Twelve BJP MLAs suspended from Maharashtra Assembly for one year
Connect with us [email protected]

ਰਾਜਨੀਤੀ

ਮਹਾਰਾਸ਼ਟਰ ਵਿਧਾਨ ਸਭਾ ਵਿੱਚੋਂ ਭਾਜਪਾ ਦੇ 12 ਵਿਧਾਇਕ ਇੱਕ ਸਾਲ ਲਈ ਸਸਪੈਂਡ

Published

on

Twelve BJP MLAs suspended

ਪ੍ਰੀਜ਼ਾਈਡਿੰਗ ਅਫਸਰ ਨਾਲ ਦੁਰ-ਵਿਹਾਰ ਦਾ ਦੋਸ਼
ਮੁੰਬਈ, 6 ਜੁਲਾਈ – ਮਹਾਰਾਸ਼ਟਰ ਵਿਧਾਨ ਸਭਾ ਦੇ ਸਪੀਕਰ ਦੇ ਚੈਂਬਰ ਵਿੱਚ ਪ੍ਰੀਜ਼ਾਈਡਿੰਗ ਅਫਸਰ ਭਾਸਕਰ ਜਾਧਵ ਨਾਲ ਦੁਰ-ਵਿਹਾਰ ਕਰਨ ਦੇ ਦੋਸ਼ਾਂ ਹੇਠ ਭਾਜਪਾ ਦੇ 12 ਵਿਧਾਇਕਾਂ ਨੂੰ ਵਿਧਾਨ ਸਭਾ ਵਿੱਚੋਂ ਇੱਕ ਸਾਲ ਲਈ ਸਸਪੈਂਡ ਕਰ ਦਿੱਤਾ ਗਿਆ ਹੈ। ਵਿਰੋਧੀ ਧਿਰ ਦੇ ਆਗੂ ਅਤੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਦੋਸ਼ਾਂ ਨੂੰ ਝੂਠ ਦੱਸਦਿਆਂ ਕਿਹਾ ਕਿ ਜਾਧਵ ਵੱਲੋਂ ਦਿੱਤਾ ਘਟਨਾ ਦਾ ਵੇਰਵਾ ਇਕਪਾਸੜ ਹੈ। ਉਨ੍ਹਾਂ ਦੋਸ਼ ਲਾਇਆ ਕਿ ਸ਼ਿਵ ਸੈਨਾ ਦੇ ਵਿਧਾਇਕਾਂ ਨੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ ਅਤੇ ਉਹ ਖੁਦ ਭਾਜਪਾ ਵਿਧਾਇਕਾਂ ਨੂੰ ਸਪੀਕਰ ਦੇ ਚੈਂਬਰ ਤੋਂ ਬਾਹਰ ਲਿਆਏ ਸਨ ਅਤੇ ਦੋਸ਼ ਸਾਬਤ ਹੋਣ ਤਾਂ ਉਹ ਕੋਈ ਵੀ ਸਜ਼ਾ ਭੁਗਤਣ ਲਈ ਤਿਆਰ ਹਨ।
ਕੱਲ੍ਹ ਵਿਧਾਨ ਸਭਾ ਵਿੱਚ ਇਸ ਰਾਜ ਪਾਰਲੀਮੈਂਟਰੀ ਮਾਮਲਿਆਂ ਦੇ ਮੰਤਰੀ ਅਨਿਲ ਪਰਬ ਨੇ ਭਾਜਪਾ ਵਿਧਾਇਕਾਂ ਨੂੰ ਸਸਪੈਂਡ ਕਰਨ ਦਾ ਮਤਾ ਪੇਸ਼ ਕੀਤਾ,ਜਿਹੜਾ ਜ਼ੁਬਾਨੀ ਵੋਟਾਂ ਨਾਲ ਪਾਸ ਹੋ ਗਿਆ। ਸਸਪੈਂਡ ਕੀਤੇਗਏ ਵਿਧਾਇਕਾਂ ਵਿੱਚ ਸੰਜੇ ਕੁਟੇ, ਆਸ਼ੀਸ਼ ਸ਼ੇਲਾਰ, ਅਭਿਮੰਨਿਊ ਪਵਾਰ, ਗਿਰੀਸ਼ ਮਹਾਜਨ, ਅਤੁਲ ਭਟਖਾਲਕਰ, ਪਰਾਗ ਅਲਾਵਨੀ, ਹਰੀਸ਼ ਪਿੰਪਲੇ, ਯੋਗੇਸ਼ ਸਾਗਰ, ਜਯ ਕੁਮਾਰ ਰਾਵਤ, ਨਾਰਾਇਣ ਕੁਚੇ, ਰਾਮ ਸਤਪੁਤੇ ਤੇ ਬੰਟੀ ਭਾਂਗੜੀਆ ਸ਼ਾਮਲ ਹਨ। ਪਰਬ ਨੇ ਕਿਹਾ ਕਿ ਸਸਪੈਂਡ ਕੀਤੇ ਗਏ 12 ਵਿਧਾਇਕਾਂ ਨੂੰ ਇੱਕ ਸਾਲ ਤਕ ਮੁੰਬਈ ਅਤੇ ਨਾਗਪੁਰ ਵਿੱਚ ਵਿਧਾਨ ਮੰਡਲ ਕੰਪਲੈਕਸ ਵਿੱਚ ਦਾਖਲ ਹੋਣ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਫੈਸਲੇ ਉੱਤੇ ਇਤਰਾਜ਼ ਕਰਦਿਆਂ ਦੇਵੇਂਦਰ ਫੜਨਵੀਸ ਦੀ ਅਗਵਾਈ ਹੇਠ ਭਾਜਪਾ ਮੈਂਬਰਾਂ ਨੇ ਕਿਹਾ ਕਿ ਵਿਰੋਧੀ ਧਿਰ ਸਦਨ ਦੀ ਕਾਰਵਾਈ ਦਾ ਬਾਈਕਾਟ ਕਰੇਗੀ। ਫੜਨਵੀਸ ਨੇ ਕਿਹਾ ਕਿ ਇਹ ਝੂਠਾ ਦੋਸ਼ ਹੈ ਅਤੇ ਵਿਰੋਧੀ ਮੈਂਬਰਾਂ ਦੀ ਗਿਣਤੀ ਘੱਟ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸ਼ੇਲਾਰ ਦੇ ਮੁਆਫੀ ਮੰਗਣ ਉੱਤੇਮੁੱਦਾ ਖਤਮ ਹੋ ਗਿਆ ਸੀ।
ਮਹਾਰਾਸ਼ਟਰ ਵਿਧਾਨ ਸਭਾ ਵਿੱਚੋਂ ਸਸਪੈਂਡ ਕੀਤੇ 12 ਭਾਜਪਾ ਵਿਧਾਇਕਾਂ ਨੇ ਗਵਰਨਰ ਭਗਤ ਸਿੰਘ ਕੋਸ਼ਿਆਰੀ ਨੂੰ ਮਿਲ ਕੇ ਇਸ ਬਾਰੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਮਹਾ ਵਿਕਾਸ ਅਗਾੜੀ ਸਰਕਾਰ ਦੀ ਸ਼ਿਕਾਇਤ ਕਰਦਿਆਂ ਕਿਹਾ ਕਿ ਉਹ ਜਮਹੂਰੀਅਤ ਦਾ ਘਾਣ ਕਰ ਰਹੀ ਹੈ। ਭਾਜਪਾ ਦੇ ਚੀਫ ਵ੍ਹਿਪ ਆਸ਼ੀਸ਼ ਸ਼ੇਲਾਰ ਨੇ ਮੰਗ ਪੱਤਰ ਦੇਣ ਦੇ ਵਕਤ ਪ੍ਰੀਜ਼ਾਈਡਿੰਗ ਅਫਸਰ ਨਾਲ ਦੁਰ-ਵਿਹਾਰ ਦੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਸ਼ਿਵ ਸੈਨਾ, ਐਨ ਸੀ ਪੀ ਅਤੇ ਕਾਂਗਰਸ ਦੇ ਵਿਧਾਇਕਾਂ ਨੇ ਦੁਰਵਿਹਾਰ ਕੀਤਾ ਅਤੇ ਸਾਰੇ ਦੋਸ਼ ਭਾਜਪਾ ਮੈਂਬਰਾਂ ਉੱਤੇ ਮੜ੍ਹ ਦਿੱਤੇ।

Read More Latest Politics News

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca