UP government withdraws anti-peace notices issued against farmers
Connect with us [email protected]

ਰਾਜਨੀਤੀ

ਯੂ ਪੀ ਸਰਕਾਰ ਨੇ ਕਿਸਾਨਾਂ ਖਿਲਾਫ ਜਾਰੀ ਕੀਤੇ ਸ਼ਾਂਤੀ ਭੰਗ ਕਰਨ ਦੇ ਨੋਟਿਸ ਵਾਪਸ ਲਏ

Published

on

yogi

ਲਖਨਊ, 4 ਫਰਵਰੀ – ਮੁੱਖ ਮੰਤਰੀ ਯੋਗੀ ਆਦਿਤਿਆਨਾਥ ਦੀ ਅਗਵਾਈ ਹੇਠ ਉਤਰ ਪ੍ਰਦੇਸ਼ ਸਰਕਾਰ ਨੇ ਅਲਾਹਾਬਾਦ ਹਾਈ ਕੋਰਟ ਨੂੰ ਸੂਚਿਤ ਕੀਤਾ ਹੈ ਕਿ 162 ਕਿਸਾਨਾਂ ਦੇ ਖਿਲਾਫ ਸ਼ਾਂਤੀ ਭੰਗ ਕਰਨ ਦੇ ਜਾਰੀ ਕੀਤੇ ਗਏ ਨੋਟਿਸ ਸਰਕਾਰ ਵੱਲੋਂ ਵਾਪਸ ਲਏ ਜਾ ਰਹੇ ਹਨ।
ਵਰਨਣ ਯੋਗ ਹੈ ਕਿ ਇਹ ਨੋਟਿਸ ਸੀਤਾਪੁਰ ਵਿੱਚ ਟਰੈਕਟਰਾਂ ਵਾਲੇ ਕਿਸਾਨਾਂ ਨੂੰ ਜਾਰੀ ਕੀਤੇ ਗਏ ਸਨ ਤੇ ਇਹ ਸ਼ੱਕ ਜ਼ਾਹਿਰ ਕੀਤਾ ਗਿਆ ਸੀ ਕਿ ਜ਼ਿਲ੍ਹੇ ਵਿੱਚ ਕਿਸਾਨ ਅੰਦੋਲਨ ਦੇ ਕਾਰਨ ਇਹ ਕਿਸਾਨ ਕਾਨੂੰਨ ਤੇ ਵਿਵਸਥਾ ਭੰਗ ਕਰ ਸਕਦੇ ਹਨ। ਸਮਾਜ ਸੇਵੀ ਕਾਰਕੰਨ ਅਰੁੰਧਤੀ ਧੁਰੂ ਵੱਲੋਂ ਦਾਇਰ ਕੀਤੀ ਗਈ ਪਟੀਸ਼ਨ ਦੀ ਸੁਣਵਾਈ ਵੇਲੇ ਕਿਸਾਨਾਂ ਦੇ ਵਕੀਲਾਂ ਨੇ ਕਿਹਾ ਸੀ, ‘ਇਹ ਨੋਟਿਸ ਨਿਰ-ਆਧਾਰ ਹਨ ਤੇ ਇਹ ਵਿਅਕਤੀ ਦੇ ਮੁੱਢਲੇ ਅਧਿਕਾਰਾਂ ਦੀ ਉਲੰਘਣਾ ਕਰਦੇ ਹਨ। ਅਦਾਲਤ ਨੇ ਹੁਕਮਾਂ ਵਿੱਚ ਕਿਹਾ, ‘ਯੂ ਪੀ ਸਰਕਾਰ ਵੱਲੋਂ ਪੇਸ਼ ਹੋਏ ਐਡੀਸ਼ਨਲ ਐਡਵੋਕੇਟ ਜਨਰਲ ਵੀ ਕੇ ਸ਼ਾਹੀ ਨੇ ਅਦਾਲਤ ਨੂੰ ਦੱਸਿਆ ਹੈ ਕਿ 162 ਲੋਕਾਂ ਨੂੰ 10-10 ਲੱਖ ਦੇ ਬਾਂਡ ਭਰਨ ਤੇ ਇਸੇ ਰਕਮ ਦੀਆਂ ਦੋ ਜ਼ਮਾਨਤਾਂ ਦੇਣ ਦੇ ਨੋਟਿਸ ਜਾਰੀ ਕੀਤੇ ਸਨ, ਜਿਨ੍ਹਾਂ ਵਿੱਚੋਂ 43 ਲੋਕ ਪੇਸ਼ ਹੋਏ ਸਨ। ਤਾਜ਼ਾ ਰਿਪੋਰਟਾਂ ਦੇ ਆਧਾਰਤੇ ਸਾਰੇ ਵਿਅਕਤੀਆਂ ਖਿਲਾਫ ਕਾਰਵਾਈ ਰੋਕ ਦਿੱਤੀ ਗਈ ਹੈ, ਕਿਉਂਕਿ ਅੱਗੇ ਸ਼ਾਂਤੀ ਭੰਗ ਹੋਣ ਦੀ ਸੰਭਾਵਨਾ ਨਹੀਂ ਹੈ।`

ਰਾਜਨੀਤੀ

ਅਸੈਂਬਲੀ ਵਿੱਚੋਂ ਸਸਪੈਂਡ ਕੀਤੇ ਜਾਣ ਉੱਤੇ ਬਿਕਰਮ ਸਿੰਘ ਮਜੀਠੀਆ ਭੜਕਦੇ ਰਹੇ

Published

on

ਚੰਡੀਗੜ੍ਹ, 5 ਮਾਰਚ, – ਪੰਜਾਬ ਵਿਧਾਨ ਸਭਾ ਦੇ ਸਪੀਕਰ ਵਲੋਂ ਸਦਨਤੋਂ ਸਸਪੈਂਡ ਕੀਤੇ ਜਾਣ ਪਿੱਛੋਂ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਸਰਕਾਰ ਉੱਤੇ ਵੱਡੇ ਦੋਸ਼ ਲਾਏ। ਵਿਧਾਨ ਸਭਾ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮਜੀਠੀਆ ਨੇ ਕਿਹਾ ਕਿ ਵਿਧਾਨ ਸਭਾ ਸਪੀਕਰ ਰਾਣਾ ਕੇ ਪੀ ਸਿੰਘ ਮੁੱਖ ਮੰਤਰੀ ਦੇ ਇਸ਼ਾਰੇ ਉੱਤੇ ਕੰਮ ਕਰ ਰਹੇ ਹਨ।
ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਨੇ ਮੁਲਾਜ਼ਮਾਂ, ਮਹਿੰਗੀ ਬਿਜਲੀ, ਐਸ ਸੀ ਸਕਾਲਰਸ਼ਿਪ, ਕਿਸਾਨ ਖੁਦਕੁਸ਼ੀਆਂ, ਨੌਦੀਪ ਕੌਰ, ਸ਼ਿਵ ਕੁਮਾਰ ਅਤੇ ਕਿਸਾਨ ਅੰਦਲਨ ਵਿੱਚ ਗ੍ਰਿਫ਼ਤਾਰ ਕੀਤੇ ਨਵਾਂਸ਼ਹਿਰ ਦੇ ਨੌਜਵਾਨ ਰਣਜੀਤ ਸਿੰਘ ਦਾ ਮੁੱਦਾਚੁੱਕਿਆਸੀ, ਪਰਮੁੱਦਿਆਂਦਾ ਜਵਾਬ ਦੇਣ ਦੀ ਥਾਂ ਸਾਨੂੰ ਸਸਪੈਂਡ ਕਰ ਦਿੱਤਾਹੈ।ਮਜੀਠੀਆ ਨੇ ਕਿਹਾ ਕਿ ਅਗਲੇ ਦਿਨਾਂ ਵਿੱਚ ਸਰਕਾਰ ਆਪਣਾ ਬਜਟ ਪੇਸ਼ ਕਰਨ ਵਾਲੀ ਹੈ, ਉਸ ਨੂੰ ਪਤਾ ਹੈ ਕਿ ਅਕਾਲੀ ਦਲ ਇਨ੍ਹਾਂ ਦਾ ਵਿਰੋਧ ਕਰ ਕੇ ਇਨ੍ਹਾਂ ਨੂੰ ਬੇਪਰਦ ਕਰੇਗਾ, ਇਸੇ ਲਈਮੁੱਖ ਮੰਤਰੀ ਨੇ ਸਪੀਕਰ ਤੋਂ ਸਾਨੂੰ ਸਸਪੈਂਡ ਕਰਵਾਇਆ ਹੈ। ਮਜੀਠੀਆ ਨੇ ਕਿਹਾ ਕਿ ਸਰਕਾਰ ਗਲਤਫਹਿਮੀ ਵਿਚ ਹੈ ਕਿ ਅਕਾਲੀ ਦਲ ਦੱਬ ਜਾਵੇਗਾ।
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਮੁਖਤਾਰ ਅੰਸਾਰੀ ਵਰਗੇ ਗੈਂਗਸਟਰ ਉੱਤੇ ਕਰੋੜਾਂ ਰੁਪਏ ਖਰਚ ਰਹੀ ਹੈ, ਪਰਦਿੱਲੀ ਦੀਆਂ ਜੇਲਾਂ ਵਿਚ ਬੰਦ ਪੰਜਾਬੀ ਕਿਸਾਨਾਂ ਦੀ ਰਿਹਾਈ ਲਈ ਕੁਝ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਇਕੱਲਾ ਅਕਾਲੀ ਦਲ ਨਹੀਂ, ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ, ਸ਼ਮੇਸ਼ਰ ਸਿੰਘ ਦੂਲੋ ਅਤੇ ਕਾਂਗਰਸ ਦੇ ਕਈ ਵਿਧਾਇਕ ਵੀ ਆਪਣੀਆਂ ਸਰਕਾਰ ਦੀਆਂ ਨਾਕਾਮੀਆਂ ਜ਼ਾਹਰ ਕਰ ਚੁੱਕੇ ਹਨ ਅਤੇ ਕੈਗ (ਕੰਪਟਰੋਲਰ ਐਂਡ ਆਡੀਟਰ ਜਨਰਲ) ਦੀ ਰਿਪੋਰਟ ਵੀ ਕਹਿੰਦੀ ਹੈ ਕਿ ਅਗਲੇ ਸਮੇਂ ਵਿਚ ਪੰਜਾਬ ਉੱਤੇ ਕਰਜ਼ੇ ਦਾ ਭਾਰ ਦੁੱਗਣਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨੀ ਕਾਨੂੰਨ ਦੀ ਕਾਂਗਰਸ ਗੱਲ ਕਰਦੀ ਹੈ, ਉਹ ਅਜੇ ਲਾਗੂ ਨਹੀਂ ਹੋਇਆ ਅਤੇ ਨਾ ਕੋਈ ਕਿਸਾਨ ਉਸ ਤੋਂ ਪ੍ਰਭਾਵਤ ਹੋਇਆ ਹੈ।

Read More Political News Online in Punjabi

Continue Reading

ਰਾਜਨੀਤੀ

ਕਾਂਗਰਸੀ ਵਿਧਾਇਕ ਘੁਬਾਇਆ ਨੇ ਆਪਣੇ ਮੰਤਰੀ ਵਿਰੁੱਧ ਅਸੈਂਬਲੀ ਵਿੱਚ ਮੁੱਦਾ ਚੁੱਕ ਦਿੱਤਾ

Published

on

ਚੰਡੀਗੜ੍ਹ, 5 ਮਾਰਚ – ਪੰਜਾਬ ਦੀ ਹਾਕਮ ਧਿਰ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਕੱਲ੍ਹ ਪੰਜਾਬ ਵਿਧਾਨ ਸਭਾ ਸ਼ੈਸ਼ਨ ਵਿੱਚ ਆਪਣੀ ਹੀ ਸਰਕਾਰ ਦੇ ਇੱਕ ਮੰਤਰੀ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ।
ਜੀਰੋ-ਆਵਰ ਦੌਰਾਨ ਫਾਜਿ਼ਲਕਾ ਤੋਂ ਕਾਂਗਰਸ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਉਸ ਦੇ ਖੇਤਰ ਦੇ ਪਿੰਡ ਹੀਰਾਂਵਾਲੀ ਵਿੱਚ ਇੱਕ ਸ਼ਰਾਬ ਫੈਕਟਰੀ ਲਾਉਣ ਦਾ ਵਿਰੋਧ ਕੀਤਾ ਤੇ ਕਿਹਾ ਕਿ ਲੱਗਭਗ 25 ਪਿੰਡਾਂ ਦੀਆਂ ਪੰਚਾਇਤਾਂ ਫੈਕਟਰੀ ਇਸ ਦੇ ਵਿਰੁੱਧ ਪਿੱਛਲੇ 18 ਦਿਨਾਂ ਤੋਂ ਧਰਨੇ ਉੱਤੇ ਬੈਠੀਆਂਹਨ, ਕਿਉਂਕਿ ਖੇਤਰ ਵਿੱਚ ਜਲ ਅਤੇ ਵਾਤਾਵਰਨ ਪ੍ਰਦੂਸ਼ਨ ਪਹਿਲਾਂ ਹੀਬਹੁਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਇੱਕ ਮੰਤਰੀ ਉੱਤੇ ਇੱਥੇ ਸ਼ਰਾਬ ਫੈਕਟਰੀ ਲਵਾਉਣ ਦੇ ਦੋਸ਼ ਲੱਗ ਰਹੇ ਹਨ। ਵਰਨਣ ਯੋਗ ਹੈ ਕਿ ਫਾਜਿਲਕਾ ਖੇਤਰ ਵਿੱਚ ਹੀਰਾਂਵਾਲੀ-ਬੇਗਾਂਵਾਲੀ ਚੌਕ ਉੱਤੇ ਅਬੋਹਰ-ਫਾਜਿਲਕਾ ਰੋਡ ਉੱਤੇ ਫਾਜਿਲਕਾ ਦੇ 25 ਪਿੰਡਾਂ ਦੇ ਲੋਕਾਂ ਨੇ ਧਰਨਾ ਲਾਇਆ ਹੋਇਆ ਹੈ। ਇਹ ਲੋਕ ਪਿੰਡ ਹੀਰਾਂਵਾਲੀ ਵਿੱਚ ਲੱਗਣ ਵਾਲੀ ਸ਼ਰਾਬ ਫੈਕਟਰੀ ਦਾ ਵਿਰੋਧ ਕਰ ਰਹੇ ਹਨ। ਹਲਕਾ ਫਾਜਿ਼ਲਕਾ ਦੇ ਵਿਧਾਇਕ ਘੁਬਾਇਆ ਨੂੰ ਅੰਦੋਲਨਕਾਰੀਆਂ ਨੇ ਸਪੱਸ਼ਟ ਕਹਿ ਦਿੱਤਾ ਸੀ ਕਿ ਜੇ ਉਨ੍ਹਾਂ ਨੇ ਇਹ ਮੁੱਦਾ ਵਿਧਾਨਸਭਾ ਵਿੱਚ ਨਾ ਚੁੱਕਿਆ ਤਾਂ ਅਗਲੀਆਂ ਵਿਧਾਨਸਭਾ ਚੋਣਾਂ ਵਿੱਚ ਉਨ੍ਹਾਂ ਨੂੰ ਪਿੰਡਾਂ ਵਿੱਚ ਨਹੀਂ ਵੜਨ ਦਿੱਤਾ ਜਾਵੇਗਾ।
ਵਿਧਾਨਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੀ ਓਥੇ ਧਰਨੇ ਵਿੱਚ ਆਏ ਸਨ ਅਤੇ ਲੋਕਾਂ ਦੇ ਸਹਿਯੋਗ ਦੀ ਗੱਲਕੀਤੀ ਸੀ। ਕੱਲ੍ਹ ਵਿਧਾਨਸਭਾ ਵਿੱਚ ਵਿਧਾਇਕ ਘੁਬਾਇਆ ਨੇ ਮੰਤਰੀ ਦਾ ਨਾਮ ਲਏ ਬਿਨਾਂ ਕਿਹਾ ਕਿ ਪਹਿਲਾਂ ਹੀ ਚੰਦਰਭਾਨ ਡ੍ਰੇਨ ਵਿੱਚ ਇੱਕ ਫੈਕਟਰੀ ਦੇ ਕੈਮੀਕਲ ਪ੍ਰਦੂਸ਼ਣ ਨਾਲਇਸ ਖੇਤਰ ਦੇ ਲੋਕ ਕੈਂਸਰ ਵਰਗੇ ਗੰਭੀਰ ਰੋਗਾਂ ਦਾ ਸ਼ਿਕਾਰ ਹੋ ਰਹੇ ਹਨ, ਧਰਤੀ ਹੇਠਲਾ ਪਾਣੀ ਪ੍ਰਦੂਸ਼ਿਤ ਹੋ ਚੁੱਕਾ ਹੈ ਅਤੇ ਸਰਹੱਦੀ ਖੇਤਰ ਹੋਣ ਕਾਰਨ ਇਸ ਉੱਤੇਵਿਚਾਰ ਨਹੀਂ ਕੀਤੀ ਜਾ ਰਹੀ, ਇਸ ਲਈ ਜੇ ਇਸ ਖੇਤਰ ਵਿੱਚ ਸ਼ਰਾਬ ਫੈਕਟਰੀ ਲੱਗੀ ਤਾਂ ਪ੍ਰਦੂਸ਼ਣ ਵਧੇਗਾ।

Read More Latest Indian Political News

Continue Reading

ਰਾਜਨੀਤੀ

ਕੇਂਦਰ ਵੱਲੋਂ ਪੰਜਾਬ ਨੂੰ ਨਵਾਂ ਝਟਕਾ ਪੰਜਾਬ ਦੇ ਚਾਵਲ ਖਰੀਦਣ ਲਈ ਪੂਰੀ ਨਾ ਹੋਣ ਵਾਲੀ ਨਵੀਂ ਸ਼ਰਤ ਰੱਖ ਦਿੱਤੀ

Published

on

ਚੰਡੀਗੜ੍ਹ, 4 ਮਾਰਚ, – ਭਾਰਤ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨੀ ਸੰਘਰਸ਼ ਦੌਰਾਨ ਕੇਂਦਰ ਸਰਕਾਰ ਨੇ ਪੰਜਾਬ ਨੂੰ ਵੱਡਾ ਝਟਕਾ ਦਿੱਤਾ ਅਤੇ ਚਾਵਲ ਦੀ ਖਰੀਦ ਔਖੀ ਕਰ ਦਿੱਤੀ ਹੈ।
ਅਸਲ ਵਿੱਚ ਕੇਂਦਰ ਸਰਕਾਰ ਨੇ ਨਵਾਂ ਦਾਅ ਖੇਡਿਆ ਤੇ ਪੰਜਾਬ ਦੀਆਂ ਚਾਵਲ ਮਿੱਲਾਂ ਤੋਂ ਚਾਵਲ ਲੈਣੇ ਬੰਦ ਕਰ ਦਿੱਤੇ ਹਨ, ਜਿਸ ਕਾਰਨ 4300 ਦੇ ਕਰੀਬ ਮਿੱਲਾਂ ਵਿੱਚ ਛੜਾਈ ਦਾ ਕੰਮ ਰੁਕ ਗਿਆ ਹੈ। ਕੇਂਦਰੀ ਖੁਰਾਕ ਮੰਤਰਾਲੇ ਨੇ ਇਸ ਬਾਰੇ 16 ਫਰਵਰੀ ਨੂੰ ਹੁਕਮ ਦਿੱਤਾ ਹੈ ਕਿ ਪੰਜਾਬ ਵਿੱਚੋਂ ਚਾਵਲ ਤਦੇ ਲੈਣਾ ਹੈ, ਜੇ ਇਸ ਦੇ ਚਾਵਲ ਵਿੱਚ ਪ੍ਰੋਟੀਨ ਵਾਲਾ ਚਾਵਲ (ਫੋਰਟੀਫਾਈਡ ਰਾਈਸ) ਮਿਕਸ ਕੀਤਾ ਹੋਵੇਗਾ। ਪੰਜਾਬ ਦੀਆਂ ਚਾਵਲ ਮਿੱਲਾਂ ਕੋਲ ਏਦਾਂ ਦਾ ਕੋਈ ਪ੍ਰਬੰਧ ਨਹੀਂ ਕਿ ਰਾਤੋ-ਰਾਤ ਪ੍ਰੋਟੀਨ ਵਾਲੇ ਚਾਵਲ ਆਮ ਚਾਵਲਾਂ ਵਿੱਚ ਮਿਕਸ ਕਰ ਦੇਣ। ਮਿਲੀ ਜਾਣਕਾਰੀ ਮੁਤਾਬਕ ਕੇਂਦਰੀ ਖ਼ੁਰਾਕ ਮੰਤਰਾਲੇ ਨੇ ਪੱਤਰ ਲਿਖਿਆ ਹੈ ਕਿ ਸਕੂਲੀ ਬੱਚਿਆਂ ਦੇ ਮਿਡ-ਡੇਅ-ਮੀਲ ਤੇ ਆਂਗਨਵਾੜੀ ਸੈਂਟਰਾਂ ਵਿੱਚ ਦਿੱਤੇ ਜਾਂਦੇ ਅਨਾਜ ਵਿੱਚ ਪ੍ਰੋਟੀਨ ਦੀ ਮਾਤਰਾ ਵਾਲਾ ਚਾਵਲ ਦੇਣਾ ਹੈ, ਜਿਨ੍ਹਾਂ ਦੀ ਡਿਲਿਵਰੀ 6 ਰਾਜਾਂ ਤੋਂ ਲੈਣੀ ਹੈ। ਇਨ੍ਹਾਂ ਵਿੱਚ ਪੰਜਾਬ ਨੂੰ ਸ਼ਾਮਲ ਕੀਤਾ ਗਿਆ ਹੈ। ਕੇਂਦਰ ਸਰਕਾਰ ਨੇ ਸਪੱਸ਼ਟ ਕਿਹਾ ਹੈ ਕਿ ਜੇ ਪ੍ਰੋਟੀਨ ਵਾਲਾ ਚਾਵਲ ਮਿਕਸ ਕਰਕੇ ਨਾ ਦੇਣ ਤਾਂ ਬਾਕੀ ਚਾਵਲ ਡਿਲਿਵਰੀ ਵੀ ਨਹੀਂ ਲਈ ਜਾਵੇਗੀ। ਦੂਸਰੇ ਪਾਸੇ ਮਿਕਸ ਕਰਨ ਲਈ ਪ੍ਰੋਟੀਨ ਵਾਲਾ ਕਰੀਬ 10 ਹਜ਼ਾਰ ਮੀਟਰਿਕ ਟਨਚਾਵਲ ਲੋੜੀਂਦਾ ਹੈ ਅਤੇ ਪੰਜਾਬ ਦੀਆਂ ਚਾਵਲ ਮਿੱਲਾਂ ਨੇ 1.99 ਕਰੋੜ ਮੀਟਰਿਕ ਟਨ ਝੋਨਾ ਪਿਆ ਸੀ, ਜਿਸ ਦੀ ਡਿਲਿਵਰੀ ਚਾਵਲ ਮਿੱਲਾਂ ਨੇ ਮਾਰਚ ਵਿੱਚ ਦੇਣੀ ਸੀ। ਇਸ ਵਕਤ ਚਾਵਲ ਮਿੱਲਾਂ ਵਿੱਚ ਮਿਲਿੰਗ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਸੀ, ਪਰ ਕੇਂਦਰ ਸਰਕਾਰ ਦੀ ਸ਼ਰਤ ਕਰਕੇ ਮਿਲਿੰਗ ਦੇ ਕੰਮ ਨੂੰ ਬਰੇਕ ਲੱਗ ਗਈ ਹੈ।
ਪ੍ਰੋਟੀਨ ਵਾਲੇ ਚਾਵਲ ਦਾ ਕਾਰੋਬਾਰ ਕਰ ਰਹੀਆਂ ਦੇਸ਼ ਵਿਆਪੀ ਫਰਮਾਂ ਨੇ ਕਹਿਦਿੱਤਾ ਹੈ ਕਿ ਉਹ ਮਿਕਸ ਕੀਤੇ ਜਾਣ ਵਾਲਾ ਚਾਵਲ 30 ਜੂਨ ਤੋਂ ਪਹਿਲਾਂ ਆਮ ਮਿੱਲ ਮਾਲਕਾਂ ਨੂੰ ਨਹੀਂ ਦੇ ਸਕਦੀਆਂ। ਜੇ ਕੇਂਦਰ ਸਰਕਾਰ ਬਜਿ਼ਦ ਹੈ ਕਿ ਪ੍ਰੋਟੀਨ ਵਾਲੇ ਚਾਵਲ ਤੋਂ ਬਿਨਾਂ ਆਮ ਚਾਵਲ ਵੀ ਨਹੀਂ ਲਵੇਗੀ ਤਾਂ ਕਣਕ ਦੇ ਸੀਜ਼ਨ ਲਈ ਕੇਂਦਰ ਸਰਕਾਰ ਵੱਲੋਂ ਸੀ ਸੀ ਐਲ (ਕੈਸ਼ ਕਰੈਡਿਟ ਲਿਮਿਟ) ਦੇਣ ਤੋਂ ਇਨਕਾਰ ਕਰ ਦੇਣ ਦੀ ਸੰਭਾਵਨਾ ਵੀ ਬਣ ਗਈ ਹੈ।

Continue Reading

ਰੁਝਾਨ


Copyright by IK Soch News powered by InstantWebsites.ca