The UP government demanded bonds of up to Rs 10 lakh from farmers to
Connect with us [email protected]

ਰਾਜਨੀਤੀ

ਯੂ ਪੀ ਸਰਕਾਰ ਨੇ ਅਮਨ ਕਾਇਮ ਰੱਖਣ ਲਈ ਕਿਸਾਨਾਂ ਤੋਂ 10 ਲੱਖ ਰੁਪਏ ਤੱਕ ਦੇ ਬਾਂਡ ਮੰਗ ਲਏ

Published

on

farmers protest
  • ਹਾਈਕੋਰਟ ਨੇ ਯੋਗੀ ਸਰਕਾਰ ਤੋਂ ਜਵਾਬ ਮੰਗਿਆ
    ਨਵੀਂ ਦਿੱਲੀ, 28 ਜਨਵਰੀ, – ਉਤਰ ਪ੍ਰਦੇਸ਼ ਦੇ ਸੀਤਾਪੁਰਵਿੱਚ ਪ੍ਰਸ਼ਾਸਨ ਨੇ ਕਿਸਾਨ ਅੰਦੋਲਨ ਦੌਰਾਨ ਕਿਸੇ ਵੀ ਤਰ੍ਹਾਂ ਦੇ ਕਾਨੂੰਨ ਦੀ ਉਲੰਘਣਾ ਰੋਕਣ ਲਈ ਕਿਸਾਨਾਂ ਨੂੰ 50 ਹਜਾਰ ਤੋਂ 10 ਲੱਖ ਰੁਪਏ ਤੱਕ ਦੇ ਨਿੱਜੀ ਬਾਂਡ ਭਰਨ ਦੀ ਹਦਾਇਤ ਜਾਰੀ ਕਰ ਦਿਤੀ ਹੈ। ਇਸ ਮਾਮਲੇਵਿੱਚਜਨ ਹਿੱਤ ਪਟੀਸ਼ਨ ਦਾਇਰ ਹੋਣ ਤੋਂ ਬਾਅਦ ਇਲਾਹਾਬਾਦ ਹਾਈਕੋਰਟ ਨੇ ਸਰਕਾਰੀ ਅਫ਼ਸਰਾਂ ਤੋਂ ਇਸ ਦਾ ਜਵਾਬ ਮੰਗਿਆ ਹੈ।
    ਸਮਾਜ ਸੇਵੀ ਅਰੁੰਧਤੀ ਧਰੂ ਨੇ ਇਸ ਜਨ ਹਿੱਤ ਪਟੀਸ਼ਨ ਵਿੱਚ ਕਿਹਾ ਹੈ ਕਿ ਸੀਤਾਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ 19 ਜਨਵਰੀ ਨੂੰ ਟਰੈਕਟਰ ਮਾਲਕੇ ਸਾਰੇ ਕਿਸਾਨਾਂ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੁਲਿਸ ਨੇ ਉਨ੍ਹਾਂ ਦੇ ਘਰਾਂ ਦਾ ਘਿਰਾਓ ਕਰ ਲਿਆ, ਤਾਂਕਿ ਕਿਸਾਨਾਂ ਨੂੰ ਅੰਦੋਲਨ ਵਿਚ ਜਾਣ ਤੋਂ ਰੋਕਿਆ ਜਾ ਸਕੇ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਇਸ ਕੇਸ ਦੀ ਸੁਣਵਾਈ ਕਰਦੇ ਹੋਏ ਪ੍ਰਸ਼ਾਸਨ ਤੋਂ ਪੁਛਿਆ ਹੈ ਕਿ ਕਿਹੜੇ ਹਾਲਾਤ ਕਾਰਨ ਕਿਸਾਨਾਂ ਤੋਂ ਨਿੱਜੀ ਬਾਂਡ ਦੀ ਇੰਨੀ ਵੱਡੀ ਰਕਮ ਮੰਗੀ ਗਈ ਹੈ। ਇਸ ਦੀ ਅਗਲੀ ਸੁਣਵਾਈ 2 ਫ਼ਰਵਰੀ ਨੂੰ ਹੋਵੇਗੀ।
    ਇਸ ਸੰਬੰਧ ਵਿੱਚ ਮਹੋਲੀ ਦੇ ਐੱਸ ਡੀ ਐੱਮ ਪੰਕਜ ਰਾਠੌੜ ਨੇ ਦੱਸਿਆ ਕਿ ਉਨ੍ਹਾਂ ਦੀ ਇਹ ਕਾਰਵਾਈ ਜਾਇਜ਼ ਸੀ, ਕਿਉਂਕਿ ਜੇ ਇਹ ਕਦਮ ਨਾ ਚੁੱਕਦੇ ਤਾਂ ਸੀਤਾਪੁਰ ਵਿਚ ਉਹੀ ਹਾਲਾਤ ਹੁੰਦੇ, ਜੋ ਦਿੱਲੀ ਵਿਚ ਹੋਏ ਹਨ। ਪਤਾ ਲੱਗਾ ਕਿ ਸੀਤਾਪੁਰ ਦੇ 35 ਕਿਸਾਨਾਂ ਨੇ ਦਿੱਲੀ ਬਾਰਡਰ ਉਤੇ ਚੱਲਦੇ ਪ੍ਰਦਰਸ਼ਨ ਵਿਚ ਹਿੱਸਾ ਲਿਆ ਸੀ ਅਤੇ ਇਸ ਜਿ਼ਲੇ ਵਿੱਚ ਵੀ 13 ਜਨਵਰੀ ਨੂੰ ਪ੍ਰਦਰਸ਼ਨ ਹੋਇਆ ਸੀ। ਐਸਡੀ ਐਮ ਪੰਕਜ ਰਾਠੌੜ ਨੇ ਦੱਸਿਆ ਕਿ ਪਿਸਾਵਨ ਥਾਣੇ ਹੇਠ ਆਉਣ ਵਾਲੇ ਕਿਸਾਨਾਂ ਨੂੰ ਇਸ ਬਾਰੇ ਨੋਟਿਸ ਜਾਰੀ ਕੀਤਾ ਗਿਆ ਸੀ।
    ਪਤਾ ਲੱਗਾ ਹੈ ਕਿ ਸਤਨਾਪੁਰ ਪਿੰਡਵਿੱਚ ਖੇਤੀ ਕਾਨੂੰਨ ਦੇ ਖਿਲਾਫ਼ ਪ੍ਰਦਰਸ਼ਨ ਬਾਰੇ ਅੰਦਰੂਨੀ ਤਨਾਅ ਹੈ। ਇਸਤਰ੍ਹਾਂ ਦੀ ਸਥਿਤੀ ਵਿੱਚ ਲੋਕ ਅਮਨ ਭੰਗ ਕਰ ਸਕਦੇ ਹਨ। ਇਹੋ ਸੋਚ ਕੇ ਪ੍ਰਸ਼ਾਸਨ ਨੇ ਦੋਵਾਂ ਧਿਰਾਂ ਦੇ ਲੋਕਾਂ ਨੂੰ ਬਾਂਡ ਦੇ ਰਾਹੀਂ ਬੰਨ੍ਹਣ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਦਾਇਰ ਹੋਈ ਜਨ ਹਿਤ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੀਤਾਪੁਰ ਦੇ ਜਿ਼ਲਾ ਮੈਜਿਸਟਰੇਟ ਦੇ ਅਧੀਨ ਕੰਮ ਕਰਦੇ ਦੋਵਾਂ ਐੱਸ ਡੀ ਐੱਮਜ਼ ਨੇ ਕਿਸਾਨਾਂ ਨੂੰ ਰੋਕਣ ਲਈ ਏਦਾਂ ਦੇ ਬੇਬੁਨਿਆਦ ਨੋਟਿਸ ਜਾਰੀ ਕੀਤੇ ਹਨ।ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਹੁਕਮਾਂ ਨਾਲ ਕਿਸਾਨਾਂ ਦੇ ਬੁਨਿਆਦੀ ਅਧਿਕਾਰਾਂ ਦਾ ਖੰਡਨ ਹੋਇਆ, ਕਿਉਂਕਿ ਉਨ੍ਹਾਂ ਨੂੰ ਘਰੋਂ ਬਾਹਰ ਨਿਕਲਣ ਦੀ ਇਜ਼ਾਜਤ ਤੱਕ ਨਹੀਂ ਸੀ ਤੇ ਪੁਲਿਸ ਨੇ ਉਨ੍ਹਾਂ ਦੇ ਘਰਾਂ ਨੂੰ ਘੇਰ ਰੱਖਿਆ ਸੀ। ਇਸ ਬਾਰੇ ਜਸਟਿਸ ਰਮੇਸ਼ ਸਿਨ੍ਹਾ ਤੇ ਜਸਟਿਸ ਰਾਜੀਵ ਸਿੰਘ ਦੀ ਬੈਂਚ ਨੇ ਸਰਕਾਰ ਦੇ ਐਡੀਸ਼ਨਲ ਐਡਵੋਕੇਟ ਜਨਰਲ ਵਿਨੋਦ ਕੁਮਾਰ ਸ਼ਾਹੀ ਨੂੰ ਨਿਰਦੇਸ਼ ਦਿੱਤੇ ਕਿ ਉਹ ਸੀਤਾਪੁਰ ਜਿ਼ਲਾ ਮੈਜਿਸਟਰੇਟ ਤੋਂ ਇਸ ਦੀ ਸਾਰੀ ਜਾਣਕਾਰੀ ਹਾਸਲ ਕਰਨ। ਦੱਸਿਆ ਜਾਂਦਾ ਹੈ ਕਿ ਮਹੋਲੀ ਦੇ ਐੱਸ ਡੀ ਐੱਮਵੱਲੋਂ ਭੇਜਟ ਨੋਟਿਸ ਵਿੱਚ 10 ਕਿਸਾਨਾਂ (ਜਿਨ੍ਹਾਂ ਵਿਚ ਚਾਰ ਔਰਤਾਂ ਸ਼ਾਮਲ ਹਨ) ਨੂੰ 21 ਜਨਵਰੀ ਨੂੰ ਪੇਸ਼ ਹੋਣ ਦਾ ਹੁਕਮ ਦੇ ਕੇ ਪੁਛਿਆ ਗਿਆ ਸੀ ਕਿ ਉਨ੍ਹਾਂ ਤੋਂ ਇਕ ਸਾਲ ਸ਼ਾਂਤੀ ਰੱਖਣ ਲਈ 10 ਲੱਖ ਰੁਪਏ ਦਾ ਬਾਂਡ ਤੇ ਦੋ ਜਮਾਨਤਾਂ ਕਿਉਂ ਨਾ ਭਰਵਾਈਆਂ ਜਾਣ। ਰਾਠੌੜ ਨੇ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਨੂੰ ਜਵਾਬ ਲਈ ਕਾਫ਼ੀ ਸਮਾਂ ਦਿੱਤਾ ਸੀ ਤੇ ਕਈਂ ਕਿਸਾਨ ਮਿਥੀ ਤਰੀਕ ਨੂੰ ਪੇਸ਼ ਹੋਏ ਤਾਂ ਉਨ੍ਹਾਂ ਨੂੰ ਕਾਨੂੰਨ ਦੀਆਂ ਉਨ੍ਹਾਂ ਧਾਰਾਵਾਂ ਬਾਰੇ ਦੱਸਿਆ ਗਿਆ ਸੀ, ਜਿਨ੍ਹਾਂ ਹੇਠ ਇਹ ਕਾਰਵਾਈ ਕੀਤੀ ਜਾ ਰਹੀ ਸੀ।

ਰਾਜਨੀਤੀ

ਇਤਰਾਜ਼ਯੋਗ ਸੀ ਡੀ ਮਾਮਲਾ ਕਰਨਾਟਕ ਦੇ ਮੰਤਰੀ ਵੱਲੋਂ ਨੈਤਿਕ ਆਧਾਰ ਉਤੇ ਅਸਤੀਫਾ

Published

on

ਬੰਗਲੌਰ, 4 ਮਾਰਚ – ਇੱਕ ਇਤਰਾਜ਼ਯੋਗ ਸੀ ਡੀ ਸਾਹਮਣੇ ਆਉਣ ਤੋਂ ਬਾਅਦ ਕਰਨਾਟਕ ਦੇ ਜਲ ਸਰੋਤ ਮੰਤਰੀ ਰਮੇਸ਼ ਜਾਰਕੀਹੋਲੀ ਨੇ ਕੱਲ੍ਹ ਅਸਤੀਫਾ ਦੇ ਦਿੱਤਾ ਹੈ ਤਾਂ ਜੋ ਉਸ ਦੀ ਪਾਰਟੀ ਨੂੰ ਸ਼ਰਮਿੰਦਗੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਸੀ ਡੀ ਵਿੱਚ ਉਹ ਇੱਕ ਮਹਿਲਾ ਨਾਲ ਇਤਰਾਜ਼ਯੋਗ ਹਾਲਤ ਵਿੱਚ ਦਿੱਸ ਰਿਹਾ ਹੈ।
ਭਾਰਤੀ ਜਨਤਾ ਪਾਰਟੀ ਨੇ ਆਪਣੇ ਇਸ ਵਿਧਾਇਕ ਨੂੰ ਅਸਤੀਫਾ ਦੇਣ ਜਾਂ ਮੰਤਰੀ ਮੰਡਲ ਤੋਂ ਬਰਖਾਸਤ ਹੋਣ ਲਈ ਤਿਆਰ ਰਹਿਣ ਨੂੰ ਕਿਹਾ ਸੀ, ਜਿਸ ਮਗਰੋਂ ਕੱਲ੍ਹ ਜਾਰਕੀ ਹੋਲੀ ਨੇ ਅਸਤੀਫਾ ਦੇ ਦਿੱਤਾ। ਇਸ ਮੁੱਦੇ ਉੱਤੇ ਭਾਜਪਾ ਹਾਈਕਮਾਂਡ ਦੀ ਕੱਲ੍ਹ ਸਵੇਰੇ ਦਿੱਲੀ ਵਿੱਚ ਇੱਕ ਮੀਟਿੰਗ ਹੋਈ ਤਾਂ ਹਾਈਕਮਾਂਡ ਵੱਲੋਂ ਸੂਬਾ ਇਕਾਈ ਦੇ ਆਗੂਆਂ ਨੂੰ ਜਾਰਕੀਹੋਲੀ ਦਾ ਅਸਤੀਫਾ ਦਿਵਾਉਣ ਲਈ ਸਖਤ ਹਦਾਇਤਾਂ ਕੀਤੀਆਂ ਸਨ।ਮੰਤਰੀ ਦਾ ਅਸਤੀਫਾ ਕਰਨਾਟਕ ਦੇ ਮੁੱਖ ਮੰਤਰੀ ਬੀ ਐਸ ਯੇਦੀਯੁਰੱਪਾ ਨੇ ਪ੍ਰਵਾਨ ਕਰ ਕੇ ਮਨਜ਼ੂਰੀ ਲਈ ਗਵਰਨਰ ਵਜੂਭਾਈ ਵਾਲਾ ਨੂੰ ਭੇਜ ਦਿੱਤਾ ਹੈ। ਹਾਲਾਂਕਿ ਜਾਰਕੀਹੋਲੀ ਨੇ ਵਾਰ ਵਾਰ ਆਪਣੇ ਆਪ ਨੂੰ ਬੇਕਸੂਰ ਦੱਸਿਆ ਹੈ। ਉਸ ਦਾ ਕਹਿਣਾ ਹੈ ਕਿ ਇਹ ਸੀ ਡੀ ਫਰਜ਼ੀ ਹੈ, ‘ਮੈਂ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।”

Continue Reading

ਰਾਜਨੀਤੀ

ਜੈਲਲਿਤਾ ਦੀ ਕਰੀਬੀ ਸ਼ਸ਼ੀਕਲਾ ਨੇ ‘ਸਿਆਸਤ ਤੋਂ ਸੰਨਿਆਸ’ਲਿਆ

Published

on

ਚੇਨਈ, 4 ਮਾਰਚ – ਕਦੇ ਜੈਲਲਿਤਾ ਦਾ ਰਾਈਟ ਹੈਂਡ ਰਹੀ ਸ਼ਸ਼ੀਕਲਾ ਨੇ ਕੱਲ੍ਹ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਇਹ ਐਲਾਨ ਵਿਧਾਨ ਸਭਾ ਚੋਣਾਂ ਤੋਂ ਕੁਝ ਹਫ਼ਤੇ ਪਹਿਲਾਂ ਕੀਤਾ ਹੈ।
ਤਾਮਿਲਨਾਡੂ ਦੀ ਸਿਆਸਤ ਵਿੱਚ ਇਸ ਨਾਲ ਵੱਡਾ ਉਲਟਫੇਰ ਹੋਣ ਦੀ ਸੰਭਾਵਨਾ ਹੈ। ਹਾਲ ਹੀ ਵਿੱਚ ਸ਼ਸ਼ੀਕਲਾ ਭਿ੍ਰਸ਼ਟਾਚਾਰ ਦੇ ਦੋਸ਼ ਵਿੱਚ ਚਾਰ ਸਾਲ ਦੀ ਕੈਦ ਕੱਟ ਕੇ ਜੇਲ੍ਹ ਤੋਂ ਬਾਹਰ ਆਈ ਹੈ ਅਤੇ ਮੰਨਿਆ ਜਾ ਰਿਹਾ ਸੀ ਕਿ ਉਹ ਇੱਕ ਵਾਰ ਫਿਰ ਸਿਆਸਤ ਵਿੱਚ ਉਤਰ ਸਕਦੀ ਹੈ, ਪਰ ਉਸ ਨੇ ਅਜਿਹਾ ਨਹੀਂ ਕੀਤਾ। ਸ਼ਸ਼ੀਕਲਾ ਨੇ ਬਿਆਨ ਦਾਗ ਕੇ ਅਚਾਨਕ ਸੰਨਿਆਸ ਦਾ ਐਲਾਨ ਕਰਦੇ ਹੋਏ ਕਿਹਾ ਕਿ ਤਾਮਿਲਨਾਡੂ ਦੀ ਜਨਤਾ ਦਾ ਧੰਨਵਾਦ, ਵਰਕਰ ਡੀ ਐਮ ਕੇ ਨੂੰ ਹਰਾਉਣ ਲਈ ਵੋਟਾਂ ਪਾਉਣ, ਮੈਂ ਸਿਆਸਤ ਤੋਂ ਦੂਰ ਰਹਿਣਾ ਚਾਹੁੰਦੀ ਹਾਂ। ਉਸ ਨੇ ਕਿਹਾ ਕਿ ਉਸ ਨੂੰ ਸੱਤਾ ਤੇ ਅਹੁਦੇ ਦਾ ਕਦੇ ਲਾਲਚ ਨਹੀਂ ਰਿਹਾ। ਇਸ ਤੋਂ ਪਹਿਲਾਂ ਕਿਆਸ ਲੱਗ ਰਹੇ ਸਨ ਕਿ ਸ਼ਸ਼ੀਕਲਾ ਆਪਣੀ ਨਵੀਂ ਪਾਰਟੀ ਬਣਾ ਸਕਦੀ ਹੈ ਜਾਂ ਫਿਰ ਅੰਨਾ ਡੀ ਐਮ ਕੇ ਨੂੰ ਲੈ ਕੇ ਵੱਡਾ ਐਲਾਨ ਕਰ ਸਕਦੀ ਹੈ, ਪਰ ਅਜਿਹਾ ਕੁਝ ਨਹੀਂ ਹੋਇਆ ਅਤੇ ਉਨ੍ਹਾਂ ਅਖ਼ੀਰ ਸਿਆਸਤ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ।

Continue Reading

ਰਾਜਨੀਤੀ

ਭਾਜਪਾ ਵਿਧਾਇਕ ਨੂੰ ਬਾਕੀ ਧਿਰਾਂ ਨੇ ਸਦਨ ਵਿੱਚ ਬੋਲਣ ਤੋਂ ਰੋਕਿਆ

Published

on

ਚੰਡੀਗੜ੍ਹ, 4 ਮਾਰਚ – ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਵਿੱਚ ਕੱਲ੍ਹ ਭਾਜਪਾ ਦੇ ਵਿਧਾਇਕ ਅਰੁਣ ਨਾਰੰਗ ਨੂੰ ਅਕਾਲੀ ਅਤੇ ਕਾਂਗਰਸੀ ਵਿਧਾਇਕਾਂ ਨੇਗਵਰਨਰ ਦੇ ਭਾਸ਼ਣ ਉੱਤੇ ਬੋਲਣ ਤੋਂ ਰੋਕਣ ਦਿੱਤਾ।
ਅਕਾਲੀ ਦਲ ਦੇ ਵਿਧਾਇਕ ਭਾਜਪਾ ਵਿਧਾਇਕ ਦਾ ਭਾਸ਼ਣ ਰੋਕਣ ਲਈ ਵੈਲ ਵਿੱਚ ਆ ਗਏ। ਇਸ ਦੇ ਬਾਅਦ ਅਕਾਲੀ ਦਲ ਅਤੇ ਕਾਂਗਰਸ ਦੇ ਵਿਧਾਇਕ ਭਾਜਪਾ ਵਿਧਾਇਕ ਅਰੁਣ ਨਾਰੰਗ ਨੂੰ ਕਿਸਾਨ ਮੁੱਦਿਆਂ ਉੱਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਹਿੰਦੇ ਰਹੇ। ਸਦਨ ਵਿੱਚ ਹੰਗਾਮਾਵਧਦਾ ਦੇਖ ਕੇ ਪ੍ਰਧਾਨਗੀ ਕਰ ਰਹੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਨਾਰੰਗ ਦਾ ਮਾਈਕ ਬੰਦ ਕਰਵਾ ਦਿੱਤਾ, ਜਿਸ ਦੇ ਬਾਅਦ ਨਾਰੰਗ ਸਦਨ ਤੋਂ ਬਾਹਰ ਚਲੇ ਗਏ।
ਇਹ ਸ਼ਾਇਦ ਪੰਜਾਬ ਵਿਧਾਨ ਸਭਾ ਵਿੱਚਇਹ ਪਹਿਲਾ ਮੌਕਾ ਸੀ, ਜਦ ਵਿਧਾਇਕਾਂ ਨੇ ਕਿਸੇ ਵਿਧਾਇਕ ਨੂੰ ਬੋਲਣ ਤੋਂ ਰੋਕ ਦਿੱਤਾ ਹੋਵੇ। ਗਵਰਨਰ ਦੇ ਭਾਸ਼ਣ ਉੱਤੇ ਅਰੁਣ ਨਾਰੰਗ ਨੇ ਬੋਲਣਾ ਸ਼ੁਰੂ ਕੀਤਾ ਸੀ ਤੇ ਉਨ੍ਹਾਂ ਨੇ ਫਾਜ਼ਿਲਕਾ ਵਿੱਚ ਲੱਗ ਰਹੀ ਸ਼ਰਾਬ ਦੀ ਫੈਕਟਰੀ ਬਾਰੇ ਵੀ ਆਪਣੀ ਗੱਲ ਕਹਿਣੀ ਸ਼ੁਰੂ ਕੀਤ ਸੀ ਕਿ ਅਕਾਲੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਨਾਰੰਗ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਨੂੰ ਕਿਸਾਨੀ ਉੱਤੇ ਆਪਣਾ ਸਟੈਂਡ ਸਪੱਸ਼ਟ ਕਰਨ ਨੂੰ ਕਿਹਾ। ਨਾਰੰਗ ਨੇ ਚੰਦੂਮਾਜਰਾ ਦੇ ਵਿਰੋਧ ਨੂੰ ਨਜ਼ਰ ਅੰਦਾਜ਼ ਕਰ ਦਿੱਤਾ ਤਾਂ ਚੰਦੂਮਾਜਰਾ ਆਪਣੀ ਸੀਟ ਉੱਤੇ ਬੈਠ ਵੀ ਗਏ, ਪਰ ਸੱਤਾਧਾਰੀ ਪੱਖ ਦੇ ਦਲਬੀਰ ਸਿੰਘ ਗੋਲਡੀ ਨੇ ਅਰੁਣ ਨਾਰੰਗ ਦਾ ਵਿਰੋਧ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਭਾਜਪਾ ਵਿਧਾਇਕ ਨੂੰ ਨਾ ਬੋਲਣ ਦੇਣ ਦੀ ਗੱਲ ਕਹੀ ਤਾਂ ਕਾਂਗਰਸੀ ਵਿਧਾਇਕ ਆਪਣੀ ਸੀਟ ਉੱਤੇ ਖੜੇ ਹੋ ਗਏ। ਕਾਂਗਰਸ ਦਾ ਪਾਰਾ ਚੜ੍ਹਦਾ ਦੇਖ ਕੇ ਅਕਾਲੀ ਵਿਧਾਇਕ ਵੀ ਆਪਣੀਆਂ ਸੀਟਾਂ ਤੋਂ ਉਠ ਗਏ ਅਤੇ ਵੈਲ ਵਿੱਚ ਆ ਕੇ ਹੰਗਾਮਾ ਸ਼ੁਰੂ ਕਰ ਦਿੱਤਾ। ਵਧਦੇ ਵਿਰੋਧ ਨੂੰ ਦੇਖ ਕੇ ਸਪੀਕਰ ਨੇ ਨਾਰੰਗ ਦਾ ਮਾਈਕ ਬੰਦ ਕਰਾ ਦਿੱਤਾ। ਨਾਰੰਗ ਨੇ ਕੋਈ ਵਿਰੋਧ ਨਹੀਂ ਕੀਤਾ। ਸਦਨ ਵਿੱਚ ਭਾਜਪਾ ਦੇ ਦੋ ਹੀ ਮੈਂਬਰ ਹਨ। ਦੂਸਰੇ ਵਿਧਾਇਕ ਦਿਨੇਸ਼ ਬੱਬੂ ਸਦਨ ਵਿੱਚ ਮੌਜੂਦ ਨਹੀਂ ਸਨ।

Continue Reading

ਰੁਝਾਨ


Copyright by IK Soch News powered by InstantWebsites.ca