When Imran was asked: 'Are there any Hindus left in Pakistan?'
Connect with us [email protected]

ਅੰਤਰਰਾਸ਼ਟਰੀ

ਜਦੋਂ ਇਮਰਾਨ ਨੂੰ ਪੁੱਛਿਆ: ‘ਪਾਕਿ ਵਿੱਚ ਕੋਈ ਹਿੰਦੂ ਬਚਿਐ?’

Published

on

imran khan

ਇਸਲਾਮਾਬਾਦ, 16 ਨਵੰਬਰ – ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਦੇ ਜਬਰੀ ਧਰਮ ਪਰਿਵਰਤਨ ਦੇ ਕਾਰਨ ਘਿਰੇ ਰਹਿਣ ਵਾਲੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਟਵਿੱਟਰ ‘ਤੇ ਕੱਲ੍ਹ ਜ਼ਬਰਦਸਤ ਮਜ਼ਾਕ ਉਡਿਆ। ਦੀਵਾਲੀ ‘ਤੇ ਹਿੰਦੂਆਂ ਲਈਉਨ੍ਹਾਂ ਦੇ ਵਧਾਈ ਸੰਦੇਸ਼ ਬਾਰੇ ਲੋਕਾਂ ਨੇ ਉਨ੍ਹਾਂ ਨੂੰ ਬੁਰੀ ਤਰ੍ਹਾਂ ਟਰੋਲ ਕੀਤਾ ਅਤੇ ਮਜ਼ਾਕ ਉਡਾਉਣ ਦੇ ਅੰਦਾਜ਼ ਵਿੱਚ ਇਮਰਾਨ ਤੋਂ ਪੁੱਛਿਆ, “ਕੀ ਪਾਕਿਸਤਾਨ ‘ਚ ਕੋਈ ਹਿੰਦੂ ਬਚਿਆ ਹੈ ?”
ਅਸਲ ਵਿੱਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਨੇ ਦੀਵਾਲੀ ਮੌਕੇ ਹਿੰਦੂਆਂ ਨੂੰ ਸੰਖੇਪ ਜਿਹਾ ਵਧਾਈ ਸੰਦੇਸ਼ ਅੰਗਰੇਜ਼ੀ ਵਿੱਚ ਟਵੀਟ ਕੀਤਾ, ‘ਸਾਡੇ ਸਾਰੇ ਹਿੰਦੂਆਂ ਨੂੰ ਦੀਵਾਲੀ ਦੀ ਵਧਾਈ।’ ਇਮਰਾਨ ਖਾਨ ਦੇ ਇਸ ਵਧਾਈ ਪਿਛੋਂ ਟਵਿੱਟਰ ‘ਤੇ ਪ੍ਰਤੀਕਿਰਿਆ ਆਉਣ ਲੱਗੀਆਂ ਤਾਂ ਆਪਣੀ ਕਥਨੀ ਅਤੇ ਕਰਨੀ ਦੇ ਅੰਤਰ ਕਾਰਨ ਫਸੇ ਰਹਿਣ ਵਾਲੇ ਇਮਰਾਨ ਖਾਨ ਫਸ ਗਏ।ਇੱਕ ਜਣੇ ਨੇਟਵਿੱਟਰ ‘ਤੇ ਉਨ੍ਹਾਂ ਦੇ ਵਧਾਈ ਸੰਦੇਸ਼ ਬਾਰੇ ਕਿਹਾ, “ਕੀ ਪਾਕਿਸਤਾਨ ਵਿੱਚ ਕੋਈ ਹਿੰਦੂ ਬਚਿਆ ਹੈ। ਮੇਰਾ ਮੰਨਣਾ ਹੈ ਕਿ ਸਭ ਦਾ ਧਰਮ ਪਰਿਵਰਤਨ ਹੋ ਗਿਆ ਹੈ। ਫਿਰ ਵੀ ਤੁਹਾਨੂੰ ਵਧਾਈ।” ਕਿਸੇ ਹੋਰ ਨੇ ਪ੍ਰਤੀਕਿਰਿਆ ਪ੍ਰਗਟ ਕੀਤੀ, ”ਇਮਰਾਨ ਨੇ ਜਿੰਨੇ ਸ਼ਬਦਾਂ ਵਿੱਚ ਵਧਾਈ ਦਿੱਤੀ ਹੈ, ਪਾਕਿਸਤਾਨ ਵਿੱਚਓਨੇ ਹੀ ਹਿੰਦੂ ਬਚੇ ਹਨ।” ਇਮਰਾਨ ਨੂੰ ਟਰੋਲ ਕਰਨ ਵਾਲਿਆਂ ਨੇ ਉਨ੍ਹਾਂ ਦੇ ਦੇਸ਼ ਵਿੱਚ ਘੱਟ ਗਿਣਤੀਆਂ ਉੱਤੇ ਹੋ ਰਹੇ ਅਤਿਆਚਾਰ ਦੇ ਮਾਮਲਿਆਂ ਵਿੱਚ ਵੀ ਰੱਜਕੇ ਖਰੀਆਂ-ਖੋਰੀਆਂ ਸੁਣਾਈਆਂ।

Click Here To Read Today breaking news in Punjabi

ਅੰਤਰਰਾਸ਼ਟਰੀ

ਫਰਾਂਸ ਦਾ ਕਾਰਟੂਨ ਵਿਵਾਦ : ਟੀਚਰ ਦੇ ਕਤਲ ਕੇਸ ਵਿੱਚ 14 ਬੱਚੇ 10 ਘੰਟੇ ਕਸਟਡੀ ਵਿੱਚ ਰੱਖੇ ਗਏ

Published

on

Kept in custody

ਪੈਰਿਸ, 24 ਨਵੰਬਰ – ਇਸ ਸ਼ਹਿਰ ਦੇ ਚਾਰ ਕੰਪਲੈਕਸਾਂ ਵਿੱਚ ਦਰਜਨ ਕੁ ਪੁਲਸ ਵਾਲੇ ਅਸਾਲਟ ਰਾਈਫਲਾਂ ਲੈ ਕੇ ਅਚਾਨਕ ਪਹੁੰਚੇ ਸਨਨ। ਕੁਝ ਦੇਰ ਬਾਅਦ ਉਹ ਚਾਰ ਬੱਚਿਆਂ ਨੂੰ ਲੈ ਕੇ ਨਿਕਲੇ। ਪਰਵਾਰ ਦੇ ਪੁੱਛਣ ‘ਤੇ ਪੁਲਸ ਦੱਸਦੀ ਹੈ ਕਿ ਉਨ੍ਹਾਂ ‘ਤੇ ਅੱਤਵਾਦ ਦੇ ਬਚਾਅ ਅਤੇ ਅੱਤਵਾਦ ਨੂੰ ਉਤਸ਼ਾਹ ਕਰਨ ਦਾ ਦੋਸ਼ ਹੈ। ਇਨ੍ਹਾਂ ਵਿੱਚੋਂ ਇੱਕ ਬੱਚੇ ਦੀ ਮਾਂ ਚੀਕਦੀ ਹੈ, ਇਹ ਨਾਮੁਮਕਿਨ ਹੈ। ਇਨ੍ਹਾਂ ਦੀ ਉਮਰ ਸਿਰਫ 10 ਸਾਲ ਹੈ।
ਅਸਲ ਵਿੱਚ ਇਹ ਚਾਰ ਬੱਚੇ, ਜਿਨ੍ਹਾਂ ਵਿੱਚ ਇੱਕ ਬੱਚੀ ਵੀ ਹੈ, ਉਸ ਲੁਈਸ ਪਾਸਟਰ ਐਲੀਮੈਂਟਰੀ ਸਕੂਲ ਦੀ ਪੰਜਵੀਂ ਕਲਾਸ ਵਿੱਚ ਬੈਠੇ 14 ਬੱਚਿਆਂ ਵਿੱਚੋਂ ਹਨ, ਜਿੱਥੇ ਬੀਤੀ 16 ਅਕਤੂਬਰ ਨੂੰ ਅੱਤਵਾਦੀ ਨੇ ਇੱਕ ਟੀਚਰ ਦੀ ਗਲਾ ਵੱਢ ਕੇ ਹੱਤਿਆ ਕਰ ਦਿੱਤੀ ਸੀ। ਇਨ੍ਹਾਂ 14 ਬੱਚਿਆਂ ਵਿੱਚ ਕਈ ਅਜਿਹੇ ਹਨ,ਜਿਨ੍ਹਾਂ ਨੂੰ 10 ਘੰਟੇ ਤੱਕ ਕਸਟਡੀ ਵਿੱਚ ਰੱਖਿਆ ਗਿਆ। ਇਨ੍ਹਾਂ ਦੇ ਪਰਵਾਰਾਂ ਨਾਲ ਵੀ ਇਨ੍ਹਾਂ ਦੀ ਧਾਰਮਿਕ ਆਸਥਾ ਅਤੇ ਪਿੱਛੇ ਜਿਹੇ ਵਿੱਚ ਇੱਕ ਮੈਗਜ਼ੀਨ ਵਿੱਚ ਛਪੇ ਵਿਵਾਦ ਗ੍ਰਸਤ ਕਾਰਟੂਨ ਦੇ ਬਾਰੇ ਸਖਤ ਪੁੱਛਗਿੱਛ ਕੀਤੀ ਜਾ ਰਹੀ ਹੈ।

Continue Reading

ਅੰਤਰਰਾਸ਼ਟਰੀ

ਖਾੜੀ ਦੇਸ਼ਾਂ ਨਾਲ ਸਬੰਧ ਸੁਧਾਰਨ ‘ਚ ਇਸਰਾਈਲੀ ਪੀ ਐਮ ਰੁੱਝੇ

Published

on

Benjamin Netanyahu

ਯਰੂਸ਼ਲਮ, 24 ਨਵੰਬਰ – ਖਾੜੀ ਦੇਸ਼ਾਂ ਦੇ ਨਾਲ ਸਬੰਧ ਸੁਧਾਰਨ ਦੀ ਕੋਸ਼ਿਸ਼ ਵਿੱਚ ਰੁਝੇ ਇਸਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਖੁਫੀਆ ਦੌਰੇ ‘ਤੇ ਸਊਦੀ ਅਰਬ ਦੇ ਨਿਓਮ ਸ਼ਹਿਰ ਪਹੁੰਚੇ ਅਤੇ ਸਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਤੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੌੰਪੀਉ ਨਾਲ ਬੈਠਕ ਕੀਤੀ ਹੈ।
ਵਰਨਣ ਯੋਗ ਹੈ ਕਿ ਕਿਸੇ ਇਸਰਾਈਲੀ ਨੇਤਾ ਦੀ ਇਹ ਪਹਿਲੀ ਸਊਦੀ ਅਰਬ ਯਾਤਰਾ ਹੈ। ਇਸ ਬੈਠਕ ਨਾਲ ਖੇਤਰੀ ਸਮੀਕਰਣ ਵਿੱਚ ਵੱਡਾ ਬਦਲਾਓ ਆ ਸਕਦਾ ਹੈ। ਇਹ ਕਵਾਇਦ ਈਰਾਨ ਨੂੰ ਘੇਰਣ ਲਈ ਹੋ ਰਹੀ ਹੈ, ਕਿਉਂਕਿ ਖੇਤਰੀ ਪੱਧਰ ‘ਤੇ ਇਸ ਨੂੰ ਵੱਡਾ ਖਤਰਾ ਮੰਨਿਆ ਜਾ ਰਿਹਾ ਹੈ। ਸਊਦੀ ਅਰਬ ਰਸਮੀ ਤੌਰ ‘ਤੇ ਫਿਲਸਤੀਨੀ ਹਿਤਾਂ ਦਾ ਸਮਰੱਥਕ ਹੈ ਅਤੇ ਇਸ ਬਾਰੇ ਉਸ ਨੇ ਇਸਰਾਈਲ ਦੇ ਨਾਲ ਆਪਣੇ ਸਾਰੇ ਸਰਕਾਰੀ ਸੰਪਰਕ ਤੋੜੇ ਹੋਏ ਹਨ, ਪਰ ਇਸ ਖਾੜੀ ਦੇਸ਼ ਨੇ ਉਸ ਸਮੇਂ ਸਬੰਧ ਸੁਧਾਰਨ ਲਈ ਸੰਕੇਤ ਦਿੱਤੇ ਸੀ, ਜਦੋਂ ਬੀਤੇ ਅਗਸਤ ਮਹੀਨੇ ਇਸਰਾਈਲੀ ਜਹਾਜ਼ਾਂ ਨੂੰ ਆਪਣੇ ਹਵਾਈ ਖੇਤਰ ਵਿਚੋਂ ਲੰਘਣ ਦੀ ਇਜਾਜ਼ਤ ਦਿੱਤੀ ਸੀ।
ਇਸਰਾਈਲ ਦੇ ਸਿੱਖਿਆ ਮੰਤਰੀ ਅਤੇ ਸੁਰੱਖਿਆ ਮਸਲਿਆਂ ‘ਤੇ ਕੈਬਿਨੇਟ ਕਮੇਟੀ ਦੇ ਮੈਂਬਰ ਯੋਏਵ ਗੈਲੇਂਟ ਨੇ ਨੇਤਨਯਾਹੂ ਦੇ ਦੌਰੇ ਦੀ ਪੁਸ਼ਟੀ ਕਰਦੇ ਹੋਏ ਇਸ ਨੂੰ ਅਹਿਮ ਪ੍ਰਾਪਤੀ ਕਰਾਰ ਦਿੱਤਾ ਹੈ। ਇਸ ਨਾਲ ਪਹਿਲਾਂ ਇਸਰਾਈਲੀ ਆਰਮੀ ਰੇਡਿਓ ਅਤੇ ਕੇਨ ਰੇਡਿਓ ਨੇ ਰੇਤਨਯਾਹੂ ਦੇ ਖੁਫੀਆ ਦੌਰੇ ਦੀ ਜਾਣਕਾਰੀ ਦਿੱਤੀ ਸੀ।

Continue Reading

ਅੰਤਰਰਾਸ਼ਟਰੀ

ਜੈਸ਼-ਏ-ਮੁਹੰਮਦ ਵੱਲੋਂ ਫਰਾਂਸ ਦੇ ਰਾਸ਼ਟਰਪਤੀ ਨੂੰ ਜਾਨੋਂ ਮਾਰਨ ਦੀ ਧਮਕੀ

Published

on

Jaish-e-Mohammed

ਪੈਰਿਸ, 24 ਨਵੰਬਰ – ਫ਼ਰਾਂਸ ਦੀ ਇਸਲਾਮਿਕ ਅੱਤਵਾਦ ਵਿਰੁੱਧ ਕਾਰਵਾਈ ਤੋਂ ਭੜਕੇ ਅੱਤਵਾਦੀ ਸੰਗਠਨਾਂ ਅਲ ਕਾਇਦਾ ਅਤੇ ਇਸਲਾਮਿਕ ਸਟੇਟ ਤੋਂ ਬਾਅਦ ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਫ਼ਰਾਂਸੀਸੀ ਰਾਸ਼ਟਰਪਤੀ ਇਮੈਨੁਏਲ ਮੈਕਰੋਂ ਨੂੰ ਧਮਕੀ ਦਿੱਤੀ ਹੈ।
ਜੈਸ਼ ਨੇ ਕਿਹਾ ਹੈ ਕਿ ਮੈਕਰੋਂ ਅਤੇ ਉਨ੍ਹਾਂ ਵਰਗੇ ਕੁਫਰ ਦੇ ਦੋਸ਼ੀਆਂ ਨੂੰ ਨਿਸ਼ਾਨਾ ਬਣਾਇਆ ਜਾਵੇਗਾ। ਇੱਕ ਲੇਖ ਰਾਹੀਂ ਆਪਣੀ ਧਮਕੀ ਵਿੱਚ ਅੱਤਵਾਦੀ ਸੰਗਠਨ ਨੇ ਕਿਹਾ ਕਿ ਫ਼ਰਾਂਸ ਦੇ ਰਾਸ਼ਟਰਪਤੀ ਅਤੇ ਉਨ੍ਹਾਂ ਵਰਗੀ ਸੋਚ ਰੱਖਣ ਵਾਲਿਆਂ ਨੂੰ ਉਹ ਲੋਕ ਨਿਸ਼ਾਨ ਬਣਾਉਣਗੇ, ਜੋ ਪੈਗੰਬਰ ਮੁਹੰਮਦ ਦੇ ਸਨਮਾਨ ਵਿੱਚ ਆਪਣੀ ਜਾਨ ਗੁਆਉਣ ਨੂੰ ਤਿਆਰ ਹਨ। ਜੈਸ਼ ਨੇ ਕਿਹਾ ਕਿ ਅੱਜ ਨਹੀਂ ਤਾਂ ਕੱਲ੍ਹ, ਜਾਂ ਉਸ ਤੋਂ ਅਗਲੇ ਦਿਨ ਕਦੇ ਨਾ ਕਦੇ ਇੱਕ ਹੋਰ ਅਬਦੁੱਲਾ ਚੇਚੇਨੀ, ਮੁਮਤਾਜ ਕਾਦਰੀ ਤੇ ਗਾਜੀ ਖ਼ਾਲਿਦ ਜਨਮ ਲਵੇਗਾ। ਵਰਨਣ ਯੋਗ ਹੈ ਕਿ ਚੇਚਨੀ ਉਹ ਅੱਤਵਾਦੀ ਹੈ, ਜਿਸ ਨੇ ਪਿਛਲੇ ਮਹੀਨੇ ਪੈਰਿਸ ਵਿੱਚ ਪੈਗੰਬਰ ਮੁਹੰਮਦ ਦਾ ਕਾਰਟੂਨ ਦਿਖਾਉਣ ਲਈ ਸਕੂਲ ਅਧਿਆਪਕ ਦਾ ਗਲਾ ਵੱਢ ਕੇ ਉਸ ਨੂੰ ਮਾਰ ਦਿੱਤਾ ਸੀ ਤੇ ਗਾਜ਼ੀ ਖਾਲਿਦ ਨੇ ਅਹਿਮਦੀਆ ਮੁਸਲਿਮ ਤਾਹਿਰ ਅਹਿਮਦ ਨਸੀਮ ਦਾ ਕੋਰਟ ਵਿੱਚ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ। ਤਾਹਿਰ ‘ਤੇ ਪਾਕਿਸਤਾਨ ਵਿੱਚ ਕੁਫਰ ਦਾ ਕੇਸ ਚੱਲ ਰਿਹਾ ਸੀ। ਜੈਸ਼ ਨੂੰ ਯੂ ਐੱਨ ਸੁਰੱਖਿਆ ਕੌਂਸਲ ਨੇ ਅੱਤਵਾਦੀ ਸੰਗਠਨ ਐਲਾਨਿਆ ਸੀ, ਪਰ ਉਸ ਦੀ ਵੈਬਸਾਈਟ ਅਜੇ ਚੱਲਦੀ ਹੈ। ਦੁਨੀਆ ਨੂੰ ਧੋਖਾ ਦੇਣ ਲਈ ਵੈਬਸਾਈਟ ਦੇ ਹੋਮ ਪੇਜ ‘ਤੇ ਅਪਡੇਟ ਦੀ ਆਖ਼ਰੀ ਤਾਰੀਖ਼ ਮਈ 2019 ਹੈ ਪਰ ਮਦੀਨਾ-ਮਦੀਨਾ ਪੇਜ਼ ‘ਤੇ ਲਗਾਤਾਰ ਧਮਕੀ ਵਾਲੇ ਲੇਖ ਪੋਸਟ ਹੋ ਰਹੇ ਹਨ।

Continue Reading

ਰੁਝਾਨ