Two soldiers arrested for spying for ISI
Connect with us [email protected]

ਅਪਰਾਧ

ਆਈ ਐਸ ਆਈ ਲਈ ਜਾਸੂਸੀ ਕਰਦੇ ਦੋ ਫ਼ੌਜੀ ਜਵਾਨ ਗ਼੍ਰਿਫ਼ਤਾਰ

Published

on

arrested

ਚੰਡੀਗ਼ੜ੍ਹ, 7 ਜੁਲਾਈ – ਪੰਜਾਬ ਪੁਲਸ ਨੇ ਪਾਕਿਸਤਾਨ ਦੀ ਆਈ ਐਸ ਆਈ ਨੂੰ ਇੰਟਰ-ਸਰਵਿਸਿਜ਼ ਕਲਾਸੀਫਾਈਡ ਦਸਤਾਵੇਜ਼ ਪੁਚਾਉਣ ਦੇ ਦੋਸ਼ ਵਿੱਚ ਫ਼ੌਜ ਦੇ ਦੋ ਜਵਾਨਾਂ ਦੀ ਗ਼੍ਰਿਫ਼ਤਾਰੀ ਕਰਕੇ ਕਰਾਸ-ਬਾਰਡਰ ਜਾਸੂਸੀ ਨੈਟਵਰਕ ਦਾ ਪਰਦਾਫਾਸ਼ ਕੀਤਾ ਹੈ। ਗ਼੍ਰਿਫ਼ਤਾਰ ਕੀਤੇ ਜਵਾਨਾਂ ਵਿੱਚੋਂ ਇੱਕ ਦੀ ਪਛਾਣ ਸਿਪਾਹੀ ਹਰਪ੍ਰੀਤ ਸਿੰਘ (23), ਪਿੰਡ ਚੀਚਾ ਜਿ਼ਲਾ ਹੈ, ਜੋ ਅਨੰਤਨਾਗ ਵਿੱਚ ਤਾਇਨਾਤ ਸੀ। ਉਹ 2017 ਵਿੱਚ ਫ਼ੌਜ ਵਿੱਚ ਭਰਤੀ ਹੋਇਆ ਸੀ ਅਤੇ 19 ਰਾਸ਼ਟਰੀ ਰਾਈਫਲਜ਼ ਨਾਲ ਸਬੰਧਤ ਹੈ। ਦੂਸਰਾ ਸਿਪਾਹੀ ਗੁਰਭੇਜ ਸਿੰਘ (23), ਤਰਨਤਾਰਨ ਦੇ ਪਿੰਡ ਪੂਨੀਆਂ ਦਾ ਵਸਨੀਕ ਹੈ, ਜੋ 18 ਸਿੱਖ ਲਾਈਟ ਇਨਫੈਂਟਰੀ ਨਾਲ ਸਬੰਧਤ ਹੈ ਅਤੇ ਕਾਰਗਿਲ ਵਿੱਚ ਕਲਰਕ ਵਜੋਂ ਕੰਮ ਕਰਦਾ ਸੀ। ਉਹ ਸਾਲ 2015 ਵਿੱਚ ਭਾਰਤੀ ਫ਼ੌਜ ਵਿੱਚ ਭਰਤੀ ਹੋਇਆ ਸੀ।
ਪੰਜਾਬ ਪੁਲਸ ਦੇ ਮੁਖੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ ਐਸ ਪੀ ਜਲੰਧਰ ਦਿਹਾਤੀ ਨਵੀਨ ਸਿੰਗਲਾ ਦੀ ਅਗਵਾਈ ਵਿੱਚ ਪੁਲਸ ਨੇ ਐਨ ਡੀ ਪੀ ਐਸ ਕੇਸ ਦੀ ਜਾਂਚ ਦੌਰਾਨ ਸਰਹੱਦ ਪਾਰ ਨਸ਼ਾ ਤਸਕਰੀ ਕਰਨ ਵਾਲੇ ਰਣਵੀਰ ਸਿੰਘ ਨੂੰ 24 ਮਈ 2021 ਨੂੰ 70 ਗ੍ਰਾਮ ਹੈਰੋਇਨ ਨਾਲ ਫੜਿਆ ਤਾਂ ਉਸ ਕੋਲੋਂ ਭਾਰਤੀ ਫ਼ੌਜ ਦੀ ਕਾਰਜ ਪ੍ਰਣਾਲੀ ਅਤੇ ਤਾਇਨਾਤੀ ਦੇ ਗੁਪਤ ਦਸਤਾਵੇਜ਼ ਮਿਲੇ ਸਨ। ਉਸ ਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਸ ਨੂੰ ਇਹ ਦਸਤਾਵੇਜ਼ ਸਿਪਾਹੀ ਹਰਪ੍ਰੀਤ ਸਿੰਘ, ਜੋ ਉਸ ਦਾ ਦੋਸਤ ਹੈ ਅਤੇ ਦੋਵੇਂ ਇੱਕੋ ਪਿੰਡ ਦੇ ਵਾਸੀ ਹਨ, ਤੋਂ ਮਿਲੇ ਹਨ। ਡੀ ਜੀ ਪੀ ਦਿਨਕਰ ਗੁਪਤਾ ਨੇ ਕਿਹਾ ਕਿ ਰਣਵੀਰ ਨੇ ਸਿਪਾਹੀ ਹਰਪ੍ਰੀਤ ਸਿੰਘ ਨੂੰ ਫ਼ੌਜ ਨਾਲ ਸਬੰਧਤ ਕਲਾਸੀਫਾਈਡ ਦਸਤਾਵੇਜ਼ ਸਾਂਝੇ ਕਰਨ ਅਤੇ ਪੈਸੇ ਕਮਾਉਣ ਲਈ ਪ੍ਰੇਰਿਤ ਕੀਤਾ, ਜਿਸ ਪਿੱਛੋਂ ਉਸ ਨੇ ਆਪਣੇ ਦੋਸਤ ਸਿਪਾਹੀ ਗੁਰਭੇਜ ਨੂੰ ਇਨ੍ਹਾਂ ਦੇਸ਼ ਵਿਰੋਧੀ ਕੰਮਾਂ ਵਿੱਚ ਸ਼ਾਮਲ ਕਰ ਲਿਆ। ਗੁਪਤਾ ਨੇ ਦੱਸਿਆ ਕਿ ਗੁਰਭੇਜ 121 ਇਨਫੈਂਟਰੀ ਬ੍ਰਿਗੇਡ ਹੈਡਕੁਆਰਟਰ, ਕਾਰਗਿਲ ਵਿੱਚ ਬਤੌਰ ਕਲਰਕ ਕੰਮ ਕਰਦਾ ਹੋਣ ਕਰ ਕੇ ਉਸ ਨੂੰ ਭਾਰਤੀ ਫ਼ੌਜ ਦੀਆਂ ਰਣਨੀਤਕ ਅਤੇ ਜੰਗੀ ਨੀਤੀਆਂ ਦੀ ਜਾਣਕਾਰੀ ਦੇ ਇਨ੍ਹਾਂ ਕਲਾਸੀਫਾਈਡ ਦਸਤਾਵੇਜ਼ਾਂ ਤਕ ਪਹੁੰਚ ਕਰਨੀ ਸੌਖੀ ਸੀ। ਦੋਵੇਂ ਦੋਸ਼ੀ ਫ਼ੌਜੀਆਂ ਨੇ ਫਰਵਰੀ ਤੋਂ ਮਈ 2021 ਚਾਰ ਮਹੀਨਿਆਂ ਵਿੱਚ ਦੇਸ਼ ਦੀ ਫ਼ੌਜ ਅਤੇ ਕੌਮੀ ਸੁਰੱਖਿਆ ਨਾਲ ਸਬੰਧਤ 900 ਤੋਂ ਵੱਧ ਕਲਾਸੀਫਾਈਡ ਦਸਤਾਵੇਜ਼ਾਂ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ, ਜਿਨ੍ਹਾਂ ਨੂੰ ਦੋਸ਼ੀਆਂ ਨੇ ਅੱਗੇ ਪਾਕਿਸਤਾਨੀ ਖੁਫ਼ੀਆ ਅਧਿਕਾਰੀ ਨੂੰ ਸੌਂਪ ਦਿੱਤਾ। ਉਨ੍ਹਾਂ ਦੱਸਿਆ ਕਿ ਰਣਵੀਰ ਅੱਗੇ ਇਹ ਕਲਾਸੀਫਾਈਡ ਦਸਤਾਵੇਜ਼ ਆਈ ਐਸ ਆਈ ਦੇ ਕਾਰਕੁੰਨਾਂ ਨੂੰ ਸਿੱਧੇ ਜਾਂ ਅੰਮ੍ਰਿਤਸਰ ਦੇ ਪਿੰਡ ਦਾਓਕੇ ਦੇ ਨਸ਼ਾ ਤਸਕਰ ਗੋਪੀ ਰਾਹੀਂ ਭੇਜਦਾ ਸੀ। ਗੋਪੀ, ਪਾਕਿਸਤਾਨ ਵਿਚਲੀ ਨਸ਼ਾ ਤਸਕਰੀ ਕਰਨ ਵਾਲੀ ਸਿੰਡੀਕੇਟ ਅਤੇ ਆਈ ਐਸ ਆਈ ਅਧਿਕਾਰੀਆਂ ਦੇ ਸੰਪਰਕ ਵਿੱਚ ਸੀ ਅਤੇ ਉਨ੍ਹਾਂ ਨਾਲ ਮਿਲ ਕੇ ਕੰਮ ਕਰਦਾ ਸੀ।

Read More Latest Punjabi News

ਅਪਰਾਧ

ਡਰੱਗ ਕੇਸ ਵਿੱਚ ਅਕਾਲੀ ਨੇਤਾ ਅਨਵਰ ਮਸੀਹ ਦੇ ਗ੍ਰਿਫਤਾਰੀ ਵਾਰੰਟ

Published

on

Arrested

ਅੰਮ੍ਰਿਤਸਰ, 4 ਅਗਸਤ – ਜਿ਼ਲਾ ਅੰਮ੍ਰਿਤਸਰ ਦੇ ਐਡੀਸ਼ਨਲ ਜ਼ਿਲ੍ਹਾ ਸੈਸ਼ਨ ਜੱਜ ਪੁਸ਼ਪਿੰਦਰ ਸਿੰਘ ਦੀ ਅਦਾਲਤ ਨੇ ਪਿਛਲੇ ਸਾਲ 194 ਕਿਲੋ ਹੈਰੋਇਨ ਤਸਕਰੀ ਦੇ ਕੇਸ ਵਿੱਚ ਫੜੇ ਜਾਣ ਵਾਲੇ ਅਕਾਲੀ ਨੇਤਾ ਅਨਵਰ ਮਸੀਹ ਦੇ ਗ੍ਰਿਫਤਾਰੀ ਵਾਰੰਟ ਕੱਢ ਕੇ ਉਸ ਨੂੰ ਅਦਾਲਤ ਨੇ ਤਿੰਨ ਅਗਸਤ ਤਕ ਪੁਲਸ ਕੋਲ ਸਰੰਡਰ ਕਰਨ ਨੂੰ ਕਿਹਾ ਸੀ, ਪ੍ਰੰਤੂ ਅਨਵਰ ਮਸੀਹ ਨਾ ਪੁਲਸ ਕੋਲ ਅਤੇ ਨਾ ਅਦਾਲਤ ਵਿੱਚ ਸਰੰਡਰ ਕਰਨ ਆਇਆ ਸੀ।
ਇਸ ਦੇ ਬਾਅਦ ਅਦਾਲਤ ਨੇ ਅਨਵਰ ਮਸੀਹਦੇ ਗ੍ਰਿਫਤਾਰੀ ਵਾਰੰਟ ਜਾਰੀ ਕਰ ਦਿੱਤੇ ਅਤੇ ਅਗਲੀ ਸੁਣਵਾਈ 16 ਅਗਸਤ ਨੂੰ ਹੋਵੇਗੀ। ਸਪੈਸ਼ਲ ਟਾਸਕ ਫੋਰਸ (ਐਸ ਟੀ ਐਫ) ਨੇ ਅਕਾਲੀ ਨੇਤਾ ਅਨਵਰ ਮਸੀਹ ਦੀ ਕੋਠੀ ਵਿੱਚ ਚੱਲਦੀ ਹੈਰੋਇਨ ਦੀ ਫੈਕਟਰੀ ਦਾ ਫੜਨ ਦੇ ਬਾਅਦਮਸੀਹ ਨੂੰ ਇਸ ਕੇਸ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੇ ਮੈਡੀਕਲ ਗਰਾਊਂਡ `ਤੇ ਅਦਾਲਤ ਵਿੱਚ ਅਰਜ਼ੀ ਦਿੱਤੀ ਸੀ, ਜਿਸ ਨੂੰ ਅਦਾਲਤ ਨੇ ਪ੍ਰਵਾਨ ਕਰ ਲਿਆ ਸੀ। ਬਾਅਦ ਵਿੱਚ ਅਨਵਰ ਨੇ ਐਸ ਟੀ ਐਫ ਦੇ ਦਫਤਰ ਦੇ ਬਾਹਰ ਧਰਨਾ ਦੇ ਕੇ ਉਸ ਦੇ ਅਧਿਕਾਰੀਆਂ ਉੱਤੇ ਲੱਖਾਂ ਰੁਪਏ ਦੀ ਰਿਸ਼ਵਤ ਦੇ ਦੋਸ਼ ਲਾਏ ਅਤੇ ਜ਼ਹਿਰੀਲਾ ਪਦਾਰਥ ਨਿਗਲ ਲਿਆ ਸੀ। ਉਸ ਦੇ ਬਾਅਦ ਦੋਸ਼ੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ, ਪਰ ਅਦਾਲਤ ਤੋਂ ਉਸ ਦੇ ਨਵੇਂ ਵਾਰੰਟ ਜਾਰੀ ਹੋਣ ਦਾ ਪਤਾ ਲੱਗਦੇ ਸਾਰ ਉਹ ਫਰਾਰ ਹੋ ਗਿਆ ਹੈ।

Read More Punjab Crime News

Continue Reading

ਅਪਰਾਧ

ਕਾਗਜ਼ਾਂ ਦੀਆਂ ਥੱਦੀਆਂ ਨਾਲ ਠੱਗੀਆਂ ਮਾਰਨ ਵਾਲੇ 6 ਜਣੇ ਕਾਬੂ

Published

on

Arrested

ਜਲੰਧਰ, 3 ਅਗਸਤ – ਸੀ ਆਈ ਏ ਸਟਾਫ ਦਿਹਾਤੀ ਦੀ ਪੁਲਸ ਨੇ ਖਾਸ ਸੂਚਨਾ ਉੱਤੇ ਕਾਰਵਾਈ ਕਰ ਕੇ ਲੋਕਾਂ ਨੂੰ ਰੁਪਏ ਦੁੱਗਣੇ-ਤਿੱਗਣੇ ਕਰਨ ਦਾ ਝਾਂਸਾ ਦੇ ਕੇ ਠੱਗੀਆਂ ਮਾਰਨ ਵਾਲੇ ਗਿਰੋਹ ਦਾ ਪਰਦਾ ਫਾਸ਼ ਕੀਤਾ ਤੇ ਇਸ ਦੇ ਬਾਅਦ ਛੇ ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ ਨਕਦੀ ਚਿੱਟੇ ਕਾਗਜ਼ਾਂ ਦੀਆਂ ਗੱਠਾਂ ਤੇ ਬੱਚਿਆਂ ਦੇ ਖੇਡਣ ਵਾਲੇ ਚੂਰਨ ਵਾਲੇ ਨੋਟ ਬਰਾਮਦ ਕੀਤੇ ਹਨ। ਇਸ ਬਾਰੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਐਸ ਪੀ ਮਨਪ੍ਰੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸੀ ਆਈ ਏ ਸਟਾਫ-2 ਦੇ ਮੁਖੀ ਸਬ ਇੰਸਪੈਕਟਰ ਪੁਸ਼ਪ ਬਾਲੀ ਨੂੰ ਮੁਖਬਰ ਨੇ ਸੂਚਨਾ ਦਿੱਤੀ ਸੀ ਕਿ ਗੁਰਾਇਆ ਇਲਾਕੇ ਵਿੱਚ ਇੱਕ ਗੈਂਗ ਲੋਕਾਂ ਨਾਲ ਠੱਗੀਆਂ ਮਾਰ ਰਿਹਾ ਹੈ, ਜੋ ਲੋਕਾਂ ਨੂੰ ਰੁਪਏ ਦੁੱਗਣੇ-ਤਿੱਗਣੇ ਕਰਨ ਦਾ ਝਾਂਸਾ ਦੇ ਕੇ ਉਨ੍ਹਾਂ ਨੂੰ ਬੱਚਿਆਂ ਦੇ ਖੇਡਣ ਵਾਲੇ ਚੂਰਨ ਵਾਲੇ ਨੋਟ ਅਤੇ ਚਿੱਟੇ ਕਾਗਜ਼ਾਂ ਦੀਆਂ ਗੱਠਾਂ, ਜਿਨ੍ਹਾਂ ਦੇ ਉਤੇ-ਥੱਲੇ ਇੱਕ-ਇੱਕ ਅਸਲੀ ਨੋਟ ਲੱਗਾ ਹੁੰਦਾ ਹੈ, ਦੇ ਦਿੰਦੇ ਸਨ। ਜਦੋਂ ਵਿਅਕਤੀ ਆਪਣੇ ਘਰ ਜਾ ਕੇ ਰੁਪਏ ਚੈਕ ਕਰਦਾ ਸੀ ਤਾਂ ਉਸ ਨੂੰ ਪਤਾ ਲੱਗਦਾ ਹੈ ਕਿ ਉਹ ਠੱਗਿਆ ਗਿਆ ਹੈ। ਇਨ੍ਹਾਂ ਲੋਕਾਂ ਨੇ ਹਰਮਿੰਦਰ ਪਾਲ ਉਰਫ ਲਾਡੀ ਵਾਸੀ ਅਵਤਾਰ ਨਗਰ ਨਾਲ ਵੀ 75 ਹਜ਼ਾਰ ਰੁਪਏ ਦੀ ਠੱਗੀ ਕੀਤੀ ਸੀ। ਇਸ ਗੈਂਗ ਦੇ ਮੈਂਬਰ ਜਦੋਂ ਦਾਣਾ ਮੰਡੀ ਗੁਰਾਇਆ ਲਾਗੇ ਗੱਡੀ ਵਿੱਚ ਬੈਠੇ ਕਿਸੇ ਸ਼ਿਕਾਰ ਦੀ ਤਲਾਸ਼ ਵਿੱਚ ਸਨ ਤਾਂ ਏ ਐਸ ਆਈ ਬਲਵਿੰਦਰ ਸਿੰਘ ਦੀ ਇੱਕ ਟੀਮ ਬਣਾ ਕੇ ਗੁਰਾਇਆ ਦਾਣਾ ਮੰਡੀ ਵੱਲ ਭੇਜੀ ਗਈ, ਜਿਨ੍ਹਾਂ ਨੇ ਗੱਡੀ ਵਿੱਚ ਬੈਠੇ ਦੀਨਾ ਨਾਥ ਚੌਧਰੀ, ਬਲੇਸ਼ਵਰ ਰਾਮ, ਘਨੱਈਆ, ਰਮੇਸ਼ ਸਾਰੇ ਵਾਸੀ ਬਿਹਾਰ ਅਨੂਪ ਸ਼ਰਮਾ ਤੇ ਅਤੁਲ ਬੱਬਰ ਵਾਸੀ ਅਮਰਦਾਸ ਨਗਰ ਜਲੰਧਰ ਨੂੰ ਕਾਬੂ ਕਰ ਕੇ ਇਨ੍ਹਾਂ ਕੋਲੋਂ ਦੋ ਕਿੱਟਾਂ ਬਰਾਮਦ ਕੀਤੀਆਂ, ਜਿਨ੍ਹਾਂ ਵਿੱਚੋਂ ਪੁਲਸ ਨੂੰ ਇੱਕ ਲੱਖ ਰੁਪਏ ਦੀ ਨਕਦੀ, 11 ਗੱਠਾਂ ਚਿੱਟੇ ਕਾਗਜ਼ਾਂ ਦੀਆਂ ਜਿਨ੍ਹਾਂ ਦੇ ਉਤੇ-ਥੱਲੇ ਇੱਕ-ਇੱਕ ਸੌ ਦਾ ਅਸਲੀ ਨੋਟ ਲੱਗਾ ਹੋਇਆ ਹੈ ਅਤੇ ਦੋ ਲੱਖ ਅੱਸੀ ਹਜ਼ਾਰ ਰੁਪਏ ਦੇ ਚੂਰਨ ਵਾਲੇ ਨੋਟ ਬਰਾਮਦ ਹੋਏ।ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਕੇ ਗ੍ਰਿਫਤਾਰ ਕੀਤਾ ਗਿਆ ਹੈ।

Read More Punjab Crime News

Continue Reading

ਅਪਰਾਧ

ਅਮਰੀਕਾ ਵਿੱਚ ਸਟੋਰ ਉੱਤੇ ਕੰਮ ਕਰ ਰਹੇ ਪੰਜਾਬੀ ਨੂੰ ਗੋਲੀ ਮਾਰੀ, ਹਸਪਤਾਲ ਦਾਖਲ

Published

on

murdered

ਬੇਗੋਵਾਲ, 2 ਅਗਸਤ, – ਅਮਰੀਕਾ ਦੇ ਜੌਰਜੀਆ ਸਟੇਟ ਵਿੱਚ ਆਪਣੇ ਸਟੋਰ ਉੱਤੇ ਕੰਮ ਕਰ ਰਹੇ 37 ਸਾਲਾ ਪੰਜਾਬੀ ਨੌਜਵਾਨ ਨੂੰ ਓਥੇ ਆਏ ਵਿਅਕਤੀ ਵੱਲੋਂ ਗੋਲੀ ਮਾਰ ਦੇਣ ਦਾ ਪਤਾ ਲੱਗਾ ਹੈ।
ਪੀੜਤ ਨੌਜਵਾਨ ਕਰਨਜੀਤ ਸਿੰਘ ਜਿ਼ਲਾ ਕਪੂਰਥਲਾ ਦੇ ਬੇਗੋਵਾਲ ਤੋਂ ਗਿਆ ਹੈ ਅਤੇ ਉਸ ਦੇ ਪਿਤਾ ਬਲਵਿੰਦਰ ਸਿੰਘ ਪੰਜਾਬ ਪੁਲਸ ਦੇ ਸਾਬਕਾ ਮੁਲਾਜ਼ਮ ਹਨ। ਉਨ੍ਹਾ ਮੁਤਾਬਕ ਕਰਨਜੀਤ ਸਿੰਘ ਸਾਲ 2009 ਵਿੱਚ ਅਮਰੀਕਾ ਗਿਆ ਤੇ 4 ਸਾਲ ਬਾਅਦ ਪੱਕਾ ਹੋ ਕੇ ਪੰਜਾਬ ਆਇਆ ਸੀ ਤੇ ਸਾਲ 2014 ਵਿੱਚ ਉਸ ਦਾ ਵਿਆਹ ਕੀਤਾਸੀ।ਉਨ੍ਹਾਂ ਦੱਸਿਆ ਕਿ ਕਰਨਜੀਤ ਆਪਣੀ ਪਤਨੀ ਤੇ 2 ਛੋਟੇ ਬੱਚਿਆਂ ਨਾਲ ਅਮਰੀਕਾ ਵਿੱਚ ਰਹਿੰਦਾਹੈ।ਕੱਲ੍ਹ ਅਮਰੀਕਨ ਸਮੇਂ ਮੁਤਾਬਕ 1 ਅਗਸਤ ਨੂੰ ਸਟੋਰ ਖੋਲ੍ਹਣ ਤੋਂ ਬਾਅਦ ਕਰਨਜੀਤ ਉੱਥੇ ਮੌਜੂਦ ਸੀ ਕਿ ਇੱਕ ਅਮਰੀਕਨ ਗੈਰ-ਗੋਰਾ ਆਇਆ ਤੇ ਉਸ ਨੇ ਕਰਨਜੀਤ ਦੇ ਗੋਲੀ ਮਾਰ ਦਿੱਤੀ, ਜਿਸ ਪਿੱਛੋਂ ਕਰਨਜੀਤ ਨਾਰਥ ਈਸਟ ਜੌਰਜੀਆ ਮੈਡੀਕਲ ਸੈਂਟਰ ਵਿੱਚ ਦਾਖਲ ਹੈ। ਓਥੇ ਡਾਕਟਰਾਂ ਨੇ ਦੱਸਿਆ ਕਿ ਗੋਲੀ ਕਰਨਜੀਤ ਦੇ ਢਿੱਡ ਵਿੱਚ ਲੱਗਣ ਪਿੱਛੋਂ ਸੱਜੇ ਪੱਟ ਵਿੱਚ ਚਲੀ ਗਈ ਸੀ। ਡਾਕਟਰਾਂ ਨੇ ਪੇਟ ਦਾ ਆਪ੍ਰੇਸ਼ਨ ਕਰ ਦਿੱਤਾ ਤੇ ਅਗਲਾ ਇਲਾਜ ਜਾਰੀ ਹੈ। ਉਨ੍ਹਾਂ ਹੋਰ ਦੱਸਿਆ ਕਿ ਗੋਲੀ ਮਾਰਨ ਵਾਲੇ ਨੂੰ ਅਮਰੀਕਨ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਤੋਂ ਪਹਿਲਾਂ ਏਦਾਂ ਦੀ ਗੋਲੀਬਾਰੀ ਸ਼ਨੀਵਾਰ ਨੂੰ ਨਿਊਯਾਰਕ ਖੇਤਰ ਵਿੱਚ ਹੋਈ ਸੀ। ਨਿਊਯਾਰਕ ਪੁਲਸ ਨੇ ਦੱਸਿਆ ਕਿ ਇਸ ਗੋਲੀਬਾਰੀ ਵਿੱਚ ਦੋ ਨਕਾਬਪੋਸ਼ਾਂ ਨੇ ਸ਼ਨੀਵਾਰ ਰਾਤ ਨਿਊਯਾਰਕ ਸਿਟੀ ਨੇੜਲੇ ਇਲਾਕੇ ਦੀ ਭੀੜ ਭਰੀ ਸੜਕ ਉੱਤੇ 10 ਲੋਕਾਂ ਨੂੰ ਜ਼ਖ਼ਮੀ ਕੀਤਾ ਤੇ ਇੱਕ ਬਾਈਕ ਉੱਤੇ ਫਰਾਰ ਹੋ ਗਏ।ਨਿਊਯਾਰਕ ਪੁਲਸ ਦੇ ਦੱਸਣ ਅਨੁਸਾਰ ਇਹ ਘਟਨਾ ਕਿਸੇ ਗੈਂਗ ਦੀ ਹਿੰਸਾ ਨਾਲ ਜੁੜਦੀ ਜਾਪਦੀ ਹੈ, ਪਰ ਇਸ ਦੇ 7 ਪੀੜਤ ਲੋਕ ਨਿਰਦੋਸ਼ ਸਨ, ਜਿਨ੍ਹਾਂ ਵਿੱਚ ਇੱਕ 72 ਸਾਲਾ ਬਜ਼ੁਰਗ ਸ਼ਾਮਲ ਹੈ। ਇਹ ਗੋਲੀਬਾਰੀ ਸ਼ਨੀਵਾਰ ਰਾਤ ਸ਼ਹਿਰ ਦੇ ਕੁਈਨਜ਼ ਬੋਰੋਦੀ ਇੱਕ ਬਾਰਬਰ ਸ਼ਾਪ ਅਤੇ ਇੱਕ ਰੈਸਟੋਰੈਂਟ ਦੇ ਬਾਹਰ ਵਾਪਰੀ। ਇਸ ਬਾਰੇ ਸੀ ਸੀਟੀ ਵੀ ਫੁਟੇਜ ਦੇ ਵਿੱਚ ਮਾਸਕ ਪਹਿਨੀ ਦੋ ਜਣੇ ਕੁਈਨਜ਼ ਦੀ 97ਵੀਂ ਸਟ੍ਰੀਟ ਕੋਲ 37ਵੇਂ ਐਵੇਨਿਊ ਉੱਤੇ ਪੂਰਬ ਵੱਲ ਨੂੰਜਾਂਦੇ ਗੋਲੀਬਾਰੀ ਕਰਦੇ ਦਿੱਸਦੇ ਹਨ। ਘਟਨਾ ਸਥਾਨ ਉੱਤੇ ਘੱਟੋ-ਘੱਟ 37 ਗੋਲੀਆਂ ਦੇ ਖੋਲ ਮਿਲੇ ਹਨ ਅਤੇ ਪੁਲਸ ਹੋਰ ਸਬੂਤਾਂ ਲਈ ਅਪਰਾਧ ਵਾਲੀ ਥਾਂਉੱਤੇ ਜਾਂਚ ਕਰ ਰਹੀ ਹੈ। ਇਸ ਗੋਲੀਬਾਰੀ ਦੇ ਤਿੰਨ ਲੋਕ ਟ੍ਰਿਨੀਟੇਰੀਓਸ ਸਟ੍ਰੀਟ ਗੈਂਗ ਦੇ ਮੈਂਬਰ ਦੱਸੇ ਗਏ ਹਨ।

Continue Reading

ਰੁਝਾਨ


Copyright by IK Soch News powered by InstantWebsites.ca