Yogi Adityanath was incensed by the decision to make Malerkotla a district
Connect with us [email protected]

ਪੰਜਾਬੀ ਖ਼ਬਰਾਂ

ਮਾਲੇਰਕੋਟਲਾ ਨੂੰ ਜਿਲ੍ਹਾ ਬਣਾਉਣ ਤੋਂ ਯੋਗੀ ਆਦਿੱਤਿਆਨਾਥ ਭੜਕਿਆ

Published

on

Yogi

ਕੈਪਟਨ ਨੇ ਯੋਗੀ ਅਦਿੱਤਿਆਨਾਥ ਦੇ ਟਵੀਟ ਨੂੰ ਸ਼ਰਮਾਨਕ ਕਿਹਾ
ਚੰਡੀਗੜ੍ਹ, 15 ਮਈ, – ਇਤਹਾਸਕ ਸ਼ਹਿਰ ਮਾਲੇਰਕੋਟਲਾ ਨੂੰ ਪੰਜਾਬ ਦਾ ਨਵਾਂ ਜਿ਼ਲਾ ਐਲਾਨ ਕਰਨ ਨਾਲ ਪੰਜਾਬ ਦੇ ਜਿ਼ਲਿਆਂ ਦੀ ਗਿਣਤੀ 23 ਹੋ ਗਈ ਹੈ। ਇਸ ਦੌਰਾਨ ਅਚਾਨਕ ਹੀ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਨੁਕਤਾਚੀਨੀ ਕਰ ਦਿੱਤੀ ਹੈ।
ਇਸ ਬਾਰੇ ਯੋਗੀ ਆਦਿੱਤਿਆਨਾਥ ਨੇ ਕਿਹਾ ਹੈ ਕਿ ‘ਰਾਏ ਤੇ ਧਰਮ ਦੇ ਅਧਾਰ ਉੱਤੇ ਕੋਈ ਵਿਤਕਰਾ ਭਾਰਤ ਦੇ ਸੰਵਿਧਾਨ ਦੀ ਮੁੱਢਲੀ ਭਾਵਨਾ ਦੇ ਵਿਰੁੱਧ ਹੈ। ਇਸ ਸਮੇਂ ਮਾਲੇਰਕੋਟਲਾ (ਪੰਜਾਬ) ਦਾ ਜਿ਼ਲਾ ਗਠਨ ਕਰਨਾ ਕਾਂਗਰਸ ਦੀ ਵੰਡ-ਪਾਊ ਨੀਤੀ ਦਾ ਪ੍ਰਤੀਬਿੰਬ ਹੈ।’ ਵਰਨਣ ਯੋਗ ਹੈ ਕਿ ਮਾਲੇਰਕੋਟਲਾ ਵਿਚ ਮੁਸਲਿਮ ਭਾਈਚਾਰੇ ਦੀ ਬਹੁ-ਗਿਣਤੀ ਹੈ, ਜਿਸ ਵੱਲ ਯੋਗੀ ਆਦਿੱਤਿਆਨਾਥ ਨੇ ਇਸ਼ਾਰਾ ਕਰਦਿਆਂ ਟਵੀਟ ਕਰ ਕੇ ਇਤਰਾਜ਼ ਕੀਤਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੇ ਦਿਨੀਂ ਈਦ ਮੌਕੇ ਮਾਲੇਰਕੋਟਲਾ ਨੂੰ ਪੰਜਾਬ ਰਾਜ ਦਾ 23ਵਾਂ ਜ਼ਿਲ੍ਹਾ ਐਲਾਨਣ ਦੇ ਨਾਲ ਇਸ ਇਤਿਹਾਸਕ ਸ਼ਹਿਰ ਦੇ ਵਿਕਾਸ ਵਾਸਤੇ ਕਈ ਪ੍ਰਾਜੈਕਟਾਂ ਦਾ ਐਲਾਨ ਕੀਤਾ ਸੀ। ਈਦ ਮੌਕੇ ਵਰਚੂਅਲ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਧਰਮ ਨਿਰਪੱਖ ਕਿਰਦਾਰ ਦਾ ਸਬੂਤ ਬੀਤੇ ਦਿਨੀਂ ਵਿਧਾਨ ਸਭਾ ਚੋਣਾਂ ਮੌਕੇ ਪੱਛਮੀ ਬੰਗਾਲ ਅਤੇ ਤਾਮਿਲ ਨਾਡੂ ਵਿੱਚ ਫਿਰਕੂ ਤਾਕਤਾਂ ਦੀ ਹਾਰ ਤੋਂ ਮਿਲ ਗਿਆ ਹੈ।ਅੱਜ ਸ਼ਨਿਚਰਵਾਰ ਨੂੰ ਯੋਗੀ ਅਦਿੱਤਿਆਨਾਥ ਵੱਲੋਂ ਪੰਜਾਬ ਵਿੱਚ ਮਲੇਰਕੋਟਲਾ ਨੂੰ 23ਵਾਂ ਜ਼ਿਲਾ ਐਲਾਨਣ ਵਿਰੁੱਧ ਕੀਤੇ ਭੜਕਾਊ ਟਵੀਟ ਦੀ ਨਿੰਦਾ ਕਰਦਿਆਂ ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਨੇਇਸ ਨੂੰ ਭਾਜਪਾ ਦੀ ਵੰਡ-ਪਾਊ ਨੀਤੀ ਵਜੋਂ ਸ਼ਾਂਤਮਈ ਰਾਜ ਵਿੱਚ ਫਿਰਕੂਰੱਫੜ ਪਾਉਣ ਦੀ ਸ਼ਰਮਨਾਕ ਕੋਸ਼ਿਸ਼ ਕਿਹਾ ਹੈ। ਉਨ੍ਹਾ ਕਿਹਾ ਕਿ ਉਤਰ ਪ੍ਰਦੇਸ਼ ਵਿੱਚ ਯੋਗੀ ਅਦਿੱਤਿਆਨਾਥ ਦੀ ਸਰਕਾਰਦੀਆਂ ਵੰਡ-ਪਾਊ ਨੀਤੀਆਂ ਮੁਕਾਬਲੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿਤਿਆਨਾਥ ਨੂੰ ਪੰਜਾਬ ਦੇ ਮਾਮਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।ਉਨ੍ਹਾਂ ਨੇ ਪੁੱਛਿਆ, ‘ਉਹ (ਯੋਗੀ ਅਦਿਤਿਆਨਾਥ) ਪੰਜਾਬ ਦੇ ਸਿਧਾਂਤਾਂ ਜਾਂ ਮਲੇਰਕੋਟਲਾ ਦੇ ਇਤਿਹਾਸ ਬਾਰੇਕੀ ਜਾਣਦਾ ਹੈ, ਇਸ ਦਾ ਸਿੱਖ ਧਰਮ ਤੇ ਗੁਰੂ ਸਾਹਿਬਾਨ ਨਾਲ ਰਿਸ਼ਤਾ ਹਰ ਪੰਜਾਬੀ ਨੂੰ ਪਤਾ ਹੈ,ਕੀ ਯੋਗੀ ਅਦਿੱਤਿਆਨਾਥ ਭਾਰਤੀ ਸੰਵਿਧਾਨ ਨੂੰ ਸਮਝਦਾ ਹੈ, ਜਿਹੜਾ ਉਤਰ ਪ੍ਰਦੇਸ਼ਦੀ ਉਸ ਦੀ ਆਪਣੀ ਸਰਕਾਰਰੋਜ਼ ਬੇਰਹਿਮੀ ਨਾਲ ਕੁਚਲ ਰਹੀ ਹੈ।’
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਯੋਗੀ ਅਦਿੱਤਿਆਨਾਥ ਸਰਕਾਰ ਤੇ ਭਾਜਪਾ ਦੇ ਫਿਰਕੂ ਨਫਰਤ ਫੈਲਾਉਣ ਦਾ ਟਰੈਕ ਰਿਕਾਰਡ ਦੇਖ ਕੇ ਇਹ ਟਿੱਪਣੀਆਂ ਬੇਤੁਕੀਆਂ ਤੇ ਬੋਲੜੀਆਂ ਹਨ।ਉਨ੍ਹਾ ਕਿਹਾ ਕਿ ਭਾਜਪਾ ਅਤੇ ਖਾਸ ਕਰ ਕੇ ਉਤਰ ਪ੍ਰਦੇਸ਼ ਵਿੱਚ ਯੋਗੀ ਅਦਿਤਿਆਨਾਥ ਦੀਆਂ ਵੰਡ-ਪਾਊ ਨੀਤੀਆਂ ਨੂੰ ਦੁਨੀਆਂ ਜਾਣਦੀ ਹੈ। ਮੁਗਲ ਸਰਾਏ ਦਾ ਨਾਮ ਪੰਡਿਤ ਦੀਨ ਦਿਆਲ ਉਪਾਧਿਆਏ ਨਗਰ, ਅਲਾਹਬਾਦ ਦਾ ਨਾਮ ਪ੍ਰਯਾਗਰਾਜ ਤੇ ਫੈਜ਼ਾਬਾਦ ਦਾ ਨਾਮ ਅਯੋਧਿਆ ਬਦਲਣ ਸਮੇਤ ਵੱਖ-ਵੱਖ ਸ਼ਹਿਰਾਂ ਦੇ ਨਾਮ ਬਦਲਣ ਵੱਲ ਇਸ਼ਾਰਾ ਕਰ ਕੇ ਕੈਪਟਨ ਅਮਰਿੰਦਰ ਸਿੰਘ ਨੇ ਇਸ ਨੂੰ ਯੋਗੀ ਸਰਕਾਰ ਵੱਲੋਂ ਇਤਿਹਾਸ ਨੂੰ ਮੁੜ ਲਿਖਣ ਦੀ ਕੋਸ਼ਿਸ਼ ਦੱਸ ਕੇ ਕਿਹਾ ਕਿ ਅਦਿੱਤਿਆਨਾਥ ਦੀ ਤਾਜ ਮਹਿਲ ਪ੍ਰਤੀ ਨਫ਼ਰਤ (ਜਿਸ ਨੂੰ ਉਹ ਮੁਗਲਾਂ ਦੀ ਵਿਰਾਸਤ ਆਖਦਾ ਹੈ) ਸੰਸਾਰ ਮੀਡੀਆ ਵਿੱਚ ਅਲੋਚਨਾ ਦਾ ਵਿਸ਼ਾ ਰਹੀ ਹੈ।ਉਨ੍ਹਾਂ ਕਿਹਾ ਕਿ ਉਤਰ ਪ੍ਰਦੇਸ਼ ਦਾ ਮੁੱਖ ਮੰਤਰੀ ਹਿੰਦੂ ਯੁਵਾ ਵਾਹਨੀ ਦਾ ਮੋਢੀ ਹੈ, ਜੋ ਗਊ ਰੱਖਿਆ ਦੇ ਨਾਂਅ ਉੱਤੇ ਹਿੰਸਾ ਫੈਲਾਉਣ ਦੀ ਜ਼ਿੰਮੇਵਾਰ ਸੰਸਥਾ ਸੀ ਤੇ ਜਿਸ ਕਾਰਨ ਆਪਣੇ ਹੀ ਰਾਜ ਵਿੱਚ ਮੁਸਲਮਾਨਾਂ ਨੂੰ ਜ਼ੁਲਮ ਸਹਿਣਾ ਪਿਆ। ਅਮਰਿੰਦਰ ਸਿੰਘ ਨੇ ਕਿਹਾ, ‘ਜਿਹੜਾ ਮੁੱਖ ਮੰਤਰੀ ਆਪਣੇ ਰਾਜ ਦੇ ਲੋਕਾਂ ਦੇ ਬੁਨਿਆਦੀ ਮਨੁੱਖੀ ਹੱਕਾਂ ਦੀ ਰੱਖਿਆ ਨਹੀਂ ਕਰ ਸਕਦਾ, ਉਸ ਨੂੰ ਏਦਾਂ ਦੇ ਅਹੁਦੇ ਉੱਤੇ ਰਹਿਣ ਦਾ ਕੋਈ ਨੈਤਿਕ ਅਧਿਕਾਰ ਹੀ ਨਹੀਂ ਹੈ।’

Read More Punjabi News Today

ਅਪਰਾਧ

ਪਾਣੀ ਬਾਰੇ ਝਗੜੇ ਕਾਰਨ ਏ ਐਸ ਆਈ ਵੱਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

Published

on

ਚੰਡੀਗ਼ੜ੍ਹ, 24 ਜੂਨ – ਰਾਮ ਦਰਬਾਰ ਵਿੱਚ ਪੰਜਾਬ ਪੁਲਸ ਦੇ ਇੱਕ ਏ ਐਸ ਆਈ ਨੇ ਆਪਣੇ ਭਰਾ ਨਾਲ ਪਾਣੀ ਦੇ ਝਗੜੇ ਦੌਰਾਨ ਆਪਣੀ ਭਾਬੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਅਤੇ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਗ਼੍ਰਿਫ਼ਤਾਰ ਦੋਸ਼ੀ ਦੀ ਪਛਾਣ ਹਰ ਸਵਰੂਪ ਵਜੋਂ ਅਤੇ ਉਸਦੀ ਭਾਬੀ ਦੀ ਪਛਾਣ ਦਿਵਿਆ ਵਜੋਂ ਹੋਈ ਹੈ, ਜੋ 37 ਸਾਲ ਦੀ ਸੀ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਝਗੜਾ ਰਾਤ 12 ਵਜੇ ਦੇ ਕਰੀਬ ਦਾ ਹੈ, ਜਦ ਇੱਕੋ ਘਰ ਵਿੱਚ ਰਹਿੰਦੇ ਹਰ ਸਵਰੂਪ ਦਾ ਆਪਣੇ ਭਰਾ ਪ੍ਰੇਮ ਸਾਗਰ ਨਾਲ ਪਾਣੀ ਦੀ ਸਪਲਾਈ ਤੋਂ ਝਗੜਾ ਹੋ ਗਿਆ। ਫਿਰ ਝਗੜਾ ਐਨਾ ਵੱਧ ਗਿਆ ਕਿ ਹਰ ਸਵਰੂਪ ਨੇ ਗੁੱਸੇ ਵਿੱਚ ਆ ਕੇ ਆਪਣੀ ਭਾਬੀ ਉੱਤੇ ਚਾਕੂ ਨਾਲ ਵਾਰ ਕੀਤਾ ਅਤੇ ਭਰਾ ਉੱਤੇ 4-5 ਵਾਰ ਕੀਤੇ ਅਤੇ ਦੋਵਾਂ ਨੂੰ ਜ਼ਖ਼ਮੀ ਕਰ ਦਿੱਤਾ। ਨੇੜੇ ਰਹਿੰਦੇ ਲੋਕਾਂ ਨੇ ਇਸ ਦੀ ਸੂਚਨਾ ਪੁਲਸ ਨੂੰ ਦਿੱਤੀ ਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਤਾਂ ਡਾਕਟਰਾਂ ਨੇ ਦਿਵਿਆ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪ੍ਰੇਮ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮੌਕੇ ਉੱਤੇ ਪਹੁੰਚੀ ਪੁਲਸ ਨੇ ਹਰ ਸਵਰੂਪ ਨੂੰ ਗ਼੍ਰਿਫ਼ਤਾਰ ਕਰ ਲਿਆ ਹੈ ਅਤੇ ਵਾਰਦਾਤ ਲਈ ਵਰਤਿਆ ਚਾਕੂ ਵੀ ਬਰਾਮਦ ਕਰ ਲਿਆ ਹੈ।

Read More Punjabi News Today

Continue Reading

ਪੰਜਾਬੀ ਖ਼ਬਰਾਂ

ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਭੱਜੇ ਨੌਕਰ ਦੀ ਹਾਦਸੇ ਵਿੱਚ ਮੌਤ

Published

on

Accident death

ਜਲੰਧਰ, 24 ਜੂਨ – ਸਰਵਿਸ ਸਟੇਸ਼ਨ ਤੋਂ ਫਾਰਚੂਨਰ ਗੱਡੀ ਲੈ ਕੇ ਫਰਾਰ ਹੋਏ 23 ਸਾਲਾਇਕ ਨੌਕਰ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ, ਜਿਸ ਬਾਰੇ ਪੁਲਸ ਜਾਂਚ ਕਰ ਰਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਦਕੋਹਾ (ਨੰਗਲ ਸ਼ਾਮਾ) ਪੁਲਸ ਚੌਕੀ ਦੇ ਇੰਚਾਰਜ ਸੁਰਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਸੁਖਦਾਸ ਪੁੱਤਰ ਕਾਤਿਕ ਦਾਸ ਵਾਸੀ ਕੋਲਕਾਤਾ (ਵੈਸਟ ਬੰਗਾਲ) ਵਜੋਂ ਹੋਈ ਹੈ।ਉਨ੍ਹਾਂ ਦੱਸਿਆ ਕਿ ਪੁਲਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਉੱਤੇ ਧਨੋਵਾਲੀ ਗੇਟ ਕੋਲ ਇੱਕ ਫਾਰਚੂਨਰ ਗੱਡੀ ਪਲਟੀਆਂ ਖਾਣ ਪਿੱਛੋਂ ਡਿਵਾਈਡਰ ਨਾਲ ਟਕਰਾਈ ਹੈ ਤੇ ਉਸ ਦੀ ਡਰਾਈਵਰ ਸੀਟ ਉੱਤੇ ਕੋਈ ਨੌਜਵਾਨ ਮ੍ਰਿਤਕ ਹਾਲਤ ਵਿੱਚ ਪਿਆ ਹੈ, ਜਿਸ ਦੇ ਬਾਅਦ ਨਾਈਟ ਡਿਊਟੀ ਉੱਤੇ ਤੈਨਾਤ ਏ ਐਸ ਆਈ ਵਿਜੈ ਕੁਮਾਰ ਮੌਕੇ ਉੱਤੇ ਪਹੁੰਚੇ ਅਤੇ ਗੱਡੀ ਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕੀਤੀ ਤਾਂ ਪਤਾ ਲੱਗਾ ਕਿ ਮ੍ਰਿਤਕ ਨੌਜਵਾਨ ਸੁਖਦਾਸ ਸਤਨਾਮ ਸਿੰਘ ਰੇਰੂ ਦੇ ਸਰਵਿਸ ਸਟੇਸ਼ਨ ਉੱਤੇ ਨੂਰਪੁਰ ਵਿੱਚ ਨੌਕਰੀ ਕਰਦਾ ਸੀ।ਕੱਲ੍ਹ ਰਾਤ ਨੂੰ ਉਹ ਉਥੋਂ ਦੀ ਫਾਰਚੂਨਰ ਗੱਡੀ ਲੈ ਕੇ ਪਰਾਗਪੁਰ ਹਾਈਵੇ ਵੱਲ ਫਰਾਰ ਹੋ ਗਿਆ। ਗੱਡੀ ਜ਼ਿਆਦਾ ਤੇਜ਼ ਰਫ਼ਤਾਰ ਵਿੱਚ ਹੋਣ ਕਾਰਨ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ ਅਤੇ ਮੌਕੇ ਉੱਤੇ ਉਸਦੀ ਮੌਤ ਹੋ ਗਈ।

Read More Latest Punjabi News

Continue Reading

ਪੰਜਾਬੀ ਖ਼ਬਰਾਂ

ਗੈਂਗਵਾਰ ਵਿੱਚ ਦੀਪਕ ਦੀ ਨਹੀਂ, ਜੇਲ੍ਹ ਤੋਂ ਆਏ ਕਿਸ਼ਨ ਦੀ ਮੌਤ ਹੋਈ

Published

on

death

ਕੋਟਕਪੂਰਾ, 24 ਜੂਨ – ਜਲਾਲੇਆਣਾ ਮਾਰਗ ਉੱਤੇ ਪਰਸੋਂ ਗੈਂਗਵਾਰ ਵਿੱਚ ਇੱਕ ਵਿਅਕਤੀ ਦੀ ਮੌਤ ਦੇ ਮਾਮਲੇ ਨੇ ਕੱਲ੍ਹ ਨਵਾਂ ਮੋੜ ਲੈ ਲਿਆ ਹੈ। ਇਸ ਘਟਨਾ ਦੇ ਬਾਅਦ ਪੁਲਸ ਨੇ ਮ੍ਰਿਤਕ ਦੇ ਕੱਪੜਿਆਂ ਤੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਹਰਿਆਣਾ ਦੇ ਜ਼ਿਲ੍ਹਾ ਪਲਵਲ ਦੇ ਪਿੰਡ ਫਿਰੋਜ਼ਪੁਰ ਰਾਜਪੂਤ ਦੇ ਦੀਪਕ ਸਿੰਘ ਵਜੋਂ ਕੀਤੀ ਸੀ, ਪਰ ਜਦ ਪੁਲਸ ਨੇ ਦੀਪਕ ਸਿੰਘ ਦੇ ਘਰਦਿਆਂ ਨਾਲ ਇਸ ਘਟਨਾ ਬਾਰੇ ਗੱਲ ਕੀਤੀ ਤਾਂ ਪਤਾ ਲੱਗਾ ਕਿ ਦੀਪਕ ਜ਼ਿਲੇ੍ਹ ਵਿੱਚੋਂ ਬਾਹਰ ਗਿਆ ਹੀ ਨਹੀਂ ਤੇ ਉਹ ਜਿੰਦਾ ਹੈ, ਉਸ ਦਾ ਡਰਾਈਵਿੰਗ ਲਾਇਸੈਂਸ ਗੁਆਚ ਗਿਆ ਸੀ।
ਇਸ ਪਿੱਛੋਂ ਪੁਲਸ ਲਈ ਇਹ ਮਾਮਲਾ ਬੁਝਾਰਤ ਬਣ ਗਿਆ। ਇਸੇ ਦੌਰਾਨ ਇੰਟਰਨੈਟ ਮੀਡੀਆ ਉੱਤੇ ਵਾਇਰਲ ਹੋ ਰਹੀ ਕਿਸ਼ਨ ਦੀ ਲਾਸ਼ ਦੀ ਫੋਟੋ ਦੇਖ ਕੇ ਉਸ ਦੇ ਪਰਵਾਰ ਨੇ ਉਸ ਨੂੰ ਪਛਾਣ ਲਿਆ। ਲਾਸ਼ ਲੈਣ ਕੋਟਕਪੂਰਾ ਪਹੁੰਚੇ ਉਸ ਦੇ ਵੱਡੇ ਭਰਾ ਯਸ਼ਪਾਲ ਸਿੰਘ ਨੇ ਕਿਹਾ ਕਿ ਉਸ ਦੇ ਭਰਾ ਕਿਸ਼ਨ ਨੂੰ ਕੁਝ ਸਮਾਂ ਪਹਿਲਾਂ ਜ਼ਮੀਨੀ ਝਗੜੇ ਵਿੱਚ ਸਜ਼ਾ ਹੋਈ ਸੀ। ਉਹ ਫਰੀਦਾਬਾਦ ਜੇਲ੍ਹ ਵਿੱਚ ਬੰਦ ਸੀ ਅਤੇ ਕੋਰੋਨਾ ਕਾਰਨ ਛੁੱਟੀ ਉੱਤੇ ਜੇਲ੍ਹ ਵਿੱਚੋਂ ਆਇਆ ਸੀ, ਪ੍ਰੰਤੂ ਪਿਛਲੇ ਛੇ ਮਹੀਨੇ ਤੋਂ ਲਾਪਤਾ ਸੀ। ਉਹ ਸ਼ਾਦੀਸ਼ੁਦਾ ਸੀ ਅਤੇ ਉਸ ਦੇ ਤਿੰਨ ਬੱਚੇ ਵੀ ਹਨ। ਕਿਸ਼ਨ ਕਦੇ-ਕਦੇ ਫੋਨ ਕਰ ਕੇ ਇੰਨਾ ਦੱਸ ਦਿੰਦਾ ਸੀ ਕਿ ਰੋਜ਼ਗਾਰ ਦੀ ਤਲਾਸ਼ ਵਿੱਚ ਬਾਹਰ ਹੈ ਅਤੇ ਠੀਕ ਠਾਕ ਹੈ। ਕਿਸ਼ਨ ਪਾਲ ਦੇ ਕੋਲ ਦੀਪਕ ਸਿੰਘ ਦਾ ਡਰਾਈਵਿੰਗ ਲਾਇਸੈਂਸ ਕਿੱਥੋਂ ਆਇਆ, ਇਸ ਬਾਰੇ ਥਾਣਾ ਸਿਟੀ ਕੋਟਕਪੂਰਾ ਦੇ ਐਸ ਐਚ ਓ ਮੁਖਤਿਆਰ ਸਿੰਘ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Continue Reading

ਰੁਝਾਨ


Copyright by IK Soch News powered by InstantWebsites.ca