The Prime Minister of the United Kingdom turned his back on the occasion
Connect with us apnews@iksoch.com

ਰਾਜਨੀਤੀ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਨੇ ਭਾਰਤ ਦੇ ਗਣਤੰਤਰ ਦਿਵਸ ਮੌਕੇ ਆਉਣ ਤੋਂ ਸਿਰ ਫੇਰਿਆ

Published

on

boris johnson
  • ਕੋਰੋਨਾ ਦਾ ਕਾਰਨ ਦੱਸਿਆ, ਪਰ ਲੋਕਾਂ ਵਿੱਚ ਕਿਸਾਨ ਮੁੱਦੇ ਦੀ ਚਰਚਾ
    ਨਵੀਂ ਦਿੱਲੀ, 6 ਜਨਵਰੀ, – ਅਗਲੀ 26 ਜਨਵਰੀ ਦੇ ਦਿਨ ਭਾਰਤ ਦੇ ਗਣਤੰਤਰ ਦਿਵਸ ਦੀ ਪਰੇਡ ਦੇ ਮੁੱਖ ਮਹਿਮਾਨ ਵਜੋਂ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਭਾਰਤ ਆਉਣਾ ਸੀ, ਇਹ ਦੌਰਾ ਰੱਦ ਕਰਨਾਪਿਆ ਹੈ। ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਪਤਾ ਲੱਗਣ ਤੋਂ ਬਾਅਦ ਬੋਰਿਸ ਜੌਨਸਨ ਦੇ ਭਾਰਤ ਦੌਰੇ ਉੱਤੇ ਇਕ ਸ਼ੰਕਾ ਪੈਦਾ ਹੋ ਗਿਆ ਸੀ ਤੇ ਅੱਜ ਇਹ ਦੌਰਾ ਰੱਦ ਕਰਨ ਦਾ ਸੁਨੇਹਾ ਆ ਗਿਆ ਹੈ।
    ਵਰਨਣ ਯੋਗ ਹੈ ਕਿ ਇਸ ਵਾਰ ਗਣਤੰਤਰ ਦਿਵਸ ਮੌਕੇ ਬੋਰਿਸ ਜੌਨਸਨ ਨੂੰ ਮੁੱਖ ਮਹਿਮਾਨ ਵਜੋਂ ਬੁਲਾਇਆ ਸੀ ਤਾਂ ਉਨ੍ਹਾਂ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸੱਦਾ ਪ੍ਰਵਾਨ ਕਰ ਲਿਆ ਸੀ। ਅੱਜਬ੍ਰਿਟੇਨ ਦੇ ਪ੍ਰਧਾਨ ਮੰਤਰੀ ਦਫਤਰ 10-ਡਾਉਨਿੰਗ ਸਟ੍ਰੀਟ ਦੇ ਇੱਕ ਬੁਲਾਰੇ ਨੇ ਕਿਹਾ ਕਿ ‘ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਅੱਜ ਸਵੇਰੇ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ ਕੀਤੀਤੇ ਅਫਸੋਸ ਜ਼ਾਹਰ ਕਰਦਿਆਂ ਕਿਹਾ ਕਿ ਉਹ ਇਸ ਜਨਵਰੀ ਵਿੱਚ ਭਾਰਤ ਆਉਣ ਤੋਂ ਅਸਮਰੱਥ ਹਨ।’ ਬੁਲਾਰੇ ਮੁਤਾਬਕ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਕਿਹਾ ਕਿ ਬ੍ਰਿਟੇਨ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਦੇ ਕਾਰਨ ਲੌਕਡਾਊਨ ਲਾਇਆ ਗਿਆ ਹੈ, ਇਸ ਮੌਕੇ ਉਨ੍ਹਾਂ ਨੂੰ ਆਪਣੇ ਦੇਸ਼ਦੇ ਵਿੱਚ ਰਹਿਣਾ ਪਏਗਾ।
    ਇਸ ਵਕਤ ਬ੍ਰਿਟੇਨ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੇਨ ਕਾਰਨ ਸਖਤ ਲੌਕਡਾਊਨ ਵਿੱਚ ਹੈ ਤੇ ਇਸ ਮੰਗਲਵਾਰ ਨੂੰ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ ਖੁਦ ਕਿਹਾ ਸੀ ਕਿ ਇਹ ਇੰਨੀ ਤੇਜ਼ੀ ਨਾਲ ਫੈਲ ਰਿਹਾ ਹੈ ਕਿ ਇਹ ਬੜਾ ਦੁਖੀ ਕਰਨ ਵਾਲਾ ਤੇ ਚਿੰਤਾਜਨਕ ਹੈ ਤੇ ਇਸ ਸਮੇਂ ਦੇਸ਼ ਦੇ ਹਸਪਤਾਲਾਂ ਉੱਤੇ ਮਹਾਂਮਾਰੀ ਦਾ ਸਭ ਤੋਂ ਭਿਆਨਕ ਦਬਾਅ ਹੈ। ਇਸ ਹਾਲਤ ਵਿੱਚ ਉਨ੍ਹਾਂ ਦਾ ਦੌਰਾ ਰੱਦ ਹੋਣ ਦਾ ਬੇਸ਼ੱਕ ਜਾਇਜ਼ ਕਾਰਨ ਹੈ, ਪਰ ਕੁਝ ਲੋਕ ਇਸ ਤਰ੍ਹਾਂ ਭਾਰਤ ਦਾ ਦੌਰਾ ਰੱਦ ਕਰਨ ਨੂੰ ਭਾਰਤ ਵਿੱਚ ਚੱਲ ਰਹੇ ਕਿਸਾਨ ਸੰਘਰਸ਼ ਦੇ ਹਾਲਾਤ ਨਾਲ ਵੀ ਜੋੜ ਰਹੇ ਹਨ।

ਅੰਤਰਰਾਸ਼ਟਰੀ

ਮਰੀਅਮ ਨਵਾਜ਼ ਵੱਲੋਂ ਦੋਸ਼:ਇਮਰਾਨ ਖਾਨ ਦੀ ਪਾਰਟੀ ਨੂੰ ਭਾਜਪਾ ਤੋਂ ਫੰਡ ਮਿਲਦੈ

Published

on

maryam nawav

ਇਸਲਾਮਾਬਾਦ, 20 ਜਨਵਰੀ – ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ ਐਮ ਐਲ ਐਨ) ਦੀ ਨੇਤਾ ਮਰੀਅਮ ਨਵਾਜ਼ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ ਟੀ ਆਈ) ਨੂੰ ਭਾਰਤ ਦੀ ਸੱਤਾਧਾਰੀ ਪਾਰਟੀ ਭਾਜਪਾ ਤੋਂ ਫੰਡ ਮਿਲਦਾ ਹੈ। ਡਾਨ ਅਖ਼ਬਾਰ ਦੀ ਰਿਪੋਰਟ ਅਨੁਸਾਰ ਸਰਕਾਰ ਦੇ ਖ਼ਿਲਾਫ਼ ਬੋਲਦੇ ਹੋਏ ਮਰੀਅਮ ਨੇ ਦੋਸ਼ ਲਾਇਆ ਕਿ ਇਮਰਾਨ ਖਾਨ ਨੂੰ ਜੋ ਪੈਸਾ ਭਾਰਤ ਤੋਂ ਆ ਰਿਹਾ ਹੈ, ਉਹ ਇਸਰਾਈਲ ਭੇਜ ਰਿਹਾ ਹੈ। ਉਨ੍ਹਾਂ ਕਿਹਾ, ‘ਕੀ ਤੁਹਾਨੂੰ ਪਤਾ ਹੈ ਕਿ ਉਨ੍ਹਾਂ ਨੂੰ ਭਾਰਤ ਤੋਂ ਫੰਡ ਕੌਣ ਦਿੰਦਾ ਹੈ? ਉਨ੍ਹਾਂ ਨੂੰ ਫੰਡ ਦੇਣ ਵਾਲੇ ਭਾਜਪਾ ਦੇ ਮੈਂਬਰ ਇੰਦਰ ਦੋਸਾਂਝ ਅਤੇ ਇਸਰਾਈਲੀ ਬੰਦੇ ਦਾ ਨਾਂ ਬੈਰੀ ਸੀ ਸ਼੍ਰੇਪਸ ਹੈ।” ਮਰੀਅਮ ਨਵਾਜ਼ ਨੇ ਇਮਰਾਨ ਖ਼ਾਨ ਨੂੰ ਸਭ ਤੋਂ ਵੱਡਾ ਚੋਰ ਦੱਸਦੇ ਹੋਏ ਪੀ ਟੀ ਆਈ ਨੂੰ ਵਿਦੇਸ਼ਾਂ ਤੋਂ ਮਿਲਦੇ ਫੰਡ ਨੂੰ ਪਾਕਿਸਤਾਨ ਦੇ ਇਤਿਹਾਸ ਦਾ ਸਭ ਤੋਂ ਵੱਡਾ ਘਪਲਾ ਕਰਾਰ ਦਿੱਤਾ ਹੈ। ਪਾਕਿਸਤਾਨ ਦੇ ਚੋਣ ਕਮਿਸ਼ਨ ਦੇ ਬਾਹਰ ਰੈਲੀ ਵਿੱਚ ਬੋਲਦਿਆਂ ਮਰੀਅਮ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵਾਜ਼ ਸ਼ਰੀਫ ਦੇ ਖ਼ਿਲਾਫ਼ ਦਰਜ ਕੇਸਾਂ ਦਾ ਛੇਤੀ ਅਤੇ ਕੁਝ ਦਿਨਾਂ ਵਿੱਚ ਫੈਸਲਾ ਆ ਜਾਵੇਗਾ, ਪਰ ਚੋਣ ਕਮਿਸ਼ਨ ਨੂੰ 2014 ਤੋਂ ਪਿਛੋਂ ਦੇ ਪੀ ਟੀ ਆਈਤੇ ਦਰਜ 70 ਕੇਸਾਂ ਦੀ ਸੁਣਵਾਈ ਕਰਨੀ ਹੈ। ਉਨ੍ਹਾਂ ਨੇ ਇਮਰਾਨ ਖ਼ਾਨ ਉਤੇ ਨਿਸ਼ਾਨਾ ਲਾਉਂਦੇ ਅਤੇ ਉਨ੍ਹਾਂ `ਤੇ ਕੇਸਾਂ ਨੂੰ 30 ਵਾਰ ਰੋਕਣ ਦਾ ਦੋਸ਼ ਲਾਇਆ। ਮਰੀਅਮ ਨੇ ਕਿਹਾ ਕਿ ਅੱਜ ਲੋਕ ਤੁਹਾਨੂੰ ਪੁੱਛਦੇ ਹਨ ਕਿ ਜੇਕਰ ਤੁਸੀਂ ਚੋਰੀ ਨਹੀਂ ਕੀਤੀ ਤਾਂ ਆਪਣੇ ਕੇਸਾਂ ਨੂੰ 30 ਵਾਰ ਰੋਕਣ ਦੀ ਕੋਸ਼ਿਸ਼ ਕਿਉਂ ਕੀਤੀ।

Continue Reading

ਅੰਤਰਰਾਸ਼ਟਰੀ

ਪਾਕਿ ਚੋਣ ਕਮਿਸ਼ਨ ਨੇ ਡੰਡਾ ਚੁੱਕਿਆ:ਜਾਇਦਾਦ ਦਾ ਵੇਰਵਾ ਜਮ੍ਹਾਂ ਨਾ ਕਰਨ ਵਾਲੇ 154 ਪਾਰਲੀਮੈਂਟ ਮੈਂਬਰ ਤੇ ਵਿਧਾਇਕ ਸਸਪੈਂਡ

Published

on

ਇਸਲਾਮਾਬਾਦ, 19 ਜਨਵਰੀ, -ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਜਾਇਦਾਦ ਦਾ ਵੇਰਵਾ ਨਾ ਦੇਣ ਦੇ ਦੋਸ਼ ਹੇਠ ਪਾਰਲੀਮੈਂਟ ਅਤੇ ਸੂਬਾਈ ਵਿਧਾਨ ਸਭਾਵਾਂ ਦੇ 154 ਮੈਂਬਰਾਂ ਦੀ ਮੈਂਬਰੀ ਅਸਥਾਈ ਤੌਰ ਉੱਤੇ ਸਸਪੈਂਡ ਕਰ ਦਿੱਤੀਹੈ। ਇਨ੍ਹਾਂ ਮੈਂਬਰਾਂ ਨੂੰ ਆਪਣੀ ਜਾਇਦਾਦ ਬਾਰੇ ਪੂਰੀ ਜਾਣਕਾਰੀ ਜਲਦੀ ਦੇਣ ਦੇ ਆਦੇਸ਼ ਦਿੱਤੇ ਗਏ ਹਨ ਤੇ ਜਦੋਂ ਤੱਕ ਉਹ ਇਹ ਜਿ਼ਮੇਵਾਰੀ ਪੂਰੀ ਨਹੀਂ ਕਰਦੇ, ਉਨ੍ਹਾਂ ਨੂੰ ਸਸਪੈਂਡ ਮੰਨਿਆ ਜਾਵੇਗਾ।
ਵਰਨਣ ਯੋਗ ਹੈ ਕਿ ਚੋਣ ਕਮਿਸ਼ਨ ਵੱਲੋਂ ਸਸਪੈਂਡ ਕੀਤੇ ਪਾਰਲੀਮੈਂਟ ਮੈਂਬਰਾਂ ਵਿਚ ਇਮਰਾਨ ਖ਼ਾਨ ਸਰਕਾਰ ਦੇ ਕਈ ਸੀਨੀਅਰ ਮੰਤਰੀ ਵੀ ਸ਼ਾਮਲ ਹਨ। ਡਾਨ ਅਖਬਾਰ ਦੇ ਅਨੁਸਾਰ ਪਾਕਿਸਤਾਨ ਦੇ ਇਹ154 ਪਾਰਲੀਮੈਂਟ ਮੈਂਬਰ ਅਤੇ ਵਿਧਾਇਕ ਉਦੋਂ ਤਕ ਸਸਪੈਂਡ ਰਹਿਣਗੇ, ਜਦੋਂ ਤੱਕ ਉਹ ਜਾਇਦਾਦ ਦਾ ਸਾਲਾਨਾ ਬਿਊਰਾ ਜਮ੍ਹਾਂ ਨਹੀਂ ਕਰਾਉਂਦੇ। ਉਂਜ ਇਹ ਪਹਿਲਾ ਮੌਕਾ ਨਹੀਂ, ਜਦੋਂ ਪਾਕਿਸਤਾਨ ਚੋਣ ਕਮਿਸ਼ਨ ਨੇ ਏਦਾਂ ਦੀ ਕਾਰਵਾਈ ਕੀਤੀ ਹੈ। ਅਖਬਾਰ ਡਾਨ ਦੇ ਅਨੁਸਾਰ ਪਾਕਿਸਤਾਨ ਵਿੱਚ ਚੋਣ ਕਮਿਸ਼ਨ ਹਰ ਸਾਲ ਇਸਦੋਸ਼ਕਾਰਨ ਕਈ ਪਾਰਲੀਮੈਂਟ ਮੈਂਬਰਾਂ ਅਤੇ ਵਿਧਾਇਕਾਂ ਦੀ ਮੈਂਬਰੀ ਅਸਥਾਈ ਤੌਰ ਉਤੇ ਸਸਪੈਂਡ ਕਰਦਾ ਹੈ। ਜਿਨ੍ਹਾਂ ਪਾਕਿਸਤਾਨੀ ਪਾਰਲੀਮੈਂਟ ਮੈਂਬਰਾਂ ਤੇ ਵਿਧਾਇਕਾਂ ਨੂੰ ਸਸਪੈਂਡ ਕੀਤਾ ਗਿਆ ਹੈ, ਉਨ੍ਹਾਂ ਵਿੱਚ ਇੰਟਰ ਸਟੇਟ ਕੋਆਰਡੀਨੇਸ਼ਨ ਮੰਤਰੀ ਫਹਿਮੀਦਾ ਮਿਰਜ਼ਾ, ਵਿਗਿਆਨ ਅਤੇ ਤਕਨਾਲੋਜੀ ਮੰਤਰੀ ਫਵਾਦ ਚੌਧਰੀ ਅਤੇ ਸਮੁੰਦਰੀ ਮਾਮਲਿਆਂ ਦੇ ਮੰਤਰੀ ਹੈਦਰ ਜ਼ੈਦੀ ਸ਼ਾਮਲ ਹਨ।

Continue Reading

ਰਾਜਨੀਤੀ

ਮਮਤਾ ਬੈਨਰਜੀ ਨੇ ਭਾਜਪਾ ਨੂੰ ਨਕਸਲੀਆਂ ਤੋਂ ਵੱਧ ਖ਼ਤਰਨਾਕ ਕਿਹਾ

Published

on

mamta banrjee
  • ਵਿਰੋਧੀਆਂ ਨੂੰ ਡਰਾਉਣ ਲਈ ਆਈ ਟੀ ਸੈੱਲ ਦੀ ਵਰਤੋਂ ਦਾ ਦੋਸ਼
    ਕੋਲਕਾਤਾ, 19 ਜਨਵਰੀ, -ਪੱਛਮੀ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਨੇੜੇ ਆਉਣ ਦੇ ਕਾਰਨ ਸਿਆਸੀ ਧਿਰਾਂ ਵਿਚਾਲੇ ਜ਼ੁਬਾਨੀ ਜੰਗ ਤੇਜ਼ ਹੁੰਦੀ ਜਾਂਦੀ ਹੈ। ਅੱਜ ਮੰਗਲਵਾਰ ਨੂੰ ਪੁਰੂਲੀਆ ਜ਼ਿਲ੍ਹੇ ਵਿੱਚ ਚੋਣ ਰੈਲੀ ਵਿੱਚ ਬੋਲਦੇ ਹੋਏ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਭਾਜਪਾ ਨੂੰ ਨਕਸਲੀਆਂ ਤੋਂ ਵੱਧ ਖ਼ਤਰਨਾਕ ਕਹਿ ਦਿੱਤਾ ਤੇ ਦੋਸ਼ ਲਾਇਆ ਕਿ ਭਾਜਪਾ ਆਪਣੇ ਵਿਰੋਧੀਆਂ ਨੂੰ ਧਮਕਾਉਣ ਲਈ ਆਈਟੀ ਸੈੱਲ ਦੀ ਵਰਤੋਂ ਕਰਦੀ ਹੈ ਅਤੇ ਇਸ ਦੇ ਆਈਟੀ ਸੈੱਲ ਨੇ ਫਰਜ਼ੀ ਖ਼ਬਰਾਂ ਫੈਲਾਉਣ ਲਈ ਕਈ ਵ੍ਹਟਸਐਪ ਗਰੁੱਪ ਬਣਾਏ ਹਨ।
    ਮਮਤਾ ਬੈਨਰਜੀ ਨੇ ਦੋਸ਼ ਲਾਇਆ ਕਿ ‘ਭਾਜਪਾ ਨਕਸਲੀਆਂ ਤੋਂ ਵੀ ਵੱਧ ਖ਼ਤਰਨਾਕ ਹੈ,ਜੋ ਲੋਕਾਂ ਨੂੰ ਆਪੋ ਵਿੱਚ ਲੜਾਉਂਦੀ ਅਤੇ ਦੰਗਾ ਫੈਲਾਉਂਦੀ ਹੈ। ਅਸੀਂ ਬੰਗਾਲ ਵਿੱਚ ਦੰਗਾਬਾਜ ਭਾਜਪਾ ਨੂੰ ਜਿੱਤਣ ਨਹੀਂ ਦੇਵਾਂਗੇ।’ ਇਸ ਦੌਰਾਨ ਮਮਤਾ ਨੇ ਇਹ ਵੀ ਦੋਸ਼ ਲਾਇਆ ਕਿ ਪਿਛਲੇ ਕੁਝ ਸਮੇਂ ਤੋਂ ਦੇਖਿਆ ਗਿਆ ਹੈ ਕਿ ਸਾਡੀਆਂ ਰੈਲੀਆਂ ਵਿੱਚ ਭਾਜਪਾ ਕੁਝ ਲੋਕਾਂ ਨੂੰ ਭੇਜਦੀ ਹੈ, ਜੋ ਇੱਥੇ ਅਰਾਜਕਤਾ ਫੈਲਾਉਣ ਦਾ ਕੰਮ ਕਰਦੇ ਹਨ। ਉਨ੍ਹਾਂ ਨੇ ਧਮਕੀ ਦਿੱਤੀ ਕਿ ਅਸੀਂ ਵੀ ਭਾਜਪਾ ਅਤੇ ਸੀ ਪੀ ਐੱਮ ਦੀਆਂ ਬੈਠਕਾਂ ਵਿੱਚ ਵਿਘਨ ਪਾਉਣ ਤੇ ਹੰਗਾਮਾ ਕਰਨ ਲਈ ਆਪਣੇ ਲੋਕਾਂ ਨੂੰ ਭੇਜਾਂਗੇ। ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ‘ਜੇ ਕੋਈ (ਭਾਜਪਾ) ਤੁਹਾਨੂੰ ਵੋਟਾਂ ਦੇ ਬਦਲੇ ਪੈਸਾ ਦਿੰਦਾ ਹੈ ਤਾਂ ਤੁਸੀਂ ਪੈਸੇ ਲੈ ਲਓ।’
    ਮਹਾਨ ਆਜ਼ਾਦੀ ਘੁਲਾਟੀਏ ਨੇਤਾਜੀ ਸੁਭਾਸ਼ ਚੰਦਰ ਬੋਸ ਦੇ ਜਨਮ ਦਿਨ ਨੂੰ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ‘ਪਰਾਕ੍ਰਮ ਦਿਵਸ’ ਵਜੋਂ ਮਨਾਉਣ ਦਾ ਐਲਾਨ ਕੀਤਾ ਹੈ। ਇਸ ਐਲਾਨ ਬਾਰੇ ਮਮਤਾ ਬੈਨਰਜੀ ਨੇ ਕਿਹਾ ਕਿ “ਇਹ ਕੇਂਦਰ ਸਰਕਾਰ ਦਾ ਵਿਸ਼ਾ ਹੈ। ‘ਪਰਾਕ੍ਰਮ ਦਿਵਸ’ ਨਾਂਅ ਤੋਂ ਨਾ ਅਸੀਂ ਤੇ ਨਾ ਨੇਤਾਜੀ ਦਾ ਪਰਿਵਾਰ ਖ਼ੁਸ਼ ਹੈ।” ਉਨ੍ਹਾਂ ਨੇ ਕਿਹਾ ਕਿ ਨੇਤਾਜੀ ਦੇ ਜਨਮ ਦਿਨ ਨੂੰ ‘ਦੇਸ਼ਨਾਇਕ ਦਿਵਸ’ ਜਾਂ ‘ਦੇਸ਼ਪ੍ਰੇਮ ਦਿਵਸ’ ਦਾ ਨਾਂਅਦਿੱਤਾ ਜਾਂਦਾ ਤਾਂ ਬਿਹਤਰ ਹੋਣਾ ਸੀ, ਅਸੀਂ ‘ਦੇਸ਼ਨਾਇਕ ਦਿਵਸ’ ਦੇ ਰੂਪ ਵਿੱਚ ਹੀ ਉਨ੍ਹਾਂ ਦੀ ਜੈਅੰਤੀ ਮਨਾਵਾਂਗੇ।

Latest Political News Today

Continue Reading

ਰੁਝਾਨ


Copyright by IK Soch News powered by InstantWebsites.ca