The meeting between Prashant Kishore and Rahul Gandhi sparked many
Connect with us [email protected]

ਰਾਜਨੀਤੀ

ਪੰਜਾਬ ਦੀਆਂ ਚੋਣਾਂ ਬਾਰੇ ਪ੍ਰਸ਼ਾਂਤ ਕਿਸ਼ੋਰ ਅਤੇ ਰਾਹੁਲ ਗਾਂਧੀ ਦੀ ਬੈਠਕ ਤੋਂ ਕਈ ਚਰਚੇ ਛਿੜੇ

Published

on

Prashant Kishore and Rahul Gandhi

ਨਵੀਂ ਦਿੱਲੀ, 13 ਜੁਲਾਈ, – ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਦੌਰਾਨ ਅੱਜ ਚੋਣ ਨੀਤੀਆਂ ਘੜਨ ਦੇ ਮਾਹਰ ਸਮਝੇ ਜਾਂਦੇ ਪ੍ਰਸ਼ਾਂਤ ਕਿਸ਼ੋਰ ਉਰਫ ਪੀ ਕੇ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨਾਲ ਦਿੱਲੀ ਵਿਚਲੀ ਉਨ੍ਹਾਂ ਦੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ, ਜਿਸ ਵਿੱਚ ਕਾਂਗਰਸ ਜਨਰਲ ਸੈਕਟਰੀ ਪ੍ਰਿਅੰਕਾ ਗਾਂਧੀ, ਪੰਜਾਬ ਕਾਂਗਰਸ ਦੇ ਹਾਈ ਕਮਾਂਡ ਵੱਲੋਂ ਇੰਚਾਰਜ ਹਰੀਸ਼ ਰਾਵਤ ਤੇ ਸੀਨੀਅਰ ਆਗੁ ਕੇ ਸੀ ਵੇਣੂਗੋਪਾਲ ਵੀ ਮੌਜੂਦ ਹਨ। ਪ੍ਰਿਅੰਕਾ ਗਾਂਧੀ ਨੇ ਅੱਜ ਲਖਨਊ ਜਾਣਾ ਸੀ, ਪਰ ਉਨ੍ਹਾਂ ਦਾ ਲਖਨਊ ਦੌਰਾ 2 ਦਿਨ ਲਈ ਟਾਲ ਦਿੱਤਾ ਗਿਆ ਹੈ।
ਜਾਣਕਾਰ ਸੂਤਰਾਂ ਮੁਤਾਬਕ ਪੰਜਾਬ ਵਿੱਚ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਵਿੱਚ ਕੁਝ ਵੱਡੇ ਫੈਸਲੇ ਕਰਨ ਲਈ ਇਹ ਬੈਠਕ ਅਹਿਮ ਸਾਬਤ ਹੋ ਸਕਦੀ ਹੈ। ਇਹ ਬੈਠਕ ਹੋਣ ਤੋਂ ਪਹਿਲਾਂ ਪ੍ਰਸ਼ਾਂਤ ਕਿਸ਼ੋਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਮਿਲੇ ਸਨ।ਅੱਜ ਦੀ ਇਸ ਮੁਲਾਕਾਤ ਦੇ ਨਾਲ ਅਟਕਲਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਸਮਝਿਆ ਜਾਂਦਾ ਹੈ ਕਿ ਇਸ ਬੈਠਕ ਵਿੱਚ ਪੰਜਾਬ ਕਾਂਗਰਸਵਿੱਚ ਕਲੇਸ਼ ਬਾਰੇਵੀ ਗੱਲ ਹੋਈ ਹੈ।ਬੀਤੇ ਕੁਝ ਹਫਤਿਆਂ ਵਿੱਚ ਕਈ ਰਾਜਸੀ ਮੁਲਾਕਾਤਾਂ ਕਰ ਚੁੱਕੇ ਪ੍ਰਸ਼ਾਂਤ ਕਿਸ਼ੋਰ ਇਸ ਬੈਠਕ ਲਈ ਰਾਹੁਲ ਦੇ ਘਰ ਪਹੁੰਚੇ ਸਨ। ਜਾਣਕਾਰ ਕਹਿੰਦੇ ਹਨ ਕਿ ਇਹ ਬੈਠਕ ਪੰਜਾਬ ਵਿੱਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਦੋ ਪ੍ਰਮੁਖ ਆਗੂਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਵਿੱਚ ਰਹਿ ਕੇ ਕਾਂਗਰਸ ਦੇ ਅਲੋਚਕ ਬਣੇ ਹੋਏ ਨਵਜੋਤ ਸਿੰਘ ਸਿੱਧੂ ਦਾ ਸਮਝੌਤਾ ਕਰਵਾਉਣ ਲਈ ਕੀਤੀ ਗਈ ਹੈ।ਪੰਜਾਬ ਕਾਂਗਰਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਪਾਰਟੀ ਅਮਰਿੰਦਰ ਸਿੰਘ ਦੇ ਚਿਹਰੇ ਨਾਲ ਹੀ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਉਤਰਨ ਦੇ ਪੱਖ ਵਿੱਚ ਹਨ।

Read More Punjabi News Today

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰਾਜਨੀਤੀ

ਅਕਾਲ ਤਖ਼ਤ ਸਾਹਿਬ ਵਿਖੇ ਕਾਂਗਰਸੀ ਮੰਤਰੀ ਤੇ ਵਿਧਾਇਕ ਨਹੀਂ ਪੁਜੇ

Published

on

Congress

11 ਅਗਸਤ ਨੂੰ ਸਪੱਸ਼ਟੀਕਰਨ ਦੇਣ ਲਈ ਆਖਰੀ ਮੌਕਾ
ਅੰਮ੍ਰਿਤਸਰ, 3 ਅਗਸਤ – ਸਾਲ 2015 ਵਿੱਚ ਹੋਏ ਸਰਬੱਤ ਖ਼ਾਲਸਾ ਵੱਲੋਂ ਥਾਪੇ ਅਕਾਲ ਤਖ਼ਤ ਸਾਹਿਬ ਦੇ ਮੁਤਵਾਜ਼ੀ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਨੇ ਬੇਅਦਬੀ ਕੇਸਾਂ ਵਿੱਚ ਇਨਸਾਫ਼ ਲਈ ਬਰਗਾੜੀ ਇਨਸਾਫ਼ ਮੋਰਚੇ ਨੂੰ 2018 ਵਿੱਚ ਖ਼ਤਮ ਕਰਵਾਉਣ ਮੌਕੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਜਲਦ ਸਜ਼ਾਵਾਂ ਦਿਵਾਉਣ ਦਾ ਵਾਅਦਾ ਪੂਰਾ ਨਾ ਕਰਨ ਲਈ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤੇ ਤਿੰਨ ਕਾਂਗਰਸੀ ਵਿਧਾਇਕਾਂ ਨੂੰ ਕੱਲ੍ਹ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਨਾ ਹੋਣ ਕਰਕੇ ਆਖਰੀ ਮੌਕਾ ਦੇ ਕੇ 11 ਅਗਸਤ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਆਪਣਾ ਸਪੱਸ਼ਟੀਕਰਨ ਦੇਣ ਦਾ ਆਦੇਸ਼ ਜਾਰੀ ਕੀਤਾ ਹੈ। ਇਸ ਸੱਦੇ ਨੇ ਹਲਚਲ ਪੈਦਾ ਕਰ ਦਿੱਤੀ ਹੈ।
ਇੱਥੇ ਅਕਾਲ ਤਖ਼ਤ ਸਾਹਿਬ ਦੇ ਦਰਸ਼ਨ ਕਰਨ ਪਿੱਛੋਂ ਅਕਾਲ ਤਖ਼ਤ ਸਕੱਤਰੇਤ ਦੇ ਬਾਹਰ ਭਾਈ ਧਿਆਨ ਸਿੰਘ ਮੰਡ ਨੇ ਕਿਹਾ ਕਿ ਬੀਤੀ 23 ਜੁਲਾਈ ਨੂੰ ਉਨ੍ਹਾਂ ਨੇ ਸਮੇਤ ਪੰਜ ਸਿੰਘਾਂ ਨੇ ਕਾਂਗਰਸੀ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਤਿੰਨ ਕਾਂਗਰਸੀ ਵਿਧਾਇਕਾਂ ਹਰਮਿੰਦਰ ਸਿੰਘ ਗਿੱਲ, ਕੁਲਬੀਰ ਸਿੰਘ ਜ਼ੀਰਾ ਤੇ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਨੂੰ ਬਰਗਾੜੀ ਇਨਸਾਫ਼ ਮੋਰਚੇ ਨੂੰ ਖ਼ਤਮ ਕਰਵਾਉਣ ਵੇਲੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਕੇ ਵਾਅਦੇ ਨਾ ਪੂਰੇ ਕਰਨ ਬਾਰੇ ਨੋਟਿਸ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਤੋਂ ਉਨ੍ਹਾਂ ਸਾਰਿਆਂ ਨੂੰ ਆਖਰੀ ਮੌਕਾ ਦਿੱਤਾ ਜਾਂਦਾ ਹੈ ਕਿ 11 ਅਗਸਤ ਨੂੰ 11 ਵਜੇ ਅਕਾਲ ਤਖ਼ਤ ਸਾਹਿਬ ਉਤੇ ਪੇਸ਼ ਹੋ ਕਿ ਲਿਖਤੀ ਸਪੱਸ਼ਟੀਕਰਨ ਦਿੱਤਾ ਜਾਵੇ। ਇਸ ਮੌਕੇ ਬਾਬਾ ਹਰਬੰਸ ਸਿੰਘ ਜੋਧਪੁਰ, ਬਾਬਾ ਹਿੰਮਤ ਸਿੰਘ, ਬਾਬਾ ਨਛੱਤਰ ਸਿੰਘ ਝੱਬਰ ਭੈਣੀ, ਬਾਬਾ ਗੁਰਸੇਵਕ ਸਿੰਘ ਹਰਿਆਣਾ ਵਾਲੇ ਅਤੇ ਭਾਈ ਜਰਨੈਲ ਸਿੰਘ ਸਖੀਰਾ ਵੀ ਹਾਜ਼ਰ ਸਨ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca