Unique Story of Husband and Wife Relationship
Connect with us [email protected]

ਅੰਤਰਰਾਸ਼ਟਰੀ

ਪਤੀ-ਪਤਨੀ ਦੇ ਰਿਸ਼ਤੇ ਦੀ ਅਨੋਖੀ ਕਹਾਣੀ:ਟੀ ਵੀ ਉਤੇ ਵਿਆਹ ਦਾ ਸੀਨ ਦੇਖ ਕੇ 12 ਸਾਲ ਬਾਅਦ ਫਿਰ ਇਕੱਠੇ ਹੋ ਗਏ

Published

on

marrige

ਨਿਊ ਯਾਰਕ, 27 ਜੂਨ – ਅਮਰੀਕਾ ਵਿੱਚ ਕਨੈਕਟੀਕਟ ਦੇ ਪੀਟਰ ਮਾਰਸ਼ੇਲ (56) ਅਲਜ਼ਾਈਮਰ ਤੋਂ ਪੀੜਤ ਹਨ। 2009 ਵਿੱਚ ਉਨ੍ਹਾਂ ਦਾ ਵਿਆਹ ਲੀਸਾ ਨਾਲ ਹੋਇਆ, ਪਰ ਬਿਮਾਰੀ ਕਾਰਨ ਉਹ ਭੁੱਲ ਗਏ ਕਿ ਉਨ੍ਹਾਂ ਦਾ ਵਿਆਹ ਹੋ ਚੁੱਕਾ ਹੈ। ਉਨ੍ਹਾਂ ਨੂੰ ਏਨਾ ਯਾਦ ਰਿਹਾ ਕਿ ਲੀਸਾ ਉਨ੍ਹਾਂ ਦਾ ਬੇਹੱਦ ਖਿਆਲ ਰੱਖਦੀ ਹੈ।
ਬੀਤੇ ਅਪ੍ਰੈਲ ਵਿੱਚ ਪੀਟਰ ਆਪਣੇ ਘਰ ਟੀ ਵੀ ਦੇਖ ਰਹੇ ਸਨ, ਜਿਸ ਵਿੱਚ ਇੱਕ ਵਿਆਹ ਦਾ ਸੀਨ ਚੱਲ ਰਿਹਾ ਸੀ। ਪੀਟਰ ਨੇ ਉਸੇ ਵੇਲੇ ਤੈਅ ਕੀਤਾ ਕਿ ਉਹ ਆਪਣੀ ਪਸੰਦੀਦਾ ਦੋਸਤ ਨਾਲ ਵਿਆਹ ਕਰਨਗੇ। ਉਸ ਨੇ ਲੀਸਾ ਨੂੰ ਫਿਰ ਤੋਂ ਪ੍ਰਪੋਜ਼ ਕੀਤਾ ਅਤੇ ਦੋਵੇਂ ਫਿਰ ਇਕੱਠੇ ਹੋ ਗਏ। ਖਾਸ ਗੱਲ ਇਹ ਕਿ ਪੀਟਰ ਨੂੰ ਅਜੇ ਵੀ ਯਾਦ ਨਹੀਂ ਕਿ ਲੀਸਾ ਨਾਲ ਉਸ ਦਾ ਵਿਆਹ ਪਹਿਲਾਂ ਹੋ ਚੁੱਕਾ ਹੈ। ਸਾਲ 2001 ਵਿੱਚ ਪੀਟਰ ਅਤੇ ਲੀਸਾ ਪੈਨਸਿਲਵੇਨੀਆ ਵਿੱਚ ਇੱਕ-ਦੂਸਰੇ ਦੇ ਗੁਆਂਢੀ ਸਨ। ਦੋਵਾਂ ਦਾ ਤਲਾਕ ਹੋਇਆ, ਜਿਸ ਦੇ ਬਾਅਦ ਉਨ੍ਹਾਂ ਦੀਆਂ ਨਜ਼ਦੀਕੀਆਂ ਵੱਧ ਗਈਆਂ। ਫਿਰ ਪੀਟਰ ਕੰਮ ਦੇ ਸਿਲਸਿਲੇ ਵਿੱਚ ਕਨੈਕਟੀਕਟ ਗਏ, ਪਰ ਦੋਵੇਂ ਅਗਲੇ ਅੱਠ ਸਾਲ ਇੱਕ-ਦੂਸਰੇ ਨਾਲ ਜੁੜੇ ਰਹੇ। 13 ਅਗਸਤ 2009 ਵਿੱਚ ਦੋਵਾਂ ਨੇ ਵਿਆਹ ਕਰ ਲਿਆ, ਪਰ 2017 ਦੇ ਸ਼ੁਰੂ ਵਿੱਚ ਪੀਟਰ ਚੀਜ਼ਾਂ ਭੁੱਲਣ ਲੱਗੇ। ਉਨ੍ਹਾਂ ਨੂੰ ਸ਼ਬਦ ਯਾਦ ਰੱਖਣ ਵਿੱਚ ਵੀ ਮੁਸ਼ਕਲ ਹੋਣ ਲੱਗੀ। ਕੁਝ ਸਮੇਂ ਬਾਅਦ ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਨੂੰ ਅਲਜ਼ਾਈਮਰ ਹੈ, ਪਰ ਵਿਗੜਦੀ ਯਾਦਾਸ਼ਤ ਦੇ ਬਾਵਜੂਦ ਪੀਟਰ ਨੂੰ ਲੀਸਾ ਯਾਦ ਰਹੀ। 2020 ਵਿੱਚ ਲੀਸਾ ਨੇ ਆਪਣਾ ਕੰਮ ਛੱਡ ਦਿੱਤਾ ਅਤੇ ਪੂਰੀ ਤਰ੍ਹਾਂ ਪੀਟਰ ਦੀ ਦੇਖਭਾਲ ਕਰਨ ਵਿੱਚ ਲੱਗ ਗਈ। ਲੀਸਾ ਦੱਸਦੀ ਹੈ, 2021 ਦੇ ਸ਼ੁਰੂ ਵਿੱਚ ਇੱਕ ਦਿਨ ਪੀਟਰ ਟੀ ਵੀ ਦੇਖ ਰਹੇ ਸਨ। ਅਚਾਨਕ ਉਹ ਉਠੇ ਅਤੇ ਮੈਨੂੰ ਕਿਹਾ: ਚਲੋ। ਮੈਂ ਪੁੱਛਿਆ: ਕੀ? ਉਸ ਨੇ ਟੀ ਵੀ ਵੱਲ ਇਸ਼ਾਰਾ ਕੀਤਾ ਤਾਂ ਮੈਂ ਪੁੱਛਿਆ, ਕੀ ਤੁਸੀਂ ਮੇਰੇ ਨਾਲ ਵਿਆਹ ਕਰਨਾ ਚਾਹੁੰਦੇ ਹੋ। ਉਸ ਦਾ ਜਵਾਬ ਹਾਂ ਵਿੱਚ ਸੀ। ਮੈਂ ਵੀ ਤੁਰੰਤ ਹਾਂ ਕਰ ਦਿੱਤੀ। ਇਸ ਵਿਆਹ ਦੀਆਂ ਤਿਆਰੀਆਂ ਲੀਸਾ ਦੀ ਬੇਟੀ ਸਾਰਾ (32) ਨੇ ਕੀਤੀਆਂ ਅਤੇ ਉਸੇ ਨੇ ਸਾਰਿਆਂ ਨਾਲ ਗੱਲ ਕੀਤੀ, ਮਹਿਮਾਨਾਂ ਨੂੰ ਬੁਲਾਇਆ ਅਤੇ ਮਹਿਮਾਨਾਂ ਦੀ ਮੌਜੂਦਗੀ ਵਿੱਚ ਪੀਟਰ ਅਤੇ ਲੀਸਾ ਪਤੀ-ਪਤਨੀ ਬਣ ਗਏ।
ਲੀਸਾ ਦੱਸਦੀ ਹੈ, ‘‘2017 ਵਿੱਚ ਪੀਟਰ ਦੀ ਯਾਦਾਸ਼ਤ ਜਾਣ ਲੱਗੀ ਤਾਂ ਬਹੁਤੀਆਂ ਗੱਲਾਂ ਭੁੱਲ ਗਏ, ਪਰ ਉਨ੍ਹਾਂ ਨੂੰ ਮੈਂ ਯਾਦ ਸੀ। ਮੈਂ ਲਗਾਤਾਰ ਉਨ੍ਹਾਂ ਦੇ ਕੋਲ ਰਹਿੰਦੀ ਸੀ। ਉਹ ਅੱਜ ਵੀ ਨਹੀਂ ਜਾਣਦੇ ਕਿ ਕਿ ਮੈਂ ਹੀ ਉਨ੍ਹਾਂ ਦੀ ਪਹਿਲੀ ਪਤਨੀ ਹਾਂ। ਮੈਂ ਬੇਹੱਦ ਖੁਸ਼ਕਿਸਮਤ ਹਾਂ, ਕਿਉਂਕਿ ਮੇਰਾਇੱਕ ਹੀ ਵਿਅਕਤੀ ਨਾਲ ਦੋ ਵਾਰ ਵਿਆਹ ਹੋਇਆ।”

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕੈਪੀਟਲ ਹਮਲੇ ਵੇਲੇ ਭੀੜ ਦੇ ਨਾਲ ਭਿੜਨ ਵਾਲੇ ਚਾਰ ਅਧਿਕਾਰੀ ਖੁਦਕੁਸ਼ੀਆਂ ਕਰ ਗਏ

Published

on

amerika

ਫਰਿਜ਼ਨੋ, 3 ਅਗਸਤ, – ਅਮਰੀਕਾ ਦੀ ਰਾਜਧਨੀ ਵਾਸਿ਼ੰਗਟਨ ਵਿੱਚ 6 ਜਨਵਰੀ ਨੂੰ ਟਰੰਪ ਸਮਰੱਥਕਾਂ ਵੱਲੋਂ ਕੀਤੇ ਹਮਲੇ ਦਾ ਜਵਾਬ ਦੇਣ ਵਾਲੇ ਦੋ ਹੋਰ ਪੁਲਸ ਅਫਸਰਾਂ ਨੇ ਖੁਦਕੁਸ਼ੀ ਕਰ ਲਈ ਹੈ। ਇਸ ਨਾਲ ਪਾਰਲੀਮੈਂਟ ਬਿਲਡਿੰਗ ਦੀ ਰਾਖੀ ਕਰਨ ਵਾਲੇ ਅਫਸਰਾਂ ਦੀਆਂ ਖੁਦਕੁਸ਼ੀਆਂ ਦੀ ਗਿਣਤੀ ਚਾਰ ਹੋ ਗਈ ਹੈ।
ਪੁਲਸ ਵਿਭਾਗ ਦੇ ਬਿਆਨ ਅਨੁਸਾਰ ਮੈਟਰੋਪੋਲੀਟਨ ਪੁਲਸ ਅਫਸਰ ਗੁੰਥਰ ਹਾਸ਼ੀਦਾ ਵੀਰਵਾਰ ਨੂੰ ਆਪਣੇ ਘਰ ਵਿੱਚ ਮ੍ਰਿਤਕ ਪਿਆ ਮਿਲਿਆ। ਹਸ਼ੀਦਾ ਮਈ 2003 ਵਿੱਚ ਕੋਲੰਬੀਆ ਦੇ ਮੈਟਰੋਪੋਲੀਟਨ ਪੁਲਸ ਵਿਭਾਗ (ਐੱਮ ਪੀ ਡੀ) ਵਿੱਚ ਸ਼ਾਮਲ ਹੋਇਆ ਸੀ। ਇਕ ਹੋਰ ਐੱਮ ਪੀ ਡੀ ਅਧਿਕਾਰੀ ਕਾਈਲ ਡੀਫ੍ਰੇਟੈਗ, ਜਿਸ ਨੇ 6 ਜਨਵਰੀ ਨੂੰ ਕੈਪੀਟਲ ਬਿਲਡਿੰਗ ਹਮਲੇ ਦਾ ਜਵਾਬ ਦਿੱਤਾ, ਬੀਤੀ 10 ਜੁਲਾਈ ਨੂੰ ਮ੍ਰਿਤਕ ਪਿਆ ਮਿਲਿਆ ਤੇ ਵਿਭਾਗ ਅਨੁਸਾਰ ਡੀਫ੍ਰੇਟੈਗ ਦੀ ਮੌਤ ਦਾ ਕਾਰਨ ਵੀ ਖੁਦਕੁਸ਼ੀ ਸੀ। ਉਹ ਨਵੰਬਰ 2016 ਤੋਂ ਪੁਲਸ ਵਿਭਾਗ ਵਿੱਚ ਸੀ। ਇਨ੍ਹਾਂ ਤੋਂ ਇਲਾਵਾ ਦੋ ਹੋਰ ਪੁਲਸ ਅਧਿਕਾਰੀ ਜੈਫਰੀ ਸਮਿਥ ਅਤੇ ਕੈਪੀਟਲ ਪੁਲਸ ਅਫਸਰ ਹਾਵਰਡ ਲੀਬੇਨਗੁਡ ਨੇ ਉਸ ਕੈਪੀਟਲ ਦੰਗੇ ਦੌਰਾਨ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਮੱਰਥਕਾਂ ਦੇ ਹਮਲੇ ਦਾ ਜਵਾਬ ਦਿੱਤਾ ਅਤੇ ਫਿਰ ਖੁਦਕੁਸ਼ੀ ਕਰ ਗਏ ਸਨ।
ਵਰਨਣ ਯੋਗ ਹੈ ਕਿ ਛੇ ਜਨਵਰੀ ਦੀ ਟਰੰਪ ਸਮੱਰਥਕਾਂ ਦੀ ਹਿੰਸਾ ਵੇਲੇ ਚਾਰ ਲੋਕਾਂ ਦੀ ਮੌਤ ਹੋ ਗਈ ਸੀ। ਇਕ ਕੈਪੀਟਲ ਪੁਲਸ ਅਧਿਕਾਰੀ, ਜਿਸ ਉੱਤੇ ਪ੍ਰਦਰਸ਼ਨਕਾਰੀਆਂ ਨੇ ਹਮਲਾ ਕੀਤਾ ਸੀ, ਦੀ ਅਗਲੇ ਦਿਨ ਮੌਤ ਹੋ ਗਈ ਸੀ ਤੇ ਇਸ ਦੌਰਾਨ 100 ਤੋਂ ਵੱਧ ਪੁਲਸ ਅਧਿਕਾਰੀ ਜ਼ਖਮੀ ਹੋਏ ਸਨ। ਪਿਛਲੇ ਹਫਤੇ ਉਸ ਕੇਸ ਦੀ ਗਵਾਹੀ ਵੇਲੇ ਚਾਰ ਪੁਲਸ ਅਧਿਕਾਰੀਆਂ ਨੇ ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼ ਦੀ ਵਿਸ਼ੇਸ਼ ਕਮੇਟੀ ਨੂੰ ਦੱਸਿਆ ਕਿ ਹਮਲੇ ਦੇ ਦੌਰਾਨ ਉਨ੍ਹਾਂ ਨੂੰ ਕੁੱਟਿਆ ਗਿਆ, ਧਮਕੀਆਂ ਦਿੱਤੀਆਂ ਗਈਆਂ ਤੇ ਪੁਲਸ ਅਧਿਕਾਰੀ ਨਸਲੀ ਬੇਇੱਜ਼ਤੀ ਦਾ ਸਿ਼ਕਾਰ ਵੀ ਹੋਏ ਸਨ।

Continue Reading

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

Published

on

Shot dead

ਪੇਸ਼ਵਾਰ, 3 ਅਗਸਤ – ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪੋਲੀਉ ਵੈਕਸੀਂ ਵਾਲੇ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਅਧਿਕਾਰੀ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋ ਦਿਨਾਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।
ਪੁਲਸ ਨੇ ਦੱਸਿਆ ਕਿ ਅਧਿਕਾਰੀ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਓਦੋਂ ਹਮਲਾ ਕੀਤਾ, ਜਦੋਂ ਉਹ ਦੱਖਣੀ ਵਜੀਰਿਸਤਾਨ ਨਾਲ ਲੱਗਦੇ ਡੇਰਾ ਇਸਮਾਈਲ ਖ਼ਾਨ ਵਿੱਚ ਪੋਲੀਉ ਕਰਮਚਾਰੀਆਂ ਨਾਲ ਜਾ ਰਹੇ ਸਨ। ਕਾਤਲਾਂ ਨੂੰ ਫੜਨ ਲਈ ਮੁਹਿੰਮ ਚੱਲ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੇਸ਼ਾਵਰ ਦੇ ਦਾਊਦਜਈ ਇਲਾਕੇ ਵਿੱਚ ਮੋਟਰਸਾਈਕਲ ਉੱਤੇ ਆਏ ਕੁਝ ਬਦਮਾਸ਼ਾਂ ਨੇ ਇੱਕ ਸਿਪਾਹੀ ਉੱਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਪੁਲਸ ਕਰਮਚਾਰੀ ਪੋਲੀਉ ਕਰਮਚਾਰੀਆਂ ਦੀ ਇੱਕ ਟੀਮ ਨਾਲ ਡਿਊਟੀ ਕਰਨ ਦੇ ਬਾਅਦ ਘਰ ਪਰਤ ਰਿਹਾ ਸੀ। ਪਾਕਿਸਤਾਨ ਵਿੱਚ ਪੋਲੀਉ ਸਿਹਤ ਕਾਰਕੁਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਅਧਿਕਾਰੀਆਂ ਉੱਤੇ ਆਏ ਦਿਨ ਅਤਿਵਾਦੀਆਂ ਅਤੇ ਬਦਮਾਸ਼ਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕਿਰਾਏਦਾਰ ਬੇਘਰ ਹੋ ਸਕਦੇ ਨੇ

Published

on

america

ਬੋਸਟਨ, 3 ਅਗਸਤ – ਅਮਰੀਕਾ ਵਿੱਚ ਰਾਜ ਪੱਧਰੀ ਇੱਕ ਹੁਕਮ ਦੀ ਮਿਆਦ ਕੱਲ੍ਹ ਖ਼ਤਮ ਹੋਣ ਪਿੱਛੋਂ ਕਿਰਾਏ ਦੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਮਕਾਨ ਜਲਦ ਖ਼ਾਲੀ ਕਰਕੇ ਬੇਘਰ ਹੋਣਾ ਪੈ ਸਕਦਾ ਹੈ।
ਕੋਰੋਨਾ ਦੀ ਮਹਾਂਮਾਰੀ ਦੌਰਾਨ ਮਕਾਨ ਖ਼ਾਲੀ ਕਰਾਉਣ ਉੱਤੇ ਰੋਕ ਸੀ। ਰਿਹਾਇਸ਼ ਬਾਰੇ ਬੁਲਾਰਿਆਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ (ਸੀ ਡੀ ਸੀ ਪੀ) ਵੱਲੋਂ ਲਾਈ ਰੋਕ ਖ਼ਤਮ ਹੋਣ `ਤੇ ਆਉਣ ਵਾਲੇ ਹਫ਼ਤਿਆਂ ਵਿੱਚ ਲੱਖਾਂ ਲੋਕਾਂ ਨੂੰ ਆਪਣੇ ਕਿਰਾਏ ਦੇ ਘਰ ਖ਼ਾਲੀ ਕਰਨੇ ਪੈ ਸਕਦੇ ਹਨ। ਬਾਈਡੇਨ ਪ੍ਰਸ਼ਾਸਨ ਨੇ ਕੱਲ੍ਹ ਕਿਹਾ ਸੀ ਕਿ ਉਹ ਇਸ ਰੋਕ ਨੂੰ ਅੱਗੇ ਨਹੀਂ ਵਧਾਉਣਗੇ, ਕਿਉਂਕਿ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਕਿਰਾਏ ਦੇ ਮਕਾਨ ਖ਼ਾਲੀ ਕਰਨ ਉੱਤੇ ਲਾਈ ਗਈ ਰੋਕ ਨੂੰ ਸਿਰਫ਼ ਮਹੀਨੇ ਦੇ ਅੰਤ ਤਕ ਵਧਾਇਆ ਜਾ ਸਕਦਾ ਹੈ। ਪਾਰਲੀਮੈਂਟ ਮੈਂਬਰਾਂ ਨੇ ਕੱਲ੍ਹ ਕਿਰਾਏ ਦੇ ਘਰ ਖ਼ਾਲੀ ਕਰਨ ਉੱਤੇ ਰੋਕ ਨੂੰ ਕੁਝ ਮਹੀਨੇ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਬਾਈਡੇਨ ਪ੍ਰਸ਼ਾਸਨ ਨੇ ਉਮੀਦ ਪ੍ਰਗਟਾਈ ਹੈ ਕਿ ਦਸੰਬਰ ਅਤੇ ਮਾਰਚ ਵਿੱਚ ਕਾਂਗਰਸ ਵੱਲੋਂ ਕਿਰਾਇਆ ਸਹਾਇਤਾ ਵਾਲੇ ਘਰ ਖ਼ਾਲੀ ਕਰਨ ਦਾ ਸੰਕਟ ਟਾਲਣ ਵਿੱਚ ਮਦਦ ਕਰੇਗੀ, ਪਰ ਇਨ੍ਹਾਂ ਦੀ ਵੰਡ ਵਿੱਚ ਕਾਫ਼ੀ ਦੇਰੀ ਹੋਈ ਹੈ। ਏਸ਼ਲੇ ਫੋਨਸਿਰੀ (22) ਦੇ ਘਰ ਖ਼ਾਲੀ ਕਰਨ ਦੇ ਕੇਸ ਦੀ ਕੱਲ੍ਹ ਸੁੁਣਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕਿਰਾਇਆ ਸਹਾਇਤਾ ਲੈਣ ਤੋਂ ਮਨਾ ਕਰ ਦਿੱਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca