Violent clashes between farmers and police in protest of BJP rally
Connect with us apnews@iksoch.com

ਪੰਜਾਬੀ ਖ਼ਬਰਾਂ

ਭਾਜਪਾ ਦੀ ਰੈਲੀ ਦਾ ਵਿਰੋਧ ਕਰਦੇ ਹੋਏ ਕਿਸਾਨਾਂ ਅਤੇ ਪੁਲਸ ਵਿਚਾਲੇ ਜ਼ਬਰਦਸਤ ਝੜਪਾਂ

Published

on

police
  • ਦੋ ਦਰਜਨ ਕਿਸਾਨ ਵਰਕਰ ਤੇ ਸਿੱਖ ਸੰਗਠਨਾਂ ਦੇ ਆਗੂ ਗ੍ਰਿਫਤਾਰ
    ਲੁਧਿਆਣਾ, 3 ਜਨਵਰੀ – ਸਥਾਨਕ ਸ਼ਿੰਗਾਰ ਸਿਨੇਮਾ ਰੋਡ ਉੱਤੇ ਭਾਜਪਾ ਦੀ ਰੈਲੀ ਦਾ ਵਿਰੋਧ ਕਰ ਰਹੇ ਕਿਸਾਨਾਂ ਅਤੇ ਪੁਲਸ ਦੀ ਕੱਲ੍ਹ ਝੜਪ ਹੋ ਗਈ। ਪੁਲਸ ਨੇ ਦੋ ਦਰਜਨ ਦੇ ਕਰੀਬ ਕਿਸਾਨਾਂ ਤੇ ਸਿੱਖ ਸੰਗਠਨਾਂ ਦੇ ਆਗੁੂਆਂ ਨੂੰ ਹਿਰਾਸਤ ਵਿੱਚ ਲੈ ਲਿਆ, ਪਰ ਬਾਅਦ ਵਿੱਚ ਇਨ੍ਹਾਂ ਨੂੰ ਛੱਡ ਦਿੱਤਾ ਗਿਆ।
    ਅਸਲ ਵਿੱਚ ਕੱਲ੍ਹ ਭਾਜਪਾ ਨੇ ਪੰਜਾਬ ਦੀ ਕਾਂਗਰਸ ਸਰਕਾਰ ਦੇ ਖਿਲਾਫ ਸ਼ਿੰਗਾਰ ਸਿਨੇਮਾ ਰੋਡ ਉੱਤੇ ਇੱਕ ਰੈਲੀ ਕਰਨੀ ਸੀ। ਸਮਰਾਲਾ ਚੌਕ ਨੇੜੇ ਰੈਲੀ ਸ਼ੁਰੂ ਹੋਣ ਤੋਂ ਪਹਿਲਾਂ ਸੱਠ ਦੇ ਕਰੀਬ ਕਿਸਾਨ ਤੇ ਸਿੱਖ ਸੰਗਠਨਾਂ ਦੇ ਆਗੂ ਇਕੱਠੇ ਹੋ ਗਏ ਅਤੇ ਇਨ੍ਹਾਂ ਨੇ ਪੁਲਸ ਵੱਲੋਂ ਲਾਈਆਂ ਰੋਕਾਂ ਤੋੜਨ ਦੀ ਕੋਸ਼ਿਸ਼ ਕੀਤੀ, ਪਰ ਪੁਲਸ ਨੇ ਕੋਸ਼ਿਸ਼ ਨਾਕਾਮ ਕਰ ਦਿੱਤੀ ਤਾਂ ਸਿੱਖ ਸੰਗਠਨਾਂ ਅਤੇ ਕਿਸਾਨ ਆਗੂਆਂ ਨੇ ਉਥੇ ਹੀ ਭਾਜਪਾ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਪੁਲਸ ਦੀਆਂ ਰੋਕਾਂ ਤੋੜ ਕੇ ਦੋ ਦਰਜਨ ਦੇ ਕਰੀਬ ਕਿਸਾਨ ਅਤੇ ਸਿੱਖ ਸੰਗਠਨਾਂ ਦੇ ਆਗੂ ਰੈਲੀ ਵਾਲੀ ਥਾਂ ਨੇੜੇ ਚਲੇ ਗਏ ਅਤੇ ਭਾਜਪਾ ਆਗੂਆਂ ਮੂਹਰੇ ਨਾਅਰੇਬਾਜ਼ੀ ਸ਼ੁਰੂੁ ਕਰ ਦਿੱਤੀ। ਦੋਵਾਂ ਪਾਸੇ ਸਥਿਤੀ ਤਣਾਅ ਵਾਲੀ ਹੁੰਦੀ ਵੇਖ ਕੇ ਪੁਲਸ ਨੇ ਇਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਨ੍ਹਾਂ ਵਿੱਚ ਬਹੁਤੇ ਨੌਜਵਾਨ ਸਨ, ਜਿਨ੍ਹਾਂ ਨੇ ਹੱਥਾਂ ਵਿੱਚ ਕਿਸਾਨ ਜਥੇਬੰਦੀਆਂ ਦੇ ਝੰਡੇ ਅਤੇ ਕਾਲੇ ਝੰਡੇ ਫੜੇ ਹੋਏ ਸਨ ਤੇ ਕੁਝ ਨੌਜਵਾਨਾਂ ਵੱਲੋਂ ਸਿਰਾਂਉੱਤੇ ਕਾਲੀਆਂ ਪੱਟੀਆਂ ਬੰਨ੍ਹ ਰੱਖੀਆਂ ਸਨ। ਸਿੱਖ ਆਗੂ ਪ੍ਰਦੀਪ ਸਿੰਘ ਤੇ ਹਰਪ੍ਰੀਤ ਸਿੰਘ ਮਖੂ ਨੇ ਪੱਤਰਕਾਰਾਂ ਨੂੰ ਕਿਹਾ ਕਿ ਉਹ ਸ਼ਾਂਤ ਮਈਪ੍ਰਦਰਸ਼ਨ ਕਰ ਰਹੇ ਸਨ, ਪਰ ਪੁਲਸ ਨੇ ਉਨ੍ਹਾਂ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ।
    ਰੈਲੀ ਵਿੱਚ ਟਰੈਕਟਰ ਲੈ ਕੇ ਆਏਇੱਕ ਨੌਜਵਾਨ ਨੇ ਪੁਲਸ ਰੋਕਾਂ ਨੂੰ ਟਰੈਕਟਰ ਨਾਲ ਤੋੜਨ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਨੇ ਸਖਤੀ ਨਾਲ ਉਸ ਦਾ ਟਰੈਕਟਰ ਮੋੜ ਦਿੱਤਾ। ਯੂਥ ਕਾਂਗਰਸ ਨੇ ਵੀ ਭਾਜਪਾ ਰੈਲੀ ਦਾ ਵਿਰੋਧ ਕੀਤਾ ਅਤੇ ਰੈਲੀ ਦੀ ਥਾਂ ਦੇ ਨੇੜੇ ਭਾਜਪਾ ਦੇ ਖਿਲਾਫ ਜੰਮ ਕੇ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ। ਪੁਲਸ ਨੇ ਯੂਥ ਕਾਂਗਰਸੀ ਵਰਕਰਾਂ ਨੂੰ ਵੀਕੁਝ ਸਮੇਂ ਲਈ ਹਿਰਾਸਤ ਵਿੱਚ ਲੈ ਕੇ ਛੱਡ ਦਿੱਤਾ।

ਪੰਜਾਬੀ ਖ਼ਬਰਾਂ

ਰੇਲ ਗੱਡੀ ਤੋਂ ਡਿੱਗਾ ਮੋਬਾਈਲ ਚੁੱਕਣ ਉੱਤਰੇ ਨੌਜਵਾਨ ਦੀ ਜਾਨ ਗਈ

Published

on

death

ਪਠਾਨਕੋਟ, 20 ਜਨਵਰੀ – ਪਠਾਨਕੋਟ ਕੈਂਟ ਸਟੇਸ਼ਨ ਤੋਂ ਤਿੰਨ ਕਿਲੋਮੀਟਰ ਦੂਰ ਭੜੌਲੀ ਜੰਕਸ਼ਨ ਦੇ ਕੋਲ ਚਲਦੀ ਟਰੇਨ ਤੋਂ ਮੋਬਾਈਲ ਡਿੱਗਣ ਨਾਲ ਇੱਕ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਦਾ ਨਾਂਅ ਪ੍ਰਸ਼ਾਂਤ ਕੁਸ਼ਵਾਹਾ (19) ਪੁੱਤਰ ਰਾਮ ਕਿਸ਼ੋਰ ਕੁਸ਼ਵਾਹਾ ਕਾਨਪੁਰ (ਯੂ ਪੀ) ਦੱਸਿਆ ਜਾ ਰਿਹਾ ਹੈ ਅਤੇ ਉਹ ਆਪਣੇ ਹੋਰ ਸਾਥੀਆਂ ਸਮੇਤ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾ ਰਿਹਾ ਸੀ।
ਪਤਾ ਲੱਗਾ ਹੈ ਕਿ ਪ੍ਰਸ਼ਾਂਤ ਕੁਸ਼ਵਾਹਾ ਟਾਟਾ ਨਗਰ ਤੋਂ ਜੰਮੂ ਜਾਂਦੀ ਟਾਟਾ ਮੂਰੀ ਐਕਸਪ੍ਰੈਸ ਵਿੱਚ ਆਪਣੇ ਸਾਥੀਆਂ ਨਾਲ ਸਫਰ ਕਰ ਰਿਹਾ ਸੀ। ਭੜੌਲੀ ਜੰਕਸ਼ਨ ਕੋਲ ਜਾ ਕੇ ਉਸ ਦਾ ਮੋਬਾਈਲ ਫੋਨ ਚਲਦੀ ਟਰੇਨ ਤੋਂ ਥੱਲੇ ਡਿੱਗ ਗਿਆ। ਉਸ ਮੋਬਾਈਲ ਨੂੰ ਫੜਨ ਲਈ ਉਸ ਨੇ ਚਲਦੀ ਟਰੇਨ ਤੋਂ ਛਾਲ ਮਾਰੀ ਤਾਂ ਟਰੇਨ ਦੀ ਲਪੇਟ ਵਿੱਚ ਆ ਕੇ ਗੰਭੀਰ ਜ਼ਖਮੀ ਹੋ ਗਿਆ। ਉਸ ਦੇ ਨਾਲ ਜਾਂਦੇ ਸਾਥੀਆਂ ਨੇ ਟਰੇਨ ਦੀ ਚੇਨ ਨੂੰ ਖਿੱਚ ਕੇ ਟਰੇਨ ਰੁਕਵਾਈ ਤੇ ਉਸ ਨੂੰ ਗੰਭੀਰ ਹਾਲਤ ਵਿੱਚ ਨਜ਼ਦੀਕੀ ਪ੍ਰਾਈਵੇਟ ਹਸਪਤਾਲ ਇਲਾਜ ਲਈ ਦਾਖਲ ਕਰਾਇਆ, ਪਰ ਜ਼ਿਆਦਾ ਖੂਨ ਨਿਕਲਣ ਨਾਲ ਉਸ ਨੇ ਹਸਪਤਾਲ ਵਿੱਚ ਦਮ ਤੋੜ ਦਿੱਤਾ। ਰੇਲਵੇ ਪੁਲਸ (ਜੀ ਆਰ ਪੀ) ਦੇ ਇੰਚਾਰਜ ਪਲਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਪ੍ਰਸ਼ਾਂਤ ਕੁਸ਼ਵਾਹ ਟਰੇਨ ਦੇ ਦਰਵਾਜ਼ੇ ਵਿੱਚ ਖੜ੍ਹੇ ਹੋ ਕੇ ਗੱਲ ਕਰ ਰਿਹਾ ਸੀ, ਜਦੋਂ ਇਹ ਹਾਦਸਾ ਵਾਪਰਿਆ।

Continue Reading

ਅਪਰਾਧ

ਬਲਾਤਕਾਰ ਦਾ ਵਿਰੋਧ ਕਰਨ ਉਤੇ ਬਿਊਟੀ ਪਾਰਲਰ ਵਾਲੀ ਲੜਕੀ ਦਾ ਕਤਲ

Published

on

death

ਮੋਗਾ, 20 ਜਨਵਰੀ – ਪਿੰਡ ਦੁੱਨੇਕੇ ਵਿੱਚ ਕਿਰਾਏ ਦੇ ਮਕਾਨ ਚ ਰਹਿੰਦੀ ਬਿਊਟੀ ਪਾਰਲਰ ਸੰਚਾਲਿਕਾ ਅਮਨਦੀਪ ਕੌਰ ਦਾ ਉਸ ਦੇ ਗੁਆਂਢਚ ਰਹਿੰਦੇ ਇੱਕ ਪ੍ਰਵਾਸੀ ਲੜਕੇ ਨੇ ਬਲਾਤਕਾਰ ਦਾ ਵਿਰੋਧ ਕਰਨ ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਮਿਲਣ ਉਤੇ ਡੀ ਐਸ ਪੀ ਸਿਟੀ ਰਮਨਦੀਪ ਸਿੰਘ ਭੁੱਲਰਘਟਨਾ ਸਥਾਨਤੇ ਪੁੱਜੇ ਅਤੇ ਇਸ ਕੇਸ ਦੀ ਜਾਂਚ ਸ਼ੁਰੂ ਕਰਵਾਈ ਹੈ।
ਪੁਲਸ ਨੂੰ ਦਿੱਤੀ ਸਿ਼ਕਾਇਤ ਵਿੱਚ ਮ੍ਰਿਤਕਾ ਦੀ ਮਾਤਾ ਕੁਲਦੀਪ ਕੌਰ ਪਿੰਡ ਸਿੰਘਾਂਵਾਲਾ ਨੇ ਦੱਸਿਆ ਹੈ ਕਿ ਉਹ ਮਿਹਨਤ ਮਜ਼ਦੂਰੀ ਕਰਦੇ ਹਨ, ਉਸਦੀ ਲੜਕੀ ਅਮਨਦੀਪ ਕੌਰ ਦਾ ਵਿਆਹ ਛੇ ਸਾਲ ਪਹਿਲਾਂ ਬਲਵੀਰ ਸਿੰਘ ਨਿਵਾਸੀ ਜਗਰਾਉਂ ਨਾਲ ਹੋਇਆ ਸੀ, ਜਿਸ ਦੀ ਇੱਕ ਚਾਰ ਸਾਲਾ ਬੇਟੀ ਹੈ। ਲੱਗਭਗ ਛੇ ਮਹੀਨੇ ਪਹਿਲਾਂ ਅਮਨਦੀਪ ਦਾ ਆਪਣੇ ਪਤੀ ਨਾਲ ਤਲਾਕ ਹੋ ਗਿਆ, ਜਿਸ ਤੇ ਉਹ ਸਾਡੇ ਕੋਲ ਰਹਿਣ ਲੱਗੀ। ਉਸ ਨੇ ਕਿਹਾ ਕਿ ਲੱਗਭਗ ਢਾਈ ਮਹੀਨੇ ਪਹਿਲਾਂ ਅਮਨਦੀਪ ਕੌਰ ਨੇ ਪੱਟੀ ਵਾਲੀ ਗਲੀ ਮੋਗਾ ਵਿੱਚ ਸਲੂਨ ਉਤੇ ਕੰਮ ਕਰਨਾ ਸ਼ੁਰੂ ਕੀਤਾ ਅਤੇ ਉਹ ਕੁਝ ਦਿਨਾਂ ਤੋਂ ਪਿੰਡ ਦੁੱਨੇਕੇ ਵਿੱਚ ਮੁਲਖ ਰਾਜ ਦੇ ਕਮਰੇ ਵਿੱਚ ਕਿਰਾਏਤੇ ਰਹਿੰਦੀ ਸੀ ਅਤੇ ਉਥੇ ਹੋਰ ਵੀ ਕਈ ਲੋਕ ਰਹਿੰਦੇ ਸਨ। ਕੱਲ੍ਹ ਰਾਤ ਮੈਂ ਆਪਣੀ ਬੇਟੀ ਨੂੰ ਮਿਲਣ ਲਈ ਆਈ ਤਾਂ ਸਵੇਰੇ ਚਾਰ ਵਜੇ ਦੇ ਕਰੀਬ ਜਦ ਮੈਂ ਬਾਥਰੂਮ ਲਈ ਕਮਰੇ ਤੋਂ ਬਾਹਰ ਆਈ ਤਾਂ ਦੇਖਿਆ ਕਿ ਮੇਰੀ ਬੇਟੀ ਦਾ ਕਮਰਾ ਅੰਦਰੋਂ ਬੰਦ ਸੀ ਤੇ ਚੀਕਣ ਦੀਆਂ ਆਵਾਜ਼ਾਂ ਆ ਰਹੀਆਂ ਸਨ। ਮੈਂ ਅੰਦਰ ਝਾਕ ਕੇ ਦੇਖਿਆ ਤਾਂ ਇੱਕ ਲੜਕਾ ਉਸ ਨਾਲ ਬਲਾਤਕਾਰ ਦਾ ਯਤਨ ਕਰ ਰਿਹਾ ਸੀ ਅਤੇ ਅਮਨਦੀਪ ਉਸਦੀ ਵਿਰੋਧਤਾ ਕਰ ਰਹੀ ਸੀ। ਮੇਰੇ ਦੇਖਦੇ ਹੀ ਦੋਸ਼ੀ ਲੜਕੇ ਨੇ ਉਸ ਦੀ ਗਰਦਨ ਦਬਾਈ ਅਤੇ ਤੇਜ਼ਧਾਰ ਚਾਕੂ ਨਾਲ ਉਸਦਾ ਗਲਾ ਕੱਟ ਕੇ ਦਰਵਾਜ਼ਾ ਖੋਲ੍ਹ ਕੇ ਭੱਜ ਗਿਆ। ਲੋਕ ਇਕੱਠੇ ਹੋ ਏ ਬਾਅਦ ਵਿੱਚ ਮੈਨੂੰ ਪਤਾ ਲੱਗਾ ਕਿ ਦੋਸ਼ੀ ਉਥੇ ਹੀ ਰਹਿੰਦਾ ਹੈ, ਜਿਸਦਾ ਨਾਮ ਸੰਜੀਤ ਰਾਮ ਪੁੱਤਰ ਚੰਦੇਸ਼ਵਰ ਰਾਮ ਵਿਾਸੀ ਗੋਬਿੰਦਪੁਰ ਵੈਸ਼ਾਲੀ (ਹਾਜ਼ੀਪੁਰ, ਬਿਹਾਰ) ਹੈ।

Continue Reading

ਪੰਜਾਬੀ ਖ਼ਬਰਾਂ

ਰਿਸ਼ਵਤ ਦੇ ਦੋਸ਼ ਵਿੱਚ ਸਾਬਕਾ ਥਾਣਾ ਇੰਚਾਰਜ ਸਣੇ ਪੰਜਾਂ ਦੇ ਖ਼ਿਲਾਫ਼ ਚਲਾਣ ਪੇਸ਼

Published

on

brivery

ਚੰਡੀਗੜ੍ਹ, 20 ਜਨਵਰੀ – ਪੰਜ ਲੱਖ ਰੁਪਏ ਰਿਸ਼ਵਤ ਲੈਣ ਦੇ ਕੇਸ ਵਿੱਚ ਸੀ ਬੀ ਆਈ ਨੇ ਆਪਣੀ ਮੁੱਖ ਅਦਾਲਤ ਵਿੱਚ ਕੇਸ ਦਰਜ ਕਰਨ ਦੇ ਕਰੀਬ ਸੱਤ ਮਹੀਨੇ ਬਾਅਦ ਮਨੀਮਾਜਰਾ ਦੀ ਥਾਣਾ ਇੰਚਾਰਜ ਰਹਿ ਚੁੱਕੀ ਜਸਵਿੰਦਰ ਕੌਰ ਸਮੇਤ ਪੰਜ ਜਣਿਆਂ ਦੇ ਖ਼ਿਲਾਫ਼ ਚਲਾਣ ਪੇਸ਼ ਕੀਤਾ ਹੈ। ਇਸ ਚਲਾਣ ਵਿੱਚ ਸੀ ਬੀ ਆਈ ਨੇ ਜਸਵਿੰਦਰ ਕੌਰ, ਵਿਚੋਲੇ ਭਗਵਾਨ ਸਿੰਘ, ਕਾਂਸਟੇਬਲ ਸਰਬਜੀਤ ਸਿੰਘ, ਨਰਪਿੰਦਰ ਅਤੇ ਰਣਧੀਰ ਨੂੰ ਦੋਸ਼ੀ ਬਣਾਇਆ ਹੈ।ਚਲਾਨ ਵਿੱਚ ਸੀ ਬੀ ਆਈ ਨੇ ਸ਼ਿਕਾਇਤ ਕਰਤਾ ਸਮੇਤ 35 ਗਵਾਹ ਬਣਾਏ ਹਨ।
ਪਿਛਲੇ ਸਾਲ ਜੂਨ ਵਿੱਚ ਸੀ ਬੀ ਆਈ ਨੇ ਰਿਸ਼ਵਤ ਦੇ ਦੋਸ਼ ਵਿੱਚ ਵਿਚੋਲੇ ਭਗਵਾਨ ਸਿੰਘ ਨੂੰ ਗ਼੍ਰਿਫ਼ਤਾਰ ਕੀਤਾ ਸੀ। ਉਸਦੀ ਗ਼੍ਰਿਫ਼ਤਾਰੀ ਪਿੱਛੋਂ ਉਸ ਦੀ ਫੋਨ ਕਾਲ ਦੇ ਆਧਾਰ ਤੇ ਸੀ ਬੀ ਆਈ ਨੇ ਸਾਬਕਾ ਥਾਣਾ ਮੁਖੀ ਜਸਵਿੰਦਰ ਕੌਰ ਦੇ ਖ਼ਿਲਾਫ਼ ਕੇਸ ਦਾਇਰ ਕੀਤਾ ਅਤੇ ਇਸ ਦੇ ਬਾਅਦ ਜਸਵਿੰਦਰ ਕੌਰ ਫਰਾਰ ਸੀ। 25 ਜੁਲਾਈ ਨੂੰ ਜਸਵਿੰਦਰ ਕੌਰ ਨੇ ਅਦਾਲਤ ਵਿੱਚ ਸਰੈਂਡਰ ਕਰ ਦਿਤਾ ਸੀ ਅਤੇ ਉਸਦੀ ਗ਼੍ਰਿਫ਼ਤਾਰੀ ਦੇ ਬਾਅਦ ਸੀ ਬੀ ਆਈ ਨੇ ਜਾਂਚ ਦੇ ਆਧਾਰਤੇ ਹੋਰ ਤਿੰਨਾਂ ਦੋਸ਼ੀਆਂ ਦੇ ਨਾਮ ਕੇਸ ਵਿੱਚ ਸ਼ਾਮਲ ਕੀਤੇ ਸਨ।

Continue Reading

ਰੁਝਾਨ


Copyright by IK Soch News powered by InstantWebsites.ca