The largest protest against the military government in Myanmar to date
Connect with us [email protected]

ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਮਿਲਟਰੀ ਸਰਕਾਰ ਦੇ ਖ਼ਿਲਾਫ਼ ਅੱਜ ਤੱਕ ਦਾ ਸਭ ਤੋਂ ਵੱਡਾ ਪ੍ਰਦਰਸ਼ਨ

Published

on

  • ਮਨੁੱਖੀ ਅਧਿਕਾਰ ਕੌਂਸਲ ਵੱਲੋਂ ਸੂ ਕੀ ਦੀ ਤੁਰੰਤ ਰਿਹਾਈ ਦੀ ਮੰਗ
    ਯੰਗੂਨ, 13 ਫਰਵਰੀ, – ਮਿਆਂਮਾਰ ਵਿੱਚ ਫ਼ੌਜੀ ਤਖ਼ਤਾ ਪਲਟਣ ਦੇ ਖ਼ਿਲਾਫ਼ ਲੋਕਾਂ ਦਾ ਗੁੱਸਾ ਲਗਾਤਾਰ ਵਧ ਰਿਹਾ ਹੈ ਤੇ ਪਿਛਲੇ ਅੱਠ ਦਿਨਾਂ ਤੋਂ ਵਿਰੋਧ ਪ੍ਰਦਰਸ਼ਨ ਜਾਰੀ ਹਨ, ਪਰ ਕੱਲ੍ਹ ਦਾ ਵਿਰੋਧ ਅੱਜ ਤੱਕ ਦਾ ਸਭ ਤੋਂ ਵੱਡਾ ਵਿਖਾਵਾ ਸੀ। ਰਾਜਧਾਨੀ ਨੇ ਪਾਈ ਤਾਅ, ਯੰਗੂਨ, ਮਾਂਡਲੇ ਤੇ ਹੋਰ ਸ਼ਹਿਰਾਂ ਵਿਚ ਵੱਡੀ ਗਿਣਤੀ ਵਿਚ ਲੋਕ ਸੜਕਾਂ ਉੱਤੇ ਉਤਰ ਆਏ ਅਤੇ ਚੁਣੀ ਹੋਈ ਸਰਕਾਰ ਨੂੰ ਹਟਾਉਣ ਅਤੇ ਸਰਬਉੱਚ ਨੇਤਾ ਆਂਗ ਸਾਨ ਸੂ ਕੀ ਦੀ ਗ੍ਰਿਫ਼ਤਾਰੀ ਵਿਰੁੱਧ ਗੁੱਸਾ ਪ੍ਰਗਟਾਇਆ। ਇਹ ਅੱਜ ਤੱਕ ਦਾ ਸਭ ਤੋਂ ਵੱਡਾ ਵਿਰੋਧ ਪ੍ਰਦਰਸ਼ਨ ਸੀ।
    ਖਬਰਾਂ ਮੁਤਾਬਕ ਯੰਗੂਨ ਤੋਂ ਚੱਲ ਕੇ ਹਜ਼ਾਰਾਂ ਲੋਕਾਂ ਦਾ ਜਲੂਸ ਨਾਅਰੇ ਲਾਉਂਦਾ ਹੋਇਆ ਰਾਜਧਾਨੀ ਨੇ ਪਾਈ ਤਾਅ ਤੱਕ ਗਿਆ, ਜਿੱਥੇ ਵੱਡੀ ਗਿਣਤੀ ਵਿਚ ਹੋਰ ਲੋਕ ਸ਼ਾਮਲ ਹੋ ਗਏ ਤੇ ਮਾਂਡਲੇ ਵਿਚ ਵੀ ਏਦਾਂ ਹੀਵੱਡਾ ਵਿਰੋਧ ਪ੍ਰਦਰਸ਼ਨ ਹੋਇਆ। ਰਾਤਾਂ ਨੂੰ ਛਾਪੇ ਮਾਰ ਕੇ ਗ੍ਰਿਫ਼ਤਾਰੀਆਂ ਕਰਨ ਦੇ ਸਰਕਾਰ ਦੇ ਕਦਮਦਾ ਵਿਰੋਧ ਪ੍ਰਗਟ ਕਰਦੇ ਲੋਕਾਂ ਨੇ ਕਿਹਾ ਕਿ ਰਾਤ ਨੂੰ ਲੋਕਾਂ ਨੂੰ ਅਗਵਾ ਕਰਨਾ ਬੰਦ ਕਰੋ। ਯੂ ਐੱਨ ਹਿਊਮਨ ਰਾਈਟਸ ਦੇ ਦਫ਼ਤਰ ਦੇ ਮੁਤਾਬਕ ਕੱਲ੍ਹ 350 ਤੋਂ ਵੱਧ ਲੋਕ ਗ੍ਰਿਫ਼ਤਾਰ ਕੀਤੇ ਗਏ ਹਨ, ਜਿਨ੍ਹਾਂ ਵਿਚ ਸਰਕਾਰੀ ਅਧਿਕਾਰੀ, ਸਿਆਸੀ ਵਰਕਰ ਤੇ ਭਿਕਸ਼ੂ ਵੀ ਹਨ। ਫ਼ੌਜ ਦੇ ਇਨ੍ਹਾਂ ਕਦਮਾਂ ਉੱਤੇ ਬੋਧ ਭਿਕਸ਼ੂ ਵੀ ਨਾਰਾਜ਼ ਹਨ ਅਤੇ ਚੁਣੀ ਹੋਈ ਸਰਕਾਰ ਦੀ ਵਾਪਸੀ ਦੀ ਮੰਗ ਕਰਦੇ ਹਨ।
    ਇਸ ਦੌਰਾਨ ਤਖ਼ਤਾ ਪਲਟ ਦੀਆਂ ਖ਼ਬਰਾਂ ਨੂੰ ਕਵਰ ਕਰਦੀ ਪੱਤਰਕਾਰ ਸਵੇ ਈ ਵਿਨ ਨੂੰ ਪਾਥੇਨ ਦੇ ਉਸ ਦੇ ਘਰ ਤੋਂ ਹਿਰਾਸਤ ਵਿਚ ਲੈ ਲਿਆ ਗਿਆ ਹੈ। ਇਹ ਸੂਚਨਾ ਉਨ੍ਹਾਂ ਦੀ ਨਿਊਜ਼ ਵੈੱਬਸਾਈਟ ਅਤੇ ਉਨ੍ਹਾਂ ਦੀ ਮਾਂ ਨੇ ਦਿੱਤੀ ਹੈ। ਸਵੇ ਈ ਦੇ ਇਕ ਸਾਲ ਦੇ ਬੱਚੇ ਨੂੰ ਗੋਦ ਲਈ ਉਨ੍ਹਾਂ ਦੀ ਮਾਂ ਨੇ ਹਾਲਾਤ ਉੱਤੇ ਚਿੰਤਾ ਪ੍ਰਗਟ ਕੀਤੀ ਤੇਦੱਸਿਆ ਕਿ ਉਨ੍ਹਾਂ ਦੀ ਧੀ ਨੂੰ ਲਿਜਾਂਦੇ ਸਮੇਂ ਪੁਲਿਸ ਨੇ ਉਸ ਨੂੰ ਜੁੱਤੀ ਵੀ ਨਹੀਂ ਪਾਉਣ ਦਿੱਤੀ। ਗ੍ਰਿਫ਼ਤਾਰ ਕੀਤੇ ਲੋਕਾਂ ਵਿਚ ਕਈ ਡਾਕਟਰ ਵੀ ਸ਼ਾਮਲ ਹਨ, ਜੋ ਫ਼ੌਜੀ ਸਰਕਾਰ ਦਾ ਵਿਰੋਧ ਕਰਦੇ ਸਨ। ਫ਼ੌਜ ਨੇ ਨਵੰਬਰ 2020 ਵਿਚ ਹੋਈ ਚੋਣ ਦੇ ਨਤੀਜਿਆਂ ਨੂੰ ਫ਼ਰਜ਼ੀ ਕਹਿ ਕੇ ਤਖ਼ਤਾ ਪਲਟ ਕੀਤਾ ਹੈ। ਉਸ ਚੋਣ ਵਿਚ ਸੂ ਕੀ ਦੀ ਪਾਰਟੀ ਜਿੱਤ ਗਈ ਸੀ। ਚੋਣ ਕਮਿਸ਼ਨ ਨੇ ਫ਼ੌਜ ਦੇ ਦਾਅਵੇ ਦਾ ਖੰਡਨ ਕੀਤਾ ਹੈ। ਯੂ ਐੱਨ ਓ ਦੀ 47 ਮੈਂਬਰ ਦੇਸ਼ਾਂ ਵਾਲੀ ਮਨੁੱਖੀ ਅਧਿਕਾਰ ਕੌਂਸਲ ਨੇ ਸੰਕਲਪ ਪੱਤਰ ਪਾਸ ਕਰ ਕੇ ਪ੍ਰਧਾਨ ਮੰਤਰੀ ਆਂਗ ਸਾਨ ਸੂ ਕੀ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਹੈ।

Read More International Punjabi News

ਅੰਤਰਰਾਸ਼ਟਰੀ

ਖਾਲਿਸਤਾਨੀ ਖਾੜਕੂ ਦੀ ਹਵਾਲਗੀ ਲਈ ਭਾਰਤ ਬ੍ਰਿਟੇਨ ਹਾਈ ਕੋਰਟ ਵਿੱਚ ਜਾਏਗਾ

Published

on

ਲੰਡਨ, 3 ਮਾਰਚ – ਪਾਬੰਦੀਸ਼ੁਦਾ ਸੰਗਠਨ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇ ਜੈਡ ਐਫ) ਦੇ ਮੈਂਬਰ ਕੁਲਦੀਪ ਸਿੰਘ ਦੀ ਭਾਰਤ ਵਿੱਚ ਹਵਾਲਗੀ ਦੀ ਅਰਜ਼ੀ ਨੂੰ ਇੱਕ ਮੈਜਿਸਟਰੇਟ ਕੋਰਟ ਵੱਲੋਂ ਮਾਨਵਤਾ ਦੇ ਆਧਾਰ ਉੱਤੇ ਰੱਦ ਕੀਤੇ ਜਾਣ ਪਿੱਛੋਂ ਭਾਰਤੀ ਅਧਿਕਾਰੀਆਂ ਨੇ ਇਸ ਦੇ ਵਿਰੁੱਧ ਅਪੀਲ ਕਰਨ ਦੀ ਇਜਾਜ਼ਤ ਦੇ ਲਈ ਲੰਡਨ ਸਥਿਤ ਹਾਈ ਕੋਰਟ ਜਾਣ ਦਾ ਫੈਸਲਾ ਕੀਤਾ ਹੈ।
ਕੁਲਦੀਪ ਸਿੰਘ ਉਰਫ ਕੀਪਾ ਸਿੱਧੂ ਉੱਤੇ ਹੋਰਨਾਂ ਲੋਕਾਂ ਨਾਲ ਮਿਲ ਕੇ 2015-16 ਵਿੱਚ ਪੰਜਾਬ ਵਿੱਚ ਖਾੜਕੂ ਸਰਗਰਮੀਆਂ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦਾ ਦੋਸ਼ ਹੈ। ਦੋਸ਼ੀਆਂ ਨੇ ਓਦੋਂ ਮੁੱਖ ਮੰਤਰੀ ਪ੍ਰਾਕਸ਼ ਸਿੰਘ ਬਾਦਲ ਅਤੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਤਲ ਦੀ ਸਾਜ਼ਿਸ ਰਚੀ ਸੀ। ਕੁਲਦੀਪ ਸਿੰਘ (44) ਉੱਤੇ ਗੁਰਦੁਆਰੇ ਵਿੱਚ ਵੱਖਵਾਦੀਆਂ ਦੀ ਬੈਠਕ ਕਰਾਉਣ ਅਤੇ ਪੰਜਾਬ ਦੇ ਨੌਜਵਾਨਾਂ ਨੂੰ ਪੈਸੇ ਭੇਜ ਕੇ ਖਾਲਿਸਤਾਨ ਜਿ਼ੰਦਾਬਾਦਾ ਫੋਰਸ (ਕੇ ਜੈਡ ਐਫ) ਵਿੱਚ ਸ਼ਾਮਲ ਕਰਨ ਦਾ ਵੀ ਦੋਸ਼ ਹੈ।ਜ਼ਿਲ੍ਹਾ ਮੈਜਿਸਟਰੇਟ ਗਾਰੇਥ ਬ੍ਰੈਂਸਟਨ ਨੇ ਲੰਡਨ ਵਿੱਚ ਵੈਸਟਮਿੰਸਟਰ ਮੈਜਿਸਟਰੇਟ ਕੋਰਟ ਵਿੱਚ ਹਵਾਲਗੀ ਦੇ ਕੇਸ ਦੀ ਸੁਣਵਾਈ ਕਰਦੇ ਹੋਏ 25 ਜਨਵਰੀ ਨੂੰ ਦਿੱਤੇ ਹੁਕਮ ਵਿੱਚ ਕਿਹਾ ਸੀ ਕਿ ਇਹ ਮਨੁੱਖੀ ਅਧਿਕਾਰਾਂ ਉੱਤੇ ਯੂਰਪੀ ਮਤੇ ਦੀ ਧਾਰਾ ਤਿੰਨ ਦੇ ਖਿਲਾਫ ਹੈ। ਜੇ ਅਦਾਲਤ ਦੇ ਹੁਕਮਾਂ ਵਿਰੁੱਧ ਅਪੀਲ ਕਰਨ ਦੀ ਮਨਜ਼ੂਰੀ ਦਿੱਤੀ ਜਾਂਦੀ ਹੈ ਤਾਂ ਕੇਸ ਦੀ ਸੁਣਵਾਈ ਹਾਈ ਕੋਰਟ ਵਿੱਚ ਹੋਵੇਗੀ।

Continue Reading

ਅੰਤਰਰਾਸ਼ਟਰੀ

ਦਸਤਾਰਧਾਰੀ ਮੋਟਰਸਾਈਕਲ ਚਾਲਕਾਂ ਨੂੰ ਪੰਜ ਮੀਟਰ ਪੱਗ ਬੰਨ੍ਹਣ ਦੀ ਅਪੀਲ

Published

on

ਹਾਂਗਕਾਂਗ, 3 ਮਾਰਚ – ਹਾਂਗਕਾਂਗ ਦੇ ਇੱਕੋ-ਇੱਕ ਗੁਰਦੁਆਰਾ ਖ਼ਾਲਸਾ ਦੀਵਾਨ ਦੀ ਪ੍ਰਬੰਧਕ ਕਮੇਟੀ ਨੇ ਹਾਂਗਕਾਂਗ ਦੇ ਕਾਨੂੰਨ ਵਿੱਚ ਹੈਲਮਟ ਤੋਂ ਛੋਟ ਪ੍ਰਾਪਤ ਦਸਤਾਰ ਧਾਰੀ ਮੋਟਰਸਾਈਕਲ ਚਾਲਕਾਂ ਨੂੰ ਏਥੇ ਟਰਾਂਸਪੋਰਟ ਡਿਪਾਰਟਮੈਂਟ ਦੀਆਂ ਹਦਾਇਤਾਂ ਤੇ ਡਰਾਇਵਿੰਗ ਦੌਰਾਨ ਘੱਟੋ-ਘੱਟ ਪੰਜ ਮੀਟਰ ਦਸਤਾਰ ਸਜਾਉਣ ਦੀ ਅਪੀਲ ਕੀਤੀ ਹੈ, ਤਾਂ ਕਿ ਕਿਸੇ ਹਾਦਸੇ ਸਮੇਂ ਉਹ ਸੁਰੱਖਿਅਤ ਰਹਿ ਸਕਣ।
ਵਰਨਣ ਯੋਗ ਹੈ ਕਿ ਸਿੱਖੀ ਵਿੱਚ ਦਸਤਾਰ ਦੀ ਅਹਿਮੀਅਤ ਮੰਨ ਕੇ ਹਾਂਗਕਾਂਗ ਸਰਕਾਰ ਵੱਲੋਂ ਦਸਤਾਰਧਾਰੀ ਮੋਟਰਸਾਈਕਲ ਸਵਾਰਾਂ ਨੂੰ ਹੈਲਮਟ ਤੋਂ ਛੋਟ ਦਿੱਤੀ ਹੋਈ ਹੈ, ਪਰ ਕੁਝ ਵਿਅਕਤੀਆਂ ਵੱਲੋਂ ਇਸ ਦਾ ਨਾਜਾਇਜ਼ ਫਾਇਦਾ ਉਠਾ ਕੇ ਕੇਵਲ ਰੁਮਾਲ ਜਾਂ ਛੋਟੇ ਪਰਨੇ ਧਾਰਨ ਨਾਲ ਮੋਟਰਸਾਈਕਲ ਚਲਾਏ ਜਾ ਰਹੇ ਹਨ ਅਤੇ ਬੀਤੇ ਦਿਨੀਂ ਕੁਝ ਸੜਕ ਹਾਦਸਿਆਂ ਵਿੱਚ ਅਜਿਹੇ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਅਤੇ ਮਾਰੇ ਜਾਣ ਕਾਰਨ ਟਰਾਂਸਪੋਰਟ ਵਿਭਾਗ ਨੂੰ ਇਸ ਛੋਟ ਨੂੰ ਕਾਇਮ ਰੱਖਣ ਦੇ ਨਾਲ ਦਸਤਾਰ ਦੇ ਸਰੂਪ ਸਬੰਧੀ ਪ੍ਰਬੰਧਕ ਕਮੇਟੀ ਨਾਲ ਰਾਬਤਾ ਕਰਕੇ ਹਦਾਇਤਾਂ ਜਾਰੀ ਕੀਤੀਆਂ ਹਨ। ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਕਿ ਜੇ ਕੋਈ ਵਿਅਕਤੀ ਇਨ੍ਹਾਂ ਕਾਨੂੰਨਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਦਾ ਖ਼ਾਲਸਾ ਦੀਵਾਨ ਵੱਲੋਂ ਜਾਰੀ ਹੈਲਮਟ ਤੋਂ ਛੋਟ ਦਾ ਪਰਮਟ ਰੱਦ ਕੀਤਾ ਜਾਵੇਗਾ।

Continue Reading

ਅੰਤਰਰਾਸ਼ਟਰੀ

ਵਿੰਸਟਨ ਚਰਚਿਲ ਦੀ ਪੇਂਟਿੰਗ 82 ਲੱਖ 85 ਹਜ਼ਾਰ ਪੌਂਡ ਦੀ ਵਿਕੀ

Published

on

ਲੰਡਨ, 3 ਮਾਰਚ – ਬਰਤਾਨੀਆ ਦੇ ਸਾਬਕਾ ਪ੍ਰਧਾਨ ਮੰਤਰੀ ਵਿੰਸਟਨ ਚਰਚਿਲ ਦੀ ਮੋਰੱਕਾ ਦੇ ਲੈਂਡਸਕੇਪ ਦੀ ਪੇਂਟਿੰਗ ਇੱਕ ਨਿਲਾਮੀ ਵਿੱਚ 82 ਲੱਖ 85 ਹਜ਼ਾਰ ਪੌਂਡ ਵਿੱਚ ਵਿਕੀ ਹੈ। ਇਸ ਪੇਂਟਿੰਗ ਨੂੰ ਹਾਲੀਵੁੱਡ ਸਟਾਰ ਐਂਜਲਿਨਾ ਜੋਲੀ ਨੇ ਵੇਚਿਆ ਹੈ।
ਲੰਡਨ ਦੀ ਕ੍ਰਿਸਟੀ ਨਿਲਾਮੀ ਘਰ ਵਿੱਚ ‘ਟਾਵਰ ਆਫਕੌਟੌਬੀਆ ਮਾਸਕ’ ਨੂੰ 82,85,000 ਪੌਂਡ ਵਿੱਚ ਵੇਚਿਆ ਗਿਆ ਹੈ। ਵਿਕਰੀ ਤੋਂ ਪਹਿਲਾਂ ਇਸ ਦੀ ਕੀਮਤ 1.5 ਮਿਲੀਅਨ ਪੌਂਡ ਤੋਂ 2.5 ਮਿਲੀਅਨ ਪੌਂਡ ਤੱਕ ਦਾ ਅਨੁਮਾਨ ਸੀ। ਇਸ ਤੋਂ ਪਹਿਲਾਂ ਚਰਚਿਲ ਦੀ ਸਭ ਤੋਂ ਮਹਿੰਗੀ ਪੇਂਟਿੰਗ 18 ਲੱਖ ਪੌਂਡ ਦੀ ਵੇਚੀ ਗਈ ਸੀ। ਇਸ ਪੇਂਟਿੰਗ ‘ਚ ਐਟਲਾਂਸ ਪਰਬਤਾਂ ਦੇ ਪਿੱਛੇ ਸੂਰਜ ਡੁੱਬਣ ਵੇਲੇ ਮੋਰੋਕੋ ‘ਚ 12ਵੀਂ ਸਦੀ ਦੀ ਮਸਜਿਦ ਦਿਖਾਈ ਗਈ ਹੈ। ਇਹ ਪੇਂਟਿੰਗ ਚਰਚਿੱਲ ਨੇ ਦੂਜੀ ਵਿਸ਼ਵ ਜੰਗ ਵੇਲੇ ਬਣਵਾਈ ਸੀ। 1945 ਵਿੱਚ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਫ਼ੈਂਕਲਿਨ ਡੀ ਰੂਜ਼ਵੈਲਟ ਦੀ ਮੌਤ ਤੋਂ ਬਾਅਦ ਉਸ ਦੇ ਬੇਟੇ ਨੇ ਇਹ ਪੇਂਟਿੰਗ ਵੇਚ ਦਿੱਤੀ ਸੀ। ਇਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਨੇ ਇਸ ਨੂੰ ਖਰੀਦਿਆ ਅਤੇ 2011 ਵਿੱਚ ਇਸ ਨੂੰ ਐਂਜਲੀਨਾ ਅਤੇ ਉਸ ਦੇ ਦੋਸਤ ਅਦਾਕਾਰ ਬ੍ਰੈਡ ਪਿਟ ਨੇ ਖਰੀਦਿਆ ਸੀ। ਸਾਲ 2019 ਵਿੱਚ ਇਹ ਜੋੜਾ ਵੱਖ ਹੋ ਗਿਆ ਤੇ ਇਹ ਪੇਂਟਿੰਗ ਇੱਥੇ ਜੋਲੀ ਫੈਮਲੀ ਕੁਲੈਕਸ਼ਨ ਵੱਲੋਂ ਵੇਚੀ ਗਈ ਹੈ। ਪੇਂਟਿੰਗ ਦੇ ਖਰੀਦਦਾਰ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਮਿਲੀ।
ਭਾਰਤ ਦੇ ਆਖਰੀ ਵਾਇਸਰਾਏ ਲਾਰਡ ਮਾਊਂਟਬੇਟਨ ਅਤੇ ਉਸ ਦੀ ਪਤਨੀ ਐਡਵਿਨਾ ਦੇ ਕਰੋੜਾਂ ਰੁਪਏ ਦੇ ਖਜ਼ਾਨੇ ਦੀ ਨਿਲਾਮੀ ਵੀ ਹੋਣ ਜਾ ਰਹੀ ਹੈ। ਇਸ ਖਜ਼ਾਨੇ ਵਿੱਚ ਹੀਰਿਆਂ ਨਾਲ ਸਜਾਏ ਗਹਿਣੇ, ਇੱਕ ਸੋਨੇ ਦੀ ਘੜੀ, ਹੀਰੇ ਦਾ ਬਣਿਆ ਇੱਕ ਬਰੌਚ ਤੇ ਰਾਣੀ ਵਿਕਟੋਰੀਆ ਦਾ ਇੱਕ ਰੋਬੋਟ ਖ਼ਿਡੌਣਾ ਸ਼ਾਮਲ ਹੈ, ਜੋ 1950 ਵਿੱਚ ਬਣਾਇਆ ਗਿਆ ਸੀ। ਲਾਰਡ ਮਾਊਂਟਬੈਟਨ ਵੱਲੋਂ ਭਾਰਤ ਅਤੇ ਬਰਮਾ (ਮਿਆਂਮਾਰ) ਤੋਂ ਲਿਆਂਦੀਆਂ 400 ਕੀਮਤੀ ਚੀਜ਼ਾਂ, ਗਹਿਣਿਆਂ ਅਤੇ ਪੇਂਟਿੰਗਾਂ ਦੀ ਨਿਲਾਮੀ ਵੀ ਹੋ ਰਹੀ ਹੈ, ਜਿਸ ਦੀ ਕੀਮਤ ਲੱਗਭਗ 15 ਕਰੋੜ ਰੁਪਏ ਮਿਥੀ ਗਈ ਹੈ।

Continue Reading

ਰੁਝਾਨ


Copyright by IK Soch News powered by InstantWebsites.ca