The Supreme Court refused to intervene to enforce India's agricultural laws
Connect with us [email protected]

Uncategorized

ਸੁਪਰੀਮ ਕੋਰਟ ਨੇ ਭਾਰਤ ਦੇ ਖੇਤੀ ਕਾਨੂੰਨ ਲਾਗੂ ਕਰਾਉਣ ਲਈ ਦਖਲ ਦੇਣ ਤੋਂ ਨਾਂਹ ਕੀਤੀ

Published

on

supreme court kisan bill

ਨਵੀਂ ਦਿੱਲੀ, 27 ਅਕਤੂਬਰ, – ਸੁਪਰੀਮ ਕੋਰਟ ਨੇ ਅੱਜ ਮੰਗਲਵਾਰ ਨੂੰ ਉਸ ਜਨ ਹਿੱਤ ਪਟੀਸ਼ਨ ਵਿੱਚ ਦਖਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਵਿਚ ਕੇਂਦਰ ਸਰਕਾਰ ਦੇ ਤਾਜ਼ਾਂ ਖੇਤੀ ਕਾਨੂੰਨਾਂ ਨੂੰ ਲਾਗੂ ਕਰਨ ਲਈਸਾਰੇ ਰਾਜਾਂ ਦੀਆਂ ਸਰਕਾਰਾਂ ਨੂੰਹੁਕਮ ਦੇਣ ਦੀ ਮੰਗ ਕੀਤੀ ਗਈ ਸੀ। ਚੀਫ ਜਸਟਿਸ ਸ਼ਰਦ ਅਰਵਿੰਦ ਬੋਬਡੇ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ, ‘ਮੁਆਫ਼ ਕਰੋ, ਅਸੀਂਇਸ ਪਟੀਸ਼ਨ ਵਿੱਚ ਦਖਲ ਦੇਣ ਤੋਂ ਇਨਕਾਰ ਕਰਦੇ ਹਾਂ।’
ਹਿੰਦੂ ਧਰਮ ਪ੍ਰੀਸ਼ਦ ਨਾਂਅ ਦੀ ਸੰਸਥਾ ਵੱਲੋਂਸੁਪਰੀਮ ਕੋਰਟ ਵਿੱਚ ਪੇਸ਼ ਕੀਤੀ ਗਈ ਇਸ ਜਨ ਹਿੱਤ ਪਟੀਸ਼ਨਦੇ ਰਾਹੀਂ ਮੰਗ ਕੀਤੀ ਗਈ ਸੀ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਿਸਾਨ ਪੈਦਾਵਾਰ ਵਪਾਰ ਅਤੇ ਵਣਜ ਐਕਟ 2020, ਕੀਮਤ ਭਰੋਸਾ ਅਤੇ ਖੇਤੀ ਸੇਵਾਬਾਰੇ ਕਿਸਾਨ ਸਮਝੌਤਾ ਐਕਟ 2020 ਅਤੇ ਜ਼ਰੂਰੀ ਵਸਤੂ (ਸੋਧ) ਐਕਟ 2020 ਲਾਗੂ ਕਰਨ ਦੇ ਲਈਸਾਰੀਆਂ ਰਾਜ ਸਰਕਾਰਾਂ ਨੂੰ ਨਿਰਦੇਸ਼ ਦਿੱਤੇ ਜਾਣ।
ਵਰਨਣ ਯੋਗ ਹੈ ਕਿ ਪਿਛਲੇ ਹਫਤੇ ਕਾਂਗਰਸ ਸਰਕਾਰ ਵਾਲੇ ਰਾਜ ਪੰਜਾਬ ਨੇ ਵਿਧਾਨ ਸਭਾ ਵਿੱਚ ਮਤਾ ਪਾਸ ਕਰ ਕੇ ਕੇਂਦਰ ਸਰਕਾਰ ਦੇ ਇਨ੍ਹਾਂਕਾਨੂੰਨਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਕਾਂਗਰਸ ਸਰਕਾਰ ਵਾਲੇ ਛੱਤੀਸਗੜ੍ਹ ਤੇ ਰਾਜਸਥਾਨ ਦੀਆਂ ਸਰਕਾਰਾਂ ਵੀ ਇਸੇ ਤਰ੍ਹਾਂ ਦੇ ਮਤੇ ਪਾਸ ਕਰਨ ਉੱਤੇ ਵਿਚਾਰ ਕਰ ਰਹੀਆਂ ਹਨ। ਇਸ ਵੇਲੇ ਭਾਰਤ ਦੇ ਸਾਰੇ ਰਾਜਾਂ ਵਿੱਚ ਕਈ ਥਾਂ ਉੱਤੇ ਵਿਰੋਧੀ ਪਾਰਟੀਆਂਅਤੇ ਕਿਸਾਨ ਸੰਗਠਨ ਮਿਲ ਕੇ ਕੇਂਦਰ ਸਰਕਾਰ ਦੇ ਇਨ੍ਹਾਂ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਨਵੇਂ ਖੇਤੀ ਕਾਨੂੰਨ ਕਿਸਾਨਾਂ ਨੂੰ ਘੱਟੋ ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਗਾਰੰਟੀ ਨਹੀਂ ਦਿੰਦੇ, ਪਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਐੱਮ ਐੱਸਪੀ ਨੂੰ ਖ਼ਤਮ ਨਹੀਂ ਕੀਤਾ ਗਿਆ।

Click Here Today Exclusive Breaking News

Uncategorized

ਭਾਰਤੀ ਸਿੰਘ ਤੇ ਹਰਸ਼ ਨੂੰ ਜ਼ਮਾਨਤ ਮਿਲੀ

Published

on

bharti singh and harsh

ਮੁੰਬਈ, 24 ਨਵੰਬਰ – ਮੁੰਬਈ ਦੀ ਇੱਕ ਅਦਾਲਤ ਨੇ ਨਸ਼ੀਲੇ ਪਦਾਰਥ ਦੀ ਬਰਾਮਦਗੀ ਦੇ ਕੇਸ ਵਿੱਚ ਕਾਮੇਡੀਅਨ ਭਾਰਤੀ ਸਿੰਘ ਅਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਜ਼ਮਾਨਤ ਦੇ ਦਿੱਤੀ ਹੈ।
ਮੈਜਿਸਟ੍ਰੇਟ ਨੇ ਦੋਵਾਂ ਨੂੰ 15000-15000 ਰੁਪਏ ਦੇ ਮੁਚੱਲਕੇ ‘ਤੇ ਜ਼ਮਾਨਤ ਦਿੱਤੀ ਹੈ। ਨਾਰਕੋਟਿਕਸ ਕੰਟਰੋਲ ਬਿਊਰੋ (ਐਨ ਸੀ ਬੀ) ਨੇ ਨੀਮ ਸ਼ਹਿਰੀ ਇਲਾਕੇ ਅੰਧੇਰੀ ਵਿੱਚ ਦੋਵਾਂ ਦੇ ਘਰੋਂ ਗਾਂਜਾ ਬਰਾਮਦ ਹੋਣ ਮਗਰੋਂ ਭਾਰਤੀ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਸ ਦੇ ਪਤੀ ਨੂੰ ਅਗਲੇ ਦਿਨ ਸਵੇਰੇ ਹਿਰਾਸਤ ਵਿੱਚ ਲਿਆ ਗਿਆ। ਉਨ੍ਹਾਂ ਨੂੰ ਮੈਜਿਸਟਰੇਟ ਅਦਾਲਤ ਸਾਹਮਣੇ ਪੇਸ਼ ਕੀਤਾ ਗਿਆ ਸੀ, ਜਿਨ੍ਹਾਂ ਨੇ ਉਨ੍ਹਾਂ ਨੂੰ ਚਾਰ ਦਸੰਬਰ ਤੱਕ ਜੇਲ੍ਹ ਭੇਜ ਦਿੱਤਾ ਸੀ। ਕੱਲ੍ਹ ਜ਼ਮਾਨਤ ਅਰਜ਼ੀਆਂ ‘ਤੇ ਸੁਣਵਾਈ ਦੌਰਾਨ ਐਡਵੋਕੇਟ ਅਯਾਜ਼ ਖਾਨ ਨੇ ਅਦਾਲਤ ਨੂੰ ਕਿਹਾ ਕਿ ਭਾਰਤੀ ਸਿੰਘ ਤੇ ਹਰਸ਼ ਨੂੰ ਜਿਸ ਨਸ਼ੀਲੇ ਪਦਾਰਥ ਦੀ ਵਰਤੋਂ ਕਰਨ ਅਤੇ ਰੱਖਣ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਗਿਆ ਹੈ, ਉਹ ਐਨ ਡੀ ਪੀ ਐਸ ਐਕਟ ਮੁਤਾਬਕ ਬਹੁਤ ਘੱਟ ਮਾਤਰਾ ਵਿੱਚ ਹੈ। ਉਨ੍ਹਾਂ ਕਿਹਾ ਕਿ ਜਿਸ ਦੋਸ਼ ਹੇਠ ਦੋਵਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਉਸ ਹੇਠ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੋ ਸਕਦੀ ਹੈ। ਇਸ ਲਈ ਦੋਵਾਂ ਨੂੰ ਜ਼ਮਾਨਤ ਦਿੱਤੀ ਜਾਵੇ। ਅਦਾਲਤ ਨੇ ਭਾਰਤੀ ਤੇ ਹਰਸ਼ ਦੇ ਵਕੀਲ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਵਾਂ ਨੂੰ ਜ਼ਮਾਨਤ ਦੇ ਦਿੱਤੀ।
ਇਸ ਦੌਰਾਨ ਮੁੰਬਈ-ਉਪਨਗਰੀ ਗੋਰੇਗਾਉਂ ਵਿੱਚ ਕੱਲ੍ਹ ਕਰੀਬ 50 ਜਣਿਆਂ ਨੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ ਸੀ ਬੀ) ਦੇ ਅਧਿਕਾਰੀਆਂ ਉਤੇ ਹਮਲਾ ਕਰ ਦਿੱਤਾ। ਪਤਾ ਲੱਗਾ ਹੈ ਕਿ ਐਨ ਸੀ ਬੀ ਦੀ ਟੀਮ ਛਾਪਾ ਮਾਰਨ ਆਈ ਸੀ। ਇਸ ਹਮਲੇ ਵਿੱਚ ਐਨ ਸੀ ਬੀ ਦੇ ਦੋ ਅਧਿਕਾਰੀ ਹਮਲੇ ਵਿੱਚ ਫੱਟੜ ਹੋ ਗਏ। ਐਤਵਾਰ ਦੀ ਇਸ ਘਟਨਾ ਦੇ ਸਬੰਧ ਵਿੱਚ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੰਜ ਮੈਂਬਰੀ ਟੀਮ ਵਿੱਚ ਕੇਂਦਰੀ ਏਜੰਸੀ ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਅਤੇ ਐਸ ਪੀ ਵਿਸ਼ਵ ਵਿਜੇ ਸਿੰਘ ਸ਼ਾਮਲ ਸਨ ਅਤੇ ਗੋਰੇਗਾਉਂ ਦੇ ਭਗਤ ਸਿੰਘ ਨਗਰ ਇਲਾਕੇ ਵਿੱਚ ਛਾਪਾ ਮਾਰਨ ਗਈ ਸੀ। ਇਸੇ ਦੌਰਾਨ ਕਰੀਬ 50 ਜਣੇ, ਜਿਨ੍ਹਾਂ ਵਿੱਚ ਔਰਤਾਂ ਸ਼ਾਮਲ ਸਨ, ਉਥੇ ਇਕੱਠੇ ਹੋ ਗਏ ਤੇ ਐਨ ਸੀ ਬੀ ਦੇ ਅਧਿਕਾਰੀਆਂ ‘ਤੇ ਹਮਲਾ ਕਰ ਦਿੱਤਾ। ਭੀੜ ਵਿੱਚੋਂ ਕੁਝ ਲੋਕ ਦੂਜਿਆਂ ਨੂੰ ਵੀ ਅਜਿਹਾ ਕਰਨ ਲਈ ਉਕਸਾ ਰਹੇ ਸਨ ਤੇ ਟੀਮ ਨੂੰ ‘ਅਗਵਾਕਾਰ’ ਕਹਿ ਕੇ ਸੰਬੋਧਨ ਕਰ ਰਹੇ ਸਨ।

Continue Reading

Uncategorized

ਨਰਸ ਭਰਤੀ ਲਈ 80 ਫੀਸਦੀ ਰਿਜ਼ਰਵੇਸ਼ਨ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ ਨੇ ਠੀਕ ਮੰਨੀ

Published

on

nurse

ਨਵੀਂ ਦਿੱਲੀ, 23 ਨਵੰਬਰ – ਭਾਰਤ ਦੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਨੇ ਇੱਕ ਲੰਮੇ ਸਮੇਂ ਦੇ ਨਤੀਜਿਆਂ ਵਾਲਾ ਫੈਸਲਾ ਕਰਦੇ ਹੋਏ ਆਲ ਇੰਡੀਆ ਮੈਡੀਕਲ ਇੰਸਟੀਚਿਊਟ (ਏਮਜ਼) ਵਿੱਚ ਨਰਸ ਭਾਰਤੀ ਦੇ ਮਾਮਲੇ ਵਿੱਚ ਅੱਸੀ ਫੀਸਦੀ ਮਹਿਲਾ ਰਾਖਵਾਂਕਰਨ ਨੂੰ ਸਹੀ ਠਹਿਰਾਇਆ ਹੈ।
ਕੈਟ ਨੇ ਮੰਨਿਆ ਹੈ ਕਿ ਸਰਕਾਰੀ ਨੌਕਰੀਆਂ ਵਿੱਚ ਜਾਤੀ ਆਧਾਰ ਉਤੇ ਐਸ ਸੀ (ਸੂਚੀ ਦਰਜ ਜਾਤਾਂ ਅਤੇ ਓ ਬੀ ਸੀ (ਹੋਰ ਪਛੜੀਆਂ ਸ਼੍ਰੇਣੀਆਂ) ਦੇ ਰਾਖਵਾਂਕਰਨ ਦੀ ਤਜਵੀਜ਼ ਵਾਲੀ ਧਾਰਾ 16 (4) ਦੀ ਥਾਂ 15 (3) ਦਾ ਘੇਰਾ ਜ਼ਿਆਦਾ ਵੱਡਾ ਹੈ। ਇਸ ਹੁਕਮ ਵਿੱਚ ਕਿਹਾ ਗਿਆ ਹੈ ਕਿ ਏਮਜ਼ ਵਿੱਚ ਨਰਸਿੰਗ ਅਫਸਰ ਦੇ ਅੱਸੀ ਫੀਸਦੀ ਅਹੁਦੇ ਔਰਤਾਂ ਲਈ ਰਾਖਵੇਂਕਰਨ ਦਾ ਨਿਯਮ ਧਾਰਾ 15 (3) ਹੇਠ ਔਰਤਾਂ ਲਈ ਵਿਸ਼ੇਸ਼ ਤਜਵੀਜ਼ ਮੰਨੇ ਜਾਣਗੇ, ਜੋ ਵੱਖ ਕਲਾਸੀਫਿਕੇਸ਼ਨ ਹੈ ਅਤੇ ਜਾਇਜ਼ ਵੀ ਹੈ।ਏਮਜ਼ ਨਰਸਿੰਗ ਅਫਸਰ ਗਰੁੱਪ ਬੀ ਵਿੱਚ ਅੱਸੀ ਫੀਸਦੀ ਅਹੁਦੇ ਔਰਤਾਂ ਲਈ ਰਾਖਵੇਂ ਰੱਖਣ ਨੂੰ ਚੁਣੌਤੀ ਦੇਂਦੀਆਂ ਪਟੀਸ਼ਨਾਂ ਇਸ ਫੈਸਲੇ ਦੇ ਨਾਲ ਹੀ ਰੱਦ ਹੋ ਗਈਆਂ ਹਨ।
ਇਹ ਮਾਮਲਾ ਦਿੱਲੀ ਏਮਜ਼ ਅਤੇ ਹੋਰ ਨਵੇਂ ਏਮਜ਼ ਵਿੱਚ ਨਰਸਿੰਗ ਅਫਸਰ ਦੇ ਲਗਭਗ 4629 ਅਹੁਦਿਆਂ ਉਤੇ ਭਰਤੀ ਦਾ ਸੀ, ਜਿਸ ਬਾਰੇ ਏਮਜ਼ ਦੀ ਸੈਂਟਰਲ ਇੰਸਟੀਚਿਊਟ ਬਾਡੀ (ਸੀ ਆਈ ਬੀ) ਨੇ 27 ਜੁਲਾਈ 2019 ਨੂੰ ਹੋਈ ਇੱਕ ਮੀਟਿੰਗ ਵਿੱਚ ਏਮਜ਼ ਦੀ ਨਰਸਿੰਗ ਭਰਤੀ ਵਿੱਚ ਅੱਸੀ ਫੀਸਦੀ ਅਹੁਦੇ ਔਰਤਾਂ ਲਈ ਰਾਖਵਾਂ ਰੱਖਣ ਦਾ ਫੈਸਲਾ ਲਿਆ ਸੀ।ਕੈਟ ਨੇ ਸੁਪਰੀਮ ਕੋਰਟ ਦੇ ਵੱਖ-ਵੱਖ ਫੈਸਲਿਆਂ, ਵਿਸ਼ੇਸ਼ ਤੌਰ ਉੱਤੇ ਪੀ ਬੀ ਵਿਜੈ ਕੁਮਾਰ ਵਾਲੇ ਫੈਸਲੇ ਨੂੰ ਆਧਾਰ ਮੰਨਿਆ ਅਤੇ ਕੈਟ ਦੇ ਪਟਨਾ ਬੈਂਚ ਤੇ ਪਟਨਾ ਹਾਈ ਕੋਰਟ ਦੇ ਫੈਸਲੇ ‘ਤੇ ਸਹਿਮਤੀ ਪ੍ਰਗਟਾਈ ਹੈ, ਜਿਸ ਨੇ ਇਸ ਤੋਂ ਪਹਿਲਾਂ ਪਟਨਾ ਏਮਜ਼ ਵਿੱਚ ਨਰਸ ਭਰਤੀ ਵਿੱਚ ਇਸੇ ਤਰ੍ਹਾਂ ਲਾਗੂ ਕੀਤੇ ਗਏ ਮਹਿਲਾ ਰਾਖਵਾਂਕਰਨ ਨੂੰ ਪੀ ਬੀ ਵਿਜੈ ਕੁਮਾਰ ਦੇ ਫੈਸਲੇ ਦੇ ਆਧਾਰ ਉਤੇ ਸਹੀ ਮੰਨਿਆ ਸੀ। ਏਮਜ਼ ਨਰਸਿਜ਼ ਯੂਨੀਅਨ ਅਤੇ ਹੋਰ ਪਟੀਸ਼ਨਰਾਂ ਨੇ ਅੱਸੀ ਫੀਸਦੀ ਮਹਿਲਾ ਰਾਖਵਾਂਕਰਨ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਸੀ ਕਿ ਇਹ ਸੁਪਰੀਮ ਕੋਰਟ ਦੇ ਇੰਦਰਾ ਸਾਹਨੀ ਫੈਸਲੇ ਵਿੱਚ ਤੈਅ ਕੀਤੀ ਗਈ ਰਾਖਵੇਂਕਰਨ ਦੀ ਪੰਜਾਹ ਫੀਸਦੀ ਹੱਦ ਦੀ ਉਲੰਘਣਾ ਹੈ। ਇਸ ਤੋਂ ਇਲਾਵਾ ਸੀ ਆਈ ਬੀ ਨੂੰ ਰਾਖਵਾਂਕਰਨ ਲਾਗੂ ਕਰਨ ਦਾ ਅਧਿਕਾਰ ਹੀ ਨਹੀਂ ਹੈ।ਏਮਜ਼ ਦੀ ਦਲੀਲ ਸੀ ਕਿ ਨਰਸਾਂ ਦੀ ਭਰਤੀ ਵਿੱਚ ਔਰਤਾਂ ਨੂੰ ਅੱਸੀ ਫੀਸਦੀ ਰਾਖਵਾਂਕਰਨ ਵਿੱਚ ਇੰਦਰਾ ਸਾਹਨੀ ਦਾ ਪੰਜਾਹ ਫੀਸਦੀ ਹੱਦ ਤੈਅ ਕਰਨ ਵਾਲਾ ਹੁਕਮ ਲਾਗੂ ਨਹੀਂ ਹੋਵੇਗਾ, ਕਿਉਂਕਿ ਔਰਤਾਂ ਲਈ ਅੱਸੀ ਫੀਸਦੀ ਰਾਖਵੇਂਕਰਨ ਦਾ ਅਧਿਕਾਰ ਧਾਰਾ 15 (3) ਦੇ ਤਹਿਤ ਹੈ, ਜਿਸ ਨੂੰ ਔਰਤਾਂ ਲਈ ਵਿਸ਼ੇਸ਼ ਤਜਵੀਜ਼ ਮੰਨਿਆ ਜਾਵੇਗਾ ਅਤੇ ਜਿਹੜਾ ਕਿ ਪੂਰੀ ਤਰ੍ਹਾਂ ਨਾਲ ਜਾਇਜ਼ ਹੈ।

Click Here To Read Punjabi latest news on National

Continue Reading

Uncategorized

ਅੱਤਵਾਦੀ ਲੰਘਾਉਣ ਵਾਸਤੇ ਭਾਰਤ-ਪਾਕਿ ਸਰਹੱਦ ਹੇਠ ਬਣਾਈ 150 ਮੀਟਰ ਲੰਬੀ ਸੁਰੰਗ ਮਿਲੀ

Published

on

Found a 150 meter long tunnel
  • ਪਾਕਿ ਫੌਜ ਦੀ ਮਦਦ ਨਾਲ ਮੁੜ-ਮੁੜ ਬਣਾਈ ਜਾਂਦੀ ਹੈ ਸੁਰੰਗ
    ਸਾਂਬਾ, 22 ਨਵੰਬਰ, – ਭਾਰਤ-ਪਾਕਿਸਤਾਨ ਸਰਹੱਦ ਉੱਤੋਂ ਅੱਤਵਾਦੀਆਂ ਨੂੰ ਲੰਘਾਉਣ ਵਾਸਤੇਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਬਣਾਈ ਹੋਈ ਇੱਕ ਸੁਰੰਗਹੋਰ ਮਿਲੀ ਹੈ।
    ਦੱਸਿਆ ਗਿਆ ਹੈ ਕਿ ਇਸ ਸੁਰੰਗ ਦੀ ਲੰਬਾਈ ਕਰੀਬ 150 ਮੀਟਰ ਹੈ, ਜਿਸ ਵਿੱਚੋਂ ਪਿਛਲੇ ਦਿਨੀਂਂ ਨਗਰੋਟਾ ਦੇ ਇਲਾਕੇ ਵਿੱਚ ਆਏ ਅੱਤਵਾਦੀਆਂ ਦੇ ਬਾਰਡਰ ਲੰਘਣ ਦਾ ਸ਼ੱਕ ਹੈ। ਇਸ ਸੁਰੰਗ ਦਾ ਪਤਾ ਕੱਲ੍ਹ ਇੱਕ ਸਰਚ ਆਪ੍ਰੇਸ਼ਨ ਦੌਰਾਨ ਲੱਗਾ ਹੈ। ਸੁਰੰਗ ਨੂੰ ਰੇਤ ਵਾਲੇ ਬੋਰੇ, ਕੱਖ-ਕਾਨਿਆਂ ਤੇ ਕੁਝ ਲੱਕੜਾਂ ਨਾਲ ਲੁਕਾਇਆ ਹੋਇਆ ਸੀ।ਇਸ ਸੁਰੰਗ ਦੇ ਅੰਦਰ ਆਉਣ ਜਾਣ ਲਈ ਪੌੜੀਆਂ ਵੀ ਬਣਾਈਆਂ ਗਈਆਂ ਸਨ।
    ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਜਾਂਚ ਏਜੰਸੀਆਂ ਨੇ ਸ਼ੱਕ ਜ਼ਾਹਰ ਕੀਤਾ ਸੀ ਕਿ ਪਾਕਿਸਤਾਨ ਤੋਂ ਆ ਰਹੇ ਅੱਤਵਾਦੀ ਭਾਰਤ ਵਿੱਚ ਘੁਸਪੈਠ ਕਰਨਲਈ ਕਿਸੇ ਸੁਰੰਗ ਦੀ ਵਰਤੋਂ ਕਰਦੇ ਹੋ ਸਕਦੇ ਹਨ। ਪਿਛਲੇ ਵੀਰਵਾਰ ਜੰਮੂ- ਕਸ਼ਮੀਰ ਦੇ ਨਗਰੋਟਾ ਨੇੜੇ ਹੋਏ ਇੱਕ ਮੁਕਾਬਲੇ ਵਿੱਚ ਮਾਰੇ ਗਏ ਜੈਸ਼-ਇ-ਮੁਹੰਮਦ ਗਰੁੱਪ ਦੇ ਅੱਤਵਾਦੀ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਗੋਲਾ ਬਾਰੂਦ ਲੈ ਕੇ ਜਾ ਰਹੇ ਸਨ। ਇੱਕ ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਉਨ੍ਹਾਂ ਅੱਤਵਾਦੀਆਂ ਕੋਲੋਂ 11 ਏ ਕੇ-47 ਰਾਈਫਲਾਂ ਅਤੇ ਪਿਸਤੌਲਮਿਲੇ ਸਨ, ਜਿਸ ਤੋਂ ਸ਼ੱਕ ਹੁੰਦਾ ਹੈ ਕਿ ਉਹ ਕੋਈ ਵੱਡੀ ਸਾਜਿਸ਼ ਰਚ ਰਹੇ ਸੀ।ਇਹ ਚਾਰੇ ਅੱਤਵਾਦੀ ਓਦੋਂ ਫੜੇ ਗਏ, ਜਦੋਂ ਉਹ ਇੱਕ ਟਰੱਕ ਵਿੱਚ ਕਸ਼ਮੀਰ ਵੱਲ ਜਾ ਰਹੇ ਸਨ। ਪੁਲਿਸ ਨੇ ਟੋਲ ਪਲਾਜ਼ਾ ਨੇੜੇ ਟਰੱਕ ਰੋਕਿਆ ਤਾਂ ਇਸਮਗਰੋਂ ਹੋਏ ਮੁਕਾਬਲੇ ਵਿੱਚ ਚਾਰੇ ਅੱਤਵਾਦੀ ਮਾਰੇ ਗਏ ਸਨ।
    ਭਾਰਤ ਦੀ ਬਾਰਡਰ ਸਿਕਿਓਰਿਟੀ ਫੋਰਸ (ਬੀਐਸਐਫ) ਨੇ ਇਸ ਤੋਂ ਪਹਿਲਾਂ ਅਗਸਤ ਵਿੱਚ ਵੀ ਸਾਂਬਾ ਜ਼ਿਲ੍ਹੇ ਵਿੱਚ ਇੱਕ ਵੀਹ ਫੁੱਟ ਲੰਬੀ ਅਤੇ ਤਿੰਨ-ਚਾਰ ਫੁੱਟ ਚੌੜੀ ਸੁਰੰਗ ਲੱਭੀ ਸੀ। ਉਸ ਸੁਰੰਗ ਨੂੰ ਲੁਕਾਉਣ ਲਈ ਪਾਕਿਸਤਾਨ ਵਿੱਚ ਬਣੀਆਂ ਬੋਰੀਆਂ ਰੇਤ ਨਾਲ ਭਰੀਆਂ ਹੋਈਆਂ ਮਿਲੀਆਂ ਸਨ, ਜਿਨ੍ਹਾਂ ਉੱਤੇ ਸ਼ਕਰਗੜ੍ਹ ਤੇ ਕਰਾਚੀ ਲਿਖਿਆ ਹੋਇਆ ਸੀ, ਜਿਸ ਤੋਂ ਸਾਫ ਸੀ ਕਿ ਅੱਤਵਾਦੀ ਪਾਕਿਸਤਾਨ ਤੋਂ ਆਏ ਸਨ।

Click Here Punjabi Breaking News Portal

Continue Reading

ਰੁਝਾਨ