Today's news is that Navjot Singh's request has ignited the politics
Connect with us [email protected]

ਰਾਜਨੀਤੀ

ਕਸ਼ਮੀਰ ਬਾਰੇ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਦੇ ਬਿਆਨ ਤੋਂ ਸਿਆਸਤ ਭੜਕੀ

Published

on

Malwinder Singh Mali

ਚੰਡੀਗੜ੍ਹ, 19 ਅਗਸਤ, – ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਨੇ ਸੰਵਿਧਾਨ ਦੀ ਧਾਰਾ 370 ਹੇਠ ਜੰਮੂ-ਕਸ਼ਮੀਰ ਨੂੰ ਮਿਲੇ ਵਿਸ਼ੇਸ਼ ਦਰਜੇ ਤੇ ਖੁਦਮੁਖਤਿਆਰੀ ਨੂੰ ਰੱਦ ਕਰਨ ਦੇ ਵਿਰੁੱਧ ਆਪਣੀ ਫੇਸਬੁੱਕ ਪੋਸਟ ਨਾਲ ਰਾਜਨੀਤਿਕ ਵਿਵਾਦ ਛੇੜ ਦਿੱਤਾ ਹੈ।
ਮਾਲਵਿੰਦਰ ਸਿੰਘ ਮਾਲੀ ਨੇ ਆਪਣੀ ਇਸ ਪੋਸਟ ਵਿੱਚ ਲਿਖਿਆ ਹੈ, ‘ਕਸ਼ਮੀਰ ਕਸ਼ਮੀਰੀਆਂ ਦਾ ਹੈ। ਭਾਰਤ ਤੇ ਪਾਕਿਸਤਾਨ ਨੇ ਯੂ ਐੱਨ ਓ ਮਤਿਆਂ ਦੇ ਸਿਧਾਂਤਾਂ ਵਿਰੁੱਧ ਜਾ ਕੇ ਕਸ਼ਮੀਰ ਖੇਤਰ ਨੂੰ ਗੈਰਕਨੂੰਨੀ ਢੰਗ ਨਾਲ ਜੋੜਿਆ ਹੈ। ਜੇ ਕਸ਼ਮੀਰ ਭਾਰਤ ਦਾ ਸੀ ਤਾਂ ਧਾਰਾ 370 ਅਤੇ 35-ਏ ਦੀ ਕੀ ਲੋੜ ਸੀ। ਰਾਜਾ ਹਰੀ ਸਿੰਘ ਨਾਲ ਵਿਸ਼ੇਸ਼ ਸਮਝੌਤਾ ਕੀ ਸੀ? ਲੋਕਾਂ ਨੂੰ ਦੱਸੋ ਕਿ ਇਸ ਸਮਝੌਤੇ ਦੀਆਂ ਸ਼ਰਤਾਂ ਕੀ ਸਨ।’ ਵਿਰੋਧੀ ਧਿਰਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਾਲਵਿੰਦਰ ਸਿੰਘ ਮਾਲੀ ਦੀਆਂ ਕਸ਼ਮੀਰ ਬਾਰੇ ਵਿਵਾਦਤ ਟਿੱਪਣੀਆਂਬਾਰੇ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਹੈ। ਆਮ ਆਦਮੀ ਪਾਰਟੀ ਦੇਪੰਜਾਬ ਦੇ ਇੰਚਾਰਜ ਅਤੇ ਵਿਧਾਇਕ ਜਰਨੈਲ ਸਿੰਘ ਨੇ ਇਸ ਟਿੱਪਣੀ ਨੂੰ ਮੰਦਭਾਗਾ ਕਰਾਰ ਦਿੱਤਾਤੇ ਭਾਜਪਾ ਦੇ ਜਨਰਲ ਸੈਕਟਰੀ ਡਾ: ਸੁਭਾਸ਼ ਸ਼ਰਮਾ ਨੇ ਮਾਲਵਿੰਦਰ ਸਿੰਘ ਮਾਲੀ ਨੂੰ ਸਲਾਹਕਾਰ ਦੇ ਅਹੁਦੇ ਤੋਂ ਤੁਰੰਤ ਹਟਾਉਣ ਦੀ ਮੰਗ ਕੀਤੀ ਹੈ।
ਦੂਸਰੇ ਪਾਸੇ ਮਾਲਵਿੰਦਰ ਸਿੰਘ ਮਾਲੀ ਆਪਣੇ ਬਿਆਨ ਉੱਤੇ ਹੀ ਖੜ੍ਹੇ ਹਨ। ਉਨ੍ਹਾ ਕਿਹਾ ਕਿ ਜਦੋਂ ਕੇਸ ਅਜੇ ਸੁਪਰੀਮ ਕੋਰਟ ਦੇ ਵਿਚਾਰ ਅਧੀਨ ਹੈ ਤਾਂ ਓਦੋਂ ਧਾਰਾ 370 ਅਤੇ 35 ਏ ਕਿਵੇਂ ਰੱਦ ਕੀਤੀ ਜਾ ਸਕਦੀ ਹੈ? ਉਸ ਦੀ ਵਿਵਾਦਤ ਪੋਸਟਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ,‘ਕੀ ਉਹ ਦੇਸ਼ ਵਿਰੁੱਧ ਕੰਮ ਕਰਦੀਆਂ ਤਾਕਤਾਂ ਨਾਲ ਖੜ੍ਹੇ ਹਨ? ਕਸ਼ਮੀਰ ਭਾਰਤ ਦਾ ਅਨਿੱਖੜਵਾਂ ਅੰਗ ਹੈ।’ ਇਸਦੇ ਜਵਾਬ ਵਿੱਚ ਮਾਲੀ ਨੇ ਇੱਕ ਅਖ਼ਬਾਰ ਦੀ ਕਲਿਪਿੰਗ ਪੋਸਟ ਕੀਤੀ, ਜਿਸ ਵਿੱਚ ਦਿਖਾਇਆ ਗਿਆ ਕਿ ਅਕਾਲੀ ਆਗੂਆਂ ਨੇ ਬੀਤੇ ਸਮਿਆਂ ਵਿੱਚ ਕਸ਼ਮੀਰ ਦੇ ਸਵੈ-ਨਿਰਣੇ ਦੇ ਅਧਿਕਾਰ ਦਾ ਸਮੱਰਥਨ ਕੀਤਾ ਸੀ।ਇਸ ਕਾਰਨ ਇਹ ਵਿਵਾਦ ਵਧ ਰਿਹਾ ਜਾਪਦਾ ਹੈ।

ਰਾਜਨੀਤੀ

ਚਰਨਜੀਤ ਸਿੰਘ ਚੰਨੀ ਕੱਲ੍ਹ 11 ਵਜੇ CM ਅਹੁਦੇ ਦੀ ਚੁਕਣਗੇ ਸਹੁੰ

Published

on

Charanjit Singh Channi

ਚੰਡੀਗੜ੍ਹ : ਕੈਪਟਨ ਅਮਰਿੰਦਰ ਸਿੰਘ ਵਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦੇ ਅਹੁਦੇ ਦੇ ਨਾਂ ਨੂੰ ਲੈ ਕੇ ਚੱਲ ਰਹੀ ਕਸ਼ਮਕਸ਼ ਖ਼ਤਮ ਹੋ ਗਈ ਹੈ। ਵਿਧਾਇਕਾਂ ਦੀ ਨਬਜ਼ ਟਟੋਲਣ ਤੋਂ ਬਾਅਦ ਹਾਈਕਮਾਨ ਵਲੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ਦਰਕਿਨਾਰ ਕਰਦਿਆਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਐਲਾਨ ਦਿੱਤਾ ਗਿਆ ਹੈ। ਕਾਂਗਰਸ ਹਾਈਕਮਾਨ ਨੇ ਇਕ ਦਲਿਤ ਸਿੱਖ ਚਿਹਰੇ ਨੂੰ ਪੰਜਾਬ ਦਾ ਮੁੱਖ ਮੰਤਰੀ ਐਲਾਨ ਦਿੱਤਾ ਹੈ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਚਰਨਜੀਤ ਸਿੰਘ ਚੰਨੀ ਨੇ ਰਾਜਪਾਲ ਨਾਲ ਮੁਲਾਕਾਤ ਕੀਤੀ।
ਰਾਜਪਾਨ ਨਾਲ ਮੁਲਾਕਾਤ ਕਰਨ ਤੋੰ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਚੰਨੀ ਨੇ ਕਿਹਾ ਕਿ ਅਸੀਂ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰ ਦਿੱਤਾ ਹੈ। ਕੱਲ ਸਵੇਰੇ 11 ਵਜੇ ਸਹੁ ਚੁੱਕ ਸਮਾਰੋਹ ਹੋਵੇਗਾ ਅਤੇ ਉਸ ਤੋਂ ਬਾਅਦ ਕੈਬਨਿਟ ਕਿਵੇਂ ਹੋਵੇਗੀ ਇਸ ‘ਤੇ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਅਹੁਦੇ ਵਜੋਂ ਕੱਲ ਸਵੇਰੇ 11 ਵਜੇ ਸਹੁੰ ਚੁੱਕਣਗੇ।

Read More Latest Punjabi News

Continue Reading

ਰਾਜਨੀਤੀ

ਅਸਤੀਫ਼ੇ ਤੋਂ ਬਾਅਦ ਕੈਪਟਨ ਦਾ ਵੱਡਾ ਬਿਆਨ- ‘ਨਵਜੋਤ ਸਿੱਧੂ ਨੂੰ ਬਤੌਰ CM ਨਹੀਂ ਕਰਾਂਗਾ ਸਵੀਕਾਰ’

Published

on

Captain-Amrinder-Navjot-Sidhu

ਚੰਡੀਗੜ੍ਹ: ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ੇ ਦੇਣ ਮਗਰੋਂ ਕੈਪਟਨ ਅਮਰਿੰਦਰ ਦਾ ਨਵਜੋਤ ਸਿੱਧੂ ਨੂੰ ਲੈ ਕੇ ਵੱਡਾ ਬਿਆਨ ਆਇਆ ਹੈ। ਕੈਪਟਨ ਨੇ ਅਖਿਆ ਕਿ ਉਹ ਨਵਜੋਤ ਸਿੰਘ ਸਿੱਧੂ ਨੂੰ CM ਵਜੋਂ ਸਵੀਕਾਰ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੂ ਆਪਣਾ ਇਕ ਵਿਭਾਗ ਤਾਂ ਚਲਾ ਨਹੀਂ ਸਕਿਆ, ਪੰਜਾਬ ਕਿਵੇਂ ਚਲਾਏਗਾ।
ਕੈਪਟਨ ਨੇ ਅੱਗੇ ਕਿਹਾ ਕਿ, “ਮੈਂ ਪਿੱਛੇ ਹਟਣ ਵਾਲਿਆਂ ਵਿਚੋਂ ਨਹੀਂ ਹਾਂ, ਮੈਂ ਵੀ ਫੌਜੀ ਹਾਂ। ਸਭ ਕੁੱਝ ਵਾਹਿਗੁਰੂ ਦੇ ਹੱਥ ਹੈ, ਉਸਨੇ ਹੀ ਸਭ ਕੁੱਝ ਕਰਾਉਣਾ ਹੈ।” ਇਸ ਦੇ ਨਾਲ ਹੀ ਕੈਪਟਨ ਨੇ ਕਿਹਾ ਕਿ ਤ੍ਰਿਪਤ ਬਾਜਵਾ ਨੂੰ ਜਾਂ ਤਾਂ ਸਿਆਸਤ ਨਹੀਂ ਆਉਂਦੀ ਜਾਂ ਉਹ ਝੂਠ ਬੋਲਦਾ ਹੈ। ਉਨ੍ਹਾਂ ਕਿਹਾ ਕਿ 13 ਸਾਲ ਅਕਾਲੀ ਦਲ ਕਰ ਕੇ ਮੇਰੇ ਖਿਲਾਫ਼ ਕੇਸ ਚਲਦੇ ਰਹੇ ਅਤੇ ਅਸੈਂਬਲੀ ਤੋਂ ਮੈਨੂੰ ਬਾਹਰ ਕੀਤਾ ਗਿਆ। ਜਦੋਂ ਅਕਾਲੀ ਦਲ ਨਾਲ ਮੇਰੀ ਦੁਸ਼ਮਣੀ ਹੈ ਤਾਂ ਮੈਂ ਉਨ੍ਹਾਂ ਨਾਲ ਸਾਂਝ ਕਿਵੇਂ ਪਾ ਸਕਦਾ ਹਾਂ।
ਕੈਪਟਨ ਨੇ ਕਿਹਾ ਕਿ ੳੇੁਨ੍ਹਾਂ ਦੇ ਭਵਿੱਖ ਦੇ ਰਸਤੇ ਖੁਲ੍ਹੇ ਹਨ ਅਤੇ ਉਹ ਆਪਣੇ 52 ਸਾਲਾਂ ‘ਚ ਬਣਾਏ ਦੋਸਤਾਂ ਨਾਲ ਸਲਾਹ ਮਸ਼ਵਰਾ ਕਰ ਕੇ ਅੱਗੇ ਦੀ ਰਣਨੀਤੀ ਉਲੀਕਣਗੇ। ਇਸ ਦੌਰਾਨ ਕੈਪਟਨ ਨੇ ਸਾਫ਼ ਕੀਤਾ ਕਿ ਉਹਨ੍ਹਾਂ ਪਹਿਲਾਂ ਹੀ ਆਪਣੇ ਅਸਤੀਫ਼ੇ ਬਾਰੇ ਪਾਰਟੀ ਨੂੰ ਅਤੇ ਸੋਨੀਆ ਗਾਂਧੀ ਨੂੰ ਦੱਸ ਦਿੱਤਾ ਸੀ।

Read More Latest Politics News

Continue Reading

ਰਾਜਨੀਤੀ

ਪੰਜਾਬੀ ਗਾਇਕ ਗੁਰਦਾਸ ਮਾਨ ਨੂੰ ਹਾਈਕੋਰਟ ਤੋਂ ਮਿਲੀ ਰਾਹਤ, ਜ਼ਮਾਨਤ ਅਰਜ਼ੀ ਮਨਜ਼ੂਰ

Published

on

ਚੰਡੀਗੜ੍ਹ : ਪੰਜਾਬ ਦੇ ਮਸ਼ਹੂਰ ਗਾਇਕ ਗੁਰਦਾਸ ਮਾਨ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲ ਗਈ ਹੈ ਲੰਮੇ ਸਮੇਂ ਤੋਂ ਵਿਵਾਦ ‘ਚ ਰਹਿਣ ਵਾਲੇ ਗੁਰਦਾਸ ਮਾਨ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਸ ਸਬੰਧੀ ਸਰਕਾਰ ਨੂੰ ਨੋਟਿਸ ਵੀ ਜਾਰੀ ਕੀਤਾ ਹੈ।ਗੁਰਦਾਸ ਮਾਨ ਨੇ ਮਾਮਲੇ ‘ਚ ਗਿ੍ਰਫ਼ਤਾਰੀ ਤੋਂ ਬਚਣ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਖਲ ਕਰਕੇ ਜ਼ਮਾਨਤ ਦੀ ਮੰਗ ਕੀਤੀ ਸੀ ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰਦਿਆਂ ਉਨ੍ਹਾਂ ਅਗਾਉ ਜ਼ਮਾਨਤ ਦੇ ਦਿੱਤੀ ਹੈ ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਵੁਣ ਦਾ ਮਾਮਲਾ ਦਰਜ ਹੋਇਆ ਸੀ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca