The state of New Caledonia will not be separated from France. The state
Connect with us [email protected]

ਅੰਤਰਰਾਸ਼ਟਰੀ

ਨਿਊ ਕੈਲੇਡੋਨੀਆ ਦਾ ਰਾਜ ਫਰਾਂਸ ਤੋਂ ਵੱਖ ਨਹੀਂ ਹੋਵੇਗਾ

Published

on

New-Caledonia-France
  • ਰਾਇਸ਼ੁਮਾਰੀ ਵਿੱਚ ਲੋਕਾਂ ਨੇ ਵੱਖ ਹੋਣ ਦੇ ਵਿਰੁੱਧ ਵੋਟਾਂ ਪਾਈਆਂ
    ਮੈਲਬੌਰਨ, 7 ਨਵੰਬਰ, – ਨਿਊ ਕੈਲੇਡੋਨੀਆ ਦਾ ਰਾਜ ਫਰਾਂਸ ਤੋਂ ਵੱਖਨਹੀਂ ਹੋਵੇਗਾ। ਅੱਜ ਐਤਵਾਰ ਨੂੰ ਇਸ ਰਾਜ ਦੀ ਆਜ਼ਾਦੀ ਲਈ ਰਾਇਸ਼ੁਮਾਰੀ ਮੌਕੇ ਲੋਕਾਂ ਨੇ ਇਸ ਦੇ ਖਿਲਾਫ ਵੋਟਾਂ ਪਾਈਆਂ ਹਨ। ਜੇਲੋਕ ਆਜ਼ਾਦੀ ਦਾ ਪੱਖ ਲੈਂਦੇ ਤਾਂ ਧਰਤੀ ਦੇ ਦੱਖਣੀ ਪਾਸੇ ਦਾ ਇਹ ਖੇਤਰਫਰਾਂਸ ਦੇ ਹੱਥੋਂਓਦੋਂ ਨਿਕਲ ਜਾਣਾ ਸੀ, ਜਦੋਂ ਇਸ ਪਾਸੇ ਚੀਨ ਆਪਣਾ ਦਬਦਬਾ ਵਧਾ ਰਿਹਾ ਹੈ। ਇਸ ਫ਼ੈਸਲੇ ਨਾਲ ਫਰਾਂਸ ਦੇ ਬਸਤੀਵਾਦੀ ਰੁਤਬੇ ਨੂੰ ਵੀ ਸੱਟ ਵੱਜਦੀ, ਜਿਸ ਦੀ ਪਹੁੰਚ ਕਿਸੇ ਵੇਲੇ ਕੈਰੇਬੀਅਨ ਸਾਗਰ, ਅਫਰੀਕਾ ਦੇ ਵੱਡੇ ਹਿੱਸੇ, ਏਸ਼ੀਆ ਅਤੇ ਪ੍ਰਸ਼ਾਂਤ ਖੇਤਰ ਦੇ ਸਮੁੰਦਰਾਂ ਤਕ ਸੀ।
    ਵਰਨਣ ਯੋਗ ਹੈ ਕਿ ਨਿਊ ਕੈਲੇਡੋਨੀਆ 1853 ਤੋਂ ਫਰਾਂਸ ਦਾ ਹਿੱਸਾ ਹੈ ਤੇ ਇਹ ਦੱਖਣੀ-ਪੱਛਮੀ ਪ੍ਰਸ਼ਾਂਤ ਸਾਗਰ ਦਾ ਦੂਰ-ਦਰਾਜ ਦਾ ਸਮੁੰਦਰੀ ਟਾਪੂਆਂ ਵਾਲਾ ਖੇਤਰ ਹੈ। ਅੱਜ ਦੀ ਵੋਟਿੰਗ ਵਿੱਚ ਏਥੇ ਲੋਕਾਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ ਤੇ 85.6 ਫ਼ੀਸਦੀ ਲੋਕਾਂ ਨੇ ਵੋਟ ਪਾਏ। ਫਰਾਂਸ ਤੋਂ ਆਜ਼ਾਦੀ ਦੇ ਖ਼ਿਲਾਫ਼ 53.26 ਫ਼ੀਸਦੀ ਲੋਕਾਂ ਨੇ ਵੋਟ ਦਿੱਤਾ ਹੈ। ਵੱਖ ਹੋਣ ਦੇ ਮੁੱਦੇ ਉੱਤੇ ਨਿਊ ਕੈਲੇਡੋਨੀਆ ਵਿਚ ਲੰਬੇ ਸਮੇਂ ਤੋਂ ਇਕ ਰਾਏਨਹੀਂ ਹੋ ਸਕੀ। ਸਾਲ 2018 ਵਿਚ ਵੀ ਇਸ ਮੁੱਦੇ ਉੱਤੇ ਰਾਇਸ਼ੁਮਾਰੀ ਹੋਈ ਸੀ ਅਤੇ ਓਦੋਂ ਵੀ ਏਥੇ ਲੋਕਾਂ ਨੇ ਫਰਾਂਸ ਤੋਂਵੱਖ ਹੋਣ ਦੇ ਖ਼ਿਲਾਫ਼ ਰਾਇ ਦਿੱਤੀ ਸੀ।
    ਕੈਲੇਡੋਨੀਆ ਅਸਲ ਵਿੱਚ ਆਸਟ੍ਰੇਲੀਆ ਤੋਂ 1,200 ਕਿਲੋਮੀਟਰ ਪੂਰਬ ਵਿਚ ਸਮੁੰਦਰ ਵਿੱਚ ਇਕ ਟਾਪੂਆਂ ਦੀ ਕੈਟੇਗਰੀ ਦਾ ਖੇਤਰ ਹੈ ਅਤੇ ਫਰਾਂਸ ਦੀ ਰਾਜਧਾਨੀ ਪੈਰਿਸ ਤੋਂ 20 ਹਜ਼ਾਰ ਕਿਲੋਮੀਟਰ ਦੂਰ ਹੈ। ਇਸ ਨੂੰ ਕਾਫ਼ੀ ਹੱਦ ਤਕ ਖ਼ੁਦ-ਮੁਖਤਾਰੀ ਮਿਲੀ ਹੋਈ ਹੈ, ਪ੍ਰੰਤੂ ਰੱਖਿਆ ਤੇ ਸਿੱਖਿਆ ਆਦਿਬਾਰੇ ਇਸ ਦੀ ਫਰਾਂਸ ਉੱਤੇਜ਼ਿਆਦਾ ਨਿਰਭਰਤਾ ਹੈ।

Click Here Canada Punjabi News

ਅੰਤਰਰਾਸ਼ਟਰੀ

ਨਿਊਜ਼ੀਲੈਂਡ ‘ਚ ਭਾਰਤੀ ਮੂਲ ਦੇ ਐੱਮ ਪੀ ਨੇ ਸੰਸਕ੍ਰਿਤ ਵਿੱਚ ਸਹੁੰ ਚੁੱਕੀ

Published

on

Indian-origin-MP

ਹੈਮਿਲਟਨ, 26 ਨਵੰਬਰ – ਨਿਊਜ਼ੀਲੈਂਡ ਵਿੱਚ ਨਵੇਂ ਚੁਣੇ ਗਏ ਪਾਰਲੀਮੈਂਟ ਮੈਂਬਰ ਭਾਰਤੀ ਮੂਲ ਦੇ ਡਾæ ਗੌਰਵ ਸ਼ਰਮਾ (33) ਨੇ ਦੇਸ਼ ਦੀ ਪਾਰਲੀਮੈਂਟ ਵਿੱਚ ਸੰਸਕ੍ਰਿਤ ਵਿੱਚ ਸਹੁੰ ਚੁੱਕੀ ਹੈ।
ਸ਼ਰਮਾ ਹਿਮਾਚਲ ਪ੍ਰਦੇਸ਼ ਦੇ ਹਮੀਰਪੁਰ ਜ਼ਿਲ੍ਹੇ ਨਾਲ ਸਬੰਧਤ ਹਨ। ਉਹ ਲੇਬਰ ਪਾਰਟੀ ਦੀ ਟਿਕਟ ‘ਤੇ ਹੈਮਿਲਟਨ ਪੱਛਮੀ ਸੀਟ ਤੋਂ ਚੁਣੇ ਗਏ ਹਨ। ਨਿਊਜ਼ੀਲੈਂਡ ਵਿੱਚ ਭਾਰਤੀ ਹਾਈ ਕਮਿਸ਼ਨਰ ਮੁਕਤੇਸ਼ ਪ੍ਰਦੇਸ਼ੀ ਨੇ ਇਸ ਬਾਰੇ ਟਵੀਟ ਕੀਤਾ ਕਿ ਪਹਿਲਾਂ ਗੌਰਵ ਨੇ ਮੂਲ ਵਾਸੀਆਂ ਦੀ ਭਾਸ਼ਾ ਮਾਓਰੀ ਵਿੱਚ ਹਲਫ ਲਿਆ ਤੇ ਇਸ ਤੋਂ ਬਾਅਦ ਪੁਰਾਤਨ ਭਾਰਤੀ ਭਾਸ਼ਾ ਸੰਸਕ੍ਰਿਤ ਵਿੱਚ ਸਹੁੰ ਚੁੱਕੀ। ਸ਼ਰਮਾ ਨੇ ਆਕਲੈਂਡ ਤੋਂ ਐਮ ਬੀ ਬੀ ਐਸ ਕੀਤੀ ਅਤੇ ਫਿਰਉਨ੍ਹਾਂਨੇ ਵਾਸ਼ਿੰਗਟਨ ਤੋਂ ਐਮ ਬੀ ਏ ਦੀ ਡਿਗਰੀ ਕੀਤੀ।ਹੈਮਿਲਟਨ ਵਿੱਚ ਉਹ ਜਨਰਲ ਪ੍ਰੈਕਟੀਸ਼ਨਰ ਵਜੋਂ ਸੇਵਾਵਾਂ ਦੇ ਰਹੇ ਹਨ। ਇਸ ਤੋਂ ਪਹਿਲਾਂ ਉਹ ਜਨਤਕ ਸਿਹਤ, ਨੀਤੀ ਨਿਰਧਾਰਨ ਤੇ ਮੈਡੀਸਨ ਖੇਤਰ ਨਾਲ ਜੁੜੇ ਰਹੇ ਹਨ। ਟਵਿੱਟਰ ਉਤੇ ਜਦ ਇੱਕ ਯੂਜ਼ਰ ਨੇ ਸ਼ਰਮਾ ਨੂੰ ਪੁੱਛਿਆ ਕਿ ਉਨ੍ਹਾਂ ਹਿੰਦੀ ਵਿੱਚ ਸਹੁੰ ਕਿਉਂ ਨਹੀਂ ਚੁੱਕੀ ਤਾਂ ਸ਼ਰਮਾ ਨੇ ਕਿਹਾ ਕਿ ਸਾਰਿਆਂ ਨੰ ਖੁਸ਼ ਕਰਨਾ ਬੜਾ ਔਖਾ ਹੈ, ਇਸ ਲਈ ਉਨ੍ਹਾਂ ਸਾਰੀਆਂ ਭਾਰਤੀ ਭਾਸ਼ਾਵਾਂ ਨੂੰ ਸਿਜਦਾ ਕਰਦਿਆਂ ਸੰਸਕ੍ਰਿਤ ਵਿੱਚ ਸਹੁੰ ਚੁੱਕਣ ਦਾ ਫੈਸਲਾ ਲਿਆ ਸੀ।

Click Here To Read Punjabi newspaper

Continue Reading

ਅੰਤਰਰਾਸ਼ਟਰੀ

ਚੀਨ ਸਰਕਾਰ ਦੇ ਸਲਾਹਕਾਰ ਨੇ ਬਾਈਡੇਨ ਨੂੰ ‘ ਸਭ ਤੋਂ ਕਮਜ਼ੋਰ ਰਾਸ਼ਟਰਪਤੀ ‘ ਦੱਸਿਆ

Published

on

biden

ਪੇਈਚਿੰਗ , 25 ਨਵੰਬਰ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਚੀਨ ਨੇ ਉਨ੍ਹਾਂ ‘ਤੇ ਕਰਾਰਾ ਹਮਲਾ ਬੋਲਿਆ ਹੈ।
ਚੀਨਸਰਕਾਰ ਦੇ ਸਲਾਹਕਾਰ ਝੇਂਗ ਯੋਂਗਸ਼ੀਯ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਦੇ ਦੌਰਾਨ ਚੀਨ ਅਤੇ ਅਮਰੀਕਾ ਵਿਚਾਲੇ ਸਬੰਧਾਂ ‘ਚ ਕੋਈ ਸੁਧਾਰ ਹੋਣ ਵਾਲਾ ਨਹੀਂ, ਚੀਨ ਨੂੰ ਇੱਕ ਮੁਸ਼ਕਲ ਦੌਰ ਲਈ ਤਿਆਰ ਰਹਿਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਯਕੀਨੀ ਤੌਰ ਉਤੇ ਜੋਅ ਬਾਈਡੇਨ ਅਮਰੀਕਾ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀ ਹਨ ਅਤੇਉਨ੍ਹਾਂ ਦੇ ਸਾਹਮਣੇ ਘਰੇਲੂ ਅਤੇ ਡਿਪਲੋਮੈਟ ਮੋਰਚੇ ਉੱਤੇ ਅਨੇਕ ਭਿਆਨਕ ਚੁਣੌਤੀਆਂ ਖੜੀਆਂ ਹਨ।ਝੇਂਗ ਨੇ ਅੰਡਰ ਸਟੈਂਡਿੰਗ ਚਾਈਨਾ ਕਾਨਫਰੰਸ ਵਿੱਚ ਇੱਕ ਇੰਟਰਵਿਊ ‘ਚ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਚੰਗੇ ਦਿਨ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਕਈ ਸਾਲਾਂ ਤੱਕ ਕੋਲਡ ਵਾਰ ਦੀ ਮਾਨਸਿਕਤਾ ਨਾਲ ਜਿਊਣਾ ਚਾਹੁੰਦਾ ਹੈ। ਉਸ ਨੇ ਚੀਨ ਨਾਲ ਵੀ ਇੱਕ ਨਵੀਂ ਕੋਲਡ ਵਾਰ ਸ਼ੁਰੂ ਕੀਤੀ ਹੋਈ ਹੈ। ਝੇਂਗ ਨੇ ਕਿਹਾ ਕਿ ਕੋਵਿਡ-19 ਦੇ ਸੰਚਾਲਨ, ਅਮਰੀਕਾ ਅਤੇ ਚੀਨ ਵਪਾਰ ਅਤੇ ਮਨੁੱਖੀ ਅਧਿਕਾਰ ਸਮੇਤ ਅਜਿਹੇ ਸਾਰੇ ਮੁੱਦੇ ਹਨ, ਜਿੱਥੇ ਦੋਨਾਂ ਦੇਸ਼ਾਂ ਵਿਚਾਲੇ ਟਕਰਾਅ ਬਣਿਆ ਰਹੇਗਾ।

Click Here Political News Online in Punjabi

Continue Reading

ਅੰਤਰਰਾਸ਼ਟਰੀ

ਪਾਕਿ ਪੁਲਸ ਨੇ ਵਾਹਗੇ ਬਾਰਡਰ ਦੇ ਨੇੜੇ ਆਤਮਘਾਤੀ ਹਮਲਾਵਰ ਮਾਰਿਆ

Published

on

Pakistani police kill suicide bomber

ਲਾਹੌਰ, 25 ਨਵੰਬਰ – ਪਾਕਿਸਤਾਨ ਦੀ ਪੁਲਸ ਨੇ ਵਾਹਗਾ ਬਾਰਡਰ ਨੇੜੇ ਅੱਤਵਾਦ ਵਿਰੋਧੀ ਵਿਭਾਗ (ਸੀ ਟੀ ਡੀ) ਦੇ ਥਾਣੇ ‘ਤੇ ਇੱਕ ਹਮਲਾ ਹੋਣ ਤੋਂ ਰੋਕ ਕੇ ਇੱਕ ਆਤਮਘਾਤੀ ਹਮਲਾਵਰ ਨੂੰ ਮਾਰ ਦਿੱਤਾ ਹੈ।
ਸੀ ਟੀ ਡੀ ਦੇ ਬੁਲਾਰੇ ਮੁਤਾਬਕ ਸ਼ੱਕੀ ਵਿਅਕਤੀ ਨੇ ਇੱਥੇ ਬਰਕੀ ਰੋਡ ‘ਤੇ ਥਾਣੇ ਵਿੱਚ ਸਵੇਰੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਸੁਰੱਖਿਆ ਚੋਂਕੀ ‘ਤੇ ਪਹੁੰਚਿਆ ਤਾਂ ਉਥੇ ਤਾਇਨਾਤ ਜਾਂਚ ਅਧਿਕਾਰੀ ਨੇ ਉਸ ਦਾ ਨਾਂ ਪੁੱਛਿਆ। ਅੱਤਵਾਦੀ ਨੇ ਉਸੇ ਵੇਲੇ ਸੀ ਟੀ ਡੀ ਅਧਿਕਾਰੀ ‘ਤੇ ਆਪਣੀ ਪਿਸਤੌਲ ਨਾਲ ਗੋਲੀ ਚਲਾਈ, ਪਰ ਉਸ ਦਾ ਨਿਸ਼ਾਨਾ ਨਹੀਂ ਲੱਗਾ। ਸੀ ਟੀ ਡੀ ਅਧਿਕਾਰੀ ਨੇ ਹਮਲੇ ਦਾ ਜਵਾਬ ਦਿੱਤਾ ਅਤੇ ਹਮਲਾਵਰ ਮੌਕੇ ‘ਤੇ ਮਾਰਿਆ ਗਿਆ। ਮ੍ਰਿਤਕ ਦੀ ਜਾਂਚ ਕਰਨ ਉੱਤੇ ਉਸ ਕੋਲੋਂ ਆਤਮਘਾਤੀ ਜੈਕਟ ਮਿਲੀ। ਉਨ੍ਹਾਂ ਕਿਹਾ ਕਿ ਹਮਲਾਵਰ ਕੋਲੋਂ 2 ਹੱਥ ਗੋਲੇ ਅਤੇ 5 ਕਾਰਤੂਸਾਂ ਸਮੇਤ ਇੱਕ ਪਿਸਤੌਲ ਮਿਲੀ ਹੈ। ਉਨ੍ਹਾਂ ਕਿਹਾ ਕਿ ਐਂਟੀ ਬੰਬ ਦਸਤੇ ਨੂੰ ਬੁਲਾਇਆ ਗਿਆ ਤੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਸ਼ੱਕੀ ਦੇ ਮਾਸਟਰ ਮਾਈਂਡ ਨੂੰ ਫੜਨ ਲਈ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Click Here To Read Latest Punjabi news online

Continue Reading

ਰੁਝਾਨ