The issue of Indo-Pak Indus Water Treaty seems to be resolved
Connect with us [email protected]

ਪੰਜਾਬੀ ਖ਼ਬਰਾਂ

ਭਾਰਤ-ਪਾਕਿ ਵਿਚਾਲੇ ਸਿੰਧੂ ਜਲ ਸਮਝੌਤੇ ਦਾ ਮੁੱਦਾ ਹੱਲ ਹੁੰਦਾ ਲੱਗਦੈ

Published

on

India-Pakistan

ਢਾਈ ਸਾਲਾਂ ਪਿੱਛੋਂ ਦੋਵੇਂ ਦੇਸ਼ਾਂ ਦੇ ਸਿੰਧੂ ਕਮਿਸ਼ਨਰਾਂ ਦੀ ਬੈਠਕ ਸ਼ੁਰੂ ਭਾਰਤ ਦੇ ਹਾਈਡਰੋਪਲਾਂਟਾਂ ਦੇ ਡਿਜ਼ਾਈਨ ਉੱਤੇ ਪਾਕਿ ਵੱਲੋਂ ਇਤਰਾਜ਼
ਨਵੀਂ ਦਿੱਲੀ, 23 ਮਾਰਚ, -ਭਾਰਤ ਅਤੇ ਪਾਕਿਸਤਾਨ ਵਿਚਾਲੇ ਸਿੰਧੂ ਜਲ ਸਮਝੌਤੇ ਤਹਿਤ ਵੱਖ-ਵੱਖ ਮੁੱਦਿਆਂ ਉੱਤੇਦੋਵਾਂ ਦੇਸ਼ ਵਿਚਾਲੇ ਲਗਪਗ ਢਾਈ ਸਾਲ ਬਾਅਦ ਅੱਜ ਮੰਗਲਵਾਰ ਨੂੰ ਗੱਲਬਾਤ ਸ਼ੁਰੂ ਹੋਈ, ਜਿਸ ਦੇ ਨਾਲ ਦੋਵੇਂ ਦੇਸ਼ਾਂ ਵਿਚਾਲੇ ਦੇ ਮੁੱਦੇ ਦੇ ਹੱਲ ਦੀ ਆਸ ਬੱਝੀ ਹੈ। ਭਾਰਤ ਇਸ ਸਮਝੌਤੇ ਮੁਤਾਬਕ ਆਪਣੇ ਅਧਿਕਾਰ ਪੂਰੀ ਤਰ੍ਹਾਂ ਵਰਤਣਾ ਚਾਹੁੰਦਾ ਹੈ, ਪਰ ਪਾਕਿਸਤਾਨ ਨੂੰ ਚਨਾਬਦਰਿਆ ਉੱਤੇ ਭਾਰਤ ਦੇ ਹਾਈਡਰੋ ਪਾਵਰ ਪ੍ਰਾਜੈਕਟ ਦੇ ਡਿਜ਼ਾਈਨ ਦੇ ਬਾਰੇ ਇਤਰਾਜ਼ ਹੈ। ਦੋ ਦਿਨਾ ਬੈਠਕ ਵਿੱਚ ਇਨ੍ਹਾਂ ਸਾਰੇ ਮੁੱਦਿਆਂ ਉੱਤੇ ਗੱਲਬਾਤ ਸ਼ੁਰੂ ਹੋ ਗਈ ਹੈ।
ਨਵੀਂ ਦਿੱਲੀ ਵਿੱਚ ਹੋ ਰਹੀ ਇਸ ਬੈਠਕ ਵਿੱਚ ਭਾਰਤ ਦੀ ਟੀਮ ਦੀ ਅਗਵਾਈ ਸਿੰਧੂ ਕਮਿਸ਼ਨਰ ਪੀ ਕੇ ਸਕਸੈਨਾ ਕਰ ਰਹੇ ਹਨ, ਜਿਨ੍ਹਾ ਨਾਲ ਸੈਂਟਰਲ ਵਾਟਰ ਕਮਿਸ਼ਨ, ਨੈਸ਼ਨਲ ਹਾਈਡਰੋ ਇਲੈਕਟ੍ਰਿਕ ਪਾਵਰ ਕਾਰਪੋਰੇਸ਼ਨ ਤੇ ਸੈਂਟਰਲ ਇਲੈਕਟ੍ਰੀਸਿਟੀ ਅਥਾਰਟੀ ਵਿੱਚੋਂਕੁਝ ਵੱਡੇ ਸਲਾਹਕਾਰ ਵੀ ਸ਼ਾਮਲ ਹੋਣਗੇ। ਪਾਕਿਸਤਾਨੀ ਧਿਰ ਦੀ ਅਗਵਾਈ ਉਸ ਦੇਸ਼ ਦੇ ਸਿੰਧੂ ਕਮਿਸ਼ਨਰ ਸਈਅਦ ਮੁਹੰਮਦ ਮੇਹਰ ਅਲੀ ਸ਼ਾਹ ਕਰ ਰਹੇ ਹਨ।
ਵਰਨਣ ਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਵਿਚਾਲੇ 1960 ਵਿੱਚ ਹੋਏ ਸਿੰਧੂ ਜਲ ਸਮਝੌਤੇ ਹੇਠ ਹਰ ਹਾਲਤਸਾਲ ਵਿੱਚ ਘੱਟੋ-ਘੱਟ ਚਾਰ ਵਾਰੀ ਸਿੰਧੂਵਾਟਰ ਕਮਿਸ਼ਨ ਦੀ ਬੈਠਕ ਹੋਣੀ ਹੁੰਦੀ ਹੈ ਅਤੇਇਹ ਬੈਠਕ ਵਾਰੀ-ਵਾਰੀ ਦੋਵੇਂ ਦੇਸ਼ਾਂ ਵਿੱਚ ਹੁੰਦੀ ਰਹੀ ਹੈ, ਪਰ ਅਗਸਤ 2019 ਵਿੱਚ ਜੰਮੂ-ਕਸ਼ਮੀਰ ਦੀ ਧਾਰਾ 370 ਖਤਮ ਕਰਨਪਿੱਛੋਂ ਇਹ ਬੈਠਕ ਨਹੀਂ ਸੀ ਹੋਈ ਅਤੇ ਪਿਛਲੇ ਸਾਲ ਕੋਰੋਨਾ ਮਹਾਮਾਰੀ ਦੇ ਕਾਰਨ ਬੈਠਕ ਰੱਦ ਕਰਨੀ ਪਈ ਸੀ। ਪਾਕਿਸਤਾਨ ਨੇ ਅਟਾਰੀ ਸਾਂਝੀ ਚੈੱਕ ਪੋਸਟ ਉੱਤੇ ਬੈਠਕ ਕਰਨ ਦੀ ਤਜਵੀਜ਼ ਰੱਖੀ ਸੀ, ਪਰ ਭਾਰਤ ਨੇ ਨਾਂਹ ਕਰ ਦਿੱਤੀ ਸੀ।
ਸਿੰਧੂ ਵਾਟਰ ਟਰੀਟੀ ਮੁਤਾਬਕ ਭਾਰਤ ਨੂੰ ਪੂਰਬ ਵੱਲ ਵਗਦੀਆਂ ਸਾਰੀਆਂ ਨਦੀਆਂ ਦਾ ਪਾਣੀ ਵਰਤਣ ਦਾ ਹੱਕ ਹੈ, ਜਿਸ ਦੀ ਸਾਲਾਨਾ ਸਮਰੱਥਾ 33 ਮਿਲੀਅਨ ਏਕੜ ਫੁੱਟ (ਐੱਮਏਐੱਫ) ਮੰਨੀ ਜਾਂਦੀ ਹੈ। ਇਨ੍ਹਾਂ ਦਰਿਆਵਾਂ ਵਿੱਚ ਸਤਲੁਜ, ਬਿਆਸ ਅਤੇ ਰਾਵੀ ਸ਼ਾਮਲ ਹਨ। ਪਾਕਿਸਤਾਨ ਨੂੰ ਪੱਛਮ ਵਾਲੇ ਪਾਸੇ ਵਹਿੰਦੀਆਂ ਸਿੰਧੂ, ਜਿਹਲਮ ਅਤੇ ਚਨਾਬ ਨਦੀਆਂ ਦੇ ਪਾਣੀ ਦੇ ਵੱਡੇ ਹਿੱਸੇ ਦੀ ਵਰਤੋਂ ਦਾ ਹੱਕ ਹੈ, ਜੋ ਸਾਲਾਨਾ ਕਰੀਬ 135 ਐੱਮਏਐੱਫ ਹੈ। ਇਸ ਸਮਝੌਤੇ ਹੇਠ ਭਾਰਤ ਨੂੰ ਪੱਛਮ, ਅਰਥਾਤ ਪਾਕਿਸਤਾਨ ਵੱਲ ਵਗਦੀਆਂ ਨਦੀਆਂ ਉੱਤੇ ਕੁਝ ਸਟੈਂਡਰਡਜ਼ ਨਾਲ ਹਾਈਡਰੋ ਪਾਵਰ ਪ੍ਰਾਜੈਕਟ ਲਾਉਣ ਦਾ ਹੱਕ ਹੈ ਤੇ ਇਸ ਅਧਿਕਾਰ ਤਹਿਤ ਭਾਰਤ ਚਨਾਬ ਸਮੇਤ ਵੱਖ-ਵੱਖ ਨਦੀਆਂ ਉੱਤੇ ਪਾਵਰ ਪ੍ਰਾਜੈਕਟ ਲਾ ਰਿਹਾ ਹੈ, ਜਿਸਬਾਰੇ ਪਾਕਿਸਤਾਨ ਨੂੰ ਦੱਸਦਿੱਤਾ ਸੀ। ਪਾਕਿਸਤਾਨ ਚਨਾਬ ਦਰਿਆ ਦੇ ਪ੍ਰਾਜੈਕਟ ਦੇ ਡਿਜ਼ਾਈਨ ਬਾਰੇ ਇਤਰਾਜ਼ ਕਰਦਾ ਹੈ। ਗੱਲਬਾਤਤੋਂ ਪਹਿਲਾਂ ਭਾਰਤੀ ਟੀਮ ਦੇ ਆਗੂ ਸਕਸੈਨਾ ਨੇ ਕਿਹਾ ਕਿ ਭਾਰਤ ਸਮਝੌਤੇ ਹੇਠ ਆਪਣੇ ਅਧਿਕਾਰਾਂ ਦੀ ਪੂਰੀ ਵਰਤੋਂ ਦਾ ਹੱਕਦਾਰ ਹੈ ਤੇ ਆਸ ਹੈ ਕਿ ਗੱਲਬਾਤ ਰਾਹੀਂ ਇਹ ਮੁੱਦਾ ਸੁਲਝ ਜਾਵੇਗਾ।
ਇਸ ਦੌਰਾਨ ਜੰਮੂ-ਕਸ਼ਮੀਰ ਵਿੱਚ ਧਾਰਾ 370 ਵਿੱਚ ਸੋਧ ਤੋਂ ਬਾਅਦ ਪਾਕਿਸਤਾਨ ਨੇ ਇੱਕ ਵਾਰ ਫਿਰ ਭਾਰਤ ਦੇ ਖਿਲਾਫ ਇੱਕ ਨਵੇਂ ਮਸਲੇ ਉੱਤੇ ਇਤਰਾਜ਼ ਕੀਤਾ ਹੈ। ਮੰਗਲਵਾਰ ਨੂੰ ਭਾਰਤ ਅਤੇ ਪਾਕਿਸਤਾਨ ਦੇ ਸਿੰਧੂ ਕਮਿਸ਼ਨ ਦੇ ਕਮਿਸ਼ਨਰਾਂ ਦੀ ਬੈਠਕ ਦੌਰਾਨ ਪਾਕਿਸਤਾਨ ਨੇ ਜੰਮੂ-ਕਸ਼ਮੀਰ ਵਿੱਚ ਪਾਕਲ ਦੁਲ ਅਤੇ ਲੋਉਰ ਕਲਨਾਈ ਪਣ ਬਿਜਲੀ ਪਲਾਂਟਾਂ ਦੇ ਡਿਜ਼ਾਈਨ ਬਾਰੇ ਇਤਰਾਜ਼ ਕੀਤਾ ਹੈ। ਭਾਰਤ ਨੇ ਇਨ੍ਹਾਂ ਪ੍ਰੋਜੈਕਟਾਂ ਦਾ ਡਿਜ਼ਾਈਨ ਜਾਇਜ਼ ਕਿਹਾ ਹੈ। ਧਾਰਾ 370 ਵਿੱਚ ਤਬਦੀਲੀ ਤੋਂ ਬਾਅਦ ਪਾਕਿਸਤਾਨ ਨੇ ਇਸ ਪ੍ਰੋਜੈਕਟ ਬਾਰੇ ਹੋਰ ਜਿ਼ਆਦਾ ਜਾਣਕਾਰੀ ਮੰਗੀ ਸੀ।

Read More Latest News Updates

ਪੰਜਾਬੀ ਖ਼ਬਰਾਂ

ਸੜਕ ਜਾਮ ਕਰ ਕੇ ਬੈਠੇ ਅੰਦੋਲਨਕਾਰੀਆਂ ਦੇ ਖਿਲਾਫ ਸੁਪਰੀਮ ਕੋਰਟ ਨੇ ਸਖਤ ਰੁਖ਼ ਲਿਆ

Published

on

supreme court

ਸੁਣਵਾਈ ਸੱਤ ਮਈ ਤੱਕ ਲਈ ਟਾਲ ਦਿੱਤੀ ਗਈ
ਨਵੀਂ ਦਿੱਲੀ, 20 ਅਪ੍ਰੈਲ – ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨ ਦੇ ਵਿਰੁੱਧ ਅੰਦੋਲਨ ਲਈ ਸੜਕ ਜਾਮ ਕਰ ਕੇ ਬੈਠੇ ਲੋਕਾਂ ਨੂੰ ਸੁਪਰੀਮ ਕੋਰਟ ਨੇ ਉਥੋਂ ਹਟਣ ਦਾ ਸਾਫ ਸੰਦੇਸ਼ ਦਿੰਦੇ ਹੋਏ ਕਿਹਾ ਹੈ ਕਿ ਤੁਸੀਂ ਪਿੰਡ ਵਸਾਉਣਾ ਚਾਹੰੁਦੇ ਹੋ ਤਾਂ ਵਸਾਓ, ਪਰ ਦੂਸਰਿਆਂ ਦੀ ਜ਼ਿੰਦਗੀ ਵਿੱਚ ਅੜਿੱਕਾ ਨਾ ਪਾਓ।
ਆਏ ਦਿਨ ਸੜਕ ਜਾਮ ਕਰਨ ਦੇ ਮਸਲੇ ਉੱਤੇ ਕੋਰਟ ਨੇ ਕਿਹਾ ਕਿ ਲੋਕ ਆਪਣੀ ਜਗ੍ਹਾ ਠੀਕ ਹੋ ਸਕਦੇ ਹਨ, ਪਰ ਰਸਤਾ ਰੋਕਣਾ ਠੀਕ ਨਹੀਂ। ਇਸ ਤੋਂ ਪਹਿਲਾਂ ਨਾਗਰਿਕਤਾ ਸੋਧ ਕਾਨੂੰਨ (ਸੀ ਏ ਏ) ਦੇ ਖਿਲਾਫ ਅੰਦੋਲਨ, ਫਿਰ ਨਵੇਂ ਖੇਤੀ ਕਾਨੂੰਨਾਂ ਦੇ ਖਿਲਾਫ ਅੰਦੋਲਨ ਵਰਗੇ ਮੁੱਦਿਆਂ ਤੋਂ ਸੜਕ ਜਾਮ ਨੇ ਜਿੱਥੇ ਲੋਕਾਂ ਦੀਆਂ ਮੁਸ਼ਕਲਾਂ ਵਿੱਚ ਵਾਧਾ ਕੀਤਾ ਹੈ, ਉਥੇ ਹੀ ਕਈ ਮਾਮਲਿਆਂ ਵਿੱਚ ਇਹ ਵਿਰੋਧ ਦਾ ਨਕਾਰਾਤਮਕ ਤਰੀਕਾ ਬਣਦਾ ਜਾ ਰਿਹਾ ਹੈ।
ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਹੇਮੰਤ ਗੁਪਤਾ ਦੀ ਬੈਂਚ ਨੇ ਇਹ ਟਿੱਪਣੀਆਂ ਨੋਇਡਾ ਵਾਸੀ ਮੋਨਿਕਾ ਅਗਰਵਾਲ ਦੀ ਅਰਜ਼ੀ ਉੱਤੇ ਸੁਣਵਾਈ ਵੇਲੇ ਕੱਲ੍ਹ ਕੀਤੀਆਂ। ਮੋਨਿਕਾ ਨੇ ਸੁਪਰੀਮ ਕੋਰਟ ਵਿੱਚ ਅਰਜ਼ੀ ਪੇਸ਼ ਕਰ ਕੇ ਨੋਇਡਾ ਤੋਂ ਦਿੱਲੀ ਜਾਣ ਵਿੱਚ ਵੀਹ ਮਿੰਟ ਦੀ ਜਗ੍ਹਾ ਦੋ ਘੰਟੇ ਲੱਗਣ ਦੀ ਗੱਲ ਕਹੀ ਅਤੇ ਇਹ ਵੀ ਕਿਹਾ ਕਿ ਕੋਰਟ ਤੋਂ ਕਈ ਵਾਰ ਹੁਕਮ ਦਿੱਤੇ ਜਾਣ ਦੇ ਬਾਵਜੂਦ ਰਸਤੇ ਖੁੱਲ੍ਹੇ ਨਹੀਂ। ਕੱਲ੍ਹ ਇਸ ਬਾਰੇ ਸੁਣਵਾਈ ਦੌਰਾਨ ਦਿੱਲੀ ਪੁਲਸ ਅਤੇ ਉਤਰ ਪ੍ਰਦੇਸ਼ ਸਰਕਾਰ ਵੱਲੋਂ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਪੇਸ਼ ਹੋਏ। ਤੁਸ਼ਾਰ ਮਹਿਤਾ ਨੇ ਕੋਰਟ ਨੂੰ ਕਿਹਾ ਕਿ ਮੁੱਦੇ ਦਾ ਹੱਲ ਕੱਢਣ ਉੱਤੇ ਕੰਮ ਹੋ ਰਿਹਾ ਹੈ, ਕੋਰਟ ਥੋੜ੍ਹਾ ਸਮਾਂ ਦੇਵੇ ਅਤੇ ਕੇਸ ਦੀ ਸੁਣਵਾਈ ਦੋ ਹਫਤੇ ਲਈ ਟਾਲ ਦੇਵੇ। ਬੈਂਚ ਨੇ ਸੁਣਵਾਈ ਸੱਤ ਮਈ ਤੱਕ ਲਈ ਟਾਲ ਦਿੱਤੀ, ਪਰ ਹਰ ਰੋਜ਼ ਰਸਤਾ ਜਾਮ ਹੋਣ ਕਾਰਨ ਲੋਕਾਂ ਨੂੰ ਹੋਣ ਵਾਲੀਆਂ ਦਿੱਕਤਾਂ ਬਾਰੇ ਕਿਹਾ ਕਿ ਰਸਤਾ ਰੁਕਣ ਨਾਲ ਵੱਡੀ ਗਿਣਤੀ ਵਿੱਚ ਲੋਕਾਂ ਨੂੰ ਪ੍ਰੇਸ਼ਾਨੀ ਹੁੰਦੀ ਹੈ। ਬੈਂਚ ਨੇ ਕਿਹਾ ਕਿ ਜੇ ਤੁਸੀ ਪਿੰਡ ਵਸਾਉਣਾ ਹੈ ਤਾਂ ਵਸਾਓ, ਪਰ ਲੋਕਾਂ ਦੀਆਂ ਜ਼ਿੰਦਗੀ ਵਿੱਚ ਅੜਿੱਕਾ ਨਾ ਪਾਓ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਲਾਪਤਾ ਪੱਤਰਕਾਰ ਦੀ ਲਾਸ਼ ਝੀਲ ਵਿੱਚੋਂ ਮਿਲੀ

Published

on

death

ਬਠਿੰਡਾ, 20 ਅਪ੍ਰੈਲ – ਬਠਿੰਡਾ-ਗੋਨਿਆਣਾ ਰੋਡ ਉੱਤੇ ਸ਼ਨੀਵਾਰ ਨੂੰ ਵਾਪਰੇ ਸੜਕ ਹਾਦਸੇ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਹੋਏ ਇੱਕ ਪੰਜਾਬੀ ਅਖਬਾਰ ਦੇ ਜ਼ਿਲ੍ਹਾ ਇੰਚਾਰਜ ਕੰਵਲਜੀਤ ਸਿੰਘ ਸਿੱਧੂ ਦੀ ਲਾਸ਼ ਕੌਮੀ ਖਾਦ ਕਾਰਖਾਨੇ ਦੀਆਂ ਝੀਲਾਂ ਵਿੱਚੋਂ ਮਿਲੀ ਹੈ। ਨੌਜਵਾਨ ਵੈਲਫੇਅਰ ਸੁਸਾਇਟੀ ਦੇ ਵਾਲੰਟੀਅਰਾਂ ਨੇ ਪੁਲਸ ਦੀ ਮੌਜੂਦਗੀ ਵਿੱਚ ਲਾਸ਼ ਝੀਲਾਂ ਵਿੱਚੋਂ ਬਾਹਰ ਕੱਢੀ ਅਤੇ ਸਿਵਲ ਹਸਪਤਾਲ ਭਿਜਵਾਈ।
ਇਸ ਤੋਂ ਪਹਿਲਾਂ ਥਾਣਾ ਥਰਮਲ ਪੁਲਸ ਨੇ ਅੰਮ੍ਰਿਤਪਾਲ ਸਿੰਘ ਵਲ੍ਹਾਣ ਵਾਸੀ ਸ਼ਾਂਤ ਨਗਰ ਬਠਿੰਡਾ ਦੇ ਬਿਆਨਾਂ ਉੱਤੇ ਇਸ ਕੇਸ ਵਿੱਚ ਅਣਪਛਾਤੇ ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਸੀ। ਅੰਮ੍ਰਿਤਪਾਲ ਸਿੰਘ ਮੁਤਾਬਕ ਸ਼ਨੀਵਾਰ ਬਾਅਦ ਦੁਪਹਿਰ ਇੱਕ ਵਿਅਕਤੀ ਨੇ ਉਸ ਨੂੰ ਕੰਵਲਜੀਤ ਸਿੰਘ ਦੇ ਸੜਕ ਹਾਦਸੇ ਦਾ ਸ਼ਿਕਾਰ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਜਦੋਂ ਉਹ ਹਾਦਸੇ ਵਾਲੀ ਥਾਂਪੁੱਜਿਆ ਤਾਂ ਕੰਵਲਜੀਤ ਦਾ ਮੋਟਰ ਸਾਈਕਲ ਉਥੇ ਖੜ੍ਹਾ ਸੀ, ਪਰ ਉਹ ਖੁਦ ਉਥੇ ਨਹੀਂ ਸੀ।ਪ੍ਰਤੱਖਦਰਸ਼ੀਆਂ ਅਨੁਸਾਰ ਕੌਮੀ ਖਾਦ ਕਾਰਖਾਨੇ ਨੇੜਲੇ ਪੈਟਰੋਲ ਪੰਪ ਲਾਗੇ ਕੰਵਲਜੀਤ ਨੂੰ ਦੇਖਿਆ ਗਿਆ, ਜਿੱਥੋਂ ਉਹ ਆਪਣੇ ਮੋਟਰ ਸਾਈਕਲ ਉੱਤੇ ਬਠਿੰਡੇ ਵੱਲ ਚਲਾ ਗਿਆ। ਪਰਿਵਾਰ, ਪੁਲਸ ਤੇ ਸਾਥੀ ਪੱਤਰਕਾਰਾਂ ਨੇ ਉਸ ਨੂੰ ਲੱਭਣ ਦੀ ਕੋਸ਼ਿਸ਼ ਕੀਤੀ, ਪਰ ਥਹੁ-ਪਤਾ ਨਾ ਲੱਗਿਆ। ਥਾਣਾ ਥਰਮਲ ਦੇ ਮੁੱਖ ਥਾਣਾ ਅਫਸਰ ਰਵਿੰਦਰ ਸਿੰਘ ਦਾ ਕਹਿਣਾ ਸੀ ਕਿ ਕੰਵਲਜੀਤ ਸਿੰਘ ਦੀ ਲਾਸ਼ ਬਰਾਮਦ ਹੋ ਗਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਗੁਆਂਢਣ ਤੋਂ ਦੁਖੀ ਪਟਿਆਲਾ ਦੇ ਨੌਜਵਾਨ ਵੱਲੋਂ ਅੰਮ੍ਰਿਤਸਰ ਆਣ ਕੇ ਖੁਦਕੁਸ਼ੀ

Published

on

suicide

ਅੰਮ੍ਰਿਤਸਰ, 20 ਅਪ੍ਰੈਲ – ਇਸ ਸ਼ਹਿਰ ਦੇ ਥਾਣਾ ਬੀ ਡਵੀਜ਼ਨ ਦੇ ਨੇੜੇ ਇੱਕ ਹੋਟਲ ਵਿੱਚ ਨੌਜਵਾਨ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਪਟਿਆਲਾ ਦਾ ਵਸਨੀਕ ਸੀ। ਥਾਣਾ ਬੀ ਡਵੀਜ਼ਨ ਦੇ ਐਸ ਐਚ ਓ ਗੁਰਮਿੰਦਰ ਸਿੰਘ ਅਤੇ ਹੋਰ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਕੀਤੀ।
ਮ੍ਰਿਤਕ ਦੇ ਪਿਤਾ ਪਾਖਰ ਸਿੰਘ ਪਿੰਡ ਕਾਨਪੁਰ ਵੜਿੰਗ, ਪਟਿਆਲਾ ਨੇ ਦੱਸਿਆ ਕਿ ਉਨ੍ਹਾਂ ਦਾ ਬੇਟਾ ਹਰਵਿੰਦਰ ਸਿੰਘ 17 ਅਪ੍ਰੈਲ ਨੂੰ ਘਰੋਂ ਗਿਆ ਸੀ। ਕੱਲ੍ਹ ਉਨ੍ਹਾਂ ਨੂੰ ਹੋਟਲ ਸਟਾਰ ਸਿਟੀ ਤੋਂ ਫੋਨ ਆਇਆ ਕਿ ਉਨ੍ਹਾਂ ਦੇ ਬੇਟੇ ਨੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਹੈ। ਪੁਲਸ ਜਾਂਚ ਵਿੱਚ ਪਤਾ ਲੱਗਾ ਕਿ ਮ੍ਰਿਤਕ ਹਰਵਿੰਦਰ ਸਿੰਘ ਦੇ ਗੁਆਂਢ ਵਿੱਚ ਮਨਪ੍ਰੀਤ ਕੌਰ ਆਪਣੇ ਬੇਟੇ ਕਮਲਜੀਤ ਸਿੰਘ ਨਾਲ ਰਹਿੰਦੀ ਹੈ ਅਤੇ ਉਨ੍ਹਾਂ ਨਾਲ ਝਗੜਾ ਕਰਦੀ ਰਹਿੰਦੀ ਹੈ ਅਤੇ ਉਨ੍ਹਾਂ ਦਾ ਰਸਤਾ ਵੀ ਰੋਕਦੀ ਹੈ। ਜਦ ਉਹ ਉਸ ਦਾ ਵਿਰੋਧ ਕਰਦੇ ਹਨ ਤਾਂ ਪੁਲਸ ਕੋਲ ਪਹੁੰਚ ਜਾਂਦੀ ਹੈ। ਹਰਵਿੰਦਰ ਸਿੰਘ ਅਤੇ ਉਸ ਦੇ ਪਰਵਾਰ ਦੇ ਖਿਲਾਫ ਝੂਠੀਆਂ ਸ਼ਿਕਾਇਤਾਂ ਕਰਦੀ ਹੈ। ਉਹ ਕੁਝ ਦਿਨਾਂ ਤੋਂ ਧਮਕੀਆਂ ਦੇ ਰਹੀ ਸੀ ਕਿ ਉਹ ਆਪਣੇ ਕੱਪੜੇ ਪਾੜ ਕੇ ਉਨ੍ਹਾਂ ਦੇ ਪਰਵਾਰ ਉੱਤੇ ਝੂਠਾ ਕੇਸ ਦਰਜ ਕਰਵਾਏਗੀ। ਇਸੇ ਕਾਰਨ ਹਰਵਿੰਦਰ ਸਿੰਘ ਪ੍ਰੇਸ਼ਾਨ ਸੀ। ਜਦ ਪੁਲਸ ਨੇ ਹੋਟਲ ਦੇ ਕਮਰੇ ਦੀ ਜਾਂਚ ਕੀਤੀ ਤਾਂ ਉਥੋਂ ਮਿਲੀ ਡਾਇਰੀ ਵਿੱਚ ਸੁਸਾਈਡ ਨੋਟ ਲਿਖਿਆ ਹੋਇਆ ਸੀ, ਜਿਸ ਵਿੱਚ ਮਨਪ੍ਰੀਤ ਕੌਰ ਅਤੇ ਉਸ ਦੇ ਬੇਟੇ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਦੱਸਿਆ ਹੈ। ਥਾਣਾ ਬੀ ਡਵੀਜ਼ਨ ਦੀ ਪੁਲਸ ਦੋਸ਼ੀ ਮਾਂ-ਬੇਟੇ ਦੀ ਗ੍ਰਿਫਤਾਰੀ ਲਈ ਪਟਿਆਲਾ ਦੇ ਰਾਜਪੁਰਾ ਵਿੱਚ ਛਾਪੇਮਾਰ ਕਰ ਰਹੀ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca