The issue of parole of Dera chief Ram Rahim has reached the High Court
Connect with us [email protected]

ਪੰਜਾਬੀ ਖ਼ਬਰਾਂ

ਡੇਰਾ ਮੁਖੀ ਰਾਮ ਰਹੀਮ ਦੀ ਪੈਰੋਲ ਦਾ ਮੁੱਦਾ ਹਾਈ ਕੋਰਟ ਜਾ ਪੁੱਜਾ

Published

on

ram rahim

ਪੱਤਰਕਾਰ ਛਤਰਪਤੀਦੇ ਪੁੱਤਰ ਵੱਲੋਂ ਚੀਫ ਜਸਟਿਸ ਨੂੰ ਚਿੱਠੀ
ਚੰਡੀਗੜ੍ਹ, 9 ਜੂਨ, – ਕਈ ਸਾਲ ਪਹਿਲਾਂ ਸਿਰਸਾ ਵਿੱਚ ਕਤਲ ਕਰ ਦਿੱਤੇ ਗਏ ਪੱਤਰਕਾਰ ਰਾਮਚੰਦਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਪੰਜਾਬ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਚਿੱਠੀ ਭੇਜ ਕੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵੱਲੋਂ ਉੱਚ ਸਿਆਸੀ ਸਬੰਧਾਂ ਦੇ ਨਾਲ ਮੈਡੀਕਲ ਆਧਾਰਿਤ ਪੈਰੋਲ ਲੈਣ ਉੱਤੇ ਦਖ਼ਲ ਦੇਣ ਦੀ ਮੰਗ ਕੀਤੀ ਹੈ।ਵਰਨਣ ਯੋਗ ਹੈ ਕਿ ਰਾਮ ਰਹੀਮ ਨੂੰ ਪੱਤਰਕਾਰ ਛਤਰਪਤੀ ਕਤਲ ਕੇਸ ਦਾ ਦੋਸ਼ੀ ਮੰਨ ਕੇ ਅਦਾਲਤ ਨੇ ਕੈਦ ਦੀ ਸਜ਼ਾ ਦਿੱਤੀ ਹੋਈ ਹੈ ਅਤੇ ਉਸ ਉੱਤੇ ਬਲਾਤਕਾਰ ਦੇ ਵੀ ਦੋਸ਼ ਹਨ।
ਮਰਹੂਮ ਪੱਤਰਕਾਰ ਛਤਰਪਤੀ ਦੇ ਪੁੱਤਰ ਅੰਸ਼ੁਲ ਛਤਰਪਤੀ ਨੇ ਇਸ ਚਿੱਠੀਵਿੱਚ ਦੋਸ਼ ਲਾਇਆ ਹੈ ਕਿ ਕਤਲ ਤੇ ਬਲਾਤਕਾਰ ਸੰਗੀਨ ਦੋਸ਼ਾਂ ਵਿੱਚ ਸਜ਼ਾ ਭੁਗਤ ਰਹੇ ਅਪਰਾਧੀ ਨੂੰ ਬਿਮਾਰੀ ਦੇ ਬਹਾਨੇ ਫਾਈਵ ਸਟਾਰ ਹਸਪਤਾਲਵਿੱਚ ਦਾਖ਼ਲ ਕਰਾਇਆ ਗਿਆ ਹੈ।ਉਨ੍ਹਾਂ ਨੇ ਇਸ ਵਿੱਚ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦੇ ਕੇ ਕਿਹਾ ਹੈ ਕਿ ਮੈਡੀਕਲ ਆਧਾਰਤ ਪੈਰੋਲ ਸਿਰਫ ਮੈਡੀਕਲ ਦਸਤਾਵੇਜ਼ ਦੇ ਆਧਾਰ ਉੱਤੇ ਦੇਣੀ ਚਾਹੀਦੀ ਹੈ, ਪੈਸੇ ਜਾਂ ਉੱਚ ਪਹੁੰਚ ਸਦਕਾ ਨਹੀਂ। ਅੰਸ਼ੂਲ ਨੇ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਭੇਜੀ ਚਿੱਠੀ ਵਿੱਚ ਕਿਹਾ ਹੈ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਕਦੇ ਆਪਣੀ ਮਾਂ ਦੀ ਬਿਮਾਰੀ ਤੇ ਕਦੇ ਆਪਣੀ ਬਿਮਾਰੀ ਬਹਾਨੇ ਗੁਰੂਗ੍ਰਾਮ ਦੇ ਫਾਰਮ ਹਾਊਸਵਿੱਚ ਜਾ ਕੇ ਹਨੀਪ੍ਰੀਤ ਕੌਰ ਤੇ ਡੇਰੇ ਦੀ ਮੈਨੇਜਮੈਂਟ ਨਾਲ ਗੁਪਤ ਬੈਠਕਾਂ ਕਰ ਰਿਹਾ ਹੈ।ਅੰਸ਼ੂਲ ਨੇ ਸਵਾਲ ਕੀਤਾ ਕਿ ਜੇ ਉਹ ਕੋਰੋਨਾ ਪਾਜ਼ੇਟਿਵ ਹੈ ਤਾਂ ਉਸ ਨੇ ਪੀਜੀਆਈਵਿੱਚ ਟੈਸਟ ਕਿਉਂ ਨਹੀਂ ਕਰਾਇਆ ਤੇ ਉਸ ਦੇ ਬਾਅਦ ਉਸ ਨੂੰ ਜੇਲ੍ਹ ਵਿੱਚ ਆਈਸੋਲੇਟ ਕਰ ਕੇ ਇਲਾਜ ਕਰਨਾ ਚਾਹੀਦਾ ਹੈ, ਪਰ ਰਾਮ ਰਹੀਮ ਦੇ ਕੇਸ ਵਿੱਚ ਵਿਸ਼ੇਸ਼ ਰਿਆਇਤ ਦਿੱਤੀ ਗਈ ਹੈ।ਉਨ੍ਹਾ ਕਿਹਾ ਕਿ ਕਤਲ ਤੇ ਬਲਾਤਕਾਰ ਦੇ ਦੋਸ਼ ਦੀ ਸਜ਼ਾ ਭੁਗਤ ਰਹੇ ਡੇਰਾ ਮੁਖੀ ਨੂੰ ਇਸ ਤਰ੍ਹਾਂ ਸਹੂਲਤਾਂ ਦੇਣੀਆਂ ਆਮ ਲੋਕਾਂ ਲਈ ਖ਼ਤਰਨਾਕ ਹੋ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਪਾਜ਼ੇਟਿਵ ਮਰੀਜ਼ ਨੂੰ ਕਿਸੇ ਨੂੰ ਮਿਲਣ ਨਹੀਂ ਦਿੱਤਾ ਜਾਂਦਾ, ਪਰ ਰਾਮ ਰਹੀਮ ਦੇ ਲਈ ਹਨੀਪ੍ਰੀਤ ਕੌਰ ਨੂੰ ਅਟੈਂਡੈਂਟ ਕਾਰਡ ਵੀ ਜਾਰੀ ਕਰ ਦਿੱਤਾ ਗਿਆ ਅਤੇ ਉਹ ਦਿਨ ਵਿੱਚ ਕਈ ਵਾਰ ਰਾਮ ਰਹੀਮ ਸਿੰਘ ਨਾਲ ਮੁਲਾਕਾਤ ਕਰ ਰਹੀ ਹੈ, ਜਿਸ ਤੋਂ ਲੱਗਦਾ ਹੈ ਕਿ ਕੋਈ ਵੱਡੀ ਸਾਜ਼ਿਸ਼ ਰਚੀ ਜਾ ਰਹੀ ਹੈ।
ਅੰਸ਼ੁਲ ਛਤਰਪਤੀ ਨੇ ਕਿਹਾ ਕਿ ਰਾਮ ਰਹੀਮ ਵਰਗੇ ਕੈਦੀ ਨੂੰ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਾਉਣ ਤੇ ਵੀਆਈ ਪੀ ਸਹੂਲਤਾਂ ਦੇਣਤੇ ਹਸਪਤਾਲਵਿੱਚ ਹਨੀਪ੍ਰੀਤ ਨੂੰ ਉਸ ਦੀ ਅਟੈਂਡੈਂਟ ਬਣਾਉਣ ਤੋਂ ਸਵਾਲ ਉੱਠਦੇ ਹਨ। ਉਨ੍ਹਾਂ ਕਿਹਾ ਕਿ ਹਨੀਪ੍ਰੀਤ ਖੁਦ ਪੰਚਕੂਲਾ ਵਿੱਚ ਹੋਈ ਹਿੰਸਾ ਦੀ ਮੁੱਖਦੋਸ਼ੀ ਹੈ, ਜਿਸ ਵਿੱਚ ਚਾਲੀ ਤੋਂ ਵੱਧ ਲੋਕਾਂ ਦੀ ਮੌਤ ਹੋਈ ਸੀ। ਅੰਸ਼ੁਲ ਨੇ ਸਵਾਲ ਕੀਤਾ ਕਿ ਜੇਲ੍ਹਾਂ ਵਿੱਚ ਬੰਦ ਕਿੰਨੇ ਕੈਦੀਆਂ ਨੂੰ ਇਲਾਜ ਲਈ ਫਾਈਵ ਸਟਾਰ ਹਸਪਤਾਲਾਂ ਵਿੱਚ ਲਿਜਾਇਆ ਜਾਂਦਾ ਹੈ।ਉਨ੍ਹਾਂ ਯਾਦ ਕਰਾਇਆ ਕਿ ਡੇਰਾ ਮੁਖੀ ਨਾਲ ਇਕ ਹੋਰ ਕੇਸਵਿੱਚ ਸਹਿ-ਦੋਸ਼ੀ ਕ੍ਰਿਸ਼ਨ ਲਾਲ ਨੂੰ ਹਾਈ ਕੋਰਟ ਨੇ ਉਸ ਦੀ ਮਾਂ ਦੀ ਮੌਤ ਉੱਤੇ ਪੈਰੋਲ ਤੋਂ ਮਨ੍ਹਾ ਕਰ ਦਿੱਤਾ ਸੀ। ਅੰਸ਼ੁਲ ਨੇ ਚੀਫ ਜਸਟਿਸ ਨੂੰ ਅਪੀਲ ਕੀਤੀ ਕਿ ਉਹ ਇਸ ਕੇਸ ਵਿੱਚ ਦਖ਼ਲ ਦੇ ਕੇ ਹਰਿਆਣਾ ਸਰਕਾਰ ਵੱਲੋਂ ਰਾਮ ਰਹੀਮ ਸਿੰਘ ਨੂੰ 6 ਜੂਨ ਨੂੰ ਦਿੱਤੀ ਗਈ ਪੈਰੋਲ ਰੱਦ ਕਰ ਕੇ ਉਸ ਨੂੰ ਜੇਲ੍ਹਵਿੱਚ ਆਈਸੋਲੇਟ ਕਰਨ ਦੇ ਆਦੇਸ਼ ਜਾਰੀ ਕਰਨ।

Read More Punjabi News Today

ਪੰਜਾਬੀ ਖ਼ਬਰਾਂ

ਮੇਹੁਲ ਚੋਕਸੀ ਦੇ ਖਿਲਾਫ ਭਾਰਤ ਸਰਕਾਰ ਡੋਮੀਨਿਕਾ ਦੀ ਹਾਈ ਕੋਰਟ ਚ ਪੁੱਜੀ

Published

on

Dominica High Court

ਨਵੀਂ ਦਿੱਲੀ, 13 ਜੂਨ – ਬੈਂਕ ਫਰਾਡ ਕਰ ਕੇ ਭਾਰਤ ਤੋਂ ਭਗੌੜੇ ਹੋਏ ਹੀਰਾ ਕਾਰੋਬਾਰੀ ਮੇਹੁਲ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਕੀਤੇ ਕੇਸ ਵਿਚ ਧਿਰ ਬਣਨ ਲਈ ਸਰਕਾਰ ਭਾਰਤ ਨੇ ਡੋਮੀਨਿਕਾ ਹਾਈ ਕੋਰਟ ਤੱਕ ਪਹੁੰਚ ਕੀਤੀ ਹੈ। ਹਾਈ ਕੋਰਟ ਨੇ ਪੰਜ ਘੰਟੇ ਸੁਣਵਾਈ ਦੇ ਬਾਅਦ ਚੋਕਸੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ।
ਇਸ ਸੰਬੰਧ ਵਿੱਚ ਅਧਿਕਾਰੀਆਂ ਨੇ ਦੱਸਿਆ ਕਿ ਚੋਕਸੀ ਦੇ ਵਕੀਲਾਂ ਵੱਲੋਂ ਦਾਇਰ ਬੰਦੀ ਦੀ ਪੇਸ਼ੀ ਦੇ ਕੇਸ ਵਿੱਚ ਭਾਰਤੀ ਜਾਂਚ ਏਜੰਸੀ ਸੀ ਬੀ ਆਈ ਅਤੇ ਵਿਦੇਸ਼ ਮੰਤਰਾਲੇ ਨੇ ਦੋ ਐਫੀਡੇਵਿਟ ਪੇਸ਼ ਕਰ ਕੇ ਧਿਰ ਬਣਾਏ ਜਾਣ ਦੀ ਮੰਗ ਕੀਤੀ ਹੈ। ਚੋਕਸੀ ਦੇ ਵਕੀਲਾਂ ਨੇ ਆਪਣੀ ਅਰਜ਼ੀ ਵਿੱਚ ਉਸ ਨੂੰ ਐਂਟੀਗੁਆ ਤੇ ਬਰਬੁਡਾ ਵਾਪਸ ਭੇਜਣ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਕਿਹਾ, ਮੇਹੁਲ ਚੋਕਸੀ ਦੀ ਅਪਰਾਧਕ ਜਵਾਬਦੇਹੀ ਤੈਅ ਕਰਨ, ਉਸ ਦੇ ਭਗੌੜਾ ਹੋਣ ਦੀ ਸਥਿਤੀ, ਉਸ ਦੇ ਖਿਲਾਫ ਪੈਂਡਿੰਗ ਵਾਰੰਟ, ਰੈਡ ਕਾਰਨਰ ਨੋਟਿਸ ਅਤੇ ਦੋਸ਼ ਪੱਤਰ ਬਾਰੇ ਕੇਂਦਰੀ ਏਜੰਸੀ ਸੀ ਬੀ ਆਈ ਧਿਆਨ ਕੇਂਦਿ੍ਰਤ ਕਰੇਗੀ ਅਤੇ ਵਿਦੇਸ਼ ਮੰਤਰਾਲਾ ਦਲੀਲ ਦੇਵੇਗਾ ਕਿ ਚੋਕਸੀ ਅਜੇ ਵੀ ਭਾਰਤੀ ਨਾਗਰਿਕ ਹੈ। ਜੇ ਹਾਈ ਕੋਰਟ ਨੇ ਐਫੀਡੇਵਿਟ ਮੰਨ ਲਏ ਤਾਂ ਪ੍ਰਮੁੱਖ ਵਕੀਲ ਹਰੀਸ਼ ਸਾਲਵੇ ਭਾਰਤ ਵੱਲੋਂ ਪੈਰਵੀ ਕਰਨਗੇ।
ਦੂਸਰੇ ਪਾਸੇ ਡੋਮੀਨਿਕਾ ਹਾਈ ਕੋਰਟ ਨੇ ਇੱਕ ਵੱਖਰੇ ਕੇਸ ਵਿੱਚ ਬੀਤੇ ਸ਼ੁੱਕਰਵਾਰ ਚੋਕਸੀ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। ਵੀਡੀਓ ਕਾਨਫਰੰਸਿੰਗ ਰਾਹੀਂ ਸੁਣਵਾਈ ਕਰ ਕੇ ਅਦਾਲਤ ਨੇ ਕਿਹਾ ਕਿ ਚੋਕਸੀ ਦੇ ਭੱਜ ਜਾਣ ਦਾ ਖਤਰਾ ਹੈ। ਜਸਟਿਸ ਵਾਇਨਾਟੇ ਐਡਰੀਅਨ ਰਾਬਰਟਸ ਨੇ ਕਿਹਾ ਕਿ ਅਦਾਲਤ ਉਸ ਉੱਤੇ ਅਜਿਹੀ ਕੋਈ ਸ਼ਰਤ ਨਹੀਂ ਲਾ ਸਕਦੀ ਜਿਸ ਤੋਂ ਉਸ ਨੂੰ ਦੇਸ਼ ਛੱਡਣ ਤੋਂ ਰੋਕਿਆ ਜਾ ਸਕੇ। ਚੋਕਸੀ ਦੇ ਵਕੀਲਾਂ ਨੇ ਕਿਹਾ ਕਿ ਗੈਰ ਕਾਨੂੰਨੀ ਦਾਖਲੇ ਦੇ ਦੋਸ਼ ਰੱਦ ਕਰਨੇ ਚਾਹੀਦੇ ਹਨ, ਕਿਉਂਕਿ ਕੈਰੇਬੀਅਨ ਫਿਰਕੇ (ਕੈਰੀਕਾਮ) ਦਾ ਨਾਗਰਿਕ ਹੋਣ ਕਾਰਨ ਉਹ ਇਸ ਲਾਭ ਦਾ ਹੱਕਦਾਰ ਹੈ ਅਤੇ ਉਸ ਉੱਤੇ ਦੋਸ਼ ਗੰਭੀਰ ਕਿਸਮ ਦਾ ਨਹੀਂ। ਚੋਕਸੀ ਦੀ ਕਾਨੂੰਨੀ ਟੀਮ ਹਾਈ ਕੋਰਟ ਦੀਆਂ ਜ਼ਮਾਨਤੀ ਸ਼ਰਤਾਂ ਨੂੰ ਮੰਨਣ ਅਤੇ ਅਦਾਲਤ ਵੱਲੋਂ ਤੈਅ ਕਿਸੇ ਵੀ ਰਾਸ਼ੀ ਦੇ ਪ੍ਰਸਤਾਵ ਦਾ ਭੁਗਤਾਨ ਕਰਨ ਨੂੰ ਤਿਆਰ ਸੀ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਦਿਓਰ ਤੋਂ ਦੁਖੀ ਹੋ ਕੇ ਭਰਜਾਈ ਤੇ ਪਿੰਡ ਦੇ ਗ੍ਰੰਥੀ ਵੱਲੋਂ ਖੁਦਕੁਸ਼ੀ

Published

on

suicide

ਅਜਨਾਲਾ, 13 ਜੂਨ – ਪਿੰਡ ਜਸਰਾਊਰ ਵਿਖੇ ਆਪਣੇ ਦਿਓਰ ਤੋਂ ਦੁਖੀ ਹੋ ਕੇ ਭਰਜਾਈ ਤੇ ਉਸੇ ਪਿੰਡ ਦੇ ਗ੍ਰੰਥੀ ਨੇ ਖੁਦਕੁਸ਼ੀ ਕਰ ਲਈ ਹੈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਥਾਣਾ ਭਿੰਡੀ ਸੈਦਾਂ ਦੇ ਐਸ ਐਚ ਓ ਸਬ ਇੰਸਪੈਕਟਰ ਹਰਪਾਲ ਸਿੰਘ ਸੋਹੀ ਦੇ ਮੁਤਾਬਕ ਗੁਰਦੁਆਰਾ ਬੋਹੜੀ ਸਾਹਿਬ ਜਸਰਾਊਰ ਦੇ ਸੇਵਾਦਾਰ ਹਰਜੀਤ ਸਿੰਘ ਦੇ ਪੁੱਤਰ ਨਰਿੰਦਰ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਪਿਛਲੇ 10 ਸਾਲਾਂ ਤੋਂ ਸਾਡੇ ਪਿੰਡ ਗ੍ਰੰਥੀ ਵਜੋਂ ਸੇਵਾ ਕਰ ਰਹੇ ਬਾਬਾ ਜਗਜੀਤ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਲੱਖੂਵਾਲ (ਅਜਨਾਲਾ) ਨੇ ਮੈਨੂੰ ਕੁਝ ਦਿਨ ਪਹਿਲਾਂ ਦੱਸਿਆ ਸੀ ਕਿ ਸੋਨੂੰ ਪੁੱਤਰ ਸਵਰਨ ਸਿੰਘ ਮੇਰੇ ਉੱਤੇ ਕਾਫੀ ਝੁੂਠੀਆਂ ਤੋਹਮਤਾਂ ਲਾ ਕੇ ਜ਼ਲੀਲ ਤੇ ਪਰੇਸ਼ਾਨ ਕਰਦਾ ਹੈ। ਇਸ ਤੋਂ ਦੁਖੀ ਹੋ ਕੇ ਕੱਲ੍ਹ ਬਾਬਾ ਜਗਜੀਤ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਪੀ ਲਈ, ਜਿਸ ਤੋਂ ਬਾਅਦ ਅਸੀਂ ਉਸ ਨੂੰ ਅਜਨਾਲਾ ਇੱਕ ਹਸਪਤਾਲ ਵਿਖੇ ਲੈ ਗਏ ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਐਸ ਐਚ ਓ ਹਰਪਾਲ ਸਿੰਘ ਸੋਹੀ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਸੋਨੂੰ ਤੋਂ ਹੀ ਦੁਖੀ ਹੋ ਕੇ ਉਸ ਦੀ ਭਰਜਾਈ ਨੇ ਵੀ ਖੁਦਕੁਸ਼ੀ ਕੀਤੀ ਹੈ। ਉਨ੍ਹਾ ਦੱਸਿਆ ਕਿ ਮ੍ਰਿਤਕਾ ਗੁਰਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਪੁੱਤਰ ਦਇਆ ਸਿੰਘ ਪਿੰਡ ਲੁੱਧੜ ਦੇ ਦੱਸਣ ਅਨੁਸਾਰ ਮਨਪ੍ਰੀਤ ਕੌਰ ਉਰਫ ਸੋਨੂ ਆਪਣੇ ਭਰਾ ਦੇ ਵਿਦੇਸ਼ ਗਏ ਹੋਣ ਕਾਰਨ ਪਿੱਛੇ ਦੋ ਬੇਟੀਆਂ ਤੇ ਇੱਕ ਬੇਟੇ ਨਾਲ ਪਿੰਡ ਜਸਰਾਊਸਰ ਵਿਖੇ ਰਹਿ ਰਹੀ ਸੀ ਅਤੇ ਉਸ ਦਾ ਦਿਓਰ ਆਪਣੀ ਭਰਜਾਈ ਗੁਰਜੀਤ ਕੌਰ ਨੂੰ ਵੀ ਜ਼ਮੀਨ ਦੀ ਵੰਡ ਬਾਰੇ ਕਾਫੀ ਤੰਗ ਕਰਦਾ ਰਹਿੰਦਾ ਸੀ, ਜਿਸ ਤੋਂ ਦੁਖੀ ਹੋ ਕੇ ਗੁਰਜੀਤ ਕੌਰ ਉਰਫ ਸੀਤਾ ਨੇ ਕੱਲ੍ਹ ਸ਼ਾਮ ਆਪਣੀ ਘਰ ਦੀ ਛੱਤ ਦੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਐਸ ਐਚ ਓ ਸੋਹੀ ਨੇ ਦੱਸਿਆ ਕਿ ਖੁਦਕੁਸ਼ੀ ਦੇ ਇਨ੍ਹਾਂ ਦੋਵਾਂ ਕੇਸਬਾਰੇ ਗੁਰਪ੍ਰੀਤ ਸਿੰਘ ਪੁੱਤਰ ਦਿਆਲ ਸਿੰਘ ਪਿੰਡ ਲੁੱਧੜ ਦੇ ਬਿਆਨਾਂ ਉੱਤੇ ਥਾਣਾ ਭਿੰਡੀ ਸੈਦਾਂ ਵਿਖੇ ਵੱਖ-ਵੱਖ ਕੇਸ ਦਰਜ ਕਰ ਲਏ ਹਨ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ।

Read More Today News in Punjabi

Continue Reading

ਪੰਜਾਬੀ ਖ਼ਬਰਾਂ

ਜ਼ਹਿਰੀਲੇ ਜੀਵ ਦੇ ਕੱਟਣ ਨਾਲ ਦੋ ਨੌਜਵਾਨਾਂ ਦੀ ਮੌਤ

Published

on

death

ਗੋਰਾਇਆ, 13 ਜੂਨ – ਨੇੜਲੇ ਪਿੰਡ ਬੜਾਪਿੰਡ ਵਿੱਚ ਦੋ ਪ੍ਰਵਾਸੀ ਨੌਜਵਾਨਾਂ ਨੂੰ ਕਿਸੇ ਜ਼ਹਿਰੀਲੇ ਜੀਵ ਨੇ ਕੱਟ ਲਿਆ, ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਪੰਕਜ ਅਤੇ ਬਾਲਕ ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨਾਂ ਦੇ ਰਿਸ਼ਤੇਦਾਰ ਲਾਲ ਬਿਹਾਰੀ ਨੇ ਦੱਸਿਆ ਕਿ ਰਾਤ ਜਦ ਤੇਜ਼ ਹਨੇਰੀ ਚੱਲੀ ਤਾਂ ਉਸ ਦੇ ਦੋਵੇਂ ਭਤੀਜੇ ਘਰ ਦੀ ਛੱਤ ਉੱਤੇ ਸੁੱਤੇ ਸਨ ਅਤੇ ਹਨੇਰੀ ਕਾਰਨ ਉਹ ਹੇਠਾਂ ਉਤਰ ਆਏ। ਜਦ ਉਹ ਸਵੇਰੇ ਉਠੇ ਤਾਂ ਉਨ੍ਹਾਂ ਨੇ ਘਰਵਾਲਿਆਂ ਨੂੰ ਪੇਟ ਦਰਦ ਬਾਰੇ ਦੱਸਿਆ।ਉਨ੍ਹਾਂ ਨੂੰ ਇਸ ਹਾਲਤ ਵਿੱਚ ਪਿੰਡ ਦੇ ਸਿਵਲ ਹਸਪਤਾਲ ਪੁਚਾਇਆ ਗਿਆ, ਪਰ ਉਨ੍ਹਾਂ ਦੀ ਤਬੀਅਤ ਵਿਗੜਦੀ ਗਈ। ਡਾਕਟਰਾਂ ਨੇ ਉਨ੍ਹਾਂ ਦੀ ਗੰਭੀਰ ਹਾਲਤ ਦੇਖ ਕੇ ਉਨ੍ਹਾਂ ਨੂੰ ਫਗਵਾੜਾ ਦੇ ਸਿਵਲ ਹਸਪਤਾਲ ਰੈਫਰ ਕਰ ਦਿੱਤਾ, ਪਰ ਇਲਾਜ ਦੌਰਾਨ ਦੋਵਾਂ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਦੋਵੇਂ ਨੌਜਵਾਨ ਕੁਝ ਦਿਨ ਪਹਿਲਾਂ ਯੂ ਪੀ ਤੋਂ ਝੋਨੇ ਦੀ ਬਿਜਾਈ ਕਰਨ ਲਈ ਆਏ ਸਨ। ਸਿਵਲ ਹਸਪਤਾਲ ਦੇ ਡਾਕਟਰ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਨੂੰ ਕਿਸੇ ਜ਼ਹਿਰੀਲੇ ਜੀਵ ਨੇ ਡੰਗ ਮਾਰਿਆ ਹੈ, ਜਿਸ ਕਾਰਨ ਇਨ੍ਹਾਂ ਦੀ ਮੌਤ ਹੋਈ ਹੈ।

Read More Punjabi Newspaper

Continue Reading

ਰੁਝਾਨ


Copyright by IK Soch News powered by InstantWebsites.ca