The court sought a report from the police administration
Connect with us [email protected]

ਪੰਜਾਬੀ ਖ਼ਬਰਾਂ

ਅਦਾਲਤ ਨੇ ਲਾਪਤਾ ਸਰੂਪਾਂ ਬਾਰੇ ਪੁਲਸ ਪ੍ਰਸ਼ਾਸਨ ਕੋਲੋਂ ਕਾਰਵਾਈ ਦੀ ਰਿਪੋਰਟ ਮੰਗੀ

Published

on

ਅੰਮ੍ਰਿਤਸਰ, 24 ਦਸੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਪਬਲੀਕੇਸ਼ਨ ਵਿਭਾਗ ਦੇ ਰਿਕਾਰਡ ‘ਚੋਂ ਗਾਇਬ ਹੋਏ 328 ਪਾਵਨ ਸਰੂਪਾਂ ਦੇ ਕੇਸ ਵਿੱਚ ਸਥਾਨਕ ਅਦਾਲਤ ਨੇ ਪੁਲਸ ਤੋਂ ਇਸ ਬਾਰੇਅੱਜ ਤੱਕ ਕੀਤੀ ਕਾਰਵਾਈ ਦੀ ਰਿਪੋਰਟ ਮੰਗ ਲਈ ਹੈ।
ਵਰਨਣ ਯੋਗ ਹੈ ਕਿਸਥਾਨਕ ਅਦਾਲਤ ਵਿੱਚਸਿੱਖ ਸਦਭਾਵਨਾ ਦਲ ਅਤੇ ਗੁਰਦੁਆਰਾ ਅਕਾਲ ਬੁੰਗਾ ਵੱਲੋਂ ਪਟੀਸ਼ਨ ਦਾਇਰ ਕੀਤੀ ਗਈ ਸੀ। ਇਸ ਬਾਰੇ ਸਿੱਖ ਸਦਭਾਵਨਾ ਦਲ ਦੇ ਮੁਖੀ ਭਾਈ ਬਲਦੇਵ ਸਿੰਘ ਨੇ ਦੱਸਿਆ ਕਿ ਜਥੇਬੰਦੀ ਨੇ ਲਗਭਗ ਡੇਢ ਮਹੀਨਾ ਪਹਿਲਾਂ ਪੁਲਸ ਕਮਿਸ਼ਨਰ ਨੂੰ ਇਸ ਬਾਰੇ ਦਰਖਾਸਤ ਦਿੱਤੀ ਅਤੇ ਪਾਵਨ ਸਰੂਪਾਂ ਦੇ ਕੇਸ ਵਿੱਚ ਜਾਂਚ ਤੇ ਮੁਲਜ਼ਮਾਂ ਖਿਲਾਫ ਕਾਰਵਾਈ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਹਾਲੇ ਤੱਕ ਇਸ ਕੇਸ ਵਿੱਚ ਜਦੋਂ ਪੁਲਸ ਨੇ ਕੋਈ ਕਾਰਵਾਈ ਨਹੀਂ ਕੀਤੀ ਤਾਂ ਜਥੇਬੰਦੀ ਨੇ ਅਦਾਲਤ ਵਿੱਚ ਇਸ ਬਾਰੇ ਪਟੀਸ਼ਨ ਦਾਇਰ ਕੀਤੀ ਸੀ। ਉਨ੍ਹਾਂ ਦੱਸਿਆ ਕਿ ਅਦਾਲਤ ਨੇ ਇਸ ਪਟੀਸ਼ਨ ‘ਤੇ ਕਾਰਵਾਈ ਕਰਦਿਆਂ ਪੁਲਸ ਤੋਂ ਜਵਾਬ ਮੰਗਿਆ ਅਤੇ ਅੱਠ ਜਨਵਰੀ ਦੀ ਤਰੀਕ ਪਾਈ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ ਪੁਲਸ ਕੋਲੋਂ ਇਸ ਬਾਰੇਅੱਜ ਤੱਕ ਕੀਤੀ ਕਾਰਵਾਈ ਦੀ ਜਾਣਕਾਰੀ ਮੰਗੀ ਹੈ। ਸਿੱਖ ਜਥੇਬੰਦੀ ਨੇ ਇਸੇ ਮਾਮਲੇ ਵਿੱਚ ਪਿਛਲੇ ਪੰਜਾਹ ਦਿਨਾਂ ਤੋਂ ਹੈਰੀਟੇਜ ਸਟਰੀਟ ਵਿੱਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੇੜੇ ਧਰਨਾ ਲਾਇਆ ਹੋਇਆ ਹੈ, ਜੋ ਲਗਾਤਾਰ ਚੱਲ ਰਿਹਾ ਹੈ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਵਿਵਾਦਾਂ ਵਿੱਚ ਘਿਰੇ ਹੋਏ ਪਬਲੀਕੇਸ਼ਨ ਵਿਭਾਗ ਦੇ ਨਵੀਨੀਕਰਨ ਅਤੇ ਇਸ ਨੂੰ ਅਹਿਮ ਵਿਭਾਗ ਦਾ ਦਰਜਾ ਦੇਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਵਿਭਾਗ ਦੇ ਰਿਕਾਰਡ ‘ਚੋਂ 328 ਪਾਵਨ ਸਰੂਪ ਘਟਣ ਕਾਰਨ ਇਹ ਵਿਭਾਗ ਚਰਚਾ ਵਿੱਚ ਹੈ ਤੇ ਇਸ ਦੇ ਸਟਾਫ ਦੀ ਕਾਰਗੁਜ਼ਾਰੀ ਕਾਰਨ ਸੰਸਥਾ ਦੀ ਸਾਖ ਨੂੰ ਢਾਹ ਵੀ ਲੱਗੀ ਹੈ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਸ ਵਿਭਾਗ ਦੀ ਨਵੀਂ ਇਮਾਰਤ ਬਣਾਈ ਜਾਵੇਗੀ, ਜਿਸ ਵਿੱਚ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ਤ ਹੋ ਚੁੱਕੇ ਸਰੂਪ ਸਤਿਕਾਰ ਤੇ ਮਰਿਆਦਾ ਸਹਿਤ ਰੱਖੇ ਜਾਣਗੇ ਅਤੇ ਯਾਤਰੀ ਇਨ੍ਹਾਂ ਦੀ ਛਪਾਈ ਨੂੰ ਵੀਦੇਖ ਸਕਣਗੇ।

Continue Reading
Click to comment

Leave a Reply

Your email address will not be published. Required fields are marked *

ਪੰਜਾਬੀ ਖ਼ਬਰਾਂ

ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਕੇਸ ਦੀ ਜਾਂਚਐਨ ਆਈ ਏ ਕਰੇਗੀ

Published

on

balwinder singh

ਨਵੀਂ ਦਿੱਲੀ, 28 ਜਨਵਰੀ – ਕੌਮੀ ਜਾਂਚ ਏਜੰਸੀ (ਐਨ ਆਈ ਏ) ਨੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਸੰਧੂ ਦੇ ਕਤਲ ਦੀ ਜਾਂਚ ਲਈ ਜ਼ਿੰਮੇਵਾਰੀ ਆਪਣੇ ਹੱਥਾਂ ਚ ਲੈ ਲਈ ਹੈ। ਤਰਨ ਤਾਰਨ ਜ਼ਿਲ੍ਹੇ ਨਾਲ ਸਬੰਧਤ ਬਲਵਿੰਦਰ ਸਿੰਘ ਸੰਧੂ (62) ਨੂੰ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੁਟੇਰਿਆਂ ਵੱਲੋਂ 16 ਅਕਤੂਬਰ 2020 ਨੂੰ ਉਸ ਦੇ ਘਰ ਦੇ ਗੇਟ ਅੰਦਰ ਗੋਲੀਆਂ ਮਾਰ ਕੇ ਮਾਰ ਦਿੱਤਾ ਸੀ। ਪੰਜਾਬ ਵਿੱਚ ਜਦੋਂ ਖਾੜਕੂਵਾਦ ਆਪਣੇ ਸਿਖ਼ਰਤੇ ਹੁੰਦਾ ਸੀ ਤਾਂ ਸੰਧੂ ਪਰਵਾਰ ਤੇ ਉਨ੍ਹਾਂ ਨੇਕਈ ਵਾਰ ਹਮਲਾ ਕੀਤਾ ਸੀ, ਜਿਸ ਦਾ ਮੁਕਾਬਲਾ ਉਕਤ ਪਰਵਾਰ ਨੇ ਬਹੁਤ ਨਿਡਰਤਾ ਨਾਲ ਕੀਤਾ ਸੀ। ਭਾਰਤ ਸਰਕਾਰ ਨੇ ਉਸ ਬਹਾਦਰੀ ਲਈ ਸੰਧੂ ਪਰਵਾਰ ਦੇ ਚਾਰ ਮੈਂਬਰਾਂ ਨੂੰ 1993ਚ ਸ਼ੌਰਿਆ ਚੱਕਰ ਨਾਲ ਸਨਮਾਨਤ ਕੀਤਾ ਸੀ, ਜਿਸ ਚ ਬਲਵਿੰਦਰ ਸਿੰਘ ਸੰਧੂ ਅਤੇ ਉਸਦੀ ਪਤਨੀ ਜਗਦੀਸ਼ ਕੌਰ, ਵੱਡਾ ਭਰਾ ਰਣਜੀਤ ਸਿੰਘ ਤੇ ਉਸ ਦੀ ਪਤਨੀ ਬਲਰਾਜ ਕੌਰ ਸ਼ਾਮਲ ਹਨ। ਜਾਂਚ ਏਜੰਸੀ ਐਨ ਆਈ ਏ ਦੇ ਬੁਲਾਰੇ ਨੇ ਕਿਹਾ ਕਿ ਪੰਜਾਬ ਪੁਲਸ ਦੀ ਮੁੱਢਲੀ ਜਾਂਚ ਦੌਰਾਨ ਖੁਲਾਸਾ ਹੋਇਆ ਹੈ ਕਿ ਉਕਤ ਕਤਲ ਦੀ ਸਾਜਿਸ਼ ਪਾਕਿਸਤਾਨਚ ਬੈਠੇ ਖ਼ਾਲਿਸਤਾਨੀ ਲਖਵੀਰ ਸਿੰਘ ਰੋਡੇ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ ਐਸ ਆਈ ਨੇ ਘੜੀ ਸੀ। ਬੁਲਾਰੇ ਨੇ ਦੱਸਿਆ ਕਿ ਕਤਲ ਗੁਰਦਾਸਪੁਰ ਜਿ਼ਲੇ ਦੇ ਸੁਖਮੀਤਪਾਲ ਸਿੰਘ ਵੱਲੋਂ ਕੀਤੀ ਗਈ ਸੀ, ਜੋ ਇੱਕ ਗੈਂਗਸਟਰ ਤੋਂ ਖਾੜਕੂ ਬਣਿਆ ਸੀ।

Continue Reading

ਪੰਜਾਬੀ ਖ਼ਬਰਾਂ

ਟਰਾਂਸਪੋਰਟ ਨਗਰ `ਚ ਟਰੱਕ ਨੇ ਬਜ਼ੁਰਗ ਨੂੰ ਕੁਚਲਿਆ

Published

on

accident

ਜਲੰਧਰ, 28 ਜਨਵਰੀ – ਇਸ ਮਹਾਨਗਰ ਦੇ ਟਰਾਂਸਪੋਰਟ ਨਗਰ ਵਿੱਚ ਤਿੰਨ ਦਿਨਾਂ ਵਿੱਚ ਹੋਏਸੜਕ ਹਾਦਸਿਆਂ ਵਿੱਚ ਕੱਲ੍ਹ ਦੂਸਰੀ ਮੌਤ ਹੋ ਗਈ। ਕੱਲ੍ਹ ਟਰੱਕ ਨੇ 60 ਸਾਲਾ ਬਜ਼ੁਰਗ ਔਰਤ ਨੂੰ ਕੁਚਲ ਦਿੱਤਾ, ਜਿਸ ਦੀ ਮੌਕੇ `ਤੇ ਮੌਤ ਹੋ ਗਈ। ਔਰਤ ਦੀ ਪਛਾਣ ਨੂਰਪੁਰ ਦੀ ਵਸਨੀਕ ਪਰਮਜੀਤ ਕੌਰ ਦੇ ਰੂਪ ਵਿੱਚ ਹੋਈ ਹੈ। ਪੁਲਸ ਕੰਟਰੋਲ ਰੂਮ ਦੀ ਟੀਮ ਦੇ ਇੰਚਾਰਜ ਏ ਐਸ ਆਈ ਰਣਜੀਤ ਸਿੰਘ ਨੇ ਦੱਸਿਆ ਕਿ ਡਰਾਈਵਰ ਟਰੱਕ ਛੱਡ ਕੇ ਫਰਾਰ ਹੋ ਗਿਆ ਹੈ। ਟਰੱਕ ਚਾਲਕ ਕਰਤਾਰਪੁਰ ਵੱਲੋਂ ਆ ਕੇ ਟਰਾਂਸਪੋਰਟ ਨਗਰ ਵੱਲ ਜਾ ਰਿਹਾ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਸਰਬ ਮਲਟੀਪਲੈਕਸ ਅੱਗੇ ਟਰੱਕ ਦੀ ਲਪੇਟ ਵਿੱਚ ਆ ਕੇ ਇੱਕ ਅਖਬਾਰ ਦੇ ਮੁਲਾਜ਼ਮ ਬੁੱਧ ਪ੍ਰਕਾਸ਼ ਦੀ ਮੌਤ ਹੋ ਗਈ ਸੀ।

Continue Reading

ਪੰਜਾਬੀ ਖ਼ਬਰਾਂ

ਕਿਸਾਨ-ਪੱਖੀ ਰੋਸ ਮਾਰਚ ਕੱਢਦੀਆਂ ਔਰਤਾਂ `ਤੇ ਟਰੈਕਟਰ ਚੜ੍ਹਿਆ, ਦੋ ਜਣੀਆਂ ਦੀ ਮੌਤ

Published

on

murder

ਅੰਮ੍ਰਿਤਸਰ, 28 ਜਨਵਰੀ – ਕਿਸਾਨਾਂ ਦੇ ਸੰਘਰਸ਼ ਦੇ ਦੇ ਹੱਕ ਚ ਪਿੰਡ ਵੱਲਾ ਵਿਖੇ ਰੋਸ ਮਾਰਚ ਕੱਢ ਰਹੀਆਂ ਔਰਤਾਂ ਨਾਲ ਉਦੋਂ ਹਾਦਸਾ ਵਾਪਰ ਗਿਆ, ਜਦੋਂ ਉਨ੍ਹਾਂ ਉਤੇ ਇੱਕ ਵਿਅਕਤੀ ਨੇ ਪਿੱਛੋਂ ਲਿਆ ਕੇ ਟਰੈਕਟਰ ਚੜ੍ਹਾ ਦਿੱਤਾ, ਜਿਸ ਕਾਰਨ ਦੋ ਔਰਤਾਂ ਦੀ ਮੌਕੇਤੇ ਮੌਤ ਹੋ ਗਈ ਤੇ ਪੰਜ ਗੰਭੀਰ ਜ਼ਖ਼ਮੀ ਹੋ ਗਈਆਂ।
ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀ ਮੁੱਖ ਸੇਵਾਦਾਰ ਬੀਬੀ ਕੇਵਲਬੀਰ ਕੌਰ ਨੇ ਦੱਸਿਆ ਕਿ ਖੇਤੀਬਾੜੀ ਵਿਰੋਧੀ ਕਾਨੂੰਨਾਂ ਦੇ ਖ਼ਿਲਾਫ਼ ਦਿੱਲੀ ਚ ਸੰਘਰਸ਼ ਕਰਦੇ ਕਿਸਾਨ ਵੀਰਾਂ ਦੇ ਹੱਕਚ ਉਹ ਰੋਸ ਮਾਰਚ ਕੱਢ ਰਹੇ ਸਨ, ਜਿਸ ਵਿੱਚ ਪਿੰਡ ਵੱਲਾ ਦੀਆਂ ਔਰਤਾਂ ਅਤੇ ਬੱਚੇ ਵੱਡੀ ਗਿਣਤੀ ਚ ਸ਼ਾਮਲ ਸਨ। ਇਸ ਦੌਰਾਨ ਜਦੋਂ ਪਿੰਡ ਤੋਂ ਬਾਹਰ ਮੇਨ ਸੜਕ ਦੇ ਨੇੜਲੀ ਲਿੰਕ ਸੜਕਤੇ ਪਹੁੰਚੀਆਂ ਤਾਂ ਪਿੱਛੋਂ ਟਰੈਕਟਰ ਨਾਲ ਪਾਣੀ ਵਾਲੀ ਟੈਂਕੀ ਲਿਆ ਰਹੇ ਇੱਕ ਲੜਕੇ ਨੇ ਉਨ੍ਹਾਂ ਤੇ ਟਰੈਕਟਰ ਚੜ੍ਹਾ ਦਿੱਤਾ। ਇਸ ਦੌਰਾਨ ਨਰਿੰਦਰ ਕੌਰ ਪਤਨੀ ਵੀਰ ਸਿੰਘ ਅਤੇ ਸਿਮਰਨਜੀਤ ਕੌਰ ਪਤਨੀ ਬਲਦੇਵ ਸਿੰਘ ਦੀ ਮੌਕੇਤੇ ਮੌਤ ਹੋ ਗਈ ਅਤੇ ਪੰਜ ਔਰਤਾਂ ਗੰਭੀਰ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲਾਂ `ਚ ਪਹੁੰਚਾਇਆ ਗਿਆ ਹੈ।ਬੀਬੀ ਕੇਵਲਬੀਰ ਕੌਰ ਨੇ ਕਿਹਾ ਕਿ ਉਨ੍ਹਾਂ ਨੂੰ ਸਾਜਿਸ਼ ਹੇਠ ਨਿਸ਼ਾਨਾ ਬਣਾਇਆ ਗਿਆ ਹੈ ਕਿਉਂਕਿ ਟਰੈਕਟਰ ਚਾਲਕ ਨੇ ਅੱਗੇ ਲੰਘਣ ਲਈ ਰਾਹ ਲੈਣ ਵਾਸਤੇ ਹਾਰਨ ਨਹੀਂ ਵਜਾਇਆ ਸੀ ਤੇ ਟਰੈਕਟਰ ਹੇਠਾਂ ਔਰਤਾਂ ਆਉਣ ਤੋਂ ਬਾਅਦ ਉਸ ਨੇ ਟਰੈਕਟਰ ਰੋਕਣ ਦੀ ਕੋਸ਼ਿਸ਼ ਨਹੀਂ ਕੀਤੀ। ਓਥੇ ਪਹੁੰਚੇ ਐਸ ਐਚ ਓ ਸੰਜੀਵ ਕੁਮਾਰ ਨੇ ਕਿਹਾ ਕਿ ਟਰੈਕਟਰ ਚਾਲਕ ਨੂੰ ਗ਼੍ਰਿਫ਼ਤਾਰ ਕਰ ਲਿਆ ਗਿਆ ਹੈ।

Continue Reading

ਰੁਝਾਨ


Copyright by IK Soch News powered by InstantWebsites.ca