The Privilege Committee of the Vidhan Sabha could not
Connect with us [email protected]

ਰਾਜਨੀਤੀ

ਵਿਧਾਨ ਸਭਾ ਦੀ ਪ੍ਰੀਵਿਲੇਜ ਕਮੇਟੀ ਚਾਰ ਸਾਲਾਂ ਵਿੱਚ ਸੁਖਪਾਲ ਖਹਿਰਾ ਬਾਰੇ ਫੈਸਲਾ ਨਹੀਂ ਲੈ ਸਕੀ

Published

on

ਚੰਡੀਗੜ੍ਹ, 3 ਮਾਰਚ – ਪੰਜਾਬ ਵਿਧਾਨ ਸਭਾ ਦੀ ਮਰਿਆਦਾ ਕਮੇਟੀ ਚਾਰ ਸਾਲ ਵਿੱਚ ਆਮ ਆਦਮੀ ਪਾਰਟੀ ਤੋਂ ਨਿੱਖੜੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਖਿਲਾਫ ਕੋਈ ਰਿਪੋਰਟ ਪੇਸ਼ ਨਹੀਂ ਕਰ ਸਕੀ।
ਇਸ ਕਮੇਟੀ ਦੇ ਚੇਅਰਮੈਨ ਕੁਸ਼ਲਦੀਪ ਸਿੰਘ ਢਿੱਲੋਂ ਨੇ ਵਿਧਾਨ ਸਭਾ ਵਿੱਚ ਇਸ ਕਮੇਟੀ ਦੀ ਮਿਆਦ 31 ਮਾਰਚ ਤੱਕ ਵਧਾਉਣ ਦੀ ਮੰਗ ਕੀਤੀ ਹੈ, ਪਰ ਕਮੇਟੀ ਨੇ ਰਿਪੋਰਟ ਪੇਸ਼ ਨਾ ਕਰਨ ਦਾ ਕਾਰਨ ਨਹੀਂ ਦੱਸਿਆ। ਇਸੇ ਤਰ੍ਹਾਂ ਬ੍ਰਹਮ ਮਹਿੰਦਰਾ ਨੇ ਵਿਧਾਇਕ ਪਵਨ ਟੀਨੂੰ ਅਤੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਖਿਲਾਫ ਮਰਿਆਦਾ ਦੀ ਉਲੰਘਣਾ ਦਾ ਨੋਟਿਸ ਦਿੱਤੀ ਸੀ, ਜੋ ਮਰਿਆਦਾ ਕਮੇਟੀ ਨੂੰ ਸੌਂਪਿਆ ਸੀ, ਪਰ ਕਮੇਟੀ ਇਨ੍ਹਾਂ ਉੱਤੇ ਵੀ ਕੋਈ ਰਿਪੋਰਟ ਨਹੀਂ ਦੇ ਸਕੀ। ਬ੍ਰਹਮ ਮਹਿੰਦਰਾ ਨੇ 28 ਅਗਸਤ 2018 ਨੂੰ ਇੱਕ ਹੋਰ ਮਰਿਆਦਾ ਮਤਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਖਿਲਾਫ ਵੀ ਦਿੱਤਾ ਸੀ, ਇਸ ਉੱਤੇ ਵੀ ਕੋਈ ਰਿਪੋਰਟ ਕਮੇਟੀ ਨੇ ਪੇਸ਼ ਨਹੀਂ ਕੀਤੀ।ਵਿਧਾਨ ਸਭਾ ਵਿੱਚ ਕੱਲ੍ਹ ਰੂਲਜ਼ ਕਮੇਟੀ ਨੇ ਆਪਣੀ ਰਿਪੋਰਟ ਪੇਸ਼ ਕਰਦੇ ਹੋਏ ਲਾਇਬਰੇਰੀ ਕਮੇਟੀ ਨੂੰ ਪੇਪਰ ਲੈਂਡ ਵਿੱਚ ਮਰਜ਼ ਕਰਨ ਦੀ ਸਿਫਾਰਸ਼ ਕੀਤੀ ਹੈ।

Read More Punjabi Political News Today

ਰਾਜਨੀਤੀ

ਪਟਿਆਲਾ ਰਾਜਘਰਾਣੇ ਨਾਲ ਭਿੜਨ ਲਈ ਨਵਜੋਤ ਸਿੱਧੂ ਘਰ ਵਾਪਸੀ ਕਰਨਗੇ

Published

on

Navjot-Sidhu

ਸਿੱਧੂ ਜੋੜੀ ਅੰਮ੍ਰਿਤਸਰ ਤੋਂ ਵੱਧ ਪਟਿਆਲਾ ਵਿੱਚ ਸਰਗਰਮ
ਚੰਡੀਗੜ੍ਹ, 21 ਅਪ੍ਰੈਲ – ਪੰਜਾਬ ਕਾਂਗਰਸ ਵਿੱਚ ਰਾਜਨੀਤਕ ਪੱਖੋਂ ਇੱਕ ਨਵਾਂ ਤਬਦੀਲੀ ਦੇਖੀ ਗਈ ਹੈ ਕਿ 2004 ਵਿੱਚ ਪਟਿਆਲਾ ਛੱਡ ਕੇ ਅੰਮ੍ਰਿਤਸਰ ਜਾ ਚੁੱਕੇ ਨਵਜੋਤ ਸਿੰਘ ਸਿੱਧੂ ਅੱਜਕੱਲ੍ਹ ਆਪਣੇ ਜੱਦੀ ਸ਼ਹਿਰ ਪਟਿਆਲਾ ਵਿੱਚ ਸਰਗਰਮ ਦਿਖਾਈ ਦੇਣ ਲੱਗ ਪਏ ਹਨ ਅਤੇ ਉਨ੍ਹਾ ਦੇ ਤੇਵਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਫਿਰ ਤਿੱਖੇ ਹੋਣ ਲੱਗੇ ਹਨ। ਇੱਥੋਂ ਤੱਕ ਕਿ ਸਿੱਧੂ ਨੇ ਪਟਿਆਲੇ ਵਿੱਚ ਆਪਣਾ ਦਫਤਰ ਵੀ ਖੋਲ੍ਹ ਲਿਆ ਹੈ, ਜਿਸ ਪਿੱਛੋਂ ਸਭ ਦੀ ਨਜ਼ਰ ਸਿੱਧੂ ਦੀ ਅਗਲੀ ਰਣਨੀਤੀ ਉੱਤੇ ਟਿਕ ਗਈ ਹੈ, ਕਿਉਂਕਿ ਉਹ ਲੰਬੇ ਸਮੇਂ ਤੋਂ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਚਾਹੰੁਦੇ ਦੱਸੇ ਜਾਂਦੇ ਸਨ ਤੇ ਕੈਪਟਨ ਇਸ ਲਈ ਮੰਨੇ ਨਹੀਂ ਸਨ।
ਅਜਿਹੇ ਹਾਲਾਤ ਵਿੱਚ ਇਸ ਵਕਤ ਚਰਚਾ ਇਹ ਚੱਲ ਪਈ ਹੈ ਕਿ ਕਿਤੇ ਨਵਜੋਤ ਸਿੱਧੂ ਸਿਆਸਤ ਦੀ ਪਿੱਚ ਉੱਤੇ ਨਵੀਂ ਪਾਰੀ ਖੇਡਣ ਦੀ ਤਿਆਰੀ ਤਾਂ ਨਹੀਂ ਕਰ ਰਹੇ।ਪੰਜਾਬ ਵਿੱਚਇਸ ਸਮੇਂ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਸਿੱਧੂ ਦਾ ਕੀ ਹੋਵੇਗਾ, ਕਿਉਂਕਿ ਕਾਂਗਰਸ ਨਾਲ ਉਨ੍ਹਾਂ ਦੀ ਬਣਦੀ ਨਹੀਂ ਅਤੇ ਭਾਜਪਾ ਨੇ ਆਪਣੇ ਦਰਵਾਜ਼ੇ ਸਿੱਧੂ ਲਈ ਬੰਦ ਕਰ ਰੱਖੇ ਹਨ। ਆਮ ਆਦਮੀ ਪਾਰਟੀ ਵੀ ਅਜੇ ਤੱਕ ਨਵਜੋਤ ਸਿੱਧੂ ਦੇ ਲਈ ਰੁਚੀ ਨਹੀਂ ਦਿਖਾ ਰਹੀ। ਅਜਿਹੇ ਹਾਲਾਤ ਵਿੱਚ ਸਿੱਧੂ ਕੀ ਆਪਣੀ ਪਾਰਟੀ ਬਣਾਉਣਗੇ ਜਾਂ ਚੌਥੀ ਪਾਰਟੀ ਦੀ ਬਣਾਈ ਖੇਡ ਦਾ ਹਿੱਸਾ ਬਣਨਗੇ, ਕਿਉਂਕਿ ਸਿੱਧੂ ਜੋੜੀ ਨੇ ਪਟਿਆਲੇ ਵਿੱਚ ਆਪਣੀ ਸਰਗਰਮੀ ਵਧਾ ਦਿੱਤੀ ਹੈ।
ਵਰਨਣ ਯੋਗ ਹੈ ਕਿ ਸਾਲ 2004 ਵਿੱਚ ਨਵਜੋਤ ਸਿੱਧੂ ਦੇ ਰਾਜਨੀਤਕ ਗੁਰੂ ਰਹਿ ਚੁੱਕੇ ਮਰਹੂਮ ਅਰੁਣ ਜੇਤਲੀ ਦੇ ਕਹਿਣ ਉੱਤੇਸਿੱਧੂ ਨੇ ਪਟਿਆਲਾ ਛੱਡ ਕੇ ਅੰਮ੍ਰਿਤਸਰ ਵਿੱਚ ਆਪਣਾ ਅੱਡਾ ਬਣਾ ਲਿਆ ਸੀ। ਇਸ ਪਿੱਛੋਂ ਉਸ ਨੇ ਰਾਜਨੀਤੀ ਵਿੱਚ ਜ਼ੋਰਦਾਰ ਇੰਟਰੀ ਕੀਤੀ ਅਤੇ ਕਾਂਗਰਸ ਨੇਤਾ ਰਘੂਨੰਦਨ ਲਾਲ ਭਾਟੀਆ ਨੂੰ 1.09 ਲੱਖ ਤੋਂ ਵੱਧ ਵੋਟਾਂ ਨਾਲ ਹਰਾਉਣ ਪਿੱਛੋਂ ਓਥੇ ਹੀ ਵੱਸ ਗਏ। ਇੱਥੋਂ ਉਨ੍ਹਾਂ ਨੇਭਾਜਪਾ ਟਿਕਟ ਉੱਤੇ ਲੋਕ ਸਭਾ ਦੀ ਇੱਕ ਉਪ ਚੋਣ ਅਤੇ ਸਾਲ 2009 ਦੀ ਆਮ ਚੋਣ ਵੀ ਜਿੱਤੀ, ਪਰ ਹਰ ਵਾਰ ਉਨ੍ਹਾਂ ਦੀ ਜਿੱਤ ਦਾ ਫਰਕ ਘਟਦਾ ਗਿਆ। ਸਾਲ 2014 ਵਿੱਚ ਭਾਜਪਾ ਨੇ ਸਿੱਧੂ ਨੂੰ ਹਰਿਆਣੇ ਤੋਂ ਚੋਣ ਲੜਨ ਲਈ ਕਿਹਾ, ਪਰ ਉਨ੍ਹਾਂ ਇਹ ਕਹਿ ਕੇ ਇਸ ਤੋਂ ਨਾਂਹ ਕਰ ਦਿੱਤੀ ਕਿ ਉਹ ਅੰਮ੍ਰਿਤਸਰ ਛੱਡ ਕੇ ਨਹੀਂ ਜਾਣਗੇ। ਫਿਰ ਭਾਜਪਾ ਨੇ ਉਨ੍ਹਾਂ ਨੂੰ ਰਾਜ ਸਭਾ ਭੇਜਿਆ, ਪਰ ਬਾਅਦ ਵਿੱਚ ਉਨ੍ਹਾਂ ਉਥੋਂ ਵੀ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ਪਾਰਟੀ ਵਿੱਚ ਚਲੇ ਗਏ।
ਸਾਲ 2017 ਵਿੱਚ ਸਿੱਧੂ ਕਾਂਗਰਸ ਦੀ ਟਿਕਟ ਉੱਤੇ ਅੰਮ੍ਰਿਤਸਰ ਵੈਸਟ ਹਲਕੇ ਤੋਂ ਵਿਧਾਨ ਸਭਾ ਚੋਣ ਜਿੱਤੇ ਤਾਂ ਉਨ੍ਹਾਂ ਨੂੰ ਕੈਬਨਿਟ ਵਿੱਚ ਤਿੰਨ ਨੰਬਰ ਦਾ ਥਾਂ ਮਿਲਿਆ। ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਅਣਬਣ ਸ਼ਰੂ ਹੋ ਗਈ। ਅੱਗੋਂ ਸਾਲ 2022 ਦੀਆਂ ਚੋਣਾਂ ਲਈ ਜਿਵੇਂ-ਜਿਵੇਂ ਸਮਾਂ ਅੱਗੇ ਵੱਧ ਰਿਹਾ ਹੈ, ਸਿੱਧੂ ਨੇ ਪਟਿਆਲਾ ਸੀਟ ਉੱਤੇ ਆਪਣੀ ਸਰਗਰਮੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ, ਜਦੋਂ ਕਿ ਬੀਤੇ 15 ਸਾਲਾਂ ਵਿੱਚ ਅਜਿਹਾ ਕਦੇ ਵੀ ਨਹੀਂ ਹੋਇਆ।

Read More Latest Punjabi News Online

Continue Reading

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰੁਝਾਨ


Copyright by IK Soch News powered by InstantWebsites.ca