Thoughts on Punjab Congress in the meeting of Sonia Gandhi
Connect with us [email protected]

ਰਾਜਨੀਤੀ

ਸੋਨੀਆ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਦੀ ਮੀਟਿੰਗ ਵਿੱਚ ਪੰਜਾਬ ਕਾਂਗਰਸ ਬਾਰੇ ਵਿਚਾਰਾਂ

Published

on

Capt Amarinder Singh

ਰਾਹੁਲ ਗਾਂਧੀ ਅਤੇ ਮਲਿਕਾਰਜੁਨ ਖੜਗੇ ਵੀ ਮੀਟਿੰਗ ਵਿੱਚ ਸ਼ਾਮਲ

ਬਾਹਰ ਆਏ ਕੈਪਟਨ ਨੇ ਕਿਹਾ : ਸਿੱਧੂ ਬਾਰੇ ਮੈਂ ਨਹੀਂ ਜਾਣਦਾ
ਚੰਡੀਗੜ੍ਹ, 6 ਜੁਲਾਈ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਦਿੱਲੀ ਵਿੱਚ ਮੁਲਾਕਾਤ ਕਰ ਕੇ ਪੰਜਾਬ ਕਾਂਗਰਸ ਦੇ ਅੰਦਰੂਨੀ ਕਲੇਸ਼ ਉੱਤੇ ਉਨ੍ਹਾ ਸਾਹਮਣੇ ਆਪਣਾ ਪੱਖ ਰੱਖਿਆ, ਜਿਸ ਦੇ ਬਾਅਦ ਸਭ ਦੀਆਂ ਨਜ਼ਰਾਂ ਇਸ ਗੱਲ ਉੱਤੇ ਹਨ ਕਿ ਇਸ ਬੈਠਕ ਪਿੱਛੋਂ ਪਾਰਟੀ ਹਾਈ ਕਮਾਂਡ ਕੀ ਕਦਮ ਚੁੱਕਦੀ ਹੈ ਤੇ ਪਾਰਟੀ ਜਾਂ ਸਰਕਾਰ ਵਿਚ ਨਵਜੋਤ ਸਿੰਘ ਸਿੱਧੂ ਦੀ ਕੀ ਭੂਮਿਕਾ ਹੋਵੇਗੀ।
ਅੱਜ ਏਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਕਰੀਬ ਡੇਢ ਘੰਟਾ ਗੱਲਬਾਤ ਹੋਈ, ਜਿਸ ਵਿੱਚ ਰਾਹੁਲ ਗਾਂਧੀ ਅਤੇ ਪਾਰਲੀਮੈਂਟ ਦੇ ਉਤਲੇ ਹਾਊਸ ਰਾਜ ਸਭਾ ਵਿੱਚ ਆਪੋਜ਼ੀਸ਼ਨ ਆਗੂ ਮਲਿਕਾਰਜੁਨ ਖੜਗੇ ਵੀ ਸ਼ਾਮਲ ਸਨ। ਮਲਿਕਾਰਜੁਨ ਖੜਗੇ ਪੰਜਾਬ ਕਾਂਗਰਸ ਦਾ ਝਗੜਾ ਨਿਬੇੜਨ ਵਾਸਤੇ ਕਾਂਗਰਸ ਹਾਈ ਕਮਾਂਡ ਦੀ ਬਣਾਈ ਤਿੰਨ ਮੈਂਬਰੀ ਕਮੇਟੀ ਦੇ ਮੁਖੀ ਹਨ। ਇਸ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਅੰਦਰੂਨੀ ਹਾਲਾਤ ਦੇ ਨਾਲ ਨਵਜੋਤ ਸਿੰਘ ਸਿੱਧੂ ਦੀ ਪਾਰਟੀ ਵਿੱਚ ਭੂਮਿਕਾ ਤੇ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਵੱਲੋਂ ਅਪਣਾਈ ਜਾਣ ਵਾਲੀ ਨੀਤੀ ਬਾਰੇ ਵਿਚਾਰਾਂ ਹੋਈਆਂ। ਮੀਟਿੰਗ ਤੋਂ ਬਾਹਰ ਨਿਕਲਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਜਦੋਂ ਇਸ ਬੈਠਕ ਬਾਰੇ ਪੁੱਛਿਆ ਗਿਆ ਤਾਂ ਉਨ੍ਹਾ ਕਿਹਾ: ‘ਮੈਂ ਕਾਂਗਰਸ ਪ੍ਰਧਾਨ ਨੂੰ ਮਿਲਣ ਲਈ ਆਇਆ ਸੀ, ਪਾਰਟੀ ਦੇ ਅੰਦਰੂਨੀ ਮਾਮਲਿਆਂ ਅਤੇ ਪੰਜਾਬ ਦੇ ਵਿਕਾਸ ਬਾਰੇ ਗਲਬਾਤ ਹੋਈ ਹੈ। ਜਿਥੋਂ ਤਕ ਪੰਜਾਬ ਪਾਰਟੀ ਦੇ ਮਾਮਲਿਆਂ ਦਾ ਸਵਾਲ ਹੈ, ਉਸ ਬਾਰੇ ਪਾਰਟੀ ਹਾਈ ਕਮਾਂਡ ਜੋ ਵੀ ਫ਼ੈਸਲਾ ਲਵੇ, ਅਸੀਂ ਉਸਦੇ ਲਈ ਪੂਰੀ ਤਰ੍ਹਾਂ ਤਿਆਰ ਹਾਂਤੇ ਅਸੀਂ ਅਗਲੀਆਂ ਵਿਧਾਨ ਸਭਾ ਚੋਣਾਂ ਲਈ ਵੀ ਪੂਰੀ ਤਰ੍ਹਾਂ ਤਿਆਰ ਹਾਂ।’’
ਵਰਨਣ ਯੋਗ ਹੈ ਕਿ ਪੰਜਾਬ ਵਿਚ ਸਾਬਕਾ ਲੋਕਲ ਬਾਡੀਜ਼ ਮੰਡਰੀ ਨਵਜੋਤ ਸਿੰਘ ਸਿੱਧੂ ਕਾਫੀ ਸਮੇਂ ਤੋਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਉੱਤੇ ਲਗਾਤਾਰ ਹਮਲੇ ਕਰ ਰਹੇ ਹਨ ਅਤੇਬੀਤੇ ਦੋ-ਤਿੰਨ ਮਹੀਨਿਆਂ ਤੋਂ ਉਹ ਇਕਦਮ ਸਰਗਰਮੀ ਨਾਲ ਇੰਟਰਨੈੱਟ ਮੀਡੀਆ ਰਾਹੀਂ ਆਪਣੀ ਹੀ ਪਾਰਟੀ ਦੀਰਾਜ ਸਰਕਾਰ ਦੀ ਕਾਰਜ ਪ੍ਰਣਾਲੀ ਉੱਤੇ ਲਗਾਤਾਰ ਚਾਂਦਮਾਰੀ ਕਰਦੇ ਆਏ ਹਨ।ਅੱਜ ਇਹ ਚਰਚੇ ਸਨ ਕਿ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਦਾ ਵਿਵਾਦ ਖ਼ਤਮ ਕਰਨ ਲਈ ਕਾਂਗਰਸ ਹਾਈ ਕਮਾਂਡ ਕੋਈ ਵੱਡਾ ਕਦਮ ਚੁੱਕ ਸਕਦੀ ਹੈ।ਜਦੋਂ ਇਸ ਬਾਰੇ ਪੱਤਰਕਾਰਾਂ ਨੇ ਕੈਪਟਨ ਅਮਰਿੰਦਰ ਸਿੰਘ ਤੋਂ ਅੱਜ ਦੀ ਮੀਟਿੰਗ ਦੇ ਬਾਅਦ ਪੁੱਛਿਆ ਤਾਂ ਉਨ੍ਹਾਂ ਕਿਹਾ, ‘ਮੈਂ ਸਿੱਧੂ ਬਾਰੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦਾ, ਮੈਂ ਇਥੇ ਪਾਰਟੀ ਨੂੰ ਮਜ਼ਬੂਤ ਕਰਨ ਆਇਆ ਹਾਂ, ਮੈਂ ਸਿੱਧੂ ਬਾਰੇ ਨਹੀਂ ਜਾਣਦਾ।’’

Read More Latest Politics News

ਰਾਜਨੀਤੀ

ਉਤਰਾਖੰਡ ਦੀ ਮੰਤਰੀ ਬੋਲੀ:ਮੈਂ ਦੋਵੇਂ ਟੀਕੇ ਲਵਾ ਲਏ, ਮੈਨੂੰ ਮਾਸਕ ਲਾਉਣ ਦੀ ਜ਼ਰੂਰਤ ਨਹੀਂ

Published

on

Minister Rekha Arya

ਬਹਾਦਰਾਬਾਦ, 31 ਜੁਲਾਈ – ਉਤਰਾਖੰਡ ਦੀ ਕੈਬਿਨੇਟ ਮੰਤਰੀ ਰੇਖਾ ਆਰੀਆ ਇਹ ਕਹਿੰਦੀ ਹੈ ਕਿ ਵੈਕਸੀਨ ਦੇ ਦੋਵੇਂ ਟੀਕ ਲਵਾ ਲੈਣ ਵਾਲਿਆਂ ਨੂੰ ਮਾਸਕ ਪਾਉਣ ਦੀ ਲੋੜ ਨਹੀਂ, ਭਾਵੇਂ ਸਾਇੰਟਿਸ ਸਾਫ਼ ਕਹਿੰਦੇ ਹਨ ਕਿ ਵੈਕਸੀਨੇਸ਼ਨ ਦੀ ਦੋਨੋਂ ਡੋਜ਼ ਲੈਣ ਦੇ ਬਾਅਦ ਵੀ ਕੋਰੋਨਾ ਦਾ ਖ਼ਤਰਾ ਰਹਿੰਦਾ ਹੈ।
ਕੱਲ੍ਹ ਕੈਬਿਨੇਟ ਮੰਤਰੀ ਰੇਖਾ ਆਰੀਆ ਹਰਿਦੁਆਰ ਦੇ ਬਹਾਦਰਾਬਾਦ ਵਿੱਚ ਧੀਆਂ ਦੀਆਂ ਮਾਵਾਂ ਨੂੰ ਮੁੱਖ ਮੰਤਰੀ ਮਹਾਲਕਸ਼ਮੀ ਕਿਟ ਵੰਡਣ ਦੇ ਪ੍ਰੋਗਰਾਮ ਵਿੱਚ ਪਹੁੰਚੀ ਤਾਂ ਲੋਕਾਂ ਨਾਲ ਭਰੇ ਖਚਾਖਚ ਭਰੇ ਉਸ ਹਾਲ ਵਿੱਚ ਨਾ ਤਾਂ ਸੋਸ਼ਲ ਡਿਸਟੈਂਸਿੰਗ ਦਾ ਪਾਲਣ ਹੋਇਆ ਅਤੇ ਨਾ ਮਾਸਕ ਲਾਉਣ ਦੀ ਲੋੜ ਮਹਿਸੂਸ ਕੀਤੀ ਗਈ। ਖੁਦ ਰੇਖਾ ਮੰਤਰੀ ਆਰੀਆ ਅਤੇ ਵਿਧਾਨ ਸਭਾ ਦੇ ਸਪੀਕਰ ਚੌਹਾਨ ਜਦੋਂ ਭਾਸ਼ਣ ਦੇ ਰਹੇ ਸੀ, ਉਸ ਸਮੇਂ ਮੰਚ ਉੱਤੇ ਮੌਜੂਦ ਸਾਰੇ ਲੋਕ ਬਿਨਾਂ ਮਾਸਕ ਬੈਠੇ ਸਨ। ਮਾਸਕ ਨਾ ਪਾਉਣ ਬਾਰੇ ਜਦੋਂ ਮੰਤਰੀ ਤੋਂ ਪੁੱਛਿਆ ਗਿਆ, ਤਾਂ ਉਨ੍ਹਾਂ ਕਿਹਾ ਕਿ ‘ਮੈਂ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ, ਮੈਨੂੰ ਮਾਸਕ ਦੀ ਜ਼ਰੂਰਤ ਨਹੀਂ। ਇਥੇ ਮੌਜੂਦ ਬਹੁਤੇ ਲੋਕਾਂ ਨੇ ਵੀ ਵੈਕਸੀਨ ਦੀ ਦੋਨੋਂ ਡੋਜ਼ ਲੈ ਰੱਖੀ ਹੈ।’

Read More Latest Politics News

Continue Reading

ਰਾਜਨੀਤੀ

ਡਰੱਗ ਕੇਸ:ਸਾਬਕਾ ਮੰਤਰੀ ਮਜੀਠੀਆ ਬਾਰੇ ਸੀਲਬੰਦ ਰਿਪੋਰਟ ਖੋਲ੍ਹਣ ਲਈ ਹਾਈ ਕੋਰਟ ਵਿੱਚ ਅਰਜ਼ੀ ਦਾਇਰ

Published

on

Bikram Singh Majithia

ਚੰਡੀਗੜ੍ਹ, 30 ਜੁਲਾਈ, – ਪੰਜਾਬ ਵਿਚਲੇ ਹਜ਼ਾਰਾਂ ਕਰੋੜ ਰੁਪਏ ਦੇ ਡਰੱਗ ਰੈਕੇਟ ਕੇਸ ਵਿਚ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਬਾਰੇ ਹਾਈ ਕੋਰਟ ਨੂੰ ਸੀਲਬੰਦ ਲਿਫ਼ਾਫ਼ੇ ਵਿਚ ਸੌਂਪੀ ਗਈ ਰਿਪੋਰਟ ਖੋਲ੍ਹਣ ਦੀ ਮੰਗ ਵਾਸਤੇ ਵਕੀਲ ਨਵਕਿਰਨ ਸਿੰਘ ਨੇ ਹਾਈ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਜਸਟਿਸ ਰਾਜਨ ਗੁਪਤਾ ਦੀ ਛੁੱਟੀ ਹੋਣ ਕਾਰਨ ਇਸ ਪਟੀਸ਼ਨ ਉੱਤੇ ਸੁਣਵਾਈ 8 ਨਵੰਬਰ ਤਕ ਮੁਲਤਵੀ ਕਰ ਦਿੱਤੀ ਗਈ ਹੈ।
ਵਰਨਣ ਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਪਣੀ ਰਿਪੋਰਟ ਵਿੱਚ ਕਿਹਾ ਸੀ ਕਿ ਡਰੱਗ ਰੈਕੇਟ ਕੇਸ ਵਿਚ ਮਜੀਠੀਆ ਤੋਂ ਹੋਰ ਵੀ ਪੁੱਛਗਿੱਛ ਕਰਨ ਦੀ ਲੋੜ ਹੈ। ਈਡੀ ਦੀ ਰਿਪੋਰਟ ਉੱਤੇ ਪੰਜਾਬ ਦੀ ਐੱਸਟੀਐੱਫ (ਸਪੈਸ਼ਲ ਟਾਸਕ ਫੋਰਸ) ਨੇ ਵੀ ਆਪਣੀ ਰਿਪੋਰਟ ਵਿਚ ਕਿਹਾ ਸੀ ਕਿ ਜਾਂਚ ਵਿਚ ਕਈ ਏਦਾਂ ਦੀਆਂ ਗੱਲਾਂ ਬਾਹਰ ਆਈਆਂ ਹਨ, ਜਿਨ੍ਹਾਂ ਕਰ ਕੇ ਜਾਂਚ ਅੱਗੇ ਵਧਾਉਣ ਦੀ ਲੋੜ ਹੈ।ਇਸ ਉੱਤੇ ਹਾਈ ਕੋਰਟ ਨੇ ਉਦੋਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਤੇ 23 ਮਈ 2018 ਨੂੰ ਪੰਜਾਬ ਸਰਕਾਰ ਨੇ ਸੀਲਬੰਦ ਲਿਫ਼ਾਫ਼ੇ ਵਿਚ ਇਸ ਰਿਪੋਰਟ ਉੱਤੇ ਆਪਣੀ ਰਿਪੋਰਟ ਹਾਈ ਕੋਰਟ ਨੂੰ ਸੌਂਪ ਦਿੱਤੀ ਹੈ।ਪਟੀਸ਼ਨਰ ਨੇ ਕਿਹਾ ਕਿ ਉਦੋਂ ਸੁਣਵਾਈ ਦੌਰਾਨ ਵਿਦੇਸ਼ਾਂ ਵਿਚ ਲੁਕੇ ਬੈਠੇ 13 ਸਮੱਗਲਰਾਂ ਦੀ ਹਵਾਲਗੀ ਬਾਰੇ ਕਾਰਵਾਈ ਸ਼ੁਰੂ ਕੀਤੀ ਗਈ ਸੀ, ਪਰ ਅਗਲੀ ਕਾਰਵਾਈ ਨਹੀਂ ਕੀਤੀ ਗਈ।
ਵਰਨਣ ਯੋਗ ਹੈ ਕਿ ਉਦੋਂ ਕੇਂਦਰੀ ਵਿਦੇਸ਼ ਮੰਤਰਾਲਾ ਦੇ ਅੰਡਰ ਸੈਕਟਰੀ ਡਾ. ਰਾਜੀਵ ਰੰਜਨ ਨੇ ਹਾਈ ਕੋਰਟ ਨੂੰ ਐਫੀਡੇਵਿਟ ਪੇਸ਼ ਕਰ ਕੇ ਕਿਹਾ ਸੀ ਕਿ ਕੈਨੇਡੀਅਨ ਅਥਾਰਟੀ ਨੂੰ ਰਣਜੀਤ ਔਜਲਾ, ਗੁਰਸੇਵਕ ਢਿੱਲੋਂ, ਨਿਰੰਕਾਰ ਢਿੱਲੋਂ, ਸਰਬਜੀਤ ਸਿੰਧਰ, ਲਹਿੰਬਰ ਦੁਲੇਹ, ਅਮਰਜੀਤ ਕੂਨਰ, ਪ੍ਰਦੀਪ ਧਾਲੀਵਾਲ, ਅਮਰਿੰਦਰ ਛੀਨਾ, ਪਰਮਿੰਦਰ ਦਿਓ ਅਤੇ ਰਣਜੀਤ ਕੌਰ ਕਾਹਲੋਂ ਬਾਰੇ ਜਾਣਕਾਰੀ ਦੇ ਕੇ ਸਾਰੇ ਜਣਿਆਂ ਦੀ ਹਵਾਲਗੀ ਦੀ ਮੰਗ ਕੀਤੀ ਗਈ ਸੀ।

Read More Latest Politics News

Continue Reading

ਰਾਜਨੀਤੀ

ਪ੍ਰਸ਼ਾਂਤ ਕਿਸ਼ੋਰ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਲਈ ਚਰਚਾ ਸ਼ੁਰੂ

Published

on

Prashant-Kishore

ਨਵੀਂ ਦਿੱਲੀ, 30 ਜੁਲਾਈ – ਚੋਣਾਂ ਦੀਆਂ ਨੀਤੀਆਂ ਘੜਨ ਵਾਲੇ ਪ੍ਰਸ਼ਾਂਤ ਕਿਸ਼ੋਰ ਨਾਲ ਮੀਟਿੰਗ ਤੋਂ ਕੁਝ ਦਿਨ ਬਾਅਦ ਰਾਹੁਲ ਗਾਂਧੀ ਨੇ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਮੀਟਿੰਗ ਕਰ ਕੇ ਇਸ ਗੱਲ ਉੱਤੇ ਚਰਚਾ ਕੀਤੀ ਹੈ ਕਿ ਕੀ ਇਹ ਚੋਣ ਰਣਨੀਤੀਕਾਰ ਇਸ ਪਾਰਟੀ ਦੀਆਂ ਨੀਤੀਆਂ ਮੁਤਾਬਕ ਫਿੱਟ ਬੈਠ ਸਕਦਾ ਹੈ।
ਇਹ ਮੀਟਿੰਗ 22 ਜੁਲਾਈ ਨੂੰ ਵੀਡੀਓ ਕਾਨਫਰੰਸ ਰਾਹੀਂ ਕੀਤੀ ਗਈ, ਜਿਸ ਵਿੱਚ ਸ਼ਾਮਲ ਸੀਨੀਅਰ ਨੇਤਾਵਾਂ, ਜਿਵੇਂ ਕਮਲਨਾਥ, ਮਲਿਕਾਰਜੁਨ ਖੜਗੇ, ਏ ਕੇ ਐਂਟਨੀ, ਅਜੈ ਮਾਕਨ, ਆਨੰਦ ਸ਼ਰਮਾ, ਹਰੀਸ਼ ਰਾਵਤ, ਅੰਬਿਕਾ ਸੋਨੀ ਅਤੇ ਕੇ ਸੀ ਵੈਣੂਗੋਪਾਲ ਆਦਿ ਨੇ ਇਸ ਬਾਰੇ ਚਰਚਾ ਕੀਤੀ। ਜਾਣਕਾਰ ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਪਿਛੇ ਜਿਹੇ ਪ੍ਰਸ਼ਾਂਤ ਕਿਸ਼ੋਰ ਨਾਲ ਹੋਈ ਮੀਟਿੰਗ ਦੇ ਵੇਰਵੇ ਸੀਨੀਅਰ ਨੇਤਾਵਾਂ ਨਾਲ ਸਾਂਝੇ ਕੀਤੇ। ਪ੍ਰਸ਼ਾਂਤ ਕਿਸ਼ੋਰ ਨੇ ਆਪਣੀ ਭੂਮਿਕਾ ਸਮੇਤ ਕਾਂਗਰਸ ਪਾਰਟੀ ਲਈ ਖਰੜਾ ਤਿਆਰ ਕੀਤਾ ਹੈ। ਇਨ੍ਹਾਂ ਸੂਤਰਾਂ ਮੁਤਾਬਕ ਇੱਕ ਸੀਨੀਅਰ ਨੇਤਾ, ਜੋ ਮੀਟਿੰਗ ਵਿੱਚ ਸ਼ਾਮਲ ਸੀ, ਨੇ ਦੱਸਿਆ ਕਿ ਰਾਹੁਲ ਗਾਂਧੀ ਨੇ ਪ੍ਰਸ਼ਾਂਤ ਕਿਸ਼ੋਰ ਨੂੰ ਬਾਹਰੋਂ ਸਿਰਫ ਇੱਕ ਸਲਾਹਕਾਰ ਦੀ ਥਾਂ ਪਾਰਟੀ ਵਿੱਚ ਸ਼ਾਮਲ ਕਰਨ ਦੀ ਸੰਭਾਵਨਾ ਬਾਰੇ ਗੱਲਬਾਤ ਕੀਤੀ ਅਤੇ ਇਸ ਕਦਮ ਦੇ ਨਫੇ ਤੇ ਨੁਕਸਾਨ ਬਾਰੇ ਚਰਚਾ ਕਰਦਿਆਂ ਸੁਝਾਅ ਲਏ। ਉਨ੍ਹਾਂ ਕਿਹਾ ਕਿ ਮੀਟਿੰਗ ਵਿੱਚ ਬਹੁਤਿਆਂ ਨੇ ਇਸ ਦੀ ਹਮਾਇਤ ਕੀਤੀ ਕਿ ਪ੍ਰਸ਼ਾਂਤ ਕਿਸ਼ੋਰ ਪਾਰਟੀ ਲਈ ਵਧੀਆ ਸਾਬਤ ਹੋ ਸਕਦਾ ਹੈ, ਪਰ ਉਸ ਦੀ ਭੂਮਿਕਾ ਤੈਅ ਕੀਤੇ ਜਾਣ ਦੀ ਲੋੜ ਹੈ।ਪਾਰਟੀ ਦੇ ਇੱਕ ਨੇਤਾ ਨੇ ਆਪਣਾ ਨਾਂਅ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ, ‘ਇਹ ਉਹ ਸਮਾਂ ਹੈ, ਜਦੋਂ ਨਵੀਆਂ ਰਣਨੀਤੀਆਂ ਤੇ ਵਿਚਾਰ ਅਪਣਾਏ ਜਾਣੇ ਚਾਹੀਦੇ ਹਨ। ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਦਾ ਕੋਈ ਨੁਕਸਾਨ ਨਹੀਂ।’

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca