Thirteen persons including Panthpreet Singh filed statements with SIT
Connect with us [email protected]

ਪੰਜਾਬੀ ਖ਼ਬਰਾਂ

ਕੋਟਕਪੂਰਾ ਗੋਲੀਕਾਂਡ ਕੇਸ:ਐੱਸ ਆਈ ਟੀ ਕੋਲ ਪੰਥਪ੍ਰੀਤ ਸਿੰਘ ਸਮੇਤ 13 ਜਣਿਆਂ ਨੇ ਬਿਆਨ ਦਰਜ ਕਰਵਾਏ

Published

on

Panthpreet Singh

ਫਰੀਦਕੋਟ, 2 ਜੁਲਾਈ, – ਅਕਾਲੀ-ਭਾਜਪਾ ਸਰਕਾਰ ਵੇਲੇ ਸਾਲ 2015 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਬਰਗਾੜੀ ਕਾਂਡ ਪਿੱਛੋਂ ਰੋਸ ਕਰਦੀ ਸੰਗਤ ਉੱਤੇ ਪੁਲਸ ਫਾਇਰਿੰਗ ਦੇ ਕੋਟਕਪੂਰਾ ਗੋਲੀਕਾਂਡ ਦੀ ਜਾਂਚ ਵਾਸਤੇ ਬਣਾਈ ਨਵੀਂ ਵਿਸ਼ੇਸ਼ ਜਾਂਚ ਟੀਮ (ਐੱਸ ਆਈ ਟੀ) ਨੇ ਪੰਥਪ੍ਰੀਤ ਸਿੰਘ, ਰਣਜੀਤ ਸਿੰਘ ਢੱਡਰੀਆਂਵਾਲਾ, ਬੂਟਾ ਸਿੰਘ ਰਣਸੀਂਹ, ਅਮਰੀਕ ਸਿੰਘ ਅਜਨਾਲਾ ਸਣੇ 20 ਤੋਂ ਵੱਧ ਲੋਕਾਂ ਦੇ ਨਾਲਕਈ ਪੁਲਿਸ ਮੁਲਾਜ਼ਮਾਂ ਨੂੰਵੀ ਫਰੀਦਕੋਟ ਕੈਂਪਸ ਦਫ਼ਤਰ ਵਿਚ ਬਿਆਨ ਦੇਣ ਲਈਸੰਮਨ ਭੇਜੇ ਸਨ। ਇਨ੍ਹਾਂ ਵਿੱਚੋਂ ਪੰਥਪ੍ਰੀਤ ਸਿੰਘ ਅਤੇ ਅਜੀਤ ਸਿੰਘ ਮੁੱਖ ਗਵਾਹ ਕੇਸ ਨੰਬਰ 129/2018 ਤੇ ਪੂਰਨ ਸਿੰਘ ਡੱਗੋਰੋਮਾਣਾ, ਕਾਲਾ ਸਿੰਘ ਵਾਸੀ ਕਮਾਲੀ, ਅਮਰਜੀਤ ਸਿੰਘ ਹਮੀਦੀ, ਗਗਨ ਸਿੰਘ ਕੋਟਕਪੂਰਾ ਸਮੇਤ ਦਰਜਨ ਤੋਂ ਵੱਧ ਲੋਕਾਂ ਨੇ ਅੱਜ ਬਿਆਨ ਦਰਜ ਕਰਵਾਏ ਹਨ।
ਅੱਜ ਸ਼ੁੱਕਰਵਾਰ ਐੱਸ ਆਈ ਟੀ ਕੋਲ ਆਪਣੇ ਬਿਆਨ ਦਰਜ ਕਰਾਉਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੰਥਪ੍ਰੀਤ ਸਿੰਘ ਨੇ ਕਿਹਾ ਕਿ ਕਰੀਬ 2 ਘੰਟੇ ਤਕ ਐੱਸਆਈ ਟੀ ਅਧਿਕਾਰੀਆਂ ਨਾਲ ਗੱਲਬਾਤ ਹੋਈ ਤੇ ਉਨ੍ਹਾਂ ਨੇ ਕਈ ਤੱਥ ਸਾਂਝੇ ਕੀਤੇ ਹਨ।ਰੁਪਿੰਦਰ ਸਿੰਘ ਪੰਜਗਰਾਈਂ ਨੇ ਦੱਸਿਆ ਕਿ ਉਹ ਹਰ ਜਾਂਚ ਕਮੇਟੀ ਨੂੰ ਸਹਿਯੋਗ ਦੇ ਰਹੇ ਹਨ।ਅੱਜ ਗਵਾਹੀ ਦਰਜ ਕਰਵਾਉਣ ਵਾਲੇ ਗਵਾਹਾਂ ਨੇ ਦੱਸਿਆਕਿ 14 ਅਕਤੂਬਰ 2015 ਨੂੰ ਸਵੇਰੇ 6 ਵਜੇ ਦੇ ਕਰੀਬ ਜਦੋਂ ਸੰਗਤ ਬਾਣੀ ਪੜ੍ਹ ਰਹੀ ਸੀ ਤਾਂ ਪੁਲਿਸ ਅਧਿਕਾਰੀ ਤੇ ਫੋਰਸ ਨਾਲ ਪੁੱਜੇ ਅਤੇ ਕੋਈ ਚਿਤਾਵਨੀ ਦੇਣ ਤੋਂ ਬਿਨਾਂ ਘੇਰਾ ਪਾ ਕੇ ਲਾਠੀਚਾਰਜ ਕਰ ਦਿੱਤਾ, ਗੰਦੇ ਪਾਣੀ ਦੀਆਂ ਬੁਛਾੜਾਂ ਮਾਰੀਆਂ ਤੇਗੋਲੀਬਾਰੀ ਕਰ ਦਿੱਤੀ ਸੀ। ਜਦੋਂ ਸੰਗਤ ਬਚਾਅ ਲਈ ਭੱਜੀ ਤਾਂ ਪੁਲਿਸ ਨੇ ਘੇਰ-ਘੇਰ ਕੇ ਕੁੱਟਿਆ, ਜਿਸ ਨਾਲ ਸੌ ਤੋਂ ਵੱਧਲੋਕ ਜ਼ਖ਼ਮੀ ਹੋਏ ਤੇ ਪੁਲਿਸ ਕੇਸ ਵੀ ਸੰਗਤ ਉੱਤੇਬਣਾਦਿੱਤਾ ਸੀ। ਗਵਾਹੀ ਦੇਣ ਆਏ ਬਲਕਾਰ ਸਿੰਘ ਘੋਲੀਆ ਖੁਰਦ, ਇੰਦਰਜੀਤ ਸਿੰਘ ਸੁੱਖਣਵਾਲਾ, ਹਰਜਿੰਦਰ ਸਿੰਘ ਸੁੱਖਣਵਾਲਾ ਨੇ ਕਿਹਾ ਕਿ ਧਰਨੇ ਤੋਂ ਅੱਧੀ ਰਾਤ ਪੁਲਿਸ ਨੇ ਸੰਗਤ ਨੂੰ ਗ੍ਰਿਫ਼ਤਾਰ ਕਰ ਕੇ ਵੱਖ-ਵੱਖ ਥਾਣਿਆਂ ਵਿਚ ਬੰਦ ਕਰ ਦਿੱਤਾ ਤੇ ਕਈਆਂ ਨੂੰ ਦੂਰ ਲਿਜਾ ਕੇ ਸੁੰਨੀ ਥਾਂਛੱਡਿਆ। ਇਸ ਮੌਕੇ ਸਿਪਾਹੀ ਕੁਲਵਿੰਦਰ ਸਿੰਘ ਅਤੇ ਸਾਬਕਾ ਇੰਸਪੈਕਟਰ ਅਮਰਜੀਤ ਸਿੰਘ ਕੁਲਾਰ ਨੇ ਵੀ ਬਾਕੀ ਲੋਕਾਂ ਨਾਲ ਐੱਸਆਈਟੀ ਕੋਲ ਗਵਾਹੀ ਦਰਜ ਕਰਾਈ ਹੈ।
ਵਰਨਣ ਯੋਗ ਹੈ ਕਿ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਐੱਸਆਈਟੀ ਦੀ ਰਿਪੋਰਟਰੱਦਕਰ ਕੇ ਨੂੰ ਹਾਈ ਕੋਰਟ ਨੇ ਨਵੀਂ ਜਾਂਚ ਟੀਮ ਬਣਾਉਣ ਨੂੰ ਕਿਹਾ ਸੀ ਅਤੇ ਇਸ ਪਿੱਛੋਂ ਪੰਜਾਬ ਸਰਕਾਰ ਨੇ ਐੱਲਕੇ ਯਾਦਵ ਦੀ ਅਗਵਾਈ ਹੇਠ ਨਵੀ ਐੱਸ ਆਈ ਟੀ ਬਣਾਈ ਸੀ, ਜਿਹੜੀ ਗਵਾਹਾਂ ਦੇ ਬਿਆਨ ਦਰਜ ਕਰ ਰਹੀ ਹੈ। ਇਸ ਦੌਰਾਨ ਐੱਸਆਈਟੀ ਵੱਲੋਂਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢਡਰੀਆਂਵਾਲੇ ਨੂੰ ਤਲਬ ਕਰਨ ਦਾ ਪ੍ਰਮੇਸ਼ਰ ਦੁਆਰ ਗੁਰਦਆਰੇ ਦੇ ਪ੍ਰਬੰਧਕਾਂ ਨੇ ਖੰਡਨ ਕੀਤਾ ਹੈ, ਕਿਉਂਕਿ ਐੱਸਆਈਟੀ ਨੇ ਢੱਡਰੀਆਂਵਾਲੇ ਤੋਂ ਇਸ ਲਈ ਸਮਾਂ ਮੰਗਿਆ ਸੀ, ਪਰ ਹਾਲੇ ਢੱਡਰੀਆਂਵਾਲੇ ਨੇ ਸਮਾਂ ਨਹੀਂ ਦਿੱਤਾ।

Read More Latest Punjabi News

ਪੰਜਾਬੀ ਖ਼ਬਰਾਂ

ਜ਼ਮੀਨ ਦਾ ਬਿਆਨਾ 26 ਲੱਖ ਰੁਪਏ ਲੈਕੇ ਰਜਿਸਟਰੀ ਨਹੀਂ ਕਰਾਈ

Published

on

land scam

ਭੋਗਪੁਰ, 31 ਜੁਲਾਈ – ਪਿੰਡ ਬਜਾਜ ਥਾਣਾ ਭੁਲੱਥ ਵਾਸੀ ਇੱਕ ਵਸਨੀਕ ਦੀ ਸ਼ਿਕਾਇਤ ਉੱਤੇ ਭੋਗਪੁਰ ਪੁਲਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਦੇ ਖ਼ਿਲਾਫ਼ 26 ਲੱਖ ਦੀ ਧੋਖਾਧੜੀ ਦਾ ਕੇਸ ਦਰਜ ਕੀਤਾ ਹੈ।
ਸ਼ਿਕਾਇਤ ਕਰਤਾ ਨੇ ਐਸ ਐਸ ਪੀ ਜਲੰਧਰ ਦਿਹਾਤੀ ਨੂੰ ਸ਼ਿਕਾਇਤ ਦਿੱਤੀ ਕਿਹਾ ਸੀ ਕਿ ਉਸ ਨੇ ਕੁਲਵਿੰਦਰ ਸਿੰਘ ਵਾਸੀ ਬੁੱਟਰਾਂ ਨਾਲ ਪ੍ਰਤੀ ਏਕੜ 18 ਲੱਖ ਰੁਪਏ ਦੇ ਹਿਸਾਬ 25 ਕਨਾਲ ਜ਼ਮੀਨ (ਤਿੰਨ ਏਕੜ ਇੱਕ ਕਨਾਲ) ਦਾ ਸੌਦਾ ਕੀਤਾ ਸੀ।ਇਸ ਜ਼ਮੀਨ ਦਾ ਬਿਆਨਾ ਅਗਸਤ 2020 ਵਿੱਚ ਕੀਤਾ ਗਿਆ ਸੀ, ਜਿਸ ਵਿੱਚ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘ ਨੂੰ 19 ਲੱਖ ਰੁਪਏ ਆਪਣੇ ਬੈਂਕ ਖਾਤੇ ਰਾਹੀਂ ਤੇ ਇੱਕ ਲੱਖ ਨਗਦ ਕੁਲ 20 ਲੱਖ ਰੁਪਏ ਬਿਆਨੇ ਵਜੋਂ ਦਿੱਤੇ ਸਨ ਤੇ ਜ਼ਮੀਨ ਦੀ ਰਜਿਸਟਰੀ 15 ਅਪ੍ਰੈਲ 2021 ਨੂੰ ਕਰਾਉਣ ਦਾ ਇਕਰਾਰ ਕੁਲਵਿੰਦਰ ਸਿੰਘ ਨੇ ਕੀਤਾ ਸੀ। ਉਸ ਨੇ ਇਹ ਜ਼ਮੀਨ ਅਸਲ ਵਿੱਚ ਭੋਗਪੁਰ ਦੇ ਇੱਕ ਸਰਕਾਰੀ ਬੈਂਕ ਪਾਸ ਗਿਰਵੀ ਰੱਖ ਕੇ ਕਰਜ਼ਾ ਲਿਆ ਹੋਇਆ ਸੀ।ਕੁਲਵਿੰਦਰ ਸਿੰਘ ਨੇ ਬਿਆਨੇ ਵਜੋਂ ਲਈ ਰਕਮ ਨਾਲ ਇਸ ਜ਼ਮੀਨ ਉੱਤੇ ਲਿਆ ਕਰਜ਼ਾ ਜਮ੍ਹਾ ਕਰਵਾਉਣ ਦਾ ਵਾਅਦਾ ਕੀਤਾ ਸੀ। ਬਿਆਨਾ ਕਰਨ ਤੋਂ ਕੁਝ ਸਮੇਂ ਬਾਅਦ ਕੁਲਵਿੰਦਰ ਸਿੰਘ ਨੇ ਸ਼ਿਕਾਇਤ ਕਰਤਾ ਪਾਸੋਂ ਛੇ ਲੱਖ ਰੁਪਏ ਦੀ ਹੋਰ ਮੰਗ ਕੀਤੀ ਤਾਂ ਸ਼ਿਕਾਇਤ ਕਰਤਾ ਨੇ ਸਤੰਬਰ 2020 ਵਿੱਚ ਦੋ ਲੱਖ ਰੁਪਏ ਬੈਂਕ ਰਾਹੀਂ ਅਤੇ ਚਾਰ ਲੱਖ ਰੁਪਏ ਨਗਦ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ, ਇਸ ਤਰ੍ਹਾਂ ਸ਼ਿਕਾਇਤ ਕਰਤਾ ਨੇ ਕੁਲ 26 ਲੱਖ ਰੁਪਏ ਕੁਲਵਿੰਦਰ ਸਿੰਘ ਨੂੰ ਦੇ ਦਿੱਤੇ ਤੇ ਬਾਕੀ ਰਕਮ ਜ਼ਮੀਨ ਦੀ ਰਜਿਸਟਰੀ ਵੇਲੇ ਕੁਲਵਿੰਦਰ ਸਿੰਘ ਨੂੰ ਦੇਣੀ ਸੀ। ਸ਼ਿਕਾਇਤ ਕਰਤਾ ਬਿਆਨੇ ਦੀ ਤੈਅ ਮਿਤੀ ਅਨੁਸਾਰ 15 ਅਪ੍ਰੈਲ 2021 ਨੂੰ ਸਬ ਰਜਿਸਟਰਾਰ ਭੋਗਪੁਰ ਦੇ ਦਫ਼ਤਰ ਗਿਆ, ਪਰ ਕੁਲਵਿੰਦਰ ਸਿੰਘ ਨਹੀਂ ਆਇਆ। ਸ਼ਿਕਾਇਤ ਕਰਤਾ ਨੇ ਵਕੀਲ ਰਾਹੀਂ ਕੁਲਵਿੰਦਰ ਸਿੰਘ ਨੂੰ ਨੋਟਿਸ ਭੇਜ ਕੇ 6 ਮਈ 2021 ਨੂੰ ਸਵੇਰੇ ਸਬ ਰਜਿਸਟਰਾਰ ਦਫ਼ਤਰ ਵਿੱਚ ਆ ਕੇ ਆਪਣੀ ਬਾਕੀ ਰਹਿੰਦੀ ਰਕਮ ਵਸੂਲ ਕਰਕੇ ਜ਼ਮੀਨ ਦੀ ਰਜਿਸਟਰੀ ਉਸ ਦੇ ਹੱਕ ਵਿੱਚ ਕਰਾਉਣ ਲਈ ਕਿਹਾ, ਪਰ ਕੁਲਵਿੰਦਰ ਸਿੰਘ ਹਾਜ਼ਰ ਨਹੀਂ ਹੋਇਆ। ਇਸ ਦੇ ਬਾਅਦ ਸ਼ਿਕਾਇਤ ਕਰਤਾ ਨੇ ਕੁਲਵਿੰਦਰ ਸਿੰਘਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਲਾਏ ਸਨ, ਜਿਸ ਦੀ ਜਾਂਚ ਡੀ ਐੱਸ ਪੀ ਜਲੰਧਰ ਨੂੰ ਸੌਂਪੀ ਗਈ। ਉਨ੍ਹਾਂ ਨੇ ਸਾਰੇ ਕੇਸ ਦੀ ਜਾਂਚ ਕਰਨ ਪਿੱਛੋਂ ਆਪਣੀ ਰਿਪੋਰਟ ਵਿੱਚ ਸ਼ਿਕਾਇਤ ਕਰਤਾ ਵੱਲੋਂ ਕੁਲਵਿੰਦਰ ਸਿੰਘ ਉੱਤੇ 26 ਲੱਖ ਰੁਪਏ ਦੀ ਠੱਗੀ ਮਾਰਨ ਦੇ ਦੋਸ਼ਾਂ ਨੂੰ ਸਹੀ ਠਹਿਰਾਇਆ ਅਤੇ ਥਾਣਾ ਭੋਗਪੁਰ ਨੂੰ ਦੋਸ਼ੀ ਕੁਲਵਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਬੁੱਟਰਾਂ ਜ਼ਿਲ੍ਹਾ ਜਲੰਧਰ ਦੇ ਖ਼ਿਲਾਫ਼ ਕੇਸ ਦਰਜ ਕਰਨ ਦੀ ਸਿਫ਼ਾਰਸ਼ ਕੀਤੀ।

Continue Reading

ਪੰਜਾਬੀ ਖ਼ਬਰਾਂ

ਕੋਵਿਡ ਟੀਕੇ ਲਾਉਣ ਗਈ ਟੀਮ ਪਿੰਡ ਵਾਲਿਆਂ ਨੇ ਬੰਦੀ ਬਣਾ ਲਈ

Published

on

Covid-Vaccine

ਮਾਹਿਲਪੁਰ, 31 ਜੁਲਾਈ – ਥਾਣਾ ਮਹਿਲਪੁਰ ਦੇ ਪਿੰਡ ਮਹਿੰਗਰੋਵਾਲ ਵਿਖੇ ਪ੍ਰਾਇਮਰੀ ਹੈੱਲਥ ਸੈਂਟਰ (ਪੀ ਐਚ ਸੀ) ਪਾਲਦੀ ਹੇਠਲੇ ਹਸਪਤਾਲ ਪਿੰਡ ਟੂਟੋਮਜ਼ਾਰਾ ਤੋਂ ਸਿਹਤ ਵਿਭਾਗ ਦੀ ਕੋਰੋਨਾ ਦੇ ਟੀਕੇ ਲਾਉਣ ਗਈ ਟੀਮ ਨੂੰ ਨੇੜਲੇ ਪਿੰਡ ਵਿੱਚ ਕੁਝ ਲੋਕਾਂ ਨੇ ਬੰਦੀ ਬਣਾ ਲਿਆ, ਜਿਸ ਨੂੰ ਸਿਵਲ ਹਸਪਤਾਲ ਮਾਹਿਲਪੁਰ ਦੀ ਸਿ਼ਕਾਇਤ ਉੱਤੇ ਪੁਲਸ ਨੇ ਮੌਕੇਉੱਤੇ ਜਾ ਕੇ ਛੁਡਵਾਇਆ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਥਾਣਾ ਮੁਖੀ ਸਤਵਿੰਦਰਪਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਸ ਖ਼ਾਸ ਗੰਭੀਰ ਨਹੀਂ ਸੀ। ਪਿੰਡ ਵਾਸੀ ਸਿਰਫ਼ ਪਿੰਡ ਵਾਲਿਆਂ ਨੂੰ ਟੀਕੇ ਲਵਾਉਣਾ ਚਾਹੁੰਦੇ ਸਨ। ਪੁਲਸ ਮੌਕੇ ਵਿੱਚ ਪਹੁੰਚ ਗਈ ਸੀ, ਕੋਈ ਖਾਸ ਗੱਲ ਨਹੀਂ ਹੋਈ। ਪਤਾ ਲੱਗਾ ਹੈ ਕਿ ਡਾ. ਰਾਮ ਗੋਪਾਲ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰ, ਸਿਵਲ ਸਰਜਨ ਹੁਸ਼ਿਆਰਪੁਰ, ਐਸ ਡੀ ਐਮ ਗੜ੍ਹਸ਼ੰਕਰ ਤੇ ਹੋਰ ਜ਼ਿਲ੍ਹਾ ਉਚ ਅਧਿਕਾਰੀਆਂ ਨੂੰ ਲਿਖੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ ਆਪਣੇ ਅਧੀਨ ਕਰਮਚਾਰੀ ਕੁਸ਼ਲਿੱਆ ਤੇ ਹੋਰਨਾਂ ਕਰਮਚਾਰੀਆਂ ਨਾਲ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਪਿੰਡ ਮਹਿੰਗਰੋਵਾਲ ਵਿਖੇ ਟੀਕਾਕਰਨ ਕਰਨ ਲਈ ਗਏ ਸਨ।ਉਨ੍ਹਾਂ ਹਾਲੇ 20-25 ਲੋਕਾਂ ਦਾ ਟੀਕਾਕਰਨ ਕੀਤਾ ਸੀ ਤਾਂ ਉਥੇ ਪਿੰਡ ਦੇ ਕੁਝ ਵਿਅਕਤੀ ਆ ਗਏ ਜਿਨ੍ਹਾਂ ਵਿੱਚ ਇੱਕ ਸਾਬਕਾ ਸਰਪੰਚ ਸੀ। ਉਨ੍ਹਾਂ ਲੋਕਾਂ ਨੇ ਉਨ੍ਹਾਂ ਨਾਲ ਝਗੜਾ ਸ਼ੁਰੂ ਕਰ ਕੇ ਆਪਣੇ ਚਹੇਤਿਆਂ ਦੇ ਟੀਕੇ ਲਾਉਣ ਦੇ ਲਈ ਧਮਕਾਉਣਾ ਸ਼ੁਰੂ ਕਰ ਦਿੱਤਾ। ਜਦੋਂ ਉਨ੍ਹਾਂ ਕਿਹਾ ਕਿ ਇਹ ਟੀਕਾ ਬਿਨਾਂ ਪੱਖਪਾਤ ਦੇ ਕੋਈ ਵੀ ਲਵਾ ਸਕਦਾ ਹੈ ਤਾਂ ਉਨ੍ਹਾਂ ਬੰਦਿਆਂ ਨੇ ਉਨ੍ਹਾਂ ਨੂੰ ਉਥੋਂ ਕੈਂਪ ਬੰਦ ਕਰਨ ਲਈ ਕਿਹਾ। ਉਹ ਡਰਦੇ ਕੰਮ ਕੈਂਪ ਬੰਦ ਕਰਨ ਲੱਗੇ ਸਨ ਤਾਂ ਉਕਤ ਲੋਕਾਂ ਨੇ ਉਨ੍ਹਾਂ ਨੂੰ ਡਰਾ ਧਮਕਾ ਕੇ ਆਪਣੇ ਚਹੇਤਿਆਂ ਦੇ ਟੀਕੇ ਲਵਾਉਣੇ ਤੇ ਆਪਣੇ ਢੰਗ ਨਾਲ ਕੰਮ ਕਰਾਉਣਾ ਸ਼ੁਰੂ ਕਰ ਦਿੱਤਾ।ਉਨ੍ਹਾਂ ਦੱਸਿਆ ਕਿ ਟੀਕੇ ਲੱਗਣ ਪਿੱਛੋਂ ਉਹ ਲੋਕ ਉਨ੍ਹਾਂ ਨੂੰ ਬੰਦੀ ਬਣਾ ਕੇ ਬਾਹਰੋਂ ਤਾਲਾ ਲਾ ਕੇ ਚਲੇ ਗਏ। ਡੇਢ ਕੁ ਘੰਟੇ ਬਾਅਦ ਉਨ੍ਹਾਂ ਆਪਣੇ ਸਿਹਤ ਵਿਭਾਗ ਦੇ ਉਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਤਾਂ ਮਾਹਿਲਪੁਰ ਪੁਲਸ ਨੇ ਉਨ੍ਹਾਂ ਨੂੰ ਰਿਹਾਅ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਵਿਰੁੱਧ ਕਾਰਵਾਈ ਕੀਤੀ ਜਾਵੇ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਬੇਅਦਬੀ ਕਾਂਡ:ਡੇਰਾ ਪੇ੍ਰਮੀਆਂ ਦੀ ਜ਼ਮਾਨਤ ਦੀ ਸੁਣਵਾਈ ਚਾਰ ਅਗਸਤ ਤੱਕ ਮੁਲਤਵੀ

Published

on

guru saroop sahib

ਕੋਟਕਪੂਰਾ, 31 ਜੁਲਾਈ – ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਦੌਰਾਨ 12 ਅਕਤੂਬਰ 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿੱਚ ਖਿਲਾਰਨ ਦੇ ਕੇਸ ਵਿੱਚ ਵਿਸ਼ੇਸ਼ ਜਾਂਚ ਟੀਮ(ਐਸ ਆਈ ਟੀ) ਵੱਲੋਂ ਗ਼੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀਆਂ ਪ੍ਰਦੀਪ ਕੁਮਾਰ ਅਤੇ ਨਿਸ਼ਾਨ ਸਿੰਘ ਵੱਲੋਂ ਐਡੀਸ਼ਨਲ ਸ਼ੈਸ਼ਨ ਜੱਜ ਹਰਬੰਸ ਸਿੰਘ ਲੇਖੀ ਦੀ ਅਦਾਲਤ ਵਿੱਚ ਚਲਦੇ ਕੇਸ ਦੇ ਦੌਰਾਨ ਜ਼ਮਾਨਤਦੇਣ ਦੀ ਮੰਗ ਕੀਤੀ ਸੀ। ਅਦਾਲਤ ਨੇ ਡੇਰਾ ਪ੍ਰੇਮੀਆਂ ਦੀ ਅਰਜ਼ੀਉੱਤੇ ਪੰਜਾਬ ਸਰਕਾਰ ਅਤੇ ਐਸ ਆਈ ਟੀ ਨੂੰ ਨੋਟਿਸ ਜਾਰੀ ਕਰ ਕੇ ਹਦਾਇਤ ਕੀਤੀ ਸੀ ਕਿ ਕੇਸ ਨਾਲ ਲੋੜੀਂਦਾ ਰਿਕਾਰਡ 30 ਜੁਲਾਈ ਨੂੰ ਪੇਸ਼ ਕੀਤਾ ਜਾਵੇ, ਪਰ ਕੱਲ੍ਹ ਹੇਠਲੀ ਅਦਾਲਤਾ ਦਾ ਰਿਕਾਰਡ ਪੇਸ਼ ਨਾ ਕਰਨਕਰ ਕੇ ਅਗਲੀ ਤਰੀਕ ਚਾਰ ਅਗਸਤ ਤੱਕ ਮੁਲਤਵੀ ਕੀਤੀ ਗਈ ਹੈ।
ਵਰਨਣ ਯੋਗ ਹੈ ਕਿ ਪੰਜਾਬ ਸਰਕਾਰ ਨੇ ਆਈ ਜੀ ਬਾਰਡਰ ਰੇਂਜ ਐਸ ਪੀ ਐਸ ਪਰਮਾਰ ਨੂੰ ਇਸ ਐੱਸ ਆਈ ਟੀ ਦਾ ਮੁੱਖੀ ਨਿਯੁਕਤ ਕੀਤਾ ਹੈ, ਜਿਸ ਨੇ ਪੜਤਾਲ ਪਿੱਛੋਂ ਛੇ ਡੇਰਾ ਪ੍ਰੇਮੀਆਂ ਸੰਨੀ ਕੰਡਾ, ਨਿਸ਼ਾਨ ਸਿੰਘ, ਰਣਜੀਤ ਸਿੰਘ ਭੋਲਾ, ਪ੍ਰਦੀਪ ਕੁਮਾਰ, ਬਲਜੀਤ ਸਿੰਘ ਅਤੇ ਸ਼ਕਤੀ ਸਿੰਘ ਨੂੰ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕਰ ਕੇ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਨ੍ਹਾਂ ਡੇਰਾ ਪੇ੍ਰਮੀਆਂ ਪ੍ਰਦੀਪ ਕੁਮਾਰ ਤੇ ਨਿਸ਼ਾਨ ਸਿੰਘ ਵੱਲੋਂ ਅਦਾਲਤ ਤੋਂ ਚਲਦੇ ਮੁਕੱਦਮੇ ਤੱਕ ਜ਼ਮਾਨਤ ਵਿੱਚ ਰਿਹਾਅ ਕਰਨ ਦੀ ਮੰਗ ਕੀਤੀ ਸੀ। ਇਸਕੇਸ ਵਿੱਚ ਸੰਨੀ ਕੰਡਾ, ਰਣਜੀਤ ਭੋਲਾ, ਬਲਜੀਤ ਸਿੰਘ ਤੇ ਸ਼ਕਤੀ ਸਿੰਘ ਨੂੰ ਜ਼ਮਾਨਤ ਮਿਲ ਚੁੱਕੀ ਹੈ ਜਦਕਿ ਪ੍ਰਦੀਪ ਕੁਮਾਰ ਅਤੇ ਨਿਸ਼ਾਨ ਸਿੰਘ ਦੀ ਜ਼ਮਾਨਤ ਅਰਜੀਦਾ ਫ਼ੈਸਲਾ ਚਾਰ ਅਗਸਤ ਨੂੰ ਸੁਣਾਇਆ ਜਾਵੇਗਾ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca