The member of the policy commission said
Connect with us [email protected]

ਪੰਜਾਬੀ ਖ਼ਬਰਾਂ

ਨੀਤੀ ਆਯੋਗ ਦੇ ਮੈਂਬਰ ਨੇ ਕਿਹਾ:ਕੇਂਦਰ ਸਰਕਾਰ ਖੇਤੀ ਕਾਨੂੰਨਾਂ ਬਾਰੇ ਗੱਲਬਾਤ ਕਰਨ ਨੂੰ ਤਿਆਰ, ਪਰ ਕਿਸਾਨ ਨੁਕਸ ਦੱਸਣ

Published

on

Ramesh Chand

ਨਵੀਂ ਦਿੱਲੀ, 8 ਜੂਨ, – ਭਾਰਤ ਸਰਕਾਰ ਦੇ ਨੀਤੀ ਆਯੋਗ (ਪੁਰਾਣੇ ਯੋਜਨਾ ਕਮਿਸ਼ਨ) ਦੇ ਇੱਕ ਮੈਂਬਰ ਰਮੇਸ਼ ਚੰਦ ਨੇ ਕਿਹਾ ਹੈ ਕਿ ‘ਸਰਕਾਰ ਨਾਲ ਗੱਲਬਾਤ ਮੁੜ ਸ਼ੁਰੂ ਕਰਨ ਲਈ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਦੀ ਥਾਂ ਕਿਸਾਨਾਂ ਨੂੰ ਇਸ ਕਾਨੂੰਨ ਦੇ ਨੁਕਸ ਸਪਸ਼ਟ ਰੂਪ ਵਿਚ ਦੱਸਣ ਦੇ ਸੰਕੇਤ ਦੇਣੇ ਚਾਹੀਦੇ ਹਨ।’
ਵਰਨਣ ਯੋਗ ਹੈ ਕਿ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਨੇ ਬੀਤੀ 29 ਅਪਰੈਲ ਨੂੰ ਕਿਹਾ ਸੀ ਕਿ ਕੇਂਦਰ ਸਰਕਾਰ ਜਦ ਚਾਹੇ, ਖੇਤੀ ਕਾਨੂੰਨਾਂ ਬਾਰੇ ਕਿਸਾਨਾਂ ਨਾਲ ਮੁੜ ਕੇ ਗੱਲਬਾਤ ਸ਼ੁਰੂ ਕਰ ਸਕਦੀ ਹੈ, ਪਰ ਉਨ੍ਹਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਉੱਤੇ ਜ਼ੋਰ ਦਿੱਤਾ ਸੀ।ਏਸੇ ਸੰਬੰਧ ਵਿੱਚ ਨੀਤੀ ਆਯੋਗ ਦੇ ਮੈਂਬਰ ਰਮੇਸ਼ ਚੰਦ ਨੇ ਰਾਕੇਸ਼ ਟਿਕੈਤ ਦੀ ਗੱਲਬਾਤ ਸ਼ੁਰੂ ਕਰਨ ਦੀ ਅਪੀਲ ਦਾ ਸਵਾਗਤ ਕਰਦਿਆਂ ਕਿਹਾ ਕਿ ਜਦ ਤੱਕ ਕਿਸਾਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਉੱਤੇ ਅੜੇ ਰਹਿਣਗੇ, ਓਦੋਂ ਤੱਕ ਗੱਲਬਾਤ ਸਿਰੇ ਨਹੀਂ ਚੜ੍ਹ ਸਕਦੀ। ਉਨ੍ਹਾਂ ਜ਼ੋਰ ਦੇ ਕਿਹਾ ਕਿ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਦੀ ਹਰ ਮੱਦ ਉੱਤੇ ਗੱਲਬਾਤ ਕਰਨ ਲਈ ਤਿਆਰ ਹੈ, ਪਰ ਕਿਸਾਨਾਂ ਨੂੰ ਹਾਂ-ਪੱਖੀ ਗੱਲਬਾਤ ਸ਼ੁਰੂ ਕਰਨ ਦੇ ਸੰਕੇਤ ਦੇਣੇ ਚਾਹੀਦੇ ਹਨ।ਨੀਤੀ ਆਯੋਗ ਦੇ ਮੈਂਬਰ ਦੇ ਇਸ ਬਿਆਨ ਨਾਲ ਨਵਾਂ ਅੜਿੱਕਾ ਵੀ ਪੈ ਸਕਦਾ ਹੈ।
ਇਸ ਤੋਂ ਪਹਿਲਾਂ ਸਰਕਾਰ ਤੇ ਕਿਸਾਨ ਆਗੂਆਂ ਦੀ ਗੱਲਬਾਤ ਆਖਰੀ ਵਾਰ 22 ਜਨਵਰੀ ਨੂੰ ਹੋਈ ਸੀ ਅਤੇ 26 ਜਨਵਰੀ ਦੀ ਟਰੈਕਟਰ ਪਰੇਡ ਵਿੱਚ ਹਿੰਸਕ ਘਟਨਾਵਾਂ ਹੋ ਜਾਣ ਤੋਂ ਬਾਅਦ ਗੱਲਬਾਤ ਟੁੱਟ ਗਈ ਸੀ।

Read More Latest Punjabi News

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਪੰਜਾਬੀ ਖ਼ਬਰਾਂ

ਸੁੱਖਾ ਲੰਮਾ ਕਤਲ ਕਾਂਡ :ਕੈਨੇਡਾ ਬੈਠੇ ਗੈਂਗਸਟਰ ਦਾ ਬਾਪ ਹਿਰਾਸਤ ਵਿੱਚ

Published

on

Jail

ਮੋਗਾ, 24 ਜੂਨ – ਖਾਲਿਸਤਾਨ ਟਾਈਗਰ ਫੋਰਸ ਦੇ ਫੜੇ ਗਏ ਅੱਤਵਾਦੀਆਂ ਦਾ ਮਾਮਲਾ ਐਨ ਆਈ ਏ ਮੋਹਾਲੀ ਨੂੰ ਦੇ ਦਿੱਤਾ ਗਿਆ ਹੈ। ਇਹ ਗਿਰੋਹ ਕੈਨੇਡਾ ਤੋਂ ਚਲਾਇਆ ਜਾ ਰਿਹਾ ਸੀ।
ਐਨ ਆਈ ਏ ਮੋਹਾਲੀ ਦੀ ਟੀਮ ਸੋਮਵਾਰ ਨੂੰ ਅਦਾਲਤ ਦਾ ਹੁਕਮ ਲੈ ਕੇ ਮੋਗੇ ਪਹੁੰਚੀ ਸੀ। ਮੋਗਾ ਸੀ ਆਈ ਏ ਸਟਾਫ ਤੋਂ ਐਨ ਆਈ ਏ ਦੀ ਟੀਮ ਨੇ ਪੂਰਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਹੈ।ਇਸ ਦੌਰਾਨ ਮੋਗਾ ਪੁਲਸ ਨੇ ਸੋਮਵਾਰ ਨੂੰ ਖਾਲਿਸਤਾਨ ਟਾਈਗਰ ਫੋਰਸ ਦੇ ਕੈਨੇਡਾ ਵਿੱਚ ਬੈਠੇ ਗੈਂਗਸਟਰ ਅਰਸ਼ਦੀਪ ਸਿੰਘ ਡਾਲਾ ਦੇ ਪਿਤਾ ਚਰਨਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਸ ਜਦੋਂ ਚਰਨਜੀਤ ਨੂੰ ਗ੍ਰਿਫਤਾਰ ਕਰਨ ਪਹੁੰਚੀ ਤਾਂ ਉਸ ਨੇ ਮੋਟਰ ਸਾਈਕਲ ਉੱਤੇ ਭੱਜਣ ਦੀ ਕੋਸ਼ਿਸ਼ ਕੀਤੀ, ਪਰ ਉਹ ਪੁਲਸ ਦੇ ਕਾਫਲੇ ਦੀ ਇੱਕ ਕਾਰ ਨਾਲ ਟਕਰਾਅ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਉਸ ਨੂੰ ਮਥੁਰਾ ਦਾਸ ਸਿਵਲ ਹਸਪਤਾਲ ਵਿੱਚ ਕਰੜੀ ਸੁਰੱਖਿਆ ਵਿੱਚ ਰੱਖਿਆ ਗਿਆ ਹੈ। ਡਾਲੇੇ ਦੇ ਪਿਤਾ ਨੂੰ ਗੈਂਗਸਟਰ ਸੁੱਖਾ ਲੰਮਾ ਦੇ ਕਤਲ ਕੇਸ ਵਿੱਚ ਗ੍ਰਿਫਤਾਰ ਕੀਤਾ ਹੈ।ਪੁਲਸ ਇਸ ਕੇਸ ਵਿੱਚ ਪੰਜ ਤੋਂ ਵੱਧ ਗੈਂਗਸਟਰਾਂ ਨੂੰ ਕਾਬੂ ਕਰ ਚੁੱਕੀ ਹੈ। ਸੁੱਖੇ ਦੇ ਕਤਲ ਦੀ ਸਾਜ਼ਿਸ਼ ਅਰਸ਼ਦੀਪ ਡਾਲੇ ਨੇ ਆਪਣੇ ਘਰ ਰਚੀ ਸੀ। ਫੜੇ ਗਏ ਗੈਂਗਸਟਰਾਂ ਤੋਂ ਪੁੱਛਗਿੱਛ ਵਿੱਚ ਡਾਲੇ ਦੇ ਪਿਤਾ ਚਰਨਜੀਤ ਸਿੰਘ ਦੀ ਸ਼ਮੂਲੀਅਤ ਵੀ ਸੁੱਖੇ ਦੇ ਕਤਲ ਮਾਮਲੇ ਵਿੱਚ ਪਾਈ ਗਈ ਸੀ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਗੈਂਗਸਟਰ ਜੈਪਾਲ ਭੁੱਲਰ ਦੀ ਦੂਸਰੀ ਪੋਸਟਮਾਰਟਮ ਰਿਪੋਰਟ ਵਿੱਚ ਵੀ ਤਸ਼ੱਦਦ ਦੀ ਗੱਲ ਨਹੀਂ ਨਿਕਲੀ

Published

on

gangster Jaipal Singh Bhullar

ਚੰਡੀਗੜ੍ਹ, 24 ਜੂਨ – ਗੈਂਗਸਟਰ ਜੈਪਾਲ ਸਿੰਘ ਭੁੱਲਰ ਦੀ ਦੂਸਰੀ ਪੋਸਟਮਾਰਟਮ ਰਿਪੋਰਟ ਵਿੱਚ ਉਸ ਉੱਤੇ ਤਸ਼ੱਦਦ ਢਾਹੁਣ ਦੀਆਂ ਸੰਭਾਵਨਾਵਾਂ ਨੂੰ ਰੱਦ ਕੀਤਾ ਗਿਆ ਹੈ।
ਇਸ ਰਿਪੋਰਟ ਵਿੱਚ ਕਿਹਾ ਗਿਆ ਕਿ ਜੈਪਾਲ ਭੁੱਲਰ ਦੇ ਸਰੀਰ ਉੱਤੇ ਸੱਟ ਦਾ ਕੋਈ ਵਾਧੂ ਨਿਸ਼ਾਨ ਨਹੀਂ ਸੀ ਤੇ ਉਸ ਦੀ ਮੌਤ ਗੋਲੀਆਂ ਲੱਗਣ ਨਾਲ ਹੋਈ ਹੈ। ਰਿਪੋਰਟ ਮੁਤਾਬਕ ‘ਬਹੁਤੇ ਜ਼ਖਮ ਗੋਲੀਆਂ ਲੱਗਣ ਕਰ ਕੇ ਹਨ ਅਤੇ ਖੱਬੀ ਬਾਂਹ ਉੱਤੇ ਫਰੈਕਚਰ, ਜਿਸ ਬਾਰੇ ਦਾਅਵਾ ਕੀਤਾ ਜਾਂਦਾ ਹੈ ਕਿ ਇਹ ਤਸ਼ੱਦਦ ਕਰ ਕੇ ਹੈ, ਅਸਲ ਵਿੱਚ ਗੋਲੀ ਦਾ ਅਸਰ ਹੈ, ਜਿਸ ਕਰ ਕੇ ਫਰੈਕਚਰ ਹੋਇਆ ਅਤੇ ਹੱਡੀ ਟੁੱਟ ਗਈ।” ਦੂਸਰੇ ਪਾਸੇ ਭੁੱਲਰ ਦੇ ਪਿਤਾ ਭੁਪਿੰਦਰ ਸਿੰਘ ਭਾਵੇਂ ਆਪਣੇ ਪੁੱਤ ਦੇ ਸਸਕਾਰ ਲਈ ਸਹਿਮਤ ਹੋ ਗਏ, ਪਰ ਉਨ੍ਹਾਂ ਕਿਹਾ ਕਿ ਪੀ ਜੀ ਆਈ ਨੇ ਇਹ ਰਿਪੋਰਟ ਪੁਲਸ ਦੇ ਦਬਾਅ ਹੇਠ ਤਿਆਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇ ਜੈਪਾਲ ਦੇ ਸਰੀਰ ਉੱਤੇ 22 ਸੱਟਾਂ ਦੇ ਨਿਸ਼ਾਨ ਸਨ ਤਾਂ ਫਿਰ ਇਹ ਨਿਸ਼ਾਨ ਕਿੱਥੋਂ ਆਏ? ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਹਿਦਾਇਤ ਉੱਤੇ ਭੁੱਲਰ ਦਾ ਮੰਗਲਵਾਰ ਨੂੰ ਪੰਜ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਗਿਆ ਸੀ। ਪੋਸਟਮਾਰਟਮ ਪੰਜ ਘੰਟੇ ਦੇ ਕਰੀਬ ਚੱਲਿਆ ਸੀ।
ਜੈਪਾਲ ਸਿੰਘ ਭੁੱਲਰ ਤੇ ਇੱਕ ਹੋਰ ਗੈਂਗਸਟਰ ਜਸਪ੍ਰੀਤ ਸਿੰਘ, ਲੁਧਿਆਣਾ ਵਿੱਚ ਦੋ ਪੁਲਸ ਮੁਲਾਜ਼ਮਾਂ ਨੂੰ ਕਤਲ ਕਰਨ ਦੇ ਕੇਸ ਵਿੱਚ ਲੋੜੀਂਦੇ ਸਨ। ਪੱਛਮੀ ਬੰਗਾਲ ਤੇ ਪੰਜਾਬ ਪੁਲਸ ਦੀਆਂ ਟੀਮਾਂ ਵੱਲੋਂ ਸਾਂਝੀ ਕਾਰਵਾਈ ਦੌਰਾਨ ਹੋਏ ਮੁਕਾਬਲੇ ਵਿੱਚ ਦੋਵੇਂ ਜਣੇ ਮਾਰੇ ਗਏ ਸਨ। ਭੁੱਲਰ ਦੇ ਪਿਤਾ, ਜੋ ਸਾਬਕਾ ਪੁਲਸ ਮੁਲਾਜ਼ਮ ਹਨ, ਨੇ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਆਪਣੇ ਪੁੱਤਰ ਦਾ ਪੀ ਜੀ ਆਈ ਚੰਡੀਗੜ੍ਹ ਜਾਂ ਦਿੱਲੀ ਦੇ ਏਮਜ਼ ਵਿੱਚ ਦੂਸਰੀ ਵਾਰ ਪੋਸਟਮਾਰਟਮ ਕਰਵਾਏ ਜਾਣ ਦੀ ਮੰਗ ਕੀਤੀ ਅਤੇ ਕਿਹਾ ਸੀ ਕਿ ਉਨ੍ਹਾਂ ਨੂੰ ਖਦਸ਼ਾ ਹੈ ਕਿ ਮੁਕਾਬਲੇ ਤੋਂ ਪਹਿਲਾਂ ਜੈਪਾਲ ਨੂੰ ਤਸੀਹੇ ਦਿੱਤੇ ਗਏ ਸਨ। ਪੰਜਾਬ ਹਰਿਆਣਾ ਹਾਈ ਕੋਰਟ ਨੇ ਇੱਕ ਵਾਰ ਅਧਿਕਾਰ ਖੇਤਰ ਦਾ ਹਵਾਲਾ ਦਿੰਦਿਆਂ ਹੁਕਮ ਜਾਰੀ ਕਰਨ ਤੋਂ ਨਾਂਹ ਕਰ ਦਿੱਤੀ, ਪਰ ਸੁਪਰੀਮ ਕੋਰਟ ਦੇ ਦਖਲ ਪਿੱਛੋਂ ਹਾਈ ਕੋਰਟ ਨੇ ਮੁੜ ਪੋਸਟਮਾਰਟਮ ਕਰਵਾਉਣ ਬਾਰੇ ਹਦਾਇਤਾਂ ਜਾਰੀ ਕਰ ਦਿੱਤੀਆਂ ਸਨ। ਕੋਲਕਾਤਾ ਵਿੱਚ ਹੋਏ ਪਹਿਲੇ ਪੋਸਟਮਾਰਟਮ ਦੌਰਾਨ ਜੈਪਾਲ ਭੁੱਲਰ ਦੇ ਸਰੀਰ ਵਿੱਚੋਂ ਤਿੰਨ ਗੋਲੀਆਂ ਨਿਕਲੀਆਂ ਸਨ। ਪਹਿਲੇ ਪੋਸਟਮਾਰਟਮ ਨੂੰ ਤਿੰਨ ਘੰਟੇ ਲੱਗੇ ਸਨ।
ਜੈਪਾਲ ਭੁੱਲਰ ਦਾ ਕੱਲ੍ਹ ਦੁਪਹਿਰੇ ਫਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨਘਾਟ ਵਿੱਚ ਸਸਕਾਰ ਕਰ ਦਿੱਤਾ ਗਿਆ। ਇਸ ਮੌਕੇ ਚੌਕਸੀ ਵਜੋਂ ਸ਼ਮਸ਼ਾਨਘਾਟ ਪੁਲਸ ਛਾਉਣੀ ਬਣਿਆ ਰਿਹਾ। ਬਠਿੰਡਾ ਜੇਲ੍ਹ ਵਿੱਚ ਬੰਦ ਜੈਪਾਲ ਦੇ ਭਰਾ ਅੰਮ੍ਰਿਤਪਾਲ ਸਿੰਘ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਇਥੇ ਲਿਆਂਦਾ ਗਿਆ ਹੈ। ਦੋਵਾਂ ਹੱਥਾਂ ਵਿੱਚ ਲੱਗੀ ਹੱਥਕੜੀ ਨਾਲ ਉਸ ਨੇ ਆਪਣੇ ਭਰਾ ਦੀਆਂ ਆਖਰੀ ਰਸਮਾਂ ਪੂਰੀਆਂ ਕੀਤੀਆਂ ਅਤੇ ਪੁਲਸ ਨੂੰ ਇੱਕ ਹਥਕੜੀ ਖੋਲ੍ਹਣ ਦੀ ਅਪੀਲ ਵੀ ਕੀਤੀ, ਪਰ ਪੁਲਸ ਨਹੀਂ ਮੰਨੀ। ਉਸ ਨੂੰ ਪਰਵਾਰ ਨਾਲ ਜ਼ਿਆਦਾ ਗੱਲਬਾਤ ਕਰਨ ਦੀ ਇਜਾਜ਼ਤ ਵੀ ਨਹੀਂ ਦਿੱਤੀ ਗਈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca