Three officers arrested in roof collapse case
Connect with us apnews@iksoch.com

ਸ਼ਮਸ਼ਾਨ ਘਾਟ ਦੀ ਛੱਤ ਡਿੱਗਣ ਦੇ ਕੇਸ ‘ਚ ਤਿੰਨ ਅਧਿਕਾਰੀ ਗ਼੍ਰਿਫ਼ਤਾਰ

Published

on

arrest

ਗ਼ਾਜ਼ੀਆਬਾਦ, 5 ਜਨਵਰੀ – ਗ਼ਾਜ਼ੀਆਬਾਦ ਪੁਲਸ ਨੇ ਕੱਲ੍ਹ ਇੱਥੇ ਇੱਕ ਸ਼ਮਸ਼ਾਨ ਘਾਟ ਦੀ ਛੱਤ ਡਿੱਗਣ ਦੇ ਮਾਮਲੇ ਵਿੱਚ ਮੁਰਾਦਨਗਰ ਨਗਰ ਪਾਲਿਕਾ ਦੇ ਤਿੰਨ ਅਧਿਕਾਰੀਆਂ ਨੂੰ ਗ਼੍ਰਿਫ਼ਤਾਰ ਕੀਤਾ ਹੈ।ਇਸ ਹਾਦਸੇ ਵਿੱਚ 24 ਲੋਕਾਂ ਦੀ ਮੌਤ ਹੋ ਗਈ ਸੀ। ਪੀੜਤਾਂ ਦੇ ਪਰਵਾਰਾਂ ਨੇ ਦੁਖੀ ਪਰਵਾਰਾਂ ਲਈ ਵੱਧ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੀ ਮੰਗ ਨੂੰ ਲੈ ਕੇ ਦਿੱਲੀ-ਮੇਰਠ ਰਾਜ ਮਾਰਗ ਨੂੰ ਜਾਮ ਕਰ ਦਿੱਤਾ ਸੀ।
ਪੁਲਸ ਸੁਪਰਡੈਂਟ (ਦਿਹਾਤੀ) ਈਰਾਜ ਰਾਜਾ ਦੇ ਮੁਤਾਬਕ ਮੁਰਾਦਨਗਰ ਨਗਰ ਨਿਗਮ ਦੇ ਕਾਰਜਕਾਰੀ ਅਧਿਕਾਰੀ ਨਿਹਾਰਿਕਾ ਸਿੰਘ, ਜੂਨੀਅਰ ਇੰਜੀਨੀਅਰ ਚੰਦਰ ਪਾਲ ਅਤੇ ਸੁਪਰਵਾਈਜ਼ਰ ਅਸ਼ੀਸ਼ ਨੂੰ ਕੱਲ੍ਹ ਸਵੇਰੇ ਗ਼੍ਰਿਫ਼ਤਾਰ ਕੀਤਾ ਗਿਆ।ਰਾਜਾ ਨੇ ਦਸਿਆ ਕਿ ਪੁਲਸ ਦੀ ਟੀਮ ਠੇਕੇਦਾਰ ਅਜੇ ਤਿਆਗੀ ਨੂੰ ਗ਼੍ਰਿਫ਼ਤਾਰ ਕਰਨ ਲਈ ਉਸ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਹੀ ਹੈ। ਵਰਨਣ ਯੋਗ ਹੈ ਕਿ ਮੁਰਦਾਨਗਰ ਵਿਖੇ ਸ਼ਮਸ਼ਾਨ ਘਾਟ ਵਿੱਚ ਛੱਤ ਡਿੱਗਣ ਨਾਲ 24 ਲੋਕਾਂ ਦੀ ਮੌਤ ਹੋ ਗਈ ਅਤੇ 17 ਹੋਰ ਲੋਕ ਜ਼ਖ਼ਮੀ ਹੋਏ ਸਨ। ਪੀੜਤਾਂ ਵਿੱਚੋਂ ਬਹੁਤੇ ਲੋਕ ਇੱਕ ਵਿਅਕਤੀ ਦੇ ਅੰਤਮ ਸਸਕਾਰ ਲਈ ਸ਼ਮਸ਼ਾਨ ਘਾਟ ਆਏ ਹੋਏ ਸਨ।ਅਧਿਕਾਰੀਆਂ ਨੇ ਦਸਿਆ ਕਿ ਸ਼ਮਸ਼ਾਨ ਘਾਟ ਵਿੱਚ ਜਿਸ ਲਾਂਘੇ ਦੀ ਛੱਤ ਡਿੱਗੀ, ਉਸ ਦਾ ਨਿਰਮਾਣ ਕਾਰਜ ਦੋ ਮਹੀਨੇ ਪਹਿਲਾਂ ਸ਼ੁਰੂ ਹੋਇਆ ਸੀ। ਇਸ ਲਾਂਘੇ ਨੂੰ ਬਣਾਉਣ ਵਿੱਚ ਲੱਗਭਗ 55 ਕਰੋੜ ਦੀ ਲਾਗਤ ਨਾਲ ਆਈ ਸੀ ਅਤੇ ਇਸ ਨੂੰ 15 ਦਿਨ ਪਹਿਲਾਂ ਹੀ ਆਮ ਲੋਕਾਂ ਲਈ ਖੋਲ੍ਹਿਆ ਗਿਆ ਸੀ।

ਦੋਸ਼ੀ ਕੌਣ

Published

on

ਕੁਦਰਤ ਦੀ ਇੱਕ ਕਾਰੀਗਰੀ ਚੋਂ ਇਨਸਾਨ,
ਔਰਤ ਤੇ ਮਰਦ ਦੋਵਾਂ ਦੀ ਇਕੋ ਜਿਹੀ ਸ਼ਾਨ।

ਕਿਉਂ ਨਹੀਂ ਮਰਦ ਨੂੰ ਕਿਸੇ ਮਾਂ ਨੇ ਸਿਖਾਇਆ,
ਕੁੜੀ,ਧੀ, ਭੈਣ ਓਹ ਵੀ ਨੇ ਕਿਸੇ ਦਾ ਸਰਮਾਇਆ।

ਸਿੱਖਿਆ ਮਾਂ ਪਿਓ ਨੇ ਮੁੰਡੇ ਨੂੰ ਜੇ ਦਿੱਤੀ ਹੁੰਦੀ ਭਲੀ,
ਤਾਂ ਕਿਸੇ ਦੀ ਧੀ, ਭੈਣ ਦੀ ਨਾ ਚੜ੍ਹਦੀ ਏਦਾਂ ਬਲੀ।

ਸਮਝਣਾ ਪਊ ਮਾਪਿਆਂ ਨੂੰ ਕਰਨਾ ਪਊ ਵਿਚਾਰ,
ਹਰ ਘਰ ਦੀ ਔਲਾਦ ਦਾ ਤਾਹੀਂ ਹੋਊ ਸਤਿਕਾਰ।

ਵਿਚਾਰ ਕਰਨ ਲਈ ਬਹੁਤ ਸੂਖਮ ਇਹ ਵਿਸ਼ੇ ਨੇ।

  • ਰਾਜਿੰਦਰ ਕੌਰ
  • 310

Continue Reading

ਰਚਨਾਵਾਂ ਜਨਵਰੀ 2021

ਲੋਕ ਤੱਥ ਨਜ਼ਮ

Published

on

ਸ਼ਾਇਦ ਰਾਮ ਤੋਂ ਰਾਮਣ ਨਾ ਮਰਦਾ,
ਜੇ ਓਹਦਾ ਭਾਈ ਗੱਦਾਰੀ ਕਰਦਾ ਨਾ।

ਜੇ ਹਿੰਮਾਯੂ ਆਗਰਾ ਨਾ ਲੁੱਟਦਾ,
ਤਾਂ ਕੋਹਿਨੂਰ ਬਾਰੇ ਕੋਈ ਪੜ੍ਹਦਾ ਨਾ।

ਜੇ ਨਾ ਭਾਬੀਆਂ ਤਾਨੇ ਮਾਰਦੀਆਂ,
ਰਾਝਾਂ ਝੰਗ ਸਿਆਲੀ ਵੜਦਾ ਨਾ।

ਸੀ ਕਿਹਨੇ ਕਰਨਾ ਯਾਦ ਓਸ ਨੂੰ,
ਜੇ ਮਨਸੂਰ ਸੂਲੀ ਤੇ ਚੜ੍ਹਦਾ ਨਾ।

ਜੇ ਨਾ ਛੱਡਦਾ ਸ਼ਹਿਰ ਭੰਬੋਰਾ ਪੰਨੂ,
ਸੱਸੀ ਦਾ ਮਾਸ ਥਲਾਂ ਵਿੱਚ ਸੜਦਾ ਨਾ।

ਓਹਦਾ ਨਲੂਆ ਨਾਮ ਸ਼ਾਇਦ ਨਾ ਪੈੰਦਾ,
ਜੇ ਹਰੀ ਸਿੰਘ ਸ਼ੇਰ ਨਾਲ ਲੜਦਾ ਨਾ।

  • ਗੁਲਜ਼ਾਰ ਸਿੰਘ
  • 309

Continue Reading

ਰਚਨਾਵਾਂ ਜਨਵਰੀ 2021

ਨਿੰਦੇ ਸ਼ਾਹ

Published

on

poetry

ਲੁੱਟ ਕੇ ਦੇਸ਼ ਨੂੰ ਖਾਈ ਜਾਨੈ ਨਿੰਦੇ ਸ਼ਾਹ,
ਮੂਰਖ ਲੋਕ ਬਣਾਈ ਜਾਨੈ ਨਿੰਦੇ ਸ਼ਾਹ।

ਬਾਅਦ ਅਜ਼ਾਦੀ ਜੌਹ ਤਾਮੀਰਾਂ ਹੋਈਆਂ ਸੰਨ,
ਸਾਰੀਆਂ ਵੇਚ ਵਟਾਈ ਜਾਨੈ ਨਿੰਦੇ ਸ਼ਾਹ।

ਹੁਣ ਕਿਹੜਾ ਸੱਪ ਪਿਟਾਰੀ ਵਿੱਚੋ ਕਢਣਾ ਈ,
ਕਿਹੜੀ ਗੱਲੋਂ ਵਾਲ ਵਧਾਈ ਜਾਨੈ ਨਿੰਦੇ ਸ਼ਾਹ।

ਅੱਖਾਂ ਤੇਰੀਆਂ ਕਾਣੀ ਵੰਡ ਪਈ ਕਰਦਿਆਂ ਨੇ,
ਤੂੰ ਐਨਕਾਂ ਨੂੰ ਬਦਲਾਈ ਜਾਨੈ ਨਿੰਦੇ ਸ਼ਾਹ।

ਨਾਨਕ ਦੀ ਬਾਣੀ ਆਖੇ ਐਦਾਂ ਰਾਮ ਨਹੀਂ ਮਿਲਦਾ,
ਮਸਜਿਦ ਢਾਹ ਕੇ ਮੰਦਰ ਬਣਾਈ ਜਾਨੈ ਨਿੰਦੇ ਸ਼ਾਹ।

ਰੱਬ ਤਾਂ ਤੇਰੇ ਵਿਹੜੇ(ਕਿਸਾਨ) ਆਕੇ ਬੈਠਾ ਏ,
ਗੁਰਦੁਆਰੇ ਸੀਸ ਨਿਵਾਈ ਜਾਨੈ ਨਿੰਦੇ ਸ਼ਾਹ।

ਕਿੰਜ ਵਿੱਕਦੇ ਨੇ ਦਾਣੇ ਮੰਡੀ ਵਿੱਚ ਜਾ ਕੇ,
ਸਾਨੂੰ ਕਾਗਜ਼ਾਂ ਤੇ ਸਮਝਾਈ ਜਾਨੈ ਨਿੰਦੇ ਸ਼ਾਹ।

ਸਾਡੇ ਵਿੱਚ ਆਕੇ ਦੱਸ ਜੇ ਬਹੁਤ ਸਿਆਣਾ ਏ,
ਮਾਰੀ ਟੀਵੀ ਤੇ ਨਿੱਤ ਭਕਾਈ ਜਾਨੈ ਨਿੰਦੇ ਸ਼ਾਹ।

  • ਰਣਦੀਪ ਸਿੰਘ
  • 308

Continue Reading

ਰੁਝਾਨ


Copyright by IK Soch News powered by InstantWebsites.ca