Uttarakhand High Court bans travel to Char Dham due to threat
Connect with us [email protected]

ਅੰਤਰਰਾਸ਼ਟਰੀ

ਉੱਤਰਾਖੰਡ ਹਾਈ ਕੋਰਟ ਨੇ ਕੋਵਿਡ-19 ਦੇ ਖਤਰੇ ਕਾਰਨ ਚਾਰ ਧਾਮ ਯਾਤਰਾ ਉੱਤੇ ਰੋਕ ਲਾਈ

Published

on

Char Dham

ਨੈਨੀਤਾਲ, 28 ਜੂਨ, – ਉੱਤਰਾਖੰਡ ਹਾਈ ਕੋਰਟ ਨੇ ਸਥਾਨਕ ਲੋਕਾਂ ਲਈ ਇਕ ਜੁਲਾਈ ਤੋਂ ਚਾਰ ਧਾਮ ਯਾਤਰਾ ਸ਼ੁਰੂ ਕਰਨ ਦੇ ਰਾਜ ਸਰਕਾਰ ਦੇ ਫੈਸਲੇ ਨੂੰ ਪਲਟ ਕੇ ਇਸ ਉੱਤੇ ਰੋਕ ਲਾ ਦਿੱਤੀ ਹੈ।
ਚੀਫ ਜਸਟਿਸ ਆਰ ਐੱਸ ਚੌਹਾਨ ਅਤੇ ਜਸਟਿਸ ਆਲੋਕ ਕੁਮਾਰ ਵਰਮਾ ਦੀ ਬੈਂਚ ਨੇਕੋਵਿਡ-19 ਦੀ ਮਾਰ ਦੇ ਦੌਰਾਨ ਹੋ ਰਹੀ ਇਸ ਚਾਰ ਧਾਮ ਯਾਤਰਾ ਦੌਰਾਨ ਸੈਲਾਨੀਆਂ ਤੇ ਸ਼ਰਧਾਲੂਆਂ ਲਈ ਰਾਜ ਸਰਕਾਰ ਦੇ ਪ੍ਰਬੰਧਾਂ ਉੱਤੇਕਾਫੀ ਨਾਰਾਜ਼ਗੀ ਜ਼ਾਹਿਰ ਕਰਦੇ ਹੋਏ ਰਾਜਸਰਕਾਰਦਾ ਉਹ ਫੈਸਲਾ ਰੋਕ ਦਿੱਤਾ ਹੈ, ਜਿਸ ਵਿੱਚ ਚਮੋਲੀ, ਰੁਦਰਪ੍ਰਯਾਗ ਅਤੇ ਉੱਤਰਕਾਸ਼ੀ ਜਿ਼ਲਿਆਂ ਦੇ ਲੋਕਾਂ ਨੂੰ ਇਕ ਜੁਲਾਈ ਤੋਂ ਹਿਮਾਲਿਆਈ ਤੀਰਥਾਂ ਦੇ ਦਰਸ਼ਨਾਂ ਦੀ ਖੁੱਲ੍ਹ ਦਿੱਤੀ ਗਈ ਸੀ।
ਵਰਨਣ ਯੋਗ ਹੈ ਕਿ ਉੱਤਰਾ ਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੀ ਪ੍ਰਧਾਨਗੀ ਵਿੱਚਬੀਤੀ 25 ਜੂਨ ਨੂੰ ਰਾਜ ਸਰਕਾਰ ਦੀ ਬੈਠਕ ਵਿੱਚ ਇਕ ਜੁਲਾਈ ਤੋਂ ਉਨ੍ਹਾਂ ਜਿ਼ਲਿਆਂ ਦੇ ਲੋਕਾਂ ਨੂੰ ਮੰਦਰਾਂ ਦੇ ਦਰਸ਼ਨ ਕਰਨ ਦੀ ਖੁੱਲ੍ਹ ਦੇਣ ਦਾ ਫੈਸਲਾ ਹੋਇਆ ਸੀ, ਜਿਥੇ ਉਹ ਰਹਿੰਦੇ ਹਨ। ਚਮੋਲੀ ਜਿ਼ਲੇ ਦੇ ਲੋਕਾਂ ਨੂੰ ਬਦਰੀਨਾਥ, ਰੁਦਰਪ੍ਰਯਾਗ ਜਿ਼ਲੇ ਦੇ ਲੋਕਾਂ ਨੂੰ ਕੇਦਾਰਨਾਥ ਅਤੇ ਉੱਤਰਕਾਸ਼ੀ ਜਿ਼ਲੇ ਦੇ ਲੋਕਾਂ ਨੂੰ ਗੰਗੋਤਰੀ ਤੇ ਯਮੁਨੋਤਰੀ ਮੰਦਰ ਦੇ ਦਰਸ਼ਨਾਂ ਦੀ ਖੁੱਲ੍ਹਦਿੱਤੀ ਗਈ ਸੀ। ਹਾਈ ਕੋਰਟ ਨੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੌਰਾਨ ਯਾਤਰਾ ਚਲਾਉਣ ਵਿੱਚ ਖਤਰੇ ਨਾਲ ਸਬੰਧਤ ਇਕ ਪਟੀਸ਼ਨ ਉੱਤੇ ਸੁਣਵਾਈ ਦੌਰਾਨ ਰੋਕ ਲਾਈ ਹੈ। ਇਸ ਮੌਕੇਹਾਈ ਕੋਰਟ ਨੇ ਤੀਰਥ ਸਥਾਨਾਂ ਨਾਲ ਜੁੜੀਆਂ ਲੋਕਾਂ ਦੀਆਂ ਭਾਵਨਾਵਾਂ ਦਾ ਧਿਆਨਰੱਖਦੇ ਹੋਏ ਸਰਕਾਰ ਨੂੰ ਮੰਦਰਾਂ ਵਿੱਚ ਚੱਲਦੀਆਂ ਰਸਮਾਂ ਤੇ ਸਮਾਰੋਹਾਂ ਦਾ ਪੂਰੇ ਦੇਸ਼ ਵਿੱਚ ਸਿੱਧਾ ਟੈਲੀਕਾਸਟ ਕਰਨ ਦਾ ਪ੍ਰਬੰਧ ਕਰਨ ਨੂੰ ਕਿਹਾ ਹੈ। ਅਦਾਲਤ ਨੇ ਕਿਹਾ ਕਿ ਕੁਝ ਲੋਕਾਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਣ ਦੀ ਬਜਾਏ ਕੋਰੋਨਾ ਵਾਇਰਸ ਦੇ ਡੈਲਟਾ ਪਲੱਸ ਵੇਰੀਐਂਟ ਤੋਂ ਸਾਰਿਆਂ ਨੂੰ ਬਚਾਉਣਾ ਵੱਧ ਜ਼ਰੂਰੀ ਹੈ।

Read More Latest Punjabi News

ਅੰਤਰਰਾਸ਼ਟਰੀ

ਪਾਕਿਸਤਾਨ ਵਿੱਚ ਪੁਲਸ ਅਧਿਕਾਰੀ ਦਾ ਗੋਲੀ ਮਾਰ ਕੇ ਕਤਲ

Published

on

Shot dead

ਪੇਸ਼ਵਾਰ, 3 ਅਗਸਤ – ਪਾਕਿਸਤਾਨ ਦੇ ਗੜਬੜ ਵਾਲੇ ਖੈਬਰ ਪਖ਼ਤੂਨਖਵਾ ਸੂਬੇ ਵਿੱਚ ਪੋਲੀਉ ਵੈਕਸੀਂ ਵਾਲੇ ਕਰਮਚਾਰੀਆਂ ਦੇ ਦਲ ਨੂੰ ਸੁਰੱਖਿਆ ਦੇ ਰਹੇ ਪੁਲਸ ਅਧਿਕਾਰੀ ਦਾ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਹੈ। ਦੋ ਦਿਨਾਂ ਵਿੱਚ ਇਹ ਇਸ ਤਰ੍ਹਾਂ ਦੀ ਦੂਜੀ ਘਟਨਾ ਹੈ।
ਪੁਲਸ ਨੇ ਦੱਸਿਆ ਕਿ ਅਧਿਕਾਰੀ ਉੱਤੇ ਮੋਟਰਸਾਈਕਲ ਸਵਾਰ ਬਦਮਾਸ਼ਾਂ ਨੇ ਓਦੋਂ ਹਮਲਾ ਕੀਤਾ, ਜਦੋਂ ਉਹ ਦੱਖਣੀ ਵਜੀਰਿਸਤਾਨ ਨਾਲ ਲੱਗਦੇ ਡੇਰਾ ਇਸਮਾਈਲ ਖ਼ਾਨ ਵਿੱਚ ਪੋਲੀਉ ਕਰਮਚਾਰੀਆਂ ਨਾਲ ਜਾ ਰਹੇ ਸਨ। ਕਾਤਲਾਂ ਨੂੰ ਫੜਨ ਲਈ ਮੁਹਿੰਮ ਚੱਲ ਰਹੀ ਹੈ। ਇਸ ਤੋਂ ਇੱਕ ਦਿਨ ਪਹਿਲਾਂ ਪੇਸ਼ਾਵਰ ਦੇ ਦਾਊਦਜਈ ਇਲਾਕੇ ਵਿੱਚ ਮੋਟਰਸਾਈਕਲ ਉੱਤੇ ਆਏ ਕੁਝ ਬਦਮਾਸ਼ਾਂ ਨੇ ਇੱਕ ਸਿਪਾਹੀ ਉੱਤੇ ਗੋਲੀਆਂ ਚਲਾਈਆਂ ਤੇ ਫਰਾਰ ਹੋ ਗਏ। ਪੁਲਸ ਕਰਮਚਾਰੀ ਪੋਲੀਉ ਕਰਮਚਾਰੀਆਂ ਦੀ ਇੱਕ ਟੀਮ ਨਾਲ ਡਿਊਟੀ ਕਰਨ ਦੇ ਬਾਅਦ ਘਰ ਪਰਤ ਰਿਹਾ ਸੀ। ਪਾਕਿਸਤਾਨ ਵਿੱਚ ਪੋਲੀਉ ਸਿਹਤ ਕਾਰਕੁਨ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੰਭਾਲਣ ਵਾਲੇ ਪੁਲਸ ਅਧਿਕਾਰੀਆਂ ਉੱਤੇ ਆਏ ਦਿਨ ਅਤਿਵਾਦੀਆਂ ਅਤੇ ਬਦਮਾਸ਼ਾਂ ਵੱਲੋਂ ਹਮਲੇ ਕੀਤੇ ਜਾਂਦੇ ਹਨ।

Continue Reading

ਅੰਤਰਰਾਸ਼ਟਰੀ

ਅਮਰੀਕਾ ਵਿੱਚ ਕਿਰਾਏਦਾਰ ਬੇਘਰ ਹੋ ਸਕਦੇ ਨੇ

Published

on

america

ਬੋਸਟਨ, 3 ਅਗਸਤ – ਅਮਰੀਕਾ ਵਿੱਚ ਰਾਜ ਪੱਧਰੀ ਇੱਕ ਹੁਕਮ ਦੀ ਮਿਆਦ ਕੱਲ੍ਹ ਖ਼ਤਮ ਹੋਣ ਪਿੱਛੋਂ ਕਿਰਾਏ ਦੇ ਘਰਾਂ ਵਿੱਚ ਰਹਿੰਦੇ ਲੋਕਾਂ ਨੂੰ ਆਪਣੇ ਮਕਾਨ ਜਲਦ ਖ਼ਾਲੀ ਕਰਕੇ ਬੇਘਰ ਹੋਣਾ ਪੈ ਸਕਦਾ ਹੈ।
ਕੋਰੋਨਾ ਦੀ ਮਹਾਂਮਾਰੀ ਦੌਰਾਨ ਮਕਾਨ ਖ਼ਾਲੀ ਕਰਾਉਣ ਉੱਤੇ ਰੋਕ ਸੀ। ਰਿਹਾਇਸ਼ ਬਾਰੇ ਬੁਲਾਰਿਆਂ ਨੇ ਸ਼ੱਕ ਪ੍ਰਗਟ ਕੀਤਾ ਹੈ ਕਿ ਕੇਂਦਰੀ ਰੋਗ ਕੰਟਰੋਲ ਅਤੇ ਰੋਕਥਾਮ ਏਜੰਸੀ (ਸੀ ਡੀ ਸੀ ਪੀ) ਵੱਲੋਂ ਲਾਈ ਰੋਕ ਖ਼ਤਮ ਹੋਣ `ਤੇ ਆਉਣ ਵਾਲੇ ਹਫ਼ਤਿਆਂ ਵਿੱਚ ਲੱਖਾਂ ਲੋਕਾਂ ਨੂੰ ਆਪਣੇ ਕਿਰਾਏ ਦੇ ਘਰ ਖ਼ਾਲੀ ਕਰਨੇ ਪੈ ਸਕਦੇ ਹਨ। ਬਾਈਡੇਨ ਪ੍ਰਸ਼ਾਸਨ ਨੇ ਕੱਲ੍ਹ ਕਿਹਾ ਸੀ ਕਿ ਉਹ ਇਸ ਰੋਕ ਨੂੰ ਅੱਗੇ ਨਹੀਂ ਵਧਾਉਣਗੇ, ਕਿਉਂਕਿ ਅਮਰੀਕਾ ਦੀ ਸੁਪਰੀਮ ਕੋਰਟ ਨੇ ਸੰਕੇਤ ਦਿੱਤਾ ਹੈ ਕਿ ਕਿਰਾਏ ਦੇ ਮਕਾਨ ਖ਼ਾਲੀ ਕਰਨ ਉੱਤੇ ਲਾਈ ਗਈ ਰੋਕ ਨੂੰ ਸਿਰਫ਼ ਮਹੀਨੇ ਦੇ ਅੰਤ ਤਕ ਵਧਾਇਆ ਜਾ ਸਕਦਾ ਹੈ। ਪਾਰਲੀਮੈਂਟ ਮੈਂਬਰਾਂ ਨੇ ਕੱਲ੍ਹ ਕਿਰਾਏ ਦੇ ਘਰ ਖ਼ਾਲੀ ਕਰਨ ਉੱਤੇ ਰੋਕ ਨੂੰ ਕੁਝ ਮਹੀਨੇ ਵਧਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀਂ ਮਿਲੀ। ਬਾਈਡੇਨ ਪ੍ਰਸ਼ਾਸਨ ਨੇ ਉਮੀਦ ਪ੍ਰਗਟਾਈ ਹੈ ਕਿ ਦਸੰਬਰ ਅਤੇ ਮਾਰਚ ਵਿੱਚ ਕਾਂਗਰਸ ਵੱਲੋਂ ਕਿਰਾਇਆ ਸਹਾਇਤਾ ਵਾਲੇ ਘਰ ਖ਼ਾਲੀ ਕਰਨ ਦਾ ਸੰਕਟ ਟਾਲਣ ਵਿੱਚ ਮਦਦ ਕਰੇਗੀ, ਪਰ ਇਨ੍ਹਾਂ ਦੀ ਵੰਡ ਵਿੱਚ ਕਾਫ਼ੀ ਦੇਰੀ ਹੋਈ ਹੈ। ਏਸ਼ਲੇ ਫੋਨਸਿਰੀ (22) ਦੇ ਘਰ ਖ਼ਾਲੀ ਕਰਨ ਦੇ ਕੇਸ ਦੀ ਕੱਲ੍ਹ ਸੁੁਣਵਾਈ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਮਕਾਨ ਮਾਲਕ ਨੇ ਕਿਰਾਇਆ ਸਹਾਇਤਾ ਲੈਣ ਤੋਂ ਮਨਾ ਕਰ ਦਿੱਤਾ ਹੈ।

Continue Reading

ਅੰਤਰਰਾਸ਼ਟਰੀ

ਬੇਲਾਰੂਸ ਦੀ ਰੇਸਰ ਵੱਲੋਂ ਵਾਪਸ ਜਾਣ ਤੋਂ ਇਨਕਾਰ

Published

on

Belarusian racer

ਟੋਕੀਓ, 3 ਅਗਸਤ – ਜਾਪਾਨ ਵਿੱਚ ਓਲੰਪਿਕ ਖੇਡਾਂ ਦੇ ਦੌਰਾਨ ਬੀਤੇ ਦਿਨ ਏਅਰਪੋਰਟ ਉੱਤੇ ਹੰਗਾਮਾ ਹੋ ਗਿਆ। ਖੇਡਾਂ ਵਿੱਚ ਹਿੱਸਾ ਲੈਣ ਆਈ ਬੇਲਾਰੂਸ ਦੀ ਐਥਲੀਟ ਕ੍ਰਿਸਟਸੀਨਾ ਸੀਮਾਨੌਸਕਾਇਆ (24) ਨੇ ਆਪਣੇ ਦੇਸ਼ ਵਾਪਸ ਜਾਣ ਤੋਂ ਇਨਕਾਰ ਕਰ ਦਿੱਤਾ ਹੈ। ਉਸ ਨੇ ਕਿਹਾ ਕਿ ਉਥੇ ਉਸ ਨੂੰ ਖਤਰਾ ਹੈ। ਹਵਾਈ ਅੱਡੇ ਉੱਤੇ ਹੀ ਉਸ ਨੇ ਉਥੇ ਤੈਨਾਤ ਜਾਪਾਨੀ ਪੁਲਸ ਦੀ ਮਦਦ ਲੈ ਲਈ। ਇਸ ਦੇ ਬਾਅਦ ਉਸ ਨੂੰ ਟੋਕੀਓ ਵਿਚਲੇ ਪੋਲੈਂਡ ਦੇ ਦੂਤਘਰ ਨੇ ਮਨੁੱਖੀ ਆਧਾਰ ਉੱਤੇ ਆਪਣੇ ਦੇਸ਼ ਦਾ ਵੀਜ਼ਾ ਜਾਰੀ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਆਪਣੇ ਦੇਸ਼ ਵਿੱਚ ਸਰਕਾਰ ਵਿਰੋਧੀ ਅੰਦੋਲਨਾਂ ਤੋਂ ਪ੍ਰੇਸ਼ਾਨ ਕ੍ਰਿਸਟਸੀਨਾ ਨੇ ਦੋਸ਼ ਲਗਾਇਆ ਕਿ ਜਾਪਾਨ ਆਏ ਬੇਲਾਰੂਸ ਓਲੰਪਿਕ ਐਸੋਸੀਏਸ਼ਨ ਦੇ ਅਧਿਕਾਰੀ ਅਤੇ ਕੋਚ ਉਨ੍ਹਾਂ ਨਾਲ ਚੰਗਾ ਵਿਹਾਰ ਨਹੀਂ ਕਰਦੇ। ਉਨ੍ਹਾਂ ਉੱਤੇ ਵੀਰਵਾਰ ਨੂੰ ਚਾਰ ਗੁਣਾ 400 ਮੀਟਰ ਰਿਲੇ ਰੇਸ ਵਿੱਚ ਹਿੱਸਾ ਲੈਣ ਦਾ ਦਬਾਅ ਪਾਇਆ ਜਾ ਰਿਹਾ ਹੈ, ਜਿਸ ਵਿੱਚ ਉਹ ਪਹਿਲਾਂ ਕਦੇ ਨਹੀਂ ਦੌੜੀ? ਬੀਤੇ ਸ਼ੁੱਕਰਵਾਰ ਕ੍ਰਿਸਟਸੀਨਾ 100 ਮੀਟਰ ਦੀ ਰੇਸ ਵਿੱਚ ਦੌੜੀ ਸੀ ਅਤੇ ਕੱਲ੍ਹ ਉਸ ਨੇ 200 ਮੀਟਰ ਦੇ ਮੁਕਾਬਲੇ ਵਿੱਚ ਹਿੱਸਾ ਲੈਣਾ ਸੀ, ਪਰ ਉਸ ਤੋਂ ਪਹਿਲਾਂ ਹੀ ਐਤਵਾਰ ਨੂੰ ਵਿਵਾਦ ਦੇ ਕਾਰਨ ਬੇਲਾਰੂਸ ਦੇ ਅਧਿਕਾਰੀਆਂ ਨੇ ਉਸ ਨੂੰ ਵਾਪਸ ਜਾਣ ਲਈ ਕਹਿ ਦਿੱਤਾ। ਕ੍ਰਿਸਟਸੀਨਾ ਨੇ ਇਸਤਾਂਬੁਲ ਜਾਣ ਵਾਲੇ ਜਹਾਜ਼ ਵਿੱਚ ਬੈਠਣ ਤੋਂ ਇਨਕਾਰ ਕਰ ਦਿੱਤਾ ਤਾਂ ਪੋਲੈਂਡ ਨੇ ਉਸ ਨੂੰ ਵੀਜ਼ਾ ਜਾਰੀ ਕਰ ਦਿੱਤਾ ਹੈ।

Continue Reading

ਰੁਝਾਨ


Copyright by IK Soch News powered by InstantWebsites.ca