The Punjab government started providing legal aid and compensation
Connect with us [email protected]

ਪੰਜਾਬੀ ਖ਼ਬਰਾਂ

ਪੰਜਾਬ ਸਰਕਾਰ ਲਾਲ ਕਿਲ੍ਹਾ ਹਿੰਸਾ ਕੇਸ ਦੇ ਦੋਸ਼ੀਆਂ ਨੂੰ ਕਾਨੂੰਨੀ ਮਦਦ ਤੇ ਮੁਆਵਜ਼ਾ ਦੇਣ ਲੱਗੀ

Published

on

Red Fort violence case

ਚੰਡੀਗੜ੍ਹ, 30 ਜੁਲਾਈ, – ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ 26 ਜਨਵਰੀ ਨੂੰ ਲਾਲ ਕਿਲ੍ਹੇਦੀ ਹਿੰਸਾ ਬਾਰੇ ਦਿੱਲੀ ਪੁਲਿਸ ਨੇ ਜਿਨ੍ਹਾਂ ਕਿਸਾਨਾਂ ਦੇ ਖਿਲਾਫ ਕੇਸ ਦਰਜ ਕੀਤਾ ਸੀ, ਪੰਜਾਬ ਸਰਕਾਰ ਉਨ੍ਹਾਂ ਨੂੰ ਕਾਨੂੰਨੀ ਮਦਦ ਦੇ ਨਾਲ ਮੁਆਵਜ਼ਾ ਦੇਣ ਉੱਤੇ ਵੀ ਵਿਚਾਰ ਕਰ ਰਹੀ ਹੈ। ਪੰਜਾਬ ਵਿਧਾਨ ਸਭਾ ਵਲੋਂ ਕਾਂਗਰਸ ਦੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਹੇਠ ਬਣਾਈ ਕਮੇਟੀ ਅਜਿਹੇ ਲਗਪਗ 100 ਕਿਸਾਨਾਂ ਦੇ ਬਿਆਨ ਦਰਜ ਕਰ ਰਹੀ ਹੈ ਅਤੇ ਇਨ੍ਹਾਂ ਵਿੱਚੋਂ 60 ਇਹੋ ਜਿਹੇ ਕਿਸਾਨਾਂ ਦੇ ਬਿਆਨ ਦਰਜ ਹੋ ਚੁੱਕੇ ਹਨ। ਅੱਜ ਸ਼ੁੱਕਰਵਾਰ ਨੂੰ ਵੀ ਦਸ ਕਿਸਾਨਾਂ ਦੇ ਬਿਆਨ ਲਿਖੇ ਗਏ ਹਨ।
ਵਰਨਣ ਯੋਗ ਹੈ ਕਿ 26 ਜਨਵਰੀ ਨੂੰ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਕਿਸਾਨ ਜਥੇਬੰਦੀਆਂ ਦੀ ਟਰੈਕਟਰ ਪਰੇਡ ਦੇ ਦੌਰਾਨ ਫਿਲਮ ਕਲਾਕਾਰ ਦੀਪ ਸਿੱਧੂ ਦੀ ਅਗਵਾਈ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਦਿੱਲੀ ਪੁਲਿਸ ਨਾਲ ਤੈਅ ਰੂਟ ਨੂੰ ਛੱਡ ਕੇ ਲਾਲ ਕਿਲ੍ਹੇ ਵੱਲ ਵੱਧ ਗਏ ਸਨ ਅਤੇ ਓਥੇ ਉਨ੍ਹਾਂ ਨੇ ਕੇਸਰੀ ਝੰਡੇ ਲਹਿਰਾ ਦਿੱਤੇ ਤੇ ਕਾਫ਼ੀ ਦੇਰ ਹੰਗਾਮਾ ਕਰਦੇ ਰਹੇ ਸਨ ਅਤੇ ਪੁਲਿਸ ਨਾਲ ਮਾਰਕੁੱਟ ਵੀ ਕੀਤੀ ਸੀ।ਦਿੱਲੀ ਪੁਲਿਸ ਨੇ ਕਈ ਕਿਸਾਨਾਂ ਤੇ ਪ੍ਰਦਰਸ਼ਨਕਾਰੀਆਂ ਉੱਤੇ ਕੇਸ ਦਰਜ ਕੀਤਾ ਸੀ, ਪਰ ਦੀਪ ਸਿੱਧੂ ਉੱਥੋਂ ਭੱਜ ਗਿਆ ਸੀ, ਜਿਸਨੂੰ ਬਾਅਦ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਵਿਧਾਨ ਸਭਾ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਦਿੱਲੀ ਪੁਲਿਸ ਨੇ ਕਿਸਾਨਾਂ ਦੇ ਨਾਲ ਬਹੁਤ ਜ਼ਿਆਦਤੀ ਕੀਤੀ ਅਤੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਕੁੱਟਿਆ ਗਿਆ ਹੈ। ਕਈ ਲੋਕ ਲਾਲ ਕਿਲ੍ਹੇ ਵੱਲ ਗਏ ਵੀ ਨਹੀਂ, ਪਰ ਪੁਲਿਸ ਨੇ ਉਨ੍ਹਾਂ ਨੂੰ ਹਿਰਾਸਤ ਵਿੱਚ ਲੈ ਕੇ ਤਸੀਹੇ ਦਿੱਤੇ ਸਨ। ਅਸੀਂ 60 ਕਿਸਾਨਾਂ ਦੇ ਬਿਆਨ ਰਿਕਾਰਡ ਕਰ ਚੁੱਕੇ ਹਾਂ ਅਤੇ 40 ਦੇ ਲਗਪਗ ਹੋਰਨਾਂ ਦੇ ਬਿਆਨ ਲੈਣੇ ਹਨ। ਇਨ੍ਹਾਂ ਵਿੱਚੋਂ ਕਈ ਕਿਸਾਨ ਗ਼ਰੀਬ ਪਰਿਵਾਰਾਂ ਤੋਂ ਹਨ ਅਤੇ ਉਨ੍ਹਾਂ ਨੂੰ ਕਾਨੂੰਨੀ ਮਦਦ ਦੀ ਲੋੜ ਹੈ। ਕਮੇਟੀ ਇਨ੍ਹਾਂ ਨੂੰ ਮੁਆਵਜ਼ਾ ਦੇਣ ਦੀ ਵੀ ਸਿਫਾਰਸ਼ ਕਰੇਗੀ। ਕਮੇਟੀ ਵਿੱਚ ਕਾਂਗਰਸ, ਆਮ ਆਦਮੀ ਪਾਰਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਸ਼ਾਮਲ ਹਨ। ਇਸ ਤੋਂ ਪਹਿਲਾਂ ਰਾਜ ਸਰਕਾਰ ਨੇ ਐਲਾਨ ਕੀਤਾ ਸੀ ਕਿ ਤਿੰਨ ਖੇਤੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਦੀ ਜਾਨ ਗਈ ਹੈ, ਉਨ੍ਹਾਂ ਦੇ ਪਰਿਵਾਰ ਦੇ ਇਕ-ਇੱਕ ਮੈਂਬਰ ਨੂੰ ਨੌਕਰੀ ਤੇ ਪੰਜ ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ।

Read More Latest Punjabi News

ਪੰਜਾਬੀ ਖ਼ਬਰਾਂ

27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਲੋਕ ਵੱਧ ਤੋਂ ਵੱਧ ਸਾਥ ਦੇਣ : ਗੁਰਨਾਮ ਸਿੰਘ ਚਡੂਨੀ

Published

on

Gurnam-Singh-Chadunni

ਪਟਿਆਲਾ : ਸੰਯੁਕਤ ਕਿਸਾਨ ਮੋਰਚੇ ਵਲੋਂ ਕਿਸਾਨੀ ਅੰਦੋਲਨ ਦੇ ਚੱਲਦਿਆਂ 27 ਸਤੰਬਰ ਨੂੰ ਖੇਤੀ ਕਾਨੂੰਨਾਂ ਖ਼ਿਲਾਫ਼ ਭਾਰਤ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਸੰਬੰਧੀ ਗੱਲਬਾਤ ਕਰਦਿਆਂ ਸੰਯੁਕਤ ਕਿਸਾਨ ਮੋਰਚੇ ਦੇ ਮੈਂਬਰ ਤੇ ਬੀ. ਕੇ. ਯੂ. ਚਡ਼ੂਨੀ ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚਡ਼ੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਰਾਹੀਂ ਭਾਰਤ ‘ਤੇ ਕਾਰਪੋਰੇਟ ਦਾ ਕਬਜ਼ਾ ਕਰਵਾਉਣਾ ਚਾਹੁੰਦੀ ਹੈ।
ਇਕ ਸਾਜ਼ਿਸ਼ ਦੇ ਤਹਿਤ ਭਾਜਪਾ ਸਰਕਾਰ ਲੋਕਾਂ ਨੂੰ ਗੁਲਾਮ ਬਣਾਉਣਾ ਚਾਹੁੰਦੀ ਹੈ। ਅੱਜ ਸਾਰੇ ਦੇਸ਼ ਵਿਚ ਅੰਦੋਲਨ ਚੱਲ ਰਿਹਾ ਹੈ। ਸੈਂਕੜੇ ਕਿਸਾਨ ਸ਼ਹੀਦ ਹੋ ਗਏ ਹਨ ਪਰ ਭਾਜਪਾ ਕਾਨੂੰਨਾਂ ਵਿਚ ਖਾਮੀਆਂ ਮੰਨਦੇ ਹੋਏ ਵੀ ਕਾਨੂੰਨਾਂ ਨੂੰ ਵਾਪਸ ਨਹੀਂ ਲੈਣਾ ਚਾਹੁੰਦੀ।
ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲੋਕਾਂ ਅੱਗੇ ਝੁਕਣਾ ਹੀ ਪਵੇਗਾ। ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਕਿਸਾਨੀ ਅੰਦੋਲਨ ਦਾ ਸਹਿਯੋਗ ਕਰਨ ਅਤੇ 27 ਸਤੰਬਰ ਭਾਰਤ ਬੰਦ ਦੇ ਸੱਦੇ ਦਾ ਵੱਧ ਤੋਂ ਵੱਧ ਸਾਥ ਦੇਣ। ਇਸ ਮੌਕੇ ਰਾਜਵੰਤ ਸਿੰਘ ਸੰਧੂ, ਸੁਰਿੰਦਰ ਸਿੰਘ ਚਹਿਲ, ਬਾਬੂ ਸਿੰਘ ਬਰਾੜ, ਗੁਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਵਿਕਰਮ ਸਿੰਘ, ਵਿਲਨ ਸਿੰਘ, ਅਮਰਿੰਦਰ ਲਿਬੜ ਆਦਿ ਹਾਜ਼ਰ ਸਨ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਅੱਜ ਫਿਰ ਹੋਵੇਗੀ ਭਾਰੀ ਬਾਰਸ਼, ਮੌਸਮ ਵਿਭਾਗ ਵੱਲੋਂ ਆਰੇਂਜ ਅਲਰਟ ਜਾਰੀ

Published

on

rain

ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਦਿੱਲੀ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਇਸ ਤੋਂ ਪਹਿਲਾਂ ਮੰਗਲਵਾਰ ਮੌਸਮ ਵਿਭਾਗ ਨੇ ਰਾਸ਼ਟਰੀ ਰਾਜਧਾਨੀ ਦਿੱਲੀ ‘ਚ ਬਾਰਸ਼ ਦਾ ਯੈਲੋ ਅਲਰਟ ਜਾਰੀ ਕੀਤਾ ਸੀ। ਫਿਲਹਾਲ ਮੌਸਮ ਵਿਭਾਗ ਨੇ ਆਰੇਂਜ ਅਲਰਟ ਜਾਰੀ ਕਰਦਿਆਂ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦਿੱਤੀ ਹੈ। ਮੌਸਮ ਵਿਭਾਗ ਦੇ ਮੁਤਾਬਕ ਅੱਜ ਦਿੱਲੀ ‘ਚ ਭਾਰੀ ਬਾਰਸ਼ ਕਾਰਨ ਲੋਕਾਂ ਨੂੰ ਪਾਣੀ ਭਰਨ ਦੀ ਸਮੱਸਿਆ ਦੇ ਨਾਲ ਹੀ ਟ੍ਰੈਫਿਕ ਜਾਮ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ।
ਮੌਸਮ ਵਿਭਾਗ ਨੇ ਦਿੱਲੀ ਦੇ ਕੁਝ ਇਲਾਕਿਆਂ ‘ਚ ਬੁੱਧਵਾਰ ਹਲਕੀ ਬਾਰਸ਼ ਤੇ ਗਰਜ ਦੇ ਨਾਲ ਛਿੱਟੇ ਪੈਣ ਦੀ ਸੰਭਾਵਨਾ ਦੇ ਨਾਲ ਅਸਮਾਨ ‘ਚ ਬੱਦਲ ਛਾਏ ਰਹਿਣ ਦੀ ਸੰਭਾਵਨਾ ਜਤਾਈ ਹੈ। ਮੌਸਮ ਵਿਭਾਗ ਦੇ ਮੁਤਾਬਕ ਦਿੱਲੀ ‘ਚ ਜ਼ਿਆਦਾਤਰ ਤਾਪਮਾਨ 32 ਡਿਗਰੀ ਸੈਲਸੀਅਸ ਤੇ ਘੱਟੋ ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦੇ ਆਸਪਾਸ ਰਹਿਣ ਦੀ ਸੰਭਾਵਨਾ ਹੈ।
ਰਾਜਧਾਨੀ ਦਿੱਲੀ ਚ ਬੁੱਧਵਾਰ ਭਾਰੀ ਬਾਰਸ਼ ਦੀ ਸੰਭਾਵਨਾ ਦੇ ਵਿਚ ਮੌਸਮ ਵਿਭਾਗ ਨੇ ਵੀਰਵਾਰ, ਸ਼ਨੀਵਾਰ ਤੇ ਐਤਵਾਰ ਲਈ ਯੈਸੋ ਅਲਰਟ ਜਾਰੀ ਕਰ ਦਿੱਤਾ ਹੈ। ਉੱਥੇ ਹੀ ਸ਼ੁੱਕਰਵਾਰ ਮੌਸਮ ਵਿਭਾਗ ਨੇ ਗ੍ਰੀਨ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਚਾਰ ਤਰ੍ਹਾਂ ਦੇ ਰੰਗ ਕੋਡ ਦਾ ਇਸਤੇਮਾਲ ਕਰਦਾ ਹੈ। ਜਿਸ ‘ਚ ਗ੍ਰੀਨ ਦਾ ਅਰਥ ਹੁੰਦਾ ਹੈ ਸਭ ਠੀਕ ਤੇ ਯੈਲੋ ਅਲਰਟ ਖ਼ਰਾਬ ਮੌਸਮ ਦੇ ਲਈ ਦਿੱਤਾ ਜਾਂਦਾ ਹੈ।
ਉੱਥੇ ਹੀ ਸੜਕਾਂ ਤੇ ਨਾਲੇ ਬੰਦ ਹੋਣ ਤੇ ਬਿਜਲੀ ਪੂਰਤੀ ‘ਚ ਰੁਕਾਵਟ ਦੇ ਨਾਲ ਆਵਾਜਾਈ ਵਿਵਸਥਾ ‘ਚ ਅਸਰ ਪੈਣ ਦੀ ਸੰਭਾਵਨਾ ਦੇ ਨਾਲ ਬੇਹੱਦ ਖ਼ਰਾਬ ਮੌਸਮ ਦੀ ਚੇਤਾਵਨੀ ਦੇ ਰੂਪ ‘ਚ ਆਰੇਂਜ ਅਲਰਟ ਜਾਰੀ ਕੀਤਾ ਜਾਂਦਾ ਹੈ। ਅੰਤ ‘ਚ ਨਿਸਚਿਤ ਰੂਪ ਨਾਲ ਆਵਾਜਾਈ ਤੇ ਬਿਜਲੀ ਦੇ ਪ੍ਰਭਾਵਿਤ ਹੋਣ ਤੇ ਬੇਹੱਦ ਖ਼ਰਾਬ ਮੌਸਮ ਦੀ ਸਥਿਤੀ ‘ਚ ਰੈੱਡ ਅਲਰਟ ਦਿੱਤਾ ਜਾਂਦਾ ਹੈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕੇਂਦਰ ਸਰਕਾਰ ਖੋਲ੍ਹੇ ਕਰਤਾਰਪੁਰ ਕੋਰੀਡੋਰ : ਗਿਆਨੀ ਹਰਪ੍ਰੀਤ ਸਿੰਘ

Published

on

Giani Harpreet Singh

ਅੰਮ੍ਰਿਤਸਰ -ਕੇਂਦਰ ਸਰਕਾਰ ਸੰਗਤਾਂ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਕਰਤਾਰਪੁਰ ਕੋਰੀਡੋਰ ਖੋਲ੍ਹੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਆਪਣੀ ਪਾਕਿਸਤਾਨ ਗੁਰਧਾਮਾਂ ਦੀ ਯਾਤਰਾ ਲਈ ਰਵਾਨਾ ਹੋਣ ਤੋਂ ਪਹਿਲਾਂ ਕੁਝ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਹਰ ਸਿੱਖ ਪਾਕਿਸਤਾਨ ਗੁਰਦੁਆਰਾ ਸਾਹਿਬਾਨ ਦੇ ਦਰਸ਼ਨ ਦੀਦਾਰਿਆਂ ਲਈ ਲੋਚਦਾ ਹੈ, ਇਸ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਲਾਗੂ ਕਰਦੇ ਹੋਏ ਸਰਕਾਰ ਨੂੰ ਕਰਤਾਰਪੁਰ ਲਾਂਘਾ ਖੋਲ੍ਹਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਉਥੇ ਗੁਰਦੁਆਰਾ ਸ੍ਰੀ ਨਨਕਾਸਾ ਸਾਹਿਬ, ਗੁਰਦੁਆਰਾ ਸ੍ਰੀ ਪੰਜਾ ਸਾਹਿਬ, ਡੇਰਾ ਸਾਹਿਬ ਲਾਹੌਰ, ਸੱਚਾ ਸੌਦਾ ਸਾਹਿਬ ਆਦਿ ਦੇ ਦਰਸ਼ਨ ਦੀਦਾਰੇ ਕਰਨਗੇ ਤੇ ਗੁਰਮਤਿ ਸਮਾਗਮਾਂ ‘ਤੇ ਨਗਰ ਕੀਰਤਨ ‘ਚ ਸ਼ਾਮਿਲ ਹੋਣਗੇ। ਇਹ ਸਮਾਗਮ ਗੁਰੂ ਨਾਨਕ ਸਾਹਿਬ ਦੇ ਜੋਤੀ ਜੋਤਿ ਸਮਾਉਣ ਪੁਰਬ ਨੂੰ ਸਮਰਪਿਤ ਹੋਣਗੇ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca