Uttarakhand BJP Chief Minister Trivendra Singh Rawat resigns
Connect with us [email protected]

ਰਾਜਨੀਤੀ

ਉਤਰਾਖੰਡ ਦੇ ਭਾਜਪਾ ਮੁੱਖ ਮੰਤਰੀ ਤ੍ਰਿਵੇਂਦਰ ਸਿੰਘ ਰਾਵਤ ਦਾ ਅਹੁਦੇ ਤੋਂ ਅਸਤੀਫ਼ਾ

Published

on

politics news in punjabi

ਡੇਹਰਾਦੂਨ, 9 ਮਾਰਚ, – ਉੱਤਰਾਖੰਡ ਦੇ ਭਾਜਪਾ ਮੁੱਖ ਮੰਤਰੀਤ੍ਰਿਵੇਂਦਰ ਸਿੰਘ ਰਾਵਤ ਨੇ ਅੱਜ ਇਸ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਰਾਜ ਭਵਨ ਵਿੱਚਗਵਰਨਰ ਬੇਬੀ ਰਾਣੀ ਮੋਰੀਆ ਨੂੰ ਅਸਤੀਫ਼ਾ ਸੌਂਪਿਆ। ਇਹ ਅਸਤੀਫਾ ਉਨ੍ਹਾਂ ਨੂੰ ਇਸ ਅਹੁਦੇ ਉੱਤੇ ਚਾਰ ਸਾਲ ਪੂਰੇ ਹੋਣ ਤੋਂ ਐਨ ਪਹਿਲਾਂ ਦੇਣਾ ਪਿਆ ਹੈ।
ਇਸ ਤੋਂ ਪਹਿਲਾਂ ਸੋਮਵਾਰ ਨੂੰ ਦਿੱਲੀ ਵਿੱਚ ਤ੍ਰਿਵੇਂਦਰ ਸਿੰਘ ਰਾਵਤ ਭਾਜਪਾ ਦੇ ਪ੍ਰਧਾਨ ਜਗਤ ਪ੍ਰਕਾਸ਼ ਨੱਢਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਸਨ। ਅਸਲ ਵਿੱਚ ਉਤਰਾਖੰਡ ਦੀ ਭਾਜਪਾ ਦਾ ਇਕ ਗਰੁੱਪ ਤ੍ਰਿਵੇਂਦਰ ਸਿੰਘ ਰਾਜਵਾ ਦੇ ਕੰਮਾਂ ਤੋਂ ਖ਼ੁਸ਼ ਨਹੀਂ ਹੈ ਅਤੇ ਉਸ ਨੇ ਪਾਰਟੀ ਹਾਈ ਕਮਾਨ ਨੂੰ ਸ਼ਿਕਾਇਤ ਕੀਤੀ ਸੀ। ਨਾਰਾਜ਼ ਨੇਤਾਵਾਂ ਵਿੱਚ ਪਾਰਲੀਮੈਂਟ ਮੈਂਬਰ ਤੇ ਵਿਧਾਇਕ ਵੀ ਸਨ। ਕੁਝ ਦਿਨ ਪਹਿਲਾਂ ਭਾਜਪਾ ਲੀਡਰਸਿ਼ਪ ਨੇ ਪਾਰਟੀ ਦੇ ਉੱਪ ਪ੍ਰਧਾਨ ਰਮਨ ਸਿੰਘ ਅਤੇ ਜਨਰਲ ਸੈਕਟਰੀ ਦੁਸ਼ਯੰਤ ਕੁਮਾਰ ਗੌਤਮ ਨੂੰ ਅਬਜ਼ਰਵਰ ਵਜੋਂ ਉਤਰਾਖੰਡ ਭੇਜਿਆ ਸੀ ਤੇ ਇਨ੍ਹਾਂ ਦੋਵਾਂ ਨੇ ਉਤਰਾਖੰਡ ਦੇ ਵਿਧਾਇਕਾਂ ਤੇ ਪਾਰਲੀਮੈਂਟ ਮੈਂਬਰਾਂ ਨਾਲ ਗੱਲ ਕੀਤੀ ਸੀ। ਕਿਹਾ ਜਾਂਦਾ ਹੈ ਕਿ ਇਨ੍ਹਾਂ ਪਾਰਲੀਮੈਂਟ ਮੈਂਬਰਾਂ ਤੇ ਵਿਧਾਇਕਾਂ ਨੇ ਤ੍ਰਿਵੇਂਦਰ ਸਿੰਘ ਰਾਵਤ ਦੀ ਕਾਰਜਸ਼ੈਲੀ ਵਿਰੁੱਧ ਖੁੱਲ੍ਹੀ ਨਾਰਾਜ਼ਗੀ ਜ਼ਾਹਰ ਕੀਤੀ ਸੀ। ਛੱਤੀਸਗੜ੍ਹ ਦੇ ਸਾਬਕਾ ਭਾਜਪਾ ਮੁੱਖ ਮੰਤਰੀ ਰਮਨ ਸਿੰਘ ਬੀਤੇ ਸ਼ਨੀਵਾਰ ਦੇਹਰਾਦੂਨ ਵਿੱਚ ਕਈ ਵਿਧਾਇਕਾਂ ਨੂੰ ਮਿਲ ਕੇ ਇਸ ਬਾਰੇ ਉਨ੍ਹਾਂ ਦੀ ਰਾਏ ਲਈ ਤੇ ਇਸ ਦੀ ਰਿਪੋਰਟ ਨੂੰ ਪਾਰਟੀ ਪ੍ਰਧਾਨ ਨੱਢਾ ਨੂੰ ਸੌਂਪੀ ਸੀ। ਇਸ ਤੋਂ ਬਾਅਦ ਪਾਰਟੀ ਪ੍ਰਧਾਨ ਜੇ ਪੀ ਨੱਢਾ ਨੇ ਤ੍ਰਿਵੇਂਦਰ ਸਿੰਘ ਰਾਵਤ ਨੂੰ ਦਿੱਲੀਸੱਦਿਆ ਸੀ। ਸਾਲ 2017 ਦੀਆਂ ਚੋਣਾਂ ਵਿੱਚ ਭਾਜਪਾ ਨੇ ਉਤਰਾਖੰਡ ਤੋਂ 70 ਸੀਟਾਂ ਵਿੱਚੋਂ 57ਜਿੱਤੀਆਂ ਸਨ ਅਤੇ ਤ੍ਰਿਵੇਂਦਰ ਸਿੰਘ ਰਾਵਤ ਨੂੰ ਮੁੱਖ ਮੰਤਰੀ ਬਣਾਇਆ ਸੀ।

Read More Politics Breaking News Online

ਰਾਜਨੀਤੀ

ਕੋਰੋਨਾ ਦੇ ਕਾਰਨ ਦਿੱਲੀ ਸਿੱਖ ਗੁਰਦੁਆਰਾ ਚੋਣਾਂ ਮੁਲਤਵੀ ਕਰਨ ਦੀ ਸਿਫਾਰਸ਼

Published

on

Sikh Gurdwara elections

ਨਵੀਂ ਦਿੱਲੀ, 20 ਅਪਰੈਲ, – ਦਿੱਲੀ ਵਿੱਚ ਕੋਰੋਨਾ ਵਾਇਰਸ ਦੇ ਕੇਸ ਵਧਦੇ ਵੇਖ ਕੇ 25 ਅਪਰੈਲ ਨੂੰ ਹੋਣ ਵਾਲੀਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ ਕਰਨ ਲਈ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਲੈਫਟੀਨੈਂਟ ਗਵਰਨਰ ਨੂੰ ਚਿੱਠੀ ਭੇਜ ਦਿੱਤੀ ਹੈ।
ਇਸ ਦੀ ਜਾਣਕਾਰੀ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੇ ਦਿੱਤੀਅਤੇ ਟਵੀਟ ਕਰ ਕੇ ਦੱਸਿਆ ਕਿ ਦਿੱਲੀ ਵਿੱਚ ਕੋਰੋਨਾ ਦੇ ਕੇਸਅਤੇ ਕਰਫਿਊ ਕਾਰਨ ਮੁੱਖ ਮੰਤਰੀ ਕੇਜਰੀਵਾਲ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਮੁਲਤਵੀ ਕਰਨ ਲਈ ਕਿਹਾ ਹੈ। ਇਸ ਉੱਤੇ ਆਖਰੀ ਫ਼ੈਸਲਾ ਲੈਫਟੀਨੈਂਟ ਗਵਰਨਰ ਨੇ ਕਰਨਾ ਹੈ।
ਵਰਨਣ ਯੋਗ ਹੈ ਕਿ ਦਿੱਲੀ ਵਿੱਚ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਵਾਸਤੇ ਇਕ ਹਫ਼ਤੇ ਦਾ ਲਾਕਡਾਊਨ ਲਾਇਆ ਗਿਆ ਹੈ। ਇਸ ਦੌਰਾਨ ਸਾਰੀਆਂ ਧਾਰਮਿਕ, ਸਿਆਸੀ ਅਤੇ ਸਮਾਜਿਕ ਸਰਗਰਮੀਆਂ ਉੱਤੇ ਪਾਬੰਦੀ ਹੈ। ਸਰਕਾਰ ਨੇ ਸਿਰਫ ਜ਼ਰੂਰੀ ਸੇਵਾਵਾਂ ਵਾਲੇ ਲੋਕਾਂ ਨੂੰ ਛੋਟ ਦਿੱਤੀ ਹੈ।

Read More Latest Politics News

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਮੋਦੀ ਨੇ ਕਿਹਾ:ਦੇਸ਼ ਬਚਾਉਣਾ ਹੈ ਤਾਂ ਰਾਜ ਸਰਕਾਰਾਂ ਲਾਕਡਾਊਨ ਨੂੰ ਆਖ਼ਰੀ ਬਦਲ ਵਜੋਂ ਵਰਤਣ

Published

on

Narendra modi

ਨਵੀਂ ਦਿੱਲੀ, 20 ਅਪਰੈਲ, – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਮੰਗਲਵਾਰ ਨੂੰ ਦੇਸ਼ ਵਾਸੀਆਂ ਦੇ ਨਾਂਅ ਸੰਦੇਸ਼ ਜਾਰੀ ਕਰਦੇ ਹੋਏ ਕਿਹਾ ਕਿ ਕੋਰੋਨਾ ਮਹਾਮਾਰੀ ਦੇ ਖ਼ਿਲਾਫ਼ ਵੱਡੀ ਲੜਾਈ ਲੜੀ ਜਾ ਰਹੀ ਹੈ ਤੇ ਅਸੀਂ ਆਰਥਿਕ ਸਰਗਰਮੀਆਂ ਜਾਰੀ ਰੱਖਦੇ ਹੋਏ ਹੀ ਇਸ ਉੱਤੇ ਕੰਟਰੋਲ ਪਾਉਣਾ ਹੈ। ਉਨ੍ਹਾ ਨੇ ਇਹ ਸਾਫ਼ ਕਰ ਦਿੱਤਾ ਕਿ ਲਾਕਡਾਊਨ ਆਖ਼ਰੀ ਬਦਲ ਹੈ, ਇਸ ਦੀ ਥਾਂ ਮਾਈਕ੍ਰੋ ਕੰਟੇਨਮੈਂਟ ਜ਼ੋਨ ਉੱਤੇ ਧਿਆਨ ਦਿੱਤਾ ਜਾਵੇ।
ਕੋਰੋਨਾ ਦੀ ਤਾਜ਼ਾ ਲਹਿਰ ਦੌਰਾਨ ਪ੍ਰਧਾਨ ਮੰਤਰੀ ਦੀ ਇਹ ਅਪੀਲ ਓਦੋਂ ਕੀਤੀ ਹੈ, ਜਦੋਂ ਮਹਾਰਾਸ਼ਟਰ, ਦਿੱਲੀਤੇ ਕਈ ਹੋਰ ਰਾਜਾਂ ਨੇ ਲਾਕਡਾਊਨ ਵਰਗੀਆਂ ਸਖ਼ਤ ਪਾਬੰਦੀਆਂ ਲਾ ਦਿੱਤੀਆਂ ਤੇ ਅਦਾਲਤਾਂ ਵੀ ਗੰਭੀਰ ਹੁੰਦੇ ਹਾਲਾਤ ਬਾਰੇ ਲਗਾਤਾਰ ਚਿੰਤਾ ਪ੍ਰਗਟ ਕਰ ਰਹੀਆਂ ਹਨ। ਇਲਾਹਾਬਾਦ ਹਾਈ ਕੋਰਟ ਨੇ ਦੋ ਦਿਨ ਪਹਿਲਾਂ ਉੱਤਰ ਪ੍ਰਦੇਸ਼ ਦੇ ਪੰਜ ਵੱਡੇ ਸ਼ਹਿਰਾਂ ਵਿੱਚ ਲਾਕਡਾਊਨ ਲਾਉਣ ਲਈ ਕਿਹਾ ਸੀ, ਜਿਸ ਨੂੰ ਸੁਪਰੀਮ ਕੋਰਟ ਨੇ ਰੋਕ ਦਿੱਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅਜੇ ਤਕ ਅਸੀਂ ਧੀਰਜ ਅਤੇ ਅਨੁਸ਼ਾਸਨ ਨਾਲ ਕੋਰੋਨਾ ਦੇ ਖ਼ਿਲਾਫ਼ ਲੜਾਈ ਲੜੀ ਹੈ, ਸਾਨੂੰ ਧੀਰਜ ਨਹੀਂ ਛੱਡਣਾ ਚਾਹੀਦਾ। ਉਨ੍ਹਾਂ ਕਿਹਾ ਕਿ ਕੋਰੋਨਾ ਦੀ ਪਹਿਲੀ ਲਹਿਰ ਦੇ ਸਮੇਂ ਹਾਲਾਤ ਹੋਰ ਸਨ, ਸਾਡੇ ਕੋਲ ਵਸੀਲਿਆਂ ਦੀ ਕਮੀ ਸੀ, ਅੱਜ ਅਸੀਂ ਪਹਿਲਾਂ ਤੋਂ ਵੱਧ ਤਿਆਰ ਹਾਂ, ਸਾਡੇ ਕੋਲ ਕੇਸਾਂ ਦੀ ਜਾਂਚ ਲਈ ਲੈਬਾਰਟਰੀਆਂ ਦਾ ਵੱਡਾ ਨੈੱਟਵਰਕ ਹੈ, ਲਗਾਤਾਰ ਟੈਸਟਿੰਗ ਵਧਾ ਰਹੇ ਹਾਂ ਤੇਸਾਡੀ ਕੋਸ਼ਿਸ਼ ਲੋਕਾਂ ਦੀ ਜਾਨ ਬਚਾਉਣ ਦੀ ਹੈ। ਉਨ੍ਹਾਂ ਕਿਹਾ ਕਿ ਪਹਿਲੀ ਮਈ ਮਗਰੋਂ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਵੈਕਸੀਨ ਲੱਗਣ ਲੱਗੇਗੀ ਅਤੇ ਸਰਕਾਰੀ ਹਸਪਤਾਲਾਂ ਵਿੱਚ ਪਹਿਲਾਂ ਵਾਂਗ ਵੈਕਸੀਨ ਮੁਫ਼ਤ ਲੱਗੇਗੀ।ਲਾਕਡਾਊਨ ਦੇ ਡਰ ਕਾਰਨ ਆਪਣੇ ਘਰੀਂ ਜਾਂਦੇ ਪਰਵਾਸੀ ਕਾਮਿਆਂ ਨੂੰ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਹ ਲੋਕ ਜਿੱਥੇ ਹਨ, ਉੱਥੇ ਰਹਿਣ, ਕਿਸੇ ਨੂੰ ਕੋਈ ਤਕਲੀਫ਼ ਨਹੀਂ ਹੋਣ ਦਿੱਤੀ ਜਾਵੇਗੀ। ਕਾਰੋਬਾਰ ਚੱਲਦੇ ਰਹਿਣਗੇ ਤੇ ਮਹਾਮਾਰੀ ਤੋਂ ਬਚਾਅ ਦੇ ਪ੍ਰਬੰਧ ਕੀਤੇ ਜਾਣਗੇ।

Read More Political News Today

Continue Reading

ਰਾਜਨੀਤੀ

ਕੈਪਟਨ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਦਾ ਐਲਾਨ

Published

on

captain-amarinder-singh

ਚੰਡੀਗੜ੍ਹ, 20 ਅਪਰੈਲ, – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਸਾਲ ਰਾਜ ਦੇ ਸਰਕਾਰੀ ਸਕੂਲਾਂ ਦੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਵੰਡਣ ਅਤੇਮਿਡ-ਡੇ ਮੀਲ ਵਰਕਰਾਂ ਦੀਆਂ ਤਨਖਾਹਾਂ ਵਿਚ 500 ਰੁਪਏ ਮਹੀਨੇ ਦਾ ਵਾਧਾ ਕਰਨ ਦਾ ਐਲਾਨ ਕੀਤਾ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ 2.14 ਲੱਖ ਹੋਰ ਸਮਾਰਟ ਫੋਨ ਦੇਣ ਦਾ ਕੰਮ ਅਗਲੇ ਤਿੰਨ ਮਹੀਨਿਆਂ ਵਿਚ ਸ਼ੁਰੂ ਹੋਵੇਗਾ, ਜਿਸ ਲਈ ਸਾਲ 2020-21 ਦੇ ਬਜਟ ਵਿੱਚਰਕਮ ਰੱਖੀ ਹੋਈ ਹੈ। ਉਨ੍ਹਾਂ ਕਿਹਾ ਕਿ ਅਗਲੀ ਕੈਬਨਿਟ ਮੀਟਿੰਗ ਵਿਚ ਇਸ ਨੂੰ ਪ੍ਰਵਾਨਗੀ ਦੇਣ ਤੋਂ ਬਾਅਦ ਫੋਨ ਖਰੀਦਣ ਦੇ ਆਰਡਰ ਜਾਰੀ ਕਰ ਦਿੱਤੇ ਜਾਣਗੇ ਤਾਂ ਕਿ ਤੈਅ ਸਮੇਂ ਵਿੱਚ ਫੋਨ ਵੰਡ ਦਿੱਤੇ ਜਾਣ। ਇਸ ਮੌਕੇ ਮਿਡ-ਡੇ ਮੀਲ ਦੇ ਵਰਕਰਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਦੇ ਭੱਤੇ ਵਿੱਚ ਵਿਚ ਸਾਲ 2017 ਵਿਚ ਵਾਧਾ ਹੋਇਆ ਸੀ, ਇਸ ਕਰ ਕੇ ਪੰਜ ਸੌ ਰੁਪਏ ਮਾਸਿਕ ਵਾਧਾ ਕੀਤਾ ਜਾਣਾ ਬਣਦਾ ਹੈ, ਜਿਸ ਨਾਲ 42000 ਵਰਕਰਾਂ ਨੂੰ ਲਾਭ ਹੋਵੇਗਾ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca