Tikait told Modi: If our people are released then the next thing will happen
Connect with us [email protected]

ਪੰਜਾਬੀ ਖ਼ਬਰਾਂ

ਮੋਦੀ ਨੂੰ ਟਿਕੈਤ ਨੇ ਕਿਹਾ:ਸਾਡੇ ਲੋਕ ਰਿਹਾਅ ਕਰੋਗੇ ਤਾਂ ਅਗਲੀ ਗੱਲ ਬਣੇਗੀ

Published

on

rakesh
  • ਕਿਸਾਨ ਆਗੂਆਂ ਨੇ ਕਿਹਾ, ਗੱਲਬਾਤ ਦਾ ਸੱਦਾ ਮਿਲਿਆ ਤਾਂ ਜਾਵਾਂਗੇ
    ਨਵੀਂ ਦਿੱਲੀ, 31 ਜਨਵਰੀ, – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਅੱਜ ਜਦੋਂ‘ਮਨ ਕੀ ਬਾਤ’ ਪ੍ਰੋਗਰਾਮ ਦੌਰਾਨ ਕਿਹਾ ਕਿ 26 ਜਨਵਰੀ ਨੂੰ ਲਾਲ ਕਿਲ੍ਹੇ ਉੱਤੇ ਤਿਰੰਗੇ ਦੀ ਬੇਇੱਜ਼ਤੀ ਨਾਲ ਦੇਸ਼ ਬਹੁਤ ਦੁਖੀ ਹੋਇਆ ਹੈ ਤਾਂ ਇਸ ਉੱਤੇ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਕਿਸਾਨ ਰਾਕੇਸ਼ ਟਿਕੈਤ ਨੇ ਪ੍ਰਤੀਕਰਮ ਦਿੱਤਾ ਹੈ।
    ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡੇ ਜਿਹੜੇ ਲੋਕ ਜੇਲ੍ਹ ਵਿੱਚ ਬੰਦ ਹਨ, ਉਨ੍ਹਾਂ ਨੂੰ ਰਿਹਾਅ ਕਰਨਾ ਚਾਹੀਦਾ ਹੈ, ਫਿਰ ਗੱਲਬਾਤ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਪਹਿਲ ਕੀਤੀ ਹੈ ਕਿ ਸਰਕਾਰ ਤੇ ਸਾਡੇ ਵਿਚਾਲੇਇੱਕ ਕੜੀ ਬਣੇ, ਕਿਸਾਨੀ ਦੀ ਪੱਗ ਦਾ ਸਨਮਾਨ ਵੀ ਰਹੇਗਾ ਤੇ ਦੇਸ਼ ਦੇ ਪ੍ਰਧਾਨ ਮੰਤਰੀ ਦਾ ਵੀ। ਉਨ੍ਹਾਂ ਕਿਹਾ ਕਿ ਅਸੀਂ ਕਿਸੇ ਨੂੰ ਤਿਰੰਗੇ ਦੀ ਬੇਇੱਜ਼ਤੀ ਨਹੀਂ ਕਰਨ ਦੇਵਾਂਗੇ, ਇਸ ਨੂੰ ਉੱਚਾ ਰੱਖਾਂਗੇ। ਟਿਕੈਤ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ‘ਮਨ ਕੀ ਬਾਤ’ਵਿੱਚ ਜੋ ਕਿਹਾ, ਅਸੀਂ ਉਸ ਦਾ ਸਤਿਕਾਰ ਕਰਦੇ ਹਾਂ, ਉਨ੍ਹਾਂ ਦੀ ਇੱਜ਼ਤ ਰੱਖੀ ਜਾਏਗੀ। ਉਨ੍ਹਾਂ ਕਿਹਾ ਕਿ 26 ਜਨਵਰੀ ਨੂੰ ਹੋਈ ਹਿੰਸਾ ਸਾਜਿਸ਼ ਦਾ ਨਤੀਜਾ ਸੀ, ਇਸ ਦੀ ਜਾਂਚ ਹੋਣੀ ਚਾਹੀਦੀ ਹੈ।ਅਸੀਂ ਸਰਕਾਰ ਜਾਂ ਪਾਰਲੀਮੈਂਟ ਨੂੰ ਝੁਕਾਉਣਾ ਨਹੀਂ ਚਾਹੁੰਦੇ, ਪਰ ਕਿਸਾਨਾਂ ਦੇ ਸਵੈ-ਮਾਣ ਦੀ ਰਾਖੀ ਕਰਾਂਗੇ। ਉਨ੍ਹਾਂ ਕਿਹਾ ਕਿ ‘ਸਰਕਾਰ ਨੂੰ ਸਾਡੇ ਲੋਕਾਂ ਨੂੰ ਛੱਡ ਕੇਗੱਲਬਾਤ ਦਾ ਰਾਹ ਫੜਨਾ ਚਾਹੀਦਾ ਹੈ ਅਤੇ ਇਸ ਦੇ ਲਈ ਕੋਈ ਵਿਚਲਾ ਰਸਤਾ ਲੱਭਣ ਦੀ ਆਸ ਹੈ।’
    ਦੂਸਰੇ ਪਾਸੇ ਭਾਰਤ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੀਆਂ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਅੱਜ ਐਤਵਾਰ ਨੂੰ ਮੀਟਿੰਗ ਕਰ ਕੇ ਕਿਹਾ ਕਿ ਉਨ੍ਹਾਂ ਨੇ ਗੱਲਬਾਤ ਦਾ ਰਾਹ ਬੰਦ ਨਹੀਂ ਕੀਤਾ, ਜੇ ਸਰਕਾਰ ਦਾਸੱਦਾ ਮਿਲਿਆ ਤਾਂ ਗੱਲਬਾਤ ਲਈ ਜ਼ਰੂਰ ਜਾਣਗੇ, ਪਰ ਖੁਦ ਉਹ ਪਹਿਲ ਨਹੀਂ ਕਰਨਗੇ। ਪ੍ਰਧਾਨ ਮੰਤਰੀ ਦੇ ਬਿਆਨ ਪਿੱਛੋਂ ਖੇਤੀ ਮੰਤਰੀ ਨਰਿੰਦਰ ਤੋਮਰ ਨੂੰ ਫੋਨ ਕਰਨ ਬਾਰੇ ਸਵਾਲ ਉੱਤੇ ਕਿਸਾਨ ਆਗੂ ਬੂਟਾ ਸਿੰਘ ਬੁਰਜਗਿੱਲ ਨੇ ਕਿਹਾ ਕਿ 26 ਜਨਵਰੀ ਦੀ ਟਰੈਕਟਰ ਪਰੇਡ ਪਿੱਛੋਂ 100 ਤੋਂ ਵੱਧ ਕਿਸਾਨ ਲਾਪਤਾ ਦੱਸੇ ਗਏ ਹਨ, ਉਨ੍ਹਾਂ ਦੀ ਸੂਚਨਾ ਇਕੱਠੀ ਕਰਨ ਦੀ ਕੋਸ਼ਿਸ਼ ਚੱਲ ਰਹੀ ਹੈ, ਇਸ ਪਿੱਛੋਂਅਗਲੀ ਕਾਰਵਾਈ ਕੀਤੀ ਜਾਵੇਗੀ। ਬੂਟਾ ਸਿੰਘ ਨੇ ਕਿਹਾ ਕਿ ਇਸ ਮਸਲੇ ਬਾਰੇ ਕਿਸਾਨ ਮੋਰਚੇ ਨੇ ਪੰਜ ਮੈਂਬਰੀ ਬਣਾਈ ਹੈ। ਉਨ੍ਹਾਂ ਨੇ ਪੱਤਰਕਾਰਾਂ ਉੱਤੇ ਦਰਜ ਹੋਏ ਕੇਸਾਂ ਬਾਰੇ ਵੀ ਇਤਰਾਜ਼ ਕੀਤਾ ਤੇ ਸਰਕਾਰ ਉੱਤੇ ਦੋਸ਼ ਲਾਇਆ ਕਿ ਉਹ ਅੰਦੋਲਨ ਨੂੰ ਦਬਾਉਣ ਦਾ ਹਰ ਕਿਸਮ ਦਾ ਯਤਨ ਕਰ ਰਹੀ ਹੈ।
    ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਿੰਘੂ ਬੈਰੀਅਰ ਉੱਤੇ ਜੋ ਕੁਝ ਹੋਇਆ ਹੈ, ਉਹ ਬੇਹੱਦ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸਾਨ ਮਜ਼ਦੂਰ ਯੂਨੀਅਨ ਦੇ ਮੁਖੀ ਸਰਵਣ ਸਿੰਘ ਪੰਧੇਰ ਤੇ ਸਤਨਾਮ ਸਿੰਘ ਪੰਨੂ ਨਾਲ ਸਹਿਮਤ ਨਹੀਂ, ਪਰ ਕਿਸਾਨਾਂ ਤੇ ਔਰਤਾਂ ਨਾਲ ਬਦਸਲੂਕੀ ਕਿਸੇ ਵੀ ਸੂਰਤ ਵਿਚ ਬਰਦਾਸ਼ਤ ਨਹੀਂ ਹੋਵੇਗੀ। ਇਸ ਅੰਦੋਲਨ ਵਿਚ ਅਚਾਨਕ ਵੱਡੀ ਗਿਣਤੀ ਵਿਚ ਸਿਆਸੀ ਆਗੂਆਂ ਦੇ ਆਉਣ ਬਾਰੇ ਉਨ੍ਹਾਂ ਕਿਹਾ ਕਿ ਪਹਿਲੇ ਦਿਨੋਂ ਉਨ੍ਹਾਂ ਦੇ ਮੰਚ ਉੱਤੇਕੋਈ ਸਿਆਸੀ ਵਿਅਕਤੀ ਨਹੀਂ ਆਉਣ ਦਿੱਤਾ ਗਿਆ, ਪਰ ਇਸ ਦਾ ਮਤਲਬ ਇਹ ਨਹੀਂ ਕਿ ਸਿਆਸੀ ਲੋਕ ਆ ਨਹੀਂ ਸਕਦੇ, ਉਹ ਆਪਣੀ ਇੱਛਾ ਨਾਲ ਆ ਕੇ ਸੰਗਤ ਵਿਚ ਬੈਠ ਸਕਦੇ ਹਨ, ਪਰ ਬੋਲਣ ਦੀ ਇਜਾਜ਼ਤ ਨਹੀਂ।
    ਓਧਰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂਅਤੇ ਜਨਰਲ ਸੈਕਟਰੀ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਨਾਲ ਗੱਲਬਾਤ ਲਈ ਤਿਆਰ ਹਨ, ਪਰ ਸਰਕਾਰ ਨੂੰ ਪਹਿਲਾਂ ਮਾਹੌਲ ਤਿਆਰ ਕਰਨਾ ਪਵੇਗਾ। ਦੋਵਾਂ ਨੇ ਕਿਹਾ ਕਿ ਧਰਨਾ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤਕ ਸਰਕਾਰ ਤਿੰਨਾਂ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ। ਉਨ੍ਹਾ ਦੋਵਾਂ ਨੇ ਦੋਸ਼ ਲਾਇਆ ਕਿ ਸਿੰਘੂ ਬੈਰੀਅਰ ਉੱਤੇ ਕਿਸਾਨਾਂ ਉੱਤੇ ਹਮਲਾਭਾਜਪਾ ਆਗੂਆਂ ਨੇ ਕੀਤਾ।

ਪੰਜਾਬੀ ਖ਼ਬਰਾਂ

ਸਰੋਗੇਟ ਮਦਰ ਵੀ ਮੈਟਰਨਿਟੀ ਲੀਵ ਦੀ ਹੱਕਦਾਰ: ਹਾਈ ਕੋਰਟ

Published

on

ਮਾਂ ਬਣਨ ਉੱਤੇ ਔਰਤ ਨਾਲ ਭੇਦਭਾਵ ਨਹੀਂ ਕਰ ਸਕਦੇ
ਸ਼ਿਮਲਾ, 5 ਮਾਰਚ – ਹਿਮਾਚਲ ਪ੍ਰਦੇਸ਼ ਹਾਈ ਕੋਰਟ ਨੇ ਇਹ ਫੈਸਲਾ ਦਿੱਤਾ ਹੈ ਕਿ ਸਰੋਗੇਸੀ ਨਾਲ ਮਾਂ ਬਣਨ ਵਾਲੀ ਔਰਤ ਮੁਲਾਜ਼ਮ ਵੀ ਮੈਟਰਨਿਟੀ ਲੀਵ ਲੈਣ ਦੀ ਹੱਕਦਾਰ ਹੈ।
ਕੱਲ੍ਹ ਜਸਟਿਸ ਤਰਲੋਕ ਸਿੰਘ ਚੌਹਾਨ ਅਤੇ ਜਸਟਿਸ ਸੰਦੀਪ ਸ਼ਰਮਾ ਦੀ ਬੈਂਚ ਨੇ ਸੁਸ਼ਮਾ ਦੇਵੀ ਦੀ ਅਰਜ਼ੀ ਉੱਤੇ ਇਹ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਮੈਟਰਨਿਟੀ ਲੀਵ ਦਾ ਮਤਲਬ ਔਰਤਾਂ ਨੂੰ ਸਮਾਜਕ ਨਿਆਂ ਯਕੀਨੀ ਕਰਾਉਣਾ ਹੈ। ਮਾਂ ਬਣਨ ਅਤੇ ਬੱਚੇ ਦਾ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੁੰਦੀ ਹੈ। ਮੈਟਰਨਿਟੀ ਲੀਵ ਦਿੰਦੇ ਸਮੇਂ ਨਾ ਕੇਵਲ ਮਾਂ ਅਤੇ ਬੱਚੇ ਦੇ ਸਿਹਤ ਦੇ ਮੁੱਦਿਆਂ ਉੱਤੇ ਵਿਚਾਰ ਕੀਤਾ ਜਾਂਦਾ ਹੈ, ਬਲਕਿ ਦੋਵਾਂ ਦੇ ਵਿੱਚ ਪਿਆਰ ਦਾ ਬੰਧਨ ਬਣਾਉਣ ਲਈ ਛੁੱਟੀ ਦਿੱਤੀ ਜਾਂਦੀ ਹੈ। ਸਰੋਗੇਸੀ ਜ਼ਰੀਏ ਬਣੀ ਮਾਂ ਅਤੇ ਇੱਕ ਕੁਦਰਤੀ ਮਾਂ ਵਿੱਚ ਭੇਦਭਾਵ ਕਰਨ ਨਾਲ ਨਾਰੀਤਵ ਦਾ ਅਪਮਾਨ ਹੋਵੇਗਾ। ਬੱਚੇ ਦੇ ਜਨਮ ਉੱਤੇ ਮਾਂ ਦੀ ਡਿਊਟੀ ਕਦੇ ਖਤਮ ਨਹੀਂ ਹੁੰਦੀ, ਇਸੇ ਕਾਰਨ ਸਰੋਗੇਸੀ ਨਾਲ ਬੱਚਾ ਹਾਸਲ ਕਰਨ ਵਾਲੀ ਮਾਂ ਨੂੰ ਮੈਟਰਲਿਟੀ ਲੀਵ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਨ੍ਹਾਂ ਹਾਲਾਤ ਵਿੱਚ ਇੱਕ ਔਰਤ ਦੇ ਨਾਲ ਭੇਤਭਾਵ ਨਹੀਂ ਕੀਤਾ ਜਾ ਸਕਦਾ ਹੈ।

Read More Latest News Updates

Continue Reading

ਪੰਜਾਬੀ ਖ਼ਬਰਾਂ

ਆਪਣੇ ਲੋਕਾਂ ਨੂੰ ਟੀਕਾ ਨਹੀਂ ਲੱਗਦਾ, ਪਰ ਦੂਜੇ ਦੇਸ਼ਾਂ ਨੂੰ ਵੇਚ ਰਹੇ ਹੋ: ਹਾਈ ਕੋਰਟ

Published

on

high court

ਨਵੀਂ ਦਿੱਲੀ, 5 ਮਾਰਚ – ਕੋਰੋਨਾ ਟੀਕਾਕਰਨ ਬਾਰੇ ਅਹਿਮ ਟਿੱਪਣੀ ਕਰਦੇ ਹੋਏ ਦਿੱਲੀ ਹਾਈ ਕੋਰਟ ਨੇ ਕੱਲ੍ਹ ਕਿਹਾ ਕਿ ਆਪਣੇ ਲੋਕਾਂ ਨੂੰ ਵੈਕਸੀਨ ਦੇਣ ਦੀ ਬਜਾਏ ਅਸੀਂ ਜਾਂ ਵੈਕਸੀਨ ਦੂਜੇ ਦੇਸ਼ਾਂ ਨੂੰ ਦਾਨ ਦੇ ਰਹੇ ਹਾਂ ਜਾਂ ਇਸ ਨੂੰ ਵੇਚ ਰਹੇ ਹਾਂ। ਜਸਟਿਸ ਵਿਪਿਨ ਸਾਂਘੀ ਤੇ ਜਸਟਿਸ ਰੇਖਾ ਪੱਲੀ ਦੇ ਬੈਂਚ ਨੇ ਕੇਂਦਰ ਸਰਕਾਰ ਨੂੰ ਟੀਕਾਕਰਨ ਲਈ ਤੈਅ ਨਿਯਮਾਂ ਨੂੰ ਵਰਗੀਕ੍ਰਿਤ ਕਰਨ ਦੇ ਪਿੱਛੇ ਦੀ ਦਲੀਲ ਪੁੱਛੀ ਹੈ।
ਇਸ ਮੌਕੇ ਹਾਈ ਕੋਰਟ ਨੇ ਸੀਰਮ ਇੰਸਟੀਚਿਊਟ ਆਫ ਇੰਡੀਆ ਅਤੇ ਭਾਰਤ ਬਾਇਓਟੈਕ ਨੂੰ ਅਲੱਗ-ਅਲੱਗ ਐਫੀਡੇਵਿਟ ਪੇਸ਼ ਕਰ ਕੇ ਦੱਸਣ ਨੂੰ ਕਿਹਾ ਹੈ ਕਿ ਹਰ ਰੋਜ਼, ਹਰ ਹਫਤੇ ਤੋਂ ਲੈ ਕੇ ਹਰ ਮਹੀਨੇ ਟੀਕਾ ਬਣਾਉਣ ਦੀ ਉਨ੍ਹਾਂ ਦੀ ਸਮਰੱਥਾ ਕੀ ਹੈ ਅਤੇ ਇਹ ਵੀ ਦੱਸਣ ਕਿ ਕਿੰਨੇ ਟੀਕੇ ਵਰਤਣ ਬਿਨਾਂ ਪਏ ਹਨ। ਬੈਂਚ ਨੇ ਕਿਹਾ ਕਿ ਏਦਾਂ ਲੱਗਦਾ ਹੈ ਕਿ ਦੋਵੇਂ ਸੰਸਥਾਵਾਂ ਦੀ ਨਿਰਮਾਣ ਕਰਨ ਦੀ ਸਮਰੱਥਾ ਵੱਧ ਹੈ, ਪਰ ਅਸੀਂ ਇਸ ਦਾ ਪੂਰੀ ਤਰ੍ਹਾਂ ਨਾਲ ਇਸਤੇਮਾਲ ਨਹੀਂ ਕਰ ਰਹੇ। ਦੋਵੇਂ ਸੰਸਥਾਵਾਂ ਦੱਸਣ ਕਿ ਕੀ ਉਹ ਆਪਣੀ ਉਤਪਾਦਨ ਸਮਰੱਥਾ ਵਧਾ ਸਕਦੀਆਂ ਹਨ।
ਬਾਰ ਕੌਂਸਲ ਆਫ ਦਿੱਲੀ (ਬੀ ਸੀ ਡੀ) ਦੇ ਇੱਕ ਪੱਤਰ ਦਾ ਨੋਟਿਸ ਲੈ ਕੇ ਹਾਈ ਕੋਰਟ ਨੇ ਜਨਹਿਤ ਪਟੀਸ਼ਨ ਸ਼ੁਰੂ ਕੀਤੀ ਸੀ। ਅਦਾਲਤ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਟੀਕਿਆਂ ਦੀ ਟਰਾਂਸਪੋਰਟ ਸਮਰੱਥਾ ਦੇ ਨਾਲ ਇਹ ਦੱਸੋ ਕਿ ਇਸ ਸਮੇਂ ਇਸ ਦੀ ਵਰਤੋਂ ਕਿਸ ਹੱਦ ਤੱਕ ਹੋ ਰਹੀ ਹੈ। ਅਦਾਲਤ ਨੇ ਦਿੱਲੀ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਕੋਰਟ ਕੰਪਲੈਕਸ ਵਿੱਚ ਮੈਡੀਕਲ ਸਹੂਲਤਾਂ ਦਾ ਨਿਰੀਖਣ ਕਰ ਕੇ ਰਿਪੋਰਟ ਪੇਸ਼ ਕਰੇ ਕਿ ਕਿੱਥੇ ਕੋਰੋਨਾ ਟੀਕਾਕਰਨ ਦਾ ਕੇਂਦਰ ਸਥਾਪਤ ਕੀਤਾ ਜਾ ਸਕਦਾ ਹੈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਨੂੰ ਨੌਂ ਮਾਰਚ ਤੱਕ ਇਸ ਬਾਰੇ ਹਲਫਨਾਮਾ ਪੇਸ਼ ਕਰਨ ਦਾ ਨਿਰਦੇਸ਼ ਦਿੰਦੇ ਹੋਏ ਸੁਣਵਾਈ 10 ਮਾਰਚ ਤੱਕ ਲਈ ਮੁਲਤਵੀ ਕਰ ਦਿੱਤੀਹੈ।

Continue Reading

ਪੰਜਾਬੀ ਖ਼ਬਰਾਂ

ਆਰ ਜੇ ਡੀ ਅਤੇ ਸਮਾਜਵਾਦੀ ਪਾਰਟੀ ਮਗਰੋਂ ਸ਼ਿਵ ਸੈਨਾ ਵੱਲੋਂ ਵੀ ਮਮਤਾ ਨੂੰ ਸਮਰਥਨ

Published

on

ਕੋਲਕਾਤਾ, 5 ਮਾਰਚ – ਰਾਸ਼ਟਰੀ ਜਨਤਾ ਦਲ ਅਤੇ ਸਮਾਜਵਾਦੀ ਪਾਰਟੀ ਤੋਂ ਬਾਅਦ ਅੱਜ ਸ਼ਿਵ ਸੈਨਾ ਨੇ ਵੀ ਤਿ੍ਰਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੂੰ ਸਮਰਥਨ ਦੇ ਦਿੱਤਾ ਹੈ ਅਤੇ ਕਿਹਾ ਹੈ ਕਿ ਪਾਰਟੀ ਵੱਲੋਂ ਬੰਗਾਲ ਵਿੱਚ ਵਿਧਾਨ ਸਭਾ ਚੋਣਾਂ ਨਹੀਂ ਲੜੀਆਂ ਜਾਣਗੀਆਂ।
ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ‘ਬੰਗਾਲ ਦੀ ਅਸਲ ਸ਼ੇਰਨੀ’ਕਹਿ ਕੇ ਸ਼ਿਵ ਸੈਨਾ ਨੇ ਤਿ੍ਰਣਮੂਲ ਕਾਂਗਰਸ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ ਹੈ। ਇਸ ਤੋਂ ਪਹਿਲਾਂ ਸ਼ਿਵ ਸੈਨਾ ਨੇ ਐਲਾਨ ਕੀਤਾ ਸੀ ਕਿ ਉਹ ਪੱਛਮੀ ਬੰਗਾਲ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਪਣੇ ਉਮੀਦਵਾਰ ਮੈਦਾਨ ਵਿੱਚ ਉਤਾਰੇਗੀ। ਸ਼ਿਵ ਸੈਨਾ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੇ ਇੱਕ ਟਵੀਟ ਕਰ ਕੇ ਐਲਾਨ ਕੀਤਾ ਅਤੇ ਕਿਹਾ ਕਿ ਇਹ ਫੈਸਲਾ ਪਾਰਟੀ ਪ੍ਰਧਾਨ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਨਾਲ ਗੱਲਬਾਤ ਮਗਰੋਂ ਲਿਆ ਗਿਆ ਹੈ। ਰਾਊਤ ਨੇ ਟਵਿੱਟਰ ਉੱਤੇ ਕਿਹਾ, ‘ਮੁਕਾਬਲਾ ਦੀਦੀ ਬਨਾਮ ਹੋਰ ਸਾਰੇ’ ਲੱਗਦਾ ਹੈ। ਅਸੀਂ ਮਮਤਾ ਦੀਦੀ ਦੀ ਸਫਲਤਾ ਦੀ ਕਾਮਨਾ ਕਰਦੇ ਹਾਂ, ਕਿਉਂਕਿ ਸਾਡਾ ਮੰਨਣਾ ਹੈ ਕਿ ਉਹੀ ਬੰਗਾਲ ਦੀ ਅਸਲ ਸ਼ੇਰਨੀ ਹੈ।’
ਇਸ ਦੌਰਾਨ ਤ੍ਰਿਣਮੂਲ ਕਾਂਗਰਸ ਨੇ ਉਪ ਚੋਣ ਕਮਿਸ਼ਨਰ-ਕਮ-ਪੱਛਮੀ ਬੰਗਾਲ ਦੇ ਚੋਣ ਇੰਚਾਰਜ ਸੁਦੀਪ ਜੈਨ ਨੂੰ ਹਟਾਉਣ ਦੀ ਮੰਗ ਕੀਤੀ ਅਤੇ ਉਨ੍ਹਾਂ ਖਿਲਾਫ ਪੱਖਪਾਤ ਤੇ ਫੈਡਰਲ ਢਾਂਚੇ ਦੇ ਨਿਯਮ ਤੋੜਨ ਦੇ ਦੋਸ਼ ਲਾਏ ਹਨ। ਇਸ ਬਾਰੇ ਪਾਰਟੀ ਦੇ ਬੁਲਾਰੇ ਸੌਗਤ ਰਾਏ ਨੇ ਕਿਹਾ ਕਿ ਪਾਰਟੀ ਆਗੂ ਡੈਰੇਕ ਓਬਰੇਨ ਨੇ ਚੋਣ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਦੀਪ ਜੈਨ ਨੂੰ ਹਟਾਉਣ ਦੀ ਮੰਗ ਕੀਤੀ ਹੈ, ਕਿਉਂਕਿ ਇਸ ਅਧਿਕਾਰੀ ਦਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨਾਲ ਪੱਖਪਾਤੀ ਵਤੀਰਾ ਕਰਨ ਦਾ ਰਿਕਾਰਡ ਹੈ। ਉਨ੍ਹਾਂ ਕਿਹਾ, ‘ਸਾਨੂੰ ਸ਼ੱਕ ਹੈ ਕਿ ਇਸ ਵਾਰੀ ਉਹ ਭਾਜਪਾ ਦੀ ਸਿੱਧੇ ਜਾਂ ਅਸਿੱਧੇ ਤੌਰ ਉੱਤੇ ਮਦਦ ਕਰੇਗਾ।’

Read More Politics Breaking News Online

Continue Reading

ਰੁਝਾਨ


Copyright by IK Soch News powered by InstantWebsites.ca