The funeral of the slain Dera lover took place on the fifth day
Connect with us apnews@iksoch.com

ਪੰਜਾਬੀ ਖ਼ਬਰਾਂ

ਕਤਲ ਕੀਤੇ ਗਏ ਡੇਰਾ ਪ੍ਰੇਮੀ ਦਾ ਅੰਤਮ ਸੰਸਕਾਰ ਪੰਜਵੇਂ ਦਿਨ ਹੋ ਸਕਿਆ

Published

on

dera premi antim sanskar

ਬਠਿੰਡਾ, 26 ਨਵੰਬਰ – ਇਸ ਜ਼ਿਲ੍ਹੇ ਦੇ ਕਸਬਾ ਭਗਤਾ ਭਾਈਕਾ ਵਿਖੇ ਪੰਜ ਦਿਨ ਪਹਿਲਾਂ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਮਨੋਹਰ ਲਾਲ ਦੀ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਹੱਤਿਆ ਤੋਂ ਬਾਅਦ ਡੇਰਾ ਪ੍ਰੇਮੀਆਂ ਵੱਲੋਂ ਲਗਾਤਾਰ ਚਾਰ ਦਿਨ ਮ੍ਰਿਤਕ ਦੀ ਲਾਸ਼ ਨੂੰ ਸਲਾਬਤਪੁਰਾ ਵਿਖੇ ਰੱਖ ਕੇ ਕੀਤੇ ਰੋਸ ਪ੍ਰਦਰਸ਼ਨ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਇੱਕ ਵਾਰ ਧੁਰ ਅੰਦਰ ਹਿਲਾ ਕੇ ਰੱਖ ਦਿੱਤਾ ਸੀ। ਮਨੋਹਰ ਲਾਲ ਦੇ ਕਾਤਲਾਂ ਨੂੰ ਫੜਨ ਲਈ ਚਲੇ ਰੋਸ ਪ੍ਰਦਰਸ਼ਨ ਦੌਰਾਨ ਇੱਕ ਗੈਂਗਸਟਰ ਧੜੇ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਇਸ ਨੂੰ ਉਸ ਦੇ ਬੰਦਿਆਂ ਵੱਲੋਂਕੀਤਾ ਹੋਇਆ ਕਤਲ ਕਿਹਾ ਸੀ, ਪਰ ਕੱਲ੍ਹ ਪੰਜਵੇਂ ਦਿਨ ਧਰਨਾਕਾਰੀਆਂ ਕੋਲ ਆਈ ਜੀ ਜਸਕਰਨ ਸਿੰਘ ਬਠਿੰਡਾ ਨੇ ਖੁਦ ਜਾ ਕੇ ਕਾਤਲਾਂ ਨੂੰ ਜਲਦ ਫੜਨ ਅਤੇ ਮਾਮਲੇ ਦਾ ਪਰਦਾਫ਼ਾਸ਼ ਕਰਨ ਦਾ ਭਰੋਸਾ ਦਿਵਾਇਆ ਤਾਂ ਡੇਰਾ ਪ੍ਰੇਮੀ ਇਸ ਮ੍ਰਿਤਕ ਦਾ ਅੰਤਮ ਸਸਕਾਰ ਕਰਨ ਲਈ ਰਾਜੀ ਹੋ ਗਏ।
ਇਸ ਦੇ ਬਾਅਦ ਡੇਰਾ ਸੱਚਾ ਸੌਦਾ ਦੇ ਪ੍ਰੇਮੀ ਇੱਕ ਕਾਫ਼ਲੇ ਦੇ ਰੂਪ ਵਿੱਚ ਰੋਸ ਧਰਨੇ ਤੋਂ ਮ੍ਰਿਤਕ ਦੀ ਲਾਸ਼ ਨੂੰ ਇੱਕ ਗੱਡੀ ਵਿੱਚ ਪਾ ਕੇ ਭਗਤਾ ਭਾਈਕਾ ਵਿਖੇ ਲੈ ਕੇ ਗਏ ਜਿੱਥੇ ਭਾਰੀ ਪੁਲਸ ਫ਼ੋਰਸ ਦੀ ਹਾਜ਼ਰੀ ਵਿੱਚ ਮ੍ਰਿਤਕ ਮਨੋਹਰ ਲਾਲ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ।

Click Here To Read Latest Punjabi news

ਪੰਜਾਬੀ ਖ਼ਬਰਾਂ

ਰੇਲ ਗੱਡੀ ਤੋਂ ਡਿੱਗਾ ਮੋਬਾਈਲ ਚੁੱਕਣ ਉੱਤਰੇ ਨੌਜਵਾਨ ਦੀ ਜਾਨ ਗਈ

Published

on

death

ਪਠਾਨਕੋਟ, 20 ਜਨਵਰੀ – ਪਠਾਨਕੋਟ ਕੈਂਟ ਸਟੇਸ਼ਨ ਤੋਂ ਤਿੰਨ ਕਿਲੋਮੀਟਰ ਦੂਰ ਭੜੌਲੀ ਜੰਕਸ਼ਨ ਦੇ ਕੋਲ ਚਲਦੀ ਟਰੇਨ ਤੋਂ ਮੋਬਾਈਲ ਡਿੱਗਣ ਨਾਲ ਇੱਕ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦਾ ਨਾਂਅ ਪ੍ਰਸ਼ਾਂਤ ਕੁਸ਼ਵਾਹਾ (19) ਪੁੱਤਰ ਰਾਮ ਕਿਸ਼ੋਰ ਕੁਸ਼ਵਾਹਾ ਕਾਨਪੁਰ (ਯੂ ਪੀ) ਦੱਸਿਆ ਜਾ ਰਿਹਾ ਹੈ ਅਤੇ ਉਹ ਆਪਣੇ ਹੋਰ ਸਾਥੀਆਂ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ।
ਪਤਾ ਲੱਗਾ ਹੈ ਕਿ ਪ੍ਰਸ਼ਾਂਤ ਕੁਸ਼ਵਾਹਾ ਟਾਟਾ ਨਗਰ ਤੋਂ ਜੰਮੂ ਜਾਂਦੀ ਟਾਟਾ ਮੂਰੀ ਐਕਸਪ੍ਰੈਸ ਵਿੱਚ ਆਪਣੇ ਸਾਥੀਆਂ ਨਾਲ ਸਫਰ ਕਰ ਰਿਹਾ ਸੀ। ਭੜੌਲੀ ਜੰਕਸ਼ਨ ਕੋਲ ਜਾ ਕੇ ਉਸ ਦਾ ਮੋਬਾਈਲ ਫੋਨ ਚਲਦੀ ਟਰੇਨ ਤੋਂ ਥੱਲੇ ਡਿੱਗ ਗਿਆ। ਉਸ ਮੋਬਾਈਲ ਨੂੰ ਫੜਨ ਲਈ ਉਸ ਨੇ ਚਲਦੀ ਟਰੇਨ ਤੋਂ ਛਾਲ ਮਾਰੀ ਤਾਂ ਟਰੇਨ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖਮੀ ਹੋ ਗਿਆ। ਉਸ ਦੇ ਨਾਲ ਜਾਂਦੇ ਸਾਥੀਆਂ ਨੇ ਟਰੇਨ ਦੀ ਚੇਨ ਨੂੰ ਖਿੱਚ ਕੇ ਟਰੇਨ ਰੁਕਵਾਈ ਤੇ ਉਸ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਇਲਾਜ ਲਈ ਦਾਖਲ ਕਰਾਇਆ, ਪਰ ਜ਼ਿਆਦਾ ਖੂਨ ਨਿਕਲਣ ਨਾਲ ਉਸ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਰੇਲਵੇ ਪੁਲਸ (ਜੀ ਆਰ ਪੀ) ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਪ੍ਰਸ਼ਾਂਤ ਕੁਸ਼ਵਾਹ ਟਰੇਨ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਗੱਲ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।

Continue Reading

ਅਪਰਾਧ

ਬਲਾਤਕਾਰ ਦਾ ਵਿਰੋਧ ਕਰਨ ਉਤੇ ਬਿਊਟੀ ਪਾਰਲਰ ਵਾਲੀ ਲੜਕੀ ਦਾ ਕਤਲ

Published

on

death

ਮੋਗਾ, 20 ਜਨਵਰੀ – ਪਿੰਡ ਦੁੱਨੇਕੇ ਵਿੱਚ ਕਿਰਾਏ ਦੇ ਮਕਾਨ ਚ ਰਹਿੰਦੀ ਬਿਊਟੀ ਪਾਰਲਰ ਸੰਚਾਲਿਕਾ ਅਮਨਦੀਪ ਕੌਰ ਦਾ ਉਸ ਦੇ ਗੁਆਂਢਚ ਰਹਿੰਦੇ ਇੱਕ ਪ੍ਰਵਾਸੀ ਲੜਕੇ ਨੇ ਬਲਾਤਕਾਰ ਦਾ ਵਿਰੋਧ ਕਰਨ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਿਲਣ ਉਤੇ ਡੀ ਐਸ ਪੀ ਸਿਟੀ ਰਮਨਦੀਪ ਸਿੰਘ ਭੁੱਲਰਘਟਨਾ ਸਥਾਨਤੇ ਪੁੱਜੇ ਅਤੇ ਇਸ ਕੇਸ ਦੀ ਜਾਂਚ ਸ਼ੁਰੂ ਕਰਵਾਈ ਹੈ।
ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਮ੍ਰਿਤਕਾ ਦੀ ਮਾਤਾ ਕੁਲਦੀਪ ਕੌਰ ਪਿੰਡ ਸਿੰਘਾਂਵਾਲਾ ਨੇ ਦੱਸਿਆ ਹੈ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ, ਉਸਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਛੇ ਸਾਲ ਪਹਿਲਾਂ ਬਲਵੀਰ ਸਿੰਘ ਨਿਵਾਸੀ ਜਗਰਾਉਂ ਨਾਲ ਹੋਇਆ ਸੀ, ਜਿਸ ਦੀ ਇੱਕ ਚਾਰ ਸਾਲਾ ਬੇਟੀ ਹੈ। ਲੱਗਭਗ ਛੇ ਮਹੀਨੇ ਪਹਿਲਾਂ ਅਮਨਦੀਪ ਦਾ ਆਪਣੇ ਪਤੀ ਨਾਲ ਤਲਾਕ ਹੋ ਗਿਆ, ਜਿਸ ਤੇ ਉਹ ਸਾਡੇ ਕੋਲ ਰਹਿਣ ਲੱਗੀ। ਉਸ ਨੇ ਕਿਹਾ ਕਿ ਲੱਗਭਗ ਢਾਈ ਮਹੀਨੇ ਪਹਿਲਾਂ ਅਮਨਦੀਪ ਕੌਰ ਨੇ ਪੱਟੀ ਵਾਲੀ ਗਲੀ ਮੋਗਾ ਵਿੱਚ ਸਲੂਨ ਉਤੇ ਕੰਮ ਕਰਨਾ ਸ਼ੁਰੂ ਕੀਤਾ ਅਤੇ ਉਹ ਕੁਝ ਦਿਨਾਂ ਤੋਂ ਪਿੰਡ ਦੁੱਨੇਕੇ ਵਿੱਚ ਮੁਲਖ ਰਾਜ ਦੇ ਕਮਰੇ ਵਿੱਚ ਕਿਰਾਏਤੇ ਰਹਿੰਦੀ ਸੀ ਅਤੇ ਉਥੇ ਹੋਰ ਵੀ ਕਈ ਲੋਕ ਰਹਿੰਦੇ ਸਨ। ਕੱਲ੍ਹ ਰਾਤ ਮੈਂ ਆਪਣੀ ਬੇਟੀ ਨੂੰ ਮਿਲਣ ਲਈ ਆਈ ਤਾਂ ਸਵੇਰੇ ਚਾਰ ਵਜੇ ਦੇ ਕਰੀਬ ਜਦ ਮੈਂ ਬਾਥਰੂਮ ਲਈ ਕਮਰੇ ਤੋਂ ਬਾਹਰ ਆਈ ਤਾਂ ਦੇਖਿਆ ਕਿ ਮੇਰੀ ਬੇਟੀ ਦਾ ਕਮਰਾ ਅੰਦਰੋਂ ਬੰਦ ਸੀ ਤੇ ਚੀਕਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਮੈਂ ਅੰਦਰ ਝਾਕ ਕੇ ਦੇਖਿਆ ਤਾਂ ਇੱਕ ਲੜਕਾ ਉਸ ਨਾਲ ਬਲਾਤਕਾਰ ਦਾ ਯਤਨ ਕਰ ਰਿਹਾ ਸੀ ਅਤੇ ਅਮਨਦੀਪ ਉਸਦੀ ਵਿਰੋਧਤਾ ਕਰ ਰਹੀ ਸੀ। ਮੇਰੇ ਦੇਖਦੇ ਹੀ ਦੋਸ਼ੀ ਲੜਕੇ ਨੇ ਉਸ ਦੀ ਗਰਦਨ ਦਬਾਈ ਅਤੇ ਤੇਜ਼ਧਾਰ ਚਾਕੂ ਨਾਲ ਉਸਦਾ ਗਲਾ ਕੱਟ ਕੇ ਦਰਵਾਜ਼ਾ ਖੋਲ੍ਹ ਕੇ ਭੱਜ ਗਿਆ। ਲੋਕ ਇਕੱਠੇ ਹੋ ਏ ਬਾਅਦ ਵਿੱਚ ਮੈਨੂੰ ਪਤਾ ਲੱਗਾ ਕਿ ਦੋਸ਼ੀ ਉਥੇ ਹੀ ਰਹਿੰਦਾ ਹੈ, ਜਿਸਦਾ ਨਾਮ ਸੰਜੀਤ ਰਾਮ ਪੁੱਤਰ ਚੰਦੇਸ਼ਵਰ ਰਾਮ ਵਿਾਸੀ ਗੋਬਿੰਦਪੁਰ ਵੈਸ਼ਾਲੀ (ਹਾਜ਼ੀਪੁਰ, ਬਿਹਾਰ) ਹੈ।

Continue Reading

ਪੰਜਾਬੀ ਖ਼ਬਰਾਂ

ਰਿਸ਼ਵਤ ਦੇ ਦੋਸ਼ ਵਿੱਚ ਸਾਬਕਾ ਥਾਣਾ ਇੰਚਾਰਜ ਸਣੇ ਪੰਜਾਂ ਦੇ ਖ਼ਿਲਾਫ਼ ਚਲਾਣ ਪੇਸ਼

Published

on

brivery

ਚੰਡੀਗੜ੍ਹ, 20 ਜਨਵਰੀ – ਪੰਜ ਲੱਖ ਰੁਪਏ ਰਿਸ਼ਵਤ ਲੈਣ ਦੇ ਕੇਸ ਵਿੱਚ ਸੀ ਬੀ ਆਈ ਨੇ ਆਪਣੀ ਮੁੱਖ ਅਦਾਲਤ ਵਿੱਚ ਕੇਸ ਦਰਜ ਕਰਨ ਦੇ ਕਰੀਬ ਸੱਤ ਮਹੀਨੇ ਬਾਅਦ ਮਨੀਮਾਜਰਾ ਦੀ ਥਾਣਾ ਇੰਚਾਰਜ ਰਹਿ ਚੁੱਕੀ ਜਸਵਿੰਦਰ ਕੌਰ ਸਮੇਤ ਪੰਜ ਜਣਿਆਂ ਦੇ ਖ਼ਿਲਾਫ਼ ਚਲਾਣ ਪੇਸ਼ ਕੀਤਾ ਹੈ। ਇਸ ਚਲਾਣ ਵਿੱਚ ਸੀ ਬੀ ਆਈ ਨੇ ਜਸਵਿੰਦਰ ਕੌਰ, ਵਿਚੋਲੇ ਭਗਵਾਨ ਸਿੰਘ, ਕਾਂਸਟੇਬਲ ਸਰਬਜੀਤ ਸਿੰਘ, ਨਰਪਿੰਦਰ ਅਤੇ ਰਣਧੀਰ ਨੂੰ ਦੋਸ਼ੀ ਬਣਾਇਆ ਹੈ।ਚਲਾਨ ਵਿੱਚ ਸੀ ਬੀ ਆਈ ਨੇ ਸ਼ਿਕਾਇਤ ਕਰਤਾ ਸਮੇਤ 35 ਗਵਾਹ ਬਣਾਏ ਹਨ।
ਪਿਛਲੇ ਸਾਲ ਜੂਨ ਵਿੱਚ ਸੀ ਬੀ ਆਈ ਨੇ ਰਿਸ਼ਵਤ ਦੇ ਦੋਸ਼ ਵਿੱਚ ਵਿਚੋਲੇ ਭਗਵਾਨ ਸਿੰਘ ਨੂੰ ਗ਼੍ਰਿਫ਼ਤਾਰ ਕੀਤਾ ਸੀ। ਉਸਦੀ ਗ਼੍ਰਿਫ਼ਤਾਰੀ ਪਿੱਛੋਂ ਉਸ ਦੀ ਫੋਨ ਕਾਲ ਦੇ ਆਧਾਰ ਤੇ ਸੀ ਬੀ ਆਈ ਨੇ ਸਾਬਕਾ ਥਾਣਾ ਮੁਖੀ ਜਸਵਿੰਦਰ ਕੌਰ ਦੇ ਖ਼ਿਲਾਫ਼ ਕੇਸ ਦਾਇਰ ਕੀਤਾ ਅਤੇ ਇਸ ਦੇ ਬਾਅਦ ਜਸਵਿੰਦਰ ਕੌਰ ਫਰਾਰ ਸੀ। 25 ਜੁਲਾਈ ਨੂੰ ਜਸਵਿੰਦਰ ਕੌਰ ਨੇ ਅਦਾਲਤ ਵਿੱਚ ਸਰੈਂਡਰ ਕਰ ਦਿਤਾ ਸੀ ਅਤੇ ਉਸਦੀ ਗ਼੍ਰਿਫ਼ਤਾਰੀ ਦੇ ਬਾਅਦ ਸੀ ਬੀ ਆਈ ਨੇ ਜਾਂਚ ਦੇ ਆਧਾਰਤੇ ਹੋਰ ਤਿੰਨਾਂ ਦੋਸ਼ੀਆਂ ਦੇ ਨਾਮ ਕੇਸ ਵਿੱਚ ਸ਼ਾਮਲ ਕੀਤੇ ਸਨ।

Continue Reading

ਰੁਝਾਨ


Copyright by IK Soch News powered by InstantWebsites.ca