The Election Commissioner said: "There are no Bangladeshis or Rohing
Connect with us [email protected]

ਰਾਜਨੀਤੀ

ਚੋਣ ਕਮਿਸ਼ਨਰ ਨੇ ਕਿਹਾ:ਪੱਛਮੀ ਬੰਗਾਲ ਦੀਆਂ ਵੋਟਰ ਸੂਚੀਆਂ ਵਿੱਚ ‘ਨਾ ਕੋਈ ਬੰਗਲਾ ਦੇਸ਼ੀ ਤੇ ਨਾ ਕੋਈ ਰੋਹਿੰਗਿਆ’

Published

on

election

ਕੋਲਕਾਤਾ, 23 ਜਨਵਰੀ – ਪੱਛਮੀ ਬੰਗਾਲ ਵਿੱਚ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਹਿੰਸਾ ਅਤੇ ਗੜਬੜ ਹੋਣ ਬਾਰੇ ਸਿਆਸੀ ਪਾਰਟੀਆਂ ਵੱਲੋਂ ਸ਼ੱਕ ਪ੍ਰਗਟਾਏ ਜਾਣ ਉੱਤੇ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਕੱਲ੍ਹ ਕਿਹਾ ਕਿ ਚੋਣ ਕਮਿਸ਼ਨ ਪੈਸਿਆਂ ਦੇ ਜ਼ੋਰ ਅਤੇ ਬਾਹੂਬਲ ਨਾਲ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਨੂੰ ਕਿਸੇ ਵੀ ਕੀਮਤ ਉੱਤੇ ਬਰਦਾਸ਼ਤ ਨਹੀਂ ਕਰੇਗਾ ਅਤੇ ਆਜ਼ਾਦ ਚੋਣਾਂ ਦਾ ਹੋਣਾ ਯਕੀਨੀ ਬਣਾਏਗਾ।
ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਚੋਣ ਕਮਿਸ਼ਨਰ ਨੇ ਕਿਹਾ ਕਿ ਚੋਣਾਂ ਦੌਰਾਨ ਕਿਸੇ ਵੀ ਸਿਵਲ ਪੁਲਸ ਵਾਲੇ ਦੀ ਤਾਇਨਾਤੀ ਨਹੀਂ ਕੀਤੀ ਜਾਵੇਗੀ। ਇਸ ਦੌਰਾਨ ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਰਾਜ ਦੀ ਵੋਟਰ ਸੂਚੀ ਵਿੱਚ ਨਾ ਕੋਈ ਬੰਗਲਾਦੇਸ਼ੀ ਹੈ ਅਤੇ ਨਾ ਰੋਹਿੰਗਿਆ। ਉਨ੍ਹਾਂ ਨੇ ਸੀਮਾ ਸੁਰੱਖਿਆ ਫੋਰਸ (ਬੀ ਐਸ ਐਫ) ਦੇ ਵਿਰੁੱਧ ਤਿ੍ਰਣਮੂਲ ਦੇ ਦੋਸ਼ਾਂ ਨੂੰ ਮੰਦਭਾਗਾ ਦੱਸਦੇ ਹੋਏ ਕਿਹਾ ਕਿ ਇਹ ਦੇਸ਼ ਦੀਆਂ ਸਭ ਤੋਂ ਵਧੀਆ ਫੋਰਸਾਂ ਵਿੱਚੋਂ ਇੱਕ ਹੈ ਤੇ ਤਿ੍ਰਣਮੂਲ ਕਾਂਗਰਸ ਨੂੰ ਆਪਣੇ ਦੋਸ਼ਾਂ ਦੀ ਹਮਾਇਤ ਲਈ ਤੱਥ ਪੇਸ਼ ਕਰਨੇ ਚਾਹੀਦੇ ਹਨ।
ਵਰਨਣ ਯੋਗ ਹੈ ਕਿ ਤਿ੍ਰਣਮੂਲ ਕਾਂਗਰਸ ਨੇ ਦੋਸ਼ ਲਾਇਆ ਹੈ ਕਿ ਬੀ ਐਸ ਐਫ ਇਸ ਰਾਜ ਦੇ ਸਰਹੱਦੀ ਖੇਤਰਾਂ ਦੇ ਲੋਕਾਂ ਨੂੰ ਇੱਕ ਵਿਸ਼ੇਸ਼ ਸਿਆਸੀ ਪਾਰਟੀ ਦੇ ਹੱਕ ਵਿੱਚ ਵੋਟਾਂ ਪਾਉਣ ਲਈ ਡਰਾ ਰਹੀ ਹੈ। ਚੋਣ ਕਮਿਸ਼ਨ ਦੀ ਮੁਕੰਮਲ ਬੈਂਚ ਇਸ ਵਕਤ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਘੋਖ ਲਈ ਪੱਛਮੀ ਬੰਗਾਲ ਆਈ ਹੋਈ ਹੈ। ਇੱਥੇ ਚੋਣਾਂ ਅਪ੍ਰੈਲ ਜਾਂ ਮਈ ਵਿੱਚ ਹੋਣ ਦੀ ਆਸ ਹੈ। ਵਿਰੋਧੀ ਪਾਰਟੀਆਂ ਨੇ ਪੱਛਮੀ ਬੰਗਾਲ ਵਿੱਚ ਚੋਣਾਂ ਤੋਂ ਪਹਿਲਾਂ ਸਿਆਸੀ ਹਿੰਸਾ ਹੋਣ ਦਾ ਸ਼ੱਕ ਪ੍ਰਗਟ ਕਰਦੇ ਹੋਏ ਚੋਣ ਕਮਿਸ਼ਨ ਦੀ ਮੁਕੰਮਲ ਬੈਂਚ ਨੂੰ ਇਹ ਗੱਲ ਯਕੀਨੀ ਬਣਾਉਣ ਦੀ ਬੇਨਤੀ ਕੀਤੀ ਹੈ ਕਿ ਚੋਣਾਂ ਨਿਰਪੱਖ ਅਤੇ ਆਜ਼ਾਦ ਹੋਣ। ਸਿਆਸੀ ਪਾਰਟੀਆਂ ਦੇ ਪ੍ਰਤੀਨਿਧਾਂ, ਸੀਨੀਅਰ ਸਿਵਲ ਅਤੇ ਪੁਲਸ ਅਧਿਕਾਰੀਆਂ ਨਾਲ ਬੈਠਕਦੇ ਬਾਅਦ ਸੁਨੀਲ ਅਰੋੜਾ ਨੇ ਕਿਹਾ ਕਿ ਚੋਣ ਕਮਿਸ਼ਨ ਦੇ ਖਰਚਾ ਆਬਜ਼ਰਵਰ ਪੈਸਿਆਂ ਦੀ ਦੁਰਵਰਤੋਂ ਨੂੰ ਰੋਕਣ ਲਈ ਵੀ ਕਦਮ ਚੁੱਕਣਗੇ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀ ਫੁੱਲ ਬੈਂਚ ਨੇ ਇਸ ਰਾਜ ਦੇ ਚੀਫ ਸੈਕਟਰੀ ਅਤੇ ਹੋਮ ਸੈਕਟਰੀ ਨੂੰ ਸਿਆਸੀ ਪਾਰਟੀਆਂ ਵੱਲੋਂ ਸੋਸ਼ਲ ਮੀਡੀਆ ਵਿੱਚ ਫਰਜ਼ੀ ਸੂਚਨਾਵਾਂ ਫੈਲਾਉਣ ਬਾਰੇ ਧਿਆਨ ਦੇਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਚੀਫ ਸੈਕਟਰੀ ਅਤੇ ਹੋਮ ਸੈਕਟਰੀ ਚੋਣ ਕਮਿਸ਼ਨ ਦੇ ਹੁਕਮਾਂ ਦੀ ਪਾਲਣਾ ਕਰ ਰਹੇ ਹਨ।

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca