The group going to Nankana Sahib was stopped by the Government of
Connect with us [email protected]

ਪੰਜਾਬੀ ਖ਼ਬਰਾਂ

ਨਨਕਾਣਾ ਸਾਹਿਬ ਜਾਣ ਵਾਲਾ ਜਥਾ ਭਾਰਤ ਸਰਕਾਰ ਨੇ ਸੁਰੱਖਿਆ ਦੇ ਹਵਾਲੇ ਨਾਲ ਰੋਕਿਆ

Published

on

Nanakana sahib

ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤੈ: ਜਗੀਰ ਕੌਰ
ਅੰਮ੍ਰਿਤਸਰ, 17 ਫਰਵਰੀ, – ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਦੇ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਭਾਰਤ ਸਰਕਾਰ ਦੇ ਗ੍ਰਹਿ ਵਿਭਾਗ ਨੇ ਰੋਕ ਦਿੱਤਾ ਹੈ।ਗ੍ਰਹਿ ਵਿਭਾਗ ਨੇ ਸੁਰੱਖਿਆ ਦਾ ਹਵਾਲਾ ਦਿੰਦੇ ਹੋਏ ਰੋਕ ਲਾਉਣ ਬਾਰੇ ਸ਼੍ਰੋਮਣੀ ਕਮੇਟੀ ਨੂੰ ਇੱਕ ਈਮੇਲ ਭੇਜੀ ਹੈ, ਜਿਸ ਵਿੱਚ ਸੁਰੱਖਿਆ ਦਾ ਹਵਾਲਾ ਦੇੇ ਕੇ ਸਿੱਖ ਸ਼ਰਧਾਲੂਆਂ ਨੂੰ ਹਾਲ ਦੀ ਘੜੀ ਪਾਕਿਸਤਾਨ ਜਾਣ ਤੋਂ ਰੋਕ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਪਾਕਿਸਤਾਨ ਜਾਣ ਲਈ 629 ਸ਼ਰਧਾਲੂਆਂ ਨੇ ਵੀਜ਼ੇ ਲਵਾਉਣ ਦੇ ਲਈ ਆਪਣੇ ਪਾਸਪੋਰਟ ਪਾਕਿਸਤਾਨੀ ਦੂਤਘਰ ਨੂੰ ਭੇਜੇ ਸਨ, ਜਿਨ੍ਹਾਂ ਵਿੱਚੋਂ 505 ਸ਼ਰਧਾਲੂਆਂ ਲਈ ਵੀਜ਼ੇ ਜਾਰੀ ਹੋਏ ਅਤੇ 124 ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਮਿਲਿਆ ਸੀ।ਇਹ ਜਥਾ 18 ਫਰਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਪਾਕਿਸਤਾਨ ਜਾਣ ਵਾਲਾ ਸੀ, ਪਰ ਸਿਰਫ ਇੱਕ ਦਿਨ ਪਹਿਲਾਂ ਰੋਕ ਦਿੱਤਾ ਗਿਆ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਗੁਰਦੁਆਰਾ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਲਈ ਪਾਕਿਸਤਾਨ ਜਾ ਰਹੇ ਸ਼੍ਰੋਮਣੀ ਕਮੇਟੀ ਦੇਜਥੇ ਉੱਤੇ ਰੋਕ ਲਾ ਕੇ ਭਾਰਤ ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕਤਲ ਕੀਤਾ ਹੈ। ਉਨ੍ਹਾਂ ਕਿਹਾ ਕਿ ਸਭ ਤਿਆਰੀਆਂ ਮੁਕੰਮਲ ਹੋਣ ਉੱਤੇ ਆਖ਼ਰੀ ਮੌਕੇ ਜਥੇ ਉੱਤੇ ਰੋਕ ਲਾਉਣੀ ਭਾਰਤ ਸਰਕਾਰ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ ਸਬੂਤ ਹੈ। ਉਨ੍ਹਾਂ ਦੱਸਿਆ ਕਿ ਅੱਜ ਬਾਅਦ ਦੁਪਹਿਰ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਤੋਂ ਆਏ ਪੱਤਰਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਵਿਖੇ ਸ਼ਰਧਾਲੂਆਂ ਦੀ ਸੁਰੱਖਿਆ ਦਾ ਮਸਲਾ ਹੈ ਅਤੇ ਮਾਰਚ 2020 ਤੋਂ ਕੋਵਿਡ-19 ਦੇ ਕਾਰਨ ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦੀ ਆਵਾਜਾਈ ਵੀ ਸਸਪੈਂਡ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਗੱਲ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ, ਕਿਉਂਕਿ ਬੀਤੇ ਨਵੰਬਰ ਵਿਚ ਸਿੱਖਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇਗੁਰਧਾਮਾਂ ਦੀ ਯਾਤਰਾ ਕਰਕੇ ਆਇਆ ਹੈ, ਜੇ ਉਸ ਵੇਲੇ ਕੋਈ ਖਤਰਾ ਨਹੀਂ ਸੀ ਤਾਂ ਅੱਜ ਕਿਵੇਂ ਪੈਦਾ ਹੋ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਜੇ ਕੋਈ ਅਜਿਹੀ ਗੱਲ ਸੀ ਤਾਂ ਚੱਲ ਰਹੀ ਪ੍ਰਕਿਰਿਆ ਦੌਰਾਨ ਭਾਰਤ ਸਰਕਾਰ ਨੇ ਪਹਿਲਾਂ ਸਪੱਸ਼ਟ ਕਿਉਂ ਨਾ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਹਰ ਸ਼ਰਧਾਲੂ ਦੀ ਭਾਰਤ ਤੇ ਸੂਬਾ ਸਰਕਾਰ ਦੀਆਂ ਏਜੰਸੀਆਂ ਵੱਲੋਂ ਜਾਂਚ ਰਿਪੋਰਟ ਮਗਰੋਂ ਹੀ ਪਾਕਿਸਤਾਨ ਦੂਤਘਰਵੱਲੋਂ ਵੀਜ਼ੇ ਜਾਰੀ ਹੋਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤਿਆਰੀਆਂ ਮੁਕੰਮਲ ਹਨ ਤੇ ਸ਼ਰਧਾਲੂਆਂ ਨੂੰ ਪਾਸਪੋਰਟ ਵੰਡ ਦਿੱਤੇ ਹਨ ਤਾਂ ਜਥੇ ਉੱਤੇ ਰੋਕ ਲਾਉਣੀ ਹੈਰਾਨੀਜਨਕ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਪਾਕਿਸਤਾਨ ਵਿਖੇ ਸ਼ਤਾਬਦੀ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਆਪਣੇ ਤੌਰ ਉੱਤੇ ਸਾਰੇ ਪ੍ਰਬੰਧ ਕੀਤੇ ਸਨ। ਕੌਮਾਂਤਰੀ ਸਰਹੱਦ ਤੋਂ ਸ੍ਰੀ ਨਨਕਾਣਾ ਸਾਹਿਬ ਤੇ ਹੋਰ ਗੁਰਦੁਆਰਾ ਸਾਹਿਬਾਨ ਦੇ ਸ਼ਰਧਾਲੂਆਂ ਨੂੰ ਦਰਸ਼ਨ ਕਰਾਉਣ ਲਈ ਸ਼੍ਰੋਮਣੀ ਕਮੇਟੀ ਨੇ ਬੱਸਾਂ ਦਾ ਪ੍ਰਬੰਧ ਅਤੇ ਧਾਰਮਿਕ ਸਮਾਗਮਾਂ ਦੇ ਨਾਲ ਲੰਗਰ ਅਤੇ ਹੋਰ ਪ੍ਰਬੰਧ ਕੀਤੇ ਸਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸਿੱਖ ਧਰਮ ਇਤਿਹਾਸ ਅੰਦਰ ਗੁਰਦੁਆਰਾ ਸੁਧਾਰ ਲਹਿਰ ਤਹਿਤ ਵਾਪਰੇ ਸਾਕੇ ਦੀ ਇਤਿਹਾਸਕ ਸ਼ਤਾਬਦੀ ਮੌਕੇ ਸ਼ਰਧਾਲੂਆਂ ਨੂੰ ਰੋਕਣਾ ਸਿੱਖ ਵਿਰੋਧੀ ਫੈਸਲਾ ਹੈ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਹੈ।

Read More Daily Punjab Times

ਪੰਜਾਬੀ ਖ਼ਬਰਾਂ

ਸਰੋਗੇਟ ਮਦਰ ਵੀ ਮੈਟਰਨਿਟੀ ਲੀਵ ਦੀ ਹੱਕਦਾਰ: ਹਾਈ ਕੋਰਟ

Published

on

ਮਾਂ ਬਣਨ ਉੱਤੇ ਔਰਤ ਨਾਲ ਭੇਦਭਾਵ ਨਹੀਂ ਕਰ ਸਕਦੇ
ਸ਼ਿਮਲਾ, 5 ਮਾਰਚ – ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਇਹ ਫੈਸਲਾ ਦਿੱਤਾ ਹੈ ਕਿ ਸਰੋਗੇਸੀ ਨਾਲ ਮਾਂ ਬਣਨ ਵਾਲੀ ਔਰਤ ਮੁਲਾਜ਼ਮ ਵੀ ਮੈਟਰਨਿਟੀ ਲੀਵ ਲੈਣ ਦੀ ਹੱਕਦਾਰ ਹੈ।
ਕੱਲ੍ਹ ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਜਸਟਿਸ ਸੰਦੀਪ ਸ਼ਰਮਾ ਦੀ ਬੈਂਚ ਨੇ ਸੁਸ਼ਮਾ ਦੇਵੀ ਦੀ ਅਰਜ਼ੀ ਉੱਤੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਮੈਟਰਨਿਟੀ ਲੀਵ ਦਾ ਮਤਲਬ ਔਰਤਾਂ ਨੂੰ ਸਮਾਜਕ ਨਿਆਂ ਯਕੀਨੀ ਕਰਾਉਣਾ ਹੈ। ਮਾਂ ਬਣਨ ਅਤੇ ਬੱਚੇ ਦਾ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ। ਮੈਟਰਨਿਟੀ ਲੀਵ ਦਿੰਦੇ ਸਮੇਂ ਨਾ ਕੇਵਲ ਮਾਂ ਅਤੇ ਬੱਚੇ ਦੇ ਸਿਹਤ ਦੇ ਮੁੱਦਿਆਂ ਉੱਤੇ ਵਿਚਾਰ ਕੀਤਾ ਜਾਂਦਾ ਹੈ, ਬਲਕਿ ਦੋਵਾਂ ਦੇ ਵਿੱਚ ਪਿਆਰ ਦਾ ਬੰਧਨ ਬਣਾਉਣ ਲਈ ਛੁੱਟੀ ਦਿੱਤੀ ਜਾਂਦੀ ਹੈ। ਸਰੋਗੇਸੀ ਜ਼ਰੀਏ ਬਣੀ ਮਾਂ ਅਤੇ ਇੱਕ ਕੁਦਰਤੀ ਮਾਂ ਵਿੱਚ ਭੇਦਭਾਵ ਕਰਨ ਨਾਲ ਨਾਰੀਤਵ ਦਾ ਅਪਮਾਨ ਹੋਵੇਗਾ। ਬੱਚੇ ਦੇ ਜਨਮ ਉੱਤੇ ਮਾਂ ਦੀ ਡਿਊਟੀ ਕਦੇ ਖਤਮ ਨਹੀਂ ਹੁੰਦੀ, ਇਸੇ ਕਾਰਨ ਸਰੋਗੇਸੀ ਨਾਲ ਬੱਚਾ ਹਾਸਲ ਕਰਨ ਵਾਲੀ ਮਾਂ ਨੂੰ ਮੈਟਰਲਿਟੀ ਲੀਵ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਹਾਲਾਤ ਵਿੱਚ ਇੱਕ ਔਰਤ ਦੇ ਨਾਲ ਭੇਤਭਾਵ ਨਹੀਂ ਕੀਤਾ ਜਾ ਸਕਦਾ ਹੈ।

Read More Latest News Updates

Continue Reading

ਪੰਜਾਬੀ ਖ਼ਬਰਾਂ

ਆਪਣੇ ਲੋਕਾਂ ਨੂੰ ਟੀਕਾ ਨਹੀਂ ਲੱਗਦਾ, ਪਰ ਦੂਜੇ ਦੇਸ਼ਾਂ ਨੂੰ ਵੇਚ ਰਹੇ ਹੋ: ਹਾਈ ਕੋਰਟ

Published

on

high court

ਨਵੀਂ ਦਿੱਲੀ, 5 ਮਾਰਚ – ਕੋਰੋਨਾ ਟੀਕਾਕਰਨ ਬਾਰੇ ਅਹਿਮ ਟਿੱਪਣੀ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਕੱਲ੍ਹ ਕਿਹਾ ਕਿ ਆਪਣੇ ਲੋਕਾਂ ਨੂੰ ਵੈਕਸੀਨ ਦੇਣ ਦੀ ਬਜਾਏ ਅਸੀਂ ਜਾਂ ਵੈਕਸੀਨ ਦੂਜੇ ਦੇਸ਼ਾਂ ਨੂੰ ਦਾਨ ਦੇ ਰਹੇ ਹਾਂ ਜਾਂ ਇਸ ਨੂੰ ਵੇਚ ਰਹੇ ਹਾਂ। ਜਸਟਿਸ ਵਿਪਿਨ ਸਾਂਘੀ ਤੇ ਜਸਟਿਸ ਰੇਖਾ ਪੱਲੀ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਲਈ ਤੈਅ ਨਿਯਮਾਂ ਨੂੰ ਵਰਗੀਕ੍ਰਿਤ ਕਰਨ ਦੇ ਪਿੱਛੇ ਦੀ ਦਲੀਲ ਪੁੱਛੀ ਹੈ।
ਇਸ ਮੌਕੇ ਹਾਈ ਕੋਰਟ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਅਤੇ ਭਾਰਤ ਬਾਇਓਟੈਕ ਨੂੰ ਅਲੱਗ-ਅਲੱਗ ਐਫੀਡੇਵਿਟ ਪੇਸ਼ ਕਰ ਕੇ ਦੱਸਣ ਨੂੰ ਕਿਹਾ ਹੈ ਕਿ ਹਰ ਰੋਜ਼, ਹਰ ਹਫਤੇ ਤੋਂ ਲੈ ਕੇ ਹਰ ਮਹੀਨੇ ਟੀਕਾ ਬਣਾਉਣ ਦੀ ਉਨ੍ਹਾਂ ਦੀ ਸਮਰੱਥਾ ਕੀ ਹੈ ਅਤੇ ਇਹ ਵੀ ਦੱਸਣ ਕਿ ਕਿੰਨੇ ਟੀਕੇ ਵਰਤਣ ਬਿਨਾਂ ਪਏ ਹਨ। ਬੈਂਚ ਨੇ ਕਿਹਾ ਕਿ ਏਦਾਂ ਲੱਗਦਾ ਹੈ ਕਿ ਦੋਵੇਂ ਸੰਸਥਾਵਾਂ ਦੀ ਨਿਰਮਾਣ ਕਰਨ ਦੀ ਸਮਰੱਥਾ ਵੱਧ ਹੈ, ਪਰ ਅਸੀਂ ਇਸ ਦਾ ਪੂਰੀ ਤਰ੍ਹਾਂ ਨਾਲ ਇਸਤੇਮਾਲ ਨਹੀਂ ਕਰ ਰਹੇ। ਦੋਵੇਂ ਸੰਸਥਾਵਾਂ ਦੱਸਣ ਕਿ ਕੀ ਉਹ ਆਪਣੀ ਉਤਪਾਦਨ ਸਮਰੱਥਾ ਵਧਾ ਸਕਦੀਆਂ ਹਨ।
ਬਾਰ ਕੌਂਸਲ ਆਫ ਦਿੱਲੀ (ਬੀ ਸੀ ਡੀ) ਦੇ ਇੱਕ ਪੱਤਰ ਦਾ ਨੋਟਿਸ ਲੈ ਕੇ ਹਾਈ ਕੋਰਟ ਨੇ ਜਨਹਿਤ ਪਟੀਸ਼ਨ ਸ਼ੁਰੂ ਕੀਤੀ ਸੀ। ਅਦਾਲਤ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਟੀਕਿਆਂ ਦੀ ਟਰਾਂਸਪੋਰਟ ਸਮਰੱਥਾ ਦੇ ਨਾਲ ਇਹ ਦੱਸੋ ਕਿ ਇਸ ਸਮੇਂ ਇਸ ਦੀ ਵਰਤੋਂ ਕਿਸ ਹੱਦ ਤੱਕ ਹੋ ਰਹੀ ਹੈ। ਅਦਾਲਤ ਨੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਕੋਰਟ ਕੰਪਲੈਕਸ ਵਿੱਚ ਮੈਡੀਕਲ ਸਹੂਲਤਾਂ ਦਾ ਨਿਰੀਖਣ ਕਰ ਕੇ ਰਿਪੋਰਟ ਪੇਸ਼ ਕਰੇ ਕਿ ਕਿੱਥੇ ਕੋਰੋਨਾ ਟੀਕਾਕਰਨ ਦਾ ਕੇਂਦਰ ਸਥਾਪਤ ਕੀਤਾ ਜਾ ਸਕਦਾ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੌਂ ਮਾਰਚ ਤੱਕ ਇਸ ਬਾਰੇ ਹਲਫਨਾਮਾ ਪੇਸ਼ ਕਰਨ ਦਾ ਨਿਰਦੇਸ਼ ਦਿੰਦੇ ਹੋਏ ਸੁਣਵਾਈ 10 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀਹੈ।

Continue Reading

ਪੰਜਾਬੀ ਖ਼ਬਰਾਂ

ਆਰ ਜੇ ਡੀ ਅਤੇ ਸਮਾਜਵਾਦੀ ਪਾਰਟੀ ਮਗਰੋਂ ਸ਼ਿਵ ਸੈਨਾ ਵੱਲੋਂ ਵੀ ਮਮਤਾ ਨੂੰ ਸਮਰਥਨ

Published

on

ਕੋਲਕਾਤਾ, 5 ਮਾਰਚ – ਰਾਸ਼ਟਰੀ ਜਨਤਾ ਦਲ ਅਤੇ ਸਮਾਜਵਾਦੀ ਪਾਰਟੀ ਤੋਂ ਬਾਅਦ ਅੱਜ ਸ਼ਿਵ ਸੈਨਾ ਨੇ ਵੀ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੂੰ ਸਮਰਥਨ ਦੇ ਦਿੱਤਾ ਹੈ ਅਤੇ ਕਿਹਾ ਹੈ ਕਿ ਪਾਰਟੀ ਵੱਲੋਂ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ।
ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ‘ਬੰਗਾਲ ਦੀ ਅਸਲ ਸ਼ੇਰਨੀ’ਕਹਿ ਕੇ ਸ਼ਿਵ ਸੈਨਾ ਨੇ ਤਿ੍ਰਣਮੂਲ ਕਾਂਗਰਸ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਨੇ ਐਲਾਨ ਕੀਤਾ ਸੀ ਕਿ ਉਹ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ। ਸ਼ਿਵ ਸੈਨਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੇ ਇੱਕ ਟਵੀਟ ਕਰ ਕੇ ਐਲਾਨ ਕੀਤਾ ਅਤੇ ਕਿਹਾ ਕਿ ਇਹ ਫੈਸਲਾ ਪਾਰਟੀ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਗੱਲਬਾਤ ਮਗਰੋਂ ਲਿਆ ਗਿਆ ਹੈ। ਰਾਊਤ ਨੇ ਟਵਿੱਟਰ ਉੱਤੇ ਕਿਹਾ, ‘ਮੁਕਾਬਲਾ ਦੀਦੀ ਬਨਾਮ ਹੋਰ ਸਾਰੇ’ ਲੱਗਦਾ ਹੈ। ਅਸੀਂ ਮਮਤਾ ਦੀਦੀ ਦੀ ਸਫਲਤਾ ਦੀ ਕਾਮਨਾ ਕਰਦੇ ਹਾਂ, ਕਿਉਂਕਿ ਸਾਡਾ ਮੰਨਣਾ ਹੈ ਕਿ ਉਹੀ ਬੰਗਾਲ ਦੀ ਅਸਲ ਸ਼ੇਰਨੀ ਹੈ।’
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਨੇ ਉਪ ਚੋਣ ਕਮਿਸ਼ਨਰ-ਕਮ-ਪੱਛਮੀ ਬੰਗਾਲ ਦੇ ਚੋਣ ਇੰਚਾਰਜ ਸੁਦੀਪ ਜੈਨ ਨੂੰ ਹਟਾਉਣ ਦੀ ਮੰਗ ਕੀਤੀ ਅਤੇ ਉਨ੍ਹਾਂ ਖਿਲਾਫ ਪੱਖਪਾਤ ਤੇ ਫੈਡਰਲ ਢਾਂਚੇ ਦੇ ਨਿਯਮ ਤੋੜਨ ਦੇ ਦੋਸ਼ ਲਾਏ ਹਨ। ਇਸ ਬਾਰੇ ਪਾਰਟੀ ਦੇ ਬੁਲਾਰੇ ਸੌਗਤ ਰਾਏ ਨੇ ਕਿਹਾ ਕਿ ਪਾਰਟੀ ਆਗੂ ਡੈਰੇਕ ਓਬਰੇਨ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਦੀਪ ਜੈਨ ਨੂੰ ਹਟਾਉਣ ਦੀ ਮੰਗ ਕੀਤੀ ਹੈ, ਕਿਉਂਕਿ ਇਸ ਅਧਿਕਾਰੀ ਦਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨਾਲ ਪੱਖਪਾਤੀ ਵਤੀਰਾ ਕਰਨ ਦਾ ਰਿਕਾਰਡ ਹੈ। ਉਨ੍ਹਾਂ ਕਿਹਾ, ‘ਸਾਨੂੰ ਸ਼ੱਕ ਹੈ ਕਿ ਇਸ ਵਾਰੀ ਉਹ ਭਾਜਪਾ ਦੀ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਮਦਦ ਕਰੇਗਾ।’

Read More Politics Breaking News Online

Continue Reading

ਰੁਝਾਨ


Copyright by IK Soch News powered by InstantWebsites.ca