West Bengal BJP workers say: We made a mistake, Mamata has no match
Connect with us [email protected]

ਰਾਜਨੀਤੀ

ਪੱਛਮੀ ਬੰਗਾਲ ਦੇ ਭਾਜਪਾ ਵਰਕਰ ਕਹਿਣ ਲੱਗ ਪਏ: ਸਾਥੋਂ ਗਲਤੀ ਹੋ ਗਈ, ਮਮਤਾ ਦਾ ਕੋਈ ਮੇਲ ਨਹੀਂ

Published

on

Mamata_Banerjee_PTI

ਸਪੀਕਰ ਲਾ ਕੇ ਲੋਕਾਂ ਤੋਂ ਮੁਆਫੀ ਮੰਗਦੇ ਘੁੰਮਣ ਲੱਗੇ
ਕੋਲਕਾਤਾ, 13 ਜੂਨ, – ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਵਿੱਚ ਮਮਤਾ ਬੈਨਰਜੀ ਦੀ ਅਗਵਾਈ ਵਾਲੀ ਤ੍ਰਿਣਮੂਲ ਕਾਂਗਰਸ ਪਾਰਟੀ ਨੂੰ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਨੇਤਾ ਫਿਰ ਓਸੇ ਪਾਰਟੀ ਵੱਲ ਮੁੜਨ ਲੱਗੇ ਹਨ। ਇਸ ਦੌਰਾਨ ਇਹੋ ਜਿਹੇ ਦਲ-ਬਦਲੂ ਵਰਕਰ ਅਤੇ ਆਗੂ ਵਿਧਾਨ ਸਭਾ ਚੋਣਾਂ ਦੇ ਦੌਰਾਨ ਭਾਜਪਾ ਦਾ ਸਮਰਥਨ ਕਰਨ ਦੇ ਲਈ ਗਲੀ-ਗਲੀ ਘੁੰਮ ਕੇ ਪਛਤਾਵਾ ਜ਼ਾਹਰ ਕਰਦੇ ਫਿਰ ਰਹੇ ਹਨ।ਹੁਗਲੀ ਜਿ਼ਲੇ ਦੇ ਧਨਿਆਖਲੀ ਤੋਂ ਬੀਰਭੂਮ ਜਿ਼ਲੇਦੇ ਲਾਭਪੁਰ, ਬੋਲਪੁਰ ਅਤੇ ਸੈਂਥੀਆ ਤੱਕ ਇਹ ਭਾਜਪਾ ਵਰਕਰ ਈ-ਰਿਕਸ਼ਾ ਉੱਤੇ ਸਪੀਕਰ ਲਾ ਕੇ ਘੁੰਮ ਰਹੇ ਹਨ ਤੇ ਲੋਕਾਂ ਨੂੰ ਕਹਿ ਰਹੇ ਹਨ ਕਿ ਉਨ੍ਹਾਂ ਕੋਲੋਂ ਭਾਜਪਾ ਨੂੰ ਸਮਝਣ ਵਿਚ ਗਲਤੀ ਹੋ ਗਈ ਸੀ।
ਦੂਸਰੇ ਪਾਸੇ ਮੀਡੀਆ ਰਿਪੋਰਟਾਂ ਅਨੁਸਾਰ ਭਾਜਪਾ ਨੇ ਦੋਸ਼ ਲਾਇਆ ਹੈ ਕਿ ਤ੍ਰਿਣਮੂਲ ਕਾਂਗਰਸ (ਟੀਐਮਸੀ) ਵੱਲੋਂ ਉਸ ਦੇ ਵਰਕਰਾਂ ਨੂੰ ਧਮਕਾਇਆ ਜਾ ਰਿਹਾ ਹੈ ਤੇ ਭਾਜਪਾ ਵਰਕਰਾਂ ਵੱਲੋਂ ਮੁਆਫੀ ਮੰਗਣ ਦਾ ਕਾਰਨ ਇਹ ਹੀ ਹੈ। ਇਸ ਤੋਂ ਪਹਿਲਾਂ ਭਾਜਪਾ ਵਿਚ ਗਏ ਸੀਨੀਅਰ ਆਗੂ ਮੁਕੁਲ ਰਾਏ ਪਿਛਲੇ ਸ਼ੁੱਕਰਵਾਰ ਵਾਪਸ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਲ ਹੋ ਗਏ ਤੇਪਾਰਟੀ ਛੱਡ ਕੇ ਭਾਜਪਾ ਵਿੱਚ ਗਏ ਸਾਬਕਾ ਮੰਤਰੀ ਰਾਜੀਵ ਬੈਨਰਜੀ ਵੀ ਵਾਪਸ ਆ ਰਹੇ ਹਨ। ਉਹ ਪਿਛਲੇ ਸ਼ਨੀਵਾਰ ਤ੍ਰਿਣਮੂਲ ਕਾਂਗਰਸ ਦੇ ਸੂਬਾ ਜਨਰਲ ਸੈਕਟਰੀ ਕੁਨਾਲ ਘੋਸ਼ ਨੂੰ ਉਸ ਦੀ ਰਿਹਾਇਸ਼ ਉੱਤੇ ਮਿਲੇ ਅਤੇ ਤ੍ਰਿਣਮੂਲ ਕਾਂਗਰਸਵਿੱਚ ਵਾਪਸ ਜਾਣ ਦੀ ਇੱਛਾ ਜ਼ਾਹਰ ਕੀਤੀ ਹੈ। ਉਂਜ ਰਾਜੀਵ ਬੈਨਰਜੀ ਨੇ ਇਸ ਨੂੰ ਆਮ ਦੋਸਤਾਨਾਂ ਮੁਲਾਕਾਤ ਦੱਸਿਆ, ਪਰ ਨਾਲ ਉਨ੍ਹਾਂ ਨੇ ਚੋਣਾਂ ਮੌਕੇ ਪਾਰਟੀ ਦਾ ਵਿਰੋਧ ਕਰਨ ਅਤੇ ਭਾਜਪਾ ਵਿੱਚ ਜਾਣ ਦਾ ਆਪਣੇ ਵੱਲੋਂ ਸੋਸ਼ਲ ਮੀਡੀਆ ਉੱਤੇ ਪਾਈ ਪੋਸਟ ਵਿੱਚ ਬਚਾਅ ਕੀਤਾ ਹੈ।
ਰਾਜੀਵ ਬੈਨਰਜੀ ਨੇ ਕਿਹਾ, ‘ਮੈਂ ਆਪਣੇ ਰਿਸ਼ਤੇਦਾਰ ਨੂੰ ਮਿਲਣ ਉੱਤਰੀ ਕੋਲਕਾਤਾ ਗਿਆ ਸੀ। ਮੇਰਾ ਵੱਡਾ ਭਰਾ ਅਤੇ ਲੰਮੇ ਸਮੇਂ ਦਾ ਮਿੱਤਰ ਕੁਨਾਲ ਘੋਸ਼ ਵੀ ਨੇੜੇ ਹੀ ਸੀ, ਮੈਂ ਉਸ ਨੂੰ ਬੁਲਾਇਆ ਤੇ ਉਸ ਨੂੰ ਮਿਲਿਆ।ਓਥੇ ਕੋਈ ਵੀ ਰਾਜਨੀਤਕ ਵਿਚਾਰ ਨਹੀਂ ਹੋਈ। ਮੈਂ ਕੁਝ ਮੁੱਦਿਆਂ ਦੀ ਗੱਲ ਕੀਤੀ ਹੈ। ਮੈਂ ਆਪਣੀ ਪਾਰਟੀ ਨੂੰ ਪਹਿਲਾਂ ਹੀ ਇਨ੍ਹਾਂ ਬਾਰੇ ਦੱਸ ਚੁੱਕਾ ਹਾਂ।’ ਉਸ ਦੇ ਸ਼ਬਦਾਂ ਤੋਂ ਸਾਫ ਜ਼ਾਹਰ ਹੈ ਕਿ ਟੀ ਐੱਮ ਸੀ ਵਿੱਚ ਵਾਪਸ ਆ ਰਿਹਾ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਭਾਜਪਾ ਵਰਕਰ ਜਨਤਕ ਮੀਟਿੰਗਾਂ ਕਰ ਕੇ ਤ੍ਰਿਣਮੂਲ ਕਾਂਗਰਸ ਤੋਂ ਮੁਆਫੀ ਮੰਗਦੇ ਪਏ ਹਨ। ਬੋਲਪੁਰ ਦੇ ਵਾਰਡ 18 ਵਿਚ ਕੀਤੇ ਜਨਤਕ ਐਲਾਨ ਵਿਚ ਕਿਹਾ ਗਿਆ ਹੈ, ‘ਸਾਨੂੰ ਭਾਜਪਾ ਨੇ ਗੁੰਮਰਾਹ ਕੀਤਾ ਸੀ। ਭਾਜਪਾ ਧੋਖੇਬਾਜ਼ ਪਾਰਟੀ ਹੈ। ਮਮਤਾ ਬੈਨਰਜੀ ਦਾ ਕੋਈ ਮੇਲ ਨਹੀਂ। ਅਸੀਂ ਉਨ੍ਹਾਂ ਦੇ ਵਿਕਾਸ ਪ੍ਰੋਗਰਾਮਾਂ ਦਾ ਹਿੱਸਾ ਬਣਨਾ ਚਾਹੁੰਦੇ ਹਾਂ।’ ਇੱਕ ਹੋਰ ਇਕੱਠ ਦੌਰਾਨ ਸੈਂਥੀਆ ਵਿੱਚ ਭਾਜਪਾ ਤੋਂ ਤ੍ਰਿਣਮੂਲ ਕਾਂਗਰਸ ਵਿੱਚ ਵਾਪਸ ਆਏ 300 ਵਰਕਰ ਨੇ ਜਨਤਕ ਤੌਰ ਉੱਤੇ ਕਿਹਾ: ‘ਅਸੀਂ ਗਲਤੀ ਨਾਲ ਭਾਜਪਾ ਵਿੱਚ ਗਏ ਸੀ। ਅਸੀਂ ਅੱਜ ਤੋਂ ਤ੍ਰਿਣਮੂਲ ਕਾਂਗਰਸ ਵਿੱਚ ਸ਼ਾਮਲ ਹੋ ਰਹੇ ਹਾਂ, ਤਾਂ ਜੋ ਅਸੀਂ ਮਮਤਾ ਬੈਨਰਜੀ ਦੇ ਵਿਕਾਸ ਕਾਰਜਾਂ ਦਾ ਸਮੱਰਥਨ ਕਰ ਸਕੀਏ।’

Read More Political News Today

ਰਾਜਨੀਤੀ

ਹਾਈ ਕੋਰਟ ਦਾ ਮਮਤਾ ਸਰਕਾਰ ਨੂੰ ਝਟਕਾ:ਸ਼ੁਭੇਂਦੂ ਅਧਿਕਾਰੀ ਦੇ ਕਰੀਬੀ ਨੂੰ ਰਿਹਾਅ ਕਰਨ ਦੇ ਹੁਕਮ

Published

on

Mamata_Banerjee_PTI

ਕੋਲਕਾਤਾ, 3 ਅਗਸਤ – ਪੱਛਮੀ ਬੰਗਾਲ ਦੀ ਮਮਤਾ ਬੈਨਰਜੀ ਸਰਕਾਰ ਨੂੰ ਕਲਕੱਤਾ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਫਰਜ਼ੀ ਸਰਕਾਰੀ ਨੌਕਰੀ ਘਪਲੇ ਦੇ ਦੋਸ਼ ਵਿੱਚ ਗ਼੍ਰਿਫ਼ਤਾਰ ਕੀਤੇ ਭਾਜਪਾ ਦੇ ਸ਼ੁਭੇਂਦੁ ਅਧਿਕਾਰੀ ਦੇ ਕਰੀਬੀ ਸਹਿਯੋਗੀ ਰਖਾਲ ਬੇਰਾ ਨੂੰ ਅਦਾਲਤ ਨੇ ਫੌਰੀ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ।
ਕੋਰਟ ਨੇ ਮਮਤਾ ਬੈਨਰਜੀ ਸਰਕਾਰ ਨੂੰ ਕਿਹਾ ਹੈ ਕਿ ਉਨ੍ਹਾਂ ਦੇ ਖ਼ਿਲਾਫ਼ ਅੱਗੇ ਤੋਂ ਕੋਈ ਕੇਸ ਦਰਜ ਨਹੀਂ ਹੋਣਾ ਚਾਹੀਦਾ, ਜੇ ਅਜਿਹਾ ਕਰਨਾ ਹੈ ਤਾਂ ਉਸ ਦੇ ਲਈ ਕੋਰਟ ਤੋਂ ਇਜਾਜ਼ਤ ਲੈਣੀ ਪਵੇਗੀ। ਜੂਨ ਵਿੱਚ ਪੱਛਮੀ ਬੰਗਾਲ ਪੁਲਸ ਨੇ ਸੁਜੀਤ ਡੇਅ ਨਾਂ ਦੇ ਸ਼ਖਸ ਵੱਲੋਂ ਦਾਇਰ ਸ਼ਿਕਾਇਤ ਉੱਤੇ ਰਖਾਲ ਬੇਰਾ ਨੂੰ ਗ਼੍ਰਿਫ਼ਤਾਰ ਕੀਤਾ ਸੀ। ਡੇ ਨੇ ਸ਼ਿਕਾਇਤ ਵਿੱਚ ਬੇਰਾ ਅਤੇ ਕੁਝ ਹੋਰਨਾਂ ਉੱਤੇ ਦੋਸ਼ ਲਾਇਆ ਸੀ ਕਿ ਉਨ੍ਹਾਂ ਨਾਲ ਸਰਕਾਰੀ ਨੌਕਰੀ ਦਾ ਵਾਅਦਾ ਕਰ ਕੇ ਠੱਗੀ ਕੀਤੀ ਗਈ ਸੀ। ਉਸ ਨੂੰ ਸਿੰਜਾਈ ਅਤੇ ਵਾਟਰਵੇਜ ਡਿਪਾਰਟਮੈਂਟ ਦੀ ਨੌਕਰੀ ਦਿਵਾਉਣ ਦਾ ਵਾਅਦਾ ਦਿੱਤਾ ਗਿਆ ਸੀ। ਇਸ ਸ਼ਿਕਾਇਤ ਵਿੱਚ ਕਿਹਾ ਗਿਆ ਸੀ ਕਿ ਰਖਾਲ ਬੇਰਾ ਨੇ ਕੋਲਕਾਤਾ ਦੀ ਇੱਕ ਸੋਸਾਈਟੀ ਵਿੱਚ ਫਲੈਟ ਵਿੱਚ ਕੈਂਪ ਲਾਇਆ ਗਿਆ ਸੀ, ਜਿਸ ਵਿੱਚ ਲੋਕਾਂ ਨਾਲ ਨੌਕਰੀਆਂ ਦਾ ਵਾਅਦਾ ਕੀਤਾ ਗਿਆ ਸੀ।

Continue Reading

ਰਾਜਨੀਤੀ

ਪ੍ਰਧਾਨ ਮੰਤਰੀ ਦੇ ਸਲਾਹਕਾਰ ਅਮਰਜੀਤ ਦਾ ਅਸਤੀਫ਼ਾ

Published

on

Adviser Amarjit resigns

ਨਵੀਂ ਦਿੱਲੀ, 3 ਅਗਸਤ – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਸਲਾਹਕਾਰ ਅਮਰਜੀਤ ਸਿਨਹਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੇਵਾਮੁਕਤ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ ਸਮਾਜਿਕ ਖੇਤਰ ਨਾਲ ਜੁੜੇ ਪ੍ਰਾਜੈਕਟਾਂ ਨੂੰ ਸੰਭਾਲਣ ਦਾ ਕੰਮ ਕਰਿਆ ਕਰਦੇ ਸਨ।
ਸਾਲ 1983 ਬੈਚ ਦੇ ਆਈ ਏ ਐਸ ਅਧਿਕਾਰੀ ਅਮਰਜੀਤ ਸਿਨਹਾ 2019 ਵਿੱਚ ਪੇਂਡੂ ਵਿਕਾਸ ਸਕੱਤਰ ਵਜੋਂ ਸੇਵਾਮੁਕਤ ਹੋਏ ਸਨ ਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦਫਤਰ (ਪੀ ਐਮ ਓ) ਵਿੱਚ ਨਿਯੁਕਤ ਕੀਤਾ ਗਿਆ ਸੀ। ਉਹ ਕੁਝ ਹੀ ਦੇ ਮਹੀਨਿਆਂ ਵਿੱਚ ਪੀ ਐਮ ਓ ਤੋਂ ਅਸਤੀਫ਼ਾ ਦੇਣ ਵਾਲੇ ਦੂਜੇ ਸੀਨੀਅਰ ਅਧਿਕਾਰੀ ਹਨ। ਇਸ ਤੋਂ ਪਹਿਲਾਂ ਮਾਰਚ ਵਿੱਚ ਪ੍ਰਧਾਨ ਮੰਤਰੀ ਦਫਤਰ ਵਿੱਚ ਪ੍ਰਧਾਨ ਸਲਾਹਕਾਰ ਰਹੇ ਸਾਬਕਾ ਕੈਬਨਿਟ ਸਕੱਤਰ ਪੀ ਕੇ ਸਿਨਹਾ ਨੇ ਅਸਤੀਫ਼ਾ ਦੇ ਦਿੱਤਾ ਸੀ। ਇਸ ਅਸਤੀਫੇ ਤੋਂ ਕਈ ਅੰਦਾਜ਼ੇ ਲਾਏ ਜਾ ਰਹੇ ਹਨ।

Continue Reading

ਰਾਜਨੀਤੀ

ਨਿਤੀਸ਼ ਕੁਮਾਰ ਨੇ ਵੀ ਪੈਗਾਸਸ ਕੇਸ ਦੀ ਜਾਂਚ ਦਾ ਪੱਖ ਪੂਰਿਆ

Published

on

Nitish Kumar

ਬਿਹਾਰ ਦੇ ਮੁੱਖ ਮੰਤਰੀ ਮੁਤਾਬਕ ਜਾਸੂਸੀ ਦੀ ਜਾਂਚ ਹੋਣੀ ਚਾਹੀਦੀ ਹੈ
ਪਟਨਾ, 3 ਅਗਸਤ – ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਪੈਗਾਸਸ ਸਾਫਟਵੇਅਰ ਜਾਸੂਸੀ ਕੇਸ ਦੀ ਪੂਰੀ ਤਰ੍ਹਾਂ ਜਾਂਚ ਕਰਵਾਏ ਜਾਣ ਦੀ ਵਿਰੋਧੀ ਧਿਰ ਦੀ ਮੰਗ ਦਾ ਪੱਖ ਪੂਰਿਆ ਹੈ।
ਵਰਨਣ ਯੋਗ ਹੈ ਕਿ ਇਸਰਾਈਲੀ ਕੰਪਨੀ ਐੱਨ ਐੱਸ ਓ ਗਰੁੱਪ ਦੇ ਸਾਫਟਵੇਅਰ ਦੇ ਨਾਲ ਭਾਰਤ ਵਿੱਚ ਕਈ ਵੱਡੀਆਂ ਹਸਤੀਆਂ ਦੇ ਫੋਨ ਟੈਪ ਕਰਨ ਦੇ ਦੋਸ਼ ਸਰਕਾਰ ਉਤੇ ਲੱਗੇ ਹਨ। ਇਸ ਕੇਸ ਵਿੱਚ ਪਾਰਲੀਮੈਂਟ ਵਿੱਚ ਵੀ ਹੰਗਾਮਾ ਹੋ ਰਿਹਾ ਹੈ। ਨਿਤੀਸ਼ ਕੁਮਾਰ ਦੀ ਪਾਰਟੀ ਜਨਤਾ ਦਲ (ਯੂ) ਭਾਜਪਾ ਨਾਲ ਗੱਠਜੋੜ ਕਰ ਕੇ ਬਿਹਾਰ ਵਿਚ ਸਰਕਾਰ ਚਲਾ ਰਹੀ ਹੈ। ਨਿਤੀਸ਼ ਕੁਮਾਰ ਨੇ ਨਾਲ ਹੀ ਕਿਹਾ ਕਿ ਇਸ ਵਿਵਾਦ ਬਾਰੇ ਉਨ੍ਹਾਂ ਨੂੰ ਜਿੰਨੀ ਜਾਣਕਾਰੀ ਹੈ, ਉਹ ਅਖਬਾਰਾਂ ਰਾਹੀਂ ਹੀ ਮਿਲੀ ਹੈ। ਮੀਡੀਆ ਨਾਲ ਗੱਲ ਕਰਦਿਆਂ ਨਿਤੀਸ਼ ਨੇ ਕਿਹਾ ਕਿ ਸਾਰੇ ਜਾਣਦੇ ਹਨ ਕਿ ਆਧੁਨਿਕ ਤਕਨੀਕ ਨੂੰ ਕਿਵੇਂ ਗਲਤ ਢੰਗ ਨਾਲ ਵਰਤਿਆ ਜਾ ਸਕਦਾ ਹੈ। ਜੇ ਲੋਕਾਂ ਦੀ ਫੋਨਾਂ ਉਤੇ ਹੁੰਦੀ ਗੱਲਬਾਤ ਸੁਣਨ ਦੀ ਕੋਸ਼ਿਸ਼ ਕੀਤੀ ਗਈ ਹੈ ਤਾਂ ਇਹ ਚੰਗਾ ਹੋਵੇਗਾ ਕਿ ਇਸ ਦੀ ਢੁੱਕਵੀਂ ਜਾਂਚ ਹੋਵੇ। ਜਦੋਂ ਨਿਤੀਸ਼ ਕੁਮਾਰ ਨੂੰ ਵਿਰੋਧੀ ਧਿਰ ਵੱਲੋਂ ਕੀਤੀ ਗਈ ਸਾਂਝੀ ਪਾਰਲੀਮੈਂਟਰੀ ਜਾਂਚ ਕਮੇਟੀ ਦੀ ਮੰਗ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਬਾਰੇ ਉਹ ਟਿੱਪਣੀ ਨਹੀਂ ਕਰ ਸਕਦੇ, ਪਰ ਜੋ ਵੀ ਇਸ ਕੇਸ ਵਿੱਚ ਠੋਸ ਸਬੂਤ ਹੋਣ ਦੀ ਗੱਲ ਕਰਦਾ ਹੈ, ਉਸ ਨੂੰ ਉਹ ਸਰਕਾਰ ਨਾਲ ਸਾਂਝਾ ਕਰਨਾ ਚਾਹੀਦਾ ਹੈ। ਯਕੀਨ ਹੈ ਕਿ ਕੇਸ ਦੀ ਹਰ ਪੱਖ ਤੋਂ ਜਾਂਚ ਹੋਵੇਗੀ।
ਜਨਤਾ ਦਲ (ਯੂ) ਆਗੂ ਉਪੇਂਦਰ ਕੁਸ਼ਵਾਹਾ ਵੱਲੋਂ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਦਾਅਵੇਦਾਰ ਦੱਸਣ ਬਾਰੇ ਪੁੱਛੇ ਜਾਣ ਉਤੇ ਨਿਤੀਸ਼ ਕੁਮਾਰ ਨੇ ਕਿਹਾ ਕਿ ਉਨ੍ਹਾਂ ਦੀ ਅਜਿਹੀ ਕੋਈ ਇੱਛਾ ਨਹੀਂ ਹੈ, ਜਿੰਨਾ ਹੋ ਸਕੇਗਾ ਉਹ ਬਿਹਾਰ ਦੀ ਸੇਵਾ ਕਰਨਗੇ। ਉਨ੍ਹਾ ਕਿਹਾ ਕਿ ਦਿੱਲੀ ਵਿੱਚ ਉਨ੍ਹਾਂ ਦੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨਾਲ ਹੋਈ ਮੁਲਾਕਾਤ ਦਾ ਕੋਈ ਸਿਆਸੀ ਮਤਲਬ ਨਹੀਂ। ਉਨ੍ਹਾਂ ਦਾ ਰਿਸ਼ਤਾ ਕਾਫੀ ਪੁਰਾਣਾ ਹੈ, ਦੋਵੇਂ ਕਿਸੇ ਵੇਲੇ ਜਨਤਾ ਦਲ ਦਾ ਹਿੱਸਾ ਰਹੇ ਹਨ।

Read More Latest Politics News

Continue Reading

ਰੁਝਾਨ


Copyright by IK Soch News powered by InstantWebsites.ca