Thousands of Pashtuns protest against Pakistani atrocities
Connect with us [email protected]

ਅੰਤਰਰਾਸ਼ਟਰੀ

ਪਾਕਿਸਤਾਨੀ ਜ਼ੁਲਮ ਖ਼ਿਲਾਫ਼ ਹਜ਼ਾਰਾਂ ਪਸ਼ਤੂਨਾਂ ਵੱਲੋਂ ਰੋਸ ਪ੍ਰਦਰਸ਼ਨ

Published

on

Pashtuns protest

ਇਸਲਾਮਾਬਾਦ, 17 ਨਵੰਬਰ – ਐਕਸਟਰਾ ਜੁਡੀਸ਼ੀਅਲ ਮਰਡਰ, ਜ਼ਬਰਦਸਤੀ ਗਾਇਬ ਕਰਨਾ ਅਤੇ ਗੈਰ-ਕਾਨੂੰਨੀ ਕੈਦ ਵਜੋਂ ਪਾਕਿਸਤਾਨੀ ਪ੍ਰਸ਼ਾਸ਼ਕਾਂ ਵੱਲੋਂ ਕੀਤੇ ਜਾ ਰਹੇ ਜ਼ੁਲਮਾਂ ਦੇ ਖ਼ਿਲਾਫ਼ ਪਸ਼ਤੂਨ ਤਹਿਫੂਜ ਨੇ ਉਤਰੀ ਵਜੀਰਿਸਤਾਨ ‘ਚ ਹਜ਼ਾਰਾਂ ਪਸ਼ਤੂਨਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਹੈ।
ਇਸ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰਦੀ ਪੀ ਟੀ ਐਮ ਨੇ ਉਤਰੀ ਵਜੀਰਿਸਤਾਨ ਦੇ ਮੀਰਾਨਸ਼ਾਹ ਇਲਾਕੇ ਵਿੱਚ ਵੱਡੇ ਪੱਧਰ ‘ਤੇ ਲੋਕਾਂ ਦਾ ਇਕੱਠ ਕੀਤਾ ਸੀ। ਪਾਕਿਸਤਾਨ ਦੇ ਸਾਬਕਾ ਸੀਨੇਟਰ ਅਪਰਾਸੀਆਬ ਖੱਟੜ ਨੇ ਕਿਹਾ ਕਿ ਪੀ ਟੀ ਐਮ ਦੇ ਮੈਂਬਰ ਡੂਰੰਡ ਲਾਈਨ ਦੇ ਦੋਵੇਂ ਪਾਸੇ ਸੰਭਾਵੀ ਜੰਗ ਟਾਲਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਇੱਕ ਹੋਰ ਮਨੁੱਖੀ ਅਧਿਕਾਰ ਵਰਕਰ ਅਤੇ ਪੀ ਟੀ ਐਮ ਦੀ ਸਮਰੱਥਕ ਖੋਰ ਬੀਵੀ ਨੇ ਕਿਹਾ ਕਿ ਪਸ਼ਤੂਨਾਂ ਦੇ ਖ਼ਿਲਾਫ਼ ਅੱਤਿਆਚਾਰਾਂ ਵਿਰੁੱਧ ਉਤਰੀ ਵਜੀਰਿਸਤਾਨ ਦੇ ਮੀਰਾਨਸ਼ਾਹ ‘ਚ ਹਜ਼ਾਰਾਂ ਪਸ਼ਤੂਨ ਇਕੱਠੇ ਹੋਏ ਸਨ।
ਪਸ਼ਤੁਨ ਪਾਕਿਸਤਾਨ ਦਾ ਦੂਸਰਾ ਸਭ ਤੋਂ ਵੱਡਾ ਨਸਲੀ ਗਰੁੱਪ ਹੈ, ਜੋ ਦੇਸ਼ ਦੀ ਆਬਾਦੀ ਦਾ 15 ਫ਼ੀਸਦੀ ਹਿੱਸਾ ਹੈ। ਪੀ ਟੀ ਐਮ ਇੱਕ ਸਿਵਲ ਰਾਈਟ ਮੂਵਮੈਂਟ ਹੈ ਜੋ ਪਾਕਿਸਤਾਨ ਦੇ ਪਸ਼ਤੂਨ ਬੈਲਟ ‘ਚ ਸਰਕਾਰ ਵੱਲੋਂ ਪਾਲੇ ਅੱਤਵਾਦ ਅਤੇ ਮਨੁੱਖੀ ਅਧਿਕਾਰ ਦੀ ਉਲੰਘਣਾ ਦੇ ਖ਼ਿਲਾਫ਼ ਆਵਾਜ਼ ਉਠਾਉਂਦਾ ਹੈ। ਪਾਕਿਸਤਾਨ ‘ਚ ਜਿਸ ਤਰ੍ਹਾਂ ਨਾਗਰਿਕਾਂ ਦਾ ਇੱਕ ਵੱਡਾ ਵਰਗ ਮਾਰਿਆ ਗਿਆ ਅਤੇ ਕਈਆਂ ਨੂੰ ਜ਼ਬਰਦਸਤੀ ਗਾਇਬ ਕਰ ਦਿੱਤਾ ਗਿਆ, ਉਸ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਪਾਕਿਸਤਾਨੀ ਆਰਮੀ ਪਸ਼ਤੂਨਾਂ ਦਾ ਕਤਲੇਆਮ ਕਰ ਰਹੀ ਹੈ।

Click Here To Read Latest Punjabi news

ਅੰਤਰਰਾਸ਼ਟਰੀ

ਚੀਨ ਸਰਕਾਰ ਦੇ ਸਲਾਹਕਾਰ ਨੇ ਬਾਈਡੇਨ ਨੂੰ ‘ ਸਭ ਤੋਂ ਕਮਜ਼ੋਰ ਰਾਸ਼ਟਰਪਤੀ ‘ ਦੱਸਿਆ

Published

on

biden

ਪੇਈਚਿੰਗ , 25 ਨਵੰਬਰ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਈਡੇਨ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਚੀਨ ਨੇ ਉਨ੍ਹਾਂ ‘ਤੇ ਕਰਾਰਾ ਹਮਲਾ ਬੋਲਿਆ ਹੈ।
ਚੀਨਸਰਕਾਰ ਦੇ ਸਲਾਹਕਾਰ ਝੇਂਗ ਯੋਂਗਸ਼ੀਯ ਨੇ ਕਿਹਾ ਕਿ ਬਾਈਡੇਨ ਪ੍ਰਸ਼ਾਸਨ ਦੇ ਦੌਰਾਨ ਚੀਨ ਅਤੇ ਅਮਰੀਕਾ ਵਿਚਾਲੇ ਸਬੰਧਾਂ ‘ਚ ਕੋਈ ਸੁਧਾਰ ਹੋਣ ਵਾਲਾ ਨਹੀਂ, ਚੀਨ ਨੂੰ ਇੱਕ ਮੁਸ਼ਕਲ ਦੌਰ ਲਈ ਤਿਆਰ ਰਹਿਣਾ ਚਾਹੀਦਾ ਹੈ। ਉਸ ਨੇ ਕਿਹਾ ਕਿ ਯਕੀਨੀ ਤੌਰ ਉਤੇ ਜੋਅ ਬਾਈਡੇਨ ਅਮਰੀਕਾ ਦੇ ਸਭ ਤੋਂ ਕਮਜ਼ੋਰ ਰਾਸ਼ਟਰਪਤੀ ਹਨ ਅਤੇਉਨ੍ਹਾਂ ਦੇ ਸਾਹਮਣੇ ਘਰੇਲੂ ਅਤੇ ਡਿਪਲੋਮੈਟ ਮੋਰਚੇ ਉੱਤੇ ਅਨੇਕ ਭਿਆਨਕ ਚੁਣੌਤੀਆਂ ਖੜੀਆਂ ਹਨ।ਝੇਂਗ ਨੇ ਅੰਡਰ ਸਟੈਂਡਿੰਗ ਚਾਈਨਾ ਕਾਨਫਰੰਸ ਵਿੱਚ ਇੱਕ ਇੰਟਰਵਿਊ ‘ਚ ਕਿਹਾ ਕਿ ਦੋਵਾਂ ਦੇਸ਼ਾਂ ਵਿਚਾਲੇ ਚੰਗੇ ਦਿਨ ਖ਼ਤਮ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਮਰੀਕਾ ਕਈ ਸਾਲਾਂ ਤੱਕ ਕੋਲਡ ਵਾਰ ਦੀ ਮਾਨਸਿਕਤਾ ਨਾਲ ਜਿਊਣਾ ਚਾਹੁੰਦਾ ਹੈ। ਉਸ ਨੇ ਚੀਨ ਨਾਲ ਵੀ ਇੱਕ ਨਵੀਂ ਕੋਲਡ ਵਾਰ ਸ਼ੁਰੂ ਕੀਤੀ ਹੋਈ ਹੈ। ਝੇਂਗ ਨੇ ਕਿਹਾ ਕਿ ਕੋਵਿਡ-19 ਦੇ ਸੰਚਾਲਨ, ਅਮਰੀਕਾ ਅਤੇ ਚੀਨ ਵਪਾਰ ਅਤੇ ਮਨੁੱਖੀ ਅਧਿਕਾਰ ਸਮੇਤ ਅਜਿਹੇ ਸਾਰੇ ਮੁੱਦੇ ਹਨ, ਜਿੱਥੇ ਦੋਨਾਂ ਦੇਸ਼ਾਂ ਵਿਚਾਲੇ ਟਕਰਾਅ ਬਣਿਆ ਰਹੇਗਾ।

Continue Reading

ਅੰਤਰਰਾਸ਼ਟਰੀ

ਪਾਕਿ ਪੁਲਸ ਨੇ ਵਾਹਗੇ ਬਾਰਡਰ ਦੇ ਨੇੜੇ ਆਤਮਘਾਤੀ ਹਮਲਾਵਰ ਮਾਰਿਆ

Published

on

Pakistani police kill suicide bomber

ਲਾਹੌਰ, 25 ਨਵੰਬਰ – ਪਾਕਿਸਤਾਨ ਦੀ ਪੁਲਸ ਨੇ ਵਾਹਗਾ ਬਾਰਡਰ ਨੇੜੇ ਅੱਤਵਾਦ ਵਿਰੋਧੀ ਵਿਭਾਗ (ਸੀ ਟੀ ਡੀ) ਦੇ ਥਾਣੇ ‘ਤੇ ਇੱਕ ਹਮਲਾ ਹੋਣ ਤੋਂ ਰੋਕ ਕੇ ਇੱਕ ਆਤਮਘਾਤੀ ਹਮਲਾਵਰ ਨੂੰ ਮਾਰ ਦਿੱਤਾ ਹੈ।
ਸੀ ਟੀ ਡੀ ਦੇ ਬੁਲਾਰੇ ਮੁਤਾਬਕ ਸ਼ੱਕੀ ਵਿਅਕਤੀ ਨੇ ਇੱਥੇ ਬਰਕੀ ਰੋਡ ‘ਤੇ ਥਾਣੇ ਵਿੱਚ ਸਵੇਰੇ ਦਾਖਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਸੁਰੱਖਿਆ ਚੋਂਕੀ ‘ਤੇ ਪਹੁੰਚਿਆ ਤਾਂ ਉਥੇ ਤਾਇਨਾਤ ਜਾਂਚ ਅਧਿਕਾਰੀ ਨੇ ਉਸ ਦਾ ਨਾਂ ਪੁੱਛਿਆ। ਅੱਤਵਾਦੀ ਨੇ ਉਸੇ ਵੇਲੇ ਸੀ ਟੀ ਡੀ ਅਧਿਕਾਰੀ ‘ਤੇ ਆਪਣੀ ਪਿਸਤੌਲ ਨਾਲ ਗੋਲੀ ਚਲਾਈ, ਪਰ ਉਸ ਦਾ ਨਿਸ਼ਾਨਾ ਨਹੀਂ ਲੱਗਾ। ਸੀ ਟੀ ਡੀ ਅਧਿਕਾਰੀ ਨੇ ਹਮਲੇ ਦਾ ਜਵਾਬ ਦਿੱਤਾ ਅਤੇ ਹਮਲਾਵਰ ਮੌਕੇ ‘ਤੇ ਮਾਰਿਆ ਗਿਆ। ਮ੍ਰਿਤਕ ਦੀ ਜਾਂਚ ਕਰਨ ਉੱਤੇ ਉਸ ਕੋਲੋਂ ਆਤਮਘਾਤੀ ਜੈਕਟ ਮਿਲੀ। ਉਨ੍ਹਾਂ ਕਿਹਾ ਕਿ ਹਮਲਾਵਰ ਕੋਲੋਂ 2 ਹੱਥ ਗੋਲੇ ਅਤੇ 5 ਕਾਰਤੂਸਾਂ ਸਮੇਤ ਇੱਕ ਪਿਸਤੌਲ ਮਿਲੀ ਹੈ। ਉਨ੍ਹਾਂ ਕਿਹਾ ਕਿ ਐਂਟੀ ਬੰਬ ਦਸਤੇ ਨੂੰ ਬੁਲਾਇਆ ਗਿਆ ਤੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਬੁਲਾਰੇ ਨੇ ਕਿਹਾ ਕਿ ਸ਼ੱਕੀ ਦੇ ਮਾਸਟਰ ਮਾਈਂਡ ਨੂੰ ਫੜਨ ਲਈ ਖੋਜ ਮੁਹਿੰਮ ਸ਼ੁਰੂ ਕੀਤੀ ਗਈ ਅਤੇ ਹਮਲਾਵਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਦੀ ਮੰਤਰੀ ਫਰਾਂਸ ਦੇ ਰਾਸ਼ਟਰਪਤੀ ਬਾਰੇ ਵਿਵਾਦਤ ਟਿੱਪਣੀ ਕਰਕੇ ਫਸੀ

Published

on

Shirin majari
  • ਕੀਤੀ ਗਈ ਟਿਪਣੀ ਦੇ ਲਈ ਮੁਆਫੀ ਮੰਗਣੀ ਪਈ
    ਇਸਲਾਮਾਬਾਦ, 24 ਨਵੰਬਰ, – ਆਪਣੇ ਮੰਤਰੀਆਂ ਦੇ ਵਿਵਾਦਤ ਬਿਆਨਾਂ ਕਾਰਨ ਦੁਨੀਆ ਦੇ ਸਾਹਮਣੇ ਬੇਇੱਜ਼ਤੀ ਕਰਵਾਉਂਦੇ ਰਹਿਣ ਵਾਲੇ ਪਾਕਿਸਤਾਨ ਨੂੰ ਇਕ ਵਾਰਫਿਰ ਸੰਸਾਰ ਵਿੱਚ ਸ਼ਰਮਿੰਦੇ ਹੋਣਾ ਪਿਆ ਹੈ।ਇਸ ਵਾਰ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਨੂੰ ਫਰਾਂਸੀਸ ਦੇ ਰਾਸ਼ਟਰਪਤੀ ਬਾਰੇ ਕੀਤੇ ਆਪਣੇ ਵਿਵਾਦਤ ਟਵੀਟ ਨੂੰ ਨਾ ਸਿਰਫ ਹਟਾਉਣਾ ਪਿਆ, ਸਗੋਂ ਉਨ੍ਹਾਂ ਨੂੰ ਆਪਣੇ ਕੀਤੇ ਦੀ ਮੁਆਫੀ ਮੰਗਣੀ ਪਈ ਹੈ।
    ਵਰਨਣ ਯੋਗ ਹੈ ਕਿ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨਮਜਾਰੀ ਨੇ ਕਿਹਾ ਸੀ ਕਿ ਰਾਸ਼ਟਰਪਤੀ ਇਮੈਨੁਅਲ ਮੈਕਰੋਂਦੀ ਸਰਕਾਰ ਮੁਸਲਮਾਨਾਂ ਉੱਤੇ ਉਸੇ ਤਰ੍ਹਾਂ ਜ਼ੁਲਮ ਕਰ ਰਹੀ ਹੈ, ਜਿਵੇਂ ਹਿਟਲਰ ਦੇ ਨਾਜ਼ੀ ਰਾਜ ਵਿਚ ਯਹੂਦੀਆਂ ਉੱਤੇ ਕੀਤੇ ਗਏ ਸਨ। ਸ਼ਿਰੀਨ ਮਜਾਰੀ ਦੇ ਇਸ ਟਵੀਟ ਉੱਤੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨਾਰਾਜ਼ ਹੋਏ ਅਤੇ ਫਰਾਂਸ ਸਰਕਾਰ ਨੇ ਸ਼ਿਰੀਨ ਮਜਾਰੀ ਨੂੰ ਆਪਣੀ ਟਿੱਪਣੀ ਵਾਪਸ ਲੈਣ ਲਈ ਆਖਿਆ ਸੀ। ਦੋ ਦਿਨ ਪਹਿਲਾਂ ਸ਼ਿਰੀਨ ਮਜਾਰੀ ਨੇ ਇਕ ਲੇਖ ਦਾ ਹਵਾਲਾ ਦੇ ਕੇ ਕੁਝ ਟਵੀਟ ਕੀਤੇ ਸਨ, ਜਿਨ੍ਹਾਂ ਵਿਚ ਕਿਹਾ ਗਿਆ ਸੀ ਕਿ ਮੈਕਰੋਂ ਸਰਕਾਰ ਓਥੋਂ ਦੇ ਮੁਸਲਮਾਨਾਂ ਉੱਤੇਜਰਮਨੀ ਵਿੱਚ ਨਾਜ਼ੀਆਂ ਵਲੋਂ ਯਹੂਦੀਆਂ ਉੱਤੇ ਕੀਤੇ ਜ਼ੁਲਮ ਵਰਗਾ ਵਰਤਾਉ ਕਰ ਰਹੀ ਹੈ। ਇਸ ਉੱਤੇ ਫਰਾਂਸ ਦੇ ਵਿਦੇਸ਼ ਮੰਤਰਾਲੇ ਨੇ ਆਪਣੇ ਪਾਕਿਸਤਾਨੀ ਦੂਤਘਰ ਨੂੰ ਪਾਕਿਸਤਾਨ ਦੀ ਸਰਕਾਰ ਨਾਲ ਸੰਪਰਕ ਕਰਕੇ ਇਤਰਾਜ਼ ਦਰਜ ਕਰਾਉਣ ਨੂੰ ਕਿਹਾ ਸੀ। ਫਰਾਂਸ ਸਰਕਾਰ ਨੇ ਕਿਹਾ ਕਿ ਜਾਂ ਤਾਂ ਪਾਕਿਸਤਾਨ ਦੀ ਮੰਤਰੀ ਏਦਾਂ ਦੇ ਆਪਣੇ ਦਾਅਵੇ ਦੇ ਪੱਖ ਵਿਚ ਸਬੂਤ ਪੇਸ਼ ਕਰੇ ਜਾਂ ਫਿਰ ਮੁਆਫੀ ਮੰਗੇ।
    ਪਤਾ ਲੱਗਾ ਹੈ ਕਿ ਫਰਾਂਸ ਸਰਕਾਰ ਦੇ ਸਖ਼ਤ ਰੁਖ ਅੱਗੇ ਪਾਕਿਸਤਾਨ ਸਰਕਾਰ ਨੂੰ ਝੁਕਣਾ ਪਿਆ ਅਤੇ ਇਸ ਦੀ ਮਨੁੱਖੀ ਅਧਿਕਾਰ ਮੰਤਰੀ ਨੂੰ ਮੁਆਫੀ ਮੰਗਣੀ ਪਈ ਹੈ। ਸ਼ਿਰੀਨ ਮਜਾਰੀ ਨੇ ਲਿਖਿਆ, ਮੈਂ ਆਪਣੀ ਗਲਤੀ ਸੁਧਾਰਦੇ ਹੋਏ ਟਵੀਟ ਡਿਲੀਟ ਕਰ ਰਹੀ ਹਾਂ ਤੇ ਇਸ ਗਲਤੀ ਲਈ ਮੁਆਫੀ ਚਾਹੁੰਦੀ ਹਾਂ। ਫਰਾਂਸ ਨੇ ਪਾਕਿਸਤਾਨ ਦੀ ਮਨੁੱਖੀ ਅਧਿਕਾਰ ਮੰਤਰੀ ਸ਼ਿਰੀਨ ਮਜਾਰੀ ਦੇ ਇਸ ਟਵੀਟ ਨੂੰ ਨਫ਼ਰਤ ਨਾਲ ਭਰਿਆ ਤੇ ਨਫ਼ਰਤ ਫੈਲਾਉਣ ਵਾਲਾ ਮੰਨਿਆ ਹੈ। ਫਰਾਂਸ ਦੇ ਵਿਦੇਸ਼ ਮੰਤਰਾਲੇ ਦੀ ਬੁਲਾਰਾ ਨੇ ਕਿਹਾ ਕਿ ਇਹ ਸ਼ਬਦ ਝੂਠ ਤੇ ਹਿੰਸਾ ਦੀ ਵਿਚਾਰਧਾਰਾ ਨਾਲ ਜੁੜੇ ਹਨ। ਅਸੀਂ ਇਸ ਦਾ ਵਿਰੋਧ ਕਰਦੇ ਹਾਂ। ਇਸ ਦੇ ਬਾਅਦ ਮੰਤਰੀ ਨੂੰ ਮੁਆਫੀ ਮੰਗਣੀ ਪਈ ਹੈ।
Click Here Latest Punjabi News Portal Online

Continue Reading

ਰੁਝਾਨ