਾਲ ਫਰਵਰੀ ਵਿੱਚ ਹਰਿਆਣਾ ਤੇ ਪੰਜਾਬ ਸਰਕਾਰ ਨੇ ਆਪੋ-ਆਪਣੇ ਰਾਜਾਂ ਵਿੱਚ ਇਹ ਫਿਲਮ ਜਾਰੀ ਕਰਨ ਉੱਤੇ ਦੋ ਮਹੀਨੇ ਦੀ ਰੋਕ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਫਿਰ 10 ਮਾਰਚ 2020 ਨੂੰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਇਸ ਫਿਲਮ ਨੂੰ ਜਾਰੀ ਕਰਨ ਦਾ ਸਰਟੀਫਿਕੇਟ ਦੇ ਦਿੱਤਾ ਸੀ। ਸੁਪਰੀਮ ਕੋਰਟ ਵੀ ਪ੍ਰਕਾਸ਼ ਝਾਅ ਕੇਸ ਵਿੱਚਕਹਿ ਚੁੱਕੀ ਹੈ ਕਿ ਇੱਕ ਵਾਰ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ ਨੇ ਫਿਲਮ ਰਿਲੀਜ਼ ਲਈ ਪੱਤਰ ਦੇ ਦਿੱਤਾ ਤਾਂ ਉਸ ਉੱਤੇ ਰੋਕ ਨਹੀਂ ਲਾਈ ਜਾ ਸਕਦੀ। ਅਦਾਲਤ ਨੂੰ ਦੱਸਿਆ ਗਿਆ ਕਿ ਪਟੀਸ਼ਨਰ ਧਿਰ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਇਸ ਦਾ ਕਾਨੂੰਨੀ ਨੋਟਿਸ ਦੇ ਕੇ ਫਿਲਮ ਉੱਤੇ ਰੋਕ ਦਾ ਹੁਕਮ ਵਾਪਸ ਲੈਣ ਲਈ ਕਿਹਾ ਸੀ, ਪਰ ਹਾਲੇ ਤੱਕ ਸਰਕਾਰ ਨੇ ਕੋਈ ਫੈਸਲਾ ਨਹੀਂ ਲਿਆ। ਉਨ੍ਹਾਂ ਨੇ ਸਰਕਾਰ ਦਾ ਹੁਕਮ ਰੱਦ ਕਰ ਕੇ ਫਿਲਮ ਰਿਲੀਜ਼ ਕਰਨ ਦੀ ਇਜਾਜ਼ਤ ਮੰਗੀ। ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖ ਕੇ ਹਾਈ ਕੋਰਟ ਨੇ ਕੇਸ ਮੁਲਤਵੀ ਕਰ ਦਿੱਤਾ ਹੈ।
ਵਰਨਣ ਯੋਗ ਹੈ ਕਿ ਇਹ ਫਿਲਮ ਗੈਂਗਸਟਰ ਸੁੱਖਾ ਕਾਹਲਵਾਂ ਦੀ ਜ਼ਿੰਦਗੀ ਉੱਤੇਬਣੀ ਹੈ। ਉਸ ਦੇ ਖ਼ਿਲਾਫ਼ ਤਿੰਨ ਦਰਜਨ ਤੋਂ ਵੱਧ ਅਪਰਾਧਕ ਕੇਸ ਦਰਜ ਸਨ। ਫਿਲਮ ਉੱਤੇ ਦੋਸ਼ ਲੱਗਦੇ ਸਨ ਕਿ ਇਸ ਵਿੱਚ ਹਿੰਸਾ ਦੇ ਨਾਲ-ਨਾਲ ਗੰਨ ਕਲਚਰ ਨੂੰ ਵੀ ਉਤਸ਼ਾਹਤ ਕੀਤਾ ਗਿਆ ਹੈ। ਇਨ੍ਹਾਂ ਦੋਸ਼ਾਂ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਫਿਲਮ ਦੇ ਇੱਕ ਪ੍ਰੋਡਿਊਸਰ ਕੇਵੀ ਢਿੱਲੋਂ ਦੇ ਖ਼ਿਲਾਫ਼ ਐਕਸ਼ਨ ਲੈਣ ਦੇ ਵੀ ਹੁਕਮ ਦਿੱਤੇ ਸਨ।

Read More Latest Punjabi News

ਪੰਜਾਬੀ ਖ਼ਬਰਾਂ

ਜਾਸੂਸੀ ਕੇਸ ਵਿੱਚ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ

Published

on

Supreme-Court

ਨਵੀਂ ਦਿੱਲੀ, 31 ਜੁਲਾਈ – ਭਾਰਤ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈਗਾਸਸ ਜਾਸੂਸੀ ਵਿਵਾਦ ਕਾਰਨ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ ਤੇ ਇਸ ਦੇ ਬਾਅਦ ਇਸ ਵਿਵਾਦਦੇ ਬਾਰੇ ਸੁਪਰੀਮ ਕੋਰਟ ਨੇ ਵੀ ਵਿਚਾਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਸੂਸੀ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਪਟੀਸ਼ਨਦੀ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਈ ਹੈ।
ਚੀਫ ਜਸਟਿਸ ਐਨ ਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਨੇ ਅਗਲੇ ਹਫ਼ਤੇ ਇਸ ਦੀ ਸੁਣਵਾਈ ਕਰਨ ਦੀ ਗੱਲ ਕਹੀ ਹੈ। ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਅੱਗੇ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਤੇ ਕਿਹਾ ਸੀ ਕਿ ਇਹ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ ਤੇ ਸੁਪਰੀਮ ਕੋਰਟ ਇਸਬਾਰੇ ਤੁਰੰਤ ਸੁਣਵਾਈ ਕਰੇ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਦੀ ਅਗਵਾਈ ਵਿੱਚ ਜਾਂਚ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ ਇਸ ਕੇਸ ਦੀ ਆਜ਼ਾਦ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ 27 ਜੁਲਾਈ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਇਜ਼ਰਾਈਲੀ ਸਪਾਈਵੇਅਰ ਸਾਫ਼ਟਵੇਅਰ ਪੈਗਾਸਸ ਦੀ ਵਰਤੋਂ ਕਈ ਵੱਕਾਰੀ ਨਾਗਰਿਕਾਂ, ਸਿਆਸੀ ਆਗੂਆਂ ਅਤੇ ਪੱਤਰਕਾਰਾਂ ਬਾਰੇ ਸਰਕਾਰੀ ਏਜੰਸੀਆਂ ਵੱਲੋਂ ਜਾਸੂਸੀ ਕਰਨ ਲਈ ਕੀਤੀ ਗਈ ਹੈ ਤੇ ਇਸ ਦੀ ਆਜ਼ਾਦ ਜਾਂਚ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਕੀ ਕੇਂਦਰ ਸਰਕਾਰ ਜਾਂ ਉਸਦੀ ਕਿਸੇ ਜਾਂਚ ਏਜੰਸੀ ਨੇ ਵਿਵਾਦ ਵਾਲੇ ਪੈਗਾਸਸ ਸਪਾਈਵੇਅਰ ਸਾਫ਼ਟਵੇਅਰ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ।

Continue Reading

ਪੰਜਾਬੀ ਖ਼ਬਰਾਂ

ਛੁੱਟੀ ਆਏ ਫ਼ੌਜੀ ਨੇ ਹੋਟਲ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕੀਤੀ

Published

on

Suicide

ਫ਼ਿਰੋਜ਼ਪੁਰ, 31 ਜੁਲਾਈ – ਛੁੱਟੀ ਵਿੱਚ ਆਏ ਹੋਏ ਇੱਕ ਫ਼ੌਜੀ ਨੇ ਫ਼ਿਰੋਜ਼ਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਫ਼ਿਰੋਜ਼ਪੁਰ ਛਾਉਣੀ ਦੇ ਥਾਣਾ ਇੰਚਾਰਜ ਨਿਖੀਲ ਗਰਗ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਫ਼ੌਜ ਵਿੱਚ ਲੇਹ ਵਿੱਚ ਤੈਨਾਤ ਸੀ। ਉਹ ਕਰੀਬ ਡੇਢ ਮਹੀਨੇ ਪਹਿਲਾਂ ਛੁੱਟੀ ਕੱਟਣ ਘਰ ਆਇਆ ਸੀ।ਥਾਣਾ ਇੰਚਾਰਜ ਨੇ ਦੱਸਿਆ ਕਿ ਕਰਮਜੀਤ ਸਿੰਘ ਕੱਲ੍ਹ ਸਵੇਰੇ ਫ਼ਿਰੋਜ਼ਪੁਰ ਛਾਉਣੀ ਦੇ ਇੱਕ ਹੋਟਲ ਵਿੱਚ ਆਇਆ ਅਤੇ ਉਥੇ ਕਮਰਾ ਲਿਆ ਸੀ। ਉਹ ਆਪਣੇ ਕਮਰੇ ਤੋਂ ਕਰੀਬ 3-4 ਵਾਰ ਬਾਹਰ ਆਇਆ। ਰਾਤ 11 ਵਜੇ ਉਸ ਦੇ ਵੱਲੋਂ ਲਾਏ ਗਏ ਫੰਦੇ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਸੂਚਨਾ ਮਿਲਦੇ ਸਾਰ ਪੁਲਸ ਟੀਮ ਓਥੇ ਗਈ। ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾਂ ਕਰਮਜੀਤ ਸਿੰਘ ਨੇ ਵ੍ਹਅਟਸਐਪ ਰਾਹੀਂ ਆਪਣੇ ਪਰਵਾਰ ਨੂੰ ਲੋਕੇਸ਼ਨ ਸੈਂਡ ਕੀਤੀ ਸੀ, ਜਿਸ ਦੀ ਸੂਚਨਾ ਪਰਵਾਰ ਨੇ ਫ਼ਿਰੋਜ਼ਪੁਰ ਦਿੱਤੀ ਅਤੇ ਜਦੋਂ ਆ ਕੇ ਹੋਟਲ ਦੇ ਕਮਰੇ ਵਿੱਚ ਦੇਖਿਆ ਤਾਂ ਉਸਦੇ ਗਲੇ ਵਿੱਚ ਫੰਦਾ ਲੱਗਾ ਹੋਇਆ ਸੀ। ਸਵੇਰਾ ਹੋਟਲ ਦੇ ਮਾਲਿਕ ਤਰੁਣ ਮਿਤਲ ਨੇ ਕਿਹਾ ਕਿ ਉਹ ਇਸ ਵਕਤ ਬਾਹਰ ਹੈ ਪਰ ਇਸ ਘਟਨਾ ਦੀ ਜਾਣਕਾਰੀ ਸਭ ਤੋਂ ਪਹਿਲਾਂ ਪੁਲਸ ਨੂੰ ਦਿੱਤੀ ਗਈ ਸੀ ਤੇ ਪੁਲਸ ਦੀ ਮੌਜੂਦਗੀ ਵਿੱਚ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਮ੍ਰਿਤਕ ਫੰਦੇ ਨਾਲ ਲੱਟਕਦਾ ਹੋਇਆ ਪਾਇਆ ਗਿਆ।

Continue Reading

ਪੰਜਾਬੀ ਖ਼ਬਰਾਂ

ਜ਼ਮੀਨ ਦਾ ਬਿਆਨਾ 26 ਲੱਖ ਰੁਪਏ ਲੈਕੇ ਰਜਿਸਟਰੀ ਨਹੀਂ ਕਰਾਈ

Published

on

land scam

ਭੋਗਪੁਰ, 31 ਜੁਲਾਈ – ਪਿੰਡ ਬਜਾਜ ਥਾਣਾ ਭੁਲੱਥ ਵਾਸੀ ਇੱਕ ਵਸਨੀਕ ਦੀ ਸ਼ਿਕਾਇਤ ਉੱਤੇ ਭੋਗਪੁਰ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਦੇ ਖ਼ਿਲਾਫ਼ 26 ਲੱਖ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਨੇ ਐਸ ਐਸ ਪੀ ਜਲੰਧਰ ਦਿਹਾਤੀ ਨੂੰ ਸ਼ਿਕਾਇਤ ਦਿੱਤੀ ਕਿਹਾ ਸੀ ਕਿ ਉਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਨਾਲ ਪ੍ਰਤੀ ਏਕੜ 18 ਲੱਖ ਰੁਪਏ ਦੇ ਹਿਸਾਬ 25 ਕਨਾਲ ਜ਼ਮੀਨ (ਤਿੰਨ ਏਕੜ ਇੱਕ ਕਨਾਲ) ਦਾ ਸੌਦਾ ਕੀਤਾ ਸੀ।ਇਸ ਜ਼ਮੀਨ ਦਾ ਬਿਆਨਾ ਅਗਸਤ 2020 ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘ ਨੂੰ 19 ਲੱਖ ਰੁਪਏ ਆਪਣੇ ਬੈਂਕ ਖਾਤੇ ਰਾਹੀਂ ਤੇ ਇੱਕ ਲੱਖ ਨਗਦ ਕੁਲ 20 ਲੱਖ ਰੁਪਏ ਬਿਆਨੇ ਵਜੋਂ ਦਿੱਤੇ ਸਨ ਤੇ ਜ਼ਮੀਨ ਦੀ ਰਜਿਸਟਰੀ 15 ਅਪ੍ਰੈਲ 2021 ਨੂੰ ਕਰਾਉਣ ਦਾ ਇਕਰਾਰ ਕੁਲਵਿੰਦਰ ਸਿੰਘ ਨੇ ਕੀਤਾ ਸੀ। ਉਸ ਨੇ ਇਹ ਜ਼ਮੀਨ ਅਸਲ ਵਿੱਚ ਭੋਗਪੁਰ ਦੇ ਇੱਕ ਸਰਕਾਰੀ ਬੈਂਕ ਪਾਸ ਗਿਰਵੀ ਰੱਖ ਕੇ ਕਰਜ਼ਾ ਲਿਆ ਹੋਇਆ ਸੀ।ਕੁਲਵਿੰਦਰ ਸਿੰਘ ਨੇ ਬਿਆਨੇ ਵਜੋਂ ਲਈ ਰਕਮ ਨਾਲ ਇਸ ਜ਼ਮੀਨ ਉੱਤੇ ਲਿਆ ਕਰਜ਼ਾ ਜਮ੍ਹਾ ਕਰਵਾਉਣ ਦਾ ਵਾਅਦਾ ਕੀਤਾ ਸੀ। ਬਿਆਨਾ ਕਰਨ ਤੋਂ ਕੁਝ ਸਮੇਂ ਬਾਅਦ ਕੁਲਵਿੰਦਰ ਸਿੰਘ ਨੇ ਸ਼ਿਕਾਇਤ ਕਰਤਾ ਪਾਸੋਂ ਛੇ ਲੱਖ ਰੁਪਏ ਦੀ ਹੋਰ ਮੰਗ ਕੀਤੀ ਤਾਂ ਸ਼ਿਕਾਇਤ ਕਰਤਾ ਨੇ ਸਤੰਬਰ 2020 ਵਿੱਚ ਦੋ ਲੱਖ ਰੁਪਏ ਬੈਂਕ ਰਾਹੀਂ ਅਤੇ ਚਾਰ ਲੱਖ ਰੁਪਏ ਨਗਦ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ, ਇਸ ਤਰ੍ਹਾਂ ਸ਼ਿਕਾਇਤ ਕਰਤਾ ਨੇ ਕੁਲ 26 ਲੱਖ ਰੁਪਏ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ ਤੇ ਬਾਕੀ ਰਕਮ ਜ਼ਮੀਨ ਦੀ ਰਜਿਸਟਰੀ ਵੇਲੇ ਕੁਲਵਿੰਦਰ ਸਿੰਘ ਨੂੰ ਦੇਣੀ ਸੀ। ਸ਼ਿਕਾਇਤ ਕਰਤਾ ਬਿਆਨੇ ਦੀ ਤੈਅ ਮਿਤੀ ਅਨੁਸਾਰ 15 ਅਪ੍ਰੈਲ 2021 ਨੂੰ ਸਬ ਰਜਿਸਟਰਾਰ ਭੋਗਪੁਰ ਦੇ ਦਫ਼ਤਰ ਗਿਆ, ਪਰ ਕੁਲਵਿੰਦਰ ਸਿੰਘ ਨਹੀਂ ਆਇਆ। ਸ਼ਿਕਾਇਤ ਕਰਤਾ ਨੇ ਵਕੀਲ ਰਾਹੀਂ ਕੁਲਵਿੰਦਰ ਸਿੰਘ ਨੂੰ ਨੋਟਿਸ ਭੇਜ ਕੇ 6 ਮਈ 2021 ਨੂੰ ਸਵੇਰੇ ਸਬ ਰਜਿਸਟਰਾਰ ਦਫ਼ਤਰ ਵਿੱਚ ਆ ਕੇ ਆਪਣੀ ਬਾਕੀ ਰਹਿੰਦੀ ਰਕਮ ਵਸੂਲ ਕਰਕੇ ਜ਼ਮੀਨ ਦੀ ਰਜਿਸਟਰੀ ਉਸ ਦੇ ਹੱਕ ਵਿੱਚ ਕਰਾਉਣ ਲਈ ਕਿਹਾ, ਪਰ ਕੁਲਵਿੰਦਰ ਸਿੰਘ ਹਾਜ਼ਰ ਨਹੀਂ ਹੋਇਆ। ਇਸ ਦੇ ਬਾਅਦ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ, ਜਿਸ ਦੀ ਜਾਂਚ ਡੀ ਐੱਸ ਪੀ ਜਲੰਧਰ ਨੂੰ ਸੌਂਪੀ ਗਈ। ਉਨ੍ਹਾਂ ਨੇ ਸਾਰੇ ਕੇਸ ਦੀ ਜਾਂਚ ਕਰਨ ਪਿੱਛੋਂ ਆਪਣੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਵੱਲੋਂ ਕੁਲਵਿੰਦਰ ਸਿੰਘ ਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਨੂੰ ਸਹੀ ਠਹਿਰਾਇਆ ਅਤੇ ਥਾਣਾ ਭੋਗਪੁਰ ਨੂੰ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬੁੱਟਰਾਂ ਜ਼ਿਲ੍ਹਾ ਜਲੰਧਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ।

Continue Reading

ਰੁਝਾਨ


Copyright by IK Soch News powered by InstantWebsites.ca