When the supply was not forthcoming from the power company
Connect with us apnews@iksoch.com

Uncategorized

ਬਿਜਲੀ ਕੰਪਨੀ ਤੋਂ ਸਪਲਾਈ ਨਾ ਮਿਲੀ ਤਾਂ ਕਿਸਾਨ ਨੇ ਖੁਦ ਪਣ-ਚੱਕੀਬਣਾ ਲਈ

Published

on

ਨਵੀਂ ਦਿੱਲੀ, 6 ਜਨਵਰੀ – ਇਨ੍ਹੀਂ ਦਿਨੀਂ ਸੋਸ਼ਲ ਮੀਡੀਆ ‘ਤੇ ਕਰਨਾਟਕ ਦੇ ਇੱਕ ਕਿਸਾਨ ਦਾ ਅਨੋਖਾ ਜੁਗਾੜ ਵਾਇਰਲ ਹੋ ਰਿਹਾ ਹੈ। ਉਸ ਨੇ ਸਿਰਫ 5000 ਦੀ ਲਾਗਤ ਨਾਲ ਘਰ ਦੇ ਨੇੜੇ ਵਗਦੀ ਨਦੀ ਦੇ ਆਸਰੇ ਆਪਣੀ ਵਰਤੋਂ ਲਈ ਬਿਜਲੀ ਪੈਦਾ ਕਰ ਦਿੱਤੀ ਹੈ। ਇਹ ਕਿਸਾਨ ਵਾਟਰਮਿਲ ਦੀ ਮਦਦ ਨਾਲ 100 ਵਾਟ ਬਿਜਲੀ ਬਣਾ ਰਿਹਾ ਹੈ। ਉਸ ਦੇ ਇਸ ਅਨੋਖੇ ਜੁਗਾੜ ਦੀ ਫੋਟੋ ਸਾਬਕਾ ਭਾਰਤੀ ਕ੍ਰਿਕਟਰ ਵੀ ਵੀ ਐਸ ਲਛਮਣ ਨੇ ਸੋਸ਼ਲ ਮੀਡੀਆ ਉੱਤੇ ਸ਼ੇਅਰ ਕੀਤੀ ਹੈ, ਜਿਸ ਦੀ ਹਰ ਪਾਸੇ ਚਰਚਾ ਹੋ ਰਹੀ ਹੈ।
ਕਰਨਾਟਕ ਵਿੱਚ ਸਿਦੱਪਾ ਨਾਂਅ ਦਾ ਇਹ ਕਿਸਾਨ ਖੁਦ ਬਿਜਲੀ ਪੈਦਾ ਕਰ ਰਿਹਾ ਹੈ। ਇਸ ਬਿਜਲੀ ਉਤਪਾਦਨ ਦੇ ਲਈ ਕਿਸਾਨ ਨੇ ਪਲਾਸਟਿਕ ਟਿਊਬ ਅਤੇ ਲੱਕੜੀ ਦੀ ਵਰਤੋਂ ਕਰਕੇ ਇੱਕ ਟਿਕਾਊ ਅਤੇ ਸਸਤੀ ਵਾਟਰਮਿਲ ਬਣਾਈ ਹੈ। ਉਸ ਨੇ ਤਦ ਜੁਗਾੜ ਵਾਲੀ ਇਸ ਵਾਟਰਮਿਲ ਨੂੰ ਬਣਾਉਣਾ ਸ਼ੁਰੂ ਕੀਤਾ ਸੀ, ਜਦ ਹੁਬਲੀ ਇਲੈਕਟ੍ਰੀਸਿਟੀ ਸਪਲਾਈ ਕੰਪਨੀ ਲਿਮਟਿਡ ਨੇ ਬਿਜਲੀ ਦੀ ਸਪਲਾਈ ਲਈ ਸਿਦੱਪਾ ਨੂੰ ਮਨ੍ਹਾ ਕਰ ਦਿੱਤਾ ਸੀ।
ਸਾਬਕਾ ਕ੍ਰਿਕਟ ਖਿਡਾਰੀ ਵੀ ਵੀ ਐਸ ਲਛਮਣ ਨੇ ਇਸ ਜੁਗਾੜੂ ਵਾਟਰਮਿਲ ਦੀ ਫੋਟੋ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕਰ ਕੇ ਲਿਖਿਆ, ਕਰਨਾਟਕ ਦੇ ਇੱਕ ਕਿਸਾਨ, ਸਿਦੱਪਾ ਨੇ ਬਿਜਲੀ ਬਣਾਉਣ ਦੇ ਲਈ ਇੱਕ ਪਾਣੀ ਦੀ ਚੱਕੀ ਡਿਜ਼ਾਈਨ ਕੀਤੀ ਹੈ ਤੇ ਉਹ ਇਸ ਨੂੰ ਆਪਣੇ ਘਰ ਨੇੜੇ ਨਹਿਰ ਤੋਂ ਚਲਾਉਂਦੇ ਹਨ। ਉਨ੍ਹਾਂ ਨੇ ਸਿਰਫ ਪੰਜ ਹਜ਼ਾਰ ਰੁਪਏ ਵਿੱਚ ਇਸ ਵਾਟਰ ਮਿਲ ਨੂੰ ਬਣਾਇਆ ਹੈ। ਨਹਿਰ ਵਿੱਚ ਪਾਣੀ ਵਹਿਣ ‘ਤੇ ਇਸ ਵਾਟਰਮਿੱਲ ਨਾਲ 150 ਵਾਟ ਬਿਜਲੀ ਮਿਲਦੀ ਹੈ। ਲਛਮਣ ਨੇ ਇੱਕ ਹੋਰ ਟਵੀਟ ਵਿੱਚ ਕਿਹਾ ਕਿ ਇਸ ਵਿੱਚ ਸਿਰਫ ਇੱਕ ਰੁਕਾਵਟ ਇਹ ਹੈ ਕਿ ਨਹਿਰ ਵਿੱਚ ਸਾਲ ਵਿੱਚ ਕੇਵਲ ਕੁਝ ਮਹੀਨਿਆਂ ਲਈ ਪਾਣੀ ਹੁੰਦਾ ਹੈ। ਜੇ ਇਹ ਵਾਟਰਮਿਲ ਨਹਿਰ ਦੇ ਪਾਣੀ ਦੀ ਰੈਗੂਲਰ ਸਪਲਾਈ ਪ੍ਰਾਪਤ ਕਰ ਸਕਦੀ ਤਾਂ ਪੂਰੇ ਪਿੰਡ ਦੇ ਲਈ ਬਿਜਲੀ ਬਣਾ ਸਕਦੀ ਹੈ।

Uncategorized

ਠੱਗ ਅੱਜਕੱਲ੍ਹ ਕਿਰਾਏ ਉੱਤੇ ਬੈਂਕ ਖਾਤਾ ਅਤੇ ਏ ਟੀ ਐਮ ਲੈਣ ਲੱਗੇ

Published

on

World Bank Credit Cards

ਧਨਬਾਦ, 21 ਜਨਵਰੀ – ਜਾਮਤਾਰਾ, ਗਿਰੀਡੀਹ, ਦੇਵਘਰ ਤੇ ਧਨਬਾਦ ਤੱਕ ਫੈਲੇ ਸਾਈਬਰ ਅਪਰਾਧੀ ਠੱਗੀ ਲਈ ਨਿੱਤ ਨਵੇਂ ਹਥਕੰਡੇ ਅਪਣਾਉਂਦੇ ਹਨ। ਲੋਕਾਂ ਤੋਂ ਪੈਸਾ ਠੱਗ ਕੇ ਬੈਂਕ ਖਾਤੇ ਵਿੱਚ ਰੱਖਣ ਅਤੇ ਉਸ ਨੂੰ ਕੱਢਣ ਵਿੱਚ ਉਹ ਆਮ ਲੋਕਾਂ ਦੀ ਵਰਤੋਂ ਕਰਦੇ ਹਨ। 15 ਤੋਂ 20 ਹਜ਼ਾਰ ਰੁਪਏ ਮਹੀਨਾ ਕਿਰਾਇਆ ਦੇ ਕੇ ਉਹ ਲੋੜਵੰਦ ਅਤੇ ਭੋਲੇ-ਭਾਲੇ ਲੋਕਾਂ ਨੂੰ ਫਸਾਉਂਦੇ ਹਨ। ਪੁਲਸ ਨੇ ਅਜਿਹੇ ਕਈ ਕੇਸਾਂ ਦਾ ਪਰਦਾ ਫਾਸ਼ ਕੀਤਾ ਹੈ।
ਪਤਾ ਲੱਗਾ ਹੈ ਕਿ ਜਾਮਤਾਰਾ ਦੇ ਮਹਿਤਾਬ ਨੇ ਕੇਂਦੁਆ, ਧਨਬਾਦ ਦੇ ਰਿਜਵਾਨ ਦਾ ਬੈਂਕ ਖਾਤਾ 10 ਹਜ਼ਾਰ ਰੁਪਏ ਮਹੀਨਾ ਕਿਰਾਏ ਤੇ ਲਿਆ ਸੀ। ਸਿਰਫ ਬੈਂਕ ਖਾਤੇ ਦੀ ਵਰਤੋਂ ਦੀ ਖੁੱਲ੍ਹ ਦੇਣਤੇ ਹਰ ਮਹੀਨੇ 10 ਹਜ਼ਾਰ ਰੁਪਏ ਦੀ ਕਮਾਈ ਹੋਣ ਲੱਗੀ ਤਾਂ ਰਿਜਵਾਨ ਨੇ ਸਹੁਰੇ ਪਰਵਾਰ ਦੇ ਲੋਕਾਂ ਦੇ ਬੈਂਕ ਖਾਤੇ ਵੀ ਕਿਰਾਏ ਉਤੇ ਦੇ ਦਿੱਤੇ। 13 ਜਨਵਰੀ ਨੂੰ ਜਾਮਤਾਰਾ ਵਿੱਚ ਮਹਿਤਾਬ ਫੜਿਆ ਗਿਆ ਤਾਂ ਪੋਲ ਖੁੱਲ੍ਹ ਗਈ। ਕੇਂਦੁਆਡੀਹ ਚਾਰ ਨੰਬਰ ਵਿੱਚ ਰਿਜਵਨ ਦੇ ਸਹੁਰੇ ਘਰ ਵੀ ਛਾਪਾ ਪੈ ਗਿਆ। ਰਿਜਵਾਨ ਸਹੁਰੇ ਘਰ ਰਹਿੰਦਾ ਸੀ। ਬੈਂਕ ਖਾਤਾ ਅਤੇ ਏ ਟੀ ਐਮ ਕਿਰਾਏ ਉੱਤੇ ਦੇਣ ਦੇ ਕਾਰਨ ਰਿਜਵਾਨ ਫਰਾਰ ਹੋ ਗਿਆ ਹੈ।ਇਹ ਸਿਰਫ ਰਿਜਵਾਨ ਦੀ ਕਹਾਣੀ ਨਹੀਂ, ਧਨਬਾਦ ਦੇ ਬਰਵਾਅੱਡਾ, ਚਿਰਕੁੰਡਾ, ਟੁੰਡੀ ਤੋਂ ਝਰੀਆ ਤੱਕ ਹੋ ਰਿਹਾ ਹੈ। ਇੱਕ ਹਫਤਾ ਪਹਿਲਾਂ ਚਿਰਕੁੰਡਾ ਵਿੱਚ ਤਿੰਨਤੇ ਬਰਵਾਅੱਡਾ ਵਿੱਚ ਦੋ ਸਾਈਬਰ ਅਪਰਾਧੀ ਫੜੇ ਗਏ ਹਨ। ਉਨ੍ਹਾਂ ਕੋਲੋਂ ਅੱਧਾ ਦਰਜਨ ਤੋਂ ਵੱਧ ਦੂਸਰੇ ਲੋਕਾਂ ਦੇ ਏ ਟੀ ਐਮ ਕਾਰਡ ਮਿਲੇ ਹਨ।ਸਾਈਬਰ ਅਪਰਾਧੀ ਜਿਸ ਇਲਾਕੇ ਵਿੱਚ ਰਹਿੰਦੇ ਹਨ, ਉਥੋਂ ਦੇ ਲੋਕ ਆਪਣੇ ਏ ਟੀ ਐਮ ਵਰਤਣ ਦੀ ਖੁੱਲ੍ਹ ਦੇਣ ਤਾਂ ਉਸ ਦਾ ਕਿਰਾਇਆ ਚੋਖਾ ਹੁੰਦਾ ਹੈ। ਸਥਾਨਕ ਵਿਅਕਤੀ ਦਾ ਏ ਟੀ ਐਮ ਹੋਣ ਨਾਲ ਠੱਗਾਂ ਨੂੰ ਪੈਸਾ ਇਧਰ-ਉਧਰ ਕਰਨ ਦੀ ਸੌਖ ਹੁੰਦੀ ਹੈ।

Continue Reading

Uncategorized

ਸੁਪਰੀਮ ਕੋਰਟ ਨੇ ਕਿਹਾ :ਜਾਅਲੀ ਬਾਬਿਆਂ ਦੇ ਵਿਰੁੱਧ ਅਸੀਂ ਕੁਝ ਨਹੀਂ ਕਰ ਸਕਦੇ, ਸਰਕਾਰ ਕੋਲ ਜਾਓ

Published

on

supereme court

ਨਵੀਂ ਦਿੱਲੀ, 21 ਜਨਵਰੀ – ਭਾਰਤ ਵਿੱਚ ਫੈਲੇ ਫਰਜ਼ੀ ਬਾਬਿਆਂ ਵਿਰੁੱਧ ਕਾਰਵਾਈ ਦੀ ਮੰਗ ਦੇ ਲਈ ਸੁਪਰੀਮ ਕੋਰਟ ਵਿੱਚ ਦਾਇਰ ਹੋਈ ਇੱਕ ਪਟੀਸ਼ਨ ਕੱਲ੍ਹ ਸੁਣਵਾਈ ਲਈ ਆਈ ਤਾਂ ਅਦਾਲਤ ਨੇ ਸੁਣਵਾਈ ਕਰਨ ਜਾਂ ਕੋਈ ਹੁਕਮ ਦੇਣ ਤੋਂ ਨਾਂਹ ਕਰ ਕੇ ਪਟੀਸ਼ਨਰ ਨੂੰ ਆਪਣੀ ਮੰਗ ਕੇਂਦਰ ਸਰਕਾਰ ਅੱਗੇ ਰੱਖਣ ਨੂੰ ਕਿਹਾ। ਕੇਂਦਰ ਵੱਲੋਂ ਪੇਸ਼ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਵੀ ਇਸ ਪਟੀਸ਼ਨ ਦਾ ਵਿਰੋਧ ਕੀਤਾ।
ਕੱਲ੍ਹ ਇਸ ਪਟੀਸ਼ਨ ਤੇ ਸੁਣਵਾਈ ਸ਼ੁਰੂ ਹੁੰਦੇ ਸਾਰ ਚੀਫ ਜਸਟਿਸ ਐਸ ਏ ਬੋਬੜੇ ਨੇ ਕਿਹਾ ਕਿ ਅਦਾਲਤ ਇਸ ਬਾਰੇ ਕੀ ਕਰੇਗੀ? ਇਸਤੇ ਪਟੀਸ਼ਨਰ ਦੇ ਵਕੀਲ ਨੇ ਕਿਹਾ ਕਿ ਅਦਾਲਤ ਸਰਕਾਰ ਨੂੰ ਇਸ ਬਾਰੇ ਹੁਕਮ ਦੇਵੇ। ਉਨ੍ਹਾਂ ਕਿਹਾ ਕਿ ਸਰਬ ਭਾਰਤੀ ਅਖਾੜਾ ਕੌਂਸਲ ਨੇ ਅਜਿਹੇ ਫਰਜ਼ੀ ਬਾਬਿਆਂ ਦੀ ਇੱਕ ਸੂਚੀ ਬਣਾਈ ਹੈ, ਉਸ ਮੁਤਾਬਕ ਫਰਜ਼ੀ ਬਾਬਿਆਂ ਅਤੇ ਅਧਿਆਤਮਕ ਗੁਰੂਆਂ ਦੇ ਆਸ਼ਰਮ ਬੰਦ ਕਰਾਏ ਜਾਣ। ਇਸ ਉੱਤੇ ਚੀਫ ਜਸਟਿਸ ਬੋਬੜੇ ਨੇ ਪੁੱਛਿਆ ਕਿ ਅਦਾਲਤ ਕਿਵੇਂ ਤੈਅ ਕਰੇਗੀ ਕਿ ਫਲਾਣਾ ਬਾਬਾ ਫਰਜ਼ੀ ਹੈ ਅਤੇ ਫਲਾਣਾ ਫਰਜ਼ੀ ਨਹੀਂ। ਅਸੀਂ ਨਹੀਂ ਜਾਣਦੇ ਕਿ ਸਰਬ ਭਾਰਤੀ ਅਖਾੜਾ ਕੌਂਸਲ ਕੀ ਹੈ? ਅਸੀਂ ਕਿਸੇ ਅਖਾੜੇ ਦਾ ਅਨਾਦਰ ਨਹੀਂ ਕਰ ਰਹੇ। ਕੀ ਇਹ ਸੂਚੀ ਬਣਾਉਣ ਵੇਲੇ ਉਨ੍ਹਾ ਬਾਬਿਆਂ ਦਾ ਪੱਖ ਸੁਣਿਆ ਗਿਆ ਸੀ, ਅਸੀਂ ਨਹੀਂ ਜਾਣਦੇ। ਇਹ ਕਿਸੇ ਠੇਕੇਦਾਰ ਦੀ ਸੂਚੀ ਨਹੀਂ ਹੈ ਕਿ ਉਸ ਨੂੰ ਬਲੈਕਲਿਸਟ ਕੀਤਾ ਜਾਵੇ। ਪਟੀਸ਼ਨਰ ਦੇ ਵਕੀਲ ਨੇ ਗੁਰਮੀਤ ਰਾਮ ਰਹੀਮ ਦੇ ਹਵਾਲੇ ਨਾਲ ਕਿਹਾ ਕਿ ਕਈ ਬਾਬੇ ਭਗੌੜੇ ਹਨ। ਚੀਫ ਜਸਟਿਸ ਬੋਬੜੇ ਨੇ ਕਿਹਾ ਕਿ ਅਸੀਂ ਸੂਚੀ ਕਿਵੇਂ ਮੰਨ ਲਈਏ? ਤੁਸੀਂ ਕੇਂਦਰ ਸਰਕਾਰ ਕੋਲ ਆਪਣੀ ਗੱਲ ਰੱਖੋ। ਜੇ ਕੇਂਦਰ ਨੂੰ ਤੁਹਾਡੀ ਮੰਗ ਜਾਇਜ਼ ਲੱਗੇ ਤਾਂ ਉਹ ਕਦਮ ਚੁੱਕੇਗਾ। ਅਸੀਂ ਇਸ ਵਿੱਚ ਕੁਝ ਨਹੀਂ ਕਰ ਸਕਦੇ। ਇਸ ਲਈ ਅਸੀਂ ਇਸ ਬਾਰੇ ਕੋਈ ਹੁਕਮ ਨਹੀਂ ਦਿਆਂਗੇ। ਉਸ ਤੋਂ ਬਾਅਦ ਪਟੀਸ਼ਨਰ ਦੇ ਵਕੀਲ ਨੇ ਪਟੀਸ਼ਨ ਵਾਪਸ ਲੈ ਲਈ।

Daily Punjab Times

Continue Reading

Uncategorized

ਪਹਿਲੀ ਮਹਿਲਾ ਲੜਾਕੂ ਪਾਇਲਟ ਗਣਤੰਤਰ ਦਿਵਸ ਪਰੇਡ `ਚ ਸ਼ਾਮਲ

Published

on

ਨਵੀਂ ਦਿੱਲੀ, 21 ਜਨਵਰੀ – ਭਾਰਤ ਵਿੱਚ ਪਹਿਲੀ ਵਾਰ ਮਹਿਲਾ ਫ਼ਾਈਟਰ ਪਾਇਲਟ ਭਾਵਨਾ ਕੰਠ ਗਣਤੰਤਰ ਦਿਵਸ ਪਰੇਡ ਚ ਸ਼ਾਮਲ ਹੋਵੇਗੀ। ਭਾਵਨਾ ਭਾਰਤੀ ਹਵਾਈ ਸੈਨਾ ਦੀ ਫ਼ਾਈਟਰ ਪਾਇਲਟ ਟੀਮ ਦੀ ਤੀਜੀ ਮਹਿਲਾ ਹੋਵੇਗੀ ਅਤੇ ਗਣਤੰਤਰ ਦਿਵਸ ਪਰੇਡ ਵਿੱਚ ਹਿੱਸਾ ਲੈਣ ਵਾਲੀ ਪਹਿਲੀ ਮਹਿਲਾ ਬਣੇਗੀ। ਭਾਵਨਾ ਕੰਠ ਪਹਿਲੀ ਵਾਰ ਰਾਜਪਥਤੇ ਫ਼ਾਈਟਰ ਜੈਟ ਰਾਫ਼ੇਲ ਚ ਉਡਾਣ ਭਰੇਗੀ ਤੇ ਦੇਸ਼ ਦੇ ਲੋਕਾਂ ਨੂੰ ਰਾਫ਼ੇਲ ਦੀ ਤਾਕਤ ਦਿਖਾਏਗੀ। ਇਸ ਸਾਲ ਦੇ ਸਮਾਰੋਹਚ ਕੁਲ 42 ਏਅਰਕ੍ਰਾਫਟ ਫਲਾਈ-ਪਾਸਟ ਕਰਨਗੇ। ਸਾਲ 2020 ਚ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਇੰਡੀਅਨ ਏਅਰਫ਼ੋਰਸ ਦੀ ਮਹਿਲਾ ਪਾਇਲਟ ਭਾਵਨਾ ਕਾਂਤ ਨੂੰ ਨਾਰੀ ਸ਼ਕਤੀ ਇਨਾਮ ਨਾਲ ਸਨਮਾਨਤ ਕੀਤਾ ਸੀ। ਪਰੇਡ ਵਿੱਚ ਸ਼ਾਮਲ ਹੋਣ ਦੀ ਖ਼ਬਰਤੇ ਭਾਵਨਾ ਨੇ ਕਿਹਾ ਕਿ ਬਚਪਨ ਤੋਂ ਹੀ ਉਹ ਟੀ ਵੀ ਉਤੇ ਗਣਤੰਤਰ ਦਿਵਸ ਪਰੇਡ ਦੇਖਦੀ ਆਈ ਹੈ। ਅੱਜ ਜਦੋਂ ਉਨ੍ਹਾਂ ਨੂੰ ਇਸ ਵਿੱਚ ਸ਼ਾਮਲ ਹੋਣ ਦਾ ਮੌਕਾ ਮਿਲ ਰਿਹਾ ਹੈ, ਇਹ ਉਸ ਲਈ ਮਾਣ ਵਾਲੀ ਗਲ ਹੈ। ਉਸ ਨੇ ਕਿਹਾ ਕਿ ਮੈਂ ਰਾਫ਼ੇਲ ਅਤੇ ਸੁਖੋਈ ਦੇ ਨਾਲ ਹੋਰ ਲੜਾਕੂ ਜਹਾਜ਼ਾਂ ਨੂੰ ਵੀ ਉਡਾਉਣਾ ਚਾਹੁੰਦੀ ਹਾਂ।
ਭਾਰਤੀ ਹਵਾਈ ਫ਼ੌਜ ਵਿੱਚ ਭਾਵਨਾ ਨੂੰ 18 ਜੂਨ, 2016 ਨੂੰ ਦੋ ਹੋਰ ਮਹਿਲਾ ਪਾਇਲਟ ਅਵਨੀ ਚਤੁਰਵੇਦੀ ਤੇ ਮੋਹਨਾ ਸਿੰਘ ਦੇ ਨਾਲ ਫਲਾਇੰਗ ਅਫ਼ਸਰ ਚੁਣਿਆ ਗਿਆ ਸੀ।

Daily Punjab Times

Continue Reading

ਰੁਝਾਨ


Copyright by IK Soch News powered by InstantWebsites.ca