UN calls for immediate action on Myanmar's coup | Punjabi Newspaper
Connect with us [email protected]

ਅੰਤਰਰਾਸ਼ਟਰੀ

ਯੂ ਐੱਨ ਨੇ ਮਿਆਂਮਾਰ ਦੇ ਤਖਤਾ ਪਲਟ ਬਾਰੇ ਤੁਰੰਤ ਕਾਰਵਾਈ ਲਈ ਕਿਹਾ

Published

on

ਵਾਸ਼ਿੰਗਟਨ, 6 ਮਾਰਚ, – ਯੂ ਐੱਨ ਓ ਦੇ ਸੈਕਟਰੀ ਜਨਰਲ ਦੀ ਵਿਸ਼ੇਸ਼ ਦੂਤ ਕ੍ਰਿਸਟੀਨਾ ਬਰਗਨਰ ਨੇ ਮਿਆਂਮਾਰ ਵਿੱਚ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਕਰਨ ਵਾਲੇ ਫੌਜੀ ਜਰਨੈਲਾਂ ਨੂੰ ਜਿ਼ੰਮੇਵਾਰ ਠਹਿਰਾਏ ਜਾਣ ਲਈ ‘ਅੰਤਰਰਾਸ਼ਟਰੀ ਸਿਸਟਮ’ ਰਾਹੀਂ ਤੁਰੰਤ ਸਾਂਝੀ ਕਾਰਵਾਈ ਲਈ ਕਿਹਾ ਹੈ।
ਬਰਗਨਰ ਨੇ ਸਕਿਓਰਟੀ ਕੌਂਸਲ ਨੂੰ ਦੱਸਿਆ ਕਿ ਮਿਆਂਮਾਰ ਫੌਜ ਨੇ ਇਕ ਫਰਵਰੀ ਨੂੰ ਹੋਏ ਤਖਤਾਪਲਟ ਤੋਂ ਬਾਅਦ ਅੱਜ ਤੱਕ ਕਰੀਬ 50 ਬੇਕਸੂਰ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਦੇ ਲੋਕਾਂ ਨੂੰ ਮਾਰ ਦਿੱਤਾ ਹੈ ਅਤੇ ਬਹੁਤ ਸਾਰੇ ਹੋਰ ਪ੍ਰਦਰਸ਼ਨਕਾਰੀ ਜ਼ਖਮੀ ਹੋਏ ਹਨ। ਬਰਗਨਰ ਨੇ ਸ਼ੁੱਕਰਵਾਰ ਨੂੰ ਸਕਿਓਰਟੀ ਕੌਂਸਲਨੂੰ ਦੱਸਿਆ ਕਿ ‘ਤੁਰੰਤ ਸਾਂਝੀ ਕਾਰਵਾਈ ਕਰਨ ਦੀ ਲੋੜ ਹੈ, ਅਸੀਂ ਮਿਆਂਮਾਰ ਦੀ ਫੌਜ ਨੂੰ ਹੋਰ ਕਿੰਨਾ ਕੁ ਅੱਗੇ ਜਾਣ ਦੀ ਇਜਾਜ਼ਤ ਦੇ ਸਕਦੇ ਹਾਂ?’ ਮਿਆਂਮਾਰ ਬਾਰੇ ਕੌਂਸਲ ਦੀ ਮੀਟਿੰਗ ਨੂੰ ਬਰਗਨਰ ਨੇ ਦੱਸਿਆ ਕਿ ਪਿਛਲੇ ਇਕ ਹਫਤੇ ਵਿੱਚ ਮਿਆਂਮਾਰ ਦੀ ਫੌਜ ਨੇ ਜ਼ਬਰਦਸਤ ਹਿੰਸਕ ਕਾਰਵਾਈ ਕੀਤੀ ਅਤੇ ਕਈ ਲੋਕ ਮਾਰ ਦਿੱਤੇ ਹੈ। ਇਕ ਫਰਵਰੀ ਨੂੰ ਹੋਏ ਤਖਤਾਪਲਟ ਦਾ ਵਿਰੋਧ ਕਰਨ ਵਾਲੇ 50 ਪ੍ਰਦਰਸ਼ਨਕਾਰੀ ਮਾਰੇ ਜਾ ਚੁੱਕੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਜ਼ਖਮੀ ਹੋਏ ਹਨ।
ਇਸ ਦੌਰਾਨ ਮਿਆਂਮਾਰ ਵਿੱਚ ਫੌਜੀ ਤਖਤਾਪਲਟ ਅਤੇ ਫੈਲੀ ਹੋਈ ਗੜਬੜ ਦੇ ਪਿਛੋਕੜ ਵਿੱਚ ਭਾਰਤ ਨੇ ਕਿਹਾ ਕਿ ਉਹ ਹਾਲਾਤ ਉੱਤੇ ਨੇੜਿਉਂ ਨਜ਼ਰ ਰੱਖ ਰਿਹਾ ਹੈ ਅਤੇ ਇਸ ਬਾਰੇ ਭਾਈਵਾਲ ਦੇਸ਼ਾਂ ਨਾਲ ਗੱਲਬਾਤ ਕਰ ਰਿਹਾ ਹੈ। ਭਾਰਤ ਨੇ ਸਾਰੇ ਮੁੱਦਿਆਂ ਨੂੰ ਗੱਲਬਾਤ ਰਾਹੀਂ ਸ਼ਾਂਤੀ ਨਾਲ ਸੁਲਝਾਉਣ ਉੱਤੇ ਜ਼ੋਰ ਦਿੱਤਾ ਹੈ। ਓਧਰ ਮਿਆਂਮਾਰਤੋਂ ਪੁਲਸ ਦੇ ਮੁਲਾਜ਼ਮਾਂ ਸਮੇਤ ਕੁਝ ਲੋਕਾਂ ਦੇ ਭਾਰਤੀ ਸਰਹੱਦ ਵਿੱਚ ਦਾਖਲ ਹੋਣ ਅਤੇ ਮਿਜ਼ੋਰਮ ਵਿੱਚ ਪਨਾਹ ਲੈਣ ਦੀਆਂ ਖਬਰਾਂ ਦੇ ਸੰਬੰਧ ਭਾਰਤ ਦੇ ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਉਹ ਹਾਲੇ ਤੱਥਾਂ ਦੀ ਪੁਸ਼ਟੀ ਕਰ ਰਿਹਾ ਹੈ।

Read More World News in Punjabi

ਅੰਤਰਰਾਸ਼ਟਰੀ

ਪਾਕਿ ਸਰਕਾਰ ਨੇ ਗੌਤਮ ਬੁੱਧ ਸਮੇਂ ਦੀਆਂ ਗੁਫਾਵਾਂ ਦਾ ਨਾਂਅ ਬਦਲ ਕੇ ਸ਼ਾਹ ਅੱਲਾ ਦਿੱਤਾ ਰੱਖਿਆ

Published

on

Gautam Buddha's

ਲਾਹੌਰ, 17 ਅਪ੍ਰੈਲ – ਪਾਕਿਸਤਾਨ ਸਰਕਾਰ ਨੇ ਮਰਗਾਲਾ ਪਹਾੜੀਆਂ ਵਿੱਚ ਲੱਗਭਗ 2500 ਸਾਲ ਪੁਰਾਣੀਆਂ ਗੌਤਮ ਬੁੱਧ ਦੀਆਂ ਗੁਫਾਵਾਂ, ਜੋ ਸਾਧੂਆਂ ਦਾ ਬਾਗ਼ ਕਹਾਉਂਦੀਆਂ ਸਨ, ਦਾ ਨਾਂ ਬਦਲ ਕੇ ਸ਼ਾਹ ਅੱਲਾ ਦਿੱਤਾ ਗੁਫਾਵਾਂ ਰੱਖ ਦਿੱਤਾ ਹੈ। ਇਨ੍ਹਾਂ ਗੁਫਾਵਾਂ ਨੂੰ ਸੈਰ-ਸਪਾਟੇ ਵਜੋਂ ਵਿਕਸਿਤ ਕਰਨ ਲਈ ਪਾਕਿਸਤਾਨ ਸਰਕਾਰ ਨੇ ਵਿਸ਼ਵ ਬੈਂਕ ਤੋਂ 50 ਕਰੋੜ ਰੁਪਏ ਕਰਜ਼ਾ ਲੈਣ ਲਈ ਕੇਸ ਤਿਆਰ ਕੀਤਾ ਹੈ।
ਇਨ੍ਹਾਂ ਗੁਫਾਵਾਂ ਨੇੜੇ ਬਹੁਤ ਸੁੰਦਰ ਬਾਗ਼ ਹਨ, ਜੋ ਪਹਾੜੀ ਇਲਾਕੇ ਦੀ ਸੁੰਦਰਤਾਂ ਨੂੰ ਵਧਾਉਂਦੇ ਹਨ। ਕੁਦਰਤੀ ਨਜ਼ਾਰਿਆਂ ਦੇ ਸ਼ੌਕੀਨ ਲੋਕਾਂ ਲਈ ਇਹ ਗੁਫਾਵਾਂ ਅਤੇ ਬਾਗ਼ ਕਿਸੇ ਸਵਰਗ ਤੋਂ ਘੱਟ ਨਹੀਂ, ਪਰ ਜਿਸ ਤਰ੍ਹਾਂ ਇਨ੍ਹਾਂ ਦਾ ਨਾਂ ਬਦਲ ਕੇ ਪਾਕਿਸਤਾਨ ਦੇ ਪੁਰਾਤਵ ਵਿਭਾਗ ਨੇ ਇਤਹਾਸ ਨਾਲ ਧੋਖਾ ਕੀਤਾ ਹੈ, ਉਸ ਕਾਰਨ ਪਾਕਿਸਤਾਨ ਹਿੰਦੂ ਕੌਂਸਲ ਵਿੱਚ ਜ਼ਬਰਦਸਤ ਰੋਸ ਹੈ। ਜਾਣਕਾਰ ਸੂਤਰਾਂ ਕਰੀਬ ਲੱਗਭਗ 2500 ਸਾਲ ਪੁਰਾਣੀਆਂ ਮਰਗਲਾ ਪਹਾੜੀਆਂ ਦੀਆਂ ਗੁਫਾਵਾਂ ਵਿੱਚ ਪੁਰਾਣੇ ਦੀਵੇ, ਯੋਗ ਸਾਧਨਾ ਕਰਨ ਲਈ ‘ਮਚਾਨ’, ਕੁਦਰਤੀ ਗਰਮ ਤੇ ਠੰਡੇ ਪਾਣੀ ਦੀਆਂ ਝੀਲਾਂ, ਬਰਤਨਾਂ ਸਮੇਤ ਕਈ ਅਜਿਹੀਆਂ ਚੀਜ਼ਾਂ ਮਿਲੀਆਂ ਸਨ, ਜਿਸ ਤੋਂ ਇਹ ਸਿੱਧ ਹੁੰਦਾ ਹੈ ਕਿ ਇਹ ਗੁਫਾਵਾਂ ਗੌਤਮ ਬੁੱਧ ਦਾ ‘ਸਾਧਨਾ’ ਸਥਾਨ ਰਹੀਆਂ ਸਨ।ਇਨ੍ਹਾਂ ਦੀ ਦੇਖ-ਰੇਖ ਕਰਨ ਵਾਲੇ ਮੁਸਲਿਮ ਫਿਰਕੇ ਦੇ ਗੁਲਾਮ ਰਸੂਲ ਅਨੁਸਾਰ ਭਾਰਤ-ਪਾਕਿ ਵੰਡ ਤੋਂ ਪਹਿਲਾਂ ਹਿੰਦੂ ਪਰਵਾਰ ਇੱਥੇ ਰੋਜ ਪੂਜਾ-ਪਾਠ ਕਰਦੇ ਸਨ, ਪਰ ਵੰਡ ਸਮੇਂ ਹਿੰਦੂ ਪਰਵਾਰਾਂ ਨੇ ਇਨ੍ਹਾਂ ਗੁਫਾਵਾਂ ਦੀ ਦੇਖ-ਰੇਖ ਸਾਡੇ ਬਜ਼ੁਰਗਾਂ ਨੂੰ ਦੇ ਦਿੱਤੀ ਸੀ। ਉਸ ਨੇ ਦੱਸਿਆ ਕਿ ਇਨ੍ਹਾਂ ਗੁਫਾਵਾਂ ਨੇੜੇ ਸ਼ਾਹ ਅੱਲਾ ਦਿੱਤਾ ਦੀ ਮਜ਼ਾਰ ਹੈ ਅਤੇ ਪਾਕਿਸਤਾਨ ਸਰਕਾਰ ਨੇ ਇਨ੍ਹਾਂ ਗੁਫਾਵਾਂ ਦਾ ਨਾਂ ਵੀ ਸ਼ਾਹ ਅੱਲਾ ਦਿੱਤਾ ਗੁਫਾਵਾਂ ਰੱਖ ਦਿੱਤਾ ਹੈ। ਉਸ ਨੇ ਦੱਸਿਆ ਕਿ ਸਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਬੀਤੇ ਦਿਨੀਂ ਉਸ ਨੂੰ ਨੋਟਿਸ ਦੇ ਦਿੱਤਾ ਸੀ ਕਿ ਉਹ ਗੁਫਾਵਾਂ ਦੀ ਦੇਖ-ਰੇਖ ਪੁਰਾਤਵ ਵਿਭਾਗ ਨੂੰ ਸੌਂਪ ਦੇਵੇ।

Read More Latest Punjabi News

Continue Reading

ਅੰਤਰਰਾਸ਼ਟਰੀ

ਭਾਰਤ ਵਿੱਚ ਮਿਲਿਆ ਕੋਰੋਨਾ ਦਾ ਖ਼ਤਰਨਾਕ ਰੂਪ ਬ੍ਰਿਟੇਨ ਵਿੱਚ ਵੀ ਜਾ ਪਹੁੰਚਿਆ

Published

on

Corona

ਲੰਡਨ, 17 ਅਪ੍ਰੈਲ – ਭਾਰਤ ਵਿੱਚ ਪਹਿਲੀ ਵਾਰ ਮਿਲਿਆ ਕੋਰੋਨਾ ਵਾਇਰਸ ਦਾ ਨਵਾਂ ਰੂਪ ਬ੍ਰਿਟੇਨ ਵਿੱਚ ਫੈਲਣ ਲੱਗ ਪਿਆ ਹੈ। ਸਿਹਤ ਅਧਿਕਾਰੀਆਂ ਨੇ ਇੱਥੇ ਕੋਰੋਨਾ ਵਾਇਰਸ ਦੇ ਬਹੁਤ ਜ਼ਿਆਦਾ ਛੂਤ ਵਾਲੀ ਕਿਸਮ ਬੀ-1-617 ਦੇ 77 ਕੇਸਾਂ ਦੀ ਪਛਾਣ ਕੀਤੀ ਅਤੇ ਇਸ ਨੂੰ ਜਾਂਚ ਅਧੀਨ ਵਾਲੀ ਕਿਸਮ (ਵੀ ਯੂ ਆਈ) ਵਜੋਂ ਰੱਖਿਆ ਹੈ। ਇਹ ਵੈਰੀਐਂਟ ਦੱਖਣੀ ਅਫ਼ਰੀਕਾ ਵਾਲੇ ਵੇਰੀਐਂਟ ਤੋਂ ਵੀ ਵੱਧ ਖ਼ਤਰਨਾਕ ਮੰਨਿਆ ਜਾ ਰਿਹਾ ਹੈ।
ਇਸ ਦੌਰਾਨ ਭਾਰਤ ਵਿੱਚ ਤੇਜ਼ੀ ਨਾਲ ਵੱਧ ਰਹੇ ਕੋਰੋਨਾ ਕੇਸਾਂ ਕਾਰਨ ਬ੍ਰਿਟਿਸ਼ ਪ੍ਰਧਾਨ ਮੰਤਰੀ ਬੌਰਿਸ ਜੌਨਸਨ ਨੇ ਇਸ ਮਹੀਨੇ ਦੇ ਅੰਤ ਵਿੱਚ ਆਪਣੀ ਭਾਰਤ ਫੇਰੀ ਦਾ ਸਮਾਂ ਘਟਾਉਣ ਦਾ ਫ਼ੈਸਲਾ ਕੀਤਾ ਹੈ, ਜਿੱਥੇ ਕਈ ਤਹਿ ਕੀਤੇ ਪ੍ਰੋਗਰਾਮ ਸਿਰਫ 26 ਅਪ੍ਰੈਲ ਨੂੰ ਪੂਰੇ ਹੋਣ ਵਾਲੇ ਹਨ। ਪਬਲਿਕ ਹੈਲਥ ਇੰਗਲੈਂਡ ਨੇ ਬ੍ਰਿਟੇਨ ਵਿੱਚ ਨਵੀਂ ਕਿਸਮ ਦੇ ਵਾਇਰਸ (ਵੀ ਓ ਸੀ) ਅਤੇ ਵੀ ਯੂ ਆਈ ਦੀ ਚਿੰਤਾ ਬਾਰੇ ਹਫਤਾਵਾਰੀ ਸੂਚਨਾ ਦੇਂਦਿਆਂ ਦੱਸਿਆ ਕਿ ਪਹਿਲੀ ਵਾਰ ਭਾਰਤ ਵਿੱਚ ਮਿਲਿਆ ਇਸ ਕਿਸਮ ਦਾ ਵਾਇਰਸ ਕਈ ਵਾਰ ਬਦਲਿਆ ਹੈ। ਪੀ ਐਚ ਈ ਦੀ ਹਫਤਾਵਾਰੀ ਰਿਪੋਰਟ ਵਿੱਚ ਕਿਹਾ ਹੈ, ‘ਇਸ ਨਵੀਂ ਕਿਸਮ ਨੂੰ ਪੀ ਐਚ ਈ ਵੱਲੋਂ ਜਾਂਚ-ਅਧੀਨ ਕਿਸਮ ਮੰਨਿਆ ਜਾਂਦਾ ਹੈ। ਇਹ ਕਿਸਮ, ਪਹਿਲੀ ਵਾਰ ਭਾਰਤ ਵਿੱਚਮਿਲੀ ਸੀ, ਜਿਸ ਨੇ ਕਈ ਰੂਪ ਬਦਲੇ ਹਨ ਅਤੇ ਇਸ ਦੇ ਰੂਪਾਂ ਵਿੱਚ ਈ 484 ਕਿਊ, ਐਲ 452 ਆਰ ਅਤੇ ਪੀ 681 ਆਰ ਸ਼ਾਮਲ ਹਨ। ਬੌਰਿਸ ਜੌਹਨਸਨ ਦੇ ਬੁਲਾਰੇ ਨੇ ਕਿਹਾ ਕਿ ਭਾਰਤ ਵਿੱਚ ਕੋਵਿਡ-19 ਦੀ ਸਥਿਤੀ ਕਾਰਨ ਪ੍ਰਧਾਨ ਮੰਤਰੀ ਦੀ ਭਾਰਤ ਫੇਰੀ ਦੇ ਸਬੰਧ ਵਿੱਚ ਅਸੀਂ ਭਾਰਤ ਸਰਕਾਰ ਦੇ ਸੰਪਰਕ ਵਿੱਚ ਹਾਂ।

Read More Latest News about Health

Continue Reading

ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਫ਼ੌਜੀ ਸ਼ਾਸਨ ਦੇ ਮੁਕਾਬਲੇ ‘ਏਕਤਾ ਸਰਕਾਰ’ ਬਣਾਈ ਗਈ

Published

on

Myanmar against the military rule

ਨੇ ਪਾਈ ਤਾਅ, 17 ਅਪ੍ਰੈਲ – ਮਿਆਂਮਾਰ ਵਿੱਚ ਲੋਕਤੰਤਰ ਸਮਰਥਕਾਂ ਨੇ ਆਪਣੀ ਰਣਨੀਤੀ ਬਦਲ ਕੇ ਫ਼ੌਜੀ ਸ਼ਾਸਨ ਦੇ ਬਰਾਬਰ ਕੌਮੀ ਏਕਤਾ ਸਰਕਾਰ ਬਣਾ ਲਈ ਹੈ। ਇਸ ਵਿੱਚ ਪਾਰਲੀਮੈਂਟ ਮੈਂਬਰਾਂ, ਨੇਤਾਵਾਂ, ਫ਼ੌਜੀ ਸ਼ਾਸਨ ਦਾ ਵਿਰੋਧ ਕਰਨ ਵਾਲੇ ਪ੍ਰਦਰਸ਼ਨਕਾਰੀਆਂ ਅਤੇ ਘੱਟ ਗਿਣਤੀਆਂ ਨੂੰ ਸ਼ਾਮਲ ਕੀਤਾ ਹੈ।
ਵਰਨਣ ਯੋਗ ਹੈ ਕਿ ਮਿਆਂਮਾਰ ਵਿੱਚ ਇੱਕ ਫਰਵਰੀ ਨੂੰ ਆਂਗ ਸਾਨ ਸੂ ਕੀ ਦੀ ਅਗਵਾਈ ਵਾਲੀ ਸਰਕਾਰ ਨੂੰ ਸੱਤਾ ਤੋਂ ਬੇਦਖ਼ਲ ਕਰਕੇ ਫ਼ੌਜ ਨੇ ਕਬਜ਼ਾ ਕਰ ਲਿਆ ਸੀ। ਇਸ ਪਿੱਛੋਂ ਮਿਆਂਮਾਰ ਵਿੱਚ ਪ੍ਰਦਰਸ਼ਨਾਂ ਦੌਰ ਚੱਲ ਸਿਆ ਸੀ ਅਤੇ ਅੱਜ ਤੱਕ 700 ਤੋਂ ਵੱਧ ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਬਾਅਦ ਪਾਰਲੀਮੈਂਟ ਮੈਂਬਰਾਂ ਅਤੇ ਹੋਰ ਮੁੱਖ ਨੇਤਾਵਾਂ ਨੇ ਦੇਸ਼ ਦੇ ਅੰਦਰ ਹੀ ਨਹੀਂ, ਬਾਹਰ ਵੀ ਲੋਕਤੰਤਰ ਦੀ ਬਹਾਲੀ ਲਈ ਮੰਗ ਉਠਾਈ ਹੈ। ਲੋਕਤੰਤਰ ਸਮਰਥਕ ਮਿਨ ਕੋ ਨੇਂਗ ਨੇ 10 ਮਿੰਟ ਦਾ ਵੀਡੀਓ ਬਣਾ ਕੇ ਰਾਸ਼ਟਰੀ ਏਕਤਾ ਸਰਕਾਰ ਦਾ ਐਲਾਨ ਕੀਤਾ ਅਤੇ ਅਹੁਦੇਦਾਰਾਂ ਦਾ ਵੀ ਐਲਾਨ ਕਰ ਦਿੱਤਾ ਹੈ। ਏਕਤਾ ਸਰਕਾਰ ਦੇ ਕੌਮਾਂਤਰੀ ਸਹਿਯੋਗ ਮੰਤਰੀ ਡਾ. ਸਾਸਾ ਨੇ ਕਿਹਾ ਕਿ ਇਹ ਸਰਕਾਰ ਬਣਾਉਣ ਦਾ ਮਕਸਦ ਹਿੰਸਾ ਨੂੰ ਖ਼ਤਮ ਕਰਨਾ ਅਤੇ ਲੋਕਤੰਤਰ ਦੀ ਬਹਾਲੀ ਹੈ।
ਇਸ ਦੌਰਾਨ ਕੱਲ੍ਹ ਲੋਕਤੰਤਰ ਸਮਰਥਕਾਂ ਨੇ ਮੌਨ ਵਰਤ ਤੇ ਜਲੂਸ ਵੀ ਕੱਢਿਆ। ਯੰਗੂਨ ਤੇ ਹੋਰ ਸਥਾਨਾਂ ਉੱਤੇ ਪ੍ਰਦਰਸ਼ਨ ਕਰਦੇ ਲੋਕ ਕਾਲੇ ਤੇ ਸਫੈਦ ਕੱਪੜੇ ਪਹਿਨ ਕੇ ਆਏ ਸਨ। ਕਿਸੇ ਵੀ ਥਾਂ ਤੋਂ ਹਿੰਸਾ ਦੀ ਕੋਈ ਖ਼ਬਰ ਨਹੀਂ ਸੀ, ਪਰ ਦੋ ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ।

Click Here To Read More Latest Punjabi News Online

Continue Reading

ਰੁਝਾਨ


Copyright by IK Soch News powered by InstantWebsites.ca