The Government of India has approached the Dominica High Court
Connect with us [email protected]

ਪੰਜਾਬੀ ਖ਼ਬਰਾਂ

ਮੇਹੁਲ ਚੋਕਸੀ ਦੇ ਖਿਲਾਫ ਭਾਰਤ ਸਰਕਾਰ ਡੋਮੀਨਿਕਾ ਦੀ ਹਾਈ ਕੋਰਟ ਚ ਪੁੱਜੀ

Published

on

Dominica High Court

ਨਵੀਂ ਦਿੱਲੀ, 13 ਜੂਨ – ਬੈਂਕ ਫਰਾਡ ਕਰ ਕੇ ਭਾਰਤ ਤੋਂ ਭਗੌੜੇ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਕੀਤੇ ਕੇਸ ਵਿਚ ਧਿਰ ਬਣਨ ਲਈ ਸਰਕਾਰ ਭਾਰਤ ਨੇ ਡੋਮੀਨਿਕਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਹਾਈ ਕੋਰਟ ਨੇ ਪੰਜ ਘੰਟੇ ਸੁਣਵਾਈ ਦੇ ਬਾਅਦ ਚੋਕਸੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਬੰਦੀ ਦੀ ਪੇਸ਼ੀ ਦੇ ਕੇਸ ਵਿੱਚ ਭਾਰਤੀ ਜਾਂਚ ਏਜੰਸੀ ਸੀ ਬੀ ਆਈ ਅਤੇ ਵਿਦੇਸ਼ ਮੰਤਰਾਲੇ ਨੇ ਦੋ ਐਫੀਡੇਵਿਟ ਪੇਸ਼ ਕਰ ਕੇ ਧਿਰ ਬਣਾਏ ਜਾਣ ਦੀ ਮੰਗ ਕੀਤੀ ਹੈ। ਚੋਕਸੀ ਦੇ ਵਕੀਲਾਂ ਨੇ ਆਪਣੀ ਅਰਜ਼ੀ ਵਿੱਚ ਉਸ ਨੂੰ ਐਂਟੀਗੁਆ ਤੇ ਬਰਬੁਡਾ ਵਾਪਸ ਭੇਜਣ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਕਿਹਾ, ਮੇਹੁਲ ਚੋਕਸੀ ਦੀ ਅਪਰਾਧਕ ਜਵਾਬਦੇਹੀ ਤੈਅ ਕਰਨ, ਉਸ ਦੇ ਭਗੌੜਾ ਹੋਣ ਦੀ ਸਥਿਤੀ, ਉਸ ਦੇ ਖਿਲਾਫ ਪੈਂਡਿੰਗ ਵਾਰੰਟ, ਰੈਡ ਕਾਰਨਰ ਨੋਟਿਸ ਅਤੇ ਦੋਸ਼ ਪੱਤਰ ਬਾਰੇ ਕੇਂਦਰੀ ਏਜੰਸੀ ਸੀ ਬੀ ਆਈ ਧਿਆਨ ਕੇਂਦਿ੍ਰਤ ਕਰੇਗੀ ਅਤੇ ਵਿਦੇਸ਼ ਮੰਤਰਾਲਾ ਦਲੀਲ ਦੇਵੇਗਾ ਕਿ ਚੋਕਸੀ ਅਜੇ ਵੀ ਭਾਰਤੀ ਨਾਗਰਿਕ ਹੈ। ਜੇ ਹਾਈ ਕੋਰਟ ਨੇ ਐਫੀਡੇਵਿਟ ਮੰਨ ਲਏ ਤਾਂ ਪ੍ਰਮੁੱਖ ਵਕੀਲ ਹਰੀਸ਼ ਸਾਲਵੇ ਭਾਰਤ ਵੱਲੋਂ ਪੈਰਵੀ ਕਰਨਗੇ।
ਦੂਸਰੇ ਪਾਸੇ ਡੋਮੀਨਿਕਾ ਹਾਈ ਕੋਰਟ ਨੇ ਇੱਕ ਵੱਖਰੇ ਕੇਸ ਵਿੱਚ ਬੀਤੇ ਸ਼ੁੱਕਰਵਾਰ ਚੋਕਸੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰ ਕੇ ਅਦਾਲਤ ਨੇ ਕਿਹਾ ਕਿ ਚੋਕਸੀ ਦੇ ਭੱਜ ਜਾਣ ਦਾ ਖਤਰਾ ਹੈ। ਜਸਟਿਸ ਵਾਇਨਾਟੇ ਐਡਰੀਅਨ ਰਾਬਰਟਸ ਨੇ ਕਿਹਾ ਕਿ ਅਦਾਲਤ ਉਸ ਉੱਤੇ ਅਜਿਹੀ ਕੋਈ ਸ਼ਰਤ ਨਹੀਂ ਲਾ ਸਕਦੀ ਜਿਸ ਤੋਂ ਉਸ ਨੂੰ ਦੇਸ਼ ਛੱਡਣ ਤੋਂ ਰੋਕਿਆ ਜਾ ਸਕੇ। ਚੋਕਸੀ ਦੇ ਵਕੀਲਾਂ ਨੇ ਕਿਹਾ ਕਿ ਗੈਰ ਕਾਨੂੰਨੀ ਦਾਖਲੇ ਦੇ ਦੋਸ਼ ਰੱਦ ਕਰਨੇ ਚਾਹੀਦੇ ਹਨ, ਕਿਉਂਕਿ ਕੈਰੇਬੀਅਨ ਫਿਰਕੇ (ਕੈਰੀਕਾਮ) ਦਾ ਨਾਗਰਿਕ ਹੋਣ ਕਾਰਨ ਉਹ ਇਸ ਲਾਭ ਦਾ ਹੱਕਦਾਰ ਹੈ ਅਤੇ ਉਸ ਉੱਤੇ ਦੋਸ਼ ਗੰਭੀਰ ਕਿਸਮ ਦਾ ਨਹੀਂ। ਚੋਕਸੀ ਦੀ ਕਾਨੂੰਨੀ ਟੀਮ ਹਾਈ ਕੋਰਟ ਦੀਆਂ ਜ਼ਮਾਨਤੀ ਸ਼ਰਤਾਂ ਨੂੰ ਮੰਨਣ ਅਤੇ ਅਦਾਲਤ ਵੱਲੋਂ ਤੈਅ ਕਿਸੇ ਵੀ ਰਾਸ਼ੀ ਦੇ ਪ੍ਰਸਤਾਵ ਦਾ ਭੁਗਤਾਨ ਕਰਨ ਨੂੰ ਤਿਆਰ ਸੀ।

Read More Latest Punjabi News

ਪੰਜਾਬੀ ਖ਼ਬਰਾਂ

ਪੰਜਾਬੀ ਲੇਖਿਕਾ ਦੀ ਕਿਤਾਬ 50 ਸਾਲ ਬਾਅਦ ਲਾਇਬ੍ਰੇਰੀ ਨੂੰ ਵਾਪਸ ਕੀਤੀ ਗਈ

Published

on

The Punjabi author

ਗਲਾਸਗੋ, 31 ਜੁਲਾਈ – ਸਕਾਟਲੈਂਡ ਦੇ ਰੇਨਫਰਿਊਸ਼ਾਇਰ ਵਿੱਚ ਇੱਕ ਲਾਇਬ੍ਰੇਰੀ ਤੋਂ ਤਕਰੀਬਨ 50 ਸਾਲ ਪਹਿਲਾਂ ਲਈ ਗਈ ਇੱਕ ਪੰਜਾਬੀ ਲੇਖਿਕਾ ਦੀ ਕੁਕਿੰਗ ਦੀ ਕਿਤਾਬ ਆਖਰ ਵਾਪਸ ਆ ਗਈ ਹੈ।
ਪੇਜ਼ਲੀ ਸੈਂਟਰਲ ਲਾਇਬ੍ਰੇਰੀ ਵਿੱਚੋਂ ਸ਼੍ਰੀਮਤੀ ਬਲਬੀਰ ਸਿੰਘ ਦੀ ਇੰਡੀਅਨ ਕੁੱਕਰੀ ਦੀ ਕਿਤਾਬ ਵਾਪਸ ਭੇਜੀ ਗਈ ਹੈ, ਜੋ ਆਖਰੀ ਵਾਰ 1968 ਵਿੱਚ ਉਧਾਰ ਦਿੱਤੀ ਗਈ ਸੀ। ਸਾਲ 1965 ਵਿੱਚ ਮਿਲਸ ਅਤੇ ਬੂਨ ਵੱਲੋਂ ਪ੍ਰਕਾਸ਼ਿਤ ਕੀਤੀ ਗਈ ਇਹ ਕਿਤਾਬ ਪਾਠਕ ਨੇ ਇੱਕ ਵੱਡੇ ਚਿੱਟੇ ਬੈਗ ਵਿੱਚ ਡਾਕ ਰਾਹੀਂ 20 ਪੌਂਡ ਦੇ ਨੋਟ ਅਤੇ ਮੁਆਫੀ ਦੀ ਇੱਕ ਗੁੰਮਨਾਮ ਚਿੱਠੀ ਨਾਲ ਵਾਪਸ ਭੇਜੀ ਹੈ। ਇਸ ਚਿੱਠੀ ਵਿੱਚ ਕਿਤਾਬ ਦੀ ਦੇਰੀ ਨਾਲ ਵਾਪਸੀ ਦੀ ਮੁਆਫੀ ਸਵੀਕਾਰ ਕਰਨ ਦੀ ਗੱਲ ਲਿਖੀ ਗਈ ਹੈ। ਇਸ ਕਿਤਾਬ ਨਾਲ ਭੇਜੇ ਗਏ 20 ਪੌਂਡ ਇੱਕ ਚੈਰਿਟੀ ਨੂੰ ਦਾਨ ਕੀਤੇ ਜਾ ਰਹੇ ਹਨ, ਕਿਉਂਕਿ ਰੇਨਫਰਿਊਸ਼ਾਇਰ ਲਾਇਬ੍ਰੇਰੀਆਂ ਬਕਾਇਆ ਕਿਤਾਬਾਂ ਦੀ ਵਾਪਸੀ ਲਈ ਜੁਰਮਾਨਾ ਨਹੀਂ ਸਨ ਵਸੂਲ ਰਹੀਆਂ।
ਸ਼੍ਰੀਮਤੀ ਬਲਬੀਰ ਸਿੰਘ ਦਾ ਜਨਮ 1921 ਵਿੱਚ ਪੰਜਾਬ ਵਿੱਚ ਹੋਇਆ ਸੀ ਅਤੇ ਉਹ ਅੰਤਰਰਾਸ਼ਟਰੀ ਪ੍ਰਸਿੱਧੀ ਪ੍ਰਾਪਤ ਸ਼ੈਫ, ਕੁੱਕਰੀ ਅਧਿਆਪਕ ਤੇ ਰਸੋਈ ਕਿਤਾਬ ਦੀ ਲੇਖਿਕਾ ਸਨ। ਉਨ੍ਹਾ ਦੀ ਇੰਡੀਅਨ ਕੁੱਕਰੀ ਕਿਤਾਬ ਨੂੰ ਪਹਿਲੀ ਵਾਰ ਲੰਡਨ ਵਿੱਚ ਛਪਣ ਉੱਤੇ ਬਹੁਤ ਪ੍ਰਸ਼ੰਸਾ ਮਿਲੀ ਸੀ। ਇਸ ਕਿਤਾਬ ਦੀਆਂ ਦੁਨੀਆਂ ਵਿੱਚ ਸੈਂਕੜੇ ਹਜ਼ਾਰਾਂ ਕਾਪੀਆਂ ਵਿਕੀਆਂ ਸਨ। ਇਸ ਪਿੱਛੋਂ ਕਿਤਾਬ ਦੇ ਕਈ ਐਡੀਸ਼ਨ ਵੀ ਛਪੇ ਸਨ। ਲੇਖਿਕਾਦੀ 1994 ਵਿੱਚ ਮੌਤ ਹੋ ਗਈ ਸੀ।

Continue Reading

ਪੰਜਾਬੀ ਖ਼ਬਰਾਂ

ਜਾਸੂਸੀ ਕੇਸ ਵਿੱਚ ਸੁਣਵਾਈ ਕਰਨ ਲਈ ਸੁਪਰੀਮ ਕੋਰਟ ਸਹਿਮਤ

Published

on

Supreme-Court

ਨਵੀਂ ਦਿੱਲੀ, 31 ਜੁਲਾਈ – ਭਾਰਤ ਦੀ ਪਾਰਲੀਮੈਂਟ ਦੇ ਦੋਵਾਂ ਸਦਨਾਂ ਦੇ ਵਿੱਚ ਪਿਛਲੇ ਕਈ ਦਿਨਾਂ ਤੋਂ ਪੈਗਾਸਸ ਜਾਸੂਸੀ ਵਿਵਾਦ ਕਾਰਨ ਜ਼ਬਰਦਸਤ ਹੰਗਾਮਾ ਹੋ ਰਿਹਾ ਹੈ ਤੇ ਇਸ ਦੇ ਬਾਅਦ ਇਸ ਵਿਵਾਦਦੇ ਬਾਰੇ ਸੁਪਰੀਮ ਕੋਰਟ ਨੇ ਵੀ ਵਿਚਾਰ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਸੂਸੀ ਦੇ ਦੋਸ਼ਾਂ ਦੀ ਸੁਤੰਤਰ ਜਾਂਚ ਦੀ ਮੰਗ ਕਰਦੀ ਪਟੀਸ਼ਨਦੀ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਈ ਹੈ।
ਚੀਫ ਜਸਟਿਸ ਐਨ ਵੀ ਰਮੰਨਾ ਦੀ ਅਗਵਾਈ ਵਾਲੇ ਬੈਂਚ ਨੇ ਵਕੀਲ ਕਪਿਲ ਸਿੱਬਲ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਪਟੀਸ਼ਨ ਦੀ ਸੁਣਵਾਈ ਦੀ ਮਨਜ਼ੂਰੀ ਦੇ ਦਿੱਤੀ ਹੈ। ਚੀਫ਼ ਜਸਟਿਸ ਨੇ ਅਗਲੇ ਹਫ਼ਤੇ ਇਸ ਦੀ ਸੁਣਵਾਈ ਕਰਨ ਦੀ ਗੱਲ ਕਹੀ ਹੈ। ਵਕੀਲ ਕਪਿਲ ਸਿੱਬਲ ਨੇ ਕਿਹਾ ਕਿ ਉਨ੍ਹਾਂ ਤੁਰੰਤ ਸੁਣਵਾਈ ਲਈ ਸੁਪਰੀਮ ਕੋਰਟ ਅੱਗੇ ਸੀਨੀਅਰ ਪੱਤਰਕਾਰ ਐਨ ਰਾਮ ਅਤੇ ਸ਼ਸ਼ੀ ਕੁਮਾਰ ਦੀ ਪਟੀਸ਼ਨ ਦਾ ਜ਼ਿਕਰ ਕੀਤਾ ਤੇ ਕਿਹਾ ਸੀ ਕਿ ਇਹ ਨਾਗਰਿਕਾਂ ਦੀ ਆਜ਼ਾਦੀ ਨੂੰ ਪ੍ਰਭਾਵਿਤ ਕਰਦਾ ਹੈ ਤੇ ਸੁਪਰੀਮ ਕੋਰਟ ਇਸਬਾਰੇ ਤੁਰੰਤ ਸੁਣਵਾਈ ਕਰੇ। ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਸੁਪਰੀਮ ਕੋਰਟ ਦੇ ਮੌਜੂਦਾ ਜਾਂ ਸੇਵਾ ਮੁਕਤ ਜੱਜ ਦੀ ਅਗਵਾਈ ਵਿੱਚ ਜਾਂਚ ਦੀ ਮੰਗ ਕੀਤੀ ਗਈ ਹੈ। ਵਰਨਣਯੋਗ ਹੈ ਕਿ ਇਸ ਕੇਸ ਦੀ ਆਜ਼ਾਦ ਜਾਂਚ ਦੀ ਮੰਗ ਕਰਦੇ ਹੋਏ ਸੁਪਰੀਮ ਕੋਰਟ ਵਿੱਚ 27 ਜੁਲਾਈ ਨੂੰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਸ ਵਿੱਚ ਕਿਹਾ ਗਿਆ ਸੀ ਕਿ ਇਜ਼ਰਾਈਲੀ ਸਪਾਈਵੇਅਰ ਸਾਫ਼ਟਵੇਅਰ ਪੈਗਾਸਸ ਦੀ ਵਰਤੋਂ ਕਈ ਵੱਕਾਰੀ ਨਾਗਰਿਕਾਂ, ਸਿਆਸੀ ਆਗੂਆਂ ਅਤੇ ਪੱਤਰਕਾਰਾਂ ਬਾਰੇ ਸਰਕਾਰੀ ਏਜੰਸੀਆਂ ਵੱਲੋਂ ਜਾਸੂਸੀ ਕਰਨ ਲਈ ਕੀਤੀ ਗਈ ਹੈ ਤੇ ਇਸ ਦੀ ਆਜ਼ਾਦ ਜਾਂਚ ਸੇਵਾ ਮੁਕਤ ਜੱਜ ਦੀ ਨਿਗਰਾਨੀ ਹੇਠ ਹੋਣੀ ਚਾਹੀਦੀ ਹੈ। ਇਸ ਜਨਹਿਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਨੂੰ ਇਹ ਦੱਸਣ ਲਈ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਸੀ ਕਿ ਕੀ ਕੇਂਦਰ ਸਰਕਾਰ ਜਾਂ ਉਸਦੀ ਕਿਸੇ ਜਾਂਚ ਏਜੰਸੀ ਨੇ ਵਿਵਾਦ ਵਾਲੇ ਪੈਗਾਸਸ ਸਪਾਈਵੇਅਰ ਸਾਫ਼ਟਵੇਅਰ ਦਾ ਲਾਇਸੈਂਸ ਪ੍ਰਾਪਤ ਕੀਤਾ ਹੈ।

Continue Reading

ਪੰਜਾਬੀ ਖ਼ਬਰਾਂ

ਛੁੱਟੀ ਆਏ ਫ਼ੌਜੀ ਨੇ ਹੋਟਲ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕੀਤੀ

Published

on

Suicide

ਫ਼ਿਰੋਜ਼ਪੁਰ, 31 ਜੁਲਾਈ – ਛੁੱਟੀ ਵਿੱਚ ਆਏ ਹੋਏ ਇੱਕ ਫ਼ੌਜੀ ਨੇ ਫ਼ਿਰੋਜ਼ਪੁਰ ਦੇ ਇੱਕ ਹੋਟਲ ਦੇ ਕਮਰੇ ਵਿੱਚ ਫੰਦਾ ਲਾ ਕੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਫ਼ਿਰੋਜ਼ਪੁਰ ਛਾਉਣੀ ਦੇ ਥਾਣਾ ਇੰਚਾਰਜ ਨਿਖੀਲ ਗਰਗ ਨੇ ਦੱਸਿਆ ਕਿ ਕਰਮਜੀਤ ਸਿੰਘ ਪੁੱਤਰ ਬੂਟਾ ਸਿੰਘ ਵਾਸੀ ਹਜ਼ਾਰਾ ਸਿੰਘ ਵਾਲਾ ਜ਼ਿਲ੍ਹਾ ਫ਼ਾਜ਼ਿਲਕਾ ਫ਼ੌਜ ਵਿੱਚ ਲੇਹ ਵਿੱਚ ਤੈਨਾਤ ਸੀ। ਉਹ ਕਰੀਬ ਡੇਢ ਮਹੀਨੇ ਪਹਿਲਾਂ ਛੁੱਟੀ ਕੱਟਣ ਘਰ ਆਇਆ ਸੀ।ਥਾਣਾ ਇੰਚਾਰਜ ਨੇ ਦੱਸਿਆ ਕਿ ਕਰਮਜੀਤ ਸਿੰਘ ਕੱਲ੍ਹ ਸਵੇਰੇ ਫ਼ਿਰੋਜ਼ਪੁਰ ਛਾਉਣੀ ਦੇ ਇੱਕ ਹੋਟਲ ਵਿੱਚ ਆਇਆ ਅਤੇ ਉਥੇ ਕਮਰਾ ਲਿਆ ਸੀ। ਉਹ ਆਪਣੇ ਕਮਰੇ ਤੋਂ ਕਰੀਬ 3-4 ਵਾਰ ਬਾਹਰ ਆਇਆ। ਰਾਤ 11 ਵਜੇ ਉਸ ਦੇ ਵੱਲੋਂ ਲਾਏ ਗਏ ਫੰਦੇ ਦੀ ਸੂਚਨਾ ਉਨ੍ਹਾਂ ਨੂੰ ਮਿਲੀ। ਸੂਚਨਾ ਮਿਲਦੇ ਸਾਰ ਪੁਲਸ ਟੀਮ ਓਥੇ ਗਈ। ਉਨ੍ਹਾਂ ਦੱਸਿਆ ਕਿ ਉਸ ਤੋਂ ਪਹਿਲਾਂ ਕਰਮਜੀਤ ਸਿੰਘ ਨੇ ਵ੍ਹਅਟਸਐਪ ਰਾਹੀਂ ਆਪਣੇ ਪਰਵਾਰ ਨੂੰ ਲੋਕੇਸ਼ਨ ਸੈਂਡ ਕੀਤੀ ਸੀ, ਜਿਸ ਦੀ ਸੂਚਨਾ ਪਰਵਾਰ ਨੇ ਫ਼ਿਰੋਜ਼ਪੁਰ ਦਿੱਤੀ ਅਤੇ ਜਦੋਂ ਆ ਕੇ ਹੋਟਲ ਦੇ ਕਮਰੇ ਵਿੱਚ ਦੇਖਿਆ ਤਾਂ ਉਸਦੇ ਗਲੇ ਵਿੱਚ ਫੰਦਾ ਲੱਗਾ ਹੋਇਆ ਸੀ। ਸਵੇਰਾ ਹੋਟਲ ਦੇ ਮਾਲਿਕ ਤਰੁਣ ਮਿਤਲ ਨੇ ਕਿਹਾ ਕਿ ਉਹ ਇਸ ਵਕਤ ਬਾਹਰ ਹੈ ਪਰ ਇਸ ਘਟਨਾ ਦੀ ਜਾਣਕਾਰੀ ਸਭ ਤੋਂ ਪਹਿਲਾਂ ਪੁਲਸ ਨੂੰ ਦਿੱਤੀ ਗਈ ਸੀ ਤੇ ਪੁਲਸ ਦੀ ਮੌਜੂਦਗੀ ਵਿੱਚ ਜਦੋਂ ਦਰਵਾਜ਼ਾ ਤੋੜਿਆ ਗਿਆ ਤਾਂ ਮ੍ਰਿਤਕ ਫੰਦੇ ਨਾਲ ਲੱਟਕਦਾ ਹੋਇਆ ਪਾਇਆ ਗਿਆ।

Continue Reading

ਰੁਝਾਨ


Copyright by IK Soch News powered by InstantWebsites.ca