Issue of Sikh Library: We tried to find a solution in a meeting with past
Connect with us [email protected]

ਪੰਜਾਬੀ ਖ਼ਬਰਾਂ

ਮੁੱਦਾ ਸਿੱਖ ਲਾਇਬੇ੍ਰਰੀ ਦਾ:ਅਸੀਂ ਪੁਰਾਣੇ ਤੇ ਮੌਜੂਦਾ ਅਧਿਕਾਰੀਆਂ ਨਾਲ ਮੀਟਿੰਗ ਵਿੱਚ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਸੀ: ਰੂਪ ਸਿੰਘ

Published

on

Issue of Sikh Library

ਅੰਮ੍ਰਿਤਸਰ, 9 ਜੂਨ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਚੀਫਸੈਕਟਰੀ ਡਾਕਟਰ ਰੂਪ ਸਿੰਘ ਨੇ ਕਿਹਾ ਹੈ ਕਿ ਉਨ੍ਹਾਂ ਆਪਣੇ ਸੇਵਾ ਸਮੇਂ ਦੌਰਾਨ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਮਾਮਲਾ ਉੱਠਦੇ ਸਾਰ ਕਾਰਵਾਈ ਸ਼ੁਰੂ ਕਰ ਦਿੱਤੀ ਅਤੇ ਇਸ ਦਾ ਹੱਲ ਕੱਢਣ ਦਾ ਪੂਰਾ ਯਤਨ ਕੀਤਾ ਸੀ।
ਕੱਲ੍ਹ ਏਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਡਾਕਟਰ ਰੂਪ ਸਿੰਘ ਨੇ ਕਿਹਾ ਕਿ ਜਦ ਇਹ ਮੁੱਦਾ ਜਨਤਕ ਹੋਇਆ ਸੀ ਤਾਂ ਉਨ੍ਹਾਂ ਨੇ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਅਤੇ ਸਿੱਖ ਇਤਿਹਾਸ ਰਿਸਰਚ ਬੋਰਡ ਦੇ ਇੰਚਾਰਜਾਂ ਅਤੇ ਸ਼੍ਰੋਮਣੀ ਕਮੇਟੀ ਦੇ ਓਦੋਂ ਤੱਕ ਦੇਸੈਕਟਰੀਆਂ ਨੂੰ ਕਿਹਾ ਸੀ ਕਿ ਇਸ ਬਾਰੇ ਸਿਰ ਜੋੜ ਕੇ ਵਿਚਾਰ ਕੀਤੀ ਜਾਵੇ। ਓਦੋਂ ਕੁਝ ਅਧਿਕਾਰੀਆਂ ਨੂੰ ਛੱਡ ਕੇ ਬਾਕੀ ਸਾਰੇ ਅਧਿਕਾਰੀ ਵਿਚਾਰ ਲਈ ਆਏ ਅਤੇ ਸਿਰਫ਼ ਸ੍ਰੀ ਦਰਬਾਰ ਸਾਹਿਬ ਦੇ ਓਦੋਂ ਦੇ ਮੈਨੇਜਰ ਅਜਾਇਬ ਸਿੰਘ ਸ਼ਾਮਲ ਨਹੀਂ ਸੀ ਹੋਏ, ਜੋ ਪਹਿਲਾਂ ਤੋਂ ਹੀ ਸ਼ੱਕ ਦੇ ਘੇਰੇ ਵਿੱਚ ਸਨ। ਉਨ੍ਹਾਂ ਦੱਸਿਆ ਕਿ 13 ਜੂਨ 2019 ਨੂੰ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿੱਚ ਕਰੀਬ ਛੇ ਘੰਟੇ ਵਿਚਾਰ-ਵਟਾਂਦਰਾ ਹੋਇਆ ਸੀ ਤੇ ਮੀਟਿੰਗ ਦੀ ਸਾਰੀ ਕਾਰਵਾਈ ਦੀ ਵੀਡੀਉ ਰਿਕਾਰਡਿੰਗ ਕੀਤੀ ਗਈ ਤਾਂਕਿ ਭਵਿੱਖ ਵਿੱਚ ਕੋਈ ਵਿਅਕਤੀ ਆਪਣੇ ਬਿਆਨ ਨਾ ਬਦਲ ਸਕੇ। ਇਸ ਮੀਟਿੰਗ ਵਿੱਚ ਸ੍ਰੀ ਅਕਾਲ ਤਖ਼ਤ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਸਾਬਕਾ ਸੈਕਟਰੀ ਕੁਲਵੰਤ ਸਿੰਘ ਰੰਧਾਵਾ, ਜੋਗਿੰਦਰ ਸਿੰਘ ਅਦਲੀਵਾਲ, ਤਰਲੋਚਨ ਸਿੰਘ, ਦਲਮੇਘ ਸਿੰਘ ਅਤੇ ਡਾਕਟਰ ਅਨੁਰਾਗ ਸਿੰਘ ਤੇ ਮਾਮਲਾ ਚੁੱਕਣ ਵਾਲੇ ਸਤਿੰਦਰ ਸਿੰਘ, ਲਾਇਬ੍ਰੇਰੀਅਨ ਬਲਬੀਰ ਸਿੰਘ ਸਮੇਤ ਬਹੁਤ ਸਾਰੇ ਅਧਿਕਾਰੀ ਹਾਜ਼ਰ ਸਨ। ਰੂਪ ਸਿੰਘ ਨੇ ਕਿਹਾ ਕਿ ਅਸੀਂ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦੇ ਮੌਜੂਦਾ ਲਾਇਬ੍ਰੇਰੀਅਨ ਨੂੰ ਕਿਹਾ ਸੀ ਕਿ ਤਿੰਨ ਸੂਚੀਆਂ ਬਣਾਵੇ, ਜਿਨ੍ਹਾਂ ਵਿੱਚੋਂ ਇੱਕ ਸੂਚੀ 1984 ਤੋਂ ਪਹਿਲਾਂ ਦੀ ਸਿੱਖ ਰੈਫ਼ਰੈਂਸ ਲਾਇਬ੍ਰੇਰੀ ਵਿੱਚ ਕੀ ਸੀ, ਦੂਸਰੀ ਫ਼ੌਜ ਕੀ ਲੈ ਗਈ ਅਤੇ ਕੀ-ਕੀ ਵਾਪਸ ਕੀਤਾ ਤੇ ਅਤੇ ਤੀਸਰੀ ਇਹ ਕਿ ਸਾਡੇ ਕੋਲ ਕੀ-ਕੀ ਹੈ। ਉਨ੍ਹਾਂ ਕਿਹਾ ਕਿ ਉਸ ਮੀਟਿੰਗ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਇੱਕ ਹੱਥ ਲਿਖਤ ਸਰੂਪ ਬਾਰੇ ਚਰਚਾ ਵੀ ਹੋਈ, ਜਿਸ ਬਾਰੇ ਸਾਬਕਾ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੇ ਮੰਨਿਆ ਸੀਕਿ ਉਹ, ਅਜਾਇਬ ਸਿੰਘ ਤੇ ਸਾਬਕਾ ਪ੍ਰਚਾਰਕ ਬਲਬੀਰ ਸਿੰਘ ਚੰਗਿਆੜਾ ਇਹ ਸਰੂਪ ਲੈ ਕੇ ਵਿਦੇਸ਼ ਗਏ ਸਨ। ਇਸ ਮੀਟਿੰਗ ਵਿੱਚ ਇਹ ਵੀ ਵਿਚਾਰਿਆ ਗਿਆ ਕਿ ਬਲਬੀਰ ਸਿੰਘ ਚੰਗਿਆੜਾ ਕੋਲੋਂ ਵਿਦੇਸ਼ ਵਿੱਚ ਜਾ ਕੇ ਪੁੱਛਗਿੱਛ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਸਮੇਂ ਵਿੱਚ ਮਸਾਂ ਦੋ ਮੀਟਿੰਗਾਂ ਹੀ ਹੋਈਆਂ।

Read More Punjabi News Today

ਪੰਜਾਬੀ ਖ਼ਬਰਾਂ

ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ‘ਚ ਬੇਅਦਬੀ ਕਰਨ ਵਾਲੇ ਨੌਜਵਾਨ ਦੇ ਪਰਿਵਾਰ ਦਾ ਪਿੰਡ ਵਾਸੀਆਂ ਵੱਲੋਂ ਬਾਈਕਾਟ

Published

on

disrespect og guru granth sahib

ਮੋਗਾ;ਪਿਛਲੇ ਦਿਨੀਂ ਸ੍ਰੀ ਆਨੰਦਪੁਰ ਸਾਹਿਬ ਦੇ ਗੁਰਦੁਆਰਾ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ ਦੇ ਸਬੰਧ ਵਿੱਚ ਬਾਘਾਪੁਰਾਣਾ ਦੇ ਪਿੰਡ ਲੰਗੇਆਣਾ ਦੇ ਨੌਜਵਾਨ ਦਾ ਨਾਮ ਸਾਹਮਣੇ ਆਇਆ ਸੀ।
ਇਸ ਦੇ ਸਬੰਧ ਵਿੱਚ ਅੱਜ ਲੰਗੇਆਣਾ ਦੇ ਪੂਰੇ ਪਿੰਡ ਦਾ ਇਕੱਠ ਗੁਰਦੁਆਰਾ ਸਾਹਿਬ ਲੰਗੇਆਣਾ ਵਿਚ ਰੱਖਿਆ ਗਿਆ ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਪਰਮਜੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਉਸ ਦੇ ਪੂਰੇ ਪਰਿਵਾਰ ਦਾ ਸਾਰੇ ਪਿੰਡ ਵੱਲੋਂ ਮੁਕੰਮਲ ਤੌਰ ਤੇ ਬਾਈਕਾਟ ਕੀਤਾ ਗਿਆ ।
ਪਿੰਡ ਵਾਲਿਆਂ ਨੇ ਇਹ ਵੀ ਦੱਸਿਆ ਕਿ ਇਹ 40-45 ਸਾਲ ਤੋਂ ਪਿੰਡ ਵਿਚ ਨਹੀਂ ਰਹਿ ਰਹੇ ਲੁਧਿਆਣਾ ਵਿੱਚ ਹੀ ਰਹਿ ਰਹੇ ਹਨ, ਲੰਗੇਆਣਾ ਵਿੱਚ ਸਿਰਫ਼ ਇਨ੍ਹਾਂ ਦੀ ਜ਼ਮੀਨ ਹੀ ਪਈ ਹੈ ਜੋ ਕਿ ਇਹ ਠੇਕੇ ਤੇ ਦਿੰਦੇ ਹਨ ਪਰ ਅੱਜ ਤੋਂ ਬਾਅਦ ਇਨ੍ਹਾਂ ਦੀ ਜ਼ਮੀਨ ਵੀ ਕੋਈ ਪਿੰਡ ਵਾਸੀ ਠੇਕੇ ਤੇ ਨਹੀਂ ਲਵੇਗਾ ਅਤੇ ਜੇਕਰ ਕੋਈ ਬਾਹਰੋਂ ਆ ਕੇ ਵੀ ਜ਼ਮੀਨ ਠੇਕੇ ਤੇ ਲਵੇਗਾ ਤਾਂ ਅਸੀਂ ਕਿਸੇ ਨੂੰ ਵੀ ਇਨ੍ਹਾਂ ਦੀ ਜ਼ਮੀਨ ਠੇਕੇ ਤੇ ਨਹੀਂ ਲੈਣ ਦਵਾਂਗੇ |
ਪਿੰਡ ਵਾਸੀਆਂ ਨੇ ਕਿਹਾ ਕਿ ਸਾਡਾ ਪਿੰਡ ਬਹੁਤ ਵਧੀਆ ਪਿੰਡ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪੂਰਾ ਸਤਿਕਾਰ ਕਰਨ ਵਾਲਾ ਪਿੰਡ ਹੈ ਇਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਪੂਰੇ ਪਿੰਡ ਦਾ ਨਾਮ ਬਦਨਾਮ ਕੀਤਾ ਹੈ ਇਸ ਲਈ ਅੱਜ ਪੂਰੇ ਪਿੰਡ ਵੱਲੋਂ ਇਨ੍ਹਾਂ ਦਾ ਮੁਕੰਮਲ ਬਾਈਕਾਟ ਕੀਤਾ ਗਿਆ ਹੈ।
ਪਿੰਡ ਵਾਲਿਆਂ ਨੇ ਇਹ ਵੀ ਕਿਹਾ ਕਿ ਇਹ ਸਰਸੇ ਵਾਲਿਆਂ ਦੇ ਪੱਕੇ ਪ੍ਰੇਮੀ ਹਨ ਅਤੇ ਇਸ ਦਾ ਪਿਤਾ ਗੁਰਮੇਲ ਸਿੰਘ ਸਰਸੇ ਵਾਲਿਆਂ ਦੀ ਸੱਤ ਮੈਂਬਰੀ ਕਮੇਟੀ ਦਾ ਮੈਂਬਰ ਵੀ ਹੈ | ਜੋ ਪਰਿਵਾਰ ਇਨ੍ਹਾਂ ਦੀ ਜ਼ਮੀਨ ਦੀ ਵਾਹੀ ਕਰ ਰਿਹਾ ਹੈ ਲੜਕੇ ਮਿਲਣਪ੍ਰੀਤ ਨੇ ਕਿਹਾ ਕਿ ਦੋ ਸਾਲ ਤੋਂ ਇਨ੍ਹਾਂ ਦੀ ਜ਼ਮੀਨ ਸਾਡੇ ਕੋਲ ਠੇਕੇ ਤੇ ਹੈ ,ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਉੱਪਰ ਸਿਗਰਟ ਸੁੱਟ ਇਨ੍ਹਾਂ ਦੇ ਲੜਕੇ ਵੱਲੋਂ ਬਹੁਤ ਮੰਦਭਾਗੀ ਘਟਨਾ ਕੀਤੀ ਗਈ ਹੈ ।ਇਸ ਲਈ ਅਸੀਂ ਇਨ੍ਹਾਂ ਦੀ ਜ਼ਮੀਨ ਅੱਗੇ ਤੋਂ ਠੇਕੇ ਤੇ ਨਹੀਂ ਲਵਾਂਗੇ ਅਤੇ ਕਣਕ ਦੀ ਫਸਲ ਵੀ ਨਹੀਂ ਲਗਾਵਾਂਗੇ l

Read More Latest Punjabi News

Continue Reading

ਪੰਜਾਬੀ ਖ਼ਬਰਾਂ

ਐਨ ਐਸ ਕਿਉ ਐਫ ਅਧਿਆਪਕਾਂ ਵੱਲੋਂ ਗੁਪਤ ਐਕਸ਼ਨ ਬੈਰੀਕੇਟ ਤੋੜ ਕੇ ਮੋਤੀ ਮਹਿਲ ਦਾ ਘਿਰਾਉ, ਸੁਰੱਖਿਆ ਬਲਾਂ ਨੇ ਕੀਤਾ ਲਾਠੀਚਾਰਜ

Published

on

police

ਪਟਿਆਲਾ : ਪੰਜਾਬ ਭਰ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਆਏ ਐਨਐਸਕਿਉਐਫ ਵੋਕੇਸ਼ਨਲ ਅਧਿਆਪਕਾਂ ਵੱਲੋਂ ਵਾਈਪੀਐਸ ਚੌਕ ਚ ਇਕੱਠੇ ਹੋ ਕੇ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਮੋਤੀ ਮਹਿਲ ਦੇ ਰਸਤੇ ਚ ਲਾਏ ਬੇਰੀਕੇਟ ਤੋੜ ਕੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਉਥੇ ਸੁਰਖਿਆ ਬਲਾਂ ਨਾਲ ਅਧਿਆਪਕ ਯੂਨੀਅਨ ਦੇ ਆਗੂਆਂ ਨਾਲ ਟਕਰਾ ਹੋ ਗਿਆ ਤਾਂ ਸੁਰੱਖਿਆ ਬਲਾਂ ਹਲਕਾ ਲਾਠੀਚਾਰਜ ਕੀਤਾ । ਅਧਿਆਪਕ ਯੂਨੀਅਨ ਦੇ ਕਈ ਆਗੂਆਂ ਨੂੰ ਪੁਲੀਸ ਨੇ ਗਿਫ਼ਤਾਰ ਕਰ ਕੇ ਅਣਦੱਸੀ ਥਾਂ ਤੇ ਲੈ ਗਏ ਹਨ। ਯੂਨੀਅਨ ਆਗੂਆਂ ਦਾ ਕਹਿਣਾ ਹੈ ਕਿ ਅਸੀਂ ਸ਼ਾਂਤੀਪੂਰਵਕ ਧਰਨਾ ਦੇ ਰਹੇ ਸੀ । ਪਰ ਸੁਰੱਖਿਆ ਬਲਾਂ ਨੇ ਸਾਡੇ ਨਾਲ ਜ਼ਬਰਦਸਤੀ ਕੀਤੀ ।
ਪੰਜਾਬ ਸਰਕਾਰ ਨਾਲ ਸਾਡੀਆ ਅਣਗਿਣਤ ਮੀਟਿੰਗਾਂ ਹੋ ਚੁਕਿਆਂ ਹਨ ਪਰ ਇਸ ਦੇ ਬਾਵਜੂਦ ਵੀ ਸਰਕਾਰ ਦੇ ਕੰਨਾਂ ਤੇ ਜੂੰ ਨਹੀਂ ਸਿਰਕਦੀ । ਅਸੀਂ ਪਿਛਲੇ ਤਿੰਨ ਚਾਰ ਮਹੀਨਿਆਂ ਤੋ ਮੁੱਖ ਮੰਤਰੀ ਦੇ ਸ਼ਹਿਰ ਚ ਆਪਣੀਆਂ ਮੁਢਲੀਆਂ ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਹਾਂ ਪਰੰਤੂ ਸਰਕਾਰ ਸਾਡੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ । ਯੂਨੀਅਨ ਆਗੂ ਨੇ ਕਿਹਾ ਪ੍ਰਸ਼ਾਸ਼ਨ ਨਾਲ ਗੱਲਬਾਤ ਹਮੇਸ਼ਾਂ ਹੀ ਬੇਸਿੱਟਾ ਨਿਕਲੀ ਹੈ ਕਿਉਂਕਿ ਪੰਜਾਬ ਸਰਕਾਰ ਕਾਰਪੋਰੇਟ ਘਰਾਣਿਆਂ ਤੇ ਕੰਪਨੀਆਂ ਨੂੰ ਬੜਾਵਾ ਦੇ ਰਹੀਆਂ ਹਨ ਸਾਡੀਆਂ ਜਿੰਨਾ ਚਿਰ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਸੰਘਰਸ਼ ਜਾਰੀ ਰਹੇਗਾ । ਅਧਿਆਪਕਾਂ ਨੇ ਆਪਣੇ ਗਿ੍ਰਫ਼ਤਾਰ ਸਾਥੀਆਂ ਨੂੰ ਰਿਹਾ ਕਰਵਾਉਣ ਲਈ ਮੁੜ ਫੁਹਾਰਾਂ ਚੋਂਕ ਵਿੱਚ ਧਰਨਾ ਲਾ ਦਿੱਤਾ ਹੈ। ਅਧਿਆਪਕ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ ਗਈ ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਸੋਨੂੰ ਸੂਦ ਦੇ ਦਫ਼ਤਾਰ ‘ਤੇ ਆਮਦਨ ਕਰ ਵਿਭਾਗ ਦਾ ਛਾਪਾ

Published

on

Income tax department

ਅਦਾਕਾਰ ਸੋਨੂੰ ਸੂਦ ਨੇ ਕੋਰੋਨਾ ਦੇ ਸਮੇਂ ਲੋੜਵੰਦਾਂ ਦੀ ਮਦਦ ਕਰਕੇ ਸੋਸ਼ਲ ਮੀਡੀਆ ‘ਤੇ ਬਹੁਤ ਪ੍ਰਸ਼ੰਸਾ ਪ੍ਰਾਪਤ ਕੀਤੀ। ਉਸਨੇ ਨਾ ਸਿਰਫ ਬਹੁਤ ਸਾਰੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਲਿਜਾਣ ਦਾ ਪ੍ਰਬੰਧ ਕੀਤਾ, ਇੱਥੋਂ ਤੱਕ ਕਿ ਜਦੋਂ ਦੇਸ਼ ਵਿੱਚ ਆਕਸੀਜਨ ਲਈ ਰੌਲਾ ਪਿਆ, ਉਹ ਲੋਕਾਂ ਦੇ ਘਰਾਂ ਵਿੱਚ ਆਕਸੀਜਨ ਸਿਲੰਡਰ ਵਰਗੀਆਂ ਚੀਜ਼ਾਂ ਵੀ ਲੈ ਕੇ ਆਇਆ। ਇਸ ਦੇ ਨਾਲ ਹੀ, ਮੀਡੀਆ ਰਿਪੋਰਟਾਂ ਦੇ ਅਨੁਸਾਰ, ਬੁੱਧਵਾਰ ਨੂੰ ਅਦਾਕਾਰ ਸੋਨੂੰ ਸੂਦ ਦੇ ਦਫਤਰ ਉੱਤੇ ਆਮਦਨ ਕਰ ਦੀ ਛਾਪੇਮਾਰੀ ਹੋਈ ਹੈ ਅਤੇ ਆਮਦਨ ਕਰ ਵਿਭਾਗ ਸੋਨੂੰ ਸੂਦ ਦੀ ਸੰਪਤੀ ਦਾ ਸਰਵੇਖਣ ਕਰਨ ਲਈ ਪਹੁੰਚ ਗਿਆ ਹੈ।

Read More Latest Punjabi News

Continue Reading

ਰੁਝਾਨ


Copyright by IK Soch News powered by InstantWebsites.ca