Britain says: We cannot send more corona vaccines to India
Connect with us [email protected]

ਅੰਤਰਰਾਸ਼ਟਰੀ

ਬ੍ਰਿਟੇਨ ਨੇ ਕਹਿ ਦਿੱਤਾ:ਭਾਰਤ ਨੂੰ ਅਸੀਂ ਕੋਰੋਨਾ ਦੇ ਹੋਰ ਟੀਕੇ ਨਹੀਂ ਭੇਜ ਸਕਦੇ

Published

on

boris jonsan

ਆਸਟਰੇਲੀਆ ਨੇ ਕਿਹਾ: ਭਾਰਤ ਦੀ ਕੋਰੋਨਾ ਟੈਸਟਿੰਗ ਭਰੋਸੇਯੋਗ ਨਹੀਂ
ਲੰਡਨ, 27 ਅਪਰੈਲ, – ਬ੍ਰਿਟੇਨ ਸਰਕਾਰ ਨੇ ਅੱਜ ਮੰਗਲਵਾਰ ਨੂੰ ਕਿਹਾ ਹੈ ਕਿ ਉਹ ਕੋਵਿਡ-19 ਦੇ ਟੀਕਿਆਂ ਲਈ ਫਿਲਹਾਲ ਆਪਣੀ ਘਰੇਲੂ ਲੋੜ ਉੱਤੇ ਜ਼ੋਰ ਦੇ ਰਹੇ ਹਨ ਅਤੇ ਇਸ ਮੌਕੇ ਭਾਰਤ ਵਰਗੇ ਲੋੜਵੰਦ ਦੇਸ਼ਾਂ ਨੂੰ ਇਸ ਤਰ੍ਹਾਂ ਦੇ ਟੀਕੇ ਨਹੀਂ ਭੇਜ ਸਕਦੇ, ਕਿਉਂਕਿ ਉਨ੍ਹਾਂ ਕੋਲ ਵਾਧੂ ਖੁਰਾਕਾਂ ਨਹੀਂ ਹਨ।
ਭਾਰਤ ਵਿਚ ਮਹਾਮਾਰੀ ਦੀ ਭਿਆਨਕ ਦੂਸਰੀ ਲਹਿਰ ਬਾਰੇ ਬ੍ਰਿਟਿਸ਼ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਅੱਜ ਕਿਹਾ ਕਿ ਇਸ ਪ੍ਰਕਿਰਿਆ ਦੀ ਲਗਾਤਾਰ ਸਮੀਖਿਆ ਕੀਤੀ ਜਾ ਰਹੀ ਹੈ ਅਤੇ ਬ੍ਰਿਟੇਨ 495 ਆਕਸੀਜਨ ਕੰਸੰਟ੍ਰੇਨਰ, 120 ਵੈਂਟੀਲੇਟਰ ਆਦਿ ਦਾ ਸਹਾਇਤਾ ਪੈਕੇਜ ਭੇਜ ਰਿਹਾ ਹੈ ਤਾਂ ਜੋ ਭਾਰਤ ਵਿਚ ਸਪਲਾਈ ਦੀ ਕਮੀ ਪੂਰੀ ਹੋ ਸਕੇ। ਸਰਕਾਰ ਦੇ ਬੁਲਾਰੇ ਨੇ ਕਿਹਾ ਕਿ ਅਸੀਂ ਫਰਵਰੀ ਵਿਚ ਵਚਨੱਧਤਾ ਜਤਾਈ ਸੀ ਕਿ ਬ੍ਰਿਟੇਨ ਨੂੰ ਹੋਣ ਵਾਲੀ ਸਪਲਾਈ ਨਾਲ ਹੋਰ ਖੁਰਾਕਾਂ ਕੋਵੈਕਸ ਖਰੀਦ ਪੂਲਤੇ ਲੋੜਵੰਦ ਦੇਸ਼ਾਂ ਨੂੰ ਦਿੱਤੀਆਂ ਜਾਣਗੀਆਂ। ਉਨ੍ਹਾਂ ਆਖਿਆ ਕਿ ਅਜੇ ਅਸੀਂ ਘਰੇਲੂ ਮੋਰਚੇ ਉੱਤੇ ਜ਼ੋਰ ਦੇ ਰਹੇ ਹਾਂ ਅਤੇ ਸਾਡੇ ਕੋਲ ਹੋਰ ਖੁਰਾਕਾਂ ਮੌਜੂਦ ਨਹੀਂ ਹਨ।
ਵਰਨਣ ਯੋਗ ਹੈ ਕਿ ਪਿਛਲੇ ਹਫ਼ਤੇ ਦੇ ਅੰਤ ਵਿਚ ਐਫ ਸੀ ਡੀ ਓ ਨੇ ਐਲਾਨ ਕੀਤਾ ਸੀ ਕਿ ਭਾਰਤ ਸਰਕਾਰ ਨਾਲ ਵਿਚਾਰ ਪਿੱਛੋਂ ਕੋਵਿਡ-19 ਵਿਰੁੱਧ ਲੜਾਈ ਵਿਚ ਉਸ ਦੇ ਸਮਰਥਨ ਲਈ 600 ਤੋਂ ਵੱਧ ਲੋੜ ਵਾਸਤੇ ਡਾਕਟਰੀ ਸਮਾਨ ਭੇਜਿਆ ਜਾਵੇਗਾ। ਇਸ ਤੋਂ ਬਿਨਾ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਕਿਹਾ ਕਿ ਸੈਂਕੜੇ ਆਕਸੀਜਨ ਕੰਪੋਨੈਂਟ ਅਤੇ ਵੈਂਟੀਲੇਟਰਾਂ ਸਣੇ ਮਹੱਤਵ ਪੂਰਨ ਮੈਡੀਕਲ ਜੰਤਰ ਇਸ ਭਿਆਨਕ ਵਾਇਰਸ ਤੋਂ ਨੁਕਸਾਨ ਦੀ ਰੋਕਣ ਦੇ ਯਤਨਾਂ ਦਾ ਸਮਰਥਨ ਕਰਨ ਲਈ ਬ੍ਰਿਟੇਨ ਤੋਂ ਭਾਰਤ ਜਾ ਰਹੇ ਹਨ, ਜਦਕਿ ਇਸ ਸੰਕਟ ਸਮੇਂ ਬ੍ਰਿਟੇਨ ਦੇ ਵਿਦੇਸ਼ ਸੈਕਟਰੀ ਡੋਮਿਨਿਕ ਰਾਬ ਨੇ ਵੀ ਸੋਮਵਾਰ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਗੱਲਬਾਤ ਕੀਤੀ ਸੀ।
ਓਧਰ ਆਸਟਰੇਲੀਆ ਦੇ ਪੱਛਮੀ ਰਾਜ ਦੇ ਪ੍ਰੀਮੀਅਰ ਮਾਰਕ ਮੈਕਗੋਵਾਨ ਨੇ ਦੋਸ਼ ਲਾਇਆ ਹੈ ਕਿ ਭਾਰਤ ਵਿਚ ਹੁੰਦੀ ਕੋਰੋਨਾ ਟੈਸਟਿੰਗ ਭਰੋਸੇ ਯੋਗ ਨਹੀਂ। ਉਨ੍ਹਾ ਕਿਹਾ ਕਿ ਇਹ ਗੱਲ ਭਾਰਤ ਤੋਂ ਮੁੜੇ ਯਾਤਰੀਆਂ ਦੇ ਦੁਬਾਰਾ ਕੋਰੋਨਾ ਟੈਸਟ ਕਰਾਉਣਤੋਂ ਪਤਾ ਲੱਗੀ ਹੈ। ਟੈਸਟ ਰਿਪੋਰਟ ਭਰੋਸੇਯੋਗ ਨਾ ਹੋਣ ਕਾਰਨ ਇਸ ਤੋਂ ਕੋਰੋਨਾ ਦਾ ਸਭ ਤੋਂ ਵੱਡਾ ਖਤਰਾ ਹੈ। ਪਤਾ ਲੱਗਾ ਹੈ ਕਿ ਪੱਛਮੀ ਆਸਟਰੇਲੀਆ ਵਿਚ ਭਾਰਤ ਤੋਂ ਮੁੜੇ 4 ਯਾਤਰੀਆਂ ਦਾ ਜਦੋਂ ਟੈਸਟ ਕਰਾਇਆ ਗਿਆ ਤਾਂ ਕੋਰੋਨਾ ਪਾਜ਼ੇਟਿਵ ਮਿਲੇ। ਉਨ੍ਹਾਂ ਨੂੰ ਪਰਥ ਵਿਚ ਕੁਆਰੰਟੀਨ ਕਰ ਦਿੱਤਾ ਗਿਆ।ਇਸ ਫਲਾਈਟ ਵਿਚ 79 ਯਾਤਰੀਆਂ ਵਿਚੋਂ 78 ਭਾਰਤੀ ਸਨ। ਇਨ੍ਹਾਂ ਵਿਚੋਂ ਪਾਜ਼ੇਟਿਵ ਹੋਣ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਪਰਥ ਵਿਚ ਕੋਰੋਨਾ ਕੇਸਾਂ ਦੀ ਗਿਣਤੀ ਲਗਭਗ ਨਾਮਾਤਰ ਹੈ। ਇਸ ਕੇਸਤੋਂ ਅਧਿਕਾਰੀ ਚੌਕਸ ਹੋਏ ਹਨ, ਕਿਉਂਕਿ ਸਭ ਤੋਂ ਵੱਧ ਆਉਣ ਵਾਲੇ ਯਾਤਰੀਆਂ ਦੀ ਗਿਣਤੀ ਭਾਰਤੀ ਹੈ। ਮੈਕਗੋਵਾਨ ਨੇ ਕਿਹਾ ਕਿ ਭਾਰਤ ਤੋਂ ਆਏ ਯਾਤਰੀਆਂ ਦੀ ਰਿਪੋਰਟ ਉੱਤੇ ਵਿਸ਼ਵਾਸ ਕਰਨਾ ਮੁਸ਼ਕਲ ਹੈ।ਇਸ ਸਥਿਤੀ ਵਿਚ ਸਾਨੂੰ ਹੋਰ ਸਾਵਧਾਨ ਰਹਿਣਾ ਹੋਵੇਗਾ।
ਇਸ ਦੌਰਾਨ ਆਸਟਰੇਲੀਆ ਦੀ ਗ੍ਰਹਿ ਮੰਤਰੀ ਕਰੇਨ ਐਂਡਰਿਊਜ਼ ਨੇ ਕਿਹਾ ਹੈ ਕਿ ਭਾਰਤ ਵਿਚ ਕੋਰੋਨਾ ਬਾਰੇ ਸਥਿਤੀ ਭਿਆਨਕ ਹੈ, ਅਸੀਂ ਉੱਥੇ ਮਦਦ ਭੇਜਣ ਲਈ ਕੰਮ ਕਰ ਰਹੇ ਹਾਂ, ਇਸ ਦੇ ਨਾਲ ਹੀ ਸਾਡਾ ਫਰਜ਼ ਉੱਥੇ ਫਸੇ ਆਪਣੇ ਨਾਗਰਿਕਾਂ ਨੂੰ ਪੂਰੀ ਸੁਰੱਖਿਆ ਪ੍ਰਦਾਨ ਕਰਨਾ ਵੀ ਹੈ।

Read More World India News in Punjabi

ਅੰਤਰਰਾਸ਼ਟਰੀ

ਇਟਲੀ ਦੀ ਔਰਤ ਨੂੰ ਇੱਕੋ ਵਾਰ6 ਕੋਰੋਨਾ ਖੁਰਾਕਾਂ ਲੱਗ ਗਈਆਂ

Published

on

vaccine

ਗਲਤੀ ਦਾ ਪਤਾ ਲੱਗਣ ਉੱਤੇ ਹਸਪਤਾਲ ਵਿੱਚ ਹਫੜਾ-ਦਫੜੀ
ਰੋਮ, 11 ਮਈ, – ਕੋਰੋਨਾ ਵਾਇਰਸ ਦੇ ਇਨਫੈਕਸ਼ਨ ਤੋਂ ਬਚਣ ਲਈ ਬਹੁਤੇ ਦੇਸ਼ਾਂ ਵਿਚ ਟੀਕਾਕਰਨ ਦੀ ਮੁਹਿੰਮ ਦੇ ਦੌਰਾਨ ਹਰ ਕਿਸੇ ਦੇ ਮਨ ਵਿਚ ਕਈ ਸਵਾਲ ਹਨ।ਬਹੁਤੇ ਲੋਕ ਜਾਨਣਾ ਚਾਹੁੰਦੇ ਹਨ ਕਿ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਹੈ ਜਾਂ ਨਹੀਂ ਅਤੇ ਇਸ ਦੀਆਂ ਇਕ ਜਾਂ ਦੋ ਖੁਰਾਕਾਂ ਲੈਣਦਾ ਕੀ ਅਸਰ ਪੈਂਦਾ ਹੈ?
ਇਸ ਦੌਰਾਨ ਟੀਕਾਕਰਨ ਬਾਰੇ ਇਟਲੀ ਦੀ ਇਕ ਔਰਤ ਨਾਲ ਅਜਿਹੀ ਘਟਨਾ ਵਾਪਰੀ ਹੈ, ਜੋ ਕਈ ਸਵਾਲਾਂ ਦਾ ਜਵਾਬ ਲੱਗਦੀ ਹੈ, ਕਿਉਂਕਿ ਉਸ ਨੂੰ ਇਕੱਠੀਆਂ 6 ਵੈਕਸੀਨ ਲੱਗ ਗਈਆਂ।ਇਹ 23 ਸਾਲਾ ਔਰਤ ਕੋਰੋਨਾ ਵੈਕਸੀਨ ਲਵਾਉਣ ਪਿੱਛੋਂ ਸੁਰਖੀਆਂ ਵਿਚ ਹੈ।ਉਸ ਨੂੰ ਗਲਤੀ ਨਾਲ ਇੱਕੋ ਵੇਲੇ 6 ਵੈਕਸੀਨ ਲਾ ਦਿੱਤੀਆਂ ਗਈਆਂ। ਹਸਪਤਾਲ ਦੀ ਨਰਸ ਵੱਲੋਂ ਔਰਤ ਨੂੰ ਫਾਈਜ਼ਰ ਬਾਇਓਨਟੈਕ ਵੈਕਸੀਨ ਦੀਆਂ 6 ਖੁਰਾਕਾਂ ਇਕੱਠੀਆਂ ਲਾਉਣ ਤਾਂ ਪਤਾ ਲੱਗਦੇ ਸਾਰ ਹਫੜਾ-ਦਫੜੀ ਮੱਚ ਗਈ ਤੇ ਉਸ ਔਰਤ ਨੂੰ ਤੁਰੰਤ ਡਾਕਟਰਾਂ ਦੀ ਨਿਗਰਾਨੀ ਵਿਚ ਭੇਜ ਦਿੱਤਾ ਗਿਆ। ਨਿਊਜ਼ ਏਜੰਸੀ ਦੇ ਮੁਤਾਬਕ ਸੋਮਵਾਰ ਇਹ ਪੂਰਾ ਕੇਸਬਾਹਰ ਆਇਆ ਹੈ, ਜਿੱਥੇ ਨਰਸ ਨੇ ਗਲਤੀ ਨਾਲ ਔਰਤ ਨੂੰ ਵੈਕਸੀਨ ਦੀਆਂ 6 ਖੁਰਾਕਾਂ ਇਕੋ ਵਾਰੀ ਲਾ ਦਿੱਤੀਆਂ ਹਨ।ਰਿਪੋਰਟ ਮੁਤਾਬਕ ਵੈਕਸੀਨ ਦੀਆਂ 6 ਖੁਰਾਕਾਂ ਲੈਣ ਪਿੱਛੋਂ ਵੀ ਔਰਤ ਪੂਰੀ ਤਰ੍ਹਾਂ ਠੀਕ ਤੇ ਨਾਰਮਲ ਸੀ। ਉਸ ਨੂੰ ਕੋਈ ਸਮੱਸਿਆ ਮਹਿਸੂਸ ਨਹੀਂ ਹੋਈ। ਸਾਵਧਾਨੀ ਵਜੋਂ ਔਰਤ ਨੂੰ ਤੁਰੰਤ ਤਰਲ ਪਦਾਰਥ ਦਿਤਾ ਗਿਆਤੇ ਇਸ ਦੇ ਨਾਲ ਪੈਰਾਸਿਟਾਮੋਲ ਖਵਾਈ ਗਈ, ਪਰ ਔਰਤ ਪੂਰੀ ਤਰ੍ਹਾਂ ਨਾਰਮਲ ਰਹੀ।
ਏਜੰਸੀ ਮੁਤਾਬਕ ਨਰਸ ਨੇ ਗਲਤੀ ਨਾਲ ਪੂਰਾ ਇੰਜੈਕਸ਼ਨ ਵਾਈਲ ਹੀਉਸ ਔਰਤ ਨੂੰ ਲਾ ਦਿੱਤਾ। ਇਕ ਵਾਈਲ ਵਿਚ ਵੈਕਸੀਨ ਦੀਆਂ 6 ਖੁਰਾਕਾਂ ਹੁੰਦੀਆਂ ਹਨ, ਜੋ ਇੱਕ ਵਾਰ ਖੁੱਲ੍ਹਣਤਾਂ 6 ਵੱਖ-ਵੱਖ ਲੋਕਾਂ ਨੂੰ ਲਾਈਆਂ ਜਾਂਦੀਆਂ ਹਨ ਪਰ ਨਰਸ ਨੇ ਗਲਤੀ ਨਾਲ ਇਕੋ ਔਰਤ ਨੂੰ 6 ਖੁਰਾਕਾਂ ਲਾ ਦਿੱਤੀਆਂ।ਦੁਨੀਆ ਵਿਚ ਵੈਕਸੀਨ ਦੀ ਇੰਨੀ ਓਵਰਡੋਜ਼ ਦਾ ਇਹ ਇਕਲੌਤਾ ਕੇਸ ਵਾਪਰਿਆ ਹੈ।ਇਸ ਔਰਤ ਬਾਰੇ ਇਟਲੀ ਦੇ ਮੈਡੀਸਨ ਰੈਗੂਲੇਟਰ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਕਾਫੀ ਦੇਸ਼ਾਂ ਦੇ ਓਵਰਡੋਜ਼ ਦੇਣ ਦੇ ਕੇਸ ਸਾਹਮਣੇ ਆਏ ਹਨ, ਪਰ ਇੱਕੋ ਵਾਰ ਛੇ ਵੈਕਸੀਨ ਜਾਂ ਕਿਸੇ ਓਵਰਡੋਜ਼ ਕਾਰਨ ਕਿਸੇ ਨੁਕਸਾਨ ਦੀ ਰਿਪੋਰਟ ਅਜੇ ਤੱਕ ਨਹੀਂ ਆਈ।

Continue Reading

ਅੰਤਰਰਾਸ਼ਟਰੀ

ਲੀਕ ਹੋਏ ਦਸਤਾਵੇਜ਼ ਵਿੱਚ ਖੁਲਾਸਾ :ਤੀਜੀ ਸੰਸਾਰ ਜੰਗ ਦੀ ਤਿਆਰੀ ਵਿੱਚ ਹੈ ਚੀਨ

Published

on

china

ਵਾਸ਼ਿੰਗਟਨ, 10 ਮਈ – ਕੋਰੋਨਾ ਵਾਇਰਸ ਦੀ ਮਹਾਂਮਾਰੀ ਲਗੱਭਗ ਡੇਢ ਸਾਲ ਬਾਅਦ ਵੀ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਹੈ। ਅੱਜ ਤੱਕ ਇਸ ਦੀ ਉਤਪਤੀ ਸਬੰਧੀ ਠੋਸ ਸਬੂਤ ਨਹੀਂ ਮਿਲ ਸਕੇ।
ਅਮਰੀਕੀ ਅਧਿਕਾਰੀਆਂ ਨੂੰ ਮਿਲੇ ਛੇ ਸਾਲ ਪੁਰਾਣੇ ਦਸਤਾਵੇਜ਼ ਮੁਤਾਬਕ ਚੀਨੀ ਵਿਗਿਆਨੀ ਕੋਰੋਨਾ ਵਾਇਰਸ ਦੀ ਮਦਦ ਨਾਲ ਜੈਵਿਕ ਹਥਿਆਰ ਤਿਆਰ ਕਰਨ ਦਾ ਕੰਮ ਕਰ ਰਹੇ ਸਨ, ਜਿਸ ਨਾਲ ਤੀਜੀ ਸੰਸਾਰ ਜੰਗ ਲੜੀ ਜਾ ਸਕੇ। ਇਸ ਦਸਤਾਵੇਜ਼ ਵਿੱਚ ਛੇ ਸਾਲ ਤੋਂ ਜੈਵ ਅਤੇ ਜੈਨੇਟਿਕ ਹਥਿਆਰ ਤਿਆਰ ਕਰਨ ਦੀ ਗੱਲ ਕਹੀ ਗਈ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਅਨੁਸਾਰ ਦਸਤਾਵੇਜ਼ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਇਨ੍ਹਾਂ ਜੰਗਾਂ ਵਿੱਚ ਜਿੱਤ ਲਈ ਜੈਵ ਹਥਿਆਰ ਅਹਿਮ ਹੋਣਗੇ। ਇਸ ਵਿੱਚ ਇਨ੍ਹਾਂ ਦੀ ਵਰਤੋਂ ਦਾ ਸਹੀ ਸਮਾਂ ਵੀ ਦੱਸਿਆ ਗਿਆ ਅਤੇ ‘ਦੁਸ਼ਮਣ ਦੇ ਮੈਡੀਕਲ ਸਿਸਟਮ’ ‘ਤੇ ਅਸਰ ਦੀ ਚਰਚਾ ਕੀਤੀ ਗਈ ਹੈ। ‘ਦਿ ਆਸਟਰੇਲੀਆ ਦੀ ਰਿਪੋਰਟ ਵਿੱਚ ਚੀਨੀ ਫੌਜ ਦੇ ਵਿਗਿਆਨੀਆਂ ਤੇ ਸਿਹਤ ਅਧਿਕਾਰੀਆਂ ਦੇ ਡੋਜ਼ੀਅਰ ਉਤੇ ਗੱਲ ਕੀਤੀ ਗਈ ਹੈ ਅਤੇ ਹਥਿਆਰ ਦੇ ਰੂਪ ਚ ਬੀਮਾਰੀਆਂ ਦੀ ਵਰਤੋਂ ਕਰਨ ਦੀ ਗੱਲ ਕਹੀ ਗਈ ਹੈ। ਰਿਪੋਰਟ ਅਨੁਸਾਰ 18 ਵਿਗਿਆਨੀ ਹਾਈ ਰਿਸਕ ਲੈਬ ਵਿੱਚ ਇਸਤੇ ਕੰਮ ਕਰ ਰਹੇ ਸਨ। ਦਸਤਾਵੇਜ਼ ਦੇ ਲੇਖਕਾਂ ਅਨੁਸਾਰ ਤੀਜੀ ਸੰਸਾਰ ਜੰਗ ਵਿੱਚ ਜੈਵ ਹਥਿਆਰ ਜਿੱਤ ਦਿਵਾਉਣਗੇ।

Continue Reading

ਅੰਤਰਰਾਸ਼ਟਰੀ

ਮਾਸਕ ਤੇ ਦੂਰੀ ਦੇ ਨਿਯਮਾਂ ਵਿੱਚ ਛੋਟ, ਪਰ ਸੁਰੱਖਿਆ ਦੇ ਨਵੇਂ ਨਿਯਮ ਬਣੇ

Published

on

mask

ਅਮਰੀਕਾ, 10 ਮਈ – ਅਮਰੀਕਾ ਵਿੱਚ ਬਿਮਾਰੀ ਕੰਟਰੋਲ ਕੇਂਦਰਾਂ (ਸੀ ਡੀ ਸੀ) ਦਾ ਕਹਿਣਾ ਹੈ ਕਿ ਵੈਕਸੀਨ ਲਵਾ ਚੁੱਕੇ ਲੋਕ ਬਿਨਾਂ ਮਾਸਕ ਦੇ ਵੀ ਕਮਰਿਆਂ ਅਤੇ ਹਾਲ ਦੇ ਅੰਦਰ ਇਕੱਠੇ ਹੋ ਸਕਦੇ ਹਨ। ਛੇ ਫੁੱਟ ਦੀ ਦੂਰੀ ਦਾ ਨਿਯਮ ਲਾਗੂ ਹੈ। ਫਿਰ ਵੀ ਕਈ ਬਾਰ, ਨਾਈਟ ਕਲੱਬਾਂ ਨੇ ਵੈਕਸੀਨ ਦਾ ਸਬੂਤ ਦੇਣ ਦੇ ਲਈ ਵੈਕਸੀਨੇਸ਼ਨ ਕਾਰਡ ਜ਼ਰੂਰੀ ਕਰ ਦਿੱਤਾ ਹੈ। ਕਲੱਬਾਂ ਦੇ ਬਾਲਰੂਮ ਵਿੱਚ ਡਾਂਸ ਕਰਨ ਵਾਲੇ ਗਰੁੱਪਾਂ ਲਈ ਸਫੈਦ ਟੇਪ ਨਾਲ ਅਲੱਗ-ਅਲੱਗ ਜਗ੍ਹਾ ਘੇਰ ਦਿੱਤੀ ਜਾਂਦੀ ਹੈ। ਸਾਰੇ ਦੇਸ਼ ਖਾਸਕਰ ਨਿਊ ਯਾਰਕ ਸ਼ਹਿਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਪਾਰਟੀਆਂ ਵਿੱਚ ਕੇਵਲ ਵੈਕਸੀਨ ਲਗਾਉਣ ਵਾਲੇ ਲੋਕਾਂ ਨੂੰ ਆਉਣ ਦੀ ਇਜਾਜ਼ਤ ਹੈ।
ਪਤਾ ਲੱਗਾ ਹੈ ਕਿ ਲੋਕ ਸੀ ਡੀ ਸੀ ਦੇ ਵੈਕਸੀਨ ਕਾਰਡ ਦੇ ਬਿਨਾ ਇਹ ਸਬੂਤ ਦੇ ਸਕਦੇ ਹਨ ਕਿ ਉਨ੍ਹਾਂ ਨੇ ਕਿਸੇ ਵੈਕਸੀਨ ਦੇ ਟਰਾਇਲ ਵਿੱਚ ਹਿੱਸਾ ਲਿਆ ਸੀ। ਵਿਦੇਸ਼ੀ ਵੈਕਸੀਨਾਂ ਦੇ ਕਾਰਡ ਵੀ ਮੰਨਣਯੋਗ ਹਨ। ਨਿਊ ਯਾਰਕ ਸੂਬੇ ਵਿੱਚ ਬਾਰ, ਕਲੱਬ ਤੋਂ ਵੈਕਸੀਨੇਸ਼ਨ ਦੇ ਸਬੂਤ ਮੰਗਣ ਲਈ ਕਿਹਾ ਗਿਆ ਹੈ। ਦੂਸਰੇ ਰਾਜਾਂ ਵਿੱਚ ਸਥਿਤੀ ਥੋੜ੍ਹੀ ਅਲੱਗ ਹੈ। ਕੈਲੀਫੋਰਨੀਆ ਵਿੱਚ ਵੈਕਸੀਨੇਸ਼ਨ ਕਾਰਡ ਜਾਂ ਨੈਗੇਟਿਵ ਕੋਵਿਡ ਟੈਸਟ ਰਿਪੋਰਟ ਦੀ ਮਨਜ਼ੂਰੀ ਹੈ। ਫਲੋਰੀਡਾ ਵਿੱਚ ਵੈਕਸੀਨੇਸ਼ਨ ਦਾ ਸਬੂਤ ਮੰਗਣ ਵਾਲੇ ਵਪਾਰਕ ਅਦਾਰਿਆਂ, ਸਕੂਲਾਂ ਅਤੇ ਸਰਕਾਰੀ ਦਫਤਰਾਂ ਉਤੇ ਚਾਲੀ ਹਜ਼ਾਰ ਰੁਪਏ ਜੁਰਮਾਨਾ ਲਾਉਣ ਦਾ ਕਾਨੂੰਨ ਬਣਾਇਆ ਗਿਆ ਹੈ। ਨਿੱਜੀ ਪਾਰਟੀਆਂ ਵਿੱਚ ਬਾਊਂਸਰ ਮਹਿਮਾਨਾਂ ਦਾ ਵੈਕਸੀਨ ਕਾਰਡ ਦੇਖਦੇ ਹਨ। ਕੁਝ ਮੇਜ਼ਬਾਨ ਮਹਿਮਾਨ ਦੀ ਵੈਕਸੀਨੇਸ਼ਨ ਸਥਿਤੀ ਦੀ ਜਾਂਚ ਕਰਨ ਦੇ ਲਈ ਡਾਕਟਰਾਂ ਦੀਆਂ ਸੇਵਾਵਾਂ ਲੈ ਰਹੇ ਹਨ। ਡਾਕਟਰ ਆਸਮਾ ਰਸ਼ੀਦ ਦੱਸਦੀ ਹੈ ਕਿ ਪਿਛਲੇ ਮਹੀਨੇ ਉਨ੍ਹਾਂ ਨੂੰ ਦਸ ਪਾਰਟੀਆਂ ਵਿੱਚ ਮਹਿਮਾਨਾਂ ਦੀ ਜਾਂਚ ਦੇ ਲਈ ਬੁਲਾਇਆ ਗਿਆ ਸੀ। ਅਜਿਹਾ ਕੰਪਨੀਆਂ ਅਤੇ ਅਮੀਰਾਂ ਦੀਆਂ ਪਾਰਟੀਆਂ ਵਿੱਚ ਹੁੰਦਾ ਹੈ।

Read More World News in Punjabi

Continue Reading

ਰੁਝਾਨ


Copyright by IK Soch News powered by InstantWebsites.ca