The girl snatched the purse and grabbed the fleeing robber's collar
Connect with us [email protected]

ਪੰਜਾਬੀ ਖ਼ਬਰਾਂ

ਕੁੜੀ ਨੇ ਪਰਸ ਖੋਹ ਕੇ ਭੱਜਦੇ ਲੁਟੇਰੇ ਦਾ ਕਾਲਰ ਫੜਿਆ, ਦੋ ਸਨੈਚਰ ਲੋਕਾਂ ਦੀ ਮਦਦ ਨਾਲ ਕਾਬੂ

Published

on

roobers

ਜਲੰਧਰ, 19 ਅਗਸਤ – ਲੁੱਟਾਂ-ਖੋਹਾ ਕਰਨ ਵਾਲਿਆਂ ਨਾਲ ਭਿੜ ਜਾਣ ਵਾਲੀਆਂ ਕੁਸੁਮ ਅਤੇ ਅੰਜਲੀ ਦੀ ਦਲੇਰੀ ਤੋਂ ਬਾਅਦ ਸਿਮਰਨਦੀਪ ਕੌਰ ਦੇ ਹੌਸਲੇ ਨਾਲ ਸਨੈਚਿੰਗ ਦੀ ਵਾਰਦਾਤ ਨਾਕਾਮ ਹੋ ਗਈ ਹੈ।
ਸਿਮਰਨ ਦੀ ਦਲੇਰੀ ਕਾਰਨ ਦੋ ਲੁਟੇਰੇ ਫੜੇ ਗਏ ਅਤੇ ਉਸਦਾ ਖੋਹਿਆ ਹੋਇਆ ਪਰਸ ਵੀ ਮੌਕੇ ਉੱਤੇ ਬਰਾਮਦ ਕਰ ਲਿਆ ਗਿਆ, ਪਰ ਇੱਕ ਲੁਟੇਰਾ ਮੌਕਾ ਦੇਖ ਕੇ ਭੱਜਣ ਵਿੱਚ ਕਾਮਯਾਬ ਹੋ ਗਿਆ। ਫੜੇ ਗਏ ਦੋ ਲੁਟੇਰਿਆਂ ਨੂੰ ਥਾਣਾ ਨੰਬਰ ਅੱਠ ਦੀ ਪੁਲਸ ਹਵਾਲੇ ਕਰ ਦਿੱਤਾ ਗਿਆ। ਪਤਾ ਲੱਗਾ ਹੈ ਕਿ ਗਿਫਟ ਗੈਲਰੀ ਵਿੱਚ ਕੰਮ ਕਰਦੀ ਸਿਮਰਨਦੀਪ ਕੌਰ ਵਾਸੀ ਸੁਭਾਸ਼ ਨਗਰ ਦੁਕਾਨ ਤੋਂ ਛੁੱਟੀ ਕਰਕੇ ਆਪਣੇ ਘਰ ਜਾ ਰਹੀ ਸੀ। ਜਦੋਂ ਗੁੱਝਾਪੀਰ ਰੋਡ ਉੱਤੇ ਪਹੁੰਚੀ ਤਾਂ ਉਸਦੇ ਪਿੱਛੇ ਆ ਰਹੇ ਬਾਈਕ ਸਵਾਰ ਤਿੰਨ ਲੁਟੇਰਿਆਂ ਵੱਲੋਂ ਗਲੇ ਵਿੱਚ ਪਾਇਆ ਸਿਮਰਨ ਦਾ ਪਰਸ ਖੋਹ ਲਿਆ। ਸਿਮਰਨ ਤੁਰੰਤ ਹਰਕਤ ਵਿੱਚ ਆਈ ਅਤੇ ਬਾਈਕ ਦੇ ਪਿੱਛੇ ਬੈਠੇ ਲੁਟੇਰੇ ਦਾ ਕਾਲਰ ਫੜ ਲਿਆ ਤਾਂ ਬਾਈਕ ਚਲਾ ਰਹੇ ਲੁਟੇਰੇ ਤੋਂ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਤਿੰਨੇ ਲੁਟੇਰੇ ਬਾਈਕ ਸਮੇਤ ਸੜਕ ਉੱਤੇ ਡਿੱਗ ਗਏ।ਸਿਮਰਨ ਨੇ ਰੌਲਾ ਪਾਇਆ ਤਾਂ ਲੋਕਾਂ ਨੇ ਦੋ ਲੁਟੇਰਿਆਂ ਨੂੰ ਦਬੋਚ ਲਿਆ, ਪਰ ਇੱਕ ਲੁਟੇਰਾ ਮੌਕੇ ਦਾ ਫਾਇਦਾ ਉਠਾ ਕੇ ਭੱਜ ਗਿਆ। ਲੋਕਾਂ ਨੇ ਲੁਟੇਰਿਆਂ ਦੀ ਜੰਮ ਕੇ ਛਿੱਤਰ-ਪਰੇਡ ਕੀਤੀ। ਸਿਮਰਨ ਵੀ ਡਿੱਗਦੇ-ਡਿੱਗਦੇ ਬਚੀ, ਪਰ ਚੰਗੀ ਕਿਸਮਤ ਰਹੀ ਕਿ ਉਸ ਨੂੰ ਇਸ ਦੌਰਾਨ ਸੱਟ ਨਹੀਂ ਲੱਗੀ। ਬਾਈਕ ਦੇ ਸਭ ਤੋਂ ਪਿੱਛੇ ਬੈਠੇ ਲੁਟੇਰੇ ਤੋਂ ਸਿਮਰਨ ਦਾ ਪਰਸ ਬਰਾਮਦ ਹੋ ਗਿਆ, ਜੋ ਲੋਕਾਂ ਨੇ ਲੜਕੀ ਦੇ ਹਵਾਲੇ ਕਰ ਦਿੱਤਾ।ਸੂਚਨਾ ਮਿਲਦੇ ਹੀ ਥਾਣਾ ਨੰਬਰ ਅੱਠ ਦੀ ਪੁਲਸ ਨੇ ਮੌਕੇ ਉੱਤੇ ਪਹੁੰਚ ਕੇ ਦੋਵਾਂ ਲੁਟੇਰਿਆਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਤਿੰਨਾਂ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਉਕਤ ਲੁਟੇਰਿਆਂ ਨੇ ਗੁੱਜਾਪੀਰ ਰੋਡ ਉੱਤੇ ਪਹਿਲਾਂ ਵੀ ਮੋਬਾਈਲ ਖੋਹਣ ਦੀਆਂ ਕਈ ਵਾਰਦਾਤਾਂ ਕੀਤੀਆਂ ਹਨ। ਫਿਲਹਾਲ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਜਦਕਿ ਉਨ੍ਹਾਂ ਦੇ ਤੀਜੇ ਸਾਥੀ ਦੀ ਭਾਲ ਚੱਲ ਰਹੀ ਹੈ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca