The woman's will came into force 31 years later | Punjabi Latest News
Connect with us [email protected]

ਪੰਜਾਬੀ ਖ਼ਬਰਾਂ

ਔਰਤ ਦੀ ਵਸੀਅਤ ਉੱਤੇ 31 ਸਾਲਾਂ ਬਾਅਦ ਅਮਲ ਹੋਣ ਲੱਗਾ

Published

on

Mumbai high court

ਮੰੁਬਈ, 15 ਮਾਰਚ – ਮੁੰਬਈ ਹਾਈ ਕੋਰਟ ਨੇ ਇੱਕ ਅਪਾਹਜ ਔਰਤ ਦੀ ਵਸੀਅਤ ਉਤੇ ਅਮਲ ਕਰਨ ਦੀ ਪ੍ਰਵਾਨਗੀ ਦਿੰਦੇ ਹੋਏ ਇਸ ਕੇਸ ਨੂੰ ਨਿਆਂ ਪ੍ਰਣਾਲੀ ਦੀ ਮੰਦੀ ਅਤੇ ਵੱਡੀ ਨਾਕਾਮੀ ਕਰਾਰ ਦਿੱਤਾ ਹੈ। ਇਸ ਸਿਲਸਿਲੇ ਵਿੱਚ ਇੱਕ ਅਰਜ਼ੀ 31 ਸਾਲ ਪਹਿਲਾਂ ਦਾਇਰ ਕੀਤੀ ਗਈ ਸੀ।
ਜਸਟਿਸ ਗੌਤਮ ਪਟੇਲ ਨੇ ਔਰਤ ਦੇ ਚਾਰ ਬੱਚਿਆਂ ਵੱਲੋਂ ਦਾਇਰ ਕੀਤੀ ਅਰਜ਼ੀ ਉਤੇ 10 ਮਾਰਚ ਨੂੰ ਫੈਸਲਾ ਸੁਣਾਇਆ। ਹਾਈ ਕੋਰਟ ਵਿੱਚ ਅਰਜ਼ੀ ਪੈਂਡਿੰਗ ਰਹਿਣ ਦੌਰਾਨ ਇਨ੍ਹਾਂ ਵਿੱਚੋਂ ਦੋ ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਦੋ ਹੋਰ ਅਰਜ਼ੀਕਰਤਾ 80 ਸਾਲ ਦੀ ਉਮਰ ਟੱਪ ਚੁੱਕੇ ਹਨ। ਆਦੇਸ਼ ਦੀ ਕਾਪੀ ਕੱਲ੍ਹ ਮਿਲੀ ਹੈ। ਅਦਾਲਤ ਨੇ ਅਫਸੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਅਰਜ਼ੀ ਨੂੰ ਕਿਸੇ ਨੇ ਚੁਣੌਤੀ ਨਹੀਂ ਦਿੱਤੀ, ਫਿਰ ਵੀ ਤਿੰਨ ਦਹਾਕਿਆਂ ਤੱਕ ਪੈਂਡਿੰਗ ਰਹੀ। ਏਦਾਂ ਦੀ ਵਸੀਅਤ ਇਸ ਸ਼ਹਿਰ ਦੀ ਰਸੁਬਾਈ ਚਿਨਾਏ ਨਾਲ ਸਬੰਧਤ ਹੈ, ਜਿਸ ਦੀ ਅਕਤੂਬਰ 1989 ਵਿੱਚ ਮੌਤ ਹੋ ਗਈ ਸੀ। ਉਸਦੀ 1980 ਵਿੱਚ ਬਣਵਾਈ ਵਸੀਅਤ ਅਨੁਸਾਰ ਉਨ੍ਹਾਂ ਨੇ ਮੁੰਬਈ ਦੇ ਮਜਿਸਦ ਬੁੰਡੇਰ ਇਲਾਕੇ ਵਿਚ ਲੀ ਜਾਇਦਾਦ ਸਮੇਤ ਸਾਰੀ ਮਲਕੀਅਤ ਆਪਣੀ ਮਾਸੀ ਦੇ ਨਾਮ ਬਣੇ ਇੱਕ ਚੈਰਿਟੀ ਨੂੰ ਦੇਣ ਦਾ ਐਲਾਨ ਕੀਤਾ ਸੀ। ਚਿਨਾਏ ਦੇ ਪੰਜ ਬੱਚਿਆਂ ਵਿੱਚੋਂ ਇੱਕ ਪਾਕਿਸਤਾਨ ਦੇ ਕਰਾਚੀ ਵਿੱਚ ਹੈ। ਚਿਨਾਏ ਦੀ ਮੌਤ ਪਿੱਛੋਂ ਉਨ੍ਹਾਂ ਦੇ ਚਾਰ ਹੋਰ ਬੱਚਿਆਂ ਨੇ ਅਦਾਲਤ ਦਾ ਰੁਖ ਕੀਤਾ ਅਤੇ ਕਿਹਾ ਕਿ ਉਹ ਵਸੀਅਤ ਨੂੰ ਚੁਣੌਤੀ ਨਹੀਂ ਦੇਣਾ ਚਾਹੁੰਦੇ। ਇਸ ਲਈ ਅਦਾਲਤ ਇਸ ਉੱਤੇ ਅਮਲ ਕਰਨ ਦੀ ਇਜਾਜਤ ਦੇ ਦੇਵੇ ਤਾਂਕਿ ਜਾਇਦਾਦ ਚੈਰਿਟੀ ਦੇ ਨਾਮ ਕੀਤੀ ਜਾ ਸਕੇ। ਉਸ ਸਮੇਂ ਅਦਾਲਤ ਦੀ ਰਜਿਸਟਰੀ ਨੇ ਇਹ ਪਤਾ ਚੱਲਣ ਦੇ ਬਾਅਦ ਅਰਜ਼ੀ ਉੱਤੇ ਰੋਕ ਲਾ ਦਿੱਤੀ ਕਿ ਵਸੀਅਤ ਨੂੰ ਚੈਲੇਂਜ ਨਹੀਂ ਕੀਤਾ ਗਿਆ। ਰਜਿਸਟਰੀ ਨੇ ਕਿਹਾ ਸੀ ਕਿ ਵਸੀਅਤ ਨਾਂ ਚੈਲੇਂਜ ਕੀਤੀ ਗਈ ਅਤੇ ਨਾ ਗਵਾਹਾਂ ਨੇ ਇਸ ਉੱਤੇ ਦਸਖ਼ਤ ਕੀਤੇ ਹਨ। ਇਸ ਲਈ ਇਹ ਵਿਰਾਸਤਐਕਟ 1925 ਦੀ ਧਾਰਾ 63 ਦੇ ਅਨੁਸਾਰ ਨਹੀਂ, ਇਸ ਲਈ ਜਾਇਜ ਵਸੀਅਤ ਨਹੀਂ ਮੰਨੀ ਜਾ ਸਕਦੀ।
ਜਸਟਿਸ ਪਟੇਲ ਨੇ ਕੱਲ੍ਹ ਆਪਣੇ ਫੈਸਲੇ ਵਿੱਚ ਕਿਹਾ ਕਿ ਚਿਨਾਏ ਕੁਚੀ ਮੇਮਨ ਭਾਈਚਾਰੇ ਨਾਲ ਸੰਬੰਧਤ ਸੀ। ਇਸ ਲਈ ਉਨ੍ਹਾਂ ਦੀ ਵਸੀਅਤ ਮੁਸਲਿਮ ਕਾਨੂੰਨ ਹੇਠ ਆਉਂਦੀ ਹੈ, ਜਿਸ ਵਿੱਚ ਇਸ ਨੂੰ ਚੈਲੇਂਜ ਕਰਾਉਣ ਦੀ ਲੋੜ ਨਹੀਂ ਹੈ। ਜਸਟਿਸ ਪਟੇਲ ਨੇ ਕਿਹਾ ਕਿ ਚਿਨਾਏ ਦੇ ਕੇਸ ਵਿੱਚ ਭਾਰਤੀ ਵਿਰਾਸਤ ਕਾਨੂੰਨ ਲਾਗੂ ਨਹੀਂ ਹੁੰਦਾ। ਉਨ੍ਹਾਂ ਨੇ ਮੁੰਬਈ ਹਾਈ ਕੋਰਟ ਦੇ 1905 ਦੇ ਇੱਕ ਆਦੇਸ਼ ਦਾ ਹਵਾਲਾ ਦਿੱਤਾ ਜਿਸ ਵਿੱਚ ਅਜਿਹਾ ਹੀ ਸਿੱਟਾਕੱਢਿਆ ਗਿਆ ਸੀ।

ਪੰਜਾਬੀ ਖ਼ਬਰਾਂ

ਪਤਨੀ ਦੀ ਲਾਸ਼ ਦੇਖ ਕੇ ਪਤੀ ਨੇ ਖੁਦ ਨੂੰ ਗੋਲੀ ਮਾਰ ਲਈ

Published

on

suicide

ਜਲੰਧਰ, 21 ਅਪ੍ਰੈਲ – ਇਸ ਸ਼ਹਿਰ ਦੇ ਮਿੱਠਾਪੁਰ ਵਿੱਚ ਪਤਨੀ ਦੀ ਮੌਤ ਹੋਣ ਉੱਤੇ ਪਤੀ ਨੇ ਆਪਣੇ ਆਪ ਨੂੰ ਆਪਣੀ ਲਾਈਸੰਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਮੋਹਨ ਪਾਲ ਪੁੱਤਰ ਦਲੀਪ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ। ਇਸ ਦੀ ਸੂਚਨਾ ਮਿਲਦੇ ਸਾਰਏ ਸੀ ਪੀ ਪੱਛਮੀ ਹਰਿੰਦਰ ਸਿੰਘ ਗਿੱਲ ਪੁਲਸ ਪਾਰਟੀ ਸਮੇਤ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਕੀਤੀ।
ਥਾਣਾ ਸੱਤ ਦੇ ਮੁਖੀ ਇੰਸਪੈਕਟਰ ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪਤਾ ਲੱਗਿਆ ਹੈ ਕਿ ਮੋਹਨ ਪਾਲ ਸਿੰਘ ਨੇ ਆਪਣੀ ਪਤਨੀ ਦੀ ਲਾਸ਼ ਦੇਖਦੇ ਸਾਰ ਭਾਵੁਕ ਹੋ ਕੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਮ੍ਰਿਤਕ ਦੇ ਪਿਤਾ ਦਲੀਪ ਸਿੰਘ ਪੁੱਤਰ ਨਿਹਾਲ ਸਿੰਘ ਦੇ ਬਿਆਨਾਂ ਉੱਤੇ ਕਾਰਵਾਈ ਕੀਤੀ ਗਈ ਹੈ। ਰਸ਼ਮਿੰਦਰ ਸਿੰਘ ਨੇ ਦੱਸਿਆ ਕਿ ਪੀੜਤ ਨੇ ਬਿਆਨਾਂ ਵਿੱਚ ਲਿਖਵਾਇਆ ਹੈ ਕਿ ਉਸਦੀ ਨੂੰਹ ਕਿਰਨਜੀਤ ਕੌਰ ਪਿਛਲੇ ਇੱਕ ਮਹੀਨੇ ਤੋਂ ਪੇਕੇ ਘਰ ਲਤੀਫਪੁਰਾ ਵਿਖੇ ਹੈ ਅਤੇ ਰੋਜ਼ ਆਪਣੇ ਪਤੀ ਨੂੰ ਰੋਟੀ ਦੇਣ ਆਉਂਦੀ ਤੇ ਫਿਰ ਚਲੀ ਜਾਂਦੀ ਸੀ। ਉਨ੍ਹਾਂ ਕਿਹਾ ਕਿ 19 ਅਪ੍ਰੈਲ ਨੂੰ ਸਵੇਰੇ 11 ਵਜੇ ਦੇ ਕਰੀਬ ਕਿਰਨਜੀਤ ਕੌਰ ਆਈ ਅਤੇ ਰੋਟੀ ਦੇ ਕੇ ਚਲੀ ਗਈ। ਉਸ ਤੋਂ ਬਾਅਦ ਰਾਤ 11 ਵਜੇ ਕਿਰਨਜੀਤ ਕੌਰ ਦੇ ਜੀਜੇ ਦਾ ਫ਼ੋਨ ਆਇਆ ਕਿ ਕਿਰਨਜੀਤ ਦੀ ਮੌਤ ਹੋ ਗਈ ਹੈ। ਜਦੋਂ ਕਿਰਨਜੀਤ ਦੀ ਲਾਸ਼ ਘਰ ਲਿਆਂਦੀ ਤਾਂ ਉਸ ਨੂੰ ਦੇਖ ਕੇ ਮੋਹਨਪਾਲ ਸਿੰਘ ਭਾਵੁਕ ਹੋ ਕੇ ਆਪਣੇ ਕਮਰੇ ਵਿੱਚ ਚਲਾ ਗਿਆ ਤੇ ਆਪਣੇ ਆਪ ਨੂੰ ਗੋਲੀ ਮਾਰ ਲਈ। ਵਰਨਣ ਯੋਗ ਹੈ ਕਿ ਕਿਰਨਜੀਤ ਕੌਰ ਨੇ ਭੇਦਭਰੇ ਹਾਲਾਤਾਂ ਵਿੱਚ ਕੋਈ ਜ਼ਹਿਰੀਲੀ ਵਸਤੂ ਨਿਗਲ ਲਈ ਸੀ ਜਿਸ ਦੀ ਇਲਾਜ ਦੌਰਾਨ ਮੌਤ ਹੋ ਗਈ, ਜਿਸ ਬਾਰੇ ਕਾਰਵਾਈ ਥਾਣਾ ਲਾਂਬੜਾ ਵਿਖੇ ਹੋਈ ਹੈ।

Read More Latest Punjabi News Online

Continue Reading

ਪੰਜਾਬੀ ਖ਼ਬਰਾਂ

ਸਿਵਲ ਹਸਪਤਾਲ ਵਿੱਚ ਕੋਰੋਨਾ ਮਰੀਜ਼ ਨੇ ਫਾਹਾ ਲੈ ਲਿਆ

Published

on

Suicide

ਲੁਧਿਆਣਾ, 21 ਅਪ੍ਰੈਲ – ਸਿਵਲ ਹਸਪਤਾਲ ਵਿੱਚ ਕੱਲ੍ਹ ਇੱਕ ਕੋਰੋਨਾ ਪੀੜਤ ਮਰੀਜ਼ ਸ਼ਿਮਲਾਪੁਰੀ ਵਾਸੀ ਸਤਪਾਲ (35) ਨੇ ਫਾਹਾ ਲਾ ਲਿਆ। ਮਰੀਜ਼ ਐਮਰਜੈਂਸੀ ਵਾਰਡ ਦੇ ਸਟਰੋਕ ਰੂਮ ਵਿੱਚ ਭਰਤੀ ਸੀ, ਜਿੱਥੇ ਉਸ ਨੇ ਸ਼ਾਮੀਂ ਕਰੀਬ ਛੇ ਵਜੇ ਫਾਹਾ ਲਾ ਲਿਆ। ਇਸ ਦੇ ਬਾਅਦ ਏ ਸੀ ਪੀ ਵਰਿਆਮ ਸਿੰਘ, ਥਾਣਾ ਡਵੀਜ਼ਨ ਨੰਬਰ-2 ਦੇ ਇੰਚਾਰਜ ਸਤਪਾਲ ਸਮੇਤ ਪੁਲਸ ਅਧਿਕਾਰੀ ਮੌਕੇ ਉੱਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਦੱਸਿਆ ਗਿਆ ਹੈ ਕਿ ਸਤਪਾਲ ਸ਼ਿਮਲਾਪੁਰੀ ਦਾ ਰਹਿਣ ਵਾਲਾ ਸੀ। ਉਸ ਦੇ ਢਿੱਡ ਵਿੱਚ ਪ੍ਰਾਬਲਮ ਸੀ, ਜਿਸ ਲਈ ਸ਼ੁੱਕਰਵਾਰ ਨੂੰ ਉਸ ਨੂੰ ਕ੍ਰਿਸ਼ਨਾ ਚੈਰੀਟੇਬਲ ਹਸਪਤਾਲ ਭਰਤੀ ਕਰਾਇਆ ਗਿਆ ਸੀ, ਜਿੱਥੇ ਆਪਰੇਸ਼ਨ ਹੋਣਾ ਸੀ, ਪਰ ਆਪਰੇਸ਼ਨ ਤੋਂ ਪਹਿਲਾਂ ਉਹ ਕੋਰੋਨਾ ਪਾਜ਼ੀਟਿਵ ਸਾਬਤ ਹੋ ਗਿਆ ਤਾਂ ਪਰਵਾਰ ਵਾਲੇ ਉਸ ਨੂੰ ਪੀ ਜੀ ਆਈ ਚੰਡੀਗੜ੍ਹ ਲੈ ਗਏ, ਪਰ ਉਹ ਸੋਮਵਾਰ ਉਸ ਨੂੰ ਫਿਰ ਸਿਵਲ ਹਸਪਤਾਲ ਲੁਧਿਆਣਾ ਲੈ ਆਏ।ਏ ਸੀ ਪੀ ਵਰਿਆਮ ਸਿੰਘ ਮੁਤਾਬਕ ਐਮਰਜੈਂਸੀ ਵਿੱਚ ਕੋਰੋਨਾ ਦੇ ਸੱਤ ਮਰੀਜ਼ ਸਨ, ਜਿਸ ਵਿੱਚੋਂ ਤਿੰਨ-ਤਿੰਨ ਮਰੀਜ਼ ਅਲੱਗ ਸਨ, ਜਦ ਕਿ ਉਹ ਬੈਡ ਦੇ ਸਟਰੋਕ ਰੂਮ ਵਿੱਚ ਇਕੱਲਾ ਸੀ। ਜਾਂਚ ਵਿੱਚ ਪਤਾ ਲੱਗਾ ਕਿ ਥੋੜ੍ਹੀ ਦੇਰ ਪਹਿਲਾਂ ਸਟਾਫ ਨਰਸ ਉਸ ਨੂੰ ਇੰਜੈਕਸ਼ਨ ਲਾ ਕੇ ਗਈ, ਪਰ ਥੋੜ੍ਹੀ ਦੇਰ ਬਾਅਦ ਜਦ ਉਨ੍ਹਾਂ ਨੇ ਆ ਕੇ ਦੇਖਿਆ ਤਾਂ ਸਟਰੋਕ ਰੂਮ ਦਾ ਦਰਵਾਜ਼ਾ ਬੰਦ ਸੀ। ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਸਤਪਾਲ ਫਾਂਸੀ ਨਾਲ ਲਟਕ ਰਿਹਾ ਸੀ। ਏ ਸੀ ਪੀ ਨੇ ਕਿਹਾ ਕਿ ਮੌਤ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।ਮ੍ਰਿਤਕ ਦੇ ਰਿਸ਼ਤੇਦਾਰ ਕੈਪਟਨ ਸਿੰਘ ਨੇ ਦੱਸਿਆ ਕਿ ਉਸ ਦੀ ਆਰਥਿਕ ਹਾਲਤ ਕਾਫੀ ਖਰਾਬ ਸੀ ਅਤੇ ਉਸ ਦੀਆਂ 10 ਸਾਲ ਤੇ ਸੱਤ ਸਾਲ ਦੀਆਂ ਦੋ ਬੇਟੀਆਂ ਹਨ। ਜਿਸ ਕਾਰਨ ਉਹ ਆਪਣੀ ਆਰਥਿਕ ਹਾਲਤ ਨੂੰ ਲੈ ਕੇ ਉਹ ਕਾਫੀ ਪ੍ਰੇਸ਼ਾਨ ਵੀ ਰਹਿੰਦਾ ਸੀ।

Continue Reading

ਪੰਜਾਬੀ ਖ਼ਬਰਾਂ

ਗਾਇਕ ਕਰਨ ਔਜਲਾ ਦੀ ਜੇਲ੍ਹ ਫੇਰੀ ਦੇ ਕੇਸ ਵਿੱਚ ਜੇਲ੍ਹ ਸੁਪਰਡੈਂਟ ਸਸਪੈਂਡ

Published

on

karan aujla

ਲੁਧਿਆਣਾ, 21 ਅਪ੍ਰੈਲ – ਸਥਾਨਕ ਕੇਂਦਰੀ ਜੇਲ੍ਹ ਵਿੱਚ ਬੀਤੇ ਦਿਨੀਂ ਗਾਇਕ ਕਰਨ ਔਜਲਾ ਦੀ ਜੇਲ੍ਹ ਵਿੱਚ ਫੇਰੀ ਦੇ ਕੇਸ ਵਿੱਚ ਉਚ ਅਧਿਕਾਰੀਆਂ ਨੇ ਜੇਲ੍ਹ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡ ਕਰ ਦਿੱਤਾ ਅਤੇ ਉਨ੍ਹਾਂ ਨੂੰ ਚੰਡੀਗ਼ੜ੍ਹ ਹੈਡ ਕੁਆਰਟਰ ਵਿੱਚ ਹਾਜ਼ਰੀ ਦੇਣ ਦੇ ਹੁਕਮ ਦਿੱਤੇ ਹਨ। ਐਡੀਸ਼ਨਲ ਡੀ ਜੀ ਪੀ ਪ੍ਰਵੀਨ ਕੁਮਾਰ ਸਿਨਹਾ ਨੇ ਸੁਪਰਡੈਂਟ ਰਾਜੀਵ ਕੁਮਾਰ ਅਰੋੜਾ ਨੂੰ ਸਸਪੈਂਡਕਰਨ ਦੀ ਪੁਸ਼ਟੀ ਕੀਤੀ ਹੈ।
ਬੀਤੇ ਦਿਨੀਂ ਗਾਇਕ ਕਰਨ ਔਜਲਾ ਜੇਲ੍ਹ ਵਿੱਚ ਆਇਆ ਸੀ ਤਾਂ ਅਧਿਕਾਰੀਆਂ ਨੇ ਉਸ ਦੀ ਖੂਬ ਖ਼ਾਤਰਦਾਰੀ ਕੀਤੀ ਤੇ ਜੇਲ੍ਹ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਸਨ। ਕਰਨ ਔਜਲਾ ਨੂੰ ਨਿਯਮਾਂ ਤੋਂ ਉਲਟ ਜੇਲ੍ਹ ਵਿੱਚ ਲਿਜਾਇਆ ਗਿਆ ਸੀ। ਜੇਲ੍ਹ ਮੰਤਰੀ ਨੇ ਇਸ ਦਾ ਗੰਭੀਰ ਨੋਟਿਸ ਲਿਆ ਅਤੇ ਇਸਦੀ ਉਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਸਨ। ਪਿਛਲੇ ਹਫ਼ਤੇ ਡੀ ਆਈ ਜੀ ਨੇ ਆਪਣੀ ਰਿਪੋਰਟ ਉਚ ਅਧਿਕਾਰੀਆਂ ਨੂੰ ਸੌਂਪੀ ਸੀ, ਜਿਸ ਉੱਤੇ ਕਾਰਵਾਈ ਕਰਦਿਆਂ ਜੇਲ੍ਹ ਸੁਪਰਡੈਂਟ ਆਰ ਕੇ ਅਰੋੜਾ ਦਾ ਕੱਲ੍ਹ ਤਬਾਦਲਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਹੈਰੋਇਨ ਤਸਕਰੀ ਦੇ ਦੋਸ਼ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਸਰਪੰਚ ਗੁਰਦੀਪ ਸਿੰਘ ਰਾਣੋ ਨੂੰ ਪਟਿਆਲਾ ਜੇਲ੍ਹ ਵਿੱਚਭੇਜ ਦਿੱਤਾ ਗਿਆ ਸੀ। ਕਰਨ ਔਜਲਾ ਨੂੰ ਮੇਅਰ ਦੀ ਸੁਰੱਖਿਆ ਵਿੱਚ ਲੱਗੀ ਜਿਪਸੀ ਐਸਕਾਰਟ ਕਰਕੇ ਕੇਂਦਰੀ ਜੇਲ੍ਹਲੈ ਕੇ ਆਈ ਸੀ, ਜਿਸ ਦੀ ਪੁਲਸ ਅਧਿਕਾਰੀ ਵੱਖਰੀ ਜਾਂਚ ਕਰ ਰਹੇ ਹਨ ਅਤੇ ਉਸਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca