Torn notes come out of ATMs, no more hassle, new notes will
Connect with us [email protected]

ਪੰਜਾਬੀ ਖ਼ਬਰਾਂ

ਏਟੀਐਮ ‘ਚੋਂ ਨਿਕਲੇ ਹਨ ਫਟੇ ਨੋਟ ਤਾਂ ਹੁਣ ਨਹੀਂ ਹੋਵੇਗੀ ਪਰੇਸ਼ਾਨੀ, ਆਸਾਨੀ ਨਾਲ ਮਿਲ ਜਾਵੇਗਾ ਨਵਾਂ ਨੋਟ

Published

on

ATM Cash

ਨਵੀਂ ਦਿੱਲੀ : ਹੁਣ ਏਟੀਐਮ ਵਿਚੋਂ ਕੈਸ਼ ਕਢਵਾਉਣਾ ਯੂਜ਼ਰ ਫ੍ਰੈਂਡਲੀ ਹੋ ਗਿਆ ਹੈ ਪਰ ਕਈ ਵਾਰ ਏਟੀਐਮ ਵਿਚੋਂ ਪੈਸੇ ਕਢਵਾਉਂਦੇ ਸਮੇਂ ਫਟਿਆ ਨੋਟ ਨਿਕਲ ਆਵੇ ਤਾਂ ਕਾਫੀ ਦਿੱਕਤ ਹੋ ਜਾਂਦੀ ਹੈ। ਇਹ ਫਟੇ ਹੋਏ ਨੋਟ ਤੁਹਾਡੇ ਕਿਸੇ ਕੰਮ ਨਹੀਂ ਆਉਂਦੇ ਪਰ ਹੁਣ ਪਰੇਸ਼ਾਨ ਹੋਣ ਦੀ ਲੋੜ ਨਹੀਂ। ਜੇ ਤੁਹਾਡੇ ਏਟੀਐਮ ਵਿਚੋਂ ਨਿਕਲਿਆ ਨੋਟ ਫਟਿਆ ਹੋਇਆ ਹੈ ਤਾਂ ਇਸ ਨੂੰ ਆਸਾਨੀ ਨਾਲ ਬਦਲਿਆ ਜਾ ਸਕਦਾ ਹੈ। ਆਓ ਜਾਣਦੇ ਹਾਂ ਇਸ ਦਾ ਪੂਰਾ ਪ੍ਰੋਸੈੱਸ।
ਏਟੀਐਮ ਵਿਚੋਂ ਫਟੇ ਪੁਰਾਣੇ ਨੋਟ ਨਿਕਲੇ ਹਨ ਤਾਂ ਤੁਹਾਨੂੰ ਉਸ ਬੈਂਕ ਵਿਚ ਅਪਲਾਈ ਕਰਨਾ ਹੋਵੇਗਾ, ਜਿਸ ਬੈਂਕ ਦੇ ਏਟੀਐਮ ਵਿਚੋਂ ਕੈਸ ਨਿਕਲਿਆ ਹੈ। ਇਸ ਅਰਜ਼ੀ ਵਿਚ ਪੈਸੇ ਕਢਵਾਉਣ ਦੀ ਤਰੀਕ, ਸਮਾਂ ਅਤੇ ਏਟੀਐਮ ਦੀ ਲੋਕੇਸ਼ਨ ਲਿਖਣੀ ਹੋਵੇਗੀ। ਨਾਲ ਹੀ ਤੁਹਾਨੂੰ ਪੈਸੇ ਕਢਵਾਉਣ ਸਮੇਂ ਮਿਲੀ ਸਲਿੱਪ ਅਟੈਚ ਕਰਨੀ ਹੋਵੇਗੀ। ਜੇ ਤੁਹਾਡੇ ਕੋਲ ਸਲਿਪ ਨਹੀਂ ਹੈ ਤਾਂ ਆਪਣੇ ਮੋਬਾਈਲ ’ਤੇ ਆਏ ਮੈਸੇਜ ਦੀ ਡਿਟੇਲ ਦੇਣੀ ਹੋਵੇਗੀ। ਦਰਅਸਲ ਆਰਬੀਆਈ ਗਾਈਡਲਾਈਨ ਮੁਤਾਬਕ ਕੋਈ ਵੀ ਸਰਕਾਰੀ ਬੈਂਕ ਨੋਟ ਬਦਲਣ ਤੋਂ ਮਨ੍ਹਾਂ ਨਹੀਂ ਕਰ ਸਕਦਾ। ਅਜਿਹੇ ਵਿਚ ਤੁਸੀਂ ਆਸਾਨੀ ਨਾਲ ਫਟੇ ਪੁਰਾਣੇ ਨੋਟ ਬਦਲਵਾ ਸਕਦੇ ਹੋ ਅਤੇ ਇਸ ਪ੍ਰਕਿਰਿਆ ਨੂੰ ਜ਼ਿਆਦਾ ਸਮਾਂ ਵੀ ਨਹੀਂ ਲਗਦਾ।
ਬੈਂਕ ਨੇ ਟਵਿਟਰ ’ਤੇ ਇਕ ਗਾਹਕ ਦੀ ਸ਼ਿਕਾਇਤ ’ਤੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਸਥਿਤੀ ਵਿਚ ਗਾਹਕ ਨੂੰ ਕੀ ਕਦਮ ਚੁੱਕਣੇ ਚਾਹੀਦੇ ਹਨ। ਐਸਬੀਆਈ ਨੇ ਆਪਣੇ ਅਧਿਕਾਰਿਤ ਟਵਿੱਟਰ ਅਕਾਉਂਟ ’ਤੇ ਇਹ ਜਾਣਕਾਰੀ ਦਿੱਤੀ, ‘ਕ੍ਰਿਪਾ ਧਿਆਨ ਦਿਓ ਕਿ ਸਾਡੇ ਏਟੀਐਮ ਵਿਚ ਲੋਡ ਹੋਣ ਤੋਂ ਪਹਿਲਾਂ ਨੋਟਾਂ ਨੂੰ ਅਤਿਆਧੁਨਿਕ ਨੋਟ ਸਾਰਟਿੰਗ ਮਸ਼ੀਨਾਂ ਜ਼ਰੀਏ ਜਾਂਚਿਆ ਜਾਂਦਾ ਹੈ। ਇਸ ਲਈ ਗੰਦੇ/ਫਟੇ ਪੁਰਾਣੇ ਨੋਟ ਦੀ ਵੰਡ ਅਸੰਭਵ ਹੈ। ਹਾਲਾਂਕਿ ਤੁਸੀਂ ਸਾਡੀ ਕਿਸੇ ਵੀ ਬ੍ਰਾਂਚ ਤੋਂ ਨੋਟ ਬਦਲਵਾ ਸਕਦੇ ਹੋ।
ਬੈਂਕ ਨੇ ਦੱਸਿਆ ਕਿ https://crcf.sbi.co.in/ccf/under General Banking//Cash Related category ਵਿਚ ਤੁਸੀਂ ਇਸ ਦੀ ਸ਼ਿਕਾਇਤ ਵੀ ਕਰ ਸਕਦੇ ਹੋ। ਇਹ ਲਿੰਕ ਸਟੇਟ ਬੈਂਕ ਆਫ ਇੰਡੀਆ ਦੇ ਏਟੀਐਮ ਲਈ ਹੈ। ਕਈ ਰਿਪੋਰਟਾਂ ਮੁਤਾਬਕ ਕੋਈ ਵੀ ਬੈਂਕ ਏਟੀਐਮ ਵਿਚੋਂ ਨਿਕਲੇ ਫਟੇ ਪੁਰਾਣੇ ਨੋਟ ਬਦਲਣ ਤੋਂ ਇਨਕਾਰ ਨਹੀਂ ਕਰ ਸਕਦਾ। ਨਾਲ ਹੀ ਇਸ ਦੇ ਬਾਵਜੂਦ ਜੇ ਬੈਂਕ ਨਿਯਮਾਂ ਦਾ ਉਲੰਘਣ ਕਰਦਾ ਹੈ ਤਾਂ ਬੈਂਕ ਕਰਮਚਾਰੀਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾ ਸਕਦੀ ਹੈ। ਕਸਟਮਰ ਦੀ ਸ਼ਿਕਾਇਤ ਦੇ ਆਧਾਰ ’ਤੇ ਬੈਂਕ ਨੂੰ 10 ਹਜ਼ਾਰ ਤਕ ਦਾ ਹਰਜਾਨਾ ਵੀ ਭਰਨਾ ਪੈ ਸਕਦਾ ਹੈ।

Read More Latest Punjabi News

ਪੰਜਾਬੀ ਖ਼ਬਰਾਂ

3 ਜਨਵਰੀ ਨੂੰ ਮੋਗਾ ਤੋਂ ਰਾਹੁਲ ਗਾਂਧੀ ਸ਼ੁਰੂ ਕਰਨਗੇ ਪੰਜਾਬ ਕਾਂਗਰਸ ਦੀ ਚੋਣ ਮੁਹਿੰਮ

Published

on

rahul-gandhi

ਪੰਜਾਬ ਕਾਂਗਰਸ ਸੂਬੇ ਵਿਚ ਨਵੇਂ ਸਾਲ ਦੇ ਸ਼ੁਰੂ ਵਿਚ ਵਿਧਾਨ ਸਭਾ ਚੋਣਾਂ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਮੋਗਾ ਆਉਣ ਦਾ ਪ੍ਰੋਗਰਾਮ ਤੈਅ ਹੋ ਚੁਕਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੀ ਪਿਛਲੇ ਦਿਨੀਂ ਮੋਗਾ ਵਿਚ ਹੀ ਵੱਡੀ ਰੈਲੀ ਕਰ ਕੇ ਅਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਚੁਕਾ ਹੈ।ਕਾਂਗਰਸ ਵੀ ਮੋਗਾ ਵਿਚ ਹੀ ਵਿਸ਼ਾਲ ਰੈਲੀ ਨਾਲ ਚੋੋਣ ਮੁਹਿੰਮ ਸ਼ੁਰੂ ਕਰ ਕੇ ਅਕਾਲੀ ਦਲ ਦੀ ਰੈਲੀ ਦਾ ਜਵਾਬ ਦੇਣਾ ਚਾਹੁੰਦੀ ਹੈ।
ਪੰਜਾਬ ਕਾਂਗਰਸ ਦੀ ਚੋਣ ਮੁਹਿੰਮ ਕਮੇਟੀ ਦੀ ਸੁਨੀਲ ਜਾਖੜ ਦੀ ਪ੍ਰਧਾਨਗੀ ਹੇਠ ਹੋਈਆਂ 2 ਮੀਟਿੰਗਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੀ ਸਹਿਮਤੀ ਨਾਲ ਚਲਾਈ ਜਾਣ ਵਾਲੀ ਮੁਹਿੰਮ ਦੀ ਰੂਪ ਰੇਖਾ ਬਣਾਈ ਜਾ ਚੁਕੀ ਹੈ ਅਤੇ 3 ਜਨਵਰੀ ਨੂੰ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਅਦ ਕਾਂਗਰਸ ਦੇ ਕਈ ਹੋਰ ਵੱਡੇ ਕੌਮੀ ਨੇਤਾ ਵੀ ਪੰਜਾਬ ਦੀ ਚੋਣ ਮੁਹਿੰਮ ਵਿਚ ਦਿਖਾਈ ਦੇਣਗੇ। ਸਕਰੀਨਿੰਗ ਕਮੇਟੀ ਟਿਕਟਾਂ ਬਾਰੇ ਵੀ ਮੁਢਲੀ ਰੂਪ ਰੇਖਾ ਬਣਾ ਚੁਕੀ ਹੈ ਤੇ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨਾਲ ਵੀ ਅਜੇ ਮਾਕਨ ਚਰਚਾ ਕਰ ਚੁਕੇ ਹਨ। ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਨਵਰੀ ਦੇ ਪਹਿਲੇ ਹਫ਼ਤੇ ਹੀ ਜਾਰੀ ਹੋਣ ਦੀ ਸੰਭਾਵਨਾ ਹੈ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਤੇ ਮਜ਼ਦੂਰ ਦੀਆਂ ਬਾਹਾਂ ਨਾਲ ਖਡ਼੍ਹਾ ਹੋਵੇਗਾ ਪੰਜਾਬ : ਨਵਜੋਤ ਸਿੱਧੂ

Published

on

Navjot Singh Sidhu

ਮੋਗਾ : ਕਾਂਗਰਸ ਦੇ ਸੂਬਾ ਪ੍ਰਧਾਨ ਨਵਜੋਤ ਸਿੱਧੂ ਨੇ ਕਿਹਾ ਕਿ ਜੇ ਪੰਜਾਬ ਕਿਸਾਨ ਤੇ ਮਜ਼ਦੂਰ ਦੀਆਂ ਦੋ ਬਾਹਾਂ ਨਾਲ ਖਡ਼੍ਹਾ ਹੋ ਸਕੇਗਾ। ਇਹ ਤਾਂ ਸੰਭਵ ਹੋ ਸਕਦਾ ਹੈ ਜੇ ਸਮੇਂ ਦੀਆਂ ਸਰਕਾਰਾਂ ਕਿਸਾਨ ਤੇ ਮਜ਼ਦੂਰ ਦੀਆਂ ਹੱਕੀ ਮੰਗਾਂ ਵੱਲ ਧਿਆਨ ਦੇਣ।
ਨਵਜੋਤ ਸਿੱਧੂ ਨੇ ਕਿਹਾ ਕਿ ਹਰੇਕ ਮਜ਼ਦੂਰ ਦੀ ਰਜਿਸਟ੍ਰੇਸ਼ਨ ਹੋਵੇਗੀ ਤੇ ਪੈਸੇ ਸਿੱਧੇ ਖਾਤਿਆਂ ਵਿਚ ਆਉਣਗੇ। ਉਨ੍ਹਾਂ ਕਿਹਾ ਜੇ ਕਿਸਾਨ ਤੇ ਮਜ਼ਦੂਰ ਖਡ਼੍ਹਾ ਨਹੀਂ ਹੋਵੇਗਾ ਤਾਂ ਪੰਜਾਬ ਵੀ ਨਹੀਂ ਖਡ਼੍ਹਾ ਹੋ ਸਕਦਾ। ਸਿੱਧੂ ਨੇ ਪੰਜਾਬ ਨੂੰ ਆਕਸੀਜ਼ਨ ’ਤੇ ਪਿਆ ਆਖਦਿਆਂ ਕਿਹਾ ਕਿ ਮਜ਼ਦੂਰ ਨੇ ਮਿਹਨਤ ਕਰ ਕੇ ਹਰ ਇਕ ਦਾ ਭਲਾ ਕਰਨਾ ਹੈ। ਉਨ੍ਹਾਂ ਕਿਹਾ ਕਿ ਠੇਕੇਦਾਰ ਜੋ ਵੀ ਐਗਰੀਮੈਂਟ ਕਰੇ ਪਰ ਮਜ਼ਦੂਰ ਨੂੰ 350 ਰੁਪਏ ਤੋਂ ਘੱਟ ਉਜਰਤ ਨਹੀਂ ਲੈਣ ਦੇਵਾਂਗਾ। ਉਨ੍ਹਾਂ ਨੇ ਸ਼ਰਾਬ ਤੇ ਰੇਤ ’ਤੇ ਬੋਲਦਿਆਂ ਕਿਹਾ ਕਿ ਜਦੋਂ ਇਹ ਚੀਜ਼ਾਂ ਦੁਗਣੇ ਭਾਅ ਵਿਚ ਵਿਕ ਰਹੀਆਂ ਹਨ ਤਾਂ ਮਜਦੂਰ ਦੀ ਦਿਹਾਡ਼ੀ ਵਿਚ ਵਾਧਾ ਕਿਉਂ ਨਹੀਂ ਹੁੰਦਾ? ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ’ਤੇ ਤਨਜ਼ ਕੱਸਦਿਆਂ ਆਖਿਆ ਕਿ ਇਨ੍ਹਾਂ ਲੋਕਾਂ ਨੇ ਪੰਜਾਬ ਨੂੰ ਪੈਰਾਂ ਸਿਰ ਖਡ਼੍ਹਾ ਨਹੀਂ ਹੋਣ ਦਿੱਤਾ। ਸਿੱਧੂ ਨੇ ਕਿਹਾ ਕਿ ਗ਼ਰੀਬ ਤੇ ਮਜ਼ਦੂਰ ਦੇ ਬੱਚੇ ਲਈ ਸਕੂਲ ਬਣਾਏ ਜਾਣਗੇ।

Read More Latest Politics News

Continue Reading

ਪੰਜਾਬੀ ਖ਼ਬਰਾਂ

ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ‘ਚ ਦੇਣਗੀਆਂ ਨਵਾਂ ਸਿਆਸੀ ਬਦਲ

Published

on

Balbir Singh Rajewal

ਚੰਡੀਗੜ੍ਹ: ਦਿੱਲੀ ਦਾ ਮੋਰਚਾ ਫਤਹਿ ਕਰਕੇ ਪਰਤੇ ਕਿਸਾਨ ਲੀਡਰਾਂ ਨੇ ਸੰਕੇਤ ਦਿੱਤਾ ਹੈ ਕਿ ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਰਲ ਕੇ ਪੰਜਾਬ ਦੀ ਸਿਆਸਤ ਨੂੰ ਨਵਾਂ ਬਦਲ ਦੇਣਗੀਆਂ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਸਿਆਸੀ ਬਦਲ ਕਿਵੇਂ ਦਾ ਹੋਏਗਾ, ਇਸ ਬਾਰੇ ਅਜੇ ਕੁਝ ਨਹੀਂ ਦੱਸ ਸਕਦੇ ਪਰ ਪੰਜਾਬ ਦੇ ਲੋਕਾਂ ਨੂੰ ਸਿਆਸੀ ਬਦਲ ਜ਼ਰੂਰ ਦਿੱਤਾ ਜਾਏਗਾ।ਕਿਸਾਨ ਲੀਡਰਾਂ ਗੱਲ਼ਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਜੋ ਚਾਹੁੰਦੇ ਹਨ, ਉਸ ਉੱਪਰ ਜ਼ਰੂਰ ਕੰਮ ਕੀਤਾ ਜਾਏਗਾ। ਦੱਸ ਦਈਏ ਕਿ ਕਿਸਾਨ ਅੰਦੋਲਨ ਕਰਕੇ ਪੰਜਾਬ ਦੀ ਸਿਆਸੀ ਸਮੀਕਰਨਾਂ ਕਰਕੇ ਮੰਗ ਉੱਠ ਰਹੀ ਹੈ ਕਿ ਕਿਸਾਨ ਜਥੇਬੰਦੀਆਂ ਆਪਣੀ ਪਾਰਟੀ ਬਣਾ ਕੇ ਚੋਣ ਲੜਨ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca