US president's son spends millions of dollars on prostitution
Connect with us [email protected]

ਅੰਤਰਰਾਸ਼ਟਰੀ

ਅਮਰੀਕੀ ਰਾਸ਼ਟਰਪਤੀ ਦੇ ਬੇਟੇ ਨੇ ਅੱਯਾਸ਼ੀ ਉਤੇ ਲੱਖਾਂ ਡਾਲਰਉਡਾਏ

Published

on

biden-son

ਵਾਸ਼ਿੰਗਟਨ, 11 ਅਪ੍ਰੈਲ – ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਦੇ ਬੇਟੇ ਹੰਟਰ ਬਾਇਡੇਨ ਬਾਰੇ ਪਤਾ ਲੱਗਾ ਹੈ ਕਿ ਉਸ ਨੇ ਲੱਖਾਂ ਡਾਲਰ ਅੱਯਾਸ਼ੀ ਉੱਤੇ ਖਰਚ ਕਰ ਦਿੱਤੇ ਹਨ। ਇਨ੍ਹਾਂ ਵਿੱਚ ਕਾਲਗਰਲ, ਡਰੱਗਸ ਅਤੇ ਲਗਜਰੀ ਗੱਡੀਆਂ ਉੱਤੇ ਖਰਚ ਵੀ ਸ਼ਾਮਲ ਹੈ। ਇਹੀ ਨਹੀਂ, ਪਿਤਾ ਦੀ ਇੰਨੀ ਉਚੀ ਪਹੁੰਚ ਹੋਣ ਦੇ ਬਾਵਜੂਦ ਹੰਟਰ ਨੇ ਟੈਕਸ ਚੋਰੀ ਦੇ ਮਾਮਲੇ ਵਿੱਚ ਜੇਲ੍ਹ ਜਾਣ ਦਾ ਡਰ ਵੀ ਜ਼ਾਹਰ ਕੀਤਾ ਸੀ।
ਇਹ ਖੁਲਾਸਾ ਹੰਟਰ ਦੇ ਲੈਪਟਾਪ ਤੋਂ ਮਿਲੇ ਡਾਟਾ ਤੋਂ ਹੋਇਆ ਹੈ। ਡੇਲੀ ਮੇਲ ਨੇ ਮਾਹਰਾਂ ਰਾਹੀਂ ਹੰਟਰ ਦੇ ਲੈਪਟਾਪ ਤੋਂ 103,000 ਟੈਕਸਟ ਮੈਸੇਜ, 1.54 ਲੱਖ ਈ-ਮੇਲ ਅਤੇ 2000 ਤੋਂ ਵੱਧ ਤਸਵੀਰਾਂ ਮਿਲੀਆਂ ਹਨ। ਇਨ੍ਹਾਂ ਦੇ ਜ਼ਰੀਏ ਕਈ ਖੁਲਾਸੇ ਹੋਏ ਹਨ। ਡੇਲੀ ਮੇਲ ਨੇ ਦਾਅਵਾ ਕੀਤਾ ਹੈ ਕਿ 2013 ਤੋਂ 2016 ਤੱਕ 42 ਕਰੋੜ ਰੁਪਏ ਤੋਂ ਜ਼ਿਆਦਾ ਦੀ ਆਮਦਨ ਦੇ ਬਾਵਜੂਦ ਉਸ ਦੇ ਲਾਪਰਵਾਹ ਖਰਚਿਆਂ ਨੇ ਉਸ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਸੀ। ਜਦ ਹੰਟਰ ਦੀਆਂ ਕਈ ਬਿਜ਼ਨਸ ਡੀਲ ਰੱਦ ਹੋ ਗਈਆਂ ਅਤੇ ਉਸ ਖਿਲਾਫ ਫੈਡਰਲ ਇਨਵੈਸਟੀਗੇਸ਼ਨ ਦੀ ਜਾਂਚ ਹੋ ਰਹੀ ਸੀ ਤਾਂ ਉਸ ਨੇ ਇੱਕ ਈ-ਮੇਲ ਲਿਖਿਆ ਸੀ, ਜਿਸ ਵਿੱਚ ਖੁਦ ਨੂੰ ਜੇਲ੍ਹ ਭੇਜੇ ਜਾਣ ਦਾ ਡਰ ਦਸਿਆ ਸੀ। ਉਸ ਨੇ 2014 ਵਿੱਚ ਪੋਰਸ਼ੇ, ਆਡੀ 2018 ਵਿੱਚ ਫੋਰਡ ਰੈਪਟਰ ਟਰੱਕ ਅਤੇ 80,000 ਡਾਲਰ ਦੀ ਇੱਕ ਬੋਟ, ਇੱਕ ਰੇਂਜ ਰੋਵਰ, ਲੈਂਡ ਰੋਵਰ, ਬੀ ਐਮ ਡਬਲਯੂ ਅਤੇ ਸ਼ੇਵਰਲੇ ਟਰੱਕ ਸਮੇਤ ਕਈ ਲਗਜਰੀ ਗੱਡੀਆਂ ਖਰੀਦੀਆਂ ਸਨ। ਹੰਟਰ ਨੇ ਲੱਖਾਂ ਡਾਲਰ ਸਟਿ੍ਰਪਰਸ ਅਤੇ ਸ਼ੱਕੀ ਕਾਲਗਰਲ ਉੱਤੇ ਵੀ ਖਰਚ ਕੀਤੇ ਸਨ।

Read More International Punjabi News

ਅੰਤਰਰਾਸ਼ਟਰੀ

ਲੀਕ ਹੋਏ ਦਸਤਾਵੇਜ਼ ਵਿੱਚ ਖੁਲਾਸਾ :ਤੀਜੀ ਸੰਸਾਰ ਜੰਗ ਦੀ ਤਿਆਰੀ ਵਿੱਚ ਹੈ ਚੀਨ

Published

on

china

ਵਾਸ਼ਿੰਗਟਨ, 10 ਮਈ – ਕੋਰੋਨਾ ਵਾਇਰਸ ਦੀ ਮਹਾਂਮਾਰੀ ਲਗੱਭਗ ਡੇਢ ਸਾਲ ਬਾਅਦ ਵੀ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਅੱਜ ਤੱਕ ਇਸ ਦੀ ਉਤਪਤੀ ਸਬੰਧੀ ਠੋਸ ਸਬੂਤ ਨਹੀਂ ਮਿਲ ਸਕੇ।
ਅਮਰੀਕੀ ਅਧਿਕਾਰੀਆਂ ਨੂੰ ਮਿਲੇ ਛੇ ਸਾਲ ਪੁਰਾਣੇ ਦਸਤਾਵੇਜ਼ ਮੁਤਾਬਕ ਚੀਨੀ ਵਿਗਿਆਨੀ ਕੋਰੋਨਾ ਵਾਇਰਸ ਦੀ ਮਦਦ ਨਾਲ ਜੈਵਿਕ ਹਥਿਆਰ ਤਿਆਰ ਕਰਨ ਦਾ ਕੰਮ ਕਰ ਰਹੇ ਸਨ, ਜਿਸ ਨਾਲ ਤੀਜੀ ਸੰਸਾਰ ਜੰਗ ਲੜੀ ਜਾ ਸਕੇ। ਇਸ ਦਸਤਾਵੇਜ਼ ਵਿੱਚ ਛੇ ਸਾਲ ਤੋਂ ਜੈਵ ਅਤੇ ਜੈਨੇਟਿਕ ਹਥਿਆਰ ਤਿਆਰ ਕਰਨ ਦੀ ਗੱਲ ਕਹੀ ਗਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਅਨੁਸਾਰ ਦਸਤਾਵੇਜ਼ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਜੰਗਾਂ ਵਿੱਚ ਜਿੱਤ ਲਈ ਜੈਵ ਹਥਿਆਰ ਅਹਿਮ ਹੋਣਗੇ। ਇਸ ਵਿੱਚ ਇਨ੍ਹਾਂ ਦੀ ਵਰਤੋਂ ਦਾ ਸਹੀ ਸਮਾਂ ਵੀ ਦੱਸਿਆ ਗਿਆ ਅਤੇ ‘ਦੁਸ਼ਮਣ ਦੇ ਮੈਡੀਕਲ ਸਿਸਟਮ’ ‘ਤੇ ਅਸਰ ਦੀ ਚਰਚਾ ਕੀਤੀ ਗਈ ਹੈ। ‘ਦਿ ਆਸਟਰੇਲੀਆ ਦੀ ਰਿਪੋਰਟ ਵਿੱਚ ਚੀਨੀ ਫੌਜ ਦੇ ਵਿਗਿਆਨੀਆਂ ਤੇ ਸਿਹਤ ਅਧਿਕਾਰੀਆਂ ਦੇ ਡੋਜ਼ੀਅਰ ਉਤੇ ਗੱਲ ਕੀਤੀ ਗਈ ਹੈ ਅਤੇ ਹਥਿਆਰ ਦੇ ਰੂਪ ਚ ਬੀਮਾਰੀਆਂ ਦੀ ਵਰਤੋਂ ਕਰਨ ਦੀ ਗੱਲ ਕਹੀ ਗਈ ਹੈ। ਰਿਪੋਰਟ ਅਨੁਸਾਰ 18 ਵਿਗਿਆਨੀ ਹਾਈ ਰਿਸਕ ਲੈਬ ਵਿੱਚ ਇਸਤੇ ਕੰਮ ਕਰ ਰਹੇ ਸਨ। ਦਸਤਾਵੇਜ਼ ਦੇ ਲੇਖਕਾਂ ਅਨੁਸਾਰ ਤੀਜੀ ਸੰਸਾਰ ਜੰਗ ਵਿੱਚ ਜੈਵ ਹਥਿਆਰ ਜਿੱਤ ਦਿਵਾਉਣਗੇ।

Continue Reading

ਅੰਤਰਰਾਸ਼ਟਰੀ

ਮਾਸਕ ਤੇ ਦੂਰੀ ਦੇ ਨਿਯਮਾਂ ਵਿੱਚ ਛੋਟ, ਪਰ ਸੁਰੱਖਿਆ ਦੇ ਨਵੇਂ ਨਿਯਮ ਬਣੇ

Published

on

mask

ਅਮਰੀਕਾ, 10 ਮਈ – ਅਮਰੀਕਾ ਵਿੱਚ ਬਿਮਾਰੀ ਕੰਟਰੋਲ ਕੇਂਦਰਾਂ (ਸੀ ਡੀ ਸੀ) ਦਾ ਕਹਿਣਾ ਹੈ ਕਿ ਵੈਕਸੀਨ ਲਵਾ ਚੁੱਕੇ ਲੋਕ ਬਿਨਾਂ ਮਾਸਕ ਦੇ ਵੀ ਕਮਰਿਆਂ ਅਤੇ ਹਾਲ ਦੇ ਅੰਦਰ ਇਕੱਠੇ ਹੋ ਸਕਦੇ ਹਨ। ਛੇ ਫੁੱਟ ਦੀ ਦੂਰੀ ਦਾ ਨਿਯਮ ਲਾਗੂ ਹੈ। ਫਿਰ ਵੀ ਕਈ ਬਾਰ, ਨਾਈਟ ਕਲੱਬਾਂ ਨੇ ਵੈਕਸੀਨ ਦਾ ਸਬੂਤ ਦੇਣ ਦੇ ਲਈ ਵੈਕਸੀਨੇਸ਼ਨ ਕਾਰਡ ਜ਼ਰੂਰੀ ਕਰ ਦਿੱਤਾ ਹੈ। ਕਲੱਬਾਂ ਦੇ ਬਾਲਰੂਮ ਵਿੱਚ ਡਾਂਸ ਕਰਨ ਵਾਲੇ ਗਰੁੱਪਾਂ ਲਈ ਸਫੈਦ ਟੇਪ ਨਾਲ ਅਲੱਗ-ਅਲੱਗ ਜਗ੍ਹਾ ਘੇਰ ਦਿੱਤੀ ਜਾਂਦੀ ਹੈ। ਸਾਰੇ ਦੇਸ਼ ਖਾਸਕਰ ਨਿਊ ਯਾਰਕ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪਾਰਟੀਆਂ ਵਿੱਚ ਕੇਵਲ ਵੈਕਸੀਨ ਲਗਾਉਣ ਵਾਲੇ ਲੋਕਾਂ ਨੂੰ ਆਉਣ ਦੀ ਇਜਾਜ਼ਤ ਹੈ।
ਪਤਾ ਲੱਗਾ ਹੈ ਕਿ ਲੋਕ ਸੀ ਡੀ ਸੀ ਦੇ ਵੈਕਸੀਨ ਕਾਰਡ ਦੇ ਬਿਨਾ ਇਹ ਸਬੂਤ ਦੇ ਸਕਦੇ ਹਨ ਕਿ ਉਨ੍ਹਾਂ ਨੇ ਕਿਸੇ ਵੈਕਸੀਨ ਦੇ ਟਰਾਇਲ ਵਿੱਚ ਹਿੱਸਾ ਲਿਆ ਸੀ। ਵਿਦੇਸ਼ੀ ਵੈਕਸੀਨਾਂ ਦੇ ਕਾਰਡ ਵੀ ਮੰਨਣਯੋਗ ਹਨ। ਨਿਊ ਯਾਰਕ ਸੂਬੇ ਵਿੱਚ ਬਾਰ, ਕਲੱਬ ਤੋਂ ਵੈਕਸੀਨੇਸ਼ਨ ਦੇ ਸਬੂਤ ਮੰਗਣ ਲਈ ਕਿਹਾ ਗਿਆ ਹੈ। ਦੂਸਰੇ ਰਾਜਾਂ ਵਿੱਚ ਸਥਿਤੀ ਥੋੜ੍ਹੀ ਅਲੱਗ ਹੈ। ਕੈਲੀਫੋਰਨੀਆ ਵਿੱਚ ਵੈਕਸੀਨੇਸ਼ਨ ਕਾਰਡ ਜਾਂ ਨੈਗੇਟਿਵ ਕੋਵਿਡ ਟੈਸਟ ਰਿਪੋਰਟ ਦੀ ਮਨਜ਼ੂਰੀ ਹੈ। ਫਲੋਰੀਡਾ ਵਿੱਚ ਵੈਕਸੀਨੇਸ਼ਨ ਦਾ ਸਬੂਤ ਮੰਗਣ ਵਾਲੇ ਵਪਾਰਕ ਅਦਾਰਿਆਂ, ਸਕੂਲਾਂ ਅਤੇ ਸਰਕਾਰੀ ਦਫਤਰਾਂ ਉਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ ਲਾਉਣ ਦਾ ਕਾਨੂੰਨ ਬਣਾਇਆ ਗਿਆ ਹੈ। ਨਿੱਜੀ ਪਾਰਟੀਆਂ ਵਿੱਚ ਬਾਊਂਸਰ ਮਹਿਮਾਨਾਂ ਦਾ ਵੈਕਸੀਨ ਕਾਰਡ ਦੇਖਦੇ ਹਨ। ਕੁਝ ਮੇਜ਼ਬਾਨ ਮਹਿਮਾਨ ਦੀ ਵੈਕਸੀਨੇਸ਼ਨ ਸਥਿਤੀ ਦੀ ਜਾਂਚ ਕਰਨ ਦੇ ਲਈ ਡਾਕਟਰਾਂ ਦੀਆਂ ਸੇਵਾਵਾਂ ਲੈ ਰਹੇ ਹਨ। ਡਾਕਟਰ ਆਸਮਾ ਰਸ਼ੀਦ ਦੱਸਦੀ ਹੈ ਕਿ ਪਿਛਲੇ ਮਹੀਨੇ ਉਨ੍ਹਾਂ ਨੂੰ ਦਸ ਪਾਰਟੀਆਂ ਵਿੱਚ ਮਹਿਮਾਨਾਂ ਦੀ ਜਾਂਚ ਦੇ ਲਈ ਬੁਲਾਇਆ ਗਿਆ ਸੀ। ਅਜਿਹਾ ਕੰਪਨੀਆਂ ਅਤੇ ਅਮੀਰਾਂ ਦੀਆਂ ਪਾਰਟੀਆਂ ਵਿੱਚ ਹੁੰਦਾ ਹੈ।

Read More World News in Punjabi

Continue Reading

ਅੰਤਰਰਾਸ਼ਟਰੀ

ਪੈਮ ਗੋਸਲ ਨੇ ਸਕਾਟਲੈਂਡ ਵਿੱਚ ਪਹਿਲੀ ਸਿੱਖ ਔਰਤ ਐੱਮ ਪੀ ਬਣ ਕੇ ਇਤਿਹਾਸ ਰਚਿਆ

Published

on

first Sikh woman MP in Scotland

ਗਲਾਸਗੋ (ਬ੍ਰਿਟੇਨ), 9 ਮਈ, – ਯੂ ਕੇ ਦੇਸਕਾਟਲੈਂਡ ਰਾਜ ਦੀ ਸਕਾਟਿਸ਼ ਪਾਰਲੀਮੈਂਟ ਦੀਆਂ ਚੋਣਾਂ ਦੀ ਗਹਿਮਾ-ਗਹਿਮੀ ਦੌਰਾਨ ਸਿੱਖ ਭਾਈਚਾਰੇ ਵਿੱਚੋਂ ਕੰਜਰਵੇਟਿਵ ਪਾਰਟੀ ਦੀ ਉਮੀਦਵਾਰ ਪੈਮ ਗੋਸਲ ਦੀ ਜਿੱਤ ਨਾਲ ਜੋਸ਼ ਭਰ ਗਿਆ ਹੈ। ਕਲਾਈਡਬੈਂਕ ਐਂਡ ਮਿਲਗਵੀ ਇਲਾਕੇ ਤੋਂ ਜਿੱਤਣ ਨਾਲਪੈਮ ਗੋਸਲ ਨੇ ਸਕਾਟਲੈਂਡ ਵਿੱਚਅੱਜ ਤੱਕ ਦੀ ਪਹਿਲੀ ਸਿੱਖ ਔਰਤ ਪਾਰਲੀਮੈਂਟ ਮੈਂਬਰ ਵਜੋਂ ਇਤਿਹਾਸਸਿਰਜ ਦਿੱਤਾ ਹੈ।
ਪੈਮ ਗੋਸਲ ਦਾ ਜਨਮ ਗਲਾਸਗੋ ਵਿੱਚ ਹੋਇਆ ਸੀ ਤੇ ਉਸਨੇ ਆਪਣੇ ਜੀਵਨ ਦਾ ਬਹੁਤਾ ਸਮਾਂ ਸਕਾਟਲੈਂਡ ਵਿੱਚ ਗੁਜ਼ਾਰਿਆ ਹੈ। ਉਸ ਨੇ ਰਾਜਨੀਤੀ ਵਿੱਚ ਆਪਣਾ ਪਹਿਲਾ ਕਦਮ ਓਦੋਂ ਰੱਖਿਆ, ਜਦੋਂ ਉਹ ਸਕਾਟਿਸ਼ ਕੰਜਰਵੇਟਿਵ ਅਤੇ ਯੂਨੀਅਨਿਸਟ ਪਾਰਟੀ ਲਈ ਸਾਲ 2019 ਦੀਆਂ ਪਾਰਲੀਮੈਂਟ ਦੀਆਂ ਆਮ ਚੋਣਾਂ ਲਈ ਈਸਟ ਡਨਬਰਟਨਸ਼ਾਇਰ ਵਿੱਚੋਂ ਉਮੀਦਵਾਰ ਵਜੋਂ ਖੜ੍ਹੀ ਹੋਈ ਸੀ।ਉਸ ਨੇ ਸਕਾਟਲੈਂਡ ਅਤੇ ਇੰਗਲੈਂਡ ਦੋਵਾਂਦੇ ਆਰਥਿਕ ਵਿਕਾਸ, ਅੰਦਰੂਨੀ ਨਿਵੇਸ਼, ਕਾਰੋਬਾਰ, ਸਭਿਆਚਾਰਕ, ਕਾਨੂੰਨੀ ਅਤੇ ਨਿਯਮਿਤ ਨੀਤੀਆਂ ਉੱਤੇ ਕੰਮ ਕਰਦਿਆਂ ਜਨਤਕ, ਨਿਜੀ ਅਤੇ ਸਵੈਇੱਛੁਕ ਖੇਤਰਾਂ ਵਿੱਚ ਤੀਹ ਸਾਲਾਂ ਦੌਰਾਨ ਗਿਆਨ ਤੇ ਤਜਰਬਾ ਇਕੱਠਾ ਕੀਤਾ ਹੈ।ਉਸ ਨੇ ਕਨਜ਼ੂਮਰ ਕਾਨੂੰਨ ਵਿੱਚ ਬੀ ਏ ਅਤੇ ਐੱਮ ਬੀ ਏ ਕੀਤੀ ਅਤੇ ਇਸ ਸਮੇਂ ਉਹ ਪੀ ਐੱਚ ਡੀ ਕਰ ਰਹੀ ਹੈ। ਪੈਮ ਔਰਤਾਂ ਨੂੰ ਸਾਲ 2015 ਦਾ ਮਹਿਲਾ ਲੀਡਰ ਬਿਜ਼ਨਸ ਅਵਾਰਡ ਅਤੇ 2018 ਪਬਲਿਕ ਸਰਵਿਸ ਅਵਾਰਡ ਵੀ ਮਿਲ ਚੁੱਕਾ ਹੈ। ਸਕਾਟਲੈਂਡ ਦੇ ਕੰਜਰਵੇਟਿਵ ਮਹਿਲਾ ਸੰਗਠਨ (ਸੀ ਡਬਲਯੂ ਓ) ਦੀ ਉਹ ਡਿਪਟੀ ਚੇਅਰ ਪਰਸਨ ਹੈ, ਜੋ ਕੰਜਰਵੇਟਿਵ ਮਰਦਾਂ ਤੇ ਔਰਤਾਂ ਦਾ ਇੱਕ ਨੈਸ਼ਨਲ ਗਰੁੱਪ ਹੈ ਅਤੇ ਔਰਤਾਂ ਨੂੰ ਪਾਰਟੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹ ਤੇਮਦਦ ਲਈ ਸਰਗਰਮੀ ਨਾਲ ਕੰਮ ਕਰਦੀ ਹੈ। ਉਹ ਕੰਜ਼ਰਵੇਟਿਵ ਫ੍ਰੈਂਡਜ਼ ਆਫ਼ ਇੰਡੀਆ ਸਕਾਟਲੈਂਡ (ਸੀ ਐਫ ਆਈ ਐਸ) ਦੀ ਡਾਇਰੈਕਟਰ ਵੀ ਹੈ। ਇਹ ਸੰਗਠਨ ਸਕਾਟਲੈਂਡ ਵਿਚ ਕੰਜਰਵੇਟਿਵ ਪਾਰਟੀ ਤੇ ਬ੍ਰਿਟਿਸ਼ ਇੰਡੀਅਨ ਕਮਿਊਨਿਟੀ ਵਿਚਾਲੇ ਮਜ਼ਬੂਤ ਸਬੰਧ ਬਣਾਉਣ ਲਈ ਸਰਗਰਮੀ ਕਰਦਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca