The Congress leader in the Banur Club case has also been in controversy
Connect with us [email protected]

ਪੰਜਾਬੀ ਖ਼ਬਰਾਂ

ਬਨੂੜ ਕਲੱਬ ਕੇਸ ਵਾਲਾ ਕਾਂਗਰਸੀ ਨੇਤਾ ਨਕਲੀ ਸ਼ਰਾਬ ਕੇਸ ਵਿੱਚ ਵੀ ਵਿਵਾਦਾਂ ਵਿੱਚ ਰਿਹੈ

Published

on

alcohal

ਪਟਿਆਲਾ, 3 ਫਰਵਰੀ – ਰਾਜਪੁਰਾ ਵਿੱਚ ਨਕਲੀ ਸ਼ਰਾਬ ਬਣਾਉਣ ਦੇ ਕੇਸ ਵਿੱਚ ਵਿਵਾਦ ਵਿੱਚ ਰਿਹਾ ਕਾਂਗਰਸੀ ਨੇਤਾ ਪਰਸੋਂ ਬਨੂੜ ਹੋਟਲ ਵਿੱਚ ਕੈਸੀਨੋ ਚਲਾਉਣ ਦੇ ਕਾਂਡ ਦੇ ਸੁਰਖੀਆਂ ਵਿੱਚ ਆ ਗਿਆ। ਇੱਕ ਪਾਸੇ ਜਿੱਥੇ ਇਸ ਹੋਟਲ ਵਿੱਚ ਕਾਂਗਰਸ ਦੇ ਕੁਝ ਨੇਤਾਵਾਂ ਦੀ ਸ਼ਹਿ ਤੇ ਸ਼ਰਾਬ ਅਤੇ ਜੂਏ ਦੀ ਖੇਡ ਹੁੰਦੀ ਸੀ, ਉਥੇ ਹੀ ਲੜਕੀਆਂ ਤੋਂ ਜਿਸਮਫਰੋਸ਼ੀ ਵੀ ਕਰਵਾਈ ਜਾਂਦੀ ਸੀ। ਹੋਟਲ ਵਿੱਚ ਕੈਸੀਨੋ ਸਰਵਿਸ ਤੇ ਜਿਸਮਫਰੋਸ਼ੀ ਕਰਨ ਦੇ ਦੋਸ਼ ਵਿੱਚ ਫੜੀਆਂ ਲੜਕੀਆਂ ਵਿੱਚੋਂ ਕੁਝ ਲੜਕੀਆਂ ਨੂੰ ਚੰਡੀਗੜ੍ਹ ਦੇ ਇੱਕ ਵਿਅਕਤੀ ਨੇ ਓਥੇ ਪਹੁੰਚਾਇਆ ਸੀ। ਅੰਮ੍ਰਿਤਸਰ ਅਤੇ ਜਲੰਧਰ ਦੇ ਲੋਕਾਂ ਦੇ ਜ਼ਰੀਏ ਇਹ ਲੜਕੀਆਂ ਬੁਲਾਈਆਂ ਗਈਆਂ ਸਨ। ਪੰਜਾਬ ਅਤੇ ਚੰਡੀਗੜ੍ਹ ਦੀਆਂ ਰਹਿਣ ਵਾਲੀਆਂ ਇਨ੍ਹਾਂ ਲੜਕੀਆਂ ਨੂੰ ਚੰਡੀਗੜ੍ਹ ਵਿੱਚ ਠਹਿਰਾਇਆ ਜਾਂਦਾ ਅਤੇ ਵੱਖ-ਵੱਖ ਹੋਟਲਾਂ ਵਿੱਚ ਪਹੁੰਚਾਇਆ ਜਾਂਦਾ ਸੀ। ਦੋਸ਼ੀਆਂ ਤੋਂ ਮੋਹਾਲੀ ਦੇ ਐਸ ਪੀ ਜਸਕੀਰਤ ਸਿੰਘ ਨੇ ਰਿਮਾਂਡ ਲੈਣ ਤੋਂ ਪਹਿਲਾਂ ਕਰੀਬ ਪੰਜ ਘੰਟੇ ਪੁੱਛਗਿੱਛ ਕੀਤੀ। ਉਨ੍ਹਾਂ ਨੇ ਬਨੂੜ ਥਾਣੇ ਵਿੱਚ ਬੰਦ 54 ਲੋਕਾਂ ਤੋਂ ਵਾਰੀ-ਵਾਰੀ ਪੁੱਛਗਿੱਛ ਕੀਤੀ ਜਿਨ੍ਹਾਂ ਵਿੱਚ ਦਸ ਲੜਕੀਆਂ ਹਨ। ਅਧਿਕਾਰੀਆਂ ਨੇ ਕਿਹਾ ਕਿ ਚਾਰ ਦਿਨ ਦੇ ਰਿਮਾਂਡ ਦੌਰਾਨ ਸਿਰਫ ਗ੍ਰਿਫਤਾਰ ਦੋਸ਼ੀਆਂ ਤੋਂ ਪੁੱਛਗਿੱਛ ਅਤੇ ਮੌਕੇ ਤੋਂ ਮਿਲੇ ਸੁਰਾਗਤੇ ਹੀ ਫੋਕਸ ਕੀਤਾ ਜਾ ਰਿਹਾ ਹੈ। ਇਸ ਦੇ ਬਾਅਦ ਜ਼ਰੂਰਤ ਪੈਣ `ਤੇ ਰਿਮਾਂਡ ਵਧਾਉਣ ਦੀ ਮੰਗ ਕਰਨਗੇ। ਫਿਲਹਾਲ ਕਲੱਬ ਚਲਾਉਣ ਵਾਲੇ ਕਾਂਗਰਸੀ ਕਿੰਗਪਿਨ ਦੀ ਤਲਾਸ਼ ਜਾਰੀ ਹੈ।
ਬਨੂੜ ਹੋਟਲ ਵਿੱਚ ਫੜੇ 76 ਦੋਸ਼ੀਆਂ ਵਿੱਚੋਂ 22 ਦੋਸ਼ੀਆਂ ਨੂੰ ਥਾਣਾ ਸਦਰ ਰਾਜਪੁਰਾ ਵਿੱਚ ਬੰਦ ਕੀਤਾ ਗਿਆ ਹੈ। ਰਾਜਪੁਰਾ ਦੇ ਵਸਨੀਕ ਦੋਸ਼ੀਆਂ ਦਾ ਇਲਾਕੇ ਵਿੱਚ ਕਾਫੀ ਦਬਦਬਾ ਸੀ। ਕਈ ਪੁਲਸ ਮੁਲਾਜ਼ਮਾਂ ਨਾਲ ਇਨ੍ਹਾਂ ਦੀ ਸਾਂਝ ਹੋਣ ਬਾਰੇ ਪਹਿਲਾਂ ਵੀ ਵਿਵਾਦ ਰਿਹਾ ਹੈ। ਇਸ ਵਾਰ ਬਨੂੜ ਥਾਣਾ ਮੁਖੀ ਦੀ ਭੂਮਿਕਾ ਵੀ ਸਵਾਲਾਂ ਦੇ ਘੇਰੇ ਵਿੱਚ ਹੈ। ਬਾਵਜੂਦ ਇਸ ਦੇ ਦੋਸ਼ੀਆਂ ਨੂੰ ਰਾਜਪੁਰਾ ਸਦਰ ਥਾਣੇ ਬੰਦ ਕਰ ਦਿੱਤਾ ਗਿਆ ਹੈ।ਦੋਸ਼ੀ ਰਿੰਕੂ, ਦੀਪਕ ਤੇ ਹੋਟਲ ਮਾਲਕ ਪਰਮਜੀਤ ਸਿੰਘ ਰਾਜਪੁਰਾ ਦੇ ਹਨ। ਪਟਿਆਲੇ ਦੇ ਕਾਂਗਰਸ ਨੇਤਾਵਾਂ ਨੂੰ ਬਨੂੜ ਥਾਣੇ ਰੱਖਿਆ ਗਿਆ ਹੈ, ਜਿੱਥੇ ਉਨ੍ਹਾਂ ਨੂੰ ਮਿਲਣ ਲਈ ਰੋਜ਼ ਦੋਸਤ ਅਤੇ ਰਿਸ਼ਤੇਦਾਰ ਜਾ ਰਹੇ ਹਨ। ਅਧਿਕਾਰੀਆਂ ਅਨੁਸਾਰ ਫੜੇ ਗਏ ਦੋਸ਼ੀ ਵਿਨੋਦ ਅਰੋੜਾ ਕਾਲੂ, ਅਸ਼ਵਨੀ ਕਪੂਰ ਉਰਫ ਮਿੱਕੀ ਕਪੂਰ, ਰਿੰਕੂ, ਦੀਪਕ ਅਤੇ ਵਿਵੇਕ ਮਲਹੋਤਰਾ ਕਾਂਗਰਸ ਨੇਤਾ ਹੋਣ ਦੇ ਨਾਲ-ਨਾਲ ਇਨ੍ਹਾਂ ਦੇ ਜੂਏ ਵਿੱਚ ਸੱਟਾ ਬਾਜ਼ਾਰ ਦੇ ਲੋਕਾਂ ਦੇ ਨਾਲ ਵੀ ਲਿੰਕ ਸਨ।

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca