"We are the enemies of the BJP, not the country," Abdullah said
Connect with us [email protected]

ਰਾਜਨੀਤੀ

ਫ਼ਾਰੂਕ ਅਬਦੁੱਲਾ ਨੇ ਕਿਹਾ: ਅਸੀਂ ਦੇਸ਼ ਦੇ ਨਹੀਂ, ਭਾਜਪਾ ਦੇ ਦੁਸ਼ਮਣ ਹਾਂ

Published

on

Farooq Abdullah

ਜੰਮੂ-ਕਸ਼ਮੀਰ, 10 ਨਵੰਬਰ – ਨੈਸ਼ਨਲ ਕਾਨਫ਼ਰੰਸ ਦੇ ਮੁਖੀ ਅਤੇ ਪੀਪਲਜ਼ ਅਲਾਇੰਸ ਫ਼ਾਰ ਗੁਪਕਾਰ ਡਿਕਲਰੇਸ਼ਨ (ਪੀ ਏ ਜੀ ਡੀ) ਦੇ ਪ੍ਰਧਾਨ ਫ਼ਾਰੂਕ ਅਬਦੁੱਲਾ ਨੇ ਇੱਕ ਵਾਰ ਫਿਰ ਭਾਜਪਾ ‘ਤੇ ਸ਼ਬਦੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਦੇਸ਼ ਦੇ ਨਹੀਂ, ਭਾਜਪਾ ਦੇ ਦੁਸ਼ਮਣ ਹਾਂ। ਉਹ ਲੋਕਾਂ ਨੂੰ ਹਿੰਦੂ-ਮੁਸਲਿਮ, ਸਿੱਖ-ਈਸਾਈ ਵਿੱਚ ਵੰਡਣਾ ਚਾਹੁੰਦੇ ਹਨ। ਸਾਨੂੰ ਮਹਾਤਮਾ ਗਾਂਧੀ ਦੇ ਭਾਰਤ ਵਿੱਚ ਵਿਸ਼ਵਾਸ ਹੈ ਜਿੱਥੇ ਸਾਰੇ ਬਰਾਬਰ ਹਨ।
ਫ਼ਾਰੂਕ ਅਬਦੁੱਲਾ ਨੇ ਦੱਸਿਆ ਕਿ ਅਸੀਂ ਮਿਲ ਕੇ ਇੱਕ ਨਿਸ਼ਾਨ ਉਤੇ ਚੋਣ ਲੜਨਾ ਚਾਹੁੰਦੇ ਹਾਂ, ਪਰ ਸਾਨੂੰ ਇੱਕ ਨਿਸ਼ਾਨ ਨਹੀਂ ਮਿਲ ਰਿਹਾ, ਇਸ ਲਈ, ਅਸੀਂ ਸਾਰੇ ਆਪੋ-ਆਪਣੇ ਨਿਸ਼ਾਨ ਉਤੇ ਚੋਣ ਲੜਾਂਗੇ। ਉਨ੍ਹਾਂ ਕਿਹਾ ਸਾਡਾ ਕੋਈ ਗਿਰੋਹ ਨਹੀਂ, ਅਸੀਂ ਗੱਠਜੋੜ ਬਣਾਇਆ ਹੈ। ਜੋ ਸਾਨੂੰ ਗੈਂਗ ਕਹਿੰਦੇ ਹਨ ਉਹ ਸਭ ਤੋਂ ਵੱਡੇ ਡਾਕੂ ਹਨ। ਇਹੀ ਕਾਰਨ ਹੈ ਕਿ ਹਰ ਕੋਈ ਉਨ੍ਹਾਂ ਨੂੰ ਗਿਰੋਹ ਵਿੱਚ ਹੀ ਦਿਸਦਾ ਹੈ। ਇਸ ਤੋਂ ਪਹਿਲਾਂ ਦੁਪਹਿਰ ਨੂੰ ਫ਼ਾਰੂਕ ਅਬਦੁੱਲਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਜੀ ਏ ਮੀਰਨ ਦੀ ਮੁਲਾਕਾਤ ਹੋਈ। ਇਸ ਤੋਂ ਬਾਅਦ ਅਬਦੁੱਲਾ ਨੇ ਕਿਹਾ ਕਿ ਕਾਂਗਰਸ ਅਜੇ ਵੀ ਗੁਪਕਾਰ ਗੱਠਜੋੜ ਦਾ ਹਿੱਸਾ ਹੈ। ਅਸੀਂ ਜ਼ਿਲ੍ਹਾ ਵਿਕਾਸ ਪ੍ਰੀਸ਼ਦ (ਡੀ ਡੀ ਸੀ) ਦੀਆਂ ਚੋਣਾਂ ਵੀ ਲੜਾਂਗੇ। ਫ਼ਾਰੂਕ ਅਬਦੁੱਲਾ ਦਾ ਇਹ ਬਿਆਨ ਆਇਆ ਹੈ ਜਿਸ ਵਿੱਚ ਪਾਰਟੀ ਨੇ ਡੀ ਡੀ ਸੀ ਚੋਣਾਂ ਲਈ ਵੱਖਰੇ ਤੌਰ ‘ਤੇ ਉਮੀਦਵਾਰ ਖੜੇ ਕਰਨ ਦਾ ਐਲਾਨ ਕੀਤਾ ਹੈ। ਫ਼ਾਰੂਕ ਅਬਦੁੱਲਾ ਨੇ ਕਿਹਾ ਕਿ ਜੰਮੂ-ਕਸ਼ਮੀਰ ਕਾਂਗਰਸ ਦੇ ਪ੍ਰਧਾਨ ਜੀ ਏ ਮੀਰ ਉਨ੍ਹਾਂ ਨੂੰ ਮਿਲਣ ਲਈ ਆਏ ਸਨ ਅਤੇ ਕਿਹਾ ਕਿ ਅਸੀਂ ਇਕੱਠੇ ਚੋਣ ਲੜ ਰਹੇ ਹਾਂ।

Click Here To Read Politics current news

ਰਾਜਨੀਤੀ

ਮਹਾਂਰਾਸ਼ਟਰ ਅਸੈਂਬਲੀ ਦੇ ਸਪੀਕਰ ਦੇ ਵਿਰੁੱਧ ਨੋਟਿਸ ਜਾਰੀ ਕਰਨ ਦੀ ਅਪੀਲ

Published

on

Speaker of the Maharashtra Assembly
  • ਸੁਪਰੀਮ ਕੋਰਟ ਵਿੱਚ ਦੋ ਹਫਤਿਆਂ ਬਾਅਦ ਸੁਣਵਾਈ ਹੋਏਗੀ
    ਨਵੀਂ ਦਿੱਲੀ, 25 ਨਵੰਬਰ – ਪੱਤਰਕਾਰ ਅਰਣਬ ਗੋਸਵਾਮੀ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਮਹਾਂਰਾਸ਼ਟਰ ਅਸੈਂਬਲੀ ਦੇ ਸਪੀਕਰ ਨੂੰ ਨੋਟਿਸ ਜਾਰੀ ਕਰ ਕੇ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਕਿਹਾ ਜਾਵੇ, ਜਿਸ ਵਿੱਚ ਸਦਨ ਦੇ ਅਧਿਕਾਰੀ ਨੇ ਦਾਅਵਾ ਕੀਤਾ ਸੀ ਕਿ ਉਸ ਵੱਲੋਂ ਸਪੀਕਰ ਦੇ ਕਹਿਣ ‘ਤੇ ਪੱਤਰਕਾਰ ਨੂੰ ਮਰਿਆਦਾ ਮਤੇ ਦੀ ਉਲੰਘਣਾ ਦਾ ਪੱਤਰ ਭੇਜਿਆ ਗਿਆ ਸੀ।
    ਚੀਫ ਜਸਟਿਸ ਐਸ ਏ ਬੋਬੜੇ ਦੀ ਅਗਵਾਈ ਵਾਲੇ ਬੈਂਚ ਨੇ ਪਹਿਲਾਂ ਕਿਹਾ ਸੀ ਕਿ ਸਪੀਕਰ ਨੂੰ ਨੋਟਿਸ ਦੇਣਾ ਜ਼ਰੂਰੀ ਹੋ ਸਕਦਾ ਹੈ, ਪਰ ਬਾਅਦ ਵਿੱਚ ਗੋਸਵਾਮੀ ਦੀ ਪਟੀਸ਼ਨ ‘ਤੇ ਕੇਸ ਦੀ ਸੁਣਵਾਈ ਦੋ ਹਫਤਿਆਂ ਲਈ ਇਹ ਕਹਿ ਕੇ ਅੱਗੇ ਪਾ ਦਿੱਤੀ ਕਿ ਉਨ੍ਹਾਂਵੱਲੋਂ ਅਸੈਂਬਲੀ ਦੇ ਸਹਾਇਕ ਸਕੱਤਰ ਦਾ ਜਵਾਬ ਪੜ੍ਹਿਆ ਜਾਣਾ ਅਜੇ ਬਾਕੀ ਹੈ।
    ਵਰਨਣ ਯੋਗ ਹੈ ਕਿ ਸੁਪਰੀਮ ਕੋਰਟ ਨੇ 6 ਨਵੰਬਰ ਨੂੰ ਮਹਾਂਰਾਸ਼ਟਰ ਵਿਧਾਨ ਮੰਡਲ ਸੈਕਟਰੀਏਟ ਦੇ ਸਹਾਇਕ ਸੈਕਟਰੀ ਵਿਲਾਸ ਅਠਾਵਲੇ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਕੇ ਇਹ ਸਪੱਸ਼ਟ ਕਰਨ ਨੂੰ ਕਿਹਾ ਸੀ ਕਿ ਮਰਿਆਦਾ ਮਤੇ ਦੀ ਉਲੰਘਣਾ ਦੇ ਮੁੱਦੇ ਉਤੇ ਉਨ੍ਹਾਂ ਵੱਲੋਂ ਪੱਤਰਕਾਰ ਨੂੰ ਜਾਰੀ ਪੱਤਰ, ਜਿਸ ਕਰਕੇ ਪੱਤਰਕਾਰ ਨੂੰ ਸੁਪਰੀਮ ਕੋਰਟ ਜਾਣਾ ਪਿਆ ਜਾਪਦਾ ਹੈ, ਦੇ ਕਾਰਨ ਉਨ੍ਹਾਂ ਦੇ ਖਿਲਾਫ ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇ। ਅਰਨਬ ਗੋਸਵਾਮੀ ਦੇ ਵਕੀਲ ਨੇ ਬੈਂਚ ਨੂੰ ਦੱਸਿਆ ਕਿ ਇਸ ਕਾਰਨ ਦੱਸੋ ਨੋਟਿਸ ਦੇ ਜਵਾਬ ਵਿੱਚ ਸਦਨ ਦੇ ਅਧਿਕਾਰੀ ਨੇ ਕਿਹਾ ਕਿ ਇਹ ਪੱਤਰ ਸਪੀਕਰ ਦੇ ਹੁਕਮ ਉਤੇ ਭੇਜਿਆ ਗਿਆ ਸੀ, ਜਿਸ ਕਰ ਕੇ ਅਸੈਂਬਲੀ ਦੇ ਸਪੀਕਰ ਨੂੰ ਨੋਟਿਸ ਜਾਰੀ ਕੀਤਾ ਜਾਵੇ। ਸਪੀਕਰ ਅਠਾਵਲੇ ਦੇ ਵਕੀਲ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਸਪੀਕਰ ਨੂੰ ਨੋਟਿਸ ਜਾਰੀ ਕਰਨ ਤੋਂ ਪਹਿਲਾਂ ਇਹ ਦੇਖਿਆ ਜਾਵੇ ਕਿ ਕੋਈ ਮਾਣਹਾਨੀ ਹੋਈ ਹੈ ਜਾਂ ਨਹੀਂ। ਅਦਾਲਤ ਨੇ ਕਿਹਾ ਕਿ ਅਧਿਕਾਰੀ ਦਾ ਕਹਿਣਾ ਹੈ ਕਿ ਉਸ ਨੇ ਸਪੀਕਰ ਦੇ ਕਹਿਣ ‘ਤੇ ਪੱਤਰ ਜਾਰੀ ਕੀਤਾ ਸੀ ਤਾਂ ਸਪੀਕਰ ਦਾ ਪੱਖ ਸੁਣਨਾ ਬਣਦਾ ਹੈ। ਬੈਂਚ ਨੇ ਕਿਹਾ ਕਿ ਸਦਨ ਦੇ ਅਧਿਕਾਰੀ ਨੇ ਇਹ ਸਭ ਕੁਝ ਕਿਹਾ ਹੈ, ਪਰ ਪੱਤਰ ਵਾਪਸ ਨਹੀਂ ਲਿਆ। ਇਸ ਕਰ ਕੇ ਪਹਿਲਾਂ ਬੈਂਚ ਵੱਲੋਂ ਅਧਿਕਾਰੀ ਦਾ ਜਵਾਬ ਪੜ੍ਹਿਆ ਜਾਵੇਗਾ ਅਤੇ ਉਸ ਪਿੱਛੋਂ ਦੋ ਹਫਤਿਆਂ ਬਾਅਦ ਕੇਸ ਦੀ ਸੁਣਵਾਈ ਹੋਵੇਗੀ।

Click Here To Read Latest Politics news

Continue Reading

ਰਾਜਨੀਤੀ

ਵਾਰਾਣਸੀ ਤੋਂ ਮੋਦੀ ਦੀ ਚੋਣ ਨੂੰ ਚੁਣੌਤੀ ਦੇਣ ਵਾਲੀ ਤੇਜ ਬਹਾਦਰ ਦੀ ਅਰਜ਼ੀ ਰੱਦ

Published

on

tej bahadur

ਨਵੀਂ ਦਿੱਲੀ, 25 ਨਵੰਬਰ – ਸੁਪਰੀਮ ਕੋਰਟ ਨੇ ਬੀ ਐਸ ਐਫ ਤੋਂ ਬਰਖਾਸਤ ਕੀਤੇ ਗਏ ਜਵਾਨ ਤੇਜ ਬਹਾਦਰ ਦੀ ਉਹ ਅਰਜ਼ੀ ਰੱਦ ਕਰ ਦਿੱਤੀ ਹੈ, ਜਿਸ ਵਿੱਚ ਉਸ ਨੇ ਲੋਕ ਸਭਾ ਚੋਣਾਂ 2019 ਵਿੱਚ ਵਾਰਾਣਸੀ ਚੋਣ ਖੇਤਰ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੋਣ ਨੂੰ ਚੁਣੌਤੀ ਦਿੱਤੀ ਸੀ।
ਚੀਫ ਜਸਟਿਸ ਐਸ ਏ ਬੋਬੜੇ, ਜਸਟਿਸ ਏ ਐਸ ਬੋਪੱਨਾ ਅਤੇ ਜਸਟਿਸ ਵੀ ਰਾਮਾ ਸੁਬਰਮਨੀਅਮ ਨੇ ਕਿਹਾ ਕਿ ਇਹ ਅਪੀਲ ਰੱਦ ਕੀਤੀ ਜਾਂਦੀ ਹੈ। ਇਸ ਤੋਂ ਪਹਿਲਾਂ 18 ਨਵੰਬਰ ਨੂੰ ਚੀਫ ਜਸਟਿਸ ਨੇ ਕਿਹਾ ਸੀ ਕਿ ਪ੍ਰਧਾਨ ਮੰਤਰੀ ਦਫਤਰ ਇੱਕ ‘ਖਾਸ ਦਫਤਰ’ ਹੈ। ਇਸ ਮੌਕੇ ਤੇਜ ਬਹਾਦਰ ਨੇ ਅਰਜ਼ੀ ਦੀ ਸੁਣਵਾਈ ਮੁਲਤਵੀ ਕਰਨ ਦੀ ਮੰਗ ਕੀਤੀ ਸੀ। ਚੀਫ ਜਸਟਿਸ ਬੋਬੜੇ ਨੇ ਕਿਹਾ, ‘ਅਸੀਂ ਇਸ ਕੇਸ ਨੂੰ ਅਣਮਿੱਥੇ ਸਮੇ ਤੱਕ ਨਹੀਂ ਸੁਣ ਸਕਦੇ। ਇਹ ਬਹੁਤ ਮਹੱਤਵ ਪੂਰਨ ਹੈ ਕਿ ਅਸੀਂ ਤੁਹਾਡੀ ਸੁਣਵਾਈ ਕਰ ਰਹੇ ਹਾਂ।’ ਕੇਸ ਦੀ ਵਿਸਥਾਰ ਨਾਲ ਸੁਣਵਾਈ ਪਿੱਛੋਂ ਸੁਪਰੀਮ ਕੋਰਟ ਨੇ ਫੈਸਲਾ ਰਾਖਵਾਂ ਰੱਖਿਆ ਸੀ। ਤੇਜ ਬਹਾਦਰ ਨੇ ਇਲਾਹਾਬਾਦ ਹਾਈ ਕੋਰਟ ਦੇ ਹੁਕਮ ਨੂੰ ਚੁਣੌਤੀ ਦਿੰਦੇ ਹੋਏ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਨੇ ਪ੍ਰਧਾਨ ਮੰਤਰੀ ਦੇ ਖਿਲਾਫ ਉਸ ਦੀ ਚੋਣ ਅਰਜ਼ੀ ਰੱਦ ਕਰ ਦਿੱਤੀ ਸੀ।

Click Here To Read Politics current news

Continue Reading

ਰਾਜਨੀਤੀ

ਸ਼ਿਵ ਸੈਨਾ ਵਿਧਾਇਕ ਦੇ ਟਿਕਾਣਿਆਂ ‘ਤੇ ਇਨਫੋਰਸਮੈਂਟ ਦਾ ਛਾਪਾ

Published

on

Enforcement raid

ਮੁੰਬਈ, 25 ਨਵੰਬਰ – ਸ਼ਿਵ ਸੈਨਾ ਵਿਧਾਇਕ ਪ੍ਰਤਾਪ ਸਰਨਾਈਕ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਉੱਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਛਾਪਾ ਮਾਰ ਕੇ ਉਨ੍ਹਾਂ ਦੇ ਬੇਟੇ ਵਿਹੰਗ ਨੂੰ ਪੁੱਛ-ਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਇਸ ਛਾਪੇ ਨੂੰ ਸ਼ਿਵ ਸੈਨਾ ਨੇ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ।
ਪ੍ਰਤਾਪ ਸਰਨਾਈਕ ਸ਼ਿਵ ਸੈਨਾ ਦੇ ਬੜਬੋਲੇ ਵਿਧਾਇਕਾਂ ਵਿੱਚ ਜਾਣੇ ਜਾਂਦੇ ਹਨ। ਉਹ ਮੁੰਬਈ ਨੇੜਲੇ ਠਾਣੇ ਜ਼ਿਲਾ ਦੀ ਓਵਲਾ-ਮਾਜੀਵਾੜੀ ਵਿਧਾਨ ਸਭਾ ਸੀਟ ਤੋਂ ਵਿਧਾਇਕ ਹਨ ਅਤੇ ਪਿੱਛੇ ਜਿਹੇ ਵਿਧਾਨ ਸਭਾ ਵਿੱਚ ਪੱਤਰਕਾਰ ਅਰਨਬ ਗੋਸਵਾਮੀ ਦੇ ਵਿਰੁੱਧ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਮਤਾ ਵੀ ਉਨ੍ਹਾਂ ਹੀ ਪੇਸ਼ ਕੀਤਾ ਸੀ। ਕੱਲ੍ਹ ਸਵੇਰੇ ਉਨ੍ਹਾਂ ਦੇ ਘਰ ਅਤੇ ਕਾਰੋਬਾਰੀ ਟਿਕਾਣਿਆਂ ਸਮੇਤ ਮੁੰਬਈ ਅਤੇ ਠਾਣੇ ਵਿੱਚ ਈ ਡੀ ਨੇ 10 ਜਗ੍ਹਾ ਛਾਪੇ ਮਾਰੇ ਸਨ। ਇਸ ਮੌਕੇ ਠਾਣੇ ਦੇ ਹੀਰਾਨੰਦਾਨੀ ਕੰਪਲੈਕਸ ਵਿੱਚਉਨ੍ਹਾਂ ਦੀ ਰਿਹਾਇਸ਼ ‘ਤੇ ਕਰੀਬ ਚਾਰ ਘੰਟੇ ਦੀ ਤਲਾਸ਼ੀ ਦੇ ਬਾਅਦ ਈ ਡੀ ਨੇ ਉਨ੍ਹਾਂ ਦੇ ਬੇਟੇ ਵਿਹੰਗ ਨੂੰ ਹਿਰਾਸਤ ਵਿੱਚ ਲੈ ਲਿਆ। ਵਿਹੰਗ ਦੇ ਨਾਂਅ ਉਤੇ ਹੀ ਵਿਹੰਗ ਗਰੁੱਪ ਆਫ ਕੰਪਨੀਜ਼ ਸ਼ੁਰੂ ਕੀਤਾ ਗਿਆ ਸੀ, ਜਿਸ ਦੇ ਮੁਖੀ ਖੁਦ ਪ੍ਰਤਾਪ ਸਰਨਾਈਕ ਹਨ। ਉਨ੍ਹਾਂ ਦੀ ਰਿਹਾਇਸ਼ ਦੀ ਤਲਾਸ਼ੀ ਦੇ ਬਾਅਦ ਈ ਡੀ ਦੀ ਟੀਮ ਪ੍ਰਤਾਪ ਸਰਨਾਈਕ ਦੇ ਦੂਸਰੇ ਪੁੱਤਰ ਪੁਰਵੇਸ਼ ਦੇ ਘਰ ਵੀ ਗਈ। ਪੁਰਵੇਸ਼ ਨੂੰ ਪ੍ਰਤਾਪ ਸਰਨਾਈਕ ਦਾ ਰਾਜਨੀਤਕ ਵਾਰਸ ਮੰਨਿਆ ਜਾਂਦਾ ਹੈ। ਉਨ੍ਹਾਂ ਦਾ ਹੋਟਲ ਕਾਰੋਬਾਰ ਵੀ ਪੁਰਵੇਸ਼ ਹੀ ਦੇਖਦਾ ਹੈ। ਉਸ ਨੂੰ ਉਧਵ ਠਾਕਰੇ ਦੇ ਪੁੱਤਰ ਆਦਿੱਤਯ ਦਾ ਕਰੀਬੀ ਮੰਨਿਆ ਜਾਂਦਾ ਹੈ।ਇਨਫੋਰਸਮੈਂਟ ਡਾਇਰੈਕਟੋਰੇਟ ਦੇ ਅਨੁਸਾਰ ਇਹ ਛਾਪੇ ਸੁਰੱਖਿਆ ਪ੍ਰੋਵਾਈਡਰ ਕੰਪਨੀ ਟਾਪਸ ਗਰੁੱਪ ਦੇ ਪ੍ਰਮੋਟਰ ਅਤੇ ਉਸ ਨਾਲ ਸਬੰਧਤ ਲੋਕਾਂ ਉਤੇ ਕੀਤੀ ਜਾ ਰਹੀ ਹੈ। ਜਿਨ੍ਹਾਂ 10 ਥਾਵਾਂ ਉੱਤੇ ਈ ਡੀ ਨੇ ਛਾਪੇ ਮਾਰੇ ਹਨ, ਉਨ੍ਹਾਂ ਵਿੱਚ ਟਾਪਸ ਗਰੁੱਪ ਦੇ ਦਫਤਰ ਵੀ ਸ਼ਾਮਲ ਹਨ। ਈ ਡੀ ਨੂੰ ਸ਼ੱਕ ਹੈ ਕਿ ਸਰਨਾਈਕ ਅਤੇ ਉਨ੍ਹਾਂ ਦੇ ਪੁੱਤਰਾਂ ਨੇ ਟਾਪਸ ਗਰੁੱਪ ਵਿੱਚ ਨਾਜਾਇਜ਼ ਪੂੰਜੀ ਲਾਈ ਹੈ। ਟਾਪਸ ਗਰੁੱਪ ਦੇ ਚੇਅਰਮੈਨ ਰਾਹੁਲ ਨੰਦਾ ਦਾ ਕਹਿਣਾ ਹੈ ਕਿ ਪ੍ਰਤਾਪ ਸਰਨਾਈਕ ਉਨ੍ਹਾਂ ਦੇ ਪੁਰਾਣੇ ਮਿੱਤਰ ਹਨ, ਪਰ ਉਨ੍ਹਾਂ ਨੇ ਗਰੁੱਪ ਵਿੱਚ ਕੋਈ ਨਿਵੇਸ਼ ਨਹੀਂ ਕੀਤਾ।

Click Here To Read Politics current news

Continue Reading

ਰੁਝਾਨ