Three motorcycles, a scooter and Rs 1.80 lakh cash were stolen
Connect with us [email protected]

ਅਪਰਾਧ

ਸ਼ੋਅ ਰੂਮ ਵਿੱਚੋਂ ਤਿੰਨ ਮੋਟਰਸਾਈਕਲ, ਇੱਕ ਸਕੂਟੀ ਅਤੇ 1.80 ਲੱਖ ਦੀ ਨਕਦੀ ਚੋਰੀ

Published

on

money looted

ਲਾਂਬੜਾ, 20 ਮਈ – ਥਾਣਾ ਲਾਂਬੜਾ ਦ ਪਿੰਡ ਭਗਵਾਨਪੁਰ ਵਿਖੇ ਕੱਲ੍ਹ ਚੋਰਾਂ ਨੇ ਇੱਕ ਮੋਟਰਸਾਈਕਲਾਂ ਦੇ ਸ਼ੋਅਰੂਮ ਨੂੰ ਨਿਸ਼ਾਨਾ ਬਣਾ ਕੇ ਇੱਥੋਂ ਮੋਟਰਸਾਈਕਲ, ਸਕੂਟੀ ਤੇ ਲੱਖਾਂ ਦੀ ਨਕਦੀ ਚੋਰੀ ਕਰ ਲਈ ਅਤੇ ਫ਼ਰਾਰ ਹੋ ਗਏ। ਇਸ ਬਾਰੇ ਲਾਂਬੜਾ ਪੁਲਸ ਵੱਲੋਂ ਮੌਕੇ ਉੱਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਅਨੁਸਾਰ ਜਲੰਧਰ-ਨਕੋਦਰ ਰੋਡ ਉੱਤੇ ਐਸ ਦੀਪ ਮੋਟਰਜ਼ ਨਾਮਕ ਹੀਰੋ ਮੋਟਰਸਾਈਕਲਾਂ ਦੇ ਸ਼ੋਅਰੂਮ ਨੂੰ ਚੋਰਾਂ ਨੇ ਕੱਲ੍ਹ ਰਾਤ ਕਰਫਿਊ ਦੌਰਾਨ ਨਿਸ਼ਾਨਾ ਬਣਾਇਆ ਅਤੇ ਪਹਿਲਾਂ ਸ਼ੋਅਰੂਮ ਦੇ ਬਾਹਰ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀਆਂ ਤਾਰਾਂ ਕੱਟੀਆਂ ਤੇ ਫਿਰ ਜੰਦਰੇ ਲੱਗੇ ਸਮੇਤ ਸ਼ੋਅਰੂਮ ਦਾ ਇੱਕ ਸ਼ਟਰ ਉਪਰ ਚੁੱਕ ਦਿੱਤਾ।ਅੰਦਰੋਂ ਚੋਰ ਤਿੰਨ ਹੀਰੋ ਸਪਲੈਂਡਰ ਨਵੇਂ ਮੋਟਰਸਾਈਕਲ, ਇੱਕ ਮੈਸਟਰੋ ਸਕੂਟੀ ਤੇ ਕੈਸ਼ ਕਾਊਟਰਾਂ ਵਿੱਚੋਂ ਲੱਗਭਗ 1 ਲੱਖ 80 ਹਜ਼ਾਰ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ। ਇਹ ਸਾਰੀ ਵਾਰਦਾਤ ਸ਼ੋਅਰੂਮ ਵਿਚਲੇ ਸੀ ਸੀ ਟੀ ਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਵਾਰਦਾਤ ਰਾਤ ਕਰੀਬ ਢਾਈ ਵਜੇ ਦੇ ਆਸ-ਪਾਸ ਦੀ ਹੈ, ਜਿਸ ਵਿੱਚ ਕਰੀਬ ਤਿੰਨ ਵਿਅਕਤੀ ਚੋਰੀ ਕਰਦੇ ਦਿਖਾਈ ਦੇ ਰਹੇ ਹਨ, ਜਿਨ੍ਹਾਂ ਦਾ ਚਿਹਰਾ ਵੀ ਢਕਿਆ ਹੋਇਆ ਨਹੀਂ ਹੈ।
ਸ਼ੋਅਰੂਮ ਦੇ ਮਾਲਕ ਸ਼ੇਖਰ ਦੀਪ ਵਾਸੀ ਮਖਦੂਮਪੁਰਾ ਜਲੰਧਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਦੀ ਸੂਚਨਾ ਕੱਲ੍ਹ ਸਵੇਰ ਕਰੀਬ ਛੇ ਵਜੇ ਮਿਲੀ। ਚੋਰ ਉਨ੍ਹਾਂ ਦਾ ਲੱਗਭਗ ਪੰਜ ਲੱਖ ਰੁਪਏ ਦਾ ਨੁਕਸਾਨ ਕਰ ਗਏ ਹਨ।

Read More Punjab Crime News

ਅਪਰਾਧ

ਅੰਮ੍ਰਿਤਸਰ ਵਿੱਚ48 ਵਿਦੇਸ਼ੀ ਪਿਸਤੌਲਾਂ ਸਣੇ ਹਥਿਆਰਾਂ ਦਾ ਤਸਕਰ ਗ੍ਰਿਫ਼ਤਾਰ

Published

on

arrest

ਚੰਡੀਗੜ੍ਹ, 11 ਜੂਨ, – ਪੰਜਾਬ ਪੁਲਿਸ ਨੇ ਵੀਰਵਾਰ ਰਾਤ ਨੂੰ ਵਿਦੇਸ਼ੀ ਪਿਸਤੌਲਾਂ ਦੀ ਵੱਡੀ ਖੇਪ ਸਮੇਤ ਹਥਿਆਰਾਂ ਦੇ ਇੱਕ ਤਸਕਰ ਨੂੰ ਫੜਿਆ ਹੈ, ਜਿਹੜਾ ਕਥਿਤ ਤੌਰ ਉੱਤੇ ਪਾਕਿਸਤਾਨ-ਆਧਾਰਤ ਖਾੜਕੂ ਸੰਗਠਨਾਂ ਅਤੇ ਅਮਰੀਕਾ, ਕੈਨੇਡਾ ਅਤੇ ਬ੍ਰਿਟੇਨ ਵਿਚਲੇ ਭਾਰਤ ਵਿਰੋਧੀ ਖਾਲਿਸਤਾਨੀ ਤੱਤਾਂ ਨਾਲ ਜੁੜਿਆ ਹੋਇਆ ਸੀ ਅਤੇ ਉਨ੍ਹਾਂ ਦੇ ਅਮਰੀਕਾ ਵਿਚਲੇ ਇੱਕ ਹੈਂਡਲਰ ਦੇ ਨਿਰਦੇਸ਼ਾਂ ਉੱਤੇ ਹਥਿਆਰ ਸਪਲਾਈ ਕਰਦਾ ਸੀ।
ਇਸ ਦੌਰਾਨ ਪੰਜਾਬ ਪੁਲਸ ਦੇ ਮੁਖੀ (ਡੀ ਜੀ ਪੀ) ਦਿਨਕਰ ਗੁਪਤਾ ਨੇ ਅੱਜ ਏਥੇ ਦੱਸਿਆ ਕਿ ਇਹ ਹਥਿਆਰ ਭਾਰਤ ਦੇ ਵੱਖਵੱਖ ਹਿੱਸਿਆਂ ਵਿੱਚ ਖਾੜਕੂ ਵਾਰਦਾਤਾਂ ਲਈ ਵਰਤੇ ਜਾਣੇ ਸਨ।ਉਨ੍ਹਾ ਕਿਹਾ ਕਿ ਜਗਜੀਤ ਸਿੰਘ ਉਰਫ ਜੱਗੂ (25 ਸਾਲ) ਵਾਸੀ ਪੁਰੀਆਂ ਕਲਾਂ, ਥਾਣਾ ਸਦਰ ਬਟਾਲਾ ਨੂੰ ਵੀਰਵਾਰ ਰਾਤ ਪੰਜਾਬ ਇੰਟਰਨਲ ਸਕਿਓਰਿਟੀ ਵਿੰਗ ਐਸ ਐਸ ਓ ਸੀ ਅੰਮ੍ਰਿਤਸਰ ਦੀ ਟੀਮ ਨੇ ਅੰਮ੍ਰਿਤਸਰ ਦੇ ਕੱਥੂਨੰਗਲ ਕੋਲ ਫੜਿਆ ਸੀ।ਇੱਕ ਇੰਟੈਲੀਜੈਂਸ ਆਪ੍ਰੇਸ਼ਨ ਦੇ ਦੌਰਾਨ ਐਸ ਐਸ ਓ ਸੀ ਅੰਮ੍ਰਿਤਸਰ ਨੇ ਅੰਮ੍ਰਿਤਸਰ-ਬਟਾਲਾ ਰੋਡ ਉੱਤੇ ਪਿੰਡ ਕੱਥੂਨੰਗਲ ਨੇੜੇ ਵਿਸ਼ੇਸ਼ ਪੁਲਿਸ ਨਾਕਾ ਲਾ ਕੇ ਇਕ ਆਈ-20 ਕਾਰ ਪਿੱਛਾ ਕਰਕੇ ਰੋਕੀ ਤਾਂ ਪੁਲਿਸ ਟੀਮ ਨੂੰ ਉਸ ਵਿਚ ਦੋ ਨਾਈਲੋਨ ਬੈਗ ਮਿਲੇ, ਜਿਨ੍ਹਾਂਵਿੱਚਵੱਖ-ਵੱਖ ਦੇਸ਼ਾਂ ਦੀਆਂ ਬਣੀਆਂ ਵੱਖ-ਵੱਖ ਬੋਰ ਵਾਲੀਆਂ 48 ਵਿਦੇਸ਼ੀ ਪਿਸਤੌਲਾਂ, ਮੈਗਜੀਨ ਅਤੇ ਕਾਰਤੂਸ ਸਨ। ਇਨ੍ਹਾਂ ਵਿਚ 19 ਪਿਸਤੌਲ 9 ਐਮ ਐਮ (ਜਿ਼ਗਾਨਾ, ਤੁਰਕੀ ਦਾ ਬਣਿਆਂ) ਸਣੇ 37 ਮੈਗਜ਼ੀਨ ਅਤੇ 45 ਕਾਰਤੂਸ, 9 ਪਿਸਤੌਲ .30 ਬੋਰ (ਚੀਨ ਦੇ ਬਣੇ) ਤੇ 22 ਮੈਗਜ਼ੀਨ, 19 ਪਿਸਤੌਲ .30 ਬੋਰ (ਸਟਾਰ ਮਾਰਕ) ਸਣੇ 38 ਮੈਗਜੀਨ ਅਤੇ 148 ਕਾਰਤੂਸ ਅਤੇ 1 ਪਿਸਤੌਲ 9 ਐਮ ਐਮ (ਬਰੇਟਾ, ਇਟਾਲੀਅਨ) ਸਮੇਤ 2 ਮੈਗਜ਼ੀਨਾਂ ਸ਼ਾਮਲ ਸਨ।
ਹਥਿਆਰਾਂ ਦੀ ਤਸਕਰੀ ਬਾਰੇ ਡੀ ਜੀ ਪੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਜਗਜੀਤ ਸਿੰਘ ਨੂੰ ਇੱਕ ਪੁਰਾਣੇ ਗੈਂਗਸਟਰ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਨੇ ਹਥਿਆਰਾਂ ਦੀ ਇਹ ਖੇਪ ਇਕੱਠੇ ਕਰਨ ਦੇ ਲਈ ਕਿਹਾ ਸੀ। ਦਰਮਨਜੋਤ, ਜਿਹੜਾ ਅੱਜਕੱਲ੍ਹ ਅਮਰੀਕਾ ਵਿੱਚ ਹੈ, ਜਗਜੀਤ ਸਿੰਘ ਨਾਲ ਸੰਪਰਕ ਵਿੱਚ ਸੀ।ਜਗਜੀਤ ਦੁਬਈ ਵਿੱਚ 2017 ਤੋਂ ਦਸੰਬਰ 2020 ਤੱਕ ਆਪਣੀ ਰਿਹਾਇਸ਼ ਦੌਰਾਨ ਦਰਮਨਜੋਤ ਕਾਹਲੋਂ ਦੇ ਸੰਪਰਕ ਵਿੱਚ ਰਿਹਾ ਸੀ ਅਤੇ ਉਸੇ ਨੇ ਇਸ ਨੂੰ ਇਸ ਰਾਹ ਪਾਇਆ ਸੀ।ਡੀ ਜੀ ਪੀ ਨੇ ਕਿਹਾ ਕਿ ਇਸ ਤਸਕਰੀ ਰੈਕੇਟ ਦੇ ਮਾਸਟਰ ਮਾਈਂਡ ਦਰਮਨਜੋਤ ਨੇ ਜਗਜੀਤ ਨੂੰ ਹਥਿਆਰਾਂ ਦੀ ਖੇਪ ਇਕੱਠੀ ਕਰਨ ਤੇ ਲੁਕਾਉਣ ਅਤੇ ਪਿਸਤੌਲਾਂ ਦੀ ਸਪੁਰਦਗੀ ਦੇ ਅਗਲੇ ਨਿਰਦੇਸ਼ਾਂ ਉਡੀਕਣਨੂੰ ਕਿਹਾ ਸੀ। ਉਨ੍ਹਾਂ ਦੱਸਿਆ ਕਿ ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ, ਜੋ ਪੰਜਾਬ ਵਿੱਚ ਭਗੌੜਾ ਐਲਾਨ ਹੋਇਆ ਹੈ, ਦੇ ਖੁੱਲੇ ਵਾਰੰਟ ਜਾਰੀ ਹਨ। ਦਰਮਨਜੋਤ ਸਿੰਘ ਉਰਫ ਦਰਮਨਜੋਤ ਕਾਹਲੋਂ ਪਿੰਡ ਤਲਵੰਡੀ ਖੁੰਮਣ, ਥਾਣਾ ਕਥੂਨੰਗਲ, ਅੰਮ੍ਰਿਤਸਰ ਦਾ ਵਸਨੀਕ ਹੈ। ਉਹ ਗ੍ਰਿਫਤਾਰੀ ਤੋਂ ਬਚਣ ਲਈ ਸਾਲ 2017 ਵਿੱਚ ਅਮਰੀਕਾ ਜਾਣ ਤੋਂ ਪਹਿਲਾਂ ਪੰਜਾਬ ਦੇ ਕਈ ਅਪਰਾਧਾਂ ਵਿੱਚ ਸ਼ਾਮਲ ਸੀ ਤੇ ਉਸਨੇ ਬਦਨਾਮ ਗੈਂਗਸਟਰ ਹਰਵਿੰਦਰ ਸਿੰਘ ਉਰਫ ਮੰਨੂ ਨੂੰ 2017 ਵਿੱਚ ਪੁਲਿਸ ਹਿਰਾਸਤ ਵਿੱਚੋਂ ਭੱਜਣ ਵਿੱਚ ਮਦਦ ਕੀਤੀ ਸੀ। ਉਸ ਵੇਲੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਪੁਲਿਸ ਐਸਕਾਰਟ ਪਾਰਟੀ ਉੱਤੇ ਹਮਲਾ ਕੀਤਾਅਤੇ ਹਰਵਿੰਦਰ ਸਿੰਘ ਉਰਫ ਮੰਨੂ ਨੂੰ ਭਜਾ ਕੇ ਲੈ ਗਏ ਸਨ, ਜਿਸ ਬਾਰੇ 12 ਜੂਨ 2017 ਨੂੰ ਥਾਣਾ ਸਿਵਲ ਲਾਈਨ ਬਟਾਲਾ ਵਿੱਚ ਕੇਸ ਦਰਜ ਹੋਇਆਅਤੇ ਦਰਮਨਜੋਤ ਨੂੰ ਜਨਵਰੀ 2020 ਵਿੱਚਬਟਾਲਾ ਦੀ ਅਦਾਲਤ ਨੇ ਭਗੌੜਾ (ਪੀ ਓ) ਐਲਾਨ ਕੀਤਾ ਸੀ। ਸਾਲ 2020 ਵਿਚ ਅਮਰੀਕਾ ਵਿਚ ਹੁੰਦੇ ਹੋਏ ਦਰਮਨਜੋਤ ਸਿੰਘ ਨੇ ਭਾਰਤ ਵਿਰੋਧੀ ਸਰਗਰਮੀਆਂ ਲਈ ਗੈਰ ਕਾਨੂੰਨੀ ਹਥਿਆਰ ਖਰੀਦਣ ਲਈ ਪੰਜਾਬ ਦੇ ਇਕ ਗਰੁੱਪ ਨੂੰ 2 ਲੱਖ ਰੁਪਏ ਭੇਜੇ ਸਨ ਅਤੇ ਜਿਸ ਦੇ 10 ਮੈਂਬਰਾਂ ਨੂੰ ਐਸ ਐਸ ਓ ਸੀ ਅੰਮ੍ਰਿਤਸਰ ਨੇ ਗ੍ਰਿਫਤਾਰ ਕਰ ਲਿਆ ਸੀ ਅਤੇ ਉਨ੍ਹਾਂ ਤੋਂ 07 ਪਿਸਟਲ .32 ਬੋਰ ਬਰਾਮਦ ਕੀਤੇ ਸਨ।

Read More Punjab Crime News

Continue Reading

ਅਪਰਾਧ

ਵਿਦੇਸ਼ ਲਿਜਾਣ ਦੇ ਨਾਂਅ ਉੱਤੇ ਲਾੜੀ ਵੱਲੋਂ 68 ਲੱਖ ਦਾ ਧੋਖਾ

Published

on

money looted

ਬਠਿੰਡਾ, 11 ਜੂਨ – ਇਸ ਜਿ਼ਲੇ ਥਾਣਾ ਦਿਆਲਪੁਰਾ ਦੀ ਪੁਲਸ ਨੇ ਵਿਦੇਸ਼ ਲਿਜਾਣ ਦੇ ਬਹਾਨੇ ਨਾਲ ਆਪਣੇ ਪਤੀ ਨਾਲ 68 ਲੱਖ ਰੁਪਏ ਤੋਂ ਵੱਧ ਦੀ ਠੱਗੀ ਮਾਰਨ ਅਤੇ ਧਮਕੀਆਂ ਦੇਣ ਦੇ ਦੋਸ਼ ਹੇਠ ਵਿਆਹੁਤਾ ਲੜਕੀ ਦੇ ਖਿਲਾਫ ਕੇਸ ਦਰਜ ਕੀਤਾ ਹੈ। ਇਸ ਕੇਸ ਵਿੱਚ ਦੋਸ਼ੀ ਲੜਕੀਦੇੇ ਕੈਨੇਡਾ ਰਹਿੰਦੇ ਭਰਾ ਅਤੇ ਇਸ ਸ਼ਹਿਰ ਵਿੱਚ ਰਹਿੰਦੇ ਮਾਤਾ-ਪਿਤਾ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਵਿਆਹੁਤਾ ਸੰਦੀਪ ਕੌਰ, ਭਰਾ ਪੁਸ਼ਪਿੰਦਰ ਸਿੰਘ ਵਾਸੀ ਕੈਨੇਡਾ, ਪਿਤਾ ਹਰਦੀਪ ਸਿੰਘ ਅਤੇ ਮਾਤਾ ਵੀਰਪਾਲ ਕੌਰ ਵਜੋਂ ਹੋਈ ਹੈ।
ਮਿਲੀ ਜਾਣਕਾਰੀ ਅਨੁਸਾਰ ਸੰਦੀਪ ਕੌਰ ਨੇ ਵਿਆਹ ਕਰਵਾ ਕੇ ਆਪਣੇ ਪਤੀ ਤੋਂ ਲੱਖਾਂ ਰੁਪਏ ਹੜੱਪ ਲਏ ਤੇ ਉਨ੍ਹਾਂ ਪੈਸਿਆਂ ਨਾਲ ਆਪਣੇ ਭਰਾ ਨੂੰ ਕੈਨੇਡਾ ਭੇਜ ਦਿੱਤਾ ਤੇ ਫਿਰ 25 ਲੱਖ ਰੁਪਏ ਦੀ ਹੋਰ ਮੰਗੇ ਤਾਂ ਪਰ ਪੀੜਤ ਨੌਜਵਾਨ ਨੇ ਦੇਣ ਤੋਂ ਮਨ੍ਹਾ ਕਰ ਦਿੱਤਾ। ਇਸ ਦੇ ਬਾਅਦ ਸੰਦੀਪ ਕੌਰ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਪਤੀ ਨੂੰ ਵਿਦੇਸ਼ ਲੈ ਕੇ ਜਾਣ ਤੋਂ ਮਨ੍ਹਾ ਕਰ ਦਿੱਤਾ। ਇਸ ਕੇਸ ਦੇ ਜਾਂਚ ਅਧਿਕਾਰੀ ਏ ਐਸ ਆਈ ਕੌਰ ਸਿੰਘ ਨੇ ਦੱਸਿਆ ਕਿ ਗੁਰਪਿੰਦਰ ਸਿੰਘ ਵਾਸੀ ਭਗਤਾ ਭਾਈਕਾ ਨੇ ਸ਼ਿਕਾਇਤ ਕੀਤੀ ਹੈ ਕਿ ਉਹ ਵਿਦੇਸ਼ ਜਾਣਾ ਚਾਹੁੰਦਾ ਸੀ, ਇਸ ਲਈ ਆਈਲੈਟਸ ਪਾਸ ਲੜਕੀ ਨਾਲ ਵਿਆਹ ਕਰਵਾਉਣਾ ਚਾਹੁੰਦਾ ਸੀ। ਉਸ ਦੇ ਇੱਕ ਰਿਸ਼ਤੇਦਾਰ ਨੇ ਬਠਿੰਡਾ ਸ਼ਹਿਰ ਦੀ ਵਸਨੀਕ ਸੰਦੀਪ ਕੌਰ ਨਾਲ ਵਿਆਹ ਦੀ ਗੱਲ ਚਲਾਈ। ਲੜਕੀ ਪੱਖ ਦੀ ਸ਼ਰਤ ਅਨੁਸਾਰ 68 ਲੱਖ 59 ਹਜ਼ਾਰ 500 ਰੁਪਏ ਦੀ ਰਕਮ ਲੜਕੀ ਵਾਲਿਆਂ ਨੂੰ ਦੇ ਦਿੱਤੀ ਤੇ ਵਿਆਹ ਦੀ ਰਸਮ ਪੂਰੀ ਕੀਤੀ ਗਈ, ਪਰ ਸੰਦੀਪ ਕੌਰ ਨੇ ਉਨ੍ਹਾਂ ਪੈਸਿਆਂ ਨਾਲ ਆਪਣੇ ਭਰਾ ਪੁਸ਼ਪਿੰਦਰ ਨੂੰ ਕੈਨੇਡਾ ਭੇਜ ਦਿੱਤਾ ਅਤੇ 25 ਲੱਖ ਰੁਪਏ ਹੋਰ ਮੰਗ ਲਏ।ਗੁਰਪਿੰਦਰ ਸਿੰਘ ਦੇ ਦੱਸਣ ਅਨੁਸਾਰ ਉਸ ਨੇ ਹੋਰ ਪੈਸੇ ਦੇਣ ਤੋਂ ਨਾਂਹ ਕੀਤੀ ਤਾਂ ਸੰਦੀਪ ਕੌਰ ਨੇ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਤੇ ਉਸ ਨੂੰ ਵਿਦੇਸ਼ ਲੈ ਕੇ ਜਾਣ ਤੋਂ ਮਨ੍ਹਾ ਕਰ ਦਿੱਤਾ। ਇਸ ਫਰਾਡ ਵਿੱਚ ਉਸ ਦੇ ਸਹੁਰੇ ਹਰਦੀਪ ਸਿੰਘ ਤੇ ਸੱਸ ਵੀਰਪਾਲ ਕੌਰ ਨੇ ਵੀ ਲੜਕੀ ਦਾ ਸਾਥ ਦਿੱਤਾ, ਜਿਨ੍ਹਾਂ ਦੇ ਖਿਲਾਫ ਪੁਲਸ ਨੇ ਕੇਸ ਦਰਜ ਕਰ ਲਿਆ ਹੈ।

Read More Punjab Crime News

Continue Reading

ਅਪਰਾਧ

ਲਾਕਡਾਊਨ ਵਿੱਚ ਬਰਥਡੇ ਸੈਲੀਬ੍ਰੇਸ਼ਨ ਕਾਰਨ ਪੰਜਾਬੀ ਗਾਇਕ ਖਾਨ ਸਾਬ੍ਹ ਗ੍ਰਿਫਤਾਰ

Published

on

Khan Sabh

ਫਗਵਾੜਾ, 10 ਜੂਨ – ਫਗਵਾੜਾ ਪੁਲਸ ਨੇ ਮਸ਼ਹੂਰ ਪੰਜਾਬੀ ਗਾਇਕ ਇਮਰਾਨ ਖਾਨ ਉਰਫ ਖਾਨ ਸਾਬ੍ਹ ਨੂੰ ਕੋਰੋਨਾ ਦੌਰਾਨ ਭੀੜ ਇਕੱਠੀ ਕਰ ਕੇ ਆਪਣਾ ਜਨਮ ਦਿਨ ਮਨਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਖਾਨ ਸਾਬ੍ਹ ਦੇ ਨਾਂਅ ਨਾਲ ਮਸ਼ਹੂਰ ਪੰਜਾਬੀ ਗਾਇਕ ਇਮਰਾਨ ਖਾਨ ਨੂੰ ਉਨ੍ਹਾਂ ਦੇ ਕੁਝ ਪ੍ਰਸ਼ੰਸਕਾਂ ਨੇ ਜਨਮ ਦਿਨ ਮੌਕੇ ਉੱਤੇ ਅੱਧੀ ਰਾਤ ਨੂੰ ਬੈਂਡ-ਵਾਜੇ ਨਾਲ ਸਰਪ੍ਰਾਈਜ ਦਿੱਤਾ ਸੀ। ਉਕਤ ਪਾਰਟੀ ਦੀ ਵੀਡੀਓ ਵਾਇਰਲ ਹੋ ਗਈ, ਜਿਸ ਪਿੱਛੋਂ ਫਗਵਾੜਾ ਪੁਲਸ ਨੇ ਖਾਨ ਸਾਬ੍ਹ ਅਤੇ ਹੋਰ ਲੋਕਾਂ ਖਿਲਾਫ ਖਿਲਾਫ ਧਾਰਾ 188 ਅਤੇ ਡਿਜ਼ਾਸਟਰ ਮੈਨੇਜਮੈਂਟ ਐਕਟ ਦਾ ਕੇਸ ਦਰਜ ਕੀਤਾ ਹੈ।ਥਾਣਾ ਸਤਨਾਮਪੁਰਾ ਦੀ ਪੁਲਸ ਨੇ ਖਾਨ ਸਾਬ੍ਹ ਨੂੰ ਗ੍ਰਿਫਤਾਰ ਕਰ ਕੇ ਬਾਅਦ ਵਿੱਚ ਜ਼ਮਾਨਤ ਉੱਤੇ ਰਿਹਾਅ ਕਰ ਦਿੱਤਾ। ਪੁਲਸ ਬਾਕੀ ਦੋਸ਼ੀਆਂ ਦੀ ਤਲਾਸ਼ ਵਿੱਚ ਛਾਪੇਮਾਰ ਰਹੀ ਹੈ। ਏਥੇ ਫਗਵਾੜਾ ਦੇ ਪ੍ਰੀਤਨਗਰ ਵਿੱਚ ਪੰਜਾਬੀ ਗਾਇਕ ਖਾਨ ਸਾਬ੍ਹ ਦੀ ਰਿਹਾਇਸ਼ ਹੈ। ਪੁਲਸ ਮੁਤਾਬਕ ਸੱਤ-ਅੱਠ ਜੂਨ ਦੀ ਅੱਧੀ ਰਾਤ ਨੂੰ ਉਸ ਦੇ ਜਨਮ ਦਿਨ ਉੱਤੇ ਅਲੱਗ-ਅਲੱਗ ਸ਼ਹਿਰਾਂ ਤੋਂ ਪ੍ਰਸ਼ੰਸਕ ਬੈਂਡ ਵਾਜੇ ਲੈ ਕੇ ਉਸ ਦੇ ਘਰ ਦੇ ਅੱਗੇ ਪਹੁੰਚੇ ਸਨ। ਸਾਰਿਆਂ ਨੇ ਮਿਲ ਕੇ ਉਥੇ ਹੰਗਾਮਾ ਕੀਤਾ ਅਤੇ ਲਾਕਡਾਊਨ ਦੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca